ਤਾਜਾ ਖ਼ਬਰਾਂ


ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  12 minutes ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  39 minutes ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  48 minutes ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 1 hour ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  2 minutes ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ...
ਅਦਾਲਤ ਨੇ ਵਿਜੈ ਸਿੰਗਲਾ ਅਤੇ ਉਸ ਦੇ ਭਾਣਜੇ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ
. . .  1 day ago
ਐੱਸ.ਏ.ਐੱਸ.ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ...
ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ. ਰੋਡ ਵਿਖੇ ਵਾਹਨਾਂ ਦੀ ਕੀਤੀ ਜਾਂਚ
. . .  1 day ago
ਅੰਮ੍ਰਿਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ )-ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਅੰਮ੍ਰਿਤਸਰ 'ਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨ੍ਹਾਂ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ਅਤੇ ਵੱਲਾ ਬਾਈਪਾਸ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ...
ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਦਾਲਤ ਵਿਚ ਪੇਸ਼
. . .  1 day ago
ਐੱਸ. ਏ. ਐੱਸ .ਨਗਰ, 27 ਮਈ (ਜਸਬੀਰ ਸਿੰਘ ਜੱਸੀ) - ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਵਿਚ ਲਿਆਂਦਾ ਗਿਆ ਹੈ,...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮੱਘਰ ਸੰਮਤ 553

ਪੰਜਾਬ / ਜਨਰਲ

ਰਾਸ਼ਟਰੀ ਸਿਹਤ ਮਿਸ਼ਨ ਦੇ ਕਾਮਿਆਂ ਵਲੋਂ ਖਰੜ-ਚੰਡੀਗੜ੍ਹ ਹਾਈਵੇਅ ਜਾਮ

ਖਰੜ, 30 ਨਵੰਬਰ (ਗੁਰਮੁੱਖ ਸਿੰਘ ਮਾਨ)-ਰਾਸ਼ਟਰੀ ਸਿਹਤ ਮਿਸ਼ਨ ਦੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਦੁਸਹਿਰਾ ਗਰਾਊਾਡ ਖਰੜ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ | ਇਸ ਮੌਕੇ ਕਾਮਿਆਂ ਨੇ ਕਾਲੀਆਂ ਝੰਡੀਆਂ ਅਤੇ ਰੈਗੂਲਰ ਕਰਨ ਸੰਬੰਧੀ ਮੰਗ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ | ਇਸ ਮੌਕੇ ਐਨ. ਆਰ. ਐਚ. ਐਮ. ਇੰਪਲਾਈਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਅਤੇ ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਤਰਜ਼ 'ਤੇ ਚੰਨੀ ਸਰਕਾਰ ਵੀ ਸਿਰਫ਼ ਐਲਾਨਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਕ ਪਾਸੇ ਕਹਿ ਰਹੀ ਹੈ ਕਿ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਹੋਇਆ ਕੁਝ ਵੀ ਨਹੀਂ ਹੈ | ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਤੇ ਕਾਰਜਕਾਰੀ ਪ੍ਰਧਾਨ ਸੁਖਜੀਤ ਕੰਬੋਜ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਹੁਕਮ ਹੈ ਕਿ ਕੰਮ ਦੇ ਬਰਾਬਰ ਤਨਖ਼ਾਹ ਦਿੱਤੀ ਜਾਵੇ, ਪ੍ਰੰਤੂ ਇਸ ਹੁਕਮ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਇਸੇ ਦੌਰਾਨ 'ਆਪ' ਆਗੂ ਅਨਮੋਲ ਗਗਨ ਮਾਨ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੰਘਰਸ਼ ਕਰ ਰਹੀਆਂ ਭੈਣਾਂ ਅਤੇ ਭਰਾਵਾਂ ਦੇ ਜਜ਼ਬੇ ਨੂੰ ਸਲਾਮ ਕਰਦੀ ਹੈ ਅਤੇ ਵਾਅਦਾ ਕਰਦੀ ਹੈ ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਣਨ 'ਤੇ ਸਿਹਤ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ | ਇਸ ਰੋਸ ਰੈਲੀ ਨੂੰ ਰਮਨਪ੍ਰੀਤ ਕੌਰ, ਜਸਵਿੰਦਰ ਕੌਰ, ਮਨਿੰਦਰ ਕੌਰ, ਅਵਤਾਰ ਸਿੰਘ, ਅਰੁਣ ਦੱਤ, ਜਗਦੇਵ ਮਾਨ, ਹਰਪਾਲ ਸਿੰਘ ਸੋਢੀ, ਡਾ. ਵਿਸ਼ਵਜੀਤ ਖੰਨਾ, ਧਰਮਦਾਸ ਅਤੇ ਜਗਜੀਤ ਸਿੰਘ ਨੇ ਵੀ ਸੰਬੋਧਨ ਕੀਤਾ | ਰੋਸ ਰੈਲੀ ਦੇ ਖ਼ਤਮ ਹੁੰਦੇ ਸਾਰ ਹੀ ਸਮੂਹ ਕਾਮਿਆਂ ਨੇ ਖਰੜ-ਚੰਡੀਗੜ੍ਹ ਹਾਈਵੇਅ 'ਤੇ ਪਿੰਡ ਦੇਸੂਮਾਜਰਾ ਨੇੜੇ ਰੋਸ ਧਰਨਾ ਦਿੰਦੇ ਹੋਏ ਸੜਕ ਜਾਮ ਕਰ ਦਿੱਤੀ | ਇਸ ਤੋਂ ਪਹਿਲਾਂ ਸਿਹਤ ਕਾਮਿਆਂ ਵਲੋਂ ਬਾਂਸਾਂ ਵਾਲੀ ਚੂੰਗੀ ਨੇੜੇ ਪੁਲਿਸ ਵਲੋਂ ਲਗਾਏ ਬੈਰੀਕੇਡਾਂ ਨੂੰ ਵੀ ਇਕ ਹੀ ਹੱਲੇ ਵਿਚ ਪਾਸੇ ਹਟਾ ਦਿੱਤਾ ਅਤੇ ਦੇਸੂਮਾਜਰਾ ਨੇੜੇ ਹਾਈਵੇਅ ਜਾਮ ਕਰ ਦਿੱਤਾ | ਖ਼ਬਰ ਲਿਖੇ ਜਾਣ ਤੱਕ ਹਾਈਵੇਅ ਜਾਮ ਸੀ ਅਤੇ ਸੜਕ ਤੇ ਫਲਾਈ ਓਵਰ 'ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਸਨ | ਇਸ ਮੌਕੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਐਸ. ਪੀ. ਮੁਹਾਲੀ ਮੁਖਤਿਆਰ ਰਾਏ, ਡੀ. ਐਸ. ਪੀ. ਖਰੜ ਗੁਰਚਰਨ ਸਿੰਘ, ਡੀ. ਐਸ. ਪੀ. ਮਨਬੀਰ ਸਿੰਘ ਬਾਜਵਾ, ਥਾਣਾ ਸਿਟੀ ਖਰੜ ਦੇ ਐਸ. ਐਚ. ਓ. ਵਿਜੈ ਕੁਮਾਰ, ਥਾਣਾ ਸਦਰ ਖਰੜ ਦੇ ਐਸ. ਐਚ. ਓ. ਅਸ਼ੋਕ ਕੁਮਾਰ ਅਤੇ ਖਰੜ ਪ੍ਰਸ਼ਾਸਨ ਵਲੋਂ ਈ. ਓ. ਰਜਨੀਸ਼ ਸੂਦ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ | ਦੁਸਹਿਰਾ ਗਰਾਊਾਡ ਖਰੜ ਵਿਖੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਜਿਵੇਂ ਹੀ ਰੋਸ ਰੈਲੀ ਨੂੰ ਸੰਬੋਧਨ ਕਰਨ ਲੱਗੇ ਤਾਂ ਬਹੁਤ ਸਾਰੇ ਸਿਹਤ ਕਾਮਿਆਂ ਨੇ ਭਾਸ਼ਣ ਦਾ ਬਾਈਕਾਟ ਕਰਦੇ ਹੋਏ ਰੈਲੀ ਵਿਚੋਂ ਜਾਣਾ ਸ਼ੁਰੂ ਕਰ ਦਿੱਤਾ | ਇਸ ਮੌਕੇ ਕਈ ਮਹਿਲਾ ਕਰਮਚਾਰੀਆਂ ਵਲੋਂ ਸਟੇਜ ਦੇ ਨੇੜੇ ਆ ਕੇ 'ਚਿੱਟੇ ਬਗਲੇ ਕਾਲੇ ਚੋਰ' ਦੇ ਨਾਅਰੇ ਵੀ ਲਗਾਏ | ਇਸ ਮੌਕੇ ਇਕ ਸਟੇਜ ਪ੍ਰਬੰਧਕ ਨੇ ਹਰਪਾਲ ਸਿੰਘ ਚੀਮਾ ਦਾ ਭਾਸ਼ਨ ਅੱਧ ਵਿਚਾਲੇ ਹੀ ਰੋਕਦਿਆਂ ਸਟੇਜ 'ਤੇ ਅਨਾਊਾਸਮੈਂਟ ਕੀਤੀ ਕਿ ਉਹ ਵਿਚਾਰ ਜ਼ਰੂਰ ਸੁਣਨ | ਚੀਮਾ ਦੇ ਭਾਸ਼ਨ ਤੋਂ ਬਾਅਦ ਸਮੂਹ ਸਿਹਤ ਕਾਮਿਆਂ ਵਲੋਂ ਰੋਸ ਰੈਲੀ ਸ਼ੁਰੂ ਕਰ ਦਿੱਤੀ ਗਈ |

ਚੰਨੀ ਸਰਕਾਰ ਨੇ ਵਿਧਾਇਕ ਦਾ ਕਾਕਾ ਲਾਇਆ ਅਫ਼ਸਰ

ਚੰਡੀਗੜ੍ਹ, 30 ਨਵੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਘਰ ਘਰ ਨੌਕਰੀ ਦੇਣ ਦਾ ਅਮਲ ਤੇਜ਼ ਕਰ ਦਿੱਤਾ ਹੈ, ਜਿਸ ਤਹਿਤ ਕਾਂਗਰਸੀ ਵਿਧਾਇਕ ਦੇ ਕਾਕੇ ਨੂੰ ਅਫ਼ਸਰ ਲਾ ਦਿੱਤਾ ਹੈ | ਚੰਨੀ ਸਰਕਾਰ ਵੱਲੋਂ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਤੇ ਕਾਲਜਾਂ ਦੇ ਪ੍ਰੋਫੈਸਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ, ਦਿੱਤੀਆਂ ਗਿ੍ਫ਼ਤਾਰੀਆਂ

ਚੰਡੀਗੜ੍ਹ, 30 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਦੀਆਂ ਯੂਨੀਵਰਸਿਟੀਆਂ, ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੀਆਂ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਬਣਾਈ ਜਥੇਬੰਦੀ ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ 'ਪੀਫੈਕਟੋ' ਦੇ ...

ਪੂਰੀ ਖ਼ਬਰ »

ਸਰਕਾਰ ਬਣਨ 'ਤੇ ਐਨ.ਐਚ.ਐਮ. ਦੇ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਪੱਕਾ-ਚੀਮਾ

ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)- ਰਾਸ਼ਟਰੀ ਸਿਹਤ ਮਿਸ਼ਨ (ਐਨ. ਐਚ. ਐਮ.) ਪੰਜਾਬ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਭਰਾ ਵਲੋਂ ਬਸੀ ਪਠਾਣਾਂ ਤੋਂ ਚੋਣ ਲੜਨ ਲਈ ਵਿਧਾਇਕ ਜੀ.ਪੀ. ਨੂੰ ਦਿੱਤੀ ਚੁਣੌਤੀ ਬਣੀ ਚਰਚਾ ਦਾ ਵਿਸ਼ਾ

ਮਨਮੋਹਣ ਸਿੰਘ ਕਲੇਰ ਖਮਾਣੋਂ, 30 ਨਵੰਬਰ-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਲੰਬੇ ਸਮੇਂ ਤੋਂ ਯਤਨਾਂ ਵਿਚ ਲੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਭਰਾਤਾ ਡਾ. ਮਨੋਹਰ ਸਿੰਘ ਵਲੋਂ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਲੰਘੇ ਕੱਲ੍ਹ ਸੰਘੋਲ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਜਨਮ ਦਿਨ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਅੰਮਿ੍ਤਸਰ, 30 ਨਵੰਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਝਬਾਲ ਰੋਡ ਇਲਾਕੇ 'ਚ ਸਥਿਤ ਅਨੰਦ ਵਿਹਾਰ ਕਾਲੋਨੀ 'ਚ ਜਨਮ ਦਿਨ ਪਾਰਟੀ ਦੌਰਾਨ ਗੋਲੀਆਂ ਚੱਲਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 2 ਜ਼ਖ਼ਮੀ ਹੋ ਗਏ | ਮਿ੍ਤਕ ਦੀ ਸ਼ਨਾਖ਼ਤ ਸੌਰਭ ਵਾਸੀ ਹੁਸ਼ਿਆਰਪੁਰ ਵਜੋਂ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਫੋਟੋਸ਼ੂਟ ਕਰਨ ਵਾਲੀ ਮਾਡਲ ਸੌਲੇਹਾ ਨੇ ਮੰਗੀ ਮੁਆਫ਼ੀ

ਅੰਮਿ੍ਤਸਰ, 30 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੇ ਮੰਨਤ ਕਲਾਥਿੰਗ ਬ੍ਰਾਂਡ ਦੇ ਕੱਪੜਿਆਂ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਫੋਟੋਸ਼ੂਟ ਕਰਾਉਣ ਵਾਲੀ ਮਹਿਲਾ ਮਾਡਲ ਸੌਲੇਹਾ ਨੇ ਵਿਵਾਦ ਉਠਣ ਤੋਂ ਬਾਅਦ ਆਪਣੇ ਇੰਸਟਾਗ੍ਰਾਮ ਪੇਜ਼ 'ਤੇ ਸਬੰਧਤ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮਾਂ ਦੇ ਨਿਰਮਾਣ ਕਰਨ ਦਾ ਇੱਛੁਕ ਹਾਂ-ਸਲਮਾਨ ਖ਼ਾਨ

ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ)-ਬਾਲੀਵੁੱਡ ਫ਼ਿਲਮ ਇੰਡਸਟਰੀ ਦੇ ਚਰਚਿਤ ਅਭਿਨੇਤਾ ਸਲਮਾਨ ਖ਼ਾਨ ਨੇ ਅੱਜ ਚੰਡੀਗੜ੍ਹ ਵਿਖੇ 'ਅਜੀਤ' ਵਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਪੰਜਾਬੀ ਫ਼ਿਲਮਾਂ ਦੇ ਨਿਰਮਾਣ ਕਰਨ ਦੇ ਇੱਛੁਕ ਹਨ | ਸਲਮਾਨ ਖ਼ਾਨ ਨੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੇ ਮੁੱਖ ਮਾਰਗ 'ਤੇ ਲਾਇਆ ਜਾਮ

ਫਿਲੌਰ, 30 ਨਵੰਬਰ (ਸਤਿੰਦਰ ਸ਼ਰਮਾ, ਵਿਪਨ ਗੈਰੀ)-ਅੱਜ ਇਥੇ ਮੁੱਖ ਮਾਰਗ 'ਤੇ ਸਤਲੁਜ ਦਰਿਆ ਪੁਲ ਨੇੜੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਸ ਧਰਨਾ ਲਾਇਆ ਗਿਆ ਜਿਸ ਕਰਕੇ ਫਿਲੌਰ ਤੋਂ ਗੁਰਾਇਆ ਤੱਕ ਅਤੇ ਲੁਧਿਆਣੇ ...

ਪੂਰੀ ਖ਼ਬਰ »

ਪੰਜਾਬ 'ਚ ਨਿਵੇਸ਼ ਲਿਆਉਣ 'ਚ ਨਾਕਾਮ ਰਹੇ ਸੁਖਬੀਰ-ਸਿੱਧੂ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰ ਸੂਬੇ ਵਿਚ ਨਿਵੇਸ਼ ਲਿਆਉਣ ਵਿਚ ਅਸਫ਼ਲ ਰਹੀ ਹੈ, ਜਦਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਨਿਵੇਸ਼ ਦੇ ...

ਪੂਰੀ ਖ਼ਬਰ »

ਬਿਨਾਂ ਮੁਲਾਜ਼ਮਾਂ ਤੋਂ ਪੰਜਾਬ ਸਰਕਾਰ ਅੱਜ ਮਨਾਏਗੀ ਵਿਸ਼ਵ ਏਡਜ਼ ਦਿਵਸ

ਲੁਧਿਆਣਾ, 30 ਨਵੰਬਰ (ਸਲੇਮਪੁਰੀ)- ਇਕ ਦਸੰਬਰ ਨੂੰ ਪੰਜਾਬ ਸਮੇਤ ਪੂਰੇ ਭਾਰਤ ਅਤੇ ਸੰਸਾਰ ਪੱਧਰ 'ਤੇ ਏਡਜ਼ ਦਿਵਸ ਮਨਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਗਮ ਕੀਤੇ ਜਾਂਦੇ ਹਨ, ਪਰ ਇਸ ਵਾਰ ਪੰਜਾਬ ਵਿਚ ਮਨਾਇਆ ਜਾਣ ਵਾਲਾ ਏਡਜ਼ ਦਿਵਸ ਫਿੱਕਾ ਦਿਖਾਈ ਦੇਵੇਗਾ ਕਿਉਂਕਿ ...

ਪੂਰੀ ਖ਼ਬਰ »

ਕੇਜਰੀਵਾਲ 2 ਨੂੰ ਫਿਰ ਪੰਜਾਬ 'ਚ

ਚੰਡੀਗੜ੍ਹ, 30 ਨਵੰਬਰ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਫਿਰ ਪੰਜਾਬ ਦੇ ਪਠਾਨਕੋਟ ਆ ਰਹੇ ਹਨ | ਜਿੱਥੇ ਉਹ ਇਕ ਸਮਾਗਮ ਨੂੰ ਸੰਬੋਧਨ ਕਰਨਗੇ | ...

ਪੂਰੀ ਖ਼ਬਰ »

ਲੋਕ ਗਾਇਕਾ ਗੁਰਮੀਤ ਬਾਵਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ)- ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਜੋ ਬੀਤੀ 21 ਨਵੰਬਰ ਨੂੰ ਇਸ ਸੰਸਾਰ ਤੋਂ ਰੁਖ਼ਸਤ ਹੋ ਗਏ ਸਨ, ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਅੰਮਿ੍ਤਸਰ ਵਿਖੇ ਹੋਇਆ | ਗੁ: ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਵਿਖੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪ੍ਰਸਿੱਧ ਸੰਗੀਤਕਾਰ ਸੁਰਿੰਦਰ ਬਚਨ ਨਹੀਂ ਰਹੇ

ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਸੰਗੀਤ ਖੇਤਰ 'ਚ ਵੱਡਾ ਮੁਕਾਮ ਹਾਸਲ ਕਰਨ ਵਾਲੇ ਸੰਗੀਤਕਾਰ ਸੁਰਿੰਦਰ ਬਚਨ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ | ਬਤੌਰ ਸੰਗੀਤਕਾਰ ਸੁਰਿੰਦਰ ਬਚਨ ਦੀ ਸੰਗੀਤ ਨਿਰਦੇਸ਼ਨਾ ਹੇਠ ਗਾਇਕ ਤੇ ਅਦਾਕਾਰ ਗੁਰਦਾਸ ...

ਪੂਰੀ ਖ਼ਬਰ »

ਭਾਈ ਜਗਤਾਰ ਸਿੰਘ ਹਵਾਰਾ ਪਲੇਟਲੈਟਸ ਸੈੱਲ ਘਟਣ ਕਾਰਨ ਹਸਪਤਾਲ ਦਾਖ਼ਲ

ਅੰਮਿ੍ਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)-ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਜੋ ਦਿੱਲੀ ਦੀ ਤਿਹਾੜ ਜੇਲ੍ਹ 'ਚ ਨਜ਼ਰਬੰਦ ਹਨ, ਨੂੰ ਬੁਖਾਰ ਹੋਣ 'ਤੇ ਪਲੇਟਲੈਟੱਸ ਸੈੱਲ ਘਟ ਜਾਣ ਉਪਰੰਤ ਇਲਾਜ ਲਈ ਦਿੱਲੀ ਦੇ ਸਰਕਾਰੀ ...

ਪੂਰੀ ਖ਼ਬਰ »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਮਦਮੀ ਟਕਸਾਲ ਮੁਖੀ ਨਾਲ ਕੀਤੀ ਮੁਲਾਕਾਤ, ਹੋਈਆਂ ਪੰਥਕ ਵਿਚਾਰਾਂ

ਚੌਕ ਮਹਿਤਾ, 30 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਮਹਿਤਾ ਚੌਕ ਪਹੁੰਚ ਕੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਨੇ ਐਸ.ਸੀ. ਵਰਗ ਨੂੰ ਹਮੇਸ਼ਾ ਵੋਟ ਬੈਂਕ ਵਜੋਂ ਹੀ ਵਰਤਿਆ-ਰਾਘਵ ਚੱਢਾ

ਚੰਡੀਗੜ੍ਹ, 30 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ. ਭਾਈਚਾਰੇ ਨੂੰ ਪੰਜ ਪੰਜ ਮਰਲਿਆਂ ਦੇ ਪਲਾਟ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਡਿਊਟੀ ਨਿਭਾਉਂਦਿਆਂ ਜਾਨਾਂ ਗੁਆਉਣ ਵਾਲਿਆਂ ਮੁਲਾਜ਼ਮਾਂ ਖ਼ਾਸ ਕਰਕੇ ਦਲਿਤ ਵਰਗ ਦੇ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ 'ਤੇ ਵਿਸ਼ੇਸ਼

ਸੰਸਾਰ ਭਰ 'ਚ 37.5 ਮਿਲੀਅਨ ਤੋਂ ਵੱਧ ਪੀੜਤ ਅਤੇ ਭਾਰਤ 'ਚ 21 ਲੱਖ ਤੋਂ ਵੱਧ

ਦੁਨੀਆ ਭਰ 'ਚ ਏਡਜ਼ ਦੀ ਰੋਕਥਾਮ ਕਰਨ ਅਤੇ ਇਸ ਤੋਂ ਪੀੜਤ ਵਿਅਕਤੀਆਂ ਪ੍ਰਤੀ ਸਤਿਕਾਰ ਪੈਦਾ ਕਰਨ ਲਈ ਸੰਸਾਰ ਭਰ 'ਚ ਹਰ ਸਾਲ 1 ਦਸੰਬਰ 1988 ਤੋਂ ਏਡਜ਼ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਸ ਬਿਮਾਰੀ ਦੀ ਰੋਕਥਾਮ ਲਈ ਦੇਸ਼ ਤੇ ਪਰਦੇਸ਼ਾਂ 'ਚ ਏਨਾ ਕੁਝ ਹੋਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਤੇ ਰਿਵਾਲਵਰ ਸਮੇਤ ਸਿਪਾਹੀ ਕਾਬੂ

ਮੋਗਾ/ਕੁੱਲਗੜ੍ਹੀ, 30 ਨਵੰਬਰ (ਗੁਰਤੇਜ ਸਿੰਘ/ਸੁਖਜਿੰਦਰ ਸਿੰਘ ਸੰਧੂ)- ਸੀ.ਆਈ.ਏ. ਸਟਾਫ਼ ਬਾਘਾ ਪੁਰਾਣਾ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ 'ਤੇ ਪੰਜਾਬ ਪੁਲਿਸ ਦੇ ਸਿਪਾਹੀ ਨੂੰ 100 ਗ੍ਰਾਮ ਹੈਰੋਇਨ ਅਤੇ ਇਕ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਲਈ ਯਤਨਸ਼ੀਲ-ਮੁੱਖ ਮੰਤਰੀ

ਕੋਟਕਪੂਰਾ, 30 ਨਵੰਬਰ (ਮੇਘਰਾਜ, ਮੋਹਰ ਗਿੱਲ)-ਕਾਂਗਰਸ ਪਾਰਟੀ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਲਈ ਯਤਨਸ਼ੀਲ ਹੈ ਅਤੇ ਲੋਕ ਪੱਖੀ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ...

ਪੂਰੀ ਖ਼ਬਰ »

ਕੇਜਰੀਵਾਲ ਪੰਜਾਬ ਦੇ ਸਿੱਖਿਆ ਮਾਡਲ ਤੋਂ ਨਸੀਹਤ ਲੈਣ-ਸਿੰਗਲਾ

ਲਹਿਰਾਗਾਗਾ, 30 ਨਵੰਬਰ (ਪ੍ਰਵੀਨ ਖੋਖਰ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਰ੍ਹਾਂ-2 ਦੇ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਵਿਜੈਇੰਦਰ ਸਿੰਗਲਾ ਲੋਕ ਨਿਰਮਾਣ ਮੰਤਰੀ ਨੇ ਆਖਿਆ ਕਿ ਪਹਿਲਾਂ ਆਮ ਆਦਮੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ

ਭੁੱਚੋ ਮੰਡੀ, 30 ਨਵੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਦੇ ਸਿੱਖਿਆ ਵਿਭਾਗ ਨੇ ਮੈਰੀਟੋਰੀਅਸ ਸਕੂਲਾਂ 'ਚ ਪੜ੍ਹਾਈ ਕਰਨ ਦੇ ਚਾਹਵਾਨ ਹਜ਼ਾਰਾਂ ਬੱਚਿਆਂ ਦੇ 'ਭਵਿੱਖ' ਦਾ ਗਲ ਘੁੱਟ ਦਿੱਤਾ ਹੈ | ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX