ਤਾਜਾ ਖ਼ਬਰਾਂ


ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  9 minutes ago
ਅਜਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  49 minutes ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  56 minutes ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 1 hour ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 1 hour ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 2 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਅੱਪਰਾ ਦੀ ਭੂਮਿਕਾ ਨੇ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . .  about 2 hours ago
ਅੱਪਰਾ, 5 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਦੀ ਭੂਮਿਕਾ ਪੁੱਤਰੀ ਵਿਨੈ ਕੁਮਾਰ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚ ਪਹਿਲਾ ਸਥਾਨ ਹਾਸਲ ਕੀਤਾ।
ਸਰਕਾਰੀ ਕੰਨਿਆ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਮਹਿਕ ਅਤੇ ਹਰਸ਼ਪ੍ਰੀਤ ਨੇ ਮੈਰਿਟ ਸੂਚੀ 'ਚ ਨਾਂਅ ਕਰਵਾਇਆ ਦਰਜ
. . .  about 2 hours ago
ਅਮਲੋਹ, 5 ਜੁਲਾਈ (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਦੀਆਂ ਦੋ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ...
ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . .  about 2 hours ago
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 minute ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . .  about 3 hours ago
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  about 3 hours ago
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . .  about 3 hours ago
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . .  about 3 hours ago
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  about 4 hours ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  about 4 hours ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  about 4 hours ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  about 5 hours ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . .  about 4 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . .  about 5 hours ago
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
. . .  about 5 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ...
ਕਰਨਾਟਕ: ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ
. . .  about 6 hours ago
ਨਵੀਂ ਦਿੱਲੀ, 5 ਜੁਲਾਈ-ਕਰਨਾਟਕ 'ਚ ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਮੱਘਰ ਸੰਮਤ 553

ਸੰਪਾਦਕੀ

ਅਕਾਲੀ ਦਲ ਨੂੰ ਝਟਕਾ

ਦਿੱਲੀ ਦੀ ਸਿੱਖ ਸਿਆਸਤ ਵਿਚ ਬੇਹੱਦ ਸਰਗਰਮ ਰਹਿਣ ਵਾਲੇ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਬੇਹੱਦ ਨੇੜਲੇ ਸਾਥੀ ਮਨਜਿੰਦਰ ਸਿੰਘ ਸਿਰਸਾ ਵਲੋਂ ਅਚਾਨਕ ਭਾਜਪਾ ਵਿਚ ਸ਼ਾਮਿਲ ਹੋਣ ਦੇ ਐਲਾਨ ਨੇ ਇਕ ਵੱਡੀ ਹੈਰਾਨੀ ਪੈਦਾ ਕੀਤੀ ਹੈ। ਸਿਆਸਤ ਵਿਚ ਆਗੂਆਂ ਵਲੋਂ ਪਾਰਟੀਆਂ ਬਦਲਣਾ ਬਹੁਤੀ ਓਪਰੀ ਗੱਲ ਨਹੀਂ ਰਹੀ, ਇਹ ਗੱਲ ਆਮ ਸਿਆਸਤਦਾਨਾਂ ਦੇ ਕਿਰਦਾਰ ਦਾ ਹਿੱਸਾ ਹੀ ਬਣ ਗਈ ਜਾਪਦੀ ਹੈ। ਪਰ ਸਿਰਸਾ ਵਰਗੇ ਵਿਅਕਤੀ ਦੇ ਇਸ ਤਰ੍ਹਾਂ ਪਾਲਾ ਬਦਲਣ ਨਾਲ ਪੰਜਾਬ ਅਤੇ ਸਿੱਖ ਸਿਆਸਤ ਵਿਚ ਕਾਫ਼ੀ ਹਿਲਜੁਲ ਮਹਿਸੂਸ ਕੀਤੀ ਜਾ ਰਹੀ ਹੈ। ਅਕਾਲੀ ਦਲ ਦਾ ਭਾਜਪਾ ਨਾਲ ਲੰਮੇ ਸਮੇਂ ਤੱਕ ਸਾਥ ਰਿਹਾ ਹੈ। ਦਹਾਕਿਆਂ ਪਹਿਲਾਂ ਮੁੱਖ ਮੰਤਰੀ ਬਣਨ 'ਤੇ ਸ: ਪ੍ਰਕਾਸ਼ ਸਿੰਘ ਬਾਦਲ ਨੇ ਆਪ ਦਿੱਲੀ ਵਿਚ ਭਾਜਪਾ ਆਗੂ ਅਟਲ ਬਿਹਾਰੀ ਵਾਜਪਾਈ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਉਸ ਸਮੇਂ ਤੋਂ ਹੀ ਦਿੱਲੀ ਅਤੇ ਪੰਜਾਬ ਵਿਚ ਦੋਵੇਂ ਪਾਰਟੀਆਂ ਸਾਂਝੀ ਰਣਨੀਤੀ ਅਧੀਨ ਕੰਮ ਕਰਦੀਆਂ ਰਹੀਆਂ ਹਨ। ਦਿੱਲੀ ਵਿਚ ਭਾਜਪਾ ਦੀ ਅਗਵਾਈ ਵਿਚ ਬਣਨ ਵਾਲੀਆਂ ਸਰਕਾਰਾਂ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਅਗਵਾਈ ਵਿਚ ਬਣਨ ਵਾਲੀਆਂ ਸਰਕਾਰਾਂ ਵਿਚ ਦੋਵਾਂ ਪਾਰਟੀਆਂ ਦੇ ਪ੍ਰਤੀਨਿਧ ਸ਼ਾਮਿਲ ਹੁੰਦੇ ਰਹੇ ਹਨ। ਮਨਜਿੰਦਰ ਸਿਘ ਸਿਰਸਾ ਨੇ ਵੀ ਕਈ ਵਾਰ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਭਾਜਪਾ ਦੇ ਚੋਣ ਨਿਸ਼ਾਨ ਹੇਠ ਲੜੀਆਂ ਸਨ।
ਪਿਛਲੇ ਸਾਲ ਭਰ ਤੋਂ ਕਿਸਾਨ ਅੰਦੋਲਨ ਦੇ ਚਲਦਿਆਂ ਹਾਲਾਤ ਨੂੰ ਦੇਖਦੇ ਹੋਏ ਅਕਾਲੀ ਦਲ ਨੇ ਭਾਜਪਾ ਨਾਲੋਂ ਤੋੜ-ਵਿਛੋੜਾ ਕਰ ਲਿਆ ਸੀ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਸਮੇਂ ਤੋਂ ਅਕਾਲੀ ਦਲ (ਬ) ਇਸ ਤਰ੍ਹਾਂ ਦਾ ਪ੍ਰਭਾਵ ਦਿੰਦਾ ਆਇਆ ਹੈ, ਜਿਵੇਂ ਉਹ ਭਾਜਪਾ ਦਾ ਕਦੀ ਸਾਥੀ ਨਾ ਰਿਹਾ ਹੋਵੇ, ਸਗੋਂ ਇਸ ਸਮੇਂ ਦੌਰਾਨ ਅਕਾਲੀ ਆਗੂਆਂ ਵਲੋਂ ਭਾਜਪਾ ਬਾਰੇ ਅਜਿਹੀ ਤਿੱਖੀ ਬਿਆਨਬਾਜ਼ੀ ਵੀ ਕੀਤੀ ਜਾਂਦੀ ਰਹੀ, ਜਿਸ ਤੋਂ ਕਿ ਇਹ ਪ੍ਰਭਾਵ ਬਣੇ ਕਿ ਅਕਾਲੀ ਦਲ, ਭਾਜਪਾ ਦਾ ਕੱਟੜ ਵਿਰੋਧੀ ਹੈ। ਪੰਜਾਬ ਵਿਚ ਪਿਛਲੀਆਂ ਚੋਣਾਂ ਉਹ ਭਾਜਪਾ ਨਾਲ ਰਲ ਕੇ ਲੜਦਾ ਰਿਹਾ ਸੀ ਪਰ ਇਸ ਵਾਰ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਉਸ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਬਹੁਜਨ ਸਮਾਜ ਪਾਰਟੀ ਨਾਲ ਸਾਂਝ ਪਾ ਲਈ ਹੈ ਅਤੇ ਦੋਵਾਂ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਅਸੀਂ ਇਹ ਨਹੀਂ ਜਾਣਦੇ ਕਿ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲੋਂ ਤੋੜ ਵਿਛੋੜਾ ਕਰਨ ਦੇ ਐਲਾਨ ਸਮੇਂ ਉਨ੍ਹਾਂ ਨੇ ਸਿਰਸਾ ਸਮੇਤ ਹੋਰ ਕਿੰਨੇ ਕੁ ਆਗੂਆਂ ਨੂੰ ਵਿਸ਼ਵਾਸ ਵਿਚ ਲਿਆ ਸੀ ਪਰ ਉਸ ਫ਼ੈਸਲੇ ਤੋਂ ਬਾਅਦ ਵੀ ਸਿਰਸਾ ਦੇ ਅਕਾਲੀ ਦਲ (ਬ) ਨਾਲ ਪੂਰੇ ਸੰਬੰਧ ਹੀ ਬਣੇ ਨਹੀਂ ਰਹੇ ਸਗੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵੀ ਸਿਰਸਾ ਦੀ ਅਗਵਾਈ ਵਿਚ ਲੜੀਆਂ ਗਈਆਂ ਅਤੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਪੂਰੀ-ਪੂਰੀ ਮਦਦ ਕੀਤੀ ਸੀ। ਸ: ਸਿਰਸਾ ਨੇ ਅਖੀਰ ਤੱਕ ਅਜਿਹਾ ਕੋਈ ਪ੍ਰਭਾਵ ਨਹੀਂ ਦਿੱਤਾ ਕਿ ਉਹ ਅਕਾਲੀ ਦਲ (ਬ) ਨਾਲੋਂ ਵੀਤੋੜ ਵਿਛੋੜਾ ਕਰਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਜਿਥੋਂ ਤੱਕ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦਾ ਸਵਾਲ ਹੈ ਸ: ਸਿਰਸਾ ਨੇ ਇਸ ਵਿਚ ਹਮੇਸ਼ਾ ਆਪਣਾ ਯੋਗਦਾਨ ਪਾਇਆ ਹੈ। ਭਾਵੇਂ ਕਿ ਅਸੀਂ ਦਿੱਲੀ ਗੁਰਦੁਆਰਾ ਸਾਹਿਬਾਨ ਦੇ ਨਾਂਅ 'ਤੇ ਖੇਡੀ ਜਾਂਦੀ ਉਥੋਂ ਦੇ ਸਿੱਖ ਆਗੂਆਂ ਦੀ ਸਿਆਸਤ ਨੂੰ ਬਹੁਤੇ ਨੰਬਰ ਨਹੀਂ ਦੇ ਸਕਦੇ, ਇਸ ਦੀ ਬਜਾਏ ਸਾਨੂੰ ਬਹੁਤ ਸਿੱਖ ਆਗੂਆਂ ਦੀ ਇਹ ਸਿਆਸਤ ਹਮੇਸ਼ਾ ਨੀਵੇਂ ਪੱਧਰ ਦੀ ਲਗਦੀ ਰਹੀ ਹੈ, ਜਿਸ ਨੇ ਅਕਸਰ ਸਿੱਖ ਮਰਿਆਦਾਵਾਂ ਦਾ ਘਾਣ ਵੀ ਕੀਤਾ ਹੈ ਅਤੇ ਇਸ ਨੂੰ ਬੇਹੱਦ ਹਲਕੀ ਵੀ ਬਣਾ ਦਿੱਤਾ ਹੈ।
ਅੱਜ ਵੀ ਗੁਰਦੁਆਰਿਆਂ ਦੇ ਨਾਂਅ 'ਤੇ ਉਥੇ ਅਜਿਹੀ ਹੀ ਸਿਆਸਤ ਖੇਡੀ ਜਾਂਦੀ ਨਜ਼ਰ ਆ ਰਹੀ ਹੈ। ਜਿਸ ਨੇ ਅਕਸਰ ਸ਼ਰਧਾਵਾਨ ਸਿੱਖ ਭਾਈਚਾਰੇ ਦੇ ਮਨਾਂ ਨੂੰ ਵੀ ਵੱਡੀ ਠੇਸ ਪਹੁੰਚਾਈ ਹੈ ਪਰ ਇਸ ਦੇ ਬਾਵਜੂਦ ਮਨਜਿੰਦਰ ਸਿੰਘ ਸਿਰਸਾ ਵਲੋਂ ਆਪਣੇ ਅਹੁਦੇ 'ਤੇ ਰਹਿੰਦਿਆਂ ਜਿੰਨੇ ਵੀ ਧਾਰਮਿਕ ਤੇ ਸਮਾਜ ਸੇਵਾ ਦੇ ਕੰਮ ਕੀਤੇ ਗਏ, ਉਨ੍ਹਾਂ ਦੀ ਵੱਡੀ ਪੱਧਰ 'ਤੇ ਪ੍ਰਸੰਸਾ ਹੁੰਦੀ ਰਹੀ ਹੈ। ਉਨ੍ਹਾਂ ਦੀ ਵੱਡੀ ਪੱਧਰ 'ਤੇ ਚਰਚਾ ਵੀ ਹੁੰਦੀ ਰਹੀ ਹੈ ਅਤੇ ਇਸ ਤਰ੍ਹਾਂ ਕੌਮ ਦੇ ਮਾਣ ਵਿਚ ਇਜ਼ਾਫ਼ਾ ਵੀ ਹੁੰਦਾ ਰਿਹਾ ਹੈ। ਹੁਣ ਸਿਰਸਾ ਦੇ ਭਾਜਪਾ ਵਿਚ ਜਾਣ ਦੇ ਐਲਾਨ ਨਾਲ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਾ ਹੈ। ਬਿਨਾਂ ਸ਼ੱਕ ਇਸ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਵੀ ਵੇਖਿਆ ਜਾਵੇਗਾ। ਇਸ ਘਟਨਾ ਨੇ ਦਿੱਲੀ ਤੇ ਪੰਜਾਬ ਵਿਚ ਭਾਜਪਾ ਦੇ ਪ੍ਰਭਾਵ ਨੂੰ ਵਧਾਇਆ ਹੈ, ਜੋ ਆਉਣ ਵਾਲੀਆਂ ਚੋਣਾਂ 'ਤੇ ਵੀ ਅਸਰ ਅੰਦਾਜ਼ ਹੋ ਸਕਦਾ ਹੈ। ਇਸ ਤੋਂ ਬਾਅਦ ਅਕਾਲੀ ਦਲ (ਬ) ਨੂੰ ਮੁੜ ਪਹਿਲਾਂ ਵਰਗੀ ਸਥਿਤੀ ਵਿਚ ਆਉਣ ਲਈ ਆਪਣੀਆਂ ਨੀਤੀਆਂ ਨੂੰ ਮੁੜ ਤੋਂ ਘੜਨ ਦੀ ਜ਼ਰੂਰਤ ਹੋਵੇਗੀ।


-ਬਰਜਿੰਦਰ ਸਿੰਘ ਹਮਦਰਦ

ਚੋਣਾਂ ਤੋਂ ਪਹਿਲਾਂ ਆਪਣਾ ਘਰ ਸੰਭਾਲਣ ਦਾ ਯਤਨ ਕਰ ਰਹੀ ਹੈ ਕਾਂਗਰਸ

ਸਮਝ ਮੇਂ ਸਾਫ਼ ਆ ਜਾਏ ਸਿਆਸਤ ਹੋ ਨਹੀਂ ਸਕਤੀ, ਜੋ ਦਾਅਵਾ ਕਰ ਰਹੇ ਹੋ ਤੁਮ ਵੁਹ ਸਚ ਹੋ ਨਹੀਂ ਸਕਤਾ॥ ਪੰਜਾਬ ਦੀ ਰਾਜਨੀਤੀ ਦਾ ਰੋਲ-ਘਚੋਲਾ ਹੋਰ ਵਧਦਾ ਜਾ ਰਿਹਾ ਹੈ। ਅਸਲ ਵਿਚ ਇਸ ਵਾਰ ਚੋਣ ਮੈਦਾਨ ਵਕਤ ਤੋਂ ਕਾਫ਼ੀ ਪਹਿਲਾਂ ਹੀ ਭਖ ਗਿਆ ਹੈ ਤੇ ਚੋਣਾਂ ਵਿਚ ਕਾਫੀ ਸਮਾਂ ...

ਪੂਰੀ ਖ਼ਬਰ »

ਵਿਕਲਾਂਗ ਵਿਅਕਤੀਆਂ ਪ੍ਰਤੀ ਸਮਾਜ ਆਪਣਾ ਵਤੀਰਾ ਬਦਲੇ

ਪਰਮਾਤਮਾ ਦੀ ਸਿਰਜੀ ਹੋਈ ਇਸ ਸ੍ਰਿਸ਼ਟੀ ਵਿਚ ਮਨੁੱਖ ਜਾਤੀ ਨੂੰ ਇਕ ਸਰਬੋਤਮ ਜੀਵ ਦੇ ਤੌਰ 'ਤੇ ਨਿਵਾਜਿਆ ਗਿਆ ਹੈ। ਇਸ ਦਾ ਕਾਰਨ ਹੋਰ ਜੀਵ-ਜੰਤੂਆਂ ਆਦਿ ਨਾਲੋਂ ਮਨੁੱਖ ਦਾ ਵੱਧ ਬੁੱਧੀਮਾਨ ਹੋਣਾ ਹੈ। ਫਿਰ ਵੀ ਮਨੁੱਖੀ ਸਰੀਰ ਵਿਚ ਕੁਝ ਕਮੀਆਂ ਕੁਦਰਤੀ ਤੌਰ 'ਤੇ ਜਾਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਪ੍ਰਾਪਤੀ ਕੀ ਰਹੀ?

ਨਵੰਬਰ-ਦਸੰਬਰ 2020 ਵਿਚ ਅੰਦੋਲਨ ਲਈ ਜਦੋਂ ਪੰਜਾਬ ਦੇ ਨਾਲ-ਨਾਲ ਦਿੱਲੀ ਦੀਆਂ ਸਰਹੱਦਾਂ 'ਤੇ ਵੀ ਕਿਸਾਨ ਆ ਬੈਠੇ ਸਨ ਤਾਂ ਵੱਡੇ-ਵੱਡੇ ਵਿਦਵਾਨ ਪੱਤਰਕਾਰ ਇਹ ਅੰਦਾਜ਼ਾ ਲਾਉਂਦੇ ਸਨ ਕਿ ਇਹ ਲੋਕ ਕੁਝ ਦਿਨ ਬੈਠ ਕੇ ਹਾਰ ਕੇ ਘਰਾਂ ਨੂੰ ਮੁੜ ਜਾਣਗੇ। ਪਰ ਜਦੋਂ 90-90 ਸਾਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX