ਮੰਡੀ ਕਿੱਲਿਆਂਵਾਲੀ, 1 ਦਸੰਬਰ (ਇਕਬਾਲ ਸਿੰਘ ਸ਼ਾਂਤ)-ਭਖਦੀਆਂ ਮਜ਼ਦੂਰ ਮੰਗਾਂ ਸਬੰਧੀ 12 ਦਸੰਬਰ ਨੂੰ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੇਲ ਜਾਮ ਸੱਦੇ ਦੀ ਸਫ਼ਲਤਾ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਲੰਬੀ ਹਲਕੇ 'ਚ ਸਰਗਰਮੀਆਂ ਵਧਾ ਦਿੱਤੀਆਂ ਹਨ | ਹੁਣ ਆਗਾਮੀ ਦਿਨਾਂ ਵਿਚ ਲੰਬੀ ਹਲਕੇ 'ਚ ਪਿੰਡ-ਪਿੰਡ ਮੀਟਿੰਗਾਂ ਅਤੇ ਰੈਲੀਆਂ ਜਰੀਏ ਲਾਮਬੰਦੀ ਮੁਹਿੰਮ ਵਿੱਢੀ ਜਾਵੇਗੀ | ਸਮੁੱਚੀ ਜ਼ਮੀਨੀ ਵਿਉਂਤਬੰਦੀ ਲਈ ਪਿੰਡ ਸਿੰਘੇਵਾਲਾ 'ਚ ਮੀਟਿੰਗ ਕੀਤੀ ਗਈ | ਮੀਟਿੰਗ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਲਾ ਸਿੰਘ ਖੂੰਨਣ ਖ਼ੁਰਦ ਨੇ ਕਿਹਾ ਕਿ 23 ਨਵੰਬਰ ਨੂੰ ਮੁੱਖ ਮੰਤਰੀ ਵਲੋਂ ਮਜ਼ਦੂਰ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਬਿਜਲੀ ਬਿੱਲਾਂ ਦੇ ਬਕਾਏ, ਸਰਚਾਰਜ ਅਤੇ ਜੁਰਮਾਨੇ ਮੁਆਫ਼ ਕਰਕੇ ਮਜ਼ਦੂਰਾਂ ਦੇ ਪੁੱਟੇ ਬਿਜਲੀ ਮੀਟਰ ਜੋੜਨ ਅਤੇ ਡੀਪੂਆਂ ਰਾਹੀਂ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਮੁਹੱਈਆ ਕਰਾਉਣ ਸਬੰਧੀ ਸੋਧੇ ਪੱਤਰ ਤੁਰੰਤ ਜਾਰੀ ਕਰਨ ਸਮੇਤ ਹੋਰਨਾਂ ਮੰਨੀਆਂ ਪ੍ਰਮੁੱਖ ਮੰਗਾਂ 'ਤੇ ਅਜੇ ਤੱਕ ਢੁਕਵੀਂ ਕਰਵਾਈ ਨਹੀਂ ਕੀਤੀ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਵਲੋਂ 12 ਦਸੰਬਰ ਨੂੰ ਬਾਅਦ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਜਾਮ ਕਰਨ ਦੇ ਪ੍ਰੋਗਰਾਮ ਤਹਿਤ ਡੱਬਵਾਲੀ-ਬਠਿੰਡਾ ਰੇਲ ਮਾਰਗ 'ਤੇ ਪਿੰਡ ਪਥਰਾਲੇ ਵਿਖੇ ਰੇਲ ਜਾਮ ਕੀਤੀ ਜਾਵੇਗੀ | ਇਸ ਮੌਕੇ ਰਾਮਪਾਲ ਗੱਗੜ, ਤਾਰਾਵੰਤੀ ਕਿੱਲਿਆਂਵਾਲੀ, ਰਾਣੀ ਕੌਰ ਸਿੰਘੇਵਾਲਾ, ਮੈਂਗਲ ਸਿੰਘ ਸਿੰਘੇ ਵਾਲਾ, ਬੂਟਾ ਸਿੰਘ ਰਾਏਕੇ ਕਲਾਂ ਅਤੇ ਜੀਤ ਸਿੰਘ ਮਿੱਠੜੀ ਵੀ ਮੌਜੂਦ ਸਨ |
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਬਰੀਵਾਲਾ ਅਤੇ ਸਮੂਹ ਜਥੇਬੰਦੀਆਂ ਦੇ ਕਾਮਿਆਂ ਵਲੋਂ ਪੈਨਸ਼ਨਾਂ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਖਾਤਿਆਂ ਵਿਚ ਨਾ ਪਾਉਣ ਦੇ ਰੋਸ ਵਜੋਂ ਰੋਸ ਰੈਲੀ ਕੀਤੀ ਗਈ | ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਬੀ ਐਂਡ ਆਰ. ਅਤੇ ਸਿੰਚਾਈ ਵਿਭਾਗ ਪੰਜਾਬ ਦੇ ਕਰਮਚਾਰੀਆਂ ਨਾਲ ਸਬੰਧ ਰੱਖਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ਆਧਾਰਿਤ ਗਠਿਤ ...
ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਕਲਾਂ ਵਿਚ ਏਡਜ਼ ਦਿਵਸ ਮਨਾਇਆ | ਇਸ ਸਮੇਂ ਸਕੂਲ ਪਿੰ੍ਰਸੀਪਲ ਡਾ: ਹਰਵਿੰਦਰ ਕੌਰ ਨੇ ਸਵੇਰ ਦੀ ਸਭਾ ਵਿਚ ਹੋਏ ਸਮਾਗਮ ਦੌਰਾਨ ਵਿਦਿਆਰਥੀ ਨੂੰ ਏਡਜ਼ ਸਬੰਧੀ ਵਿਸਥਾਰਪੂਰਵਕ ...
ਲੰਬੀ, 1 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਡੀ.ਐੱਸ.ਪੀ. ਸਰਬਜੀਤ ਸਿੰਘ ਐੱਸ.ਟੀ.ਐੱਫ਼. ਬਠਿੰਡਾ ਰੇਂਜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਐੱਸ.ਟੀ.ਐੱਫ਼. ਦੀ ਟੀਮ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਦਿਆਂ ਉਸ ਪਾਸੋਂ 4600 ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਮੈਡੀਕਲ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਢਿੱਲੋੋਂ, ਸਾਗੂ)-ਮਿਮਿਟ ਕਾਲਜ ਮਲੋਟ ਵਿਖੇ ਵੱਖ-ਵੱਖ ਅਸਾਮੀਆਂ 'ਤੇ ਕੰਮ ਕਰਦੇ ਠੇਕਾ ਆਧਾਰਿਤ ਕੰਮ ਕਰਦੇ ਕਰਮਚਾਰੀਆਂ ਦਾ ਵਫ਼ਦ ਗੁਰਚਰਨ ਸਿੰਘ ਬੁੱਟਰ ਜਨਰਲ ਸਕੱਤਰ ਪੰਜਾਬ ਮੰਡੀ ਬੋਰਡ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਹਰਪ੍ਰੀਤ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਾਰ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮਿਲਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ, ਚੇਅਰਮੈਨ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਡਾ: ਹਿਮਿਕਾ ਬਾਂਸਲ (ਪੋਸਟ ਗਰੈਜੂਏਸ਼ਨ) 2021 ਪੰਜਾਬ ਟਾਪਰ ਨੂੰ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਪ੍ਰਸੰਸਾ ਸਰਟੀਫਿਕੇਟ, ਤਗ਼ਮਾ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੈਨੇਜਮੈਂਟ ਵਲੋਂ ਜੁਆਇੰਟ ਫੋਰਮ ...
ਰੁਪਾਣਾ, 1 ਦਸੰਬਰ (ਜਗਜੀਤ ਸਿੰਘ)-ਸਿੱਖਿਆ ਵਿਭਾਗ ਪੰਜਾਬ ਤੇ ਐੱਸ.ਸੀ.ਈ.ਆਰ.ਟੀ. ਵਲੋਂ ਨਵੰਬਰ ਮਹੀਨੇ ਨੂੰ ਮਾਤ ਭਾਸ਼ਾ ਮਹੀਨਾ ਵਜੋਂ ਮਨਾਉਂਦਿਆਂ ਸਕੂਲ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ...
ਮਲੋਟ, 1 ਦਸੰਬਰ (ਪਾਟਿਲ)-ਸੰਗੀਤਕਾਰ ਵਿਨੋਦ ਖੁਰਾਣਾ ਨੂੰ ਨਗਰ ਕੌਂਸਲ ਮਲੋਟ ਵਲੋਂ 'ਸਵੱਛ ਸਰਵੇਖਣ 2022' ਦਾ ਬਰਾਂਡ ਅੰਬੈਸਡਰ ਬਣਾਇਆ ਗਿਆ ਹੈ | ਸੈਨੇਟਰੀ ਇੰਸਪੈਕਟਰ ਰਾਜ ਸੁਥਾਰ, ਈ.ਓ. ਵਿਸ਼ਾਲਦੀਪ ਬਾਂਸਲ ਅਤੇ ਨਗਰ ਕੌਂਸਲ ਪ੍ਰਧਾਨ ਸ਼ੱੁਭਦੀਪ ਸਿੰਘ ਬਿੱਟੂ ਨੇ ਕਿਹਾ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਕੋਟਭਾਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਕੋਟਭਾਈ ਵਿਖੇ ਸਵੈ-ਰੁਜ਼ਗਾਰ ਲਈ ਵੱਖ-ਵੱਖ ਤਰ੍ਹਾਂ ਦੇ ਕੋਰਸ ਕਰਵਾਏ ਜਾ ਰਹੇ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਹਰਮਹਿੰਦਰ ਪਾਲ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕਰਨ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਹੁਣ ਤੱਕ ਜਿਨ੍ਹਾਂ ਵਿਅਕਤੀਆਂ ਦੇ ਵੈਕਸੀਨ ਨਹੀਂ ਲੱਗੀ, ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਸ੍ਰੀ ਮੁਕਤਸਰ ਸਾਹਿਬ ਵਲੋਂ ਐੱਨ.ਐੱਚ.ਐੱਮ. ਕਾਮਿਆਂ ਦੇ ਹੱਕ ਵਿਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਸਿਵਲ ਸਰਜਨ ਦਫ਼ਤਰ ਸ੍ਰੀ ਮੁਕਤਸਰ ਦੇ ਸਾਹਮਣੇ ...
ਮਲੋਟ, 1 ਦਸੰਬਰ (ਪਾਟਿਲ)-ਆਲਮਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਵਿਕਾਸ ਕੁਮਾਰ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨੂੰ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿਚ ਜਾਗਰੂਕ ਕੀਤਾ ਗਿਆ | ਜਿਸ ਵਿਚ ਹਰਮਿੰਦਰ ਕੌਰ ਬੀ.ਈ.ਈ. ਨੇ ਦੱਸਿਆ ਕਿ ਏਡਜ਼ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅੱਜ ਪੱਤੀ ਪੁਜਾਰੀਆਂ ਵਾਰਡ ਨੰਬਰ 17 ਸ੍ਰੀ ਮੁਕਤਸਰ ਸਾਹਿਬ ਵਿਖੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ਼ ਸਿੰਘ ਉੜਾਂਗ ਦੀ ਅਗਵਾਈ ਹੇਠ ਕਿਰਤ ਵਿਭਾਗ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਸੂਬੇ ਵਿਚ ਲਾਗੂ ਕਰਨ ਸਬੰਧੀ ...
ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਪੂਰਨ ਸਿੰਘ ਵੱਟੂ ਜ਼ਿਲ੍ਹਾ ਮੀਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਗੁਰਕੀਰਤ ਸਿੰਘ, ਅਮਨਦੀਪ ਸਿੰਘ, ਜਸਕਰਨ ਸਿੰਘ, ਪ੍ਰਤਾਪ ਸਿੰਘ ਬਾਜਾ, ਗੁਰਦੇਵ ਸਿੰਘ, ...
ਰੁਪਾਣਾ, 1 ਦਸੰਬਰ (ਜਗਜੀਤ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਰੀਟਾ ਬਾਂਸਲ ਦੀ ਅਗਵਾਈ ਵਿਚ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸੀਨੀਅਰ ਕਾਂਗਰਸੀ ਆਗੂ ...
ਲੰਬੀ, 1 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਅਬੁਲਖੁਰਾਣਾ ਵਿਖੇ ਰਾਤ ਗ਼ਰੀਬ ਮਜ਼ਦੂਰ ਦੇ ਕਮਰੇ ਦੀ ਛੱਤ ਡਿੱਗ ਪਈ | ਪਰਿਵਾਰ ਦੇ ਜੀਅ ਵਿਹੜੇ ਵਿਚ ਹੋਣ ਕਰ ਕੇ ਇਕ ਵੱਡਾ ਦਰਦਨਾਕ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ ਹੈ | ਕਿ੍ਸ਼ਨ ਕੁਮਾਰ ਪੁੱਤਰ ਨਿੱਕਾ ਰਾਮ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਤਮਾ ਸਕੀਮ ਅਧੀਨ ਖੁੰਬਾਂ ਦੀ ਕਾਸ਼ਤ ਸਬੰਧੀ ਸਿਟਰਸ ਅਸਟੇਟ ਬਾਦਲ ਵਿਖੇ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਇਕ ਰੋਜ਼ਾ ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗਿੱਦੜਬਾਹਾ ਦੇ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲਾ 2021-22 ਵਿਚ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਦੀ ਹਲਕਾ ਪੱਧਰੀ ਸਮੀਖਿਆ ਮੀਟਿੰਗ ਪ੍ਰਧਾਨ ਜਗਦੇਵ ਅਲਾਰਮ ਦੀ ਅਗਵਾਈ ਵਿਚ ਡਾ: ਬੀ.ਆਰ. ਅੰਬੇਡਕਰ ਮਾਰਗ ਸਥਿਤ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਹੋਈ, ਜਿਸ ਮੰਦਰ ਸਿੰਘ ਸਰਾਏਨਾਗਾ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਨੇ ਅੱਜ ਪਿੰਡ ਕਿਲ੍ਹਾ ਨੌ ਤੇ ਸੁੱਖਣਵਾਲਾ ਵਿਖੇ 2022 ਵਿਧਾਨ ਸਭਾ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪੰਜਾਬ ਪਬਲਿਕ ਸਕੂਲ ਵਿਖੇ ਹੋਈ | ਮੀਟਿੰਗ ਵਿਚ ਸਮੂਹ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX