ਤਾਜਾ ਖ਼ਬਰਾਂ


ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਮਾਨਸਾ ਸਿਵਲ ਹਸਪਤਾਲ
. . .  11 minutes ago
ਚੰਡੀਗੜ੍ਹ, 30 ਜੂਨ-ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ। ਉਸ ਨੂੰ ਅੱਜ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦਿੱਲੀ ਦੀ ਅਦਾਲਤ ਨੇ ਕੱਲ੍ਹ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੰਜਾਬ ਪੁਲਿਸ ਨੂੰ ਉਸ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।
ਗੜ੍ਹਸ਼ੰਕਰ ਖ਼ੇਤਰ 'ਚ ਬਾਰਿਸ਼ ਨਾਲ ਗਰਮੀ ਤੋਂ ਰਾਹਤ, ਕਿਸਾਨਾਂ ਦੇ ਖਿੜੇ ਚਿਹਰੇ
. . .  45 minutes ago
ਗੜ੍ਹਸ਼ੰਕਰ, 30 ਜੂਨ (ਧਾਲੀਵਾਲ)- ਵੀਰਵਾਰ ਦੀ ਸਵੇਰ ਗੜ੍ਹਸ਼ੰਕਰ ਖ਼ੇਤਰ 'ਚ ਬਾਰਿਸ਼ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਬਾਰਿਸ਼ ਹੋਣ ਨਾਲ ਜਿੱਥੇ ਕਿਸਾਨਾਂ 'ਚ ਖ਼ੁਸ਼ੀ ਪਾਈ ਜਾ ਰਹੀ ਹੈ, ਉੱਥੇ ਸ਼ਹਿਰ ਅਤੇ ਪਿੰਡਾਂ ਵਿਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ।
ਫੋਕਲ ਪੁਆਇੰਟ ਪੇਂਟ ਵਾਲੀ ਫੈਕਟਰੀ ਨੂੰ ਲੱਗੀ ਅੱਗ
. . .  about 1 hour ago
ਸੁਲਤਾਨਵਿੰਡ, 30 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਮਹਿਤਾ ਰੋਡ ਤੇ ਫੋਕਲ ਪੁਆਇੰਟ ਸਥਿਤ ਇਕ ਪੇਂਟ ਵਾਲੀ ਫੈਕਟਰੀ ਨੂੰ ਅੱਜ ਤੜਕਸਾਰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਛੱਤਰਪੁਰ 'ਚ ਬੋਰਵੈੱਲ 'ਚ ਡਿੱਗੇ 5 ਸਾਲਾ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ
. . .  1 day ago
ਛਤਰਪੁਰ, 29 ਜੂਨ - ਮੱਧ ਪ੍ਰਦੇਸ਼ ਦੇ ਛਤਰਪੁਰ 'ਚ ਬੋਰਵੈੱਲ 'ਚ ਡਿੱਗੇ 5 ਸਾਲਾ ਬੱਚੇ ਨੂੰ ਅੱਜ ਬਚਾ ਲਿਆ ਗਿਆ । ਉਹ ਠੀਕ-ਠਾਕ ਤੇ ਹਸਪਤਾਲ ਦਾਖ਼ਲ ਕੀਤਾ ਗਿਆ ਹੈ ।
ਮਹਾਰਾਸ਼ਟਰ: ਦੇਵੇਂਦਰ ਫੜਨਵੀਸ 1 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ
. . .  1 day ago
ਊਧਵ ਠਾਕਰੇ ਨੇ ਵੀ ਐਮ.ਐਲ.ਸੀ. ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫ਼ਾ
. . .  1 day ago
ਬਜਟ ਸੈਸ਼ਨ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੀ ਚਿੱਠੀ
. . .  1 day ago
ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  1 day ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  1 day ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  1 day ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  1 day ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  1 day ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  1 day ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  1 day ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  1 day ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  1 day ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  1 day ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  1 day ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  1 day ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮੱਘਰ ਸੰਮਤ 553

ਸਨਅਤ ਤੇ ਵਪਾਰ

ਕਾਰ ਨਿਰਮਾਤਾਵਾਂ ਨੂੰ 100 ਫੀਸਦੀ ਬਾਇਓ ਈਥਾਨੌਲ 'ਤੇ ਚੱਲਣ ਵਾਲੇ ਇੰਜਣ ਬਣਾਉਣ ਦਾ ਦੇਵਾਂਗੇ ਨਿਰਦੇਸ਼- ਗਡਕਰੀ

ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਛੁਟਕਾਰਾ ਪਾਉਣ ਲਈ ਵੱਡਾ ਫੈਸਲਾ ਕਰਨ ਜਾ ਰਹੇ ਹਨ | ਬੀਤੇ ਦਿਨ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਅਗਲੇ 2-3 ਦਿਨਾਂ ਵਿਚ ਇਕ ਫਾਈਲ 'ਤੇ ਦਸਤਖ਼ਤ ਕਰਨ ਜਾ ਰਿਹਾ ਹਾਂ, ਜਿਸ ਵਿਚ ਕਾਰ ਨਿਰਮਾਤਾਵਾਂ ਨੂੰ 100 ਫੀਸਦੀ ਬਾਇਓ-ਈਥਾਨੌਲ 'ਤੇ ਚੱਲਣ ਵਾਲੇ ਇੰਜਣ ਬਣਾਉਣ ਲਈ ਕਿਹਾ ਜਾਵੇਗਾ | ਕੇਂਦਰੀ ਮੰਤਰੀ ਗਡਕਰੀ ਨੇ ਕਿਹਾ ਕਿ ਸਰਕਾਰ ਈਥਾਨੌਲ ਦੀ ਵਧਦੀ ਸਪਲਾਈ ਦੇ ਨਾਲ ਜਲਦੀ ਤੋਂ ਜਲਦੀ ਫਲੈਕਸ-ਫਿਊਲ ਇੰਜਣ ਵਾਲੇ ਵਾਹਨਾਂ ਨੂੰ ਪੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ 100 ਫੀਸਦੀ ਬਾਇਓ ਈਥਾਨੌਲ 'ਤੇ ਚੱਲਣ ਵਾਲੇ ਫਲੈਕਸ ਫਿਊਲ ਵਾਹਨਾਂ ਦੇ ਰੋਲਆਊਟ ਨਾਲ ਈਥਾਨੌਲ ਦੀ ਮੰਗ ਤੁਰੰਤ 4 ਤੋਂ 5 ਗੁਣਾ ਵਧ ਜਾਵੇਗੀ |

ਕੈਗ ਨੇ ਆਈ.ਟੀ., ਦੂਰਸੰਚਾਰ ਮੰਤਰਾਲੇ ਦੀਆਂ ਇਕਾਈਆਂ ਦੀ ਨਿਰਮਾਣ ਪ੍ਰਕਿਰਿਆ 'ਤੇ ਚੁੱਕੇ ਸਵਾਲ

ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਕੈਗ ਨੇ ਸੂਚਨਾ ਤਕਨੀਕੀ (ਆਈ.ਟੀ.) ਅਤੇ ਦੂਰਸੰਚਾਰ ਮੰਤਰਾਲਿਆਂ ਅਧੀਨ ਆਉਣ ਵਾਲੀਆਂ ਇਕਾਈਆਂ ਦੇ ਖਾਤਿਆਂ ਵਿਚ ਕਈ ਊਣਤਾਈਆਂ ਨੂੰ ਉਜਾਗਰ ਕੀਤਾ ਹੈ | ਇਸ ਵਿਚ ਐਨ.ਆਈ.ਸੀ.ਐਸ.ਆਈ. ਵਲੋਂ ਨਿਯਮਾਂ ਦੀ ਉਲੰਘਣਾ ਕਰਕੇ 890 ਕਰੋੜ ਰੁਪਏ ਮੁੱਲ ਦੇ ...

ਪੂਰੀ ਖ਼ਬਰ »

6 ਦਸੰਬਰ ਤੋਂ ਸ਼ੁਰੂ ਹੋਵੇਗੀ ਪੀ.ਜੀ.ਆਈ. ਮੁਫ਼ਤ ਬੱਸ ਸੇਵਾ

ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਜੇ.ਐਸ.ਨਿੱਕੂਵਾਲ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਪੀ.ਜੀ.ਆਈ. ਲਈ ਮੁਫ਼ਤ ਬੱਸ ਸੇਵਾ ਮੁੜ 6 ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੇਲ ਬੁਨਿਆਦੀ ਢਾਂਚੇ 'ਚ 19,650 ਕਰੋੜ ਰੁਪਏ ਦੇ ਨਿਵੇਸ਼ ਕਰੇਗੀ ਕੋਲ ਇੰਡੀਆ

ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਜਨਤਕ ਖੇਤਰ ਦੀ ਕੰਪਨੀ ਕੋਲ ਇੰਡੀਆ ਲਿਮਟਿਡ ਆਪਣੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਪਗ 19,650 ਕਰੋੜ ਰੁਪਏ ਦਾ ਨਿਵੇਸ਼ ਕਰੇਗੀ | ਇਸ ਦੀ ਜਾਣਕਾਰੀ ਕੰਪਨੀ ਵਲੋਂ ਮੰਗਲਵਾਰ ਨੂੰ ਦਿੱਤੀ ਗਈ | ਇਸ ਕਦਮ ਨਾਲ ਵਿੱਤੀ ਸਾਲ 2023-24 ...

ਪੂਰੀ ਖ਼ਬਰ »

ਸੈਂਸੈਕਸ 196 ਅੰਕ ਟੁੱਟਿਆ

ਮੁੰਬਈ, 30 ਨਵੰਬਰ (ਏਜੰਸੀ)-ਬੀ.ਐਸ.ਈ. ਸੈਂਸੈਕਸ ਮੰਗਲਵਾਰ ਨੂੰ ਵਾਹਨ ਅਤੇ ਧਾਤੂ ਦੇ ਸ਼ੇਅਰਾਂ ਵਿਚ ਆਖਰੀ ਪਲਾਂ ਵਿਚ ਬਿਕਵਾਲੀ ਕਾਰਨ 196 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ | ਵਿਸ਼ਵ ਪੱਧਰੀ ਬਾਜ਼ਾਰਾਂ ਵਿਚ ਨਿਵੇਸ਼ਕਾਂ ਦੀ ਕਮਜ਼ੋਰ ਧਾਰਨਾ ਨਾਲ ਵੀ ਕਾਰੋਬਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX