ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਕੋਵਿਡ ਦੇ ਨਵੇਂ ਰੂਪ, ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਇਹਤਿਆਤਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿਚ ਸਥਿਤੀ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਜ਼ਿਲ੍ਹੇ 'ਚ ਰੋਜ਼ਾਨਾ 2500 ਕੋਵਿਡ ਨਾਲ ਸੰਬੰਧਿਤ ਨਮੂਨੇ ਇਕੱਠੇ ਕਰਨ ਦਾ ਟੀਚਾ ਰੱਖਿਆ ਹੈ | ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਸਿਹਤ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ 40 ਨਵੀਆਂ ਸੈਂਪਲਿੰਗ ਟੀਮਾਂ ਗਠਿਤ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਨਵੀਆਂ ਸੈਂਪਲਿੰਗ ਟੀਮਾਂ ਜ਼ਿਆਦਾ ਭੀੜ ਵਾਲੇ ਇਲਾਕਿਆਂ, ਬਾਜ਼ਾਰਾਂ, ਬੱਸ ਸਟੈਂਡ ਤੇ ਹੋਰ ਥਾਵਾਂ 'ਤੇ ਸੈਂਪਲਿੰਗ ਕਰਨਗੀਆਂ | ਉਨ੍ਹਾਂ ਦੱਸਿਆ ਕਿ ਵਾਇਰਸ ਨੂੰ ਰੋਕਣ ਦਾ ਇਕੋ ਇਕ ਤਰੀਕਾ ਵੱਧ ਤੋਂ ਵੱਧ ਟੈੱਸਟ ਕਰਨਾ ਹੈ | ਇਸ ਤੋਂ ਇਲਾਵਾ ਸ੍ਰੀ ਸਾਰੰਗਲ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ 'ਚ ਕੋਵਿਡ ਵੈਕਸੀਨ (ਟੀਕਾਕਰਨ) ਦੀਆਂ 5500 ਖ਼ੁਰਾਕਾਂ ਰੋਜ਼ਾਨਾ ਦੇਣੀਆਂ ਯਕੀਨੀ ਬਣਾਉਣ ਤੇ ਖ਼ਾਸ ਤੌਰ 'ਤੇ ਦੂਜੀ ਖ਼ੁਰਾਕ ਦੇਣ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ | ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਉਹ ਜਲਦ ਟੀਕਾਕਰਨ ਮੁਹਿੰਮ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜੀਅ ਤੋੜ ਯਤਨ ਕਰਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਹਾਲ ਹੀ 'ਚ ਯੂ. ਕੇ., ਦੱਖਣੀ ਅਫ਼ਰੀਕਾ, ਜ਼ਿੰਬਾਬਵੇ, ਬ੍ਰਾਜ਼ੀਲ, ਬੰਗਲਾਦੇਸ਼, ਇਜ਼ਰਾਈਲ ਤੇ ਹੋਰਾਂ ਕੋਵਿਡ ਖ਼ਤਰੇ ਵਾਲੇ ਦੇਸ਼ਾਂ ਤੋਂ ਆਇਆ ਹੋਵੇ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਦੇ ਨਵੇਂ ਰੂਪ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਕੋਵਿਡ ਤੋਂ ਬਚਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ | ਉਨ੍ਹਾਂ ਲੋਕਾਂ ਨੂੰ ਸੁਰੱਖਿਆ ਸੰਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ |
ਸੜੋਆ, 2 ਦਸੰਬਰ (ਨਾਨੋਵਾਲੀਆ)-ਬਿਜਲੀ ਕਰਮਚਾਰੀਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਮੰਨਵਾਉਣ ਲਈ ਪੰਜਾਬ ਪਾਵਰ ਕਾਰਪੋਰੇਸ਼ਨ ਮੈਨੇਜਮੈਂਟ ਨਾਲ ਹੋਏ ਸਮਝੌਤੇ ਤੋਂ ਬਾਅਦ ਮੰਗਾਂ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਤੇ ਰੋਸ ਵਜੋਂ ਸਮੂਹ ਬਿਜਲੀ ਕਰਮਚਾਰੀਆਂ ...
ਨਵਾਂਸ਼ਹਿਰ, 2 ਦਸੰਬਰ (ਗਰਬਖਸ਼ ਸਿੰਘ ਮਹੇ)-ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਡਾ: ਪੂਨਮ ਵਸ਼ਿਸ਼ਟ (ਡਾਇਰੈਕਟਰ ਆਫ਼ ਆਯੁਰਵੈਦਿਕ ਚੰਡੀਗੜ੍ਹ), ਡਾ: ਨਿਰਪਾਲ ਸ਼ਰਮਾ (ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ) ਅਤੇ ਡਾ: ...
ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਵੋਟਰ ਖ਼ਾਸ ਕਰਕੇ ਪਹਿਲੀ ਵਾਰ ਬਣੇ ਵੋਟਰਾਂ ਤੱਕ ਪਹੁੰਚ ਕਰਨ ਲਈ ਚਲਾਏ ਜਾ ਰਹੇ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ...
ਭੱਦੀ, 2 ਦਸੰਬਰ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਸਮੁੱਚੇ ਪੰਜਾਬ ਅੰਦਰ ਸਰਵਪੱਖੀ ਵਿਕਾਸ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਲੰਬੂਆਂ ਵਿਖੇ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦਾ ਚੈੱਕ ਸਰਪੰਚ ਸੁਭਾਸ਼ ਚੰਦਰ ...
ਰੈਲਮਾਜਰਾ/ਕਾਠਗੜ੍ਹ, 2 ਦਸੰਬਰ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)-ਟੋਲ ਪਲਾਜ਼ਾ ਬੱਛੂਆ ਤੋਂ ਦਿੱਲੀ ਕਿਸਾਨ ਮੋਰਚੇ ਲਈ ਇਸ ਇਲਾਕੇ ਦੇ ਕਿਸਾਨਾਂ ਦਾ 55ਵਾਂ ਜਥਾ ਰਵਾਨਾ ਕੀਤਾ ਗਿਆ | ਜਥੇ ਦੀ ਅਗਵਾਈ ਸਾਥੀ ਬਲਵੀਰ ਸਿੰਘ ਤੇ ਦਿਲਬਾਗ ਸਿੰਘ ਨੇ ਕੀਤੀ | ਇਸ ਮੌਕੇ ...
ਪੋਜੇਵਾਲ ਸਰਾਂ, 2 ਦਸੰਬਰ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁੱਲਪੁਰ ਦੇ ਪ੍ਰਬੰਧਕਾਂ ਵਲੋਂ ਟਰੱਸਟ ਦੇ ਸੰਸਥਾਪਕ ਬਾਬਾ ਬੁੱਧ ਸਿੰਘ ਜੀ ਢਾਹਾਂ ਦੇ 96ਵੇਂ ਜਨਮ ਦਿਵਸ ਮੌਕੇ ਟਰੱਸਟ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ...
ਭੱਦੀ, 2 ਦਸੰਬਰ (ਨਰੇਸ਼ ਧੌਲ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਤੇ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਵਿਗਿਆਨੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਧਰਨਾ ਦਿੱਤਾ ਗਿਆ | ਇਹ ...
ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)- ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਰਾਜ ਪਾਵਰਕਾਮ ਸੂਬਾ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਬੰਗਾ ਮੰਡਲ ਦਫ਼ਤਰ ਦੇ ਗੇਟ ਅੱਗੇ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਖਿਲਾਫ਼ ...
ਔੜ/ਝਿੰਗੜਾਂ, 2 ਦਸੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਗੜ੍ਹੀ ਅਜੀਤ ਸਿੰਘ ਦੇ ਸੇਵਾ-ਮੁਕਤ ਅਧਿਆਪਕ ਦਰਸ਼ਨ ਸਿੰਘ ਦੀ ਹੋਣਹਾਰ ਪੋਤਰੀ ਗੁਰਸਿਮਰਤ ਕੌਰ ਉਮਰ 7 ਸਾਲ 3 ਮਹੀਨੇ ਪੁੱਤਰੀ ਸਚਦੀਪ ਸਿੰਘ, ਜੋ ਸਾਧੂ ਸਿੰਘ ਸ਼ੇਰਗਿੱਲ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ...
ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਵਿਖੇ ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਮਾਪਿਆਂ ਵਲੋਂ ਦਿੱਤਾ ਦਾਜ ਵਰਤਣ ਨਾ ਦੇਣ ਸੰਬੰਧੀ ਸਹੁਰਾ ਪਰਿਵਾਰ ਦੇ 4 ਜੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਮਾਮਲੇ ਨੂੰ ਲੈ ...
ਭੱਦੀ, 2 ਦਸੰਬਰ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਵਿਧਾਨ ਸਭਾ ਹਲਕਾ ਬਲਾਚੌਰ ਦੇ ਸਿਰਮੌਰ ਆਗੂ ਸਵ: ਚੌਧਰੀ ਨੰਦ ਲਾਲ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਵਲੋਂ ਬੀਤੇ ਸਮੇਂ ਦੌਰਾਨ ਪਾਰਟੀ ਲਈ ਲਗਪਗ 25 ਸਾਲ ਦਿੱਤੀਆਂ ਗਈਆਂ ਨਿਰਸਵਾਰਥ ...
ਮਜਾਰੀ/ਸਾਹਿਬਾ, 2 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਿੰਬਲ ਮਜਾਰਾ ਦੇ ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਬੈਂਸ ਯੂ. ਐੱਸ. ਏ. ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ ਮਜਾਰਾ ਦੇ ਵਿਕਾਸ ਕਾਰਜਾਂ ਲਈ 11 ਹਜ਼ਾਰ ਰੁ: ਦੀ ਨਕਦ ਰਾਸ਼ੀ ਹਰਮੇਸ਼ ਸਿੰਘ ਛੋਕਰ ਰਾਹੀਂ ...
ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-'ਨਰੋਆ ਪੰਜਾਬ' ਸੰਸਥਾ ਵਲੋਂ ਵਿਸ਼ਵ ਅਪੰਗਤਾ ਦਿਵਸ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਉੱਥੋਂ ਦੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਸਕੂਲ ਦੇ ਪਿ੍ੰਸੀਪਲ ਤੇ ਅੰਤਰ ...
ਸਾਹਲੋਂ, 2 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ 'ਸਮਾਜਿਕ ਸਾਂਝ ਸੰਸਥਾ' ਬੰਗਾ ਵਲੋਂ ਵਿਦਿਆਰਥੀਆਂ ਦੇ ਆਮ ਜਾਣਕਾਰੀ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪ੍ਰੀਆ ਪਿੰਡ ਘਟਾਰੋਂ, ਡੈਨੀ ...
ਜਾਡਲਾ, 2 ਦਸੰਬਰ (ਬੱਲੀ)-ਸਥਾਨਕ ਸਾਈਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪੀ. ਜੀ. ਡੀ. ਸੀ. ਏ. (ਟੀ. ਈ.) ਸੈਸ਼ਨ 2020-2021 ਸਮੈਸਟਰ ਦੂਜਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸੌ ਫ਼ੀਸਦੀ ਤੱਕ ਅੰਕ ਹਾਸਲ ਕੀਤੇ ਹਨ ...
ਸੜੋਆ, 2 ਦਸੰਬਰ (ਨਾਨੋਵਾਲੀਆ)-ਰਾਜੀਵ ਸ਼ਰਮਾ ਜ਼ਿਲ੍ਹਾ ਮੈਨੇਜਰ ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਕ ਲਿ: ਨਵਾਂਸ਼ਹਿਰ ਦੀ ਅਗਵਾਈ 'ਚ ਨਾਬਾਰਡ ਬੈਂਕ ਦੇ ਸਹਿਯੋਗ ਨਾਲ ਸਹਿਕਾਰੀ ਬੈਂਕ ਸ਼ਾਖਾ ਸੜੋਆ ਵਲੋਂ ਸੜੋਆ ਵਿਖੇ ਵਿੱਤੀ ਸਾਖਰਤਾ ਹਫ਼ਤਾ ਮਨਾਇਆ ਗਿਆ | ...
ਨਵਾਂਸ਼ਹਿਰ, 2 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਪੰਜਾਬ 'ਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਪੰਜਾਬ ਦੇ ਮੈਡੀਕਲ ਤੇ ਪੈਰਾਮੈਡੀਕਲ ਸਟਾਫ਼ ਦਾ ਸਰਕਾਰੀ ਨੀਤੀਆਂ ਨੂੰ ਲੈ ਕੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ ਉਨ੍ਹਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ...
ਔੜ/ਝਿੰਗੜਾਂ, 2 ਦਸੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐੱਸ. ਈ. ਝਿੰਗੜਾਂ ਵਿਖੇ ਪ੍ਰਦੂਸ਼ਣ ਰੋਕੋ ਦਿਵਸ ਮਨਾਇਆ ਗਿਆ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪਿ੍ਥਵੀ ...
ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਬਲਾਕ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨਾਲ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਨੇ ਮੁਲਾਕਾਤ ਕੀਤੀ | ਇਸ ਮੌਕੇ ਹਲਕਾ ਵਿਧਾਇਕ ਅੰਗਦ ਸਿੰਘ ਨੇ ਸਰਪੰਚਾਂ ਤੇ ਪੰਚਾਂ ਨਾਲ ...
ਬਲਾਚੌਰ, 2 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸੁਹਿਰਦ ਅਤੇ ਤਤਪਰ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ...
ਪੋਜੇਵਾਲ ਸਰਾਂ, 2 ਦਸੰਬਰ (ਨਵਾਂਗਰਾਈਾ)-ਜ਼ਿਲ੍ਹਾ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਦੇ ਇੰਚਾਰਜ ਏ. ਐੱਸ. ਆਈ. ਹੁਸਨ ਲਾਲ ਵਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨਵਾਂਗਰਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸੈਮੀਨਾਰ ਕੀਤਾ ਗਿਆ | ਇਸ ਮੌਕੇ ਏ. ਐੱਸ. ਆਈ. ਹੁਸਨ ਲਾਲ ...
ਰੈਲਮਾਜਰਾ/ਕਾਠਗੜ੍ਹ, 2 ਦਸੰਬਰ (ਸੁਭਾਸ਼ ਟੌਂਸਾ/ਬਲਦੇਵ ਸਿੰਘ ਪਨੇਸਰ)-ਸੰਤ ਸੁਰਿੰਦਰ ਦਾਸ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਅੰਮਿ੍ਤ ਕੰੁਡ ਸ੍ਰੀ ਖੁਰਾਲਗੜ੍ਹ ਸਾਹਿਬ ਵਾਲਿਆਂ ਵਲੋਂ ਪਿੰਡ ਰਾਏਪੁਰ ਵਿਖੇ ਹੁਸਨ ਲਾਲ ...
ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲਿਆਂ ਦਾ ਵਿਸ਼ੇਸ਼ ਸਨਮਾਨ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ | ਬਾਬਾ ਸਤਨਾਮ ਸਿੰਘ ਕਾਰ ...
ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪ੍ਰਧਾਨ ਅੰਮਿ੍ਤ ਲਾਲ ਰਾਣਾ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ 'ਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਆਲੋਚਨਾ ਕੀਤੀ ਤੇ ...
ਟੱਪਰੀਆਂ ਖ਼ੁਰਦ, 2 ਦਸੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ...
ਪੱਲੀ ਝਿੱਕੀ, 2 ਦਸੰਬਰ (ਕੁਲਦੀਪ ਸਿੰਘ ਪਾਬਲਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਨੌਰਾ ਵਿਖੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਲਾਭ ਸਿੰਘ ਤੇ ਬਾਬਾ ਭਾਗ ਸਿੰਘ ਵਲੋਂ ਬਾਬਾ ਚੜ੍ਹਤ ਸਿੰਘ ਦੇ ...
ਬਲਾਚੌਰ, 2 ਦਸੰਬਰ (ਸ਼ਾਮ ਸੁੰਦਰ ਮੀਲੂ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਦਾਣਾ ਮੰਡੀ ਬਲਾਚੌਰ ਵਿਖੇ 10 ਦਸੰਬਰ ਦੀ ਫੇਰੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਉਮੀਦਵਾਰ ਬੀਬੀ ...
ਉਸਮਾਨਪੁਰ, 2 ਦਸੰਬਰ (ਸੰਦੀਪ ਮਝੂਰ)-ਸਰਕਾਰੀ ਹਾਈ ਸਕੂਲ ਮਜਾਰਾ ਕਲਾਂ/ਖ਼ੁਰਦ ਵਿਖੇ ਅੱਜ ਵਿਸ਼ਵ ਏਡਜ਼ ਸੰਬੰਧੀ ਇਕ ਜਾਗਰੂਕਤਾ ਪ੍ਰੋਗਰਾਮ ਸਕੂਲ ਮੁਖੀ ਨੀਲਮ ਕੁਮਾਰੀ ਦੀ ਅਗਵਾਈ ਹੇਠ ਕਰਵਾਇਆ ਗਿਆ | 'ਅਸਮਾਨਤਾਵਾਂ ਨੂੰ ਖ਼ਤਮ ਕਰੋ, 'ਏਡਜ਼ ਨੂੰ ਖ਼ਤਮ ਕਰੋ' ਵਿਸ਼ੇ ...
ਬੰਗਾ, 2 ਦਸੰਬਰ (ਕਰਮ ਲਧਾਣਾ)-ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ (ਕੋ-ਐਡ) ਵਿਖੇ ਕਰਵਾਏ ਗਏ | ਪੰਜਾਬੀ ਦੇ ਡੀ. ਐਮ. ਅਜੈ ਕੁਮਾਰ ਖਟਕੜ ਦੀ ਅਗਵਾਈ 'ਚ ਪਹਿਲੇ ਗਰੱੁਪ ਛੇਵੀਂ ਤੋਂ ਅੱਠਵੀਂ ਤੇ ...
ਬੰਗਾ, 2 ਦਸੰਬਰ (ਕਰਮ ਲਧਾਣਾ)-ਪੰਜਾਬ ਦੀ ਨਾਮੀ ਸਵੈ-ਸੇਵੀ ਜਥੇਬੰਦੀ 'ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ' (ਸ਼. ਭ. ਸ. ਨਗਰ) ਦਾ 24ਵਾਂ ਸਾਲਾਨਾ ਸਹਾਇਤਾ ਵੰਡ ਸਮਾਗਮ 5 ਦਸੰਬਰ ਨੂੰ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਹ ਜਾਣਕਾਰੀ ਸੰਸਥਾ ਦੇ ਬਾਨੀ ...
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)-ਹਲਕਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਸੰਧਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ...
ਕਟਾਰੀਆਂ, 2 ਦਸੰਬਰ (ਨਵਜੋਤ ਸਿੰਘ ਜੱਖੂ)-ਸਾਂਈ ਅਵਿਨਾਸ਼ ਸ਼ਾਹ ਕਾਦਰੀ ਸੀਨੀਅਰ ਮੀਤ ਪ੍ਰਧਾਨ ਸੂਫ਼ੀਆਨਾ ਦਰਗਾਹ ਪ੍ਰਬੰਧਕ ਕਮੇਟੀ (ਪੰਜਾਬ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ, ਸਾਂਈ ਜੋਗਿੰਦਰ ਸ਼ਾਹ ਨੌਸ਼ਾਹੀ ਕਾਦਰੀ ...
ਬੰਗਾ, 2 ਦਸੰਬਰ (ਕਰਮ ਲਧਾਣਾ)-ਇਥੇ ਸਥਾਨਕ ਮੰਢਾਲੀ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਖੇਤੀਬਾੜੀ ਸੰਬੰਧੀ ਤਿੰਨ ਕਾਲੇ ...
ਮਜਾਰੀ/ਸਾਹਿਬਾ, 2 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਟੋਲ ਪਲਾਜ਼ਾ ਤੋਂ ਦਿੱਲੀ ਧਰਨੇ ਲਈ ਕਿਸਾਨਾਂ ਦਾ ਜਥਾ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਵਤਾਰ ਸਿੰਘ ਸਾਹਦੜਾ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਮੌਕੇ ਸਾਹਦੜਾ ਨੇ ਕਿਹਾ ਕਿ ਬੇਸ਼ੱਕ ਮੋਦੀ ਸਰਕਾਰ ਨੇ ...
ਮਜਾਰੀ/ਸਾਹਿਬਾ, 2 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਹਾਈ ਸਮਾਰਟ ਸਕੂਲ ਛਦੌੜੀ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਵਲੋਂ ਟ੍ਰੈਫਿਕ ਨਿਯਮਾਂ ਤੇ ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਹੁਸਨ ਲਾਲ ਏ. ਐੱਸ. ਆਈ. ਨੇ ...
ਮਜਾਰੀ/ਸਾਹਿਬਾ, 2 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਨੇ ਪਿੰਡ ਰੁੜਕੀ ਮੁਗਲਾਂ ਵਿਖੇ ਕਮਿਊਨਟਰੀ ਹਾਲ ਵਾਸਤੇ ਪੰਚਾਇਤ ਨੂੰ 8 ਲੱਖ ਰੁ: ਦਾ ਚੈੱਕ ਸੌਂਪਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਪਿੰਡ ਦਾ ਸਰਬਪੱਖੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX