ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਵਿਡ-19 ਦੀ ਬਿਮਾਰੀ ਕਾਰਨ ਮਿ੍ਤਕਾਂ ਦੇ ਕਾਨੂੰਨੀ ਵਾਰਿਸਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਇਸ ਸੰਬੰਧੀ ਅੱਜ ਇੱਥੇ ਇਕ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਤੋਂ ਸੁਰੱਖਿਆ ਲਈ ਇਹਤਿਆਤ ਵਜੋਂ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਜਾਰੀ ਦਿਸ਼ਾ -ਨਿਰਦੇਸ਼ਾਂ ਦੀ ਪਾਲਣਾ ਕਰਵਾਏ ਜਾਣ ਸਮੇਤ ਸੈਂਪਿਲੰਗ ਵਧਾਈ ਜਾਵੇ ਅਤੇ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਦੀ ਦੂਜੀ ਖ਼ੁਰਾਕ ਲਗਾਉਣ 'ਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਕੋਵਿਡ-19 ਮਹਾਂਮਾਰੀ ਕਰਕੇ 1361 ਮੌਤਾਂ ਹੋਈਆਂ ਸਨ, ਜਿਨ੍ਹਾਂ 'ਚੋਂ 170 ਮਿ੍ਤਕਾਂ ਦੇ ਕਾਨੂੰਨੀ ਵਾਰਸਾਂ ਦੇ ਅਜੇ ਤੱਕ ਆਪਣੇ ਅਰਜ਼ੀ ਫਾਰਮ ਪ੍ਰਾਪਤ ਹੋਏ ਹਨ, ਜਿਨ੍ਹਾਂ 'ਤੇ ਕਾਰਵਾਈ ਚੱਲ ਰਹੀ ਹੈ | ਉਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਕੋਵਿਡ-19 ਦੇ ਮਿ੍ਤਕਾਂ ਦੇ ਕਾਨੂੰਨੀ ਵਾਰਸਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾਣ ਵਾਲੀ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਵਿੱਤੀ ਸਹਾਇਤਾ ਦੇ ਅਰਜ਼ੀ ਫਾਰਮਾਂ ਨੂੰ ਨਿਪਟਾਉਣ 'ਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਇਹ ਰਾਸ਼ੀ ਕਾਨੂੰਨੀ ਵਾਰਸਾਂ ਦੇ ਖਾਤਿਆਂ 'ਚ ਟਰਾਂਸਫ਼ਰ ਕੀਤੀ ਜਾ ਸਕੇ | ਸੰਦੀਪ ਹੰਸ ਨੇ ਕੋਵਿਡ ਮਿ੍ਤਕਾਂ ਦੇ ਕਾਨੂੰਨੀ ਵਾਰਸਾਂ ਅਪੀਲ ਕੀਤੀ ਕਿ ਉਹ ਆਪਣੀਆਂ ਦਰਖਾਸਤਾਂ ਸੰਬੰਧਿਤ ਐੱਸ. ਡੀ. ਐੱਮ. ਦਫ਼ਤਰਾਂ ਜਮਾਂ ਕਰਵਾਉਣ | ਇਸੇ ਦੌਰਾਨ ਸੰਦੀਪ ਹੰਸ ਨੇ ਕਿਹਾ ਕਿ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਬਚਾਅ ਲਈ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖ਼ੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਹਨ, ਜਿਸ ਲਈ ਸਿਹਤ ਵਿਭਾਗ ਵੈਕਸੀਨੇਸ਼ਨ ਮੁਹਿੰਮ 'ਚ ਹੋਰ ਤੇਜ਼ੀ ਲਿਆਉਣ ਸਮੇਤ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਨੂੰ ਵੀ ਹੋਰ ਤੇਜ਼ ਕਰੇ | ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਐੱਸ. ਪੀ. ਸਥਾਨਕ ਹਰਕਮਲ ਕੌਰ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਸਿਵਲ ਸਰਜਨ ਡਾ. ਪਿੰ੍ਰਸ ਸੋਢੀ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਐੱਸ. ਪੀ. ਐੱਮ. ਵਿਭਾਗ ਦੀ ਮੁਖੀ ਡਾ. ਸਿੰਮੀ ਓਬਰਾਏ ਵੀ ਮੌਜੂਦ ਸਨ |
ਪਾਤੜਾਂ, 2 ਦਸੰਬਰ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ 'ਚ ਪਾਤੜਾਂ ਦੇ ...
ਸਮਾਣਾ, 2 ਦਸੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ 42 ਲੱਖ ਰੁਪਏ ਦੀ ਖ਼ਰੀਦ ਕੀਤੀ ਸੀਵਰੇਜ ਸਫ਼ਾਈ ਮਸ਼ੀਨ ਸਮਾਣਾ ਸ਼ਹਿਰ ਨੂੰ ਸਮਰਪਿਤ ਕੀਤੀ | ਉਨ੍ਹਾਂ ਦੇ ਇਸ 'ਤੋਹਫ਼ੇ' ਬਦਲੇ ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ ਐਡਵੋਕੇਟ, ਸੀਨੀਅਰ ...
ਦੇਵੀਗੜ੍ਹ, 2 ਦਸੰਬਰ (ਰਾਜਿੰਦਰ ਸਿੰਘ ਮੌਜੀ)-26 ਨਵੰਬਰ ਨੂੰ ਦੇਵੀਗੜ੍ਹ ਦੇ ਮੁੱਖ ਬਾਜ਼ਾਰ 'ਚੋਂ ਛਟਰ ਤੋੜ ਕੇ ਐੱਲ. ਸੀਡੀਆਂ, ਮੋਬਾਈਲ ਅਤੇ ਛੰਨਾ ਮੋੜ 'ਤੇ ਸਥਿਤ ਸੁਨਿਆਰੇ ਦੀ ਦੁਕਾਨ 'ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਸਾਮਾਨ ਸਮੇਤ ਪੁਲਿਸ ਅੜਿੱਕੇ ਆਉਣ ਦੀ ...
ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ)-ਊਨਾ (ਹਿਮਾਚਲ ਪ੍ਰਦੇਸ਼) ਵਿਖੇ ਹੋਈ 31ਵੀਂ ਕੌਮੀ ਸਬ ਜੂਨੀਅਰ ਖੋ-ਖੋ ਚੈਂਪੀਅਨਸ਼ਿਪ 'ਚੋਂ ਪੰਜਾਬ ਦੀਆਂ ਲੜਕੀਆਂ ਨੇ ਉੱਪ ਜੇਤੂ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਅੱਜ ਇੱਥੇ ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜਦਾਨ, ਪੰਜਾਬ ...
ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਵੱਡੀ ਬਾਰਾਂਦਰੀ ਦੇ ਗੇਟ ਸਾਹਮਣੇ ਖੜ੍ਹਾ ਕੀਤਾ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਰਾਜਪ੍ਰੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ ਵਿਖੇ ਦਰਜ ਕਰਵਾਈ ਸੀ, ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ...
ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਸ਼ਲ ਮੀਡੀਆ ਰਾਹੀਂ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਨਾਲ ਜੁੜਨ ਦੀ ਪਹਿਲੀ ਅਪੀਲ ਜਨਤਕ ਤੌਰ 'ਤੇ ਪਾਈ ਗਈ ਹੈ | ਆਪਣੀ ਤਸਵੀਰ ਲੱਗੀ ਇਸ ਅਪੀਲ 'ਚ ਇਕ ...
ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਤੇ ਪਾਰਟੀ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਅਕਾਲੀ ਦਲ ਵਲੋਂ ਵੱਖ-ਵੱਖ ਵਾਰਡਾਂ ਤੇ ਪਿੰਡਾਂ 'ਚ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ 2 ਸਾਲਾਂ ਲਈ ਕਰਨਵੀਰ ਸਿੰਘ ਢਿੱਲੋਂ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦੇ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤਾ ਗਿਆ | ਅੱਜ ਉਨ੍ਹਾਂ ਵਲੋਂ ਆਪਣਾ ਕਾਰਜਭਾਗ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਏ. ਵੇਨੂੰ ਪ੍ਰਸਾਦ ਸੀ. ਐੱਮ. ਡੀ. ਦੀ ਅਗਵਾਈ 'ਚ ਬੀਤੇ ਕੱਲ੍ਹ ਦੋਵੇਂ ਕਾਰਪੋਰੇਸ਼ਨਾਂ ਦੇ ਅਕਾਂਊਟਸ ਕੇਡਰ ਦੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ...
ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ)-ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਆਰਥੋਪੀਡਿਕ ਵਿਭਾਗ ਨੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਆਰਥਰੋਸਕੋਪਿਕ ਸਰਜਰੀ ਸ਼ੁਰੂ ਕੀਤੀ ਹੈ | ਵਿਭਾਗ ਦੇ ਮੁਖੀ ਤੇ ਐਸੋਸੀਏਟ ਪ੍ਰੋਫੈਸਰ ਡਾ. ਹਰੀ ਓਮ ਅਗਰਵਾਲ ਦੀ ਅਗਵਾਈ ...
ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਆਪਣੇ ਹਲਕੇ ਦੇ ਪਿੰਡ ਰੋਹਟੀ ਬਸਤਾ ਸਿੰਘ ਦੇ ਗੁਰੂ ਘਰ ਲਈ 10 ਕਿੱਲੋਵਾਟ ਦਾ ਸੋਲਰ ਸਿਸਟਮ ਲਗਾਇਆ, ਜਿਸ ਦਾ ਉਦਘਾਟਨ ਉਨ੍ਹਾਂ ਦੇ ਸਪੁੱਤਰ ਯੂਥ ਕਾਂਗਰਸ ਦੇ ਉੱਪ ਪ੍ਰਧਾਨ ਮੋਹਿਤ ਮਹਿੰਦਰਾ ...
ਸਮਾਣਾ, 2 ਦਸੰਬਰ (ਹਰਵਿੰਦਰ ਸਿੰਘ ਟੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੋਡਰਪੁਰ ਦਾ ਸਲਾਨਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਧਰਮਿੰਦਰ ਕੌਰ ਦੀ ਅਗਵਾਈ 'ਚ ਹੋਇਆ, ਜਿਸ 'ਚ ਵਿਧਾਇਕ ਸਮਾਣਾ ਰਜਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...
ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੀ ਇਕ ਬੈਠਕ ਪ੍ਰਧਾਨ ਆਰ. ਐੱਸ. ਰੰਧਾਵਾ ਤੇ ਜਨਰਲ ਸਕੱਤਰ ਹਰਭਜਨ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦਿਆਂ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਕਰਾਸ ਕੰਟਰੀ ਚੈਂਪੀਅਨਸ਼ਿਪ 5 ਦਸੰਬਰ ...
ਡਕਾਲਾ, 2 ਦਸੰਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਰਣਧੀਰ ਸਿੰਘ ਕੱਕੇਪੁਰ ਨੂੰ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਆਲ ਇੰਡੀਆ ਜੱਟ ਮਹਾਂ ਸਭਾ ਵਲੋਂ ਹਲਕਾ ਸਨੌਰ ਦਾ ਪ੍ਰਧਾਨ ਬਣਾਇਆ ਗਿਆ ਹੈ | ਐੱਸ. ਡੀ. ਬੀ. ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈੱਡਰੇਸ਼ਨ, ਪੀ. ਐੱਸ. ਪੀ. ਸੀ. ਐੱਲ. ਅਤੇ ਪੀ. ਐੱਸ. ਟੀ. ਸੀ. ਐੱਲ., ਪੰਜਾਬ ਵਲੋਂ ਅੱਜ ਪਾਵਰਕਾਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਗਗਨਦੀਪ ਸਿੰਘ ...
ਸਮਾਣਾ, 2 ਦਸੰਬਰ (ਹਰਵਿੰਦਰ ਸਿੰਘ ਟੋਨੀ)-ਆਗਾਮੀ ਵਿਧਾਨ ਸਭਾ ਚੋਣਾਂ 2022 ਨੇੜੇ ਆਉਂਦਿਆਂ ਹੀ ਹਲਕੇ 'ਚ ਹੋਈ ਸਿਆਸੀ ਉੱਥਲ-ਪੁੱਥਲ ਦੌਰਾਨ ਸਮਾਜ ਭਾਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਵਲੋਂ ਇਕੱਠ ਕਰਦਿਆਂ ਹਾਈਕਮਾਨ ਵਲੋਂ ਭੇਜੇ ਆਬਜ਼ਰਵਰ ਮੂਹਰੇ ਟਿਕਟ ...
ਸਮਾਣਾ, 2 ਦਸੰਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਦੇ ਸ਼ਹਿਰ ਬਠਿੰਡਾ ਵਿਖੇ ਸਪੋਰਟਸ ਕਰਾਟੇ ਐਸੋਸੀਏਸ਼ਨ ਬਠਿੰਡਾ ਵਲੋਂ 8ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਸਮਾਣਾ ਸ਼ਹਿਰ ਦੇ ਲਾਇਨ ਮਾਰਕ ਕਰਾਟੇ ਅਕੈਡਮੀ ਦੇ ਖਿਡਾਰੀਆਂ ਨੇ ਕੋਚ ...
ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਪਿਛਲੇ ਦਿਨਾਂ ਦਿੱਲੀ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੇ ਪੰਜਾਬ ਦੇ ਸਕੂਲਾਂ ਦੇ ਦੌਰੇ ਦੌਰਾਨ ਸਿੱਖਿਆ ਪ੍ਰਣਾਲੀ 'ਤੇ ਦਿੱਤੇ ਬਿਆਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਅਧਿਆਪਕ ਦਲ ਪੰਜਾਬ ਦੇ ਮੁੱਖ ਸਲਾਹਕਾਰ ਮਾਸਟਰ ਪਿਸ਼ੋਰਾ ...
ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ)-ਪਾਸੇ ਰੋਡ ਲਾਗੇ ਜੀਵਨ ਸਿੰਘ ਵਾਲੀ ਬਸਤੀ 'ਚ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸਨੀ ਵਾਸੀ ਪਟਿਆਲਾ ਨੇ ਪੁਲਿਸ ...
ਡਕਾਲਾ, 2 ਦਸੰਬਰ (ਪਰਗਟ ਸਿੰਘ ਬਲਬੇੜਾ)-ਪਿੰਡ ਮੈਣ ਦੇ ਸਰਕਾਰੀ ਐਲੀਮੈਂਟਰੀ ਸੈਂਟਰ ਸਕੂਲ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਮੈਣ ਸਕੂਲ ਦੇ 3 ਵਿਦਿਆਰਥੀਆਂ ...
ਗੂਹਲਾ ਚੀਕਾ, 2 ਦਸੰਬਰ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਚਾਣਚੱਕ ਵਲੋਂ ਬੀ.ਡੀ.ਪੀ.ਓ. ਦਫ਼ਤਰ ਗੂਹਲਾ ਵਿਖੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਚਰਨਜੀਤ ਕੌਰ ਦਾ ਪਿਛਲੇ ਕਈ ਦਿਨਾਂ ...
ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਐਨੀਮਲ ਵਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਅਨੁਸਾਰ ਨਗਰ ਨਿਗਮ ਦੇ ਅਧਿਕਾਰ ਖੇਤਰ 'ਚ ਪਿਛਲੇ 26 ਮਹੀਨਿਆਂ ਦੌਰਾਨ 10,350 ਆਵਾਰਾ ਕੁੱਤਿਆਂ ਦੀ ਨਸਬੰਦੀ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ | ਬਾਇਲਾਜ ਅਨੁਸਾਰ 6 ਵਾਰਡਾਂ 'ਚ ...
ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਨੇ ਸਾਲ 2017-18 ਲਈ ਪੰਜਾਬੀ ਯੂਨੀਵਰਸਿਟੀ ਦੀਆਂ 'ਮਹਾਰਾਜਾ ਯਾਦਵਿੰਦਰਾ ਸਿੰਘ ਟਰਾਫ਼ੀ' ਜਰਨਲ ਸਪੋਰਟਸ ਚੈਂਪੀਅਨਸ਼ਿਪ (ਲੜਕੇ) ਅਤੇ 'ਰਾਜਕੁਮਾਰੀ ਅੰਮਿ੍ਤ ਕੌਰ' ਜਰਨਲ ਸਪੋਰਟਸ ਚੈਂਪੀਅਨਸ਼ਿਪ ...
ਡਕਾਲਾ, 2 ਦਸੰਬਰ (ਪਰਗਟ ਸਿੰਘ ਬਲਬੇੜਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਜੂਕੇਸ਼ਨ ਸਕੱਤਰ ਸੁਖਮਿੰਦਰ ਸਿੰਘ ਦਾ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਖੇ ਪਹੁੰਚਣ 'ਤੇ ਪਿ੍ੰਸੀਪਲ ਡਾ. ਰਮਨਜੀਤ ਹੋਰ ਅਤੇ ਅਧਿਆਪਕਾਂ ...
ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਰਿਪੁਦਮਨ ਕਾਲਜ ਵਿਖੇ ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਜ ਐਸੋਸੀਏਸ਼ਨ (ਸੰਘਰਸ਼ ਕਮੇਟੀ) ਪੰਜਾਬ ਦੇ ਸੱਦੇ 'ਤੇ ਸੂਬਾ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ ਹੇਠ ਧਰਨਾ 32ਵੇਂ ਦਿਨ ਵੀ ਜਾਰੀ ਰਿਹਾ | ਇਸ ...
ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਆਰ. ਪੀ. ਐੱਫ. ਪੋਸਟ ਨੇੜੇ ਰੇਲਵੇ ਸਟੇਸ਼ਨ ਦਾ ਤਾਲਾ ਤੋੜ ਕੇ ਕੋਈ ਡੇਢ ਲੱਖ ਦੇ ਕਰੀਬ ਦਾ ਸਾਮਾਨ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਰੇਲਵੇ ਅਫ਼ਸਰ ਗੁਲਸ਼ਨ ਸਤੀਜਾ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਕਿ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਆਗਾਮੀ ਪੰਜਾਬ ਵਿਧਾਨ ਸਭਾ ਨੂੰ ਮੁੱਖ ਰੱਖ ਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਵੋਟਰਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਹਿਤ 'ਪੋਲਿੰਗ ਅਵੇਅਰਨੈੱਸ' ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸ ਤਰ੍ਹਾਂ ਦਾ ਇਕ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਧੀਆਂ ਦਾ ਹੋਣਾ ਮਾਂ ਬਾਪ ਲਈ ਮਾਣ ਵਾਲੀ ਗੱਲ ਹੁੰਦੀ ਹੈ ਏਹੋ ਕਹਿਣਾ ਹੈ ਏਕਮਜੋਤ ਦੇ ਪਿਤਾ ਅਮਨਦੀਪ ਸਿੰਘ ਦਾ | ਦੱਸਣਯੋਗ ਹੈ ਕੀ ਪਟਿਆਲਾ ਦੀ ਇਕ ਨਿੱਕੀ ਬੱਚੀ ਏਕਮਜੋਤ ਕੌਰ, ਜਿਸ ਨੇ ਵਾਤਾਵਰਨ ਨੂੰ ਬਚਾਉਣ ਦੀਆਂ ...
ਅਰਨੋ, 2 ਦਸੰਬਰ (ਦਰਸ਼ਨ ਸਿੰਘ ਪਰਮਾਰ)-ਇਲਾਈਟ ਕਲੱਬ ਅਰਨੋ ਵਲੋਂ ਚੌਥਾ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੋ ਦੇ ਗਰਾਉਂਡ 'ਚ ਕਰਵਾਇਆ ਗਿਆ, ਜਿਸ 'ਚ ਪੰਜਾਬ ਤੇ ਹਰਿਆਣਾ ਦੇ 16 ਪਿੰਡਾਂ ਦਿਆਂ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦਾ ਉਦਘਾਟਨ ...
ਪਟਿਆਲਾ, 2 ਦਸੰਬਰ (ਭਗਵਾਨ ਦਾਸ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇੱਥੇ ਸਕੂਲਾਂ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ 'ਚ ਸਰਕਾਰੀ ਐਲੀਮੈਂਟਰੀ ਸਕੂਲ ਲਚਕਾਣੀ ਦੇ ਵਿਦਿਆਰਥੀ ਗੁਰਸ਼ਾਨ ਸਿੰਘ ਨੇ ਚਿੱਤਰਕਾਰੀ 'ਚ ਪਹਿਲਾ ਅਤੇ ਯੁਵੀ ਖਾਨ ਨੇ ਕਵਿਤਾ ਗਾਇਨ 'ਚ ...
ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੇ ਵਿਸ਼ੇ 'ਤੇ ਇਕ ਅੰਤਰਰਾਸ਼ਟਰੀ ਕਾਨਫਰੰਸ 3 ਦਸੰਬਰ ਤੱਕ ਕਰਵਾਈ ਜਾ ਰਹੀ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਮੁਲਾਜ਼ਮ ਫ਼ਰੰਟ ਪੰਜਾਬ ਅਤੇ ਮੁਲਾਜ਼ਮ ਵਿੰਗ ਨਾਲ ਸੰਬੰਧਿਤ ਮੁਲਾਜ਼ਮ ਨੇ ਆਪਣੀਆਂ ਮੰਗਾਂ ਦੇ ਸੰਬੰਧ 'ਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਪਟਿਆਲਾ ਦਿਹਾਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX