ਸ਼ਹਿਣਾ, 2 ਦਸੰਬਰ (ਸੁਰੇਸ਼ ਗੋਗੀ)-ਪਨਸੀਡ ਕੰਪਨੀ ਵਲੋਂ ਖੇਤੀਬਾੜੀ ਦਫ਼ਤਰ ਸ਼ਹਿਣਾ ਰਾਹੀਂ ਕਣਕ ਦਾ ਦਿੱਤਾ ਗਿਆ ਬੀਜ ਹਰਾ ਨਾ ਹੋਣ 'ਤੇ 100 ਏਕੜ ਦੇ ਕਰੀਬ ਕਿਸਾਨਾਂਨੂੰੇ ਜ਼ਮੀਨ ਵਾਹ ਕੇ ਫ਼ਸਲ ਦੁਬਾਰਾ ਬੀਜਣ ਲਈ ਮਜਬੂਰ ਹੋਣਾ ਪਿਆ | ਸ਼ਹਿਣਾ ਦੇ ਗੁਰਮੀਤ ਸਿੰਘ ਫ਼ੌਜੀ, ਅਸ਼ੋਕ ਭੰਗਰੀਆ, ਪੰਚ ਜਤਿੰਦਰ ਸਿੰਘ ਖਹਿਰਾ, ਮਲਕੀਤ ਸਿੰਘ ਭੰਗਰੀਆ, ਬਿੱਟੂ ਦਾਸ ਮਹੰਤ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੋਂ ਇਲਾਵਾ ਹੋਰ ਵੀ ਕਿਸਾਨਾਂ ਨੇ ਪਨਸੀਡ ਕੰਪਨੀ ਵਲੋਂ ਖੇਤੀਬਾੜੀ ਦਫ਼ਤਰ ਸ਼ਹਿਣਾ ਰਾਹੀਂ ਕਣਕ ਦਾ 222 ਬੀਜ ਖ਼ਰੀਦ ਕੇ ਬਿਜਾਈ ਕੀਤੀ ਸੀ, ਪਰ ਕਣਕ ਦੀ ਫ਼ਸਲ ਤਿੰਨ ਹਫ਼ਤਿਆਂ ਬਾਅਦ ਵੀ ਹਰੀ ਨਾ ਹੋਣ 'ਤੇ ਫ਼ਸਲ ਦੀ ਦੁਬਾਰਾ ਬਿਜਾਈ ਕਰਨੀ ਪਈ | ਇਸ ਬਾਰੇ ਪਨਸੀਡ ਦੇ ਅਧਿਕਾਰੀ ਪਰਮਜੀਤ ਸਿੰਘ ਨਾਲ ਕਿਸਾਨਾਂ ਵਲੋਂ ਵਾਰ-ਵਾਰ ਸੰਪਰਕ ਕਰਨ 'ਤੇ ਉਨ੍ਹਾਂ ਕੋਈ ਉੱਤਰ ਨਹੀਂ ਦਿੱਤਾ | ਪੀੜਤ ਕਿਸਾਨਾਂ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਸੁਪਰ ਸੀਡਰ, ਡਾਈਮੋਨੀਆ ਅਤੇ ਬੀਜ ਦੇ ਖ਼ਰਚ ਤੋਂ ਇਲਾਵਾ ਹੋਰ ਖ਼ਰਚੇ ਪਾ ਕੇ 10 ਹਜ਼ਾਰ ਦੇ ਕਰੀਬ ਕਿਸਾਨਾਂ ਨੂੰ ਪ੍ਰਤੀ ਏਕੜ ਆਰਥਿਕ ਨੁਕਸਾਨ ਹੋਇਆ | ਫ਼ਸਲ ਦੀ ਬਿਜਾਈ ਵੱਖਰੇ ਤੌਰ 'ਤੇ ਪਛੜ ਗਈ | ਉਨ੍ਹਾਂ ਕਿਹਾ ਕਿ ਇਸ ਕੰਪਨੀ ਵਲੋਂ ਬੀਜ ਖ਼ਰੀਦ ਕੇ ਕਣਕ ਬੀਜਣ ਵਾਲੇ ਹੋਰ ਪੀੜਤ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਮਾੜਾ ਬੀਜ ਦੇਣ ਵਾਲੀ ਕੰਪਨੀ ਦੇ ਖ਼ਿਲਾਫ਼ ਸੰਘਰਸ਼ ਵਿੱਢਿਆ ਜਾ ਸਕੇ | ਇਸ ਸੰਬੰਧੀ ਖੇਤੀਬਾੜੀ ਵਿਭਾਗ ਦੇ ਏ.ਡੀ.ਓ ਗੁਰਚਰਨ ਸਿੰਘ ਨਾਲ ਜਦ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਿਸਾਨਾਂ ਵਲੋਂ ਲਿਖਤੀ ਸ਼ਿਕਾਇਤਾਂ ਮਿਲੀਆਂ ਹਨ, ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ |
ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 428ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੌਰਾਨ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਨਰੈਣ ...
ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਵਿਖੇ ਕ੍ਰਿਸ਼ਚੀਅਨ ਕਬਰਿਸਤਾਨ ਦਾ ਕੰਮ ਸ਼ੁਰੂ ਨਾ ਕਰਨ 'ਤੇ ਅੱਜ ਕ੍ਰਿਸ਼ਚੀਅਨ ਭਾਈਚਾਰੇ ਦੇ ਮੈਂਬਰ ਅਤੇ ਪੰਜਾਬ ਰਾਜ ਸਲਾਹਕਾਰ ਬੋਰਡ ਆਨ ਡਿਸਏਬਿਲਟੀ ਦੇ ਮਾਹਰ ਮੈਂਬਰ ਗੁਰਬਾਜ਼ ਸਿੰਘ ਵਲੋਂ ...
ਹੰਡਿਆਇਆ, 2 ਦਸੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਨਿਊ ਕੰਪਲੈਕਸ ਵਿਚ ਬੱਸ ਅੱਡਾ ਧਨੌਲਾ ਖ਼ੁਰਦ ਦੇ ਨੇੜੇ ਕਰਮਚਾਰੀ ਰਾਜ ਬੀਮਾ ਨਿਗਮ ਦਾ ਦਫ਼ਤਰ ਤੇ ਈ.ਐਸ.ਆਈ. ਡਿਸਪੈਂਸਰੀ ਖੁੱਲ੍ਹ ਗਈ ਹੈ | ਇਸ ਸੰਬੰਧੀ ਨਿਗਮ ਦੇ ਮੈਨੇਜਰ ਰਵਿੰਦਰ ਗੁਪਤਾ ਨੇ ਜਾਣਕਾਰੀ ...
ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਨੂੰ ਨਗਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...
ਹੰਡਿਆਇਆ, 2 ਦਸੰਬਰ (ਗੁਰਜੀਤ ਸਿੰਘ ਖੁੱਡੀ)-ਦੀ ਖੁੱਡੀ ਕਲਾਂ ਬਹੁ-ਮੰਤਵੀ ਖੇਤੀਬਾੜੀ ਸਭਾ ਲਿਮਟਿਡ ਪਿੰਡ ਖੁੱਡੀ ਕਲਾਂ ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਸੰਬੰਧੀ ਸਹਿਕਾਰੀ ਵਿਭਾਗ ਦੇ ਵਲੋਂ ਚੋਣ ਅਫ਼ਸਰ ਅਭਿਸ਼ੇਕ ਗਰਗ ਤੇ ਸਹਾਇਕ ਚੋਣ ਅਫ਼ਸਰ ...
ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਪੈਟਰੋਲ ਪੰਪ ਦੇ ਕੈਬਿਨ ਦਾ ਸ਼ੀਸ਼ਾ ਤੋੜ ਕੇ ਐਲ.ਸੀ.ਡੀ., ਸਾਊਾਡ ਸਿਸਟਮ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਨਾਮਾਲੂਮ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ...
ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਕੋਵਿਡ-19 ਮਹਾਂਮਾਰੀ ਦੌਰਾਨ ਜਿਨ੍ਹਾਂ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨ੍ਹਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਕੋਵਿਡ ਸਥਿਤੀ ...
ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ, ਗ੍ਰਹਿ ਮਾਮਲੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਲੋਂ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਤੇ ਕੌਮੀ ਆਫ਼ਤ ਪ੍ਰਬੰਧਨ ਐਕਟ 2005 ਤਹਿਤ ਪ੍ਰਾਪਤ ਹੋਏ ...
ਮਹਿਲ ਕਲਾਂ, 2 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਕਾਂਗਰਸ ਪਾਰਟੀ ਦੇ ਸਮੂਹ ਆਗੂ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ਕਾਂਗਰਸ ਪਾਰਟੀ ਬੜੀ ਸ਼ਾਨ ਨਾਲ ...
ਭਦੌੜ, 2 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਲੋਂ ਸਕੂਲ ਵਿਹੜੇ ਵਿਚ ਵਿਦਿਆਰਥੀਆਂ ਅੰਦਰਲੀ ਪ੍ਰਤਿਭਾ ਨਿਖਾਰਨ ਦੇ ਮੰਤਵ ਨਾਲ ਉਸਾਰੂ ਗੀਤ ਸੰਗੀਤ ਦੇ ਮੁਕਾਬਲੇ ਪਿ੍ੰਸੀਪਲ ਸੁਖਵੀਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ | ...
ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਨੌਜਵਾਨ ਪ੍ਰਵਾਸੀ ਕਹਾਣੀਕਾਰ ਰਵੀ ਸ਼ੇਰਗਿੱਲ (ਅਮਰੀਕਾ) ਦਾ ਪਲੇਠਾ ਕਹਾਣੀ ਸੰਗ੍ਰਹਿ 'ਕਿਤੇ ਉਹ ਨਾ ਹੋਵੇ' ਦਾ ਲੋਕ ਅਰਪਣ ਉਨ੍ਹਾਂ ਦੇ ਗ੍ਰਹਿ ਨਰੈਣ ਨਗਰ ਬਰਨਾਲਾ ਵਿਖੇ ਮਾਲਵਾ ਸਾਹਿਤ ਸਭਾ (ਰਜਿ.) ਬਰਨਾਲਾ ਪੰਜਾਬ ਦੇ ਬੈਨਰ ਹੇਠ ...
ਸ਼ਹਿਣਾ, 2 ਦਸੰਬਰ (ਸੁਰੇਸ਼ ਗੋਗੀ)- ਬੀ.ਡੀ.ਪੀ.ਓ. ਨਰਿੰਦਰਪਾਲ ਸ਼ਰਮਾ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਮੂਹ ਸਟਾਫ਼ ਤੇ ਬਲਾਕ ਸੰਮਤੀ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਭੂਸ਼ਨ ਕੁਮਾਰ ਬੀ.ਡੀ.ਪੀ.ਓ. ਮਹਿਲ ਕਲਾਂ, ਚੇਅਰਮੈਨ ...
ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਹੜਤਾਲ 'ਤੇ ਬੈਠੇ ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ) ਮੁਲਾਜ਼ਮਾਂ ਵਲੋਂ ਪੰਜਾਬ ਦੀ ਚੰਨੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ | ਇਸ ਮੌਕੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਕੋਰੋਨਾ ...
ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ ਆਰਗੇਨਾਈਜੇਸ਼ਨ ਅਤੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦੇ ਪੀ.ਪੀ.ਸੀ.ਟੀ.ਯੂ. ...
ਤਪਾ ਮੰਡੀ, 2 ਦਸੰਬਰ (ਵਿਜੇ ਸ਼ਰਮਾ)-ਸਥਾਨਕ ਸ੍ਰੀ ਬਾਲਾ ਪ੍ਰਚਾਰ ਮੰਡਲ ਵਲੋਂ ਬਾਲਾ ਜੀ (ਸਰਲਾਸਰ ਵਾਲੇ) ਦਾ 13ਵਾਂ ਵਿਸ਼ਾਲ ਜਾਗਰਨ 5 ਦਸੰਬਰ ਨੂੰ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੰਡਲ ਦੇ ਅਸ਼ੋਕ ਕੁਮਾਰ ਘੜੈਲਾ, ਅਸ਼ੋਕ ...
ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਆਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ ਦੀਆਂ ਪ੍ਰਾਪਤ ਹਦਾਇਤਾਂ ਅਨੁਸਾਰ ਆਮ ਜਨਤਾ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਸੰਬੰਧੀ ਜਾਗਰੂਕ ਕਰਨ ਹਿਤ ...
ਧਨੌਲਾ, 2 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਪੰਜਾਬ ਸੂਬੇ ਦੀ ਮਾਂ ਪਾਰਟੀ ਹੈ ਇਸ ਦੇ ਜੁਝਾਰੂ ਆਗੂਆਂ ਨੇ ਪੰਜਾਬ ਹਿਤਾਂ ਦੀ ਰਾਖੀ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ | ਇਸ ਪਾਰਟੀ ਦਾ ਸ਼ਾਨਾਮੱਤਾ ਇਤਿਹਾਸ ਸਾਨੂੰ ਇਸ ਪਾਰਟੀ ਦੇ ਆਗੂਆਂ ਵਲੋਂ ...
ਤਪਾ ਮੰਡੀ, 2 ਦਸੰਬਰ (ਪ੍ਰਵੀਨ ਗਰਗ)-2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਸਬ-ਡਵੀਜ਼ਨ ਤਪਾ ਵਿਖੇ ਪਹੁੰਚ ਕੇ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ, ਜਿੱਥੇ ਉਨ੍ਹਾਂ ਸਟਰਾਂਗ ਰੂਮ ਬਣਾਏ ਜਾਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ...
ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸਕਿੱਲ ਫ਼ਾਰ ਅਡੋਲੇਸੈਂਸ ਵਰਕਸ਼ਾਪ ਲਗਵਾਈ ਗਈ | ਜਿਸ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਬੱਚਿਆ ਨੇ ਭਾਗ ਲਿਆ | ਇਸ ਵਿਚ 11 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਵਿਚ ਆਉਣ ਵਾਲੇ ...
ਸ਼ਹਿਣਾ, 2 ਦਸੰਬਰ (ਸੁਰੇਸ਼ ਗੋਗੀ)-ਕਲੈਰੀਕਲ ਤੇ ਟੈਕਨੀਕਲ ਸਮੂਹ ਮੁਲਾਜ਼ਮਾਂ ਵਲੋਂ ਸਬ-ਡਵੀਜ਼ਨ ਸ਼ਹਿਣਾ ਅੱਗੇ ਜਰਨੈਲ ਸਿੰਘ ਭਗਤਪੁਰਾ ਦੀ ਅਗਵਾਈ ਵਿਚ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜਰਨੈਲ ...
ਟੱਲੇਵਾਲ, 2 ਦਸੰਬਰ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦਾ ਪੰਜਾਬ ਦੇ ਹਿਤਾਂ ਲਈ ਕੁਰਬਾਨੀਆਂ ਭਰਿਆ ਇਤਿਹਾਸ ਰਿਹਾ ਹੈ | ਜਿਸ ਲਈ ਅਜੋਕੇ ਵਰੇ੍ਹ ਨੂੰ ਸ਼ੋ੍ਰਮਣੀ ਅਕਾਲੀ ਸ਼ਤਾਬਦੀ ਵਰ੍ਹਾ ਮਨਾ ਕੇ ਉਨ੍ਹਾਂ ਸ਼ਹੀਦਾਂ ਦੀਆਂ ਯਾਦਾਂ ਨੂੰ ਸਿੱਜਦਾ ਕਰ ਰਿਹਾ ਹੈ | ਇਹ ...
ਰੂੜੇਕੇ ਕਲਾਂ, 2 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ਖੀਪਲ ਦੀ ਅਗਵਾਈ ਵਿਚ ਪੰਛੀ ...
ਤਪਾ ਮੰਡੀ, 2 ਦਸੰਬਰ (ਪ੍ਰਵੀਨ ਗਰਗ)-ਵਾਰਾਨਸੀ (ਯੂ.ਪੀ.) ਵਿਖੇ 28 ਸੂਬਿਆਂ ਦੀ ਹੋਈ ਅਥਲੈਟਿਕਸ ਮੀਟ ਦੌਰਾਨ ਕਾਂਸੀ ਦਾ ਤਗਮਾ ਜੇਤੂ ਸੇਵਾ ਮੁਕਤ ਅਧਿਆਪਕ ਸੁਰਿੰਦਰ ਕੁਮਾਰ (78) ਪੁੱਤਰ ਮੋਤੀ ਰਾਮ ਵਾਸੀ ਤਪਾ ਦੇ ਤਪਾ ਪਹੁੰਚਣ 'ਤੇ ਸ਼ਹਿਰ ਦੇ ਸਮੂਹ ਕਲੱਬਾਂ ਅਤੇ ਸੰਸਥਾਵਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX