ਫ਼ਿਰੋਜ਼ਪੁਰ, 30 ਨਵੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਕੌਮੀ ਨੇਤਾ, ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਫ਼ਿਰੋਜ਼ਪੁਰ ਵਿਖੇ ਵਪਾਰੀਆਂ-ਕਾਰੋਬਾਰੀਆਂ ਨਾਲ ਗੱਲਬਾਤ ਕਰਨ ਲਈ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਉਦਯੋਗਪਤੀਆਂ, ਵਪਾਰੀਆਂ, ਕਾਰੋਬਾਰੀਆਂ, ਟਰਾਂਸਪੋਰਟਰਾਂ ਅਤੇ ਦੁਕਾਨਦਾਰਾਂ ਦੇ ਰੂ-ਬਰੂ ਸਿਟੀ ਰਿਸੋਰਟ ਵਿਖੇ ਰੱਖੇ ਪ੍ਰੋਗਰਾਮ ਦੌਰਾਨ ਹੋਏ | ਮਨੀਸ਼ ਸਿਸੋਦੀਆ ਨੇ ਆਏ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਮੱਸਿਆਵਾਂ ਦੇ ਹੱਲ ਬਾਰੇ ਨੁਕਤੇ ਸਾਂਝੇ ਕੀਤੇ | ਇਸ ਮੌਕੇ 'ਆਪ' ਆਗੂ ਰਣਬੀਰ ਭੁੱਲਰ, ਅਮਰਦੀਪ ਸਿੰਘ ਆਸ਼ੂ ਬੰਗੜ, ਅਨਿਲ ਠਾਕੁਰ ਅਤੇ ਰਮਨ ਮਿੱਤਲ ਹਾਜ਼ਰ ਸਨ | ਵਪਾਰੀਆਂ-ਕਾਰੋਬਾਰੀਆਂ ਨਾਲ ਗੱਲਬਾਤ ਦੌਰਾਨ ਕੌਮੀ ਆਗੂ ਮਨੀਸ਼ ਸਿਸੋਦੀਆ ਨੇ ਉਦਯੋਗਪਤੀਆਂ, ਵਪਾਰੀਆਂ, ਕਾਰੋਬਾਰੀਆਂ, ਟਰਾਂਸਪੋਰਟਰਾਂ ਅਤੇ ਦੁਕਾਨਦਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ 'ਵਪਾਰੀਆਂ ਨੂੰ ਇਮਾਨਦਾਰ ਰਾਜਨੀਤੀ ਦੇਵੋ, ਵਪਾਰ ਦੀ ਤਰੱਕੀ ਖ਼ੁਦ ਹੋ ਜਾਵੇਗੀ' | ਉਨ੍ਹਾਂ ਕਿਹਾ ਕਿ ਵਪਾਰ ਦੀ ਤਰੱਕੀ ਤੋਂ ਬਿਨਾਂ ਕਿਸੇ ਵੀ ਸੂਬੇ ਦੀ ਤਰੱਕੀ ਨਹੀਂ ਹੋ ਸਕਦੀ | ਇਸ ਲਈ ਵਪਾਰ 'ਤੇ ਲੱਗੀਆਂ ਗੈਰ ਜ਼ਰੂਰੀ ਪਾਬੰਦੀਆਂ ਦੂਰ ਕਰਨੀਆਂ ਪੈਣਗੀਆਂ ਅਤੇ ਵਪਾਰੀਆਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਣਾ ਚਾਹੀਦਾ | ਪ੍ਰੋਗਰਾਮ ਦੌਰਾਨ ਕਾਰੋਬਾਰੀ ਮਨਮੋਹਨ ਸਿਆਲ ਤੇ ਭਰਤ ਮਹਿਤਾ ਸਮੇਤ ਕਈ ਵਾਪਰੀਆਂ ਨੇ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਇਨ੍ਹਾਂ ਦੇ ਹੱਲ ਬਾਰੇ ਵਿਚਾਰ ਮਨੀਸ਼ ਸਿਸੋਦੀਆ ਨਾਲ ਸਾਂਝੇ ਕੀਤੇ | 'ਆਪ' ਆਗੂ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਨੂੰ ਵੋਟ ਕਿਉਂ ਦੇਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਭਿ੍ਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇਗਾ ਤੇ ਇਮਾਨਦਾਰੀ, ਨਿਰਪੱਖਤਾ, ਵਿਕਾਸ ਅਤੇ ਸਿੱਖਿਆ ਦੀ ਬਿਹਤਰੀ ਲਈ ਰਾਜਨੀਤੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰ੍ਹਾਂ ਪੰਜਾਬ ਵਿਚ ਵੀ ਵਪਾਰੀਆਂ ਨੂੰ ਸਰਕਾਰ ਵਿਚ ਭਾਗੀਦਾਰ ਬਣਾਇਆ ਜਾਵੇਗਾ ਤੇ ਉਨ੍ਹਾਂ ਦੇ ਅਨੁਸਾਰ ਹੀ ਨੀਤੀਆਂ ਬਣਾਈਆਂ ਤੇ ਲਾਗੂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹੁਣ ਤੱਕ ਦੀਆਂ ਸਰਕਾਰਾਂ ਨੇ ਪੰਜਾਬੀਆਂ ਨੂੰ ਧੋਖਾ ਦੇਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ | ਜਿਹੜਾ ਪੰਜਾਬ ਕਦੇ ਆਪਣੇ ਉਦਯੋਗ, ਵਪਾਰ ਤੇ ਕਾਰੋਬਾਰ ਲਈ ਮਸ਼ਹੂਰ ਹੁੰਦਾ ਸੀ, ਉਸ ਨੂੰ ਰਾਜਨੀਤਿਕ ਪਾਰਟੀਆਂ ਨੇ ਆਰਥਿਕ ਤੇ ਸਮਾਜਿਕ ਪੱਧਰ 'ਤੇ ਕਮਜ਼ੋਰ ਅਤੇ ਚਿੰਤਾਜਨਕ ਕਰ ਦਿੱਤਾ ਹੈ | ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਅਤੇ ਕਾਰੋਬਾਰ ਦੀ ਤਰੱਕੀ ਲਈ ਇਕ ਰੋਡਮੈਪ ਤਿਆਰ ਕੀਤਾ ਜਾਵੇਗਾ ਕਿਉਂਕਿ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਕੰਮ ਕਰਨਾ ਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਕਾਰੋਬਾਰੀਆਂ, ਵਪਾਰੀਆਂ ਨਾਲ ਹਰ ਮੰਚ 'ਤੇ ਵਿਚਾਰ ਚਰਚਾ ਕਰਦੀ ਹੈ, ਕਿਉਂਕਿ ਅਰਵਿੰਦ ਕੇਜਰੀਵਾਲ ਨੂੰ ਸਰਕਾਰ ਚਲਾਉਣੀ ਆਉਂਦੀ ਹੈ, ਪਰ ਵਪਾਰ ਕਰਨਾ ਕੇਵਲ ਵਪਾਰੀਆਂ, ਕਾਰੋਬਾਰੀਆਂ ਨੂੰ ਹੀ ਆਉਂਦਾ ਹੈ | ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ 'ਤੇ ਕਿਹਾ ਕਿ ਪੰਜਾਬ ਵਿਚ ਸਿੱਖਿਆ ਦਾ ਮੁੱਦਾ ਕਾਫ਼ੀ ਗਰਮ ਹੈ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਦੇਸ਼ ਦੀ ਰਾਜਨੀਤੀ ਵਿਚ ਚੋਣਾਂ ਸਮੇਂ ਪਹਿਲੀ ਵਾਰ ਸਿੱਖਿਆ 'ਤੇ ਬਹਿਸ ਸ਼ੁਰੂ ਹੋਈ ਹੈ | ਇਸ ਦੌਰਾਨ ਸ਼ਹਿਰੀ ਹਲਕੇ ਦੀ ਟੀਮ ਵਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ |
ਫ਼ਿਰੋਜ਼ਪੁਰ, 30 ਨਵੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਹੁਸੈਨੀਵਾਲਾ ਵਿਖੇ ਸਥਿਤ ਲਗਭਗ 100 ਸਾਲ ਪੁਰਾਣੇ ਰੈਸਟ ਹਾਊਸ ਨੂੰ ਉਸੇ ਦਿੱਖ ਵਿਚ ਰੈਸਟੋਰੈਂਟ ਵਜੋਂ ਤੇ ਪਾਰਕ ਪਿਕਨਿਕ ਸਪਾਟ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ...
ਖੋਸਾ ਦਲ ਸਿੰਘ, 30 ਨਵੰਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਵਾਸੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਅੰਦਰ ਕਾਂਗਰਸ ਤੇ ਆਪ ਦੀਆਂ ਗੁਮਰਾਹਕੁਨ ਗੱਲਾਂ ਵਿਚ ਨਾ ਆ ਪੰਜਾਬ ਦੀ ਵਾਗਡੋਰ ਸ਼੍ਰੋਮਣੀ ...
ਫ਼ਿਰੋਜ਼ਪੁਰ, 30 ਨਵੰਬਰ (ਤਪਿੰਦਰ ਸਿੰਘ)- ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਿਖੇ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੱਸਿਆ ...
ਮੱਲਾਂਵਾਲਾ, 30 ਨਵੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰਾਂ ਨੇ ਮਲਕੀਅਤ ਸਿੰਘ ਦੀ ਜ਼ਮੀਨ ਨੂੰ ਜਾਂਦੇ ਰਸਤੇ ਦੀ ਨਿਸ਼ਾਨਦੇਹੀ ਨਾ ਹੋਣ ਕਰਕੇ ਥਾਣਾ ਮੱਲਾਂਵਾਲਾ ਅੰਦਰ ਧਰਨਾ ਲਗਾ ਦਿੱਤਾ ਤੇ ਟਰੈਕਟਰ ਟਰਾਲੀ ...
ਫ਼ਿਰੋਜ਼ਪੁਰ, 30 ਨਵੰਬਰ (ਕੁਲਬੀਰ ਸਿੰਘ ਸੋਢੀ)- ਪਾਕਿਸਤਾਨ ਨਸ਼ਾ ਸਮੱਗਲਰਾਂ ਦੇ ਮਨਸੂਬੇ ਨਾਕਾਮ ਕਰਦੇ ਹੋਏ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਬੀ.ਐੱਸ.ਐਫ. ਵਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ | ਪ੍ਰਾਪਤ ਜਾਣਕਰੀ ਅਨੁਸਾਰ ਭਾਰਤ-ਪਾਕਿ ...
ਗੁਰੂਹਰਸਹਾਏ, 30 ਨਵੰਬਰ (ਹਰਚਰਨ ਸਿੰਘ ਸੰਧੂ)- ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਪੀ. ਐੱਸ. ਪੀ. ਸੀ. ਐੱਲ. ਦੇ ਮੁੱਖ ਦਫ਼ਤਰ ਪਟਿਆਲਾ ਦੇ ਸਾਹਮਣੇ 17 ਨਵੰਬਰ ਤੋਂ ਲਗਾਤਾਰ ਲੜੀਵਾਰ ਚੱਲ ਰਹੀ ਭੁੱਖ ਹੜਤਾਲ ਦੇ ਅੱਜ 14ਵੇਂ ਦਿਨ ਸਰਕਲ ਫ਼ਿਰੋਜ਼ਪੁਰ ਦੇ ਪ੍ਰਧਾਨ ...
ਜ਼ੀਰਾ, 30 ਨਵੰਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨਾਲ ਲੱਗਦੇ ਪਿੰਡ ਗਾਦੜੀਵਾਲਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦ ਰਿਸ਼ਤੇਦਾਰੀ ਵਿਚ ਰਹਿਣ ਆਏ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਵਿਚ ...
ਗੁਰੂਹਰਸਹਾਏ, 30 ਨਵੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ 'ਚ ਵਿਕਾਸ ਕੰਮਾਂ ਨੂੰ ਤੇਜ਼ੀ ਨਾਲ ਕਰਵਾਉਣ ਲਈ ਸਥਾਨਕ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਮੰਤਰੀ ਨੇ ਵੱਖ-ਵੱਖ ਪਿੰਡਾਂ ਨੂੰ ਜੋੜਦੇ ਕੱਚੇ ਰਸਤਿਆਂ 'ਤੇ ਨਵੀਆਂ ਸੜਕਾਂ ਬਣਾਉਣ ...
ਜ਼ੀਰਾ, 30 ਨਵੰਬਰ (ਮਨਜੀਤ ਸਿੰਘ ਢਿੱਲੋਂ) - ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੀ ਵਾਂਗਡੋਰ ਚਰਨਜੀਤ ਸਿੰਘ ਚੰਨੀ ਨੇ ਸੰਭਾਲੀ ਹੈ, ਉਦੋਂ ਤੋਂ ਕਾਂਗਰਸ ਪਾਰਟੀ ਅੰਦਰ ਇਕ ਨਵੀਂ ਰੂਹ ਫੂਕੀ ਗਈ ਹੈ, ਕਿਉਂਕਿ ਮੁੱਖ ਮੰਤਰੀ ਇਕ ਗ਼ਰੀਬ ਪਰਿਵਾਰ ਵਿਚੋਂ ਉੱਠ ਕੇ ਆਏ ਹਨ ਅਤੇ ...
ਮਖੂ, 30 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਜ਼ੀਰਾ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਜ਼ੀਰਾ ਲਖਵਿੰਦਰ ਸਿੰਘ ਵਾਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਤਹਿਸੀਲ ਦੇ ਨੰਬਰਦਾਰਾਂ ਤੋਂ ਇਲਾਵਾ ਜ਼ਿਲ੍ਹਾ ...
ਗੁਰੂਹਰਸਹਾਏ, 30 ਨਵੰਬਰ (ਕਪਿਲ ਕੰਧਾਰੀ)- ਦਫ਼ਤਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ 078 ਗੁਰੂਹਰਸਹਾਏ ਵਿਖੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਚੋਣਕਾਰ ...
ਫ਼ਿਰੋਜ਼ਪੁਰ, 30 ਨਵੰਬਰ (ਕੁਲਬੀਰ ਸਿੰਘ ਸੋਢੀ)- 'ਆਪ' ਦੇ ਸੀਨੀਅਰ ਲੀਡਰ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਸੋਦੀਆ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ ਵਾਪਰੀਆਂ ਨਾਲ ਵਿਸ਼ੇਸ਼ ਤੌਰ 'ਤੇ ਬੈਠਕ ਕਰਨ ਲਈ ਸਿਟੀ ਰਿਸੋਰਟ ਵਿਖੇ ਪਹੁੰਚੇ ਸਨ, ਜਿਸ ਵਿਚ ...
ਫ਼ਿਰੋਜ਼ਪੁਰ, 30 ਨਵੰਬਰ (ਤਪਿੰਦਰ ਸਿੰਘ) - 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਪ੍ਰਾਇਮਰੀ ਸਕੂਲਾਂ ਦਾ ਸਿੱਖਿਆ ਦੇ ਗੁਣਾਤਮਿਕ ਸੁਧਾਰ ਪੱਖੋਂ ਵਿਦਿਆਰਥੀਆਂ ਵਿਚ ਪੜ੍ਹਨ-ਲਿਖਣ ਦੀਆਂ ਰੁਚੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਿੱਖਿਆ ...
ਤਲਵੰਡੀ ਭਾਈ, 30 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਅਥਾਹ ਲੋਕ ਭਲਾਈ ਸਕੀਮਾਂ ਦੀ ਸ਼ੁਰੂਆਤ ਕਰਕੇ ਸੂਬੇ ਦੇ ਲੋਕਾਂ ਨੂੰ ਵੱਡੀਆਂ ਰਾਹਤਾਂ ਪ੍ਰਦਾਨ ਕੀਤੀਆਂ ਹਨ, ਉੱਥੇ ਵਿਕਾਸ ਕਾਰਜਾਂ ...
ਫ਼ਿਰੋਜ਼ਸ਼ਾਹ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਬੀਤੇ ਦਿਨ ਫ਼ਿਰੋਜ਼ਪੁਰ-ਮੋਗਾ ਰੋਡ 'ਤੇ ਘੱਲ ਖ਼ੁਰਦ ਨਹਿਰਾਂ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮਾਰੇ ਗਏ ਤਿੰਨ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਨੋਵਾ ਗੱਡੀ ਦੇ ਚਾਲਕ ਵਿਰੁੱਧ ਮਾਮਲਾ ਦਰਜ ...
ਮੁੱਦਕੀ, 30 ਨਵੰਬਰ (ਭੁਪਿੰਦਰ ਸਿੰਘ)-ਅੱਜ ਸਥਾਨਕ ਕਸਬੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ, ਸਮਾਰਟ ਆਰ.ਓ.ਟੀ. ਲੈਬ, ਐੱਨ.ਐੱਸ.ਕਿਊ ਐੱਫ਼. ਲੈਬ ਅਤੇ ਮਾਪੇ ਉਡੀਕ ਘਰ ਦਾ ਉਦਘਾਟਨ ਹਲਕਾ ਵਿਧਾਇਕਾ ਬੀਬੀ ਸਤਿਕਾਰ ਕੌਰ ਗਹਿਰੀ ਨੇ ਕੀਤਾ | ਇਸ ...
ਫ਼ਿਰੋਜ਼ਪੁਰ, 30 ਨਵੰਬਰ (ਤਪਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਦਿਵਿਆਂਗ ਜਨਾਂ ਨੂੰ ਰੋਜ਼ਗਾਰ ਚਲਾਉਣ ਲਈ ਘੱਟੋ-ਘੱਟ ਵਿਆਜ ਦਰਾਂ 'ਤੇ ਕਰਜ਼ਾ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿਚ ਅੱਜ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੱਤਰ ...
ਮੁੱਦਕੀ, 30 ਨਵੰਬਰ (ਭੁਪਿੰਦਰ ਸਿੰਘ)-ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਨੇ ਪਾਸ ਕੀਤੇ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਪਰ ਜਿੰਨਾ ਚਿਰ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੇ ਦਰਜ ਕੀਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ ਅਤੇ ਪ੍ਰਭਾਵਿਤ ...
ਫ਼ਿਰੋਜ਼ਪੁਰ, 30 ਨਵੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਨਾਰਾਜ਼ ਚੱਲ ਰਿਹਾ ਗਰੁੱਪ ਜਿਸ ਦਾ ਨਾਮ ਸਾਰਾਗੜ੍ਹੀ ਗਰੁੱਪ ਹੈ, ਨੇ ਆਪਣੀਆਂ ਮੰਗਾਂ ਤੇ ਪ੍ਰੇਸ਼ਾਨੀਆਂ ਸਬੰਧੀ ਆਪ ਦੀ ਮਹਿਲਾ ਸੂਬਾ ਪ੍ਰਧਾਨ ਮੈਡਮ ਰਾਜਵਿੰਦਰ ...
ਜ਼ੀਰਾ, 30 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਨਾਲ ਸੰਬੰਧਤ ਸਮੱਸਿਆਵਾਂ ਦੇ ਹੱਲ ਅਤੇ ਸਾਰੇ ਪ੍ਰਸ਼ਾਸ਼ਨਿਕ ਦਫ਼ਤਰਾਂ ਨੂੰ ਇੱਕੋ ਛੱਤ ਹੇਠ ਕਰਕੇ ਸੁਵਿਧਾ ਕੈਂਪ ਰਾਹੀਂ ਲੋਕਾਂ ਦੇ ਰੁਕੇ ਹੋਏ ਕੰਮ ਕਰਵਾਉਣ ਲਈ ਹਲਕਾ ਵਿਧਾਇਕ ...
ਜ਼ੀਰਾ, 30 ਨਵੰਬਰ (ਮਨਜੀਤ ਸਿੰਘ ਢਿੱਲੋਂ) - ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ 100 ਸਾਲ ਪੂਰੇ ਹੋਣ 'ਤੇ 100ਵੀਂ ਵਰ੍ਹੇਗੰਢ ਮੋਗਾ ਨੇੜੇ ਪਿੰਡ ਕਿਲੀ ਚਹਿਲਾ ਵਿਖੇ ਮਨਾਏ ਜਾਣ ਦੀਆਂ ਤਿਆਰੀਆਂ ਸੰਬੰਧੀ ਹਲਕਾ ਜ਼ੀਰਾ ਤੋਂ ਅਕਾਲੀ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਸਾਬਕਾ ...
ਫ਼ਿਰੋਜ਼ਪੁਰ, 30 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਕਾਲ 'ਚ ਪੱਤਰਕਾਰਤਾ ਖੇਤਰ 'ਚ ਕੋਰੋਨਾ ਯੋਧਾ ਬਣ ਫ਼ਰੰਟ ਲਾਇਨ 'ਚ ਖੜ ਸੇਵਾਵਾਂ ਨਿਭਾਉਣ ਸਮੇਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਕਰਕੇ ਪੱਤਰਕਾਰ ਰਤਨ ਲਾਲ ਦੀ ਮੌਤ ਹੋ ਗਈ ਸੀ | ਵਿਧਾਇਕ ਪਰਮਿੰਦਰ ਸਿੰਘ ...
ਤਲਵੰਡੀ ਭਾਈ, 30 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਪੱਧਰ 'ਤੇ ਚੋਣ ਇੰਚਾਰਜ ਨਿਯੁਕਤ ਕੀਤੇ ਜਾ ਰਹੇ ਹਨ | ਇਸੇ ਕੜ੍ਹੀ ਤਹਿਤ ਭਾਜਪਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਪ ਪ੍ਰਧਾਨ ਵਿਜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX