ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਹੀ ਕੰਮ ਕੀਤਾ ਹੈ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋਕ ਸਹੂਲਤਾਂ ਤੋਂ ਅਜੇ ਤੱਕ ਵੀ ਵਾਂਝੇ ਹਨ, ਖ਼ਾਸਕਰ ਕੰਢੀ ਇਲਾਕਿਆਂ 'ਚ ਪੈਂਦੇ ਪਿੰਡਾਂ ਦੇ ਲੋਕ ਇਸ ਸਮੇਂ ਸੰਤਾਪ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਵੀਰ ਸਿੰਘ ਰਾਜਾ ਹਲਕਾ ਇੰਚਾਰਜ ਉੜਮੁੜ ਆਮ ਆਦਮੀ ਪਾਰਟੀ ਨੇ ਪਿੰਡ ਪੰਡੋਰੀ ਅਟਵਾਲ ਵਿਖੇ ਲੋਕਾਂ ਦੀ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ 70 ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਮੇਤ ਅਕਾਲੀ-ਭਾਜਪਾ ਸਰਕਾਰਾਂ ਨੇ ਕੰਢੀ ਇਲਾਕੇ 'ਚ ਰਹਿੰਦੇ ਲੋਕਾਂ ਦੀ ਸਾਰ ਤੱਕ ਨਹੀਂ ਲਈ | ਉਨ੍ਹਾਂ ਦੱਸਿਆ ਕਿ ਪਿੰਡ ਪੰਡੋਰੀ ਅਟਵਾਲ ਸਮੇਤ ਕੰਢੀ ਇਲਾਕੇ ਦੇ ਲੋਕਾਂ ਲਈ ਨਾ ਤਾਂ ਰੁਜ਼ਗਾਰ ਦੇ ਸਾਧਨ, ਜੰਗਲੀ ਜਾਨਵਰਾਂ/ਆਵਾਰਾ ਪਸ਼ੂਆਂ ਤੋਂ ਫ਼ਸਲਾਂ ਨੂੰ ਬਚਾਉਣ ਲਈ ਕੇਂਦਰ ਵਲੋਂ ਦਿੱਤੀ ਜਾ ਰਹੀ ਸਹੂਲਤ ਮੁਤਾਬਿਕ ਨਾ ਤਾਂ ਕੰਡਿਆਲੀ ਤਾਰ ਮੁਹੱਈਆ ਕਰਵਾਈ ਗਈ ਨਾ ਡਿਸਪੈਂਸਰੀਆਂ 'ਚ ਡਾਕਟਰ, ਨਾ ਦਵਾਈਆਂ, ਨਾ ਬੱਚਿਆਂ ਦੇ ਪੜ੍ਹਾਉਣ ਲਈ ਪੂਰੇ ਅਧਿਆਪਕ ਅਤੇ ਨਾ ਹੀ ਕੰਢੀ ਇਲਾਕੇ 'ਚ ਸੜਕਾਂ ਦੀ ਸਹੂਲਤ ਹੈ | ਇੱਥੋਂ ਤੱਕ ਕਿ ਸਰਕਾਰੀ ਬੱਸ ਵੀ ਇਨ੍ਹਾਂ ਲੋਕਾਂ ਨੂੰ ਮੁਹੱਈਆ ਤੱਕ ਨਹੀਂ ਕਰਵਾਈ ਗਈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਝਾ ਤੇ ਮਾਲਵੇ ਦੇ ਹਲਕਿਆਂ 'ਚ ਕੁਦਰਤੀ ਮਾਰ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਮਿਲਦਾ ਹੈ ਪ੍ਰੰਤੂ ਇੱਥੋਂ ਦੇ ਕੰਢੀ ਇਲਾਕੇ ਦੇ ਕਿਸਾਨਾਂ ਨੂੰ ਅਜਿਹਾ ਕੋਈ ਵੀ ਮੁਆਵਜ਼ਾ ਨਹੀਂ ਮਿਲ ਰਿਹਾ, ਜਿਸ ਕਾਰਨ ਕੰਢੀ ਦੇ ਲੋਕ ਪੱਛੜਿਆ/ਸੰਤਾਪ ਭਰਿਆ ਜੀਵਨ ਜੀਅ ਰਹੇ ਹਨ | ਉਨ੍ਹਾਂ ਕਿਹਾ ਕਿ ਕੁੱਲ ਮਿਲ ਕੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮੌਜੂਦਾ ਕਾਂਗਰਸ ਸਰਕਾਰ ਵੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ 'ਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਜਿੱਤ ਕੇ 'ਆਪ' ਦੀ ਸਰਕਾਰ ਬਣਨ 'ਤੇ ਸੂਬੇ ਦੇ ਹਰੇਕ ਵਰਗ ਸਮੇਤ ਕੰਢੀ ਇਲਾਕੇ 'ਚ ਰਹਿੰਦੇ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾ ਕੇ ਸਮੇਂ ਦੇ ਹਾਣੀ ਬਣਾਇਆ ਜਾਵੇਗਾ | ਇਸ ਮੌਕੇ ਬਲਜਿੰਦਰ ਸਿੰਘ, ਬਲਾਕ ਪ੍ਰਧਾਨ ਮਨਜੀਤ ਸਿੰਘ, ਰਜਿੰਦਰ ਸਿੰਘ, ਕੇਸ਼ਵ ਸਿੰਘ ਸੈਣੀ, ਰਸ਼ਪਾਲ ਸਿੰਘ, ਮਿੰਟੂ, ਬਿੱਲੂ ਪੰਡਿਤ, ਪੰਮਾ ਪੰਡੋਰੀ, ਗੁਰਨਾਮ ਸਿੰਘ, ਕੁਲਦੀਪ ਸਿੰਘ, ਪਰਮਿੰਦਰ, ਕਾ: ਕੁਲਦੀਪ, ਮੇਜਰ ਸਿੰਘ, ਤਰਸੇਮ ਸਿੰਘ, ਸਤੀਸ਼ ਕੁਮਾਰ, ਗੁਰਮੇਲ ਸਿੰਘ, ਸੁਖਰਾਜ ਸਿੰਘ, ਹੈਪੀ, ਹਰਪ੍ਰੀਤ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, 1 ਦਸੰਬਰ (ਹਰਪ੍ਰੀਤ ਕੌਰ)-ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਸੈਮੀਨਾਰ ਦੌਰਾਨ ਨਰਸਾਂ ਨੂੰ ਏਡਜ ਦੀ ਬੀਮਾਰੀ ਦੇ ਬਚਾਅ ਸਬੰਧੀ ਵਿਸਥਾਰ ਨਾਲ ...
ਹੁਸ਼ਿਆਰਪੁਰ, 1 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਦੀ ਅਗਵਾਈ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਦੇ ਸਹਿਯੋਗ ਨਾਲ ਅਤੇ ਡੀ.ਐਮ. ਪੰਜਾਬੀ ਸਟੇਟ ਐਵਾਰਡੀ ਡਾ. ...
ਗੜ੍ਹਦੀਵਾਲਾ 1 ਦਸੰਬਰ (ਚੱਗਰ)- ਗੜ੍ਹਦੀਵਾਲਾ ਵਿਖੇ ਸਥਿਤ ਬਸਪਾ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੇ ਦਫਤਰ ਵਿਖੇ ਬਸਪਾ ਦੀ ਅਹਿਮ ਮੀਟਿੰਗ ਹਲਕਾ ਪ੍ਰਧਾਨ ਡਾ. ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬਸਪਾ ਦੇ ਸੂਬਾ ਜਨਰਲ ਸਕੱਤਰ ਗੁਰਲਾਲ ...
ਟਾਂਡਾ ਉੜਮੁੜ, 1 ਦਸੰਬਰ (ਭਗਵਾਨ ਸਿੰਘ ਸੈਣੀ)- ਟਾਂਡਾ ਸ਼ਹਿਰ ਅਤੇ ਆਸ-ਪਾਸ ਦੇ ਖੇਤਰ ਵਿਚ ਪੈੱ੍ਰਸ ਸ਼ਬਦ ਦਾ ਧੜੱਲੇ ਨਾਲ ਦੁਰਉਪਯੋਗ ਹੋ ਰਿਹਾ ਹੈ | ਟਾਂਡਾ ਸ਼ਹਿਰ ਅਤੇ ਆਸ-ਪਾਸ ਦੇ ਖੇਤਰ ਅੰਦਰ ਮੋਟਰਸਾਈਕਲਾਂ, ਕਾਰਾਂ ਅਤੇ ਹੋਰ ਨਿੱਜੀ ਵਾਹਨਾਂ 'ਤੇ ਪੈੱ੍ਰਸ ਸ਼ਬਦ ...
ਭੰਗਾਲਾ, 1 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਜੁਆਇੰਟ ਫੋਰਮ ਦੇ ਸੱਦੇ 'ਤੇ ਸਮੂਹ ਭੰਗਾਲਾ ਕਰਮਚਾਰੀਆਂ ਵਲੋਂ ਰੋਸ ਰੈਲੀ ਕੀਤੀ ਗਈ ਜਿਸ ਵਿਚ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਕਰਮਚਾਰੀਆਂ ਨੂੰ ਪੇ-ਬੈਂਡ ਦੇਣ ਬਾਰੇ ਲਿਖਤੀ ਸਮਝੌਤਾ ਕੀਤਾ ਸੀ ਕਿ ਮਿਤੀ 30 ਨਵੰਬਰ ਦੀ ...
ਹੁਸ਼ਿਆਰਪੁਰ, 1 ਦਸੰਬਰ (ਪ.ਪ. ਰਾਹੀਂ)-ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28860 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1544 ਸੈਂਪਲਾਂ ਦੀ ਪ੍ਰਾਪਤ ਹੋਈ ...
ਟਾਂਡਾ ਉੜਮੁੜ, 1 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਿੰਘ ਸੰਧੂ ਅਤੇ ਤਜਿੰਦਰ ਸਿੰਘ ਸੋਨੂੰ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ...
ਦਸੂਹਾ, 1 ਦਸੰਬਰ (ਕੌਸ਼ਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਚੁਣੇ ਜਾਣ ਨਾਲ ਜਿੱਥੇ ਦੁਨੀਆ ਭਰ 'ਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੋਕਾਂ ਲਈ ਮਾਣ ਵਾਲੀ ...
ਟਾਂਡਾ ਉੜਮੁੜ, 1 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਜਾਜਾ ਦੇ ਮੈਂਬਰ ਪੰਚਾਇਤ ਬੀਬੀ ਅਨੁਰਾਧਾ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ...
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)- ਉਪ ਮੰਡਲ ਮੁਕੇਰੀਆਂ ਅਤੇ ਮੰਡਲ ਮੁਕੇਰੀਆਂ ਦੇ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿਚ ਮੈਨੇਜਮੈਂਟ ਖ਼ਿਲਾਫ਼ ਗੇਟ ਰੈਲੀ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਬਿਜਲੀ ਮੈਨੇਜਮੈਂਟ ਨਾਲ ਹੋਏ ਸਮਝੌਤੇ ...
ਗੜ੍ਹਸ਼ੰਕਰ, 1 ਦਸੰਬਰ (ਧਾਲੀਵਾਲ)- ਵੰਡ ਮੰਡਲ ਗੜ੍ਹਸ਼ੰਕਰ ਦੇ ਸਮੂਹ ਮੁਲਾਜ਼ਮਾਂ ਵਲੋਂ ਪਾਵਰਕਾਮ ਦੀਆਂ ਨੀਤੀਆਂ ਅਤੇ ਮੰਗਾਂ ਨੂੰ ਲੈ ਕੇ ਇੱਥੇ ਗੇਟ ਰੈਲੀ ਕਰਕੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਕੇ ਭੜਾਸ ਕੱਢੀ ਗਈ | ਇਸ ...
ਹੁਸ਼ਿਆਰਪੁਰ, 1 ਦਸੰਬਰ (ਹਰਪ੍ਰੀਤ ਕੌਰ, ਬਲਜਿੰਦਰ ਸਿੰਘ)-ਬਿਜਲੀ ਮੁਲਾਜ਼ਮਾਂ ਵਲੋਂ ਪੇ ਬੈਂਡ ਨੂੰ ਲਾਗੂ ਕਰਨ ਦਾ ਸਰਕੂਲਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਰਕਲ ਦਫ਼ਤਰ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਗੇਟ ਰੈਲੀ ਵੀ ਕੀਤੀ | ਰੈਲੀ ਦੌਰਾਨ ਮੁਲਾਜ਼ਮ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਹੈਪੀ ਮੈਲਬੌਰਨ (ਆਸਟ੍ਰੇਲੀਆ) ਨੇ ਕਿਹਾ ਕਿ ਐਡਵੋਕੇਟ ਧਾਮੀ ਇੱਕ ...
ਮਿਆਣੀ, 29 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਆਲਮਪੁਰ ਵਿਖੇ ਪ੍ਰਵਾਸੀ ਭਾਰਤੀ ਬਲਵੀਰ ਸਿੰਘ ਆਲਮਪੁਰ, ਡੀ. ਐੱਸ. ਪੀ. ਕਸ਼ਮੀਰ ਸਿੰਘ, ਕੁਲਵੀਰ ਸਿੰਘ ਅਮਰੀਕਾ, ਸੁਰਿੰਦਰ ਸਿੰਘ ਪੁੱਤਰ ਸਵ. ਬਾਪੂ ਕਰਮ ਸਿੰਘ ਬਾਦਲੀਆ ਪਰਿਵਾਰ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਡੇਅਰੀ ਫਾਰਮਰਾਂ ਨੂੰ ਹੁਣ ਕਿਸਾਨ ਕਰੈਡਿਟ ਕਾਰਡ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜਿਸ ਨਾਲ ਉਹ ਇਸ ਕਾਰਡ ਤੋਂ ਮਿਲਣ ...
ਬੀਣੇਵਾਲ, 1 ਦਸੰਬਰ (ਬੈਜ ਚੌਧਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜਸ਼ੰਕਰ ਵਿਖੇ ਬਲਾਕ ਗੜ੍ਹਸ਼ੰਕਰ-2 ਨਾਲ ਸਬੰਧਤ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ | ਅਧਿਆਪਕਾਂ ਦੇ ਸੁੰਦਰ ਲਿਖਾਈ ਮਕਾਬਲਿਆਂ 'ਚ ਸਰਕਾਰੀ ਮਿਡਲ ...
ਦਸੂਹਾ, 1 ਦਸੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸ਼ਨਲ ਜੋਨ-ਏ ਦੇ ਕਾਲਜਾਂ ਦਾ ਯੁਵਕ ਮੇਲਾ ਡਾਇਰੈਕਟਰ ਸ. ਨਿਰਮਲ ਜੌੜਾ ਦੀ ਅਗਵਾਈ ਅਨੁਸਾਰ 5 ਦਸੰਬਰ ਤੋਂ 8 ਦਸੰਬਰ 2021 ਤੱਕ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਅਪਨੀਤ ਰਿਆਤ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਤੇ ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਕਮ ਮੈਂਬਰ ਸਕੱਤਰ ਦੇ ਹੁਕਮਾਂ ਅਨੁਸਾਰ ਸਰਕਾਰੀ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਡਾ.ਗੁਰਵਿੰਦਰ ...
ਹੁਸ਼ਿਆਰਪੁਰ, 1 ਦਸੰਬਰ (ਨਰਿੰਦਰ ਸਿੰਘ ਬੱਡਲਾ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਨੰੂ ਵਧਾਈ ਦਿੰਦਿਆਂ ਸਾਬਕਾ ਸਰਪੰਚ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਜ ...
ਗੜ੍ਹਸ਼ੰਕਰ, 1 ਦਸੰਬਰ (ਧਾਲੀਵਾਲ)-ਡਾ. ਭਾਗ ਸਿੰਘ ਹਾਲ ਵਿਖੇ ਸੀ. ਪੀ. ਆਈ. (ਐ ਮ) ਜ਼ਿਲ੍ਹਾ ਹੁਸ਼ਿਆਰਪੁਰ ਦੀ ਜਨਰਲ ਬਾਡੀ ਦੀ ਮੀਟਿੰਗ ਮਹਿੰਦਰ ਕੁਮਾਰ ਬੱਢੋਆਣ ਦੀ ਪ੍ਰਧਾਨਗੀ ਹੇਠ ਹੋਈ ਦੌਰਾਨ ਪਹੁੰਚੇ ਸੂਬਾਈ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸੰਬੋਧਨ ...
ਗੜ੍ਹਦੀਵਾਲਾ, 1 ਦਸੰਬਰ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਵਲੋਂ ਸੰਤ ਬਾਬਾ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ 7 ਰੋਜ਼ਾ ਮਹਾਨ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਨੌਜਵਾਨਾਂ ਨੂੰ ਬਿਹਤਰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਪੈਰਾਂ 'ਤੇ ਖੜ੍ਹਾ ਕਰਨ 'ਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ | ...
ਹੁਸ਼ਿਆਰਪੁਰ, 1 ਦਸੰਬਰ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਵਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਵਿਜੇ ਠਾਕੁਰ ਦੀ ਅਗਵਾਈ ਹੇਠ ਰੇਲਵੇ ਰੋਡ ਵਿਖੇ ਈ-ਰਿਕਸ਼ਾ ਚਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ | ਮੀਟਿੰਗ 'ਚ ਪਾਰਟੀ ...
ਗੜ੍ਹਸ਼ੰਕਰ, 1 ਦਸੰਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੀ ਪੰਜਾਬ ਸਟਾਈਲ ਕਬੱਡੀ ਟੀਮ ਨੇ ਅੰਤਰ-ਕਾਲਜ ਮੁਕਾਬਿਲਆਂ 'ਚ ਫਾਈਨਲ ਮੁਕਾਬਲਾ ਜਿੱਤ ਕੇ ਪੰਜਾਬ ਵਰਸਿਟੀ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਸੋਨ ਤਗਮਾ ਜਿੱਤ ਕੇ ਕਾਲਜ ...
ਹੁਸ਼ਿਆਰਪੁਰ, 1 ਦਸੰਬਰ (ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਯਾਦ 'ਚ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਪਿੰਡ ਮਰਨਾਈਆਂ ਵਿਖੇ 2 ਦਸੰਬਰ ਦਿਨ ਵੀਰਵਾਰ ਨੂੰ ਮੁੱਖ ਸੇਵਾਦਾਰ ਸੰਤ ਮਨਜੀਤ ਸਿੰਘ ਡੇਰਾ ਹਰਖੋਵਾਲ ਵਾਲਿਆਂ ...
ਮਿਆਣੀ, 1 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਪਿੰਡ ਫਿਰੋਜ ਰੌਲੀਆ ਵਿਖੇ ਸਰਪੰਚ ਅਮਰਜੀਤ ਸਿੰਘ ਬਾਜਵਾ ਦੇ ਗ੍ਰਹਿ ਵਿਖੇ ਅਕਾਲੀ ਬਸਪਾ ਗੱਠਜੋੜ ਦੇ ਹਲਕਾ ਉੜਮੁੜ ਤੋਂ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੇ ਹੱਕ 'ਚ ਭਰਵੀਂ ਮੀਟਿੰਗ ਹੋਈ | ...
ਅੱਡਾ ਸਰਾਂ, 1 ਦਸੰਬਰ (ਹਰਜਿੰਦਰ ਸਿੰਘ ਮਸੀਤੀ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਮਾਣ ਵਧਿਆ ਹੈ ਤੇ ਇਲਾਕੇ 'ਚ ਖੁਸ਼ੀ ਦੀ ਲਹਿਰ ਹੈ | ਧਾਮੀ ਦੇ ਪ੍ਰਧਾਨ ਬਣਨ ਤੇ ਨਿਰਮਲ ਸਿੰਘ ਮੱਲ੍ਹੀ, ਜਸਵੰਤ ਸਿੰਘ ...
ਘੋਗਰਾ, 1 ਦਸੰਬਰ (ਆਰ.ਐੱਸ. ਸਲਾਰੀਆ)- ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਅਤੇ ਗੁਰਸ਼ਰਨ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਡਲਾ ਦੇ ਵਿਦਿਆਰਥੀਆਂ ਵਲੋਂ ਵੋਟਰ ...
ਦਸੂਹਾ, 1 ਦਸੰਬਰ (ਭੁੱਲਰ)- ਅੱਜ ਏ. ਬੀ. ਸ਼ੂਗਰ ਮਿੱਲ ਰੰਧਾਵਾ ਦਸੂਹਾ ਵਿਖੇ ਗੰਨੇ ਦੀ ਸੀਜ਼ਨ 2021-22 ਦੀ ਮਿੱਲ ਦੇ ਗੰਨੇ ਦੀ ਪਿੜਾਈ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਭਾਈ ਮੋਹਣ ਸਿੰਘ ਬਾਹਲਾ ਦੇ ਜਥੇ ...
ਦਸੂਹਾ, 1 ਦਸੰਬਰ (ਭੁੱਲਰ)- ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ. ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਚੇਅਰਮੈਨ ਜਸਬੀਰ ਸਿੰਘ ਪਾਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ...
ਹੁਸ਼ਿਆਰਪੁਰ, 1 ਦਸੰਬਰ (ਬੱਡਲਾ)- ਜਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵਲੋਂ ਪੰਜਾਬ ਪੱਧਰ ਦੇ ਕ੍ਰਾਸ ਐਂਟਰੀ ਦੌੜਾਂ ਦੇ ਟਰਾਇਲ 5 ਦਸੰਬਰ ਦਿਨ ਐਤਵਾਰ ਨੰੂ ਲਾਜਵੰਤੀ ਸਟੇਡੀਅਮ ਵਿਖੇ ਕਰਵਾਏ ਜਾਣਗੇ | ਇਸ ਸਬੰਧੀ ਪ੍ਰਧਾਨ ਰਾਕੇਸ਼ ਅਹੀਰ ਤੇ ਸਕੱਤਰ ਜਨਰਲ ਅਮਨਦੀਪ ਬੈਂਸ ...
ਦਸੂਹਾ, 1 ਦਸੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ | ...
ਦਸੂਹਾ, 1 ਦਸੰਬਰ (ਭੁੱਲਰ)- ਚੁਣੌਤੀ ਗ੍ਰਸਤ (ਦਿਵਿਆਂਗ) ਲੋਕ ਸਮਾਜ ਦਾ ਅਹਿਮ ਅੰਗ ਹਨ, ਇਨ੍ਹਾਂ ਨੂੰ ਸਮਾਜ 'ਚ ਸਥਾਪਤ ਕਰਨ ਲਈ ਨੀਤੀ ਬਣਾਏ | ਇਸ ਸੰਬੰਧੀ ਗੁਰੂ ਨਾਨਕ ਦੇਵ ਵੈੱਲਫੇਅਰ ਸੁਸਾਇਟੀ ਦੇ ਦਿਵਿਆਂਗਤਾ ਸੈੱਲ ਦੇ ਚੇਅਰਮੈਨ ਜਸਵਿੰਦਰ ਸਿੰਘ ਸਹੋਤਾ ਨੇ ਵਿਚਾਰ ...
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਮੁਕੇਰੀਆਂ 'ਚ ਪ੍ਰਬੰਧਕ ਕਮੇਟੀ ਵਲੋਂ ਫਸਟ ਏਡ ਰੂਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪ੍ਰਧਾਨ ਰਾਜਨ ਮੱਕੜ, ਮੀਤ ਪ੍ਰਧਾਨ ਸਤੀਸ਼ ਅਗਰਵਾਲ, ਸਕੱਤਰ ਸੰਜੀਵ ਆਨੰਦ, ਆਡੀਟਰ ਰਾਜੇਸ਼ ...
ਹਰਿਆਣਾ, 1 ਦਸੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਤਹਿਤ ਹੀ ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਸ) ਐਸ. ਸੀ. ਵਿੰਗ ਵਲੋਂ ਪਿੰਡ ...
ਦਸੂਹਾ, 1 ਦਸੰਬਰ (ਭੁੱਲਰ)-ਦਸੂਹਾ ਦੇ ਵਾਰਡ ਨੰਬਰ 8 ਮੁਹੱਲਾ ਕਹਿਰਵਾਲੀ ਵਿਖੇ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਸੁੱਚਾ ਸਿੰਘ ਲੂਫਾ ਤੇ ਮੀਤ ਪ੍ਰਧਾਨ ਚੰਦਰ ਸ਼ੇਖਰ ਬੰਟੀ ਨੇ ਨਵੀਆਂ ਬਣਾਈਆਂ ਜਾਣ ...
ਦਸੂਹਾ, 1 ਦਸੰਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦਿਵਸ ਤੇ ਰਾਸ਼ਟਰੀ ਕਾਨੂੰਨ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਤੇ ਅਸ਼ੋਕ ਸਤੰਭ ਦਾ ਬੁੱਤ ਸਥਾਪਤ ਕੀਤਾ ਗਿਆ | ...
ਅੱਡਾ ਸਰਾਂ, 1 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਕੌਂਸਲ ਆਫ ਡਿਪਲੋਮਾ ਇੰਜੀਨੀਅਰਜ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਕੈਬਨਿਟ ਮੰਤਰੀ ਗਿਲਜੀਆਂ ਨੂੰ ਫੁਲਕਾਰੀ ਫਾਰਮ 'ਚ ਮੰਗ-ਪੱਤਰ ਸੌਂਪਿਆ | ਜਥੇਬੰਦੀ ਦੇ ਹੁਸ਼ਿਆਰਪੁਰ ਪ੍ਰਧਾਨ ਇੰਜਨੀਅਰ ਅਮਨਿੰਦਰ ਸੈਣੀ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪ੍ਰੋ: ਪ੍ਰੀਤ ਦਵਿੰਦਰ ਕੌਰ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ 'ਵਿਸ਼ਵ ਏਡਜ਼ ਦਿਵਸ' ਮਨਾਇਆ ਗਿਆ | ਇਸ ਮੌਕੇ ਸੈਮੀਨਾਰ ਦੌਰਾਨ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਮੁਹਾਲੀ ਦੀ ਅਗਵਾਈ 'ਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹੁਸ਼ਿਆਰਪੁਰ-2 ਅਭੈ ਚੰਦਰ ਸ਼ੇਖਰ ਦੀ ਰਹਿਨੁਮਾਈ ਹੇਠ ...
ਇਸ ਸਬੰਧੀ ਅਲੱਗ ਤੋਂ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਰਾਜ ਪੁਰੋਹਿਤ ਨੇ 'ਆਪ' ਆਗੂਆਂ ਵਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਖ਼ੁਦ 'ਆਪ' ਛੱਡ ਚੁੱਕੇ ਹਨ ਅਤੇ ਉਹ ਇਸ ਸਬੰਧੀ ਪਾਰਟੀ ...
ਦਸੂਹਾ, 1 ਦਸੰਬਰ (ਕੌਸ਼ਲ)- ਸਰਕਾਰੀ ਐਲੀਮੈਂਟਰੀ ਸਕੂਲ ਬੋਦਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਮੁਕਾਬਲਿਆਂ ਵਿਚ ਚੰਗੇ ਸਥਾਨ ਹਾਸਲ ਕੀਤੇ, ਇਸ ਸੰਬੰਧ ਵਿਚ ਮੁੱਖ ਅਧਿਆਪਕ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਿੱਤਰਕਲਾ ਵਿਚ ਹਰਮਨਪ੍ਰੀਤ ਕੌਰ ਨੇ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਕੋਠੀ ਵਿਖੇ ਕੀਤੀਆਂ ਜਾ ਰਹੀਆਂ ਜੁਆਇੰਨਿਗਾਂ ਦਾ ਪਰਦਾਫਾਸ਼ ਹੋ ਗਿਆ ਹੈ | ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਤੇ ਵਾਇਰਲ ਇੱਕ ਵੀਡੀਓ ਨੇ ਸਿੱਧ ਕਰ ਦਿੱਤਾ ਹੈ ਕਿ ਸੁੰਦਰ ਸ਼ਾਮ ਅਰੋੜਾ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ ਵਿਸ਼ਵ ...
ਦਸੂਹਾ, 1 ਦਸੰਬਰ (ਭੁੱਲਰ)- ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵਲੋਂ ਮਾਂ ਬੋਲੀ ਪੰਜਾਬੀ ਅਧੀਨ ਜ਼ਿਲ੍ਹਾ ਪੱਧਰ 'ਤੇ ਕਰਵਾਏ ਸਹਿ ਵਿੱਦਿਅਕ ਮੁਕਾਬਲਿਆਂ ਤਹਿਤ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਵਿਚ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ: ਪਰਮਿੰਦਰ ਕੌਰ ਤੇ ਜ਼ੈਡ. ਐਲ. ਏ. ਰਾਜੇਸ਼ ਸੂਰੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ ਡਰੱਗ ਕੰਟਰੋਲ ਅਫ਼ਸਰ ਮਨਪ੍ਰੀਤ ਸਿੰਘ ਵਲੋਂ ਕਸਬਾ ਮਾਹਿਲਪੁਰ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ...
ਦਸੂਹਾ, 1 ਦਸੰਬਰ (ਭੁੱਲਰ)- ਸ਼ੂਗਰ ਮਿੱਲ ਰੰਧਾਵਾ ਵਲੋਂ ਵੱਖ-ਵੱਖ ਕਿਸਾਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂ ਪਿ੍ਥੀਪਾਲ ਸਿੰਘ ਚੱਕਬਾਮੂ ਤੋਂ ਇਲਾਵਾ ਜੁਝਾਰ ਸਿੰਘ ਕੇਸੋਪੁਰ, ਸੋਹਣ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਦਿਲਾਵਰ ਸਿੰਘ, ਪਲਵਿੰਦਰ ...
ਮਾਹਿਲਪੁਰ, 1 ਦਸੰਬਰ (ਰਜਿੰਦਰ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਾਹਿਲਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਚਾਰ ਚਰਚਾ ਅਤੇ ਕਵੀ ਦਰਬਾਰ ਜੀਵਨ ਕੁਮਾਰ ਚੰਦੇਲੀ ਪਿੰਡ ਮੈਲੀ ਕਰਵਾਇਆ ਵਿਖੇ ਕਰਵਾਇਆ ਗਿਆ | ਸਮਾਗਮ ਦੀ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ 'ਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਚੱਲਦਿਆਂ ਲੋਕਾਂ ਦਾ ਪੰਜਾਬ ਸਰਕਾਰ ਪ੍ਰਤੀ ਵਿਸ਼ਵਾਸ ...
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਵਿਖੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਵਿਚ ਇੱਕ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ: ਸਮੀਰ ਸ਼ਰਮਾ ਨੇ ਮੁੱਖ ਮਹਿਮਾਨ ...
ਮਾਹਿਲਪੁਰ, 01 ਦਸੰਬਰ (ਰਜਿੰਦਰ ਸਿੰਘ)- ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਦੇਖ ਰੇਖ ਅਧੀਨ ਪੰਜਾਬ ਯੂਨੀਵਰਸਿਟੀ ਜੋਨਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX