ਤਾਜਾ ਖ਼ਬਰਾਂ


ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  37 minutes ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  46 minutes ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 1 hour ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 2 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 2 hours ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 2 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 3 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 11 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਵਿਦਿਆਰਥੀ ਵਲੋਂ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ-3 ਮੌਤਾਂ

ਸਿਆਟਲ/ਸੈਕਰਾਮੈਂਟੋ, 1 ਦਸੰਬਰ (ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ)-ਅੱਜ ਅਮਰੀਕਾ ਦੇ ਮਿਸ਼ੀਗਨ ਦੇ ਇਕ ਹਾਈ ਸਕੂਲ 'ਚ 15 ਸਾਲਾ ਵਿਦਿਆਰਥੀ ਵਲੋਂ ਕੀਤੀ ਅੰਨੇ੍ਹਵਾਹ ਗੋਲੀਬਾਰੀ ਵਿਚ 3 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇਕ ਅਧਿਆਪਕ ਸਮੇਤ 8 ਹੋਰ ਜ਼ਖ਼ਮੀ ਹੋ ਗਏ | ਪੁਲਿਸ ਅਧਿਕਾਰੀ ਅੰਡਰਸ਼ੈਰਿਫ਼ ਮਾਈਕ ਮੈਕਕੇਬ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਕਸਫੋਰਡ ਸ਼ਹਿਰ ਦੇ ਆਕਸਫੋਰਡ ਹਾਈ ਸਕੂਲ ਵਿਚ ਅੱਜ ਦੁਪਹਿਰ 12.55 ਵਜੇ 15 ਸਾਲਾ ਵਿਦਿਆਰਥੀ ਸੋਫੋਮੋਰ ਨੇ ਇਕ ਅਤਿ ਆਧੁਨਿਕ ਆਟੋਮੈਟਿਕ ਗੰਨ ਨਾਲ ਸਕੂਲ 'ਚ ਅੰਨ੍ਹੇਵਾਹ ਗੋਲੀਆਂ ਚਲਾ ਕੇ 3 ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਮਾਰ ਦਿੱਤਾ ਅਤੇ ਇਕ ਸਕੂਲ ਅਧਿਆਪਕ ਸਮੇਤ 8 ਹੋਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ | ਪੁਲਿਸ ਅਨੁਸਾਰ ਇਸ 15 ਸਾਲਾ ਹਮਲਾਵਰ ਵਿਦਿਆਰਥੀ ਸੋਫੋਮੋਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਅਤੇ ਉਸ ਤੋਂ ਆਟੋਮੈਟਿਕ ਗੰਨ ਵੀ ਬਰਾਮਦ ਕਰ ਲਈ ਹੈ | ਪੁਲਿਸ ਅਨੁਸਾਰ ਹਮਲਾਵਰ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਸਕੂਲ ਵਿਚ ਗੰਨ ਕਿਵੇਂ ਲਿਆਂਦੀ | ਪੁਲਿਸ ਵਲੋਂ ਜਾਂ ਸਕੂਲ ਵਲੋਂ ਮਿ੍ਤਕਾਂ ਦੇ ਅਤੇ ਜ਼ਖ਼ਮੀਆਂ ਦੇ ਨਾਂਅ ਅਜੇ ਜਾਰੀ ਨਹੀਂ ਕੀਤੇ ਗਏ | ਸਕੂਲ ਵਿਚ ਕੁੱਲ 1700 ਵਿਦਿਆਰਥੀ ਪੜ੍ਹਦੇ ਹਨ | ਆਕਸਫੋਰਡ ਕਮਿਊਨਿਟੀ ਸਕੂਲਾਂ ਦੇ ਸੁਪਰਡੈਂਟ ਟਿਮ ਥ੍ਰੋਨ ਨੇ ਕਿਹਾ ਕਿ ਇਸ ਭਿਆਨਕ ਘਟਨਾ ਨੇ ਸਭ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ | ਉਨ੍ਹਾਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕੀਤੀ | ਹਮਲੇ ਤੋਂ ਬਾਅਦ ਸਕੂਲ ਨੂੰ ਤਾਲਾ ਲਗਾ ਦਿੱਤਾ ਹੈ ਅਤੇ ਪੁਲਿਸ ਪੂਰੀ ਜਾਂਚ ਕਰ ਰਹੀ ਹੈ | ਸਕੂਲ ਦੇ ਪਿ੍ੰਸੀਪਲ ਸਟੀਵ ਵੁਲਵ ਨੇ ਕਿਹਾ ਕਿ ਸਾਨੂੰ ਕੁਝ ਪਤਾ ਹੀ ਲੱਗਾ ਕਿ ਸਭ ਕੁਝ ਅਚਾਨਕ ਵਾਪਰ ਗਿਆ | ਉਨ੍ਹਾਂ ਕਿਹਾ ਕਿ ਉਹ ਗਹਿਰੇ ਸਦਮੇ ਵਿਚ ਹਨ | ਮਿਸ਼ੀਗਨ ਸਟੇਟ ਦੇ ਗਵਰਨਰ ਗ੍ਰੇਚੇਨ ਵਿਟਮਰ ਨੇ ਇਸ ਭਿਆਨਕ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ |
ਰਾਸ਼ਟਰਪਤੀ ਬਾਈਡਨ ਵਲੋਂ ਦੁੱਖ ਦਾ ਪ੍ਰਗਟਾਵਾ
ਰਾਸ਼ਟਰਪਤੀ ਜੋ ਬਾਈਡਨ ਨੇ ਸਕੂਲ 'ਚ ਗੋਲੀਬਾਰੀ ਦੀ ਘਟਨਾ ਵਾਪਰਨ 'ਤੇ ਅਫਸੋਸ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ | ਉਨ੍ਹਾਂ ਕਿਹਾ ਕਿ ਮੇਰੇ ਡਕੋਟਾ ਟੈਕਨੀਕਲ ਕਾਲਜ ਦੇ ਦੌਰੇ ਤੋਂ ਬਾਅਦ ਮੈਨੂੰ ਆਕਸਫੋਰਡ ਹਾਈ ਸਕੂਲ ਮਿਸ਼ੀਗਨ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਹੈ ਜਿਸ 'ਚ ਇਕ 15 ਸਾਲਾਂ ਸ਼ੱਕੀ ਵਲੋਂ ਗੋਲੀਆਂ ਚਲਾਉਣ ਨਾਲ 3 ਵਿਦਿਆਰਥੀ ਮਾਰੇ ਗਏ ਤੇ 8 ਹੋਰ ਜ਼ਖਮੀ ਹੋਏ ਹਨ | ਇਸ ਘਟਨਾ ਕਾਰਨ ਸਮੁੱਚੇ ਰਾਜ ਵਿਚ ਸ਼ੋਕ ਪਾਇਆ ਜਾ ਰਿਹਾ ਹੈ | ਮੇਰੀ ਪੀੜਤ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਹੈ ਤੇ ਮੈਂ ਉਨ੍ਹਾਂ ਦੀ ਹਰ ਮੱਦਦ ਦਾ ਭਰੋਸਾ ਦਿੰਦਾ ਹਾਂ |

ਸਾਊਥਾਲ ਦੇ ਸਿੱਖ ਨੌਜਵਾਨ ਦੀ ਹੱਤਿਆ ਸੰਬੰਧੀ ਇਕ ਗਿ੍ਫ਼ਤਾਰ

ਲੰਡਨ, 1 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਰਸ਼ਮੀਤ ਸਿੰਘ ਦੀ ਹੱਤਿਆ ਸੰਬੰਧੀ ਪੁਲਿਸ ਨੇ ਇਕ 19 ਸਾਲਾ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਰਸ਼ਮੀਤ ਸਿੰਘ ਦੀ ਲੰਘੇ ਬੁੱਧਵਾਰ ਨੂੰ ਰਾਤ 9.07 ਵਜੇ ਰੈਲੇ ਰੋਡ 'ਤੇ ਚਾਕੂ ...

ਪੂਰੀ ਖ਼ਬਰ »

ਬਾਲੀਵੁੱਡ ਦੀਆਂ 2 ਫ਼ਿਲਮਾਂ 'ਚ ਆਪਣੀ ਕਲਾ ਦੇ ਜੌਹਰ ਦਿਖਾਏਗਾ ਅਬੋਹਰ ਦਾ 'ਅੰਜੁਮ ਬਤਰਾ'

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਅਬੋਹਰ ਦੇ ਜੰਮਪਲ ਬਾਲੀਵੁੱਡ ਸੁਪਰ ਸਟਾਰ 'ਅੰਜੁਮ ਬਤਰਾ' ਅਗਲੇ ਮਹੀਨੇ ਰਿਲੀਜ਼ ਹੋਣ ਵਾਲੀਆਂ 2 ਹਿੰਦੀ ਫ਼ਿਲਮਾਂ ਵਿਚ ਸ਼ਾਨਦਾਰ ਕਿਰਦਾਰਾਂ ਵਿਚ ਨਜ਼ਰ ਆਉਣਗੇ | ਛੋਟੇ ਜਿਹੇ ਸਰਹੱਦੀ ਸ਼ਹਿਰ ਤੋਂ ਉੱਠ ਕੇ ਮਾਇਆ ਨਗਰੀ ਮੁੰਬਈ ਵਿਚ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਲੋਕਾਂ ਵਲੋਂ ਜਾਅਲੀ ਕੋਵਿਡ-19 ਟੈਸਟ ਰਿਪੋਰਟਾਂ ਨਾਲ ਕੈਨੇਡਾ ਦਾਖ਼ਲ ਹੋਣ ਦੀ ਕੋਸ਼ਿਸ਼

ਵਿਨੀਪੈਗ, 1 ਦਸੰਬਰ (ਸਰਬਪਾਲ ਸਿੰਘ)-ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ) ਵਲੋਂ ਦੇਸ਼ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਵੱਡੀ ਗਿਣਤੀ 'ਚ ਉਨ੍ਹਾਂ ਲੋਕਾਂ ਦੀ ਪੁਸ਼ਟੀ ਕੀਤੀ ਗਈ ਹੈ, ਜਿਨ੍ਹਾਂ ਕੋਲ ਯਾਤਰਾ ਲਈ ਲੋੜੀਂਦੇ ਝੂਠੇ ਜਾਂ ਜਾਅਲੀ ਕੋਵਿਡ-19 ...

ਪੂਰੀ ਖ਼ਬਰ »

ਜਾਅਲੀ ਕੋਵਿਡ-19 ਟੈਸਟ ਰਿਪੋਰਟਾਂ ਨਾਲ ਲੋਕਾਂ ਵਲੋਂ ਕੈਨੇਡਾ ਦਾਖ਼ਲ ਹੋਣ ਦੀ ਕੋਸ਼ਿਸ਼

ਵਿਨੀਪੈਗ, 1 ਦਸੰਬਰ (ਸਰਬਪਾਲ ਸਿੰਘ)-ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ) ਵਲੋਂ ਦੇਸ਼ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਵੱਡੀ ਗਿਣਤੀ 'ਚ ਉਨ੍ਹਾਂ ਲੋਕਾਂ ਦੀ ਪੁਸ਼ਟੀ ਕੀਤੀ ਗਈ ਹੈ, ਜਿਨ੍ਹਾਂ ਕੋਲ ਯਾਤਰਾ ਲਈ ਲੋੜੀਂਦੇ ਝੂਠੇ ਜਾਂ ਜਾਅਲੀ ਕੋਵਿਡ-19 ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਂਅ ਕੈਲਗਰੀ ਭੁੱਲਰ ਮੈਕਾਲ ਰੱਖਣ ਲਈ ਬਿੱਲ ਪੇਸ਼

ਕੈਲਗਰੀ, 1 ਦਸੰਬਰ (ਜਸਜੀਤ ਸਿੰਘ ਧਾਮੀ)-ਅਲਬਰਟਾ ਸਰਕਾਰ ਵਲੋਂ ਸਵਰਗਵਾਸੀ ਪੂਰਨ ਗੁਰਸਿੱਖ ਦਸਤਾਰਧਾਰੀ ਮਨਮੀਤ ਸਿੰਘ ਭੁੱਲਰ ਦੀ ਯਾਦ 'ਚ ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਂਅ ਬਦਲ ਕੇ ਕੈਲਗਰੀ ਭੁੱਲਰ ਮੈਕਾਲ ਰੱਖਣ ਦਾ ਵਿਧਾਨ ਸਭਾ 'ਚ ਬਿੱਲ 87 ਪੇਸ਼ ਕੀਤਾ ...

ਪੂਰੀ ਖ਼ਬਰ »

ਸੋਸ਼ਲ ਡੈਮੋਕ੍ਰੇਟਿਕ ਓਲਾਫ ਸ਼ੋਲਸ ਦੇ ਸਹਿਯੋਗ ਨਾਲ ਜਰਮਨ 'ਚ ਬਣੇਗੀ ਨਵੀਂ ਸਰਕਾਰ

ਫਰੈਂਕਫਰਟ, 1 ਦਸੰਬਰ (ਸੰਦੀਪ ਕੌਰ ਮਿਆਣੀ)-8 ਹਫ਼ਤਿਆਂ ਦੀ ਗੱਲਬਾਤ ਤੋਂ ਬਾਅਦ, ਜਰਮਨੀ 'ਚ ਇਕ ਨਵੀਂ ਸਰਕਾਰ ਬਣਨ ਜਾ ਰਹੀ ਹੈ | ਸੋਸ਼ਲ ਡੈਮੋਕ੍ਰੇਟਿਕ ਓਲਾਫ ਸ਼ੋਲਸ, ਜੋ ਚਾਂਸਲਰ ਵਜੋਂ ਐਂਜੇਲਾਮਾਰਕਲ ਦੀ ਥਾਂ ਲਵੇਗਾ ਨੇ ਬਹੁਤ ਪ੍ਰਗਤੀਸ਼ੀਲ ਗੱਠਜੋੜ ਵਾਲੀ ਸਰਕਾਰ ...

ਪੂਰੀ ਖ਼ਬਰ »

ਅਲਬਰਟਾ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਰੂਪ ਦੇ ਪਹਿਲੇ ਕੇਸ ਦੀ ਪੁਸ਼ਟੀ

ਕੈਲਗਰੀ, 1 ਦਸੰਬਰ (ਜਸਜੀਤ ਸਿੰਘ ਧਾਮੀ)-ਅਲਬਰਟਾ ਸੂਬੇ ਅੰਦਰ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਪਹਿਲੇ ਕੇਸ ਦੀ ਪੁਸ਼ਟੀ ਸਿਹਤ ਵਿਭਾਗ ਦੀ ਮੁਖੀ ਡਾਕਟਰ ਡੀਨਾ ਹਿੰਸਾ ਵਲੋਂ ਪ੍ਰੈਸ ਕਾਨਫ਼ਰੰਸ ਵਿਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਅਲਬਰਟਾ ਅੰਦਰ ਦਾਖਲ ...

ਪੂਰੀ ਖ਼ਬਰ »

ਕੋਵਿਡ ਦੇ ਵੱਧ ਰਹੇ ਖ਼ਤਰੇ ਕਾਰਨ ਕੈਨੇਡਾ ਵਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਪਾਬੰਦੀਆਂ

ਟੋਰਾਂਟੋ, 1 ਦਸੰਬਰ (ਸਤਪਾਲ ਸਿੰਘ ਜੌਹਲ)-ਕੋਰੋਨਾ ਮਹਾਂਮਾਰੀ ਦੌਰਾਨ ਬੀਤੇ ਹਫਤੇ ਤੋਂ ਚਰਚਿਤ ਨਵੇਂ ਸਰੂਪ (ਓਮੀਕਰੋਨ) ਦੇ ਫੈਲਣ ਤੋਂ ਬਚਾਅ ਲਈ ਕੈਨੇਡਾ ਦੀ ਸਰਕਾਰ ਨੇ ਬੀਤੇ ਕੱਲ੍ਹ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਮੁਸਾਫਿਰਾਂ ਉਪਰ ਕੁਝ ਨਵੀਆਂ ਪਾਬੰਦੀਆਂ ਲਾਗੂ ...

ਪੂਰੀ ਖ਼ਬਰ »

ਸਾਊਥਾਲ ਵਿਖੇ 'ਸੰਮਾਂ ਵਾਲੀ ਡਾਂਗ' ਨਾਟਕ ਦਾ ਸਫ਼ਲ ਮੰਚਨ

ਲੰਡਨ, 1 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਡੌਰਮਰਜ਼ ਵੈੱਲਜ਼ ਹਾਈ ਸਕੂਲ ਵਿਖੇ ਇੰਡੀਅਨ ਵਰਕਰਜ਼ ਐਸੋਸੀਏਸ਼ਨ ਦੇ ਉਪਰਾਲੇ ਸਦਕਾ ਡਾ: ਸਾਹਿਬ ਸਿੰਘ ਵਲੋਂ 'ਸੰਮਾਂ ਵਾਲੀ ਡਾਂਗ' ਨਾਟਕ ਦੀ ਸਫ਼ਲ ਪੇਸ਼ਕਾਰੀ ਕੀਤੀ | ਕਿਸਾਨ ਦੀ ਜ਼ਿੰਦਗੀ 'ਤੇ ਅਧਾਰਿਤ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ 'ਤੇ ਇੰਗਲੈਂਡ 'ਚ ਪੰਜਾਬੀਆਂ ਨੇ ਜਸ਼ਨ ਮਨਾਏ

ਲੈਸਟਰ (ਇੰਗਲੈਂਡ), 1 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਡੀਅਨ ਵਰਕਰਜ਼ ਐਸੋ. ਗ੍ਰੇਟ ਬਿ੍ਟੇਨ ਦੇ ਆਗੂਆਂ ਅਤੇ ਹੋਰ ਪੰਜਾਬੀਆਂ ਨੇ ਭਾਰਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਉਤੇ ਖੁਸ਼ੀ ਵਿਚ ਲੱਡੂ ਵੰਡ ਕੇ ਜਸ਼ਨ ਮਨਾਏ ਅਤੇ ...

ਪੂਰੀ ਖ਼ਬਰ »

ਸਿਆਟਲ ਦੇ ਕਾਰੋਬਾਰੀ ਇਕਬਾਲ ਸਿੰਘ ਜੌਹਲ ਦਾ ਦਿਹਾਂਤ

ਸਿਆਟਲ, 1 ਦਸੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪੰਜਾਬੀ ਭਾਈਚਾਰੇ 'ਚ ਅਤਿ ਸਤਿਕਾਰਤ ਇਕਬਾਲ ਸਿੰਘ ਜੌਹਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਹ ਤਕਰੀਬਨ 72 ਸਾਲਾਂ ਦੇ ਸਨ | ਉਹ ਆਪਣੇ ਪਿੱਛੇ ਆਪਣੀ ਪਤਨੀ 3 ਪੁੱਤਰ ਤੇ ਇਕ ਧੀ ਛੱਡ ਗਏ | ਉਨ੍ਹਾਂ ਦਾ ਪਿਛਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX