ਤਾਜਾ ਖ਼ਬਰਾਂ


ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  27 minutes ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  54 minutes ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜਿਆਂ ਵਿੱਚ ਨਸਰਾਲਾ ਦੇ ਸਥਾਨਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 1 hour ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 2 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 2 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 2 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 3 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 3 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਅੱਪਰਾ ਦੀ ਭੂਮਿਕਾ ਨੇ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . .  about 3 hours ago
ਅੱਪਰਾ, 5 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਦੀ ਭੂਮਿਕਾ ਪੁੱਤਰੀ ਵਿਨੈ ਕੁਮਾਰ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚ ਪਹਿਲਾ ਸਥਾਨ ਹਾਸਲ ਕੀਤਾ।
ਸਰਕਾਰੀ ਕੰਨਿਆ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਮਹਿਕ ਅਤੇ ਹਰਸ਼ਪ੍ਰੀਤ ਨੇ ਮੈਰਿਟ ਸੂਚੀ 'ਚ ਨਾਂਅ ਕਰਵਾਇਆ ਦਰਜ
. . .  about 3 hours ago
ਅਮਲੋਹ, 5 ਜੁਲਾਈ (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਦੀਆਂ ਦੋ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ...
ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . .  about 4 hours ago
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . .  about 4 hours ago
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  about 5 hours ago
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . .  about 5 hours ago
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . .  about 5 hours ago
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  about 5 hours ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  about 5 hours ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  about 5 hours ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  about 6 hours ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਮੱਘਰ ਸੰਮਤ 553

ਫਿਰੋਜ਼ਪੁਰ

ਕੌਮੀ ਸਿਹਤ ਮਿਸ਼ਨ ਤੇ ਸਿਹਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਲਈ ਸੰਘਰਸ਼ ਦੇ ਰਾਹ ਪਏ ਕੌਮੀ ਸਿਹਤ ਮਿਸ਼ਨ ਅਤੇ ਸਿਹਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਕੀਤੀ ਗਈ ਕੰਮ ਛੋੜ ਹੜਤਾਲ ਕਾਰਨ ਜਨਤਕ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿ ਗਈਆਂ | ਸਰਕਾਰ ਦੀ ਕੋਵਿਡ ਟੀਕਾਕਰਨ ਮੁਹਿੰਮ ਨੂੰ ਤਾਂ ਪੂਰੀ ਤਰ੍ਹਾਂ ਬ੍ਰੇਕਾਂ ਲੱਗਣ ਕਰਕੇ ਵਿਭਾਗ ਵਲੋਂ ਟੀਚੇ ਨੂੰ ਹਾਸਿਲ ਕਰਨ ਲਈ ਟੀਕਾਕਰਨ ਮੁਹਿੰਮ ਨਰਸਿੰਗ ਵਿਦਿਆਰਥੀਆਂ ਹਵਾਲੇ ਕੀਤੀ ਹੋਈ ਹੈ | ਕੋਰੋਨਾ ਦੇ ਬਦਲੇ ਰੂਪ ਤੋਂ ਮਨੁੱਖੀ ਬਚਾਅ ਸਬੰਧੀ ਹਲਾਤਾਂ ਨੂੰ ਭਾਂਪਦਿਆਂ ਸਰਕਾਰ ਵਲੋਂ ਜਾਰੀ ਸਖ਼ਤ ਹੁਕਮਾਂ ਤਹਿਤ ਸਿਹਤ ਵਿਭਾਗ ਵਲੋਂ ਕੋਵਿਡ ਟੀਕਾਕਰਨ ਨੂੰ ਨਿਰੰਤਰ ਚਲਾਉਣ 'ਤੇ ਕੰਮ ਵਿਚ ਤੇਜ਼ੀ ਲਿਆਉਣ ਲਈ ਵਿਭਾਗ ਵਲੋਂ ਨਰਸਿੰਗ ਕਾਲਜਾਂ ਅੰਦਰ ਕੋਰਸ ਕਰ ਰਹੀਆਂ ਵਿਦਿਆਰਥਣਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ | ਸਿਹਤ ਵਿਭਾਗ ਵਲੋਂ ਨਰਸਿੰਗ ਵਿਦਿਆਰਥਣਾਂ ਦੀਆਂ ਟੀਮਾਂ ਬਣਾ ਕੇ ਜ਼ਿਲ੍ਹੇ ਦੇ ਪੇਂਡੂ ਸਿਹਤ ਕੇਂਦਰਾਂ ਸਮੇਤ ਵੱਖ-ਵੱਖ ਥਾਵਾਂ 'ਤੇ ਟੀਕਾਕਰਨ ਕੈਂਪਾਂ ਲਈ ਭੇਜੀਆਂ ਗਈਆਂ, ਜਿੱਥੇ ਨਰਸਿੰਗ ਵਿਦਿਆਰਥਣਾਂ ਵਲੋਂ ਟੀਕਾਕਰਨ ਕੀਤਾ ਜਾ ਰਿਹਾ ਹੈ | ਭਾਵੇਂ ਵਿਭਾਗ ਦੇ ਅਧਿਕਾਰੀਆਂ ਅਤੇ ਕਾਲਜ ਪ੍ਰਬੰਧਕ ਵਲੋਂ ਕੀਤੇ ਜਾ ਰਹੇ ਧੱਕੇ ਸਬੰਧੀ ਨਰਸਿੰਗ ਦੀਆਂ ਕੁਝ ਵਿਦਿਆਰਥਣਾਂ ਵਲੋਂ ਦਬਵੀਂ ਆਵਾਜ਼ 'ਚ ਵਿਰੋਧ ਵੀ ਕੀਤਾ ਜਾ ਰਿਹਾ ਹੈ, ਪਰ ਮਜਬੂਰੀ ਵੱਸ ਹੁਕਮਾਂ ਦੀ ਪਾਲਣਾ ਵੀ ਕੀਤੀ ਜਾ ਰਹੀ ਹੈ | ਕੁਝ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਦਬਾਅ ਕਾਰਨ ਜ਼ਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਅਣਸਿੱਖਿਅਤ ਨਰਸਿੰਗ ਵਿਦਿਆਰਥਣਾਂ ਨੂੰ ਟੀਕਾਕਰਨ ਦੀ ਕਮਾਨ ਸੌਂਪੀ ਗਈ ਹੈ, ਜੋ ਕਦਮ ਸਹੀ ਨਹੀਂ ਹੈ | ਓਧਰ ਸੀ.ਐਮ.ਓ. ਦਾ ਕਹਿਣਾ ਹੈ ਕਿ ਟੀਕਾਕਰਨ ਦੀ ਸਾਰੀ ਪ੍ਰਕਿਰਿਆ ਨਰਸਿੰਗ ਵਿਦਿਆਰਥਣਾਂ ਨੂੰ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਸਿਰਫ਼ ਸਹਾਇਕ ਵਜੋਂ ਲਗਾਇਆ ਗਿਆ ਹੈ, ਪਰ ਸਿਵਲ ਹਸਪਤਾਲ ਵਿਚ ਹੀ ਚੱਲ ਰਹੇ ਸੈਂਟਰ ਵਿਚ ਨਰਸਿੰਗ ਵਿਦਿਆਰਥਣਾਂ ਟੀਕਾਕਰਨ ਕਰਦੀਆਂ ਨਜ਼ਰ ਆਈਆਂ | ਦੱਸਣਯੋਗ ਹੈ ਕਿ ਪੱਕਾ ਕਰਨ ਦੀ ਮੰਗ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਪਿਛਲੇ 17 ਦਿਨਾਂ ਤੋਂ ਐਨ. ਆਰ. ਐੱਚ. ਐਮ ਅਤੇ ਹੋਰ ਕੱਚੇ 350 ਮੁਲਾਜ਼ਮ ਸਿਵਲ ਹਸਪਤਾਲ ਸਮੇਤ ਹੋਰ ਸਿਹਤ ਕੇਂਦਰਾਂ ਤੋਂ ਕੰਮ ਛੱਡ ਕੇ ਹੜਤਾਲ 'ਤੇ ਗਏ ਹੋਏ ਹਨ | ਇਸ ਕਾਰਨ ਸਿਰਫ਼ ਪੇਂਡੂ ਕੇਂਦਰਾਂ ਵਿਚ ਹੀ ਨਹੀਂ, ਸਗੋਂ ਜ਼ਿਲ੍ਹਾ ਸਿਵਲ ਹਸਪਤਾਲ ਵਿਚ ਵੀ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ | ਮੁਲਾਜ਼ਮਾਂ ਦੀ ਘਾਟ ਦਾ ਬੋਝ ਰੈਗੂਲਰ ਮੁਲਾਜ਼ਮਾਂ 'ਤੇ ਵੀ ਪੈ ਰਿਹਾ ਹੈ | 'ਅਜੀਤ' ਵਲੋਂ ਕੀਤੇ ਦੌਰੇ ਦੌਰਾਨ ਦੇਖਿਆ ਕਿ ਜੱਚਾ-ਬੱਚਾ ਵਿਭਾਗ, ਟੀਕਾਕਰਨ, ਬੱਚਿਆਂ ਦਾ ਟੀਕਾਕਰਨ, ਪੇਂਡੂ ਅਤੇ ਸ਼ਹਿਰੀ ਪੀ.ਐੱਚ.ਸੀ ਅਤੇ ਹੋਰ ਕੇਂਦਰਾਂ ਸਮੇਤ ਕਈ ਵਿਭਾਗਾਂ ਵਿਚ ਮੁਲਾਜ਼ਮਾਂ ਦੇ ਹੜਤਾਲ 'ਤੇ ਰਹਿਣ ਕਾਰਨ ਸੇਵਾਵਾਂ 'ਤੇ ਸਿੱਧਾ ਅਸਰ ਦਿਖਾਈ ਦਿੱਤਾ, ਜਿਸ ਕਾਰਨ ਇਲਾਜ ਲਈ ਆ ਰਹੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ |

ਐੱਸ.ਡੀ.ਐਮ. ਵਲੋਂ ਪਾਰਟੀ ਆਗੂਆਂ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਗੁਰੂਹਰਸਹਾਏ, 2 ਦਸੰਬਰ (ਕਪਿਲ ਕੰਧਾਰੀ)- ਦਫ਼ਤਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ 078 ਗੁਰੂਹਰਸਹਾਏ ਵਿਖੇ ਆਗਾਮੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ ...

ਪੂਰੀ ਖ਼ਬਰ »

- 62ਵਾਂ ਯੁਵਕ ਅਤੇ ਵਿਰਾਸਤੀ ਮੇਲਾ - ਪਹਿਲੇ ਦਿਨ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਦਾ ਰਿਹਾ ਦਬਦਬਾ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮੋਗਾ-ਫ਼ਿਰੋਜ਼ਪੁਰ ਜ਼ੋਨ-ਬੀ ਦਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | 62ਵੇਂ ਯੁਵਕ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ 151ਵੇਂ ਜਥੇ ਵਜੋਂ ਫ਼ਿਰੋਜ਼ਪੁਰ ਦੇ ਸਿੰਘਾਂ ਨੇ ਦਿੱਤੀ ਗਿ੍ਫ਼ਤਾਰੀ

ਫ਼ਿਰੋਜ਼ਪੁਰ, 2 ਦਸੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦਾ ਇਨਸਾਫ਼ ਲੈਣ ਲਈ 1 ਜੁਲਾਈ ਤੋਂ ਸ਼ੁਰੂ ਹੋਏ ਮੋਰਚੇ ਵਿਚ 151ਵੇਂ ਜਥੇ ਵਜੋਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ 9 ...

ਪੂਰੀ ਖ਼ਬਰ »

ਭਾਈ ਮਰਦਾਨੇ ਦਾ ਅਕਾਲ ਚਲਾਣਾ ਦਿਵਸ 5 ਨੂੰ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਭਾਈ ਮਰਦਾਨਾ ਯਾਦਗਾਰੀ ਹਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ 5 ਦਸੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ...

ਪੂਰੀ ਖ਼ਬਰ »

ਪੰਜਾਬੀ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)- ਪੰਜਾਬੀ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ...

ਪੂਰੀ ਖ਼ਬਰ »

ਬਿਨਾਂ ਟਿਕਟ ਯਾਤਰੀਆਂ ਤੋਂ ਨਵੰਬਰ ਮਹੀਨੇ ਵਸੂਲੇ 3.75 ਕਰੋੜ ਰੁਪਏ

ਫ਼ਿਰੋਜ਼ਪੁਰ, 2 ਦਸੰਬਰ (ਕੁਲਬੀਰ ਸਿੰਘ ਸੋਢੀ)- ਰੇਲ ਗੱਡੀਆਂ 'ਚ ਬਿਨਾਂ ਟਿਕਟ ਸਫ਼ਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਫ਼ਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਵਲੋਂ ਰੇਲ ਗੱਡੀਆਂ ਵਿਚ ਲਗਾਤਾਰ ਟਿਕਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਅਭਿਆਨ ਦੇ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਵਿਕਾਸ ਕਾਰਜਾਂ ਦੇ ਉਦਘਾਟਨ ਅੱਜ

ਜ਼ੀਰਾ, 2 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਹਲਕੇ ਅੰਦਰ ਕਾਂਗਰਸ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਲਾਕੇ ਦੇ ਪਿੰਡਾਂ 'ਚ ਬਣਵਾਏ ਗਏ ਨਵੇਂ ਪੰਚਾਇਤ ਘਰਾਂ ਦਾ ਉਦਘਾਟਨ 3 ਦਸੰਬਰ ਨੂੰ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 11 ਨੂੰ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਫ਼ਿਰੋਜ਼ਪੁਰ ਤੇ ਸਬ-ਡਵੀਜ਼ਨ ਗੁਰੂਹਰਸਹਾਏ ਤੇ ਜ਼ੀਰਾ ਵਿਖੇ 11 ਦਸੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ, ਜਿਸ ਵਿਚ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ | ਪ੍ਰੀ-ਲਿਟੀਗੇਟਿਵ ...

ਪੂਰੀ ਖ਼ਬਰ »

ਕੋਰੋਨਾ ਦੇ 3 ਨਵੇਂ ਮਾਮਲੇ * 2 ਮਰੀਜ਼ ਸਿਹਤਯਾਬ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 3 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਅਤੇ 2 ਮਰੀਜ਼ਾਂ ਦਾ ਯੋਗ ਇਲਾਜ ਲੈ ਕੇ ਸਿਹਤਯਾਬ ਹੋਣ ਦੀ ਖ਼ਬਰ ਹੈ | ਇਸ ਦੀ ਪੁਸ਼ਟੀ ਸਿਹਤ ...

ਪੂਰੀ ਖ਼ਬਰ »

ਨਾਬਾਲਗਾ ਨੂੰ ਲਿਜਾਣ 'ਤੇ ਮਾਮਲਾ ਦਰਜ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)- ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਇਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁਦਈ ਅਮਿਤ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਵਾਲੇ ਦੀ ਰੈਗੂਲਰ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)- ਹਥਿਆਰਬੰਦ ਵਿਅਕਤੀਆਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਸਾਢੇ ਚਾਰ ਮਹੀਨੇ ਤੋਂ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖ਼ਾਰਜ ਕਰ ...

ਪੂਰੀ ਖ਼ਬਰ »

ਲੁਟੇਰਿਆਂ ਨੇ ਫਾਈਨਾਂਸ ਕੰਪਨੀ ਦੇ ਕਾਮਿਆਂ ਤੋਂ 80 ਹਜ਼ਾਰ ਲੁੱਟੇ

ਜ਼ੀਰਾ, 2 ਦਸੰਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਜ਼ੀਰਾ ਵਿਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਤੋਂ ਬਾਅਦ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦਾ ਗਰਾਫ਼ ਵੀ ਦਿਨ-ਬ-ਦਿਨ ਵਧਦਾ ਨਜ਼ਰ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਤੇ ਸਿਹਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਲਈ ਸੰਘਰਸ਼ ਦੇ ਰਾਹ ਪਏ ਕੌਮੀ ਸਿਹਤ ਮਿਸ਼ਨ ਅਤੇ ਸਿਹਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਕੀਤੀ ਗਈ ਕੰਮ ਛੋੜ ਹੜਤਾਲ ਕਾਰਨ ਜਨਤਕ ਸਿਹਤ ਸੇਵਾਵਾਂ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਪਣੀ ਜਾਇਜ਼ ਅਤੇ ਹੱਕੀ ਮੰਗਾਂ ਦੀ ਪੂਰਤੀ ਲਈ ਸੂਬਾ ਸਰਕਾਰ ਦਾ ਵਿਰੋਧ ਕਰਦੇ ਹੋਏ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਪੁਤਲਾ ਫੂਕਿਆ | ਧਰਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਐਮ.ਐੱਲ.ਐਮ. ਸਕੂਲ 'ਚ ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)- ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 'ਤੇ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਸੇਵਾ ਕੇਂਦਰ ਡੀ.ਸੀ. ਕੰਪਲੈਕਸ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਵੀਪ ਜਾਗਰੂਕਤਾ ਵੈਨਾਂ ਰਵਾਨਾ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਪੈਂਦੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ 75-ਜ਼ੀਰਾ, 76-ਫ਼ਿਰੋਜ਼ਪੁਰ ਸ਼ਹਿਰੀ, 77-ਫ਼ਿਰੋਜ਼ਪੁਰ ਦਿਹਾਤੀ ਅਤੇ 78-ਗੁਰੂਹਰਸਹਾਏ ਦੇ ਵੋਟਰਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਟੀਕਾਕਰਨ ਕਰਵਾਉਣਾ ਆਪਣੀ ਜ਼ਿੰਮੇਵਾਰੀ ਸਮਝੋ-ਸਿਵਲ ਸਰਜਨ

ਫ਼ਿਰੋਜ਼ਪੁਰ , 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਢੁਕਵੇਂ ਕਦਮ ਚੁੱਕਦਿਆਂ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੇ ਅਗਵਾਈ ਹੇਠ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ ਵੈਕਸੀਨੇਸ਼ਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਕੰਮਕਾਜ ਰੱਖਿਆ ਠੱਪ

ਜ਼ੀਰਾ, 2 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪਾਵਰਕਾਮ ਮੈਨੇਜਮੈਂਟ ਵਲੋਂ 27 ਨਵੰਬਰ 2021 ਨੂੰ ਸਾਂਝੇ ਫੋਰਮ ਦੇ ਆਗੂਆਂ ਨਾਲ ਕੀਤੇ ਗਏ ਸਮਝੌਤੇ ਤਹਿਤ ਮੰਨੀ ਗਈ ਪੇ-ਬੈਂਡ ਦੀ ਮੰਗ ਸਬੰਧੀ ਪੱਤਰ ਜਾਰੀ ਕਰਨ ਦੀ ਮੰਗ ਸਬੰਧੀ ਸੰਘਰਸ਼ ਨੂੰ ਤੇਜ਼ ਕਰਦਿਆਂ ਜਥੇਬੰਦੀ ਦੇ ਸੱਦੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ-ਬਾਬਾ ਬਲਕਾਰ ਸਿੰਘ

ਮੱਲਾਂਵਾਲਾ, 2 ਦਸੰਬਰ (ਗੁਰਦੇਵ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਸਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਭਾਗੋਕੇ ਵਿਖੇ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਬਾਬਾ ਬਲਕਾਰ ਸਿੰਘ ਭਾਗੋਕੇ ਮੁੱਖ ਸੇਵਾਦਾਰ ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੁਰੂਹਰਸਹਾਏ, 2 ਦਸੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪੇਅ ਬੈਂਡ ਲਾਗੂ ਨਾ ਕਰਨ ਦੇ ਵਿਰੋਧ ਵਜੋਂ ਚੱਲ ਰਹੇ ਸੰਘਰਸ਼ ਦੇ ਤਹਿਤ ਬਿਜਲੀ ਦਫ਼ਤਰ ਗੁਰੂਹਰਸਹਾਏ ਦੇ ਗੇਟ 'ਤੇ ਰੈਲੀ ਕੀਤੀ ...

ਪੂਰੀ ਖ਼ਬਰ »

ਮਨਸੂਰਵਾਲ ਕਲਾਂ ਦੇ ਨਵੇਂ ਪੰਚਾਇਤ ਘਰ ਦਾ ਉਦਘਾਟਨ ਅੱਜ

ਜ਼ੀਰਾ, 2 ਦਸੰਬਰ (ਮਨਜੀਤ ਸਿੰਘ ਢਿੱਲੋਂ)- ਹਲਕਾ ਜ਼ੀਰਾ ਅੰਦਰ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਹਲਕੇ ਦੀ ਨੁਹਾਰ ਬਦਲੀ ਗਈ ਹੈ ਅਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜ਼ੀਰਾ ਬਲਾਕ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ...

ਪੂਰੀ ਖ਼ਬਰ »

ਐੱਚ.ਕੇ.ਐੱਲ. ਗਰੁੱਪ ਆਫ਼ ਇੰਸਟੀਚਿਊਟ 'ਚ ਵੋਟਰ ਜਾਗਰੂਕਤਾ ਸੈਮੀਨਾਰ

ਗੁਰੂਹਰਸਹਾਏ, 2 ਦਸੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਸਨਮੁੱਖ ਮੁੱਖ ਚੋਣ ਅਫ਼ਸਰ ਪੰਜਾਬ ਰਾਹੀਂ ਜਾਰੀ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਅਤੇ ਅਸੈਂਬਲੀ ਹਲਕਾ ਗੁਰੂਹਰਸਹਾਏ ਦੇ ...

ਪੂਰੀ ਖ਼ਬਰ »

'ਆਪ' ਦੇ ਇੰਚਾਰਜ ਭੁੱਲਰ ਵੱਡੇ ਕਾਫ਼ਲੇ ਸਮੇਤ ਤਿਰੰਗਾ ਯਾਤਰਾ 'ਚ ਸ਼ਾਮਿਲ

ਫ਼ਿਰੋਜ਼ਪੁਰ, 2 ਦਸੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪਠਾਨਕੋਟ ਵਿਖੇ ਕੀਤੀ ਗਈ ਤਿਰੰਗਾ ਯਾਤਰਾ 'ਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਇੰਚਾਰਜ ਰਣਬੀਰ ਸਿੰਘ ਭੱੁਲਰ ਵੱਡੇ ਕਾਫ਼ਲੇ ਸਮੇਤ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

'ਆਪ' ਦੀ ਤਿਰੰਗਾ ਯਾਤਰਾ 'ਚ ਲਈ ਆਸ਼ੂ ਬੰਗੜ ਦੀ ਅਗਵਾਈ 'ਚ ਵਰਕਰ ਪਠਾਨਕੋਟ ਰਵਾਨਾ

ਫ਼ਿਰੋਜ਼ਪੁਰ, 2 ਦਸੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪਠਾਨਕੋਟ ਵਿਖੇ ਰੱਖੀ ਤਿਰੰਗਾ ਯਾਤਰਾ ਵਿਚ ਸ਼ਮੂਲੀਅਤ ਕਰਨ ਲਈ ਵਰਕਰਾਂ ਦਾ ਵੱਡਾ ਕਾਫ਼ਲਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX