ਤਾਜਾ ਖ਼ਬਰਾਂ


ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  5 minutes ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 1 hour ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 2 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 2 hours ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 2 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 2 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 10 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  1 day ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553

ਫਰੀਦਕੋਟ

ਡਵੀਜ਼ਨਲ ਕਮਿਸ਼ਨਰ ਵਲੋਂ ਡਵੀਜ਼ਨ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਡਵੀਜ਼ਨ ਕਮਿਸ਼ਨਰ ਫ਼ਰੀਦਕੋਟ ਰਵਿੰਦਰ ਕੁਮਾਰ ਕੌਸ਼ਿਕ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਵੀਜਨ ਵਿਚ ਚੋਣ ਤਿਆਰੀਆਂ ਦੇ ਸਬੰਧ ਵਿਚ ਡਵੀਜ਼ਨ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ, ਡਿਪਟੀ ਕਮਿਸ਼ਨਰ ਬਠਿੰਡਾ ਅਰਵਿੰਦ ਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਡਵੀਜ਼ਨ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਆਪਣੇ- ਆਪਣੇ ਜ਼ਿਲ੍ਹੇ ਦੇ ਮਾਡਲ ਪੋਲਿੰਗ ਬੂਥ ਅਤੇ ਪਿੰਕ ਬੂਥ ਬਣਾਉਣ ਬਾਰੇ ਅਗਾਊਾ ਤਿਆਰੀਆਂ ਵਿੱਢਣ ਅਤੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਆਖਿਆ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲੇ੍ਹ ਵਿਚ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਡਵੀਜ਼ਨ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਦਿੱਤੀ ਕਿ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ | ਇਸ ਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੇ ਦੋਵੇਂ ਖੁਰਾਕਾਂ ਕੋਰੋਨਾ ਟੀਕਾਕਰਨ ਲਈ ਯਕੀਨੀ ਬਣਾਇਆ ਜਾਵੇ | ਇਸ ਮੌਕੇ ਡਵੀਜ਼ਨ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੇ ਡਵੀਜ਼ਨ ਕਮਿਸ਼ਨਰ ਫ਼ਰੀਦਕੋਟ ਰਵਿੰਦਰ ਕੁਮਾਰ ਕੌਸ਼ਿਕ ਨੂੰ ਆਗਾਮੀ ਚੋਣਾਂ 2022 ਦੇ ਸਬੰਧੀ ਆਪਣੇ ਆਪਣੇ ਜ਼ਿਲ੍ਹੇ ਵਿਚ ਚੱਲ ਰਹੇ ਵਿਸ਼ੇਸ਼ ਸਰਸਰੀ ਸੁਧਾਈ 2022 ਮੁਹਿੰਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਐਸ.ਐਸ.ਪੀ ਫ਼ਰੀਦਕੋਟ ਵਰੁਣ ਸ਼ਰਮਾ, ਐਸ.ਐਸ.ਪੀ ਬਠਿੰਡਾ ਅਜੇ ਸਲੂਜਾ, ਐਸ.ਐਸ.ਪੀ ਮਾਨਸਾ ਸੰਦੀਪ ਗਰਗ ਵੀ ਹਾਜ਼ਰ ਸਨ |

ਚੋਣਾਂ 'ਚ ਹਾਰ ਤੇ ਕਿਸਾਨਾਂ ਦਾ ਗੁੱਸਾ ਵੇਖ ਕੇਂਦਰ ਸਰਕਾਰ ਨੂੰ ਝੁਕਣਾ ਪਿਆ-ਮੁਹੰਮਦ ਸਦੀਕ

ਜੈਤੋ, 1 ਦਸੰਬਰ (ਭੋਲਾ ਸ਼ਰਮਾ)-ਦੇਸ਼ ਦੇ ਕਿਸਾਨਾਂ ਲਈ ਉਹ ਦਿਨ ਬੇਹੱਦ ਖ਼ਾਸ਼ ਰਿਹਾ ਜਿਸ ਦਿਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਇਕ ਸਾਲ ਬਾਅਦ ਸੰਸਦ ਦੇ ਦੋਹਾਂ ਸਦਨਾਂ ਵਿਚ ਰੱਦ ਕੀਤਾ ਗਿਆ | ਇਸ ਸਬੰਧੀ ਇੱਥੇ ਗੱਲਬਾਤ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਧਰਨਾ ਦੇ ਕੇ ਪਾਵਰਕਾਮ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ

ਸਾਦਿਕ, 1 ਦਸੰਬਰ (ਆਰ. ਐਸ. ਧੁੰਨਾ)-ਸ/ਡ ਸਾਦਿਕ ਦੇ ਗੇਟ ਮੂਹਰੇ ਧਰਨਾ ਦੇ ਕੇ ਰੋਸ ਮੁਜ਼ਾਹਰਾ ਕਰ ਰਹੇ ਬਿਜਲੀ ਮੁਲਾਜ਼ਮਾਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪਿਛਲੇ ਦਿਨੀਂ ਸਾਂਝੇ ਫ਼ੋਰਮ ਪੰਜਾਬ ਨਾਲ ਕੀਤੀ ਮੀਟਿੰਗ 'ਚ ਬਕਾਇਆ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਹਫ਼ਤਾ ਕੈਂਪ 'ਚ ਸਰਕਾਰੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਕੋਟਕਪੂਰਾ, 1 ਦਸੰਬਰ (ਮੇਘਰਾਜ)-ਨੇੜਲੇ ਪਿੰਡ ਢੀਮਾਂਵਾਲੀ ਵਿਖੇ ਕੋਆਪੇ੍ਰਟਿਵ ਸੁਸਾਇਟੀ ਦੇ ਸਹਿਯੋਗ ਨਾਲ ਨਾਬਾਰਡ ਵਲੋਂ ਵਿੱਤੀ ਸਾਖਰਤਾ ਸਪਤਾਹ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਗੁਰਪ੍ਰੀਤ ਸਿੰਘ ਬਰਾਂਚ ਮੈਨੇਜਰ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ...

ਪੂਰੀ ਖ਼ਬਰ »

ਨਸ਼ਾ ਛੁਡਾਓ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਦਾ ਐਲਾਨ

ਕੋਟਕਪੂਰਾ, 1 ਦਸੰਬਰ (ਮੇਘਰਾਜ)-ਗੌਰਮਿੰਟ ਡਰੱਗ ਡੀ ਐਡੀਕਸ਼ਨ ਅਤੇ ਰਿਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਕੀਤੀ ਗਈ | ਇਸ ਮੀਟਿੰਗ 'ਚ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਕਾਰਜਕਾਰੀ ਕਮੇਟੀ ਮੈਂਬਰਾਂ ਨੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਮੰਡਲ ਦਫ਼ਤਰ ਕੋਟਕਪੂਰਾ ਸਾਹਮਣੇ ਰੋਸ ਰੈਲੀ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਬਿਜਲੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਤਨਖਾਹਾਂ ਅਤੇ ਪੈਨਸ਼ਨਾਂ ਰਿਲੀਜ਼ ਕਰਾਉਣ ਸਬੰਧੀ ਸਾਂਝੇ ਰੂਪ ਵਿਚ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਟੀ.ਐਸ.ਯੂ ਭੰਗਲ ਦੇ ...

ਪੂਰੀ ਖ਼ਬਰ »

ਕਾਰ ਡੀਲਰਾਂ ਦੀ ਚੋਣ 'ਚ ਅਮਨਦੀਪ ਸਿੰਘ ਨੂੰ ਪ੍ਰਧਾਨ ਚੁਣਿਆ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਕਾਰ ਡੀਲਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕਾਰ ਡੀਲਰਜ਼ ਐਸੋਸੀਏਸ਼ਨ ਕੋਟਕਪੂਰਾ ਦਾ ਗਠਨ ਕੀਤਾ ਗਿਆ | ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ | ਇਸ ਚੋਣ 'ਚ ਪ੍ਰਧਾਨ ਅਮਨਦੀਪ ...

ਪੂਰੀ ਖ਼ਬਰ »

ਬਿਜਲੀ ਨਿਗਮ ਮੁਲਾਜ਼ਮਾਂ ਵਲੋਂ 7 ਤੱਕ ਹੜਤਾਲ ਦਾ ਐਲਾਨ

ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਬਿਜਲੀ ਨਿਗਮ ਦੇ ਕਰਮਚਾਰੀਆਂ ਵਲੋਂ ਪਾਵਰਕਾਮ ਮੈਨੇਜਮੈਂਟ ਨਾਲ ਹੋਣ ਵਾਲੀ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ 30 ਨਵੰਬਰ ਨੂੰ ਟਾਲ ਕੇ 4 ਦਸੰਬਰ ਤੱਕ ਕਰਨ ਤੋਂ ਖਫ਼ਾ ਹੁੰਦੇ ਹੋਏ ਹੜਤਾਲ ਨੂੰ 7 ਦਸੰਬਰ ਤੱਕ ਜਾਰੀ ਰੱਖਣ ਦਾ ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਵਲੋਂ ਸੰਜੇ ਨਗਰ ਦੀਆਂ ਮਹਿਲਾ ਵਰਕਰਾਂ ਨਾਲ ਚੋਣ ਮੀਟਿੰਗ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 3 ਸੰਜੇ ਨਗਰ ਵਿਖੇ ਮਹਿਲਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਟਿਕਟ ਦੇਵੇ ਤਾਂ ਜੈਤੋ ਹਲਕੇ ਤੋਂ ਚੋਣ ਲੜਾਂਗਾ-ਦਰਸ਼ਨ ਢਿੱਲਵਾਂ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਆਲ ਇੰਡੀਆ ਕਾਂਗਰਸ ਪਾਰਟੀ ਹਾਈਕਮਾਂਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੂੰ ਬਣਾਏ ਜਾਣ ਉਪਰੰਤ ਪੰਜਾਬ ਸੂਬੇ ਅੰਦਰ ਕਾਂਗਰਸ ਪਾਰਟੀ ਬਹੁਤ ਜ਼ਿਆਦਾ ਮਜ਼ਬੂਤ ਹੋਈ ਹੈ | ਸਰਕਾਰ ਵਲੋਂ ਪਿਛਲੇ ਦਿਨਾਂ 'ਚ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਏਡਜ਼ ਦਿਵਸ ਮਨਾਇਆ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਦੇ ਅਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਏਡਜ਼ ਦਿਵਸ ਸਬੰਧੀ ਜਾਗਰੂਕ ਗਤੀਵਿਧੀਆਂ ਕੀਤੀਆਂ | ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਕਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ ਸਾਢੇ ਅੱਠ ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਹਾਲ ਦੀ ਘੜੀ ਕਥਿਤ ਦੋਸ਼ੀ ਨੂੰ ਜ਼ਮਾਨਤ ਲੈ ਕੇ ਛੱਡ ਦਿੱਤਾ ਹੈ ਅਤੇ ...

ਪੂਰੀ ਖ਼ਬਰ »

ਦੋ ਨੌਜਵਾਨਾਂ ਤੋਂ ਤਿੰਨ ਦੇਸੀ ਪਿਸਟਲ ਸਮੇਤ 8 ਕਾਰਤੂਸ ਬਰਾਮਦ

ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਦੇ ਪਿੰਡ ਬੀੜ ਚਹਿਲ ਤੋਂ ਦੋ ਨੌਜਵਾਨਾਂ ਤੋਂ ਪੁਲਿਸ ਵਲੋਂ ਤਿੰਨ ਦੇਸੀ ਪਿਸਟਲ ਅਤੇ 8 ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ...

ਪੂਰੀ ਖ਼ਬਰ »

ਹਰਸਿਮਰਨ ਸਿੰਘ ਬਾਠ ਐੱਸ. ਓ. ਆਈ. ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐੱਸ.ਓ.ਆਈ. ਦੇ ਸਰਪ੍ਰਸਤ ਭੀਮ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ...

ਪੂਰੀ ਖ਼ਬਰ »

ਸੁਨਾਮ ਤੇ ਦਿੜ੍ਹਬਾ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

ਲੰਬੀ (ਸ੍ਰੀ ਮੁਕਤਸਰ ਸਾਹਿਬ), 1 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸੁਨਾਮ ਅਤੇ ਦਿੜ੍ਹਬਾ ਤੋਂ ਵੱਡੀ ਗਿਣਤੀ ਵਿਚ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਅਤੇ ਹੋਰ ਪਾਰਟੀਆਂ ਦੇ ਆਗੂ ਤੇ ਵਰਕਰ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪਰਲਜ਼ ਤੇ ਹੋਰ ਚਿੱਟਫੰਡ ਕੰਪਨੀਆਂ ਤੋਂ ਪੀੜਤ ਲੋਕਾਂ ਦੀ ਫ਼ਰਿਆਦ ਸੁਣੀ ਜਾਵੇ-ਸੰਧੂ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-'ਘਰ-ਘਰ ਦੇ ਵਿਚ ਚੱਲੀ ਗੱਲ, ਚੰਨੀ ਕਰਦਾ ਹਰ ਮਸਲੇ ਦਾ ਹੱਲ' ਕਾਂਗਰਸ ਸਮਰਥਕਾਂ ਦੇ ਇਸ ਨਾਅਰੇ 'ਤੇ ਪ੍ਰਤੀਕਿ੍ਆ ਕਰਦਿਆਂ ਇਨਸਾਫ਼ ਦੀ ਲਹਿਰ ਖਾਤੇਦਾਰ ਯੂਨੀਅਨ ਪੰਜਾਬ ਦੇ ਚੇਅਰਮੈਨ ਗੁਰਭੇਜ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਵੀਰੇਵਾਲਾ ਖੁਰਦ ਪਹਿਲਾ ਏਅਰ ਕੰਡੀਸ਼ਨਰ ਬਣਿਆ

ਫ਼ਰੀਦਕੋਟ, 1 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਵੀਰੇਵਾਲਾ ਖੁਰਦ ਵਿਖੇ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਏਅਰ ਕੰਡੀਸ਼ਨਰ ਲਗਾਇਆ ਗਿਆ | ਸਕੂਲ ਮੁਖੀ ਸੁਰਿੰਦਰ ਪੁਰੀ ਨੇ ਦੱਸਿਆ ਕਿ ਬੱਚਿਆਂ ਦੀ ਸਹੂਲਤ ...

ਪੂਰੀ ਖ਼ਬਰ »

ਸ਼ਹੀਦੀ 'ਤੇ ਬਰਸੀ ਸਮਾਗਮ ਮੌਕੇ ਦੇਸ਼-ਵਿਦੇਸ਼ ਤੋਂ ਪੁੱਜਣਗੀਆਂ ਸੰਗਤਾਂ-ਮਹਿੰਦਰ ਦਾਸ

ਬਾਘਾ ਪੁਰਾਣਾ, 1 ਦਸੰਬਰ (ਕਿ੍ਸ਼ਨ ਸਿੰਗਲਾ)-ਭਾਰਤ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੇ 50ਵੇਂ ਸ਼ਹੀਦੀ ਦਿਹਾੜੇ ਅਤੇ ਬੈਕੁੰਠ ਵਾਸੀ ਸੰਤ ਬਾਬਾ ਕਰਨੈਲ ਦਾਸ ਦੀ 11ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਸਮਾਗਮ ਵਿਵੇਕ ਆਸ਼ਰਮ ਮੱਲੇਵਾਲਾ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ 'ਤੇ ਲੋਕਾਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਵਿਸ਼ਵ ਏਡਜ਼ ਦਿਵਸ ਮੌਕੇ ਨੈਚੂਰਲ ਕੇਅਰ ਚਾਈਲਡ ਲਾਈਨ ਟੀਮ ਵਲੋਂ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਲਾਗਲੇ ਪਿੰਡ ਚਹਿਲ ਵਿਖੇ ਸਮਾਗਮ ਕਰਕੇ ਲੋਕਾਂ ਨੂੰ ਏਡਜ਼ ਬਾਰੇ ਜਾਣਕਾਰੀ ਦਿੱਤੀ ਗਈ | ਕੋਆਰਡੀਨੇਟਰ ...

ਪੂਰੀ ਖ਼ਬਰ »

ਕਾਨਫ਼ਰੰਸ ਨੂੰ ਮਿਲਿਆ ਹੁੰਗਾਰਾ ਚੰਨੀ ਦੀ ਹਰਮਨ ਪਿਆਰਤਾ ਦਾ ਸਬੂਤ-ਸਦੀਕ

ਜੈਤੋ, 1 ਦਸੰਬਰ (ਭੋਲਾ ਸ਼ਰਮਾ)-ਬੀਤੇ ਮੰਗਲਵਾਰ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਕਾਨਫ਼ਰੰਸ ਨੂੰ ਮਿਲਿਆ ਲੋਕਾਂ ਦਾ ਭਰਪੂਰ ਹੁੰਗਾਰਾ ਚੰਨੀ ਸਰਕਾਰ ਦੀ ਲੋਕਪਿ੍ਅਤਾ ਦਾ ਮੂੰਹ ਬੋਲਦਾ ਸਬੂਤ ਹੈ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮਨਾਇਆ

ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਸਥਾਨਕ ਕੇਂਦਰੀ ਵਿਦਿਆਲਿਆ ਵਿਖੇ ਪਿ੍ੰਸੀਪਲ ਡਾ: ਹਰਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਅਧਿਆਪਕਾ ਕਿਰਨ ਪਾਂਡੇ ਨੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਦੇ ਕਾਰਨਾਂ, ਫ਼ੈਲਾਅ ਅਤੇ ਇਸ ਤੋਂ ਬਚਣ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX