ਤਾਜਾ ਖ਼ਬਰਾਂ


ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  13 minutes ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  40 minutes ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜਿਆਂ ਵਿੱਚ ਨਸਰਾਲਾ ਦੇ ਸਥਾਨਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  51 minutes ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  50 minutes ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 1 hour ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 minute ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 2 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 2 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 2 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 3 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 3 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਅੱਪਰਾ ਦੀ ਭੂਮਿਕਾ ਨੇ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . .  about 3 hours ago
ਅੱਪਰਾ, 5 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਦੀ ਭੂਮਿਕਾ ਪੁੱਤਰੀ ਵਿਨੈ ਕੁਮਾਰ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚ ਪਹਿਲਾ ਸਥਾਨ ਹਾਸਲ ਕੀਤਾ।
ਸਰਕਾਰੀ ਕੰਨਿਆ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਮਹਿਕ ਅਤੇ ਹਰਸ਼ਪ੍ਰੀਤ ਨੇ ਮੈਰਿਟ ਸੂਚੀ 'ਚ ਨਾਂਅ ਕਰਵਾਇਆ ਦਰਜ
. . .  about 3 hours ago
ਅਮਲੋਹ, 5 ਜੁਲਾਈ (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਦੀਆਂ ਦੋ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ...
ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . .  about 3 hours ago
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . .  about 4 hours ago
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  about 4 hours ago
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . .  about 4 hours ago
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . .  about 4 hours ago
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  about 5 hours ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  about 5 hours ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  about 5 hours ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  about 6 hours ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਮੱਘਰ ਸੰਮਤ 553

ਸੰਗਰੂਰ

ਬੱਸਾਂ ਨਾ ਰੁਕਣ 'ਤੇ ਮਾਡਲ ਟਾਊਨ-1 ਵਾਸੀਆਂ ਵਲੋਂ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਭੁੱਲਰ, ਧਾਲੀਵਾਲ) - ਸੁਨਾਮ-ਮਾਨਸਾ ਮੁੱਖ ਮਾਰਗ 'ਤੇ ਪਿੰਡ ਮਾਡਲ ਟਾਊਨ ਨੰਬਰ-1 ਦੇ ਵਾਸੀਆਂ ਵਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਬੱਸਾਂ ਨਾਂ ਰੁਕਣ ਦੇ ਰੋਸ ਵਜੋਂ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਪਿੰਡ ਵਿਚ ਬੱਸਾਂ ਨਾ ਰੁਕਣ ਨੂੰ ਲੈ ਕੇ ਨਗਰ ਨਿਵਾਸੀ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਗੁਹਾਰ ਲਾ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਪਿੰਡ ਦੇ ਮੁੱਖ ਮਾਰਗ 'ਤੇ ਵੱਸੇ ਹੋਣ ਦੇ ਬਾਵਜੂਦ ਇੱਥੇ ਇਕ ਵੀ ਬੱਸ ਨਹੀਂ ਰੁਕਦੀ | ਜਿਸ ਕਾਰਨ ਜਿੱਥੇ ਪਿੰਡ ਵਾਸੀਆਂ ਨੂੰ ਆਉਣ ਜਾਣ 'ਚ ਦਿੱਕਤ ਆਉਂਦੀ ਹੈ ਉੱਥੇ ਹੀ ਪਿੰਡ ਦੇ ਸਕੂਲ ਕਾਲਜ ਜਾਣ ਵਾਲੇ ਬੱਚੇ ਵੀ ਖੱਜਲ-ਖੁਵਾਰ ਹੁੰਦੇ ਹਨ | ਜਿਸ ਕਾਰਨ ਪਿੰਡ ਵਾਸੀਆਂ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਪ੍ਰਸ਼ਾਸਨ ਦੇ ਕੰਨ 'ਤੇ ਜੂੰਅ ਨਾਂ ਸਰਕੀ ਤਾਂ ਪਿੰਡ ਵਾਸੀ ਆਉਣ ਵਾਲੇ ਦਿਨਾਂ 'ਚ ਮਸਲੇ ਦੇ ਹੱਲ ਲਈ ਪ੍ਰਸ਼ਾਸਨ ਖਿਲਾਫ ਕੋਈ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਪਤਾ ਲੱਗਦਿਆਂ ਹੀ ਆਖ਼ਰ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਅਤੇ ਮੌਕੇ 'ਤੇ ਪਹੁੰਚੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੈਡਮ ਨਿਧੀ ਸਿਨਹਾ ਵਲੋਂ ਮਸਲੇ ਦੇ ਹੱਲ ਦਾ ਭਰੋਸਾ ਦਿਵਾਉਣ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ | ਇਸ ਸਮੇ ਪ੍ਰੇਮ ਸਿੰਘ ਖਡਿਆਲੀ, ਜਸਵਿੰਦਰ ਕੌਰ, ਨਿਰਭੈ ਸਿੰਘ, ਅਮਰਜੀਤ ਸਿੰਘ ਮੁਨਸ਼ੀਵਾਲਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜਥੇਬੰਦੀ ਦੇ ਆਗੂ ਰਾਣੀ ਕੌਰ ਸੁਨਾਮ, ਅੰਗਰੇਜ਼ ਕੌਰ, ਸੁਖਵਿੰਦਰ ਕੌਰ, ਕਰਮਜੀਤ ਕੌਰ, ਪੱਪੂ ਸਿੰਘ, ਪ੍ਰੀਤਮ ਸਿੰਘ, ਜਸਵੀਰ ਕੌਰ, ਗੁਰਤੇਜ ਸਿੰਘ, ਬਿੰਦਰ ਸਿੰਘ, ਪਰਮਜੀਤ ਕੌਰ, ਕਰਨੈਲ ਸਿੰਘ ਅਤੇ ਸੁਖਦੇਵ ਸਿੰਘ ਆਦਿ ਮੌਜੂਦ ਸਨ |

ਸੰਯੁਕਤ ਮੋਰਚੇ ਦੀ ਕੱਲ੍ਹ ਨੂੰ ਹੋਣ ਵਾਲੀ ਮੀਟਿੰਗ 'ਤੇ ਪਹਿਰਾ ਦੇਣ ਦਾ ਫ਼ੈਸਲਾ

ਲਹਿਰਾਗਾਗਾ, 2 ਦਸੰਬਰ (ਗਰਗ, ਢੀਂਡਸਾ, ਖੋਖਰ) - ਕਿਸਾਨੀ ਮੰਗਾਂ ਨੂੰ ਲੈ ਕੇ ਲਹਿਲ ਖ਼ੁਰਦ ਪਿੰਡ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਉਂਕਾਰ ਸਿੰਘ ਦਾ ਪੰਜਾਬੀ ਯੂਨੀਵਰਸਿਟੀ ਵਲੋਂ ਸਨਮਾਨ

ਜਖੇਪਲ, 2 ਦਸੰਬਰ (ਮੇਜਰ ਸਿੰਘ ਸਿੱਧੂ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਸਾਲਾਨਾ ਖੇਡ ਇਨਾਮ ਵੰਡ ਸਮਾਗਮ ਦੌਰਾਨ ਸਿੱਖਿਆ ਮੰਤਰੀ ਸ. ਪ੍ਰਗਟ ਸਿੰਘ ਨੇ ਯੂਨੀਵਰਸਿਟੀ ਦੀ ਤਰਫ਼ੋਂ ਡਾ. ਉਂਕਾਰ ਸਿੰਘ ਨੂੰ ਉਨ੍ਹਾਂ ਦੀਆਂ ਜ਼ਿੰਦਗੀ ਭਰ ਦੀਆਂ ਖੇਡਾਂ ...

ਪੂਰੀ ਖ਼ਬਰ »

ਬੱਚੇ ਦੀ ਹੋਈ ਮੌਤ ਤੇ ਦਾਦੇ ਦੇ ਜ਼ਖ਼ਮੀ ਹੋਣ 'ਤੇ ਪਰਿਵਾਰ ਨੂੰ ਹਫ਼ਤਾ ਬਾਅਦ ਨਹੀਂ ਮਿਲਿਆ ਇਨਸਾਫ਼

ਹੋਲੀ ਹਾਰਟ ਸਕੂਲ ਸੰਗਰੂਰ ਦੇ ਸੰਚਾਲਕ ਵਿਰੁੱਧ ਕੇਸ ਦਰਜ਼ ਭਵਾਨੀਗੜ੍ਹ, 2 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਲੰਘੀ 25 ਨਵੰਬਰ ਨੂੰ ਘਾਬਦਾਂ ਦਾ ਧਾਗਾ ਫ਼ੈਕਟਰੀ ਨੇੜੇ ਇਕ ਤੇਜ ਰਫ਼ਤਾਰ ਕਾਰ ਸਵਾਰ ਵਲੋਂ ਸਕੂਟਰੀ ਵਿਚ ਕਾਰ ਮਾਰ ਦੇਣ 'ਤੇ ਇਕ ਬੱਚੇ ਦੀ ਮੌਤ ਹੋ ਜਾਣ ...

ਪੂਰੀ ਖ਼ਬਰ »

ਢੀਂਡਸਿਆਂ ਦੇ ਗੜ੍ਹ 'ਚ ਹੀ ਅਕਾਲੀ ਦਲ (ਸ) ਨੂੰ ਲੱਗਣ ਲੱਗੀ ਸੰਨ੍ਹ

ਸੰਗਰੂਰ, 2 ਦਸੰਬਰ (ਦਮਨਜੀਤ ਸਿੰਘ) - ਵਿਧਾਨ ਸਭਾ ਚੋਣਾਂ 2022 ਨੰੂ ਲੈ ਕੇ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਇਕ-ਦੂਸਰੀ ਪਾਰਟੀ ਦੇ ਆਗੂਆਂ ਨੰੂ ਆਪਣੀ ਪਾਰਟੀ ਵਿਚ ਸ਼ਾਮਲ ਕਰਵਾਉਣ ਦਾ ਦੌਰ ਵੀ ਪੂਰੇ ਜ਼ੋਰਾਂ ਉੱਤੇ ਚੱਲ ਰਿਹਾ ਹੈ | ਜ਼ਿਲ੍ਹਾ ਸੰਗਰੂਰ ਦੀ ਗੱਲ ਕਰੀਏ ਤਾਂ ...

ਪੂਰੀ ਖ਼ਬਰ »

ਅਹਿਮਦਗੜ੍ਹ ਜਗੇੜਾ ਰੋਡ ਰੇਲਵੇ ਫਾਟਕ 3 ਤੇ 4 ਨੂੰ ਰਹੇਗਾ ਬੰਦ

ਅਹਿਮਦਗੜ੍ਹ, 2 ਦਸੰਬਰ (ਪੁਰੀ) - ਅਹਿਮਦਗੜ੍ਹ ਇਲਾਕੇ ਦੇ ਲੋਕਾਂ ਲਈ ਵੱਡੀ ਮੁਸੀਬਤ ਬਣੇ ਰੇਲਵੇ ਫਾਟਕਾਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਮਿਲਣ ਦੀ ਬਜਾਏ ਹੁਣ ਹੋਰ ਵੱਡਾ ਝਟਕਾ ਲੱਗੇਗਾ | ਜਦੋਂ ਸ਼ਹਿਰ ਦਾ ਇਕੋ ਇਕ ਮੁੱਖ ਰੇਲਵੇ ਜਗੇੜਾ ਰੋਡ ਫਾਟਕ 3 ਤੇ 4 ਦਸੰਬਰ ਨੂੰ ...

ਪੂਰੀ ਖ਼ਬਰ »

ਮੇਰੇ ਮੁਕਾਬਲੇ ਕਾਂਗਰਸ, ਅਕਾਲੀ ਦਲ ਸੰਯੁਕਤ ਤੇ 'ਆਪ' ਦੀ ਰਾਜਨੀਤਿਕ ਲੜਾਈ ਦੂਜਾ ਥਾਂ ਹਾਸਲ ਕਰਨ ਲਈ

ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਅੱਜ

ਮਲੇਰਕੋਟਲਾ, 2 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 3 ਦਸੰਬਰ ਦੇ ਮੌਕੇ ਰਾਜ ਪੱਧਰ 'ਤੇ ਪੰਜਾਬ ਉਰਦੂ ਅਕੈਡਮੀ ਮਲੇਰਕੋਟਲਾ ਵਿਖੇ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਮੁੱਖ ਮਹਿਮਾਨ ਵਜੋਂ ਮੰਤਰੀ ਪੰਜਾਬ ਸ੍ਰੀਮਤੀ ਰਜੀਆ ਸੁਲਤਾਨਾ ...

ਪੂਰੀ ਖ਼ਬਰ »

ਬਨਭੌਰਾ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਅਮਰਗੜ੍ਹ, 2 ਦਸੰਬਰ (ਸੁਖਜਿੰਦਰ ਸਿੰਘ ਝੱਲ) - ਪਿੰਡ ਬਨਭੌਰਾ ਵਿਖੇ ਆਜ਼ਾਦ ਕਬੱਡੀ ਕਲੱਬ ਵਲੋਂ 1971 ਦੀ ਹਿੰਦ-ਪਾਕਿ ਜੰਗ ਦੇ ਸ਼ਹੀਦ ਸ. ਅਮਰਜੀਤ ਸਿੰਘ ਸੋਹੀ ਅਤੇ ਕਾਰਗਿਲ ਦੇ ਸ਼ਹੀਦ ਸ. ਬਹਾਦਰ ਸਿੰਘ ਸੋਹੀ ਦੀ ਯਾਦ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ 4 ਅਤੇ 5 ਦਸੰਬਰ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਵਿਚਾਰ ਚਰਚਾ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਸੁਨਾਮ ਇਕਾਈ ਦੀ ਮੀਟਿੰਗ ਭਾਜਪਾ ਦੇ ਮੰਡਲ ਪ੍ਧਾਨ ਅਸ਼ੋਕ ਗੋਇਲ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਪੰਜਾਬ ਵਿਚ ਇਸ ਸਮੇਂ ਬਣੇ ਹਾਲਤ 'ਤੇ ਵਿਚਾਰ ਚਰਚਾ ਤੋਂ ਇਲਾਵਾ ...

ਪੂਰੀ ਖ਼ਬਰ »

ਹਰਪਾਲ ਚੀਮਾ ਤੇ ਵਿਧਾਇਕ ਕੁਲਤਾਰ ਸਿੰਧਵਾ ਨੇ ਸਭਾ ਨੂੰ ਕੀਤਾ ਸੰਬੋਧਨ

ਸੂਲਰ ਘਰਾਟ, 2 ਦਸੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਆਮ ਆਦਮੀ ਪਾਰਟੀ ਦੀ ਜਨ ਸਭਾ ਕਰਵਾਈ ਗਈ | ਜਨ ਸਭਾ ਨੂੰ ਸੰਬੋਧਨ ਕਰਨ ਲਈ ਹਲਕਾ ਵਿਧਾਇਕ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਵੀ ਤੁਰੰਤ ਮੰਨੇ-ਭਾਈ ਲੌਂਗੋਵਾਲ

ਚੀਮਾ ਮੰਡੀ, 2 ਦਸੰਬਰ (ਦਲਜੀਤ ਸਿੰਘ ਮੱਕੜ) - ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਜਿਵੇਂ ਕੇਂਦਰ ਨੇ ਖੇਤੀਬਾੜੀ ਵਾਲੇ ਤਿੰਨ ਕਾਨੂੰਨ ਵਾਪਸ ਲਏ ਹਨ ਉਸੇ ਤਰਜ਼ 'ਤੇ ਜੋ ਕਿਸਾਨਾਂ ਹੋਰ ਮੰਗਾਂ ਹਨ, ਕੇਂਦਰ ...

ਪੂਰੀ ਖ਼ਬਰ »

ਵਿਜ਼ਟਰ ਤੇ ਸਟੂਡੈਂਟ ਵੀਜ਼ੇ ਦੇਣ 'ਚ ਅਸਟ੍ਰੇਲੀਆ ਨੇ ਦਿਖਾਈ ਫ਼ਰਾਖ਼-ਦਿਲੀ-ਸੁਖਵਿੰਦਰ ਸਿੰਘ

ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸਟ੍ਰੇਲੀਆ ਵਲੋਂ ਬੜੀ ਤੇਜ਼ੀ ਨਾਲ ਵਿਜ਼ਟਰ ਅਤੇ ਸਟੂਡੈਂਟ ਵੀਜੇ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਮਾਪੇ ਲੰਬੇ ਸਮੇਂ ਤੋਂ ਆਪਣੇ ਬੱਚਿਆਂ ਨੰੂ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਤੋਂ ਕਾਂਗਰਸੀ ਆਗੂ ਨੰਨੜੇ ਨੇ ਟਿਕਟ ਲਈ ਦਾਅਵੇਦਾਰੀ ਜਤਾਈ

ਕੁੱਪ ਕਲਾਂ, 2 ਦਸੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆ ਰਹੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕਾਂਗਰਸ ਦੇ ਸੀਨੀਅਰ ਆਗੂ ਅਵਤਾਰ ਸਿੰਘ ਨੰਨੜੇ ਨੇ ਟਿਕਟ ਲਈ ਦਾਅਵੇਦਾਰੀ ਜਤਾਉਂਦਿਆਂ ਚੋਣ ਲੜਨ ਦੀ ਇੱਛਾ ਜ਼ਾਹਿਰ ਕਰਦਿਆਂ ਹਲਕੇ ਅੰਦਰ ...

ਪੂਰੀ ਖ਼ਬਰ »

ਪੰਜਾਬ ਦੀ ਕਿਸਮਤ ਬਦਲਣ ਵਾਲੇ ਫ਼ੈਸਲਿਆਂ ਨਾਲ ਭਾਜਪਾ ਕਰੇਗੀ ਚੋਣ ਮੁਹਿੰਮ ਦਾ ਆਗਾਜ਼-ਜਲਾਲਗੜ੍ਹ

ਅਮਰਗੜ੍ਹ, 2 ਦਸੰਬਰ (ਸੁਖਜਿੰਦਰ ਸਿੰਘ ਝੱਲ) - ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਮੁਹਿੰਮ ਦਾ ਆਗਾਜ਼ ਭਾਜਪਾ ਵਲੋਂ ਸਮੁੱਚੇ ਪੰਜਾਬੀਆਂ ਦੀ ਕਿਸਮਤ ਬਦਲਣ ਵਾਲੇ ਫ਼ੈਸਲਿਆਂ ਤੋਂ ਕੀਤਾ ਜਾਵੇਗਾ | ਇਹ ਵਿਚਾਰ ਅਜੀਤ ਨਾਲ ਸਾਂਝੇ ਕਰਦਿਆਂ ਹਲਕਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਨੌਜਵਾਨ ਦੀ ਮੌਤ

ਸ਼ੇਰਪੁਰ, 2 ਦਸੰਬਰ (ਸੁਰਿੰਦਰ ਚਹਿਲ) - ਬੀਤੇ ਦਿਨੀਂ ਸ਼ੇਰਪੁਰ-ਝਲੂਰ ਰੋਡ 'ਤੇ ਪਿੰਡ ਖੇੜੀ ਖੁਰਦ ਦੇ ਨੇੜੇ ਹੋਏ ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਸ਼ੇਰਪੁਰ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਕਾਮੇ 7 ਤੋਂ ਅਣਮਿੱਥੇ ਸਮੇਂ ਦੀ ਹੜਤਾਲ ਲਈ ਦਿ੍ੜ

ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗ਼ੜ੍ਹ ਅਤੇ ਸੈਕਟਰੀ ਸੁਖਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਲਕੇ 3 ਦਸੰਬਰ ਨੂੰ ਪੂਰੇ ਪੰਜਾਬ ਦੇ ...

ਪੂਰੀ ਖ਼ਬਰ »

7 ਸਮੁੰਦਰੋਂ ਪਾਰ ਰਹਿ ਕੇ ਸਾਡਾ ਦਿਲ ਪੰਜਾਬ ਲਈ ਧੜਕਦਾ ਹੈ-ਗੋਲਡੀ, ਸੇਖੋਂ

ਕੌਹਰੀਆਂ, 2 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਛੱਡ ਕੇ ਰੁਜ਼ਗਾਰ ਦੀ ਭਾਲ ਵਿਚ ਭਾਵੇਂ 7 ਸਮੁੰਦਰੋਂ ਪਾਰ ਅਸੀਂ ਵਿਦੇਸ਼ਾਂ ਦੀ ਧਰਤੀ 'ਤੇ ਬੈਠੇ ਹਾਂ ਅਤੇ ਵਿਦੇਸ਼ਾਂ ਵਿਚ ਜਾ ਕੇ ਆਪੋ-ਆਪਣੇ ਖੇਤਰਾਂ ਵਿਚ ਤਰੱਕੀਆਂ ਵੀ ਭਰਪੂਰ ਕੀਤੀਆਂ ਹਨ ਪਰ ਸਾਡਾ ਦਿਲ ਅੱਜ ...

ਪੂਰੀ ਖ਼ਬਰ »

ਪੰਜਾਬ ਵਿਚ ਕਾਂਗਰਸ ਪਾਰਟੀ ਦੁਬਾਰਾ ਸਰਕਾਰ ਬਣਾਵੇਗੀ-ਗੁਰਪ੍ਰੀਤ ਸਰਪੰਚ

ਕੌਹਰੀਆਂ, 2 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਜਨਤਾ ਨੂੰ ਸਹੂਲਤਾਂ ਦੇ ਗੱਫੇ ਵੰਡ ਰਹੀ ਹੈ ਜਿਸ ਕਾਰਨ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ | ਇਹ ਵਿਚਾਰ ਗੁਰਪ੍ਰੀਤ ਸਿੰਘ ਸਰਪੰਚ ਪਿੰਡ ਕੌਹਰੀਆਂ ਨੇ ਇਕ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਜਿੱਤ ਕਿਸਾਨਾਂ ਦੇ ਏਕੇ ਦੀ ਜਿੱਤ-ਜਥੇਦਾਰ ਰੋਗਲਾ

ਕੌਹਰੀਆਂ, 2 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਤਿੰਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਵਿੱਢਿਆ ਮੋਰਚਾ ਪੂਰੇ ਦੇਸ਼ ਦਾ ਮੋਰਚਾ ਬਣ ਗਿਆ ਅਤੇ ਇਕ ਸਾਲ ਤੋਂ ਜ਼ਿਆਦਾ ਸਮਾਂ ਸ਼ਾਂਤੀ ਪੂਰਨ ਤਰੀਕੇ ਨਾਲ ਚਲਦਾ ਰਿਹਾ | ਇਹ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਹਲਕਾ ਪੱਧਰੀ ਮੀਟਿੰਗ ਕੱਲ੍ਹ

ਅਮਰਗੜ੍ਹ, 2 ਦਸੰਬਰ (ਜਤਿੰਦਰ ਮੰਨਵੀ) - ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਹਲਕਾ ਅਮਰਗੜ੍ਹ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ 4 ਦਸੰਬਰ ਨੂੰ ਸਵੇਰੇ 10.30 ਵਜੇ ਕੈਨੇਡੀਅਨ ਪੈਲੇਸ ਚੌਂਦਾ ਰੋਡ ਅਮਰਗੜ੍ਹ ਵਿਖੇ ਰੱਖੀ ਗਈ ਹੈ | ਅਕਾਲੀ-ਬਸਪਾ ਗੱਠਜੋੜ ...

ਪੂਰੀ ਖ਼ਬਰ »

ਐਨ. ਐਚ. ਐਮ. ਕਾਮਿਆਂ ਦੇ ਸਮੱਰਥਨ 'ਚ ਆਏ ਮਿੰਕੂ ਜਵੰਧਾ

ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ) - ਐਨ.ਐਚ.ਐਮ. ਯੂਨੀਅਨ ਦੇ ਬਲਾਕ ਪ੍ਰਧਾਨ ਡਾਕਟਰ ਰਜਨੀਸ਼ ਗਰਗ ਨੇ ਕਿਹਾ ਕਿ ਪੰਦਰਾ ਸਾਲਾਂ ਤੋਂ ਕੱਚੀ ਨੌਕਰੀ ਉੱਤੇ ਰੱਖਦਿਆਂ ਸਰਕਾਰ ਵਲੋਂ ਅਰਾਥਿਕ ਅਤੇ ਮਾਨਸਿਕ ਸ਼ੋਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਜਗਰ ਸਿੰਘ ਤੋਲਾਵਾਲ ਦਾ ਦਿਹਾਂਤ

ਚੀਮਾ ਮੰਡੀ, 2 ਦਸੰਬਰ (ਦਲਜੀਤ ਸਿੰਘ ਮੱਕੜ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਜ਼ੁਰਗ ਆਗੂ ਸਾਬਕਾ ਫ਼ੌਜੀ ਜਗਰ ਸਿੰਘ ਤੋਲਾਵਾਲ ਦਾ ਅੱਜ ਦਿਹਾਂਤ ਹੋ ਗਿਆ, ਉਹ ਪਿੰਡ ਦੇ ਸਰਪੰਚ ਅਤੇ ਕਾਂਗਰਸੀ ਆਗੂ ਮੇਵਾ ਸਿੰਘ ਦੇ ਤਾਇਆ ਸਨ | ਭਾਕਿਯੂ ਏਕਤਾ (ਉਗਰਾਹਾਂ) ਦੇ ...

ਪੂਰੀ ਖ਼ਬਰ »

ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣਾ ਸਮੇਂ ਦੀ ਲੋੜ-ਬੀਬੀ ਭੱਠਲ

ਲਹਿਰਾਗਾਗਾ, 2 ਦਸੰਬਰ (ਗਰਗ, ਢੀਂਡਸਾ, ਖੋਖਰ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਇੱਥੇ ਔਰਤ ਸ਼ਕਤੀਕਰਨ ਸਭਾ ਦੇ ਬੈਨਰ ਹੇਠ ਪੁਰਾਣੀ ਅਨਾਜ ਮੰਡੀ ਵਿਖੇ ਔਰਤਾਂ ਦੇ ਇਕੱਠ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਲ ਸ਼ਹੀਦ ਹੋਏ ਕਿਸਾਨਾਂ ਦੇ ਅੰਕੜੇ ਨਾ ਹੋਣ ਵਾਲਾ ਤੋਮਰ ਦਾ ਬਿਆਨ ਮੰਦਭਾਗਾ-ਪੰਮਾਂ ਬਾਠ

ਧੂਰੀ, 2 ਦਸੰਬਰ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੋਰ ਕਮੇਟੀ ਮੈਂਬਰ ਪਰਮਜੀਤ ਸਿੰਘ ਬਾਠ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਦਾ ਮੁੱਲ ਦੇਣਾ ਪਵੇਗਾ ਅਤੇ ਕਿਸਾਨਾਂ ...

ਪੂਰੀ ਖ਼ਬਰ »

ਜੇਤੂ ਬੱਚਿਆਂ ਲਈ ਸਨਮਾਨ ਸਮਾਰੋਹ 26 ਨੰੂ

ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ) - ਸਥਾਨਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਹੋਈ | ਸੁਸਾਇਟੀ ਸਰਪ੍ਰਸਤ ਨਰਿੰਦਰਪਾਲ ਸਿੰਘ ਸਾਹਨੀ, ਜਸਵਿੰਦਰ ਸਿੰਘ ਵਿੱਕੀ ਤੇ ਗੁਰਿੰਦਰ ਸਿੰਘ ਗੁਜਰਾਲ ਦੀ ਦੇਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX