ਕਪੂਰਥਲਾ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਮਿਆਰੀ ਤਕਨੀਕੀ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਬਹੁਤ ਜਲਦੀ ਰੈਗੂਲੇਸ਼ਨ ਅਥਾਰਿਟੀ ਕਾਇਮ ਕੀਤੀ ਜਾਵੇਗੀ, ਜਿਸ ਵਿਚ ਅਕਾਦਮਿਕ ਖੇਤਰ ਦੇ ਵਿਦਵਾਨਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਇਹ ਜਾਣਕਾਰੀ ਰਾਣਾ ਗੁਰਜੀਤ ਸਿੰਘ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਏ ਗਏ ਮੈਗਾ ਰੁਜ਼ਗਾਰ ਮੇਲੇ ਮੌਕੇ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਮੈਗਾ ਰੁਜ਼ਗਾਰ ਮੇਲਿਆਂ ਤਹਿਤ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਪ੍ਰਦਾਨ ਹੋਏ ਹਨ | ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਦਾ ਮਕਸਦ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਆਪਣੇ ਰੁਜ਼ਗਾਰ ਸ਼ੁਰੂ ਕਰਨ ਦੇ ਸਮਰੱਥ ਹੋ ਸਕਣ | ਯੂਨੀਵਰਸਿਟੀ ਦੇ ਕੈਂਪਸ ਵਿਚ ਰੁਜ਼ਗਾਰ ਮੇਲੇ ਵਿਚ ਸ਼ਾਮਿਲ ਹੋਈਆਂ ਕੰਪਨੀਆਂ ਦੇ ਪ੍ਰਤੀਨਿਧਾਂ ਤੇ ਨੌਜਵਾਨਾਂ ਨਾਲ ਵੀ ਤਕਨੀਕੀ ਸਿੱਖਿਆ ਮੰਤਰੀ ਨੇ ਗੱਲਬਾਤ ਕੀਤੀ ਤੇ ਮੈਗਾ ਰੁਜ਼ਗਾਰ ਮੇਲੇ ਵਿਚ ਨੌਕਰੀ ਲਈ ਚੁਣੇ ਗਏ 11 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ | ਉਨ੍ਹਾਂ ਨਸ਼ਿਆਂ ਵਰਗੀ ਸਮਾਜਿਕ ਬੁਰਾਈਆਂ ਨੂੰ ਮਾਤ ਦੇ ਕੇ ਮਿਸ਼ਨ ਰੈੱਡ ਸਕਾਈ ਤਹਿਤ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨ ਸਿਮਰਨਜੀਤ ਸਿੰਘ ਨੂੰ ਕਪੂਰਥਲਾ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਮੁਹਿਮ ਦਾ ਬ੍ਰਾਂਡ ਅਬੈਂਸਡਰ ਬਣਾਉਣ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਸਫ਼ਰ ਉੱਦਮੀ ਵਜੋਂ ਸਥਾਪਿਤ ਨੌਜਵਾਨ ਲੜਕੀ ਦੀਪਜੋਤ ਕੌਰ ਤੋਂ ਵੀ ਨੌਜਵਾਨਾਂ ਨੂੰ ਪ੍ਰੇਰਨਾ ਲੈਣ ਲਈ ਕਿਹਾ | ਇਸ ਤੋਂ ਪਹਿਲਾਂ ਰਾਣਾ ਗੁਰਜੀਤ ਸਿੰਘ ਨੇ ਦੇਸ਼ ਦੇ ਸਵ: ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੀ ਤਸਵੀਰ 'ਤੇ ਫ਼ੁਲ ਭੇਟ ਕਰਕੇ, ਉਨ੍ਹਾਂ ਨੂੰ ਯਾਦ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਰੁਜ਼ਗਾਰ ਦੇਣ ਦੇ ਮਾਮਲੇ 'ਚ ਜ਼ਿਲ੍ਹਾ ਕਪੂਰਥਲਾ ਨੂੰ ਰਾਜ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ ਤੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ 15,204 ਨੌਜਵਾਨਾਂ ਨੂੰ ਨੌਕਰੀਆਂ ਦਿਵਾ ਚੁੱਕਾ ਹੈ | ਸਮਾਗਮ ਦੇ ਆਰੰਭ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ ਆਈ. ਏ. ਐੱਸ. ਨੇ ਤਕਨੀਕੀ ਸਿੱਖਿਆ ਮੰਤਰੀ ਦਾ ਸਵਾਗਤ ਕੀਤਾ | ਇਸ ਮੌਕੇ ਐੱਸ. ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਡਾ: ਜੈਇੰਦਰ ਸਿੰਘ ਐੱਸ. ਡੀ. ਐੱਮ. ਕਪੂਰਥਲਾ ਤੋਂ ਇਲਾਵਾ ਯੂਨੀਵਰਸਿਟੀ ਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ |
ਸੁਲਤਾਨਪੁਰ ਲੋਧੀ, 30 ਨਵੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਅੰਤਿ੍ਗ ਕਮੇਟੀ ਦੀ ਦੂਜੀ ਵਾਰ ਮੈਂਬਰ ਬਣਾਈ ਗਈ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ...
ਫਗਵਾੜਾ, 30 ਨਵੰਬਰ (ਹਰਜੋਤ ਸਿੰਘ ਚਾਨਾ)-ਲਘੂ ਉਦਯੋਗ ਭਾਰਤੀ ਦਾ ਵਫ਼ਦ ਸ਼ਾਖਾ ਪ੍ਰਧਾਨ ਅਨਿਲ ਸਿੰਗਲਾ ਦੀ ਅਗਵਾਈ 'ਚ ਐੱਸ.ਡੀ.ਐੱਮ. ਕੁਲਪ੍ਰੀਤ ਸਿੰਘ ਨੂੰ ਮਿਲਿਆ | ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਦਿੰਦਿਆਂ ਕਰੀਬ 29 ਲੱਖ ਰੁਪਏ ਦੀ ਠੱਗੀ ਦੇ ...
ਸੁਲਤਾਨਪੁਰ ਲੋਧੀ, 30 ਨਵੰਬਰ (ਥਿੰਦ, ਹੈਪੀ)-ਮੋਦੀ ਸਰਕਾਰ ਵਲੋਂ ਲੇਬਰ ਕਾਨੂੰਨਾਂ 'ਚ ਕੀਤੇ ਜਾ ਰਹੇ ਫੇਰ ਬਦਲ ਦੇ ਵਿਰੋਧ ਵਿਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਹੰਗਾਮੀ ਮੀਟਿੰਗ ਪਿੰਡ ਬੂਸੋਵਾਲ ਵਿਚ ਕਾਮਰੇਡ ਸੁੱਖਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫ਼ੈਸਲਾ ...
ਫਗਵਾੜਾ, 30 ਨਵੰਬਰ (ਹਰਜੋਤ ਸਿੰਘ ਚਾਨਾ)-ਲੁੱਟ ਖੋਹ ਦੇ ਮਾਮਲੇ 'ਚ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੇ ਟਿਕਾਣੇ ਦੀ ਮਿਲੀ ਇਤਲਾਹ 'ਤੇ ਰੇਡ ਕਰਨ ਗਈ ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ...
ਕਪੂਰਥਲਾ, 30 ਨਵੰਬਰ (ਸਡਾਨਾ)-ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 25ਵੇਂ ਦਿਨ ਵੀ ਸੂਬਾ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਸਮੂਹਿਕ ਛੁੱਟੀ 'ਤੇ ਚੱਲ ਰਹੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੇ ਕਾਲਜ ...
ਕਪੂਰਥਲਾ, 30 ਨਵੰਬਰ (ਵਿ. ਪ੍ਰ.)-ਮਦਰਸਾ ਦਾਰੇ ਅਬੂ ਅਯੂਬ ਮਸਜਿਦ ਬੀਬੀ ਪੀਰੋਂਵਾਲੀ 'ਚ ਜਮੀਅਤ ਉਲਮਾਏ ਹਿੰਦ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਮਾਗਮ ਮੌਲਾਨਾ ਅਮਾਨੁੱਲਾ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿਚ ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ...
ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਮਗਨਰੇਗਾ ਕਾਮਿਆਂ ਵਲੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਮੇਹਟ ਰਿੰਪੀ ਮਲਕਪੁਰ, ਅਨੀਤਾ ਢੰਡੋਲੀ, ਵੀਨਾ ...
ਸੁਲਤਾਨਪੁਰ ਲੋਧੀ, 30 ਨਵੰਬਰ (ਥਿੰਦ, ਹੈਪੀ)-ਕੰਪਿਊਟਰ ਅਧਿਆਪਕ ਯੂਨੀਅਨ ਸੁਲਤਾਨਪੁਰ ਲੋਧੀ ਦੀ ਮੀਟਿੰਗ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਤੇ ਸਰਪ੍ਰਸਤ ਜਸਪਾਲ ਸਿੰਘ ਦੀ ਅਗਵਾਈ ਹੇਠ ਆਤਮਾ ਸਿੰਘ ਪਾਰਕ ਸੁਲਤਾਨਪੁਰ ਲੋਧੀ ਵਿਖੇ ਹੋਈ, ਜਿਸ ਵਿਚ ਬਲਾਕ ਸੁਲਤਾਨਪੁਰ ...
ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਸੇਵਾਮੁਕਤ ਪਿ੍ੰਸੀਪਲ ਰਾਮ ਕਿਸ਼ਨ ਭੁੱਲਾਰਾਈ ਵਲੋਂ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ, ਜਿੱਥੇ ਉਨ੍ਹਾਂ ਵਲੋਂ ਆਪਣੇ ਹਲਕੇ ਦੇ ਪਿੰਡਾਂ ...
ਫਗਵਾੜਾ, 30 ਨਵੰਬਰ (ਹਰਜੋਤ ਸਿੰਘ ਚਾਨਾ)-ਸ਼ੈੱਡ ਹੇਠਾਂ ਆਰਾਮ ਕਰ ਰਹੇ ਡਰਾਈਵਰ ਦੀਆਂ ਲੱਤਾਂ 'ਤੇ ਟਰੱਕ ਚੜ੍ਹਾਉਣ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਇਕ ਟਰੱਕ ਦੇ ਡਰਾਈਵਰ ਖਿਲਾਫ਼ ਧਾਰਾ 279, 337, 338 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਓਮ ਪ੍ਰਕਾਸ਼ ...
ਸਿੱਧਵਾਂ ਦੋਨਾਂ, 30 ਨਵੰਬਰ (ਅਵਿਨਾਸ਼ ਸ਼ਰਮਾ)-ਭਾਵੇਂ ਕਿ ਵੱਡੀ ਗਿਣਤੀ ਵਿਚ ਕਈ ਸਾਲਾਂ ਤੋਂ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੇ ਆਪਣੇ ਕਾਰੋਬਾਰ ਨੂੰ ਲੈ ਕੇ ਵੱਡੀਆਂ ਬੁਲੰਦੀਆਂ ਨੂੰ ਛੂਹਿਆ ਹੈ, ਪਰ ਕਾਰੋਬਾਰ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੱਸਦੇ ...
ਡਡਵਿੰਡੀ, 30 ਨਵੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਰਪੁਰ ਦੋਨਾ ਵਿਖੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਪਿੰਡ ਦੀ ਫਿਰਨੀ ਦੇ ਨਵੇਂ ਨਿਰਮਾਣ ਲਈ ਨੀਂਹ ਪੱਥਰ ਰੱਖਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ...
ਸੁਲਤਾਨਪੁਰ ਲੋਧੀ, 30 ਨਵੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬੀ ਮੁਸਲਿਮ ਭਾਈਚਾਰਾ ਸੰਗਠਨ ਪੰਜਾਬ ਦਾ ਇਕ ਵਫ਼ਦ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ ਪੁੱਜਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਭਾਈ ...
ਹੁਸੈਨਪੁਰ, 30 ਨਵੰਬਰ (ਸੋਢੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹਲਕਾ ਸੁਲਤਾਨਪੁਰ ਲੋਧੀ ਦੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਲਈ ਅਰੰਭਤਾ ਕੀਤੀ ਜੀ ਰਹੀ ਹੈ, ਜੋ ਕਿ ਬਹੁਤ ਜਲਦ ਮੁਕੰਮਲ ਕਰ ਲਈ ਜਾਣਗੇ | ਇਹ ਸ਼ਬਦ ਹਲਕਾ ...
ਕਪੂਰਥਲਾ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਮੈਂਬਰ ਬਣਨ 'ਤੇ ਜਥੇ: ਜਰਨੈਲ ਸਿੰਘ ਡੋਗਰਾਂਵਾਲਾ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਨਤਮਸਤਕ ਹੋਏ | ਇਸ ਮੌਕੇ ਕਪੂਰਥਲਾ ...
ਭੁਲੱਥ, 30 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ 12 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਖੱਸਣ ਰੋਡ ਤੇ ਗਸ਼ਤ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...
ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਪੰਜਾਬੀ ਗਾਇਕ ਮਨਮੀਤ ਮੇਵੀ ਜਿਸਦੇ ਸੁਪਰਹਿਟ ਗਾਣੇ ਮੱਸਿਆ ਗਈ ਨੇ ਨੀ ਆਉਣਾ, ਪੱਕੀਆਂ ਰਿਪੋਰਟਾਂ ਤੋਂ ਬਾਅਦ ਫੋਰ-ਵੇਅ ਗਾਣਾ ਪੰਜਾਬ ਹੀ ਨਹੀਂ ਬਲਕਿ ਦੇਸ਼-ਵਿਦੇਸ਼ ਵਿਚ ਧੁੰਮਾਂ ਪਾ ਰਿਹਾ ਹੈ | ਹੁਣੇ ਹੀ ਰਿਲੀਜ਼ ਹੋਇਆ ਇਹ ...
ਭੁਲੱਥ, 30 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਕਮਰਾਏ, ਬਾਗਵਾਨਪੁਰ, ਅਕਾਲਾ, ਸਿੱਧਵਾਂ. ਜੋਗਿੰਦਰ ਨਗਰ ਦੇ ਵਸਨੀਕਾਂ ਨੇ ਮੋਟਰਾਂ ਦੀ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਸਬੰਧੀ ਇਕ ਮੰਗ ਪੱਤਰ ਪੰਜਾਬ ਸਟੇਟ ਪਾਵਰਕਾਮ ਦਫ਼ਤਰ ਭੁਲੱਥ ਦੇ ਐੱਸ. ਡੀ. ਐੱਮ. ...
ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਨੇ 2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਪਾਰਟੀ ਨੂੰ ਜ਼ਿਲ੍ਹੇ ਵਿਚ ਮਜ਼ਬੂਤ ਕਰਨ ਦੇ ਮਨੋਰਥ ਨਾਲ ਸੀਨੀਅਰ ਭਾਜਪਾ ਆਗੂ ਰਜੇਸ਼ ਪਾਸੀ ਨੂੰ ਜ਼ਿਲ੍ਹਾ ਪ੍ਰਧਾਨ ...
ਹੁਸੈਨਪੁਰ, 30 ਨਵੰਬਰ (ਸੋਢੀ)-ਸਤਿਸੰਗ ਸੇਵਾ ਕਮੇਟੀ ਬੱਸ ਅੱਡਾ ਭਾਣੋ ਲੰਗਾ ਵਲੋਂ ਇਲਾਕੇ ਭਰਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਬੱਸ ਅੱਡਾ ਭਾਣੋ ਲੰਗਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਨਾਂਅ ਦਾ ਪ੍ਰਚਾਰ ਕਰਨ ਤੇ ਮਨੀ ...
ਪਾਂਛਟਾ/ਖਲਵਾੜਾ, 30 ਨਵੰਬਰ (ਸਤਵੰਤ ਸਿੰਘ, ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਸੁਯੋਗ ...
ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਡੇਰਾ ਸ੍ਰੀ ਹਰਿਗੋਬਿੰਦਗੜ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ...
ਫਗਵਾੜਾ, 30 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਵਿਰੱਕਤ ਸ਼੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ਼੍ਰੀਮਾਨ 108 ਸੰਤ ਮੋਨੀ ਜੀ ਮਹਾਰਾਜ ਜੀ ਦੀ ਪਵਿੱਤਰ ਤੇ ਨਿੱਘੀ ਯਾਦ ਵਿਚ 22ਵੀਂ ਬਰਸੀ ਸਬੰਧੀ ...
ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਬੀਤੇ ਸਾਲ ਤੋਂ ਦਿੱਲੀ ਦੇ ਬਾਰਡਰਾਂ 'ਤੇ ਲੜੀ ਜਾ ਰਹੀ ਹੱਕ ਤੇ ਸੱਚ ਦੀ ਲੜਾਈ ਕਿਸਾਨ, ਮਜ਼ਦੂਰ, ਆਮ ਅਤੇ ਖ਼ਾਸ ਸਾਰੇ ਵਰਗਾਂ ਦੇ ਏਕੇ ਅਤੇ ਕੁਰਬਾਨੀਆਂ ਨਾਲ ਜਿੱਤੀ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ...
ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਜਥੇਦਾਰ ਸਰਵਣ ਸਿੰਘ ਕੁਲਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਅੰਤਿ੍ੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਵੱਖ-ਵੱਖ ਆਗੂਆਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਸਤਵਿੰਦਰ ਸਿੰਘ ...
ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਖੇਤੀਬਾੜੀ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਸਕੂਲ ਦੇ 60 ਵਿਦਿਆਰਥੀਆਂ ਨੇ ਇਸ ...
ਕਪੂਰਥਲਾ, 30 ਨਵੰਬਰ (ਵਿ. ਪ੍ਰ.)-ਪੰਜਾਬ ਸਰਕਾਰ ਵਲੋਂ ਕੋਵਿਡ ਦੌਰਾਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ 50 ਹਜ਼ਾਰ ਰੁਪਏ ਦੇਣ ਲਈ ਬਿਨੈ ਪੱਤਰ ਮੰਗੇ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਿਹੜੇ ਪਰਿਵਾਰਾਂ ਦੇ ...
ਸਿੱਧਵਾਂ ਦੋਨਾ, 30 ਨਵੰਬਰ (ਅਵਿਨਾਸ਼ ਸ਼ਰਮਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿੰਡਾਂ ਵਿਚ ਵਿਕਾਸ ਕਾਰਜ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ | ਦਿਲ ਖੋਲ ਕੇ ਗ੍ਰਾਂਟਾਂ ਦੇ ਗੱਫੇ ਦੇ ਕੇ ਪਿੰਡਾਂ ਨੂੰ ਸ਼ਹਿਰਾਂ ...
ਪਾਂਛਟਾ/ਖਲਵਾੜਾ, 30 ਨਵੰਬਰ (ਸਤਵੰਤ ਸਿੰਘ, ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਜ਼ੋਨਲ ...
ਘੁੰਮਣਾਂ, 30 ਨਵੰਬਰ (ਮਹਿੰਦਰਪਾਲ ਸਿੰਘ)-ਦੇਸ਼ ਦੀ ਨੰਬਰ ਵਨ ਏਅਰਟੈਲ ਕੰਪਨੀ 'ਚ ਮਨਦੀਪ ਸਿੰਘ ਸੰਧੂ ਵਲੋਂ ਵਧੀਆ ਸੇਵਾਵਾਂ ਦੇਣ ਕਰ ਕੇ ਕੰਪਨੀ ਨੂੰ ਜੀ. ਪੀ. ਐਸ. ਰੈਂਕ ਮਿਲਿਆ | ਜਿਸ ਕਰ ਕੇ ਉਨ੍ਹਾਂ ਨੂੰ ਜ਼ੋਨਲ ਸੇਲਜ਼ ਮੈਨੇਜਰ ਭੁਪਿੰਦਰ ਭੰਡਾਰੀ ਵਲੋਂ ਬੈਸਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX