ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਆਰ.ਟੀ.-ਪੀ.ਸੀ.ਆਰ. ਅਤੇ ਆਰ.ਏ.ਟੀ. ਟੈਸਟਾਂ ਦੀ ਗਿਣਤੀ ਵਧਾਉਣ ਲਈ ਸਿਹਤ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਇਹ ਵਿਚਾਰ ਅਸ਼ਵਨੀ ਸੇਖੜੀ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਚੰਡੀਗੜ੍ਹ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਨਿਰੀਖਣ ਕਰਨ ਉਪਰੰਤ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਦੱਸਿਆ ਕਿ ਅਜੇ ਦੇਸ਼ ਵਿਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਵਾਇਰਸ ਨਾਲ ਸਬੰਧਿਤ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਪਰ ਪੰਜਾਬ ਸਰਕਾਰ ਵਲੋਂ ਫਿਰ ਵੀ ਇਸ ਵਾਇਰਸ ਨਾਲ ਨਜਿੱਠਣ ਲਈ ਹਵਾਈ ਅੱਡਿਆਂ ਉਪਰ ਚੌਕਸੀ ਵਧਾਉਂਦਿਆਂ ਵਿਦੇਸ਼ਾਂ ਵਿਚ ਆਉਣ ਵਾਲੇ ਯਾਤਰੀਆਂ ਦਾ ਕੋਰੋਨਾ ਟੈਸਟ ਕਰਨ ਨੂੰ ਲਾਜਮੀ ਬਣਾਇਆ ਗਿਆ ਹੈ | ਇਸ ਮੌਕੇ ਉਨ੍ਹਾਂ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਜ ਵਿਚ ਜਾ ਕੇ ਲੋਕਾਂ ਨੂੰ ਕੋਵਿਡ ਟੀਕਾਕਰਨ ਲਈ ਉਤਸ਼ਾਹਿਤ ਕਰਨ ਅਤੇ 100 ਫ਼ੀਸਦੀ ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਯਤਨ ਜੁਟਾਉਣ ਦੇ ਨਾਲ ਨਾਲ ਦੂਜੇ ਟੀਕਾਕਰਨ ਦੇ ਬੈਕਲਾਗ ਨੂੰ ਪੂਰਾ ਕਰਨ ਲਈ ਵੀ ਲੋਕਾਂ ਨੂੰ ਸਮਝਾਉਣ | ਇਸ ਮੌਕੇ ਉਨ੍ਹਾਂ ਹਸਪਤਾਲ ਦੇ ਸਾਰੇ ਵਾਰਡਾਂ ਵਿਚ ਜਾ ਕੇ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ ਰਮਨ ਸ਼ਰਮਾ ਅਤੇ ਸਿਵਲ ਸਰਜਨ ਡਾ ਐਸ ਪੀ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਐੱਸ.ਐਮ.ਓ. ਡਾ. ਅਮਰਜੀਤ ਕੌਰ ਨੇ ਹਸਪਤਾਲ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਕਾਰੀ ਦਿੰਦਿਆਂ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਚੇਅਰਮੈਨ ਸੇਖੜੀ ਨੂੰ ਅਪੀਲ ਕੀਤੀ ਦੇ ਸਬੰਧ ਵਿੱਚ ਚੈਅਰਮੈਨ ਸੇਖੜੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਸਪਤਾਲਾਂ ਨਾਲ ਸਬੰਧਿਤ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਹੈ |
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀ ਯੂਨੀਅਨ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ਪੀ.ਏ.ਯੂ. ਵੈਲਫੇਅਰ ਐਸੋਸੀਏਸ਼ਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਸੂਖਮਜੀਵ ਪ੍ਰਤੀਰੋਧਕਤਾ ਸੰਬੰਧੀ ਜਾਗਰੂਕਤਾ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਇਕ ਮੋਬਾਈਲ ਐਪ ਵਿਕਸਿਤ ਕੀਤੀ ਹੈ | ਇਹ ਮੋਬਾਈਲ ਐਪ ਨੂੰ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਲੋਕ ...
ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਲੈਬ ਜਾਂਚ ਦੌਰਾਨ ਕੋਰੋਨਾ ਤੋਂ ਪ੍ਰਭਾਵਿਤ ਸਿਰਫ ਇਕ ਮਰੀਜ਼ ਸਾਹਮਣੇ ਆਇਆ ਹੈ, ਜਿਸ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਨਹੀਂ ਹੈ, ਯਾਨੀ ਕਿ ਲੁਧਿਆਣਾ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 10 ਕਿਲੋ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਸੈੱਲ ਦੇ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਕਿਸਾਨੀ ਸੰਘਰਸ਼ ਦੀ ਜਿੱਤ ਹੋਣ ਦੀ ਖੁਸ਼ੀ 'ਚ ਮਾਈ ਭਾਗੋ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਸਮਾਜ ਸੇਵੀ ਜਗਜੀਤ ਸਿੰਘ ਅਰੋੜਾ ਵਲੋਂ ਆਪਣੇ ਸਾਥੀਆਂ ਸਮੇਤ ਲਾਡੋਵਾਲ ਟੋਲ ਪਲਾਜ਼ਾ 'ਤੇ ਸਾਲ ਭਰ ਤੋਂ ਬੈਠੇ ਕਿਸਾਨ ਆਗੂਆਂ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਬਸਤੀ ਜੋਧੇਵਾਲ ਦੇ ਐਸ.ਐਚ.ਓ. ਮੁਹੰਮਦ ਜਮੀਲ ਨੇ ਦੱਸਿਆ ਕਿ ...
ਹੰਬੜਾਂ, 1 ਦਸੰਬਰ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਪੁਲਿਸ ਚੌਂਕੀ ਹੰਬੜਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਤਾਇਨਾਤ ਪੰਜਾਬ ਹੋਮਗਾਰਡ ਦੇ ਜਵਾਨ ਗੁਰਮੇਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਬੱਸੀਆਂ (ਰਾਏਕੋਟ) ਦੀ ਗੋਲੀ ਚੱਲਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਪਤੀ ਵਲੋਂ ਪਤਨੀ ਦੀ ਕੁੱਟਮਾਰ ਕਰਨ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਤਿੱਖਾ ਨੋਟਿਸ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ ਵਿਚ ਇਕ ਵਿਅਕਤੀ ਆਪਣੀ ਪਤਨੀ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਵਿਆਹ ਦਾ ਝਾਂਸਾ ਦੇ ਕੇ 2 ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਕਮਲੇਸ਼ਵਰ ਬਹਾਦਰ ਵਾਸੀ ਜਨਕਪੁਰੀ ਦੀ ...
ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਚੰਡੀਗੜ੍ਹ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ 'ਚ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਮੈਨੇਜਰ ਸਮੇਤ 2 ਵਿਅਕਤੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਵਿਅਕਤੀਆਂ ਵਿਚ ਮਹਿਕ ਕਿ੍ਪਾਲ ਅਤੇ ਉਸ ਦਾ ਸਾਥੀ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੇ ਨਾਲ ਕੁਕਰਮ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 30 ਦਸੰਬਰ 2017 ਨੂੰ ਪੁਲਿਸ ਨੇ ਪੀੜਤ ਲੜਕੇ ਦੇ ਪਿਤਾ ਦੀ ਸ਼ਿਕਾਇਤ 'ਤੇ ਮਿੰਨੀ ਛਪਾਰ ਦੇ ਰਹਿਣ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਇਯਾਲੀ ਖੁਰਦ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਹਰਪ੍ਰੀਤ ਵਾਸੀ ਦਸਮੇਸ਼ ਨਗਰ ਵਜੋਂ ਕੀਤੀ ਜਾ ਰਹੀ ਹੈ | ਮਿ੍ਤਕ ਆਪਣੇ ਦੋਸਤ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰੋਂ ਪੁਲਿਸ ਨੇ ਸ਼ੱਕੀ ਹਾਲਤ ਵਿਚ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਅੱਜ ਕੁਝ ਲੋਕਾਂ ਨੇ ਰੇਲਵੇ ਸਟੇਸ਼ਨ ਦੇ ਬਾਹਰ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਕਰ ਔਰਤਾਂ ਦਾ ਦਿਲੋਂ ਸਤਿਕਾਰ ਕਰਦੇ ਹਨ ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਦੇ ਸੰਭਾਵੀ ਮੁੱਖ ਮੰਤਰੀ ਵਜੋਂ ਕਿਸੇ ਔਰਤ ਦੇ ਨਾਂਅ ...
ਲੁਧਿਆਣਾ, 1 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਕਣਕ ਦੀ ਵੰਡ ਪ੍ਰਣਾਲੀ ਉਪਰ ਪੂਰੀ ਨਿਗਰਾਨੀ ਰੱਖੀ ਜਾਂਦੀ ਹੈ ਤਾਂਕਿ ਖਪਤਕਾਰਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਕ ਗੱਲਬਾਤ ਦੌਰਾਨ ...
ਲੁਧਿਆਣਾ, 1 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਹਰਿੰਦਰਪਾਲ ਸਿੰਘ ਬਿੱਟੂ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਨ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਜ਼ਰੂਰੀ ਹੈ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ਹੋ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਕੋਵਿਡ-19 ਦੀ ਦੂਸਰੀ ਖੁਰਾਕ ਲੈਣ ਨੂੰ ਯਕੀਨੀ ਬਣਾਉਣ, ਦੂਸਰੀ ਖੁਰਾਕ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...
ਇਯਾਲੀ/ਥਰੀਕੇ, 1 ਦਸੰਬਰ (ਮਨਜੀਤ ਸਿੰਘ ਦੁੱਗਰੀ)-ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸ਼ੀ 5 ਦਸੰਬਰ ਐਤਵਾਰ ਨੂੰ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਤਿਆਰੀਆਂ ਪੂਰੇ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਰਾਸ਼ਨ ਵੰਡ ਸਮਾਗਮ ਗੁਰਦੁਆਰਾ ਆਕਾਲ ਸਹਿਬ ਪ੍ਰਤਾਪ ਨਗਰ ਵਿਖੇ ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਸਾਬਕਾ ਚੇਅਰਮੈਨ ਰਾਮਗੜ੍ਹੀਆ ਭਲਾਈ ਬੋਰਡ ...
ਲੁਧਿਆਣਾ, 1 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਘਰ-ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਤਾਂ ਨਾਪ ਤੋਲ ਵਾਲਾ ਕੰਡਾ ਵੀ ...
ਲੁਧਿਆਣਾ, 1 ਦਸੰਬਰ, (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅੱਜ ਲੁਧਿਆਣਾ ਸ਼ਹਿਰ ਦੇ 6 ਹਲਕਿਆਂ 'ਚੋਂ ਬੈਂਸ ਭਰਾਵਾਂ ਦੇ ਦੋ ਹਲਕਿਆਂ ਨੂੰ ਛੱਡ ਕੇ ਬਾਕੀ 4 ਹਲਕਿਆਂ 'ਚ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੇ ਨਾਲ ਮੀਟਿੰਗ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਲੋਕ ਸਭਾ ਅਤੇ ਰਾਜ ਸਭਾ 'ਚ ਵਾਪਸ ਲੈਣ 'ਤੇ ਦੇਸ਼ ਦੇ ਸਮੁੱਚੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਸਾਰੇ ਵਾਅਦੇ ਝੂਠੇ ਹਨ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਲਾਭ ਨਹੀਂ ਹੋਵੇਗਾ | ਇਹ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਵਿਦਿਆਰਥੀ ਵਿੰਗ ...
ਫੁੱਲਾਂਵਾਲ, 1 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਲਲਤੋਂ ਕਲਾਂ ਦੇ ਦਰਿਆਦਿਲੀ ਨੇਕ ਤੇ ਦਿਆਲੂ ਸੁਭਾਅ ਕਰਕੇ ਜਾਣੇ ਜਾਂਦੇ ਮਹਿੰਦਰ ਸਿੰਘ ਗਰੇਵਾਲ ਚੱਕੀ ਵਾਲੇੇ (ਤੋਰੀ) ਦਾ ਬੀਤੇ ਦਿਨੀਂ ਦਿਹਾਂਤ ਹੋ ਜਾਣ ਨਾਲ ਪਿੰਡ ...
ਲਾਡੋਵਾਲ, 1 ਦਸੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਨੇ ਪਿਛਲੇ ਪੌਣੇ ਪੰਜ ਸਾਲ ਸੌਂ ਕੇ ਗੁਜ਼ਾਰ ਲਏ, ਹੁਣ ਜਦ ਸਰਕਾਰ ਆਖਰੀ ਸਾਹਾਂ 'ਤੇ ਆਈ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਡੇ-ਵੱਡੇ ਐਲਾਨ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ | ...
ਭਾਮੀਆਂ ਕਲਾਂ, 1 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਖਾਸੀ ਕਲਾਂ ਦੇ 5 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਕਾਫ਼ੀ ਰੌਚਕ ਮੁਕਾਬਲੇ ਦੇਖਣ ਨੂੰ ਮਿਲੇ | ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਐਨ. ਆਰ.ਆਈ. ਭਰਾਵਾਂ ਤੋਂ ...
ਭਾਮੀਆਂ ਕਲਾਂ, 1 ਦਸੰਬਰ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਦੀ ਪਿ੍ੰਸੀਪਲ ਪੂਨਮ ਕੇ. ਸਿੱਧੂ ਦੀ ਬਦਲੀ ਹੋ ਜਾਣ ਉਪਰੰਤ ਸਕੂਲ ਦੇ ਸਮੂਹ ਸਟਾਫ਼ ਅਤੇ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ...
ਭਾਮੀਆਂ ਕਲਾਂ, 1 ਦਸੰਬਰ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਨੇ ਵਿਰੋਧੀਆਂ ਨੂੰ ਕੰਬਣੀ ਛੇੜ ਦਿੱਤੀ ਹੈ | ਇਹ ਪ੍ਰਗਟਾਵਾ ...
ਲੁਧਿਆਣਾ, 1 ਦਸੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਵਿਧਾਨ ਸਭਾ ਦੀਆਂ ਫਰਵਰੀ 2022 'ਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸ਼ਹਿਰ 'ਚ ਹੋਣ ਵਾਲੇ ਵਿਕਾਸ ਕਾਰਜ ਜਲਦੀ ਪੂਰੇ ਕਰਾਉਣ ਲਈ ਚੁਣੇ ਹੋਏ ਪ੍ਰਤੀਨਿਧਾਂ ਖਾਸਕਰ ਸੱਤਾਧਾਰੀ ਦਲ ਦੇ ਆਗੂਆਂ ਵਲੋਂ ਹਰ ਸੰਭਵ ਯਤਨ ਕੀਤੇ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਪੰਜਾਬ ਟਰੇਡਰਜ਼ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਬਸੰਤ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੇ ਹਿੱਤ ਵਿਚ ਇਤਿਹਾਸਕ ਫੈਸਲੇ ਲਏ ਜਾ ਰਹੇ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਵਾਰਡ ਨੰਬਰ 34 ਵਿਚ ਈਸ਼ਰ ਨਗਰ ਦੀ ਗਲੀ ਨੰਬਰ ਓ.ਆਰ. ਅਤੇ ਇਸ ਦੇ ਨਾਲ ਲੱਗਦੀਆਂ ਸੰਪਰਕ ਗਲੀਆਂ ਨੂੰ ਆਰ.ਐਮ.ਸੀ. ਨਾਲ ਕਰੀਬ 82.71 ਲੱਖ ਦੀ ਲਾਗਤ ਨਾਲ ਨਵੀਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਸਿੱਖਿਆ ਵਿਭਾਗ ਦੀਆਂ ਹਦਾਇਦਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸ੍ਰੀਮਤੀ ਇੰਦੂ ਸੂਦ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ਾਖਾ ਸੁਨੇਤ ਬਲਾਕ ਲੁਧਿਆਣਾ-2 ਵਿਖੇ ਬਾਲ ਮੈਗਜ਼ੀਨ 'ਖਿੜ੍ਹਦੇ ਫੁੱਲ' ਦੀ ...
ਲੁਧਿਆਣਾ, 1 ਦਸੰਬਰ (ਅਮਰੀਕ ਸਿੰਘ ਬੱਤਰਾ)-ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਦਾ ਵਫ਼ਦ ਚੇਅਰਮੈਨ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਨੂੰ ਜ਼ੋਨ-ਏ ਦਫ਼ਤਰ ਵਿਖੇ ਮਿਲਿਆ ਜਿਸ ਵਿਚ ਮੁੱਖ ਮੰਤਰੀ ਚਰਨਜੀਤ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਗੂੰਗੇ ਬਹਿਰੇ ਬੱਚਿਆਂ ਦੇ ਸਕੂਲ ਵਿਚ ਤਾਇਨਾਤ ਮਹਿਲਾ ਇੰਚਾਰਜ ਨੂੰ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਤਹਿਤ ਉਸ ਦੇ ਹੀ ਸਾਥੀ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ...
ਡੇਹਲੋਂ, 1 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੇ ਪਿੰਡਾਂ ਅੰਦਰ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਸਮੇਂ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ...
ਡੇਹਲੋਂ, 1 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦੇ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਚੱਲ ਰਹੇ ਯੁਵਕ ਅਤੇ ਵਿਰਾਸਤੀ ਮੇਲੇ ਦੇ ਚੌਥੇ ਦਿਨ ਵੱਖ-ਵੱਖ ਕਾਲਜਾਂ ਦੇ ਪ੍ਰਤੀ ਭਾਗੀਆਂ ਨੇ ਔਰਤਾਂ ਦੇ ਰਵਾਇਤੀ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਡਾ. ਬੀ.ਆਰ. ਅੰਬੇਡਕਰ ਦੇ 6 ਦਸੰਬਰ ਨੂੰ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਅੰਬੇਡਕਰ ਨਵਯੁਵਕ ਦਲ ਦੀ ਇਕ ਮੀਟਿੰਗ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਅਤੇ ਪ੍ਰਧਾਨ ਬੰਸੀ ਲਾਲ ਪ੍ਰੇਮੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਅੰਦਰ ਕੋਵਿਡ-19 ਪੀੜਤਾਂ ਦੇ ਪਰਿਵਾਰਕ ਮੈਂਬਰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਜ਼ਿਲ੍ਹਾ ਲੁਧਿਆਣਾ ਦੇ ਆਪਣੇ ਸੰਬੰਧਿਤ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ 'ਚ ਅਰਜ਼ੀ ਦੇ ਸਕਦੇ ਹਨ | ਜਿਸ ਸੰਬੰਧੀ ਸਾਰੇ ਹੀ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਬਾਰ-ਬਾਰ ਪੰਜਾਬ ਮਾਡਲ ਦੀ ਗੱਲ ਕੀਤੀ ਜਾ ਰਹੀ ਹੈ, ਪਰ ਕਾਂਗਰਸ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਸੈਕਟਰ-39 ਚੰਡੀਗੜ੍ਹ ਰੋਡ ਵਿਖੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਮੁਕਾਬਲੇ ਕਰਵਾਏ, ਜਿਸ ਵਿਚ ਸਕੂਲ ਦੇ ਤਕਰੀਬਨ 300 ਵਿਦਿਆਰਥੀਆਂ ਨੇ ਲਿਖਾਈ, ਭਾਸ਼ਨ, ਕਵਿਤਾ ਆਦਿ ...
ਢੰਡਾਰੀ ਕਲਾਂ, 1 ਦਸੰਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਉਦਯੋਗਿਕ ਇਲਾਕਾ ਸੀ ਵਿਚ ਲੁਧਿਆਣਾ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਹਰੀਸ਼ ਢਾਂਡਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਕਿ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਪੂਰਬੀ ਦੇ ਕਾਂਗਰਸ ਪਾਰਟੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਹਲਕਾ ਪੂਰਬੀ ਦੇ ਬੱਚਿਆਂ ਨੂੰ ਚੰਗੀ ਅਤੇ ਸਸਤੀ ਸਿੱਖਿਆ ਦੇਣ ਦੇ ਮਕਸਦ ਨਾਲ ਵਾਰਡ ਨੰ. 18 ਚੰਡੀਗੜ੍ਹ ਰੋਡ 'ਤੇ ਵਰਧਮਾਨ ਮਿਲ ਦੇ ਪਿੱਛੇ ਗਲਾਡਾ ਦੀ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਪੀ.ਪੀ.ਐਸ. ਅਧਿਕਾਰੀ ਵਰਿੰਦਰਪਾਲ ਸਿੰਘ ਬਰਾੜ ਨੂੰ ਡੀ.ਸੀ.ਪੀ. ਜਾਂਚ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਸ. ਬਰਾੜ ਵਿਜੀਲੈਂਸ ਬਿਊਰੋ ਵਿਚ ਤਾਇਨਾਤ ਸਨ ਅਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਤਬਾਦਲਾ ...
ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਅਤੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 2800 ਮਰੀਜ਼ਾਂ ਵਿਚ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ | ਪੀੜਤਾਂ ਵਿਚ ਲੁਧਿਆਣਾ ਨਾਲ ਸਬੰਧਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਵੱਧ ਕੇ 1800 ਹੋ ...
ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਪਿਛਲੇ ਦਿਨੀਂ ਮਾਹਿਲਪੁਰ ਵਿਚ ਤਾਇਨਾਤ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਵਿਰੁੱਧ ਚੌਕਸੀ ਵਿਭਾਗ ਵਲੋਂ ਕੀਤੀ ਗਈ ਪੁਲਿਸ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਸਮੂਹ ਮਾਲ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੰਨੀ ਸਕੱਤਰੇਤ 'ਚ ਲੋਕਾਂ ਦੇ ਕੰਮਕਾਜ ਕਰਵਾਉਣ ਦਾ ਕਹਿ ਕੇ ਠੱਗੀਆਂ ਕਰਨ ਵਾਲੇ ਇਕ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਅੱਜ ਮਿੰਨੀ ਸਕੱਤਰੇਤ ਵਿਖੇ ਉਸ ਵਕਤ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ 7ਵੇਂ ਅੰਗਦ ਸਿੰਘ ਆਹੂਜਾ ਯਾਦਗਾਰੀ ਸੀਸੂ ਟੀ-20 ਕਾਰਪੋਰੇਟ ਕ੍ਰਿਕਟ ਟੂਰਨਾਮੈਂਟ ਦੇ ਐੱਸ.ਸੀ.ਡੀ. ਸਰਕਾਰੀ ਕਾਲਜ ਲੜਕੇ ਲੁਧਿਆਣਾ ਵਿਖੇ ਦੋ ਲੀਗ ਮੈਚ ਹੋਏ | ...
ਲਾਡੋਵਾਲ, 1 ਦਸੰਬਰ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਵਲੋਂ ਕੌਂਸਲ ਦਾ ਵਿਸਤਾਰ ਕਰਦਿਆਂ ਨਿੱਘਰ ਅਤੇ ਮਿਆਰੀ ਸੋਚ ਦੇ ਮਾਲਕ ਅਯੁੱਧਿਆ ਪ੍ਰਸ਼ਾਦ ਮੋਰੀਆ ਨੂੰ ਸੰਸਥਾ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਤੇ ਉਨ੍ਹਾਂ ਨੂੰ ਪੰਜਾਬ ਪ੍ਰਧਾਨ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਹਲਕਾ ਲੁਧਿਆਣਾ ਪੱਛਮੀ ਦੇ ਬੂਥ ਪੱਧਰ ਅਤੇ ਸ਼ਕਤੀ ਕੇਂਦਰ ਪੱਧਰ ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਇਹ ਪ੍ਰਗਟਾਵਾ ਹਲਕਾ ਪੱਛਮੀ ਦੇ ਇੰਚਾਰਜ ਅਜੈ ਸੂਦ ਨੇ ਘੁਮਾਰ ਮੰਡੀ ਮੰਡਲ ਦੀ ਮੀਟਿੰਗ ਕਰਨ ...
ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਤਰਨ ਇੰਡਸਟਰੀਜ਼ ਦੇ ਸੀ.ਈ.ਓ. ਤੇ ਪ੍ਰਸਿੱਧ ਸਲਾਹਕਾਰ ਐਸ.ਬੀ. ਸਿੰਘ ਨੂੰ ਪੀ.ਐਚ.ਡੀ. ਚੈਂਬਰ ਦੇ ਪੰਜਾਬ ਰਾਜ ਚੈਪਟਰ ਦੀ ਐਮ. ਐੱਸ. ਐਮ. ਈ. ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਆਰ. ਐੱਸ. ਸਚਦੇਵਾ ਚੇਅਰਮੈਨ ਪੰਜਾਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX