ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ) - ਦੁਨੀਆਂ ਦੇ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕੋਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜ਼ਾਨਾ 40000 ਟੈੱਸਟ ਕਰਨ ਦੇ ਹੁਕਮ ਦਿੱਤੇ ਹਨ | ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਨ੍ਹਾਂ 'ਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਪੰਜਾਬ ਰਾਜ ਦੇ ਸਿਵਲ ਸਰਜਨ ਅਤੇ ਕੁਝ ਸੀ.ਐਚ.ਸੀ/ ਪੀ.ਐਚ.ਸੀ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵੀ ਖ਼ਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰਨ ਦੇ ਹੁਕਮ ਦਿੰਦਿਆਂ ਕਿਹਾ ਡਬਲਿਊ.ਐਚ.ਉ. ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ ਆਰ.ਟੀ.ਪੀ.ਸੀ.ਆਰ. ਟੈੱਸਟ ਸਮਰੱਥ ਹੈ ਇਸ ਲਈ ਸੂਬੇ ਵਿਚ ਕੋਵਿਡ 19 ਸਬੰਧੀ ਵੱਧ ਤੋਂ ਵੱਧ ਆਰ.ਟੀ.ਪੀ.ਸੀ.ਆਰ. ਟੈੱਸਟ ਹੀ ਕੀਤੇ ਜਾਣ | ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸੱਕੀ ਮਰੀਜ਼ਾਂ ਨੂੰ ਦਾਖਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਬਵੇ, ਸਿੰਘਾਪੁਰ,ਹਾਂਗਕਾਂਗ ਅਤੇ ਇਸਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿਚ ਆਉਣ ਤੇ ਇਕਾਂਤਵਾਸ ਸਬੰਧੀ ਪੁਖ਼ਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ | ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖ਼ਰੀਦ ਲਈ ਵੀ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ 'ਚ ਇਹ ਸਪਲਾਈ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ |
ਚੰਡੀਗੜ੍ਹ, 30 ਨਵੰਬਰ (ਐਨ. ਐਸ. ਪਰਵਾਨਾ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਫਿਰ ਪੰਜਾਬ ਹਵਾਈ ਜਹਾਜ਼ ਰਾਹੀਂ ਪਠਾਨਕੋਟ ਆ ਰਹੇ ਹਨ | ਜਿੱਥੇ ਉਹ ਇਕ ਸਮਾਗਮ ਨੂੰ ਸੰਬੋਧਨ ਕਰਨਗੇ | ...
ਚੰਡੀਗੜ੍ਹ, 30 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ | ਸ਼ਹਿਰ ਵਿਚ ਅੱਜ ਕੋਰੋਨਾ ਵਾਇਰਸ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਦੋ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਉਰੋ) - ਉਪ ਮੁੱਖ ਮੰਤਰੀ ਓ.ਪੀ.ਸੋਨੀ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਵੀ ਹੈ, ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੋਤੀਆਬਿੰਦ ਮੁਕਤ ਮੁਹਿੰਮ ਲਈ ਗਿਆਰਾਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ...
ਚੰਡੀਗੜ੍ਹ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਵਲੋਂ ਕੁੜੀਆਂ ਦੇ ਲਈ ਫ਼ਰੀ ਬੱਸ ਸੇਵਾ ਸ਼ੁਰੂ ਕਰਨ ਦੀ ਯੋਜਨਾ ਦੇ ਤਹਿਤ ਸਰਕਾਰੀ ਕਾਲਜਾਂ ਤੋਂ ਕੁੜੀਆਂ ਦਾ ਡਾਟਾ 3 ਦਸੰਬਰ, 2021 ਤਕ ਪੋਰਟਲ 'ਤੇ ਅੱਪਲੋਡ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਕ ਸਰਕਾਰੀ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)- ਲੈਫਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ, ਵਾਈ.ਐਸ.ਐਮ., ਬਾਰ ਟੂ ਸੈਨਾ ਮੈਡਲ ਨੇ ਅੱਜ ਏਅਰ ਮਾਰਸ਼ਲ ਡੀ ਚੌਧਰੀ, ਏ.ਵੀ.ਐਸ.ਐਮ., ਵੀ.ਐਮ., ਵੀ.ਐਸ.ਐਮ. ਦੇ ਸੇਵਾਮੁਕਤ ਹੋਣ ਉਪਰੰਤ ਨੈਸ਼ਨਲ ਡਿਫੈਂਸ ਕਾਲਜ ਦੇ 34ਵੇਂ ਕਮਾਂਡੈਂਟ ਵਜੋਂ ਅਹੁਦਾ ...
ਚੰਡੀਗੜ੍ਹ, 30 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਅੱਜ ਕੇਂਦਰੀ ਊਰਜਾ ਮੰਤਰੀ ਰਾਜ ਕੁਮਾਰ ਸਿੰਘ ਨਾਲ ਉਨ੍ਹਾਂ ਦੇ ਦਿਲੀ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ | ਪ੍ਰੋ. ਰਾਜ ਕੁਮਾਰ ਨੇ ਇਸ ਮੌਕੇ ਪੰਜਾਬ ...
ਚੰਡੀਗੜ੍ਹ, 30 ਨਵੰਬਰ (ਬਿ੍ਜੇਂਦਰ ਗੌੜ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮੀਨ ਦੇ ਕਬਜ਼ਿਆਂ ਅਤੇ ਮੁਆਵਜ਼ੇ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਹੈ ਕਿ ਹਾਸਲ ਕੀਤੀ ਜ਼ਮੀਨ ਦੀ ਮਾਰਕੀਟ ਕੀਮਤ ਦਾ ਮੁਲਾਂਕਣ ਕਰਨ ਲਈ ਅਦਾਲਤ ਨੂੰ ਇਕ ਆਮ ਆਦਮੀ ਦੀ ...
ਚੰਡੀਗੜ੍ਹ, 30 ਨਵੰਬਰ (ਬਿ੍ਜੇਂਦਰ ਗੌੜ) - ਸੈਕਟਰ 10 ਵਸਨੀਕ ਹਿਮਾਂਸ਼ੂ ਰਾਜ ਨੇ ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਰਾਜ ਟਰਾਂਸਪੋਰਟ ਕਮਿਸ਼ਨਰ ਨੂੰ ਪਾਰਟੀ ਬਣਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ) - ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮਿ੍ਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ...
ਐੱਸ. ਏ. ਐਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ) - ਨੇੜਲੇ ਪਿੰਡ ਸੋਹਾਣਾ ਦੇ ਮੁੱਖ ਚੌਕ 'ਚ ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਦਾ ਪੇਪਰ ਦੇ ਚੁੱਕੀਆਂ ਲੜਕੀਆਂ ਵਲੋਂ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹਾਜ਼ਰ ...
ਖਰੜ, 30 ਨਵੰਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਦੀ ਕਾਨੂੰਨ ਵਿਵਸਥਾ ਬਹੁਤ ਵਿਗੜ ਚੁੱਕੀ ਹੈ ਅਤੇ ਕਾਨੂੰਨ ਬਣਾਉਣ ਵਾਲੇ ਹੀ ਕਾਨੂੰਨ ਨੂੰ ਤੋੜ ਰਹੇ ਹਨ, ਜਿਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਮੁੱਖ ਮੰਤਰੀ ਦੇ ਜ਼ਿਲ੍ਹੇ ਤਹਿਤ ਹਲਕਾ ਖਰੜ ਵਿਚ ਦੇਖਿਆ ਜਾ ਸਕਦਾ ਹੈ | ਇਹ ...
ਐੱਸ. ਏ. ਐੱਸ. ਨਗਰ, 30 ਨਵੰਬਰ (ਜਸਬੀਰ ਸਿੰਘ ਜੱਸੀ) - ਥਾਣਾ ਫੇਜ਼-11 ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 79 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਦੇ ਮਾਮਲੇ 'ਚ ਗਿ੍ਫ਼ਤਾਰ ਸੁਰਿੰਦਰ ਕੁਮਾਰ ਉਰਫ਼ ਲਾਡੀ ਮੂਲ ਵਾਸੀ ਕੋਟਕਪੁਰਾ ਤੇ ਹਾਲ ਵਾਸੀ ਪਿੰਡ ਸੋਹਾਣਾ ਨੇ ਪੁੱਛਗਿੱਛ ...
ਐੱਸ. ਏ. ਐੱਸ. ਨਗਰ, 30 ਨਵੰਬਰ (ਜਸਬੀਰ ਸਿੰਘ ਜੱਸੀ) - ਥਾਣਾ ਮਟੌਰ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਅਮਨਦੀਪ ਸਿੰਘ ਵਾਸੀ ਅੰਮਿ੍ਤਸਰ ਹਾਲ ਵਾਸੀ ਸ਼ੰਭੂ ਕਲੋਨੀ ਜਗਾਧਰੀ (ਹਰਿਆਣਾ) ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ...
ਚੰਡੀਗੜ੍ਹ, 30 ਨਵੰਬਰ (ਅ.ਬ) - ਸਟੀਲ ਅਤੇ ਪੇਂਟ ਦੇ ਖੇਤਰ 'ਚ ਵਿਭਿੰਨਤਾ ਭਰੇ ਕਾਰੋਬਾਰ ਕਰਨ ਵਾਲੀ ਕਾਮਧੇਨੂੰ ਲਿਮਿਟਡ ਨੇ ਪੰਜਾਬ ਰਾਜ 'ਚ ਟੀਐਮਟੀ ਬਾਰ ਬਜ਼ਾਰ 'ਚ ਆਪਣੀ ਹਿੱਸੇਦਾਰੀ ਵਧਾਉਣ ਦੇ ਲਈ ਵਪਾਰਕ ਰਣਨੀਤੀ ਦੀ ਘੋਸ਼ਣਾ ਕੀਤੀ | ਕੰਪਨੀ ਅਗਲੀ ਪੀੜ੍ਹੀ ਦੇ ਹਾਈ ...
ਖਰੜ, 30 ਨਵੰਬਰ (ਗੁਰਮੁੱਖ ਸਿੰਘ ਮਾਨ) - ਖਰੜ-ਚੰਡੀਗੜ੍ਹ ਹਾਈਵੇਅ 'ਤੇ ਪਿੰਡ ਦੇਸੂਮਾਜਰਾ ਨੇੜੇ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਾਈਵੇਅ ਜਾਮ ਕਰਨ ਤੋਂ ਬਾਅਦ ਖਰੜ ਸ਼ਹਿਰ ਦੀਆਂ ਸੜਕਾਂ ਜਾਮ ਹੋ ਗਈਆਂ ਹਨ ਅਤੇ ਸ਼ਹਿਰ ਦੀਆਂ ...
ਐੱਸ. ਏ. ਐੱਸ. ਨਗਰ, 30 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸਿੱਖਿਆ ਵਿਭਾਗ ਵਲੋਂ ਲੈਕਚਰਾਰ ਲਖਵੰਤ ਸਿੰਘ 'ਤੇ ਲੱਗੇ ਗੰਭੀਰ ਦੋਸ਼ਾਂ ਸੰਬੰਧੀ ਕਾਰਵਾਈ ਕਰਦਿਆਂ ਉਸ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਹੈ | ਇਸ ਸੰਬੰਧੀ ਸਕੱਤਰ ਸਕੂਲ ਸਿੱਖਿਆ ਅਜੌਏ ਸ਼ਰਮਾ ਵਲੋਂ ...
ਐੱਸ. ਏ. ਐੱਸ. ਨਗਰ, 30 ਨਵੰਬਰ (ਰਾਣਾ) - ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਅਤੇ 3 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...
ਐੱਸ. ਏ. ਐੱਸ. ਨਗਰ, 30 ਨਵੰਬਰ (ਜਸਬੀਰ ਸਿੰਘ ਜੱਸੀ) - ਥਾਣਾ ਬਲੌਂਗੀ ਦੀ ਪੁਲਿਸ ਨੇ ਇਕ ਮਜ਼ਦੂਰ ਨੂੰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਠੇਕੇਦਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਠੇਕੇਦਾਰ ਦੀ ਪਛਾਣ ਸੈਫ ਅਲੀ ਮੂਲ ਵਾਸੀ ...
ਕੁਰਾਲੀ, 30 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੁੱਖ ਬੱਸ ਸਟੈਂਡ ਵਿਖੇ ਅੱਜ ਦੁਪਹਿਰ ਇਕ ਫਾਰਚੂਨਰ ਗੱਡੀ ਅਚਾਨਕ ਬੇਕਾਬੂ ਹੋ ਗਈ, ਜਿਸ ਨੇ ਲਾਈਟਾਂ 'ਤੇ ਖੜ੍ਹੇ ਕਈ ਵਾਹਨਾਂ ਦਾ ਨੁਕਸਾਨ ਕਰ ਦਿੱਤਾ | ਇਸ ਹਾਦਸੇ 'ਚ ਇਕ ਔਰਤ ਸਮੇਤ ਦੋ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ...
ਸ਼ਾਮਚੁਰਾਸੀ, 30 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣਨ ਦੀ ਖ਼ਬਰ ਸੁਣ ਕੇ ਖੁਸ਼ੀ ਐਡਵੋਕੇਟ ਪਰਮਜੀਤ ਸਿੰਘ ਥਿਆੜਾ ਸਾਬਕਾ ਵਧੀਕ ਐਡਵੋਕੇਟ ਜਨਰਲ ਤੇ ਐਡਵੋਕੇਟ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਨਿਰਦੇਸ਼ 'ਤੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼ੇ੍ਰਣੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ ਰੱਖਣ ਦੀ ਮਿਤੀ ਵਿਚ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ 'ਤੇ ਉਨ੍ਹਾਂ ਦੀਆਂ ਬਦਲਾਖੋਰੀ ਤਕਰੀਬਾਂ ਵਾਰ ਵਾਰ ਫ਼ੇਲ੍ਹ ਹੋਣ ਤੇ ਮੂੰਹ ਦੀ ਖਾਣ ਕਾਰਨ ਹਤਾਸ਼ਾ ਵਿਚ ਆਪਣਾ ਦਿਮਾਗ਼ੀ ਤਵਾਜ਼ਨ ਗੁਆ ਬੈਠਣ ਦਾ ਦੋਸ਼ ਲਾਇਆ ...
ਨਵੀਂ ਦਿੱਲੀ, 30 ਨਵੰਬਰ (ਏਜੰਸੀ) - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਲਈ ਚੰਡੀਗੜ੍ਹ ਪ੍ਰਦੇਸ਼ਿਕ (ਟੈਰੀਟੋਰੀਅਲ) ਕਾਂਗਰਸ ਕਮੇਟੀ ਲਈ ਪਾਰਟੀ ਦੀ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕੀਤਾ ਹੈ | ਇਸ 6 ...
ਚੰਡੀਗੜ੍ਹ, 30 ਨਵੰਬਰ (ਨਵਿੰਦਰ ਸਿੰਘ) - 180 ਈ.ਟੀ.ਟੀ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਚੰਨੀ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਈ.ਟੀ.ਟੀ ਅਧਿਆਪਕ ਸੋਹਣ ਸਿੰਘ ਪਿਛਲੇ ਚਾਰ ਦਿਨਾਂ ਤੋਂ ਐਮ.ਐਲ.ਏ ਹੋਸਟਲ ਸੈਕਟਰ 4 ਦੇ ਬਿਲਕੁਲ ਨੇੜੇ ਲੱਗੇ ਹੋਏ ਮੋਬਾਇਲ ਟਾਵਰ ਤੇ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ) - ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿਚ ਪ੍ਰਭਾਵੀ ਜਾਗਰੂਕਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ...
ਜਲੰਧਰ, 30 ਨਵੰਬਰ (ਅ.ਬ)-ਆਯੁਰਵੈਦਿਕ ਇਲਾਜ ਨਾਲ ਵਡੇਰੀ ਉਮਰ ਵਿਚ ਵੀ ਸੰਤਾਨ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਕੇ.ਸੀ. ਸ਼ਰਮਾ ਅਮਰੀਕਨ ਹਸਪਤਾਲ ਸਰਾਫ਼ਾ ਬਾਜ਼ਾਰ ਅੰਬਾਲਾ ਛਾਉਣੀ ਨੇ ਕੀਤਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ...
ਐੱਸ. ਏ. ਐੱਸ. ਨਗਰ, 30 ਨਵੰਬਰ (ਜਸਬੀਰ ਸਿੰਘ ਜੱਸੀ) - ਥਾਣਾ ਫੇਜ਼-1 ਅਧੀਨ ਪੈਂਦੀ ਉਦਯੋਗਿਕ ਖੇਤਰ ਵਿਚਲੀ ਪੁਲਿਸ ਚੌਕੀ ਦੇ ਖੇਤਰ 'ਚ ਪੈਂਦੇ ਇਲਾਕੇ 'ਚ ਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਦੀ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰਨ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੁੰਦੀ ਜਾ ਰਹੀ ਹੈ ਅਤੇ ਹੁਣ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਮਾਰਕੀਟ ਦੀਆਂ ਪਾਰਕਿੰਗਾਂ 'ਚ ਵੱਡੇ ਟੈਂਟ ਲਗਾ ਕੇ ਉਥੇ ਸਾਮਾਨ ਵੇਚਣਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਲੜੀ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ (ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ) ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਆਗੂ ਐਡਵੋਕੇਟ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ) - ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮਾਸਿਕ ਇਕੱਤਰਤਾ ਸਥਾਨਕ ਸੈਕਟਰ-69 ਵਿਚਲੀ ਨਗਰ ਨਿਗਮ ਦੀ ਲਾਇਬ੍ਰੇਰੀ ਵਿਖੇ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਲਗਪਗ 30-35 ਸਾਹਿਤਕਾਰਾਂ, ਅਕਾਦਮੀਸ਼ਨਾਂ, ...
ਐੱਸ. ਏ. ਐੱਸ. ਨਗਰ, 30 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਅੱਜ ਸਿੱਖਿਆ ਵਿਭਾਗ ਪੰਜਾਬ (ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ) ਦੇ ਮਨਿਸਟਰੀਅਲ ਸਟਾਫ਼ ਦੀਆਂ ਹੋਈਆਂ ਚੋਣਾਂ ਵਿਚ ਰਣਧੀਰ ਸਿੰਘ 55 ਵੋਟਾਂ ਦੀ ਲੀਡ ਲੈ ਕੇ ਪ੍ਰਧਾਨ ਦੀ ਚੋਣ ਜਿੱਤ ਗਏ | ਇਸ ਤੋਂ ਇਲਾਵਾ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ) - ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 3 ਦਸੰਬਰ ਨੂੰ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਨਮ ਦਿਹਾੜੇ ਦੀ ...
ਲਾਲੜੂ, 30 ਨਵੰਬਰ (ਰਾਜਬੀਰ ਸਿੰਘ) - ਲੰਮੇ ਸਮੇਂ ਤੋਂ ਹਲਕਾ ਡੇਰਾਬੱਸੀ 'ਚ ਕਾਂਗਰਸ ਪਾਰਟੀ ਦੇ ਅੰਦਰ ਧੁਖਦੀਆਂ ਬਗਾਵਤੀ ਸੁਰਾਂ ਅੱਜ ਉਸ ਸਮੇਂ ਭਾਂਬੜ ਬਣ ਜਨਤਕ ਹੋ ਗਈਆਂ, ਜਦੋਂ ਹਲਕੇ ਦੇ ਟਕਸਾਲੀ ਕਾਂਗਰਸੀਆਂ ਨੇ ਹਲਕੇ 'ਚ ਕਾਂਗਰਸ ਦੀ ਅਗਵਾਈ ਕਰ ਰਹੇ ਦੀਪਇੰਦਰ ਸਿੰਘ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ) - ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਬੀ ਫਾਰਮੇਸੀ (ਬੈਚ 2016-2020) ਦੇ ਵਿਦਿਆਰਥੀ ਨੇ ਮਾਸਟਰ ਪ੍ਰੋਗਰਾਮ ਲਈ 25 ਲੱਖ ਰੁਪਏ ਤੋਂ ਵੱਧ ਦੀ ਤਾਈਵਾਨ ਦੀ ਸਕਾਲਰਸ਼ਿਪ ਹਾਸਲ ਕਰਕੇ ਯੂਨੀਵਰਸਿਟੀ ਦਾ ...
ਖਰੜ, 30 ਨਵੰਬਰ (ਗੁਰਮੁੱਖ ਸਿੰਘ ਮਾਨ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਖਰੜ-ਚੰਡੀਗੜ੍ਹ ਹਾਈਵੇਅ 'ਤੇ ਸਥਿਤ ਪਿੰਡ ਦੇਸੂਮਾਜਰਾ ਨੇੜੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਹੋਏ ਪਰਮ ਤੇ ਅਮਨ ਅੱਜ 41ਵੇਂ ਦਿਨ ਵੀ ਧਰਨੇ 'ਤੇ ਡਟੇ ਰਹੇ, ਜਦਕਿ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਵਲੋਂ ...
ਡੇਰਾਬੱਸੀ, 30 ਨਵੰਬਰ (ਗੁਰਮੀਤ ਸਿੰਘ) - ਡੇਰਾਬਸੀ ਨਗਰ ਕੌਂਸਲ ਦਫਤਰ ਨੇੜੇ ਉਸਾਰੀ ਰਾਮ ਤਲਾਈ ਇਕ ਵਾਰ ਫਿਰ ਵਿਵਾਦਾਂ 'ਚ ਆ ਗਈ ਹੈ | ਜੁਆਇੰਟ ਐਕਸ਼ਨ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ (ਜੈਕ) ਦੀ ਟੀਮ ਨੇ ਪ੍ਰਧਾਨ ਸੁਖਦੇਵ ਚੌਧਰੀ ਦੀ ਅਗਵਾਈ ਹੇਠ ਮੌਕੇ ਦਾ ਦੌਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX