ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-7ਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ ਵਿਚ ਮੁਕੰਮਲ ਸਿੱਖਿਆ ਬੰਦ ਕਰਨ ਦੇ ਪ੍ਰੋਗਰਾਮ ਤਹਿਤ ਡੀ.ਏ.ਵੀ. ਕਾਲਜ ਮਲੋਟ ਵਿਖੇ ਵੀ ਅਧਿਆਪਕਾਂ ਵਲੋਂ ਸਿੱਖਿਆ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਟੀਚਰਜ਼ ਯੂਨੀਅਨ ਦੇ ਮੀਤ ਪ੍ਰਧਾਨ ਡਾ: ਬ੍ਰਹਮਵੇਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਰੋਧੀ ਰਵੱਈਏ ਅਤੇ ਨੀਤੀਆਂ ਕਰਕੇ ਪੰਜਾਬ ਦੇ ਕਰੀਬ 195 ਸਰਕਾਰੀ ਅਤੇ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ 'ਚ 1 ਦਸੰਬਰ ਤੋਂ ਪੂਰਨ ਤੌਰ 'ਤੇ ਮੁਕੰਮਲ ਸਿੱਖਿਆ ਬੰਦ ਜਾਰੀ ਹੈ | ਉਨ੍ਹਾਂ ਕਿਹਾ ਕਿ ਭਾਰਤ ਦੇ ਸਾਰੇ ਸੂਬਿਆਂ 'ਚ 7ਵਾਂ ਤਨਖ਼ਾਹ ਕਮਿਸ਼ਨ ਲਾਗੂ ਹੋ ਚੁੱਕਾ ਹੈ ਅਤੇ ਕਾਲਜਾਂ/ ਯੂਨੀਵਰਸਿਟੀਆਂ ਦੇ ਅਧਿਆਪਕ ਉਸ ਦਾ ਲਾਭ ਲੈ ਰਹੇ ਹਨ, ਪ੍ਰੰਤੂ ਪੰਜਾਬ ਹੀ ਉਹ ਮੰਦਭਾਗਾ ਰਾਜ ਹੈ, ਜਿਸ ਵਿਚ 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ ਗਈਆਂ | ਪੰਜਾਬ ਸਰਕਾਰ ਦੀ ਨੀਅਤ ਅਤੇ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ, ਸਰਕਾਰੀ ਅਤੇ ਗੈਰ ਸਰਕਾਰੀ ਕਾਲਜਾਂ ਦੇ ਅਧਿਆਪਕ ਮੁਕੰਮਲ ਸਿੱਖਿਆ ਬੰਦ ਦੇ ਰਾਹ 'ਤੇ ਤੁਰੇ ਪਏ ਹਨ | ਸਾਰੇ ਕਾਲਜਾਂ ਵਿਚ ਸਵੇਰੇ 9 ਵਜੇ ਗੇਟ ਰੈਲੀ ਕਰਕੇ ਸ਼ਾਮ 3 ਵਜੇ ਤੱਕ ਹਰ ਪ੍ਰਕਾਰ ਦੇ ਕੰਮ 'ਤੇ ਰੋਕ ਲਗਾ ਦਿੱਤੀ ਗਈ ਹੈ | ਇਸ ਵਿਚ ਅਧਿਆਪਕ ਜਥੇਬੰਦੀਆਂ ਦਾ ਸਾਥ ਪਿ੍ੰਸੀਪਲ ਐਸੋਸੀਏਸ਼ਨ ਵੀ ਦੇ ਰਹੀ ਹੈ | ਪੀਫੈਕਟੋ ਦੇ ਸੱਦੇ 'ਤੇ 30 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਕਰੀਬ 200 ਅਧਿਆਪਕਾਂ ਨੇ ਗਿ੍ਫ਼ਤਾਰੀ ਵੀ ਦਿੱਤੀ | 1 ਦਸੰਬਰ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ 'ਚ ਪੀਫੈਕਟੋ ਦੇ ਪ੍ਰਧਾਨ ਹਰਮੀਤ ਸਿੰਘ ਕਿੰਗਰਾ ਮਰਨ ਵਰਤ 'ਤੇ ਬੈਠ ਚੁੱਕੇ ਹਨ, ਜਿਸ ਦੇ ਸਮਰਥਨ 'ਚ ਪੰਜਾਬ ਦੇ ਕਾਲਜਾਂ 'ਚ ਅਧਿਆਪਕ ਵੀ ਭੁੱਖ ਹੜਤਾਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ, ਤਾਂ ਹੜਤਾਲਾਂ ਵਿਚ ਹੋਰ ਵਧਾ ਕੀਤਾ ਜਾਵੇਗਾ ਅਤੇ ਸੰਘਰਸ਼ ਹੋਰ ਤੇਜ਼ ਕਰਦੇ ਹੋਏ ਤਨਖ਼ਾਹ ਕਮਿਸ਼ਨ ਦੇ ਲਾਗੂ ਹੋਣ ਤੱਕ ਕਾਲਜਾਂ 'ਚ ਮੁਕੰਮਲ ਸਿੱਖਿਆ ਬੰਦ ਰਹੇਗੀ |
ਲੰਬੀ, 2 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋ ਮਹੀਨੇ ਦਾ ਸਮਾਂ ਰਹਿ ਗਿਆ ਹੈ, ਮੁਲਾਜ਼ਮਾਂ ਨੂੰ ੂ ਸਬਰ ਕਰ ਲੈਣਾ ਚਾਹੀਦਾ ਹੈ, ਕਿਉਂਕਿ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ 'ਤੇ ਸਾਰੇ ਮੁਲਾਜ਼ਮਾਂ ...
ਲੰਬੀ, 2 ਦਸੰਬਰ (ਮੇਵਾ ਸਿੰਘ)-ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਛੋਟੇ-ਵੱਡੇ ਆਗੂਆਂ ਵਲੋਂ ਹੁਣ ਤੋਂ ਹੀ ਤਿਆਰੀ ਕੀਤੀ ਜਾ ਰਹੀ ਹੈ | ਚੋਣਾਂ ਸਮੇਂ ਦੇਖਣ ਵਿਚ ਆਉਂਦਾ ਹੈ ਕਿ ਸਾਰੀਆਂ ਹੀ ਸਿਆਸੀ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਕਾਰ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ, ਚੇਅਰਮੈਨ ਪਰਮਜੀਤ ਸਿੰਘ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਨੇ ਕਿਹਾ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਸਮੁੱਚੀ ਕਮੇਟੀ ਵਲੋਂ 30 ਨਵੰਬਰ ਦੀ ਰੈਲੀ ਵਿਚ ਸ਼ਾਮਿਲ ਹੋਏ ਸਾਰੇ ਹੀ ਐੱਨ.ਐੱਚ.ਐੱਮ. ਅਤੇ ਅਧੀਨ ਪ੍ਰੋਗਰਾਮਾਂ ਅਤੇ ਆਊਟਸੋਰਸ ਸਾਥੀਆਂ ਦਾ ਧੰਨਵਾਦ ਕੀਤਾ ਗਿਆ | ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)-ਚੌਂਕੀਦਾਰਾਂ ਦੀ ਬੰਦ ਪਈ ਤਨਖ਼ਾਹ ਦਿੱਤੇ ਜਾਣ, ਤਨਖ਼ਾਹ 'ਚ ਵਾਧਾ ਕਰਨ ਸਬੰਧੀ ਅਤੇ ਚੌਂਕੀਦਾਰਾਂ ਦੀ ਹੋਰ ਬਣਦੀਆਂ ਸਹੂਲਤਾਂ ਦਿੱਤੇ ਜਾਣ ਲਈ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ ਵਲੋਂ ਡੀ.ਸੀ. ਸ੍ਰੀ ਮੁਕਤਸਰ ...
ਮਲੋਟ, 2 ਦਸੰਬਰ (ਪਾਟਿਲ)-ਥਾਣਾ ਸਿਟੀ ਮਲੋਟ ਵਿਖੇ ਡੀਪੂਆਂ 'ਤੇ ਵਿਕਣ ਆਈ ਕਣਕ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕਰ ਕੇ ਪਰਚਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਕੁਝ ਲੋਕ ਸਸਤੇ ਭਾਅ 'ਤੇ ਝੋਨਾ ਅਤੇ ਡੀਪੂਆਂ 'ਤੇ ਵਿਕਣ ਵਾਲੀ 2 ਰੁਪਏ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)-ਸ਼ਹਿਰ ਦੇ ਮਸਜਿਦ ਵਾਲਾ ਚੌਕ ਸਥਿਤ ਸੂਰੀਆ ਜਿੰਮ ਦੇ ਮਾਲਕ ਸੰਦੀਪ ਸੂਰੀਆ ਨੇ ਆਪਣੇ ਜਿੰਮ ਦੇ ਸੰਚਾਲਕ ਰਾਜਾ ਸਿੰਘ ਅਤੇ ਉਸ ਦੇ ਪਿਤਾ ਮੇਜਰ ਸਿੰਘ ਖ਼ਿਲਾਫ਼ ਥਾਣਾ ਸਿਟੀ ਵਿਖੇ ਧੋਖਾਧੜੀ ਦੀ ਸ਼ਿਕਾਇਤ ਦਿੱਤੀ ਹੈ | ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)-ਇਕ ਵਿਅਕਤੀ ਨੂੰ ਹਿਰਾਸਤ ਵਿਚ ਰੱਖਣ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਬੰਸ ਕੌਰ ਵਾਸੀ ਕਾਨਿਆਂਵਾਲੀ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਧੀਰ ਸਿੰਘ ਸਾਗੂ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 3 ਦਸੰਬਰ ਨੂੰ ਪੂਰੇ ਪੰਜਾਬ ਦੇ ਸਾਰੇ ਬੱਸ ਸਟੈਂਡ ਅਤੇ ਬੱਸਾਂ 2 ਘੰਟੇ ਬੰਦ ਕਰ ਕੇ ਸਰਕਾਰ ਦਾ ਪਿੱਟ ਸਿਆਪਾ ਕਰਨ ਦੇ ਨਾਲ-ਨਾਲ 7 ...
ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਸੰਤ ਬਾਬਾ ਹਰਕਰਮ ਸਿੰਘ ਪ.ਸ.ਸ.ਬ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀਵਾਲਾ ਦੀਆਂ ਦੋ ਵਿਦਿਆਰਥਣਾਂ ਦੀ ਮੈਰੀਟੋਰੀਅਸ ਸਕੂਲ ਲਈ ਚੋਣ ਹੋਈ ਹੈ | ਸਕੂਲ ਪਿੰ੍ਰਸੀਪਲ ਰਮਾ ਮਹਿਤਾ ਨੇ ਦੱਸਿਆ ਕਿ ਵਿਦਿਆਰਥਣ ਹਰਮਨਦੀਪ ਕੌਰ ...
ਰੁਪਾਣਾ, 2 ਦਸੰਬਰ (ਜਗਜੀਤ ਸਿੰਘ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਡਾਂ ਦੀਆਂ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ | ਇਸ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਸਰਪ੍ਰਸਤ ਬਲਵੰਤ ਸਿੰਘ ਥਾਦੇਵਾਲੀਆਂ ਦੇ ਛੋਟੇ ਭਰਾ ਅਮਰ ਸਿੰਘ ਤੱਗੜ ਦੇ ਹੋਣਹਾਰ ਸਪੁੱਤਰ ਜਤਿੰਦਰ ਸਿੰਘ ਬੌਬੀ ਬੇਵਕਤ ਸਦੀਵੀ ਵਿਛੋੜਾ ਦੇ ਗਏ | ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡਮ ਕੋਮਲ ਨਿਗਮ ਜ਼ਿਲ੍ਹਾ ਯੂਥ ਅਫ਼ਸਰ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ 70000 ਅਪਾਹਜ ਬੱਚੇ ਹਨ ਅਤੇ ਇਨ੍ਹਾਂ ਬੱਚਿਆਂ ਨੂੰ ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ.) ਆਮ ਅਧਿਆਪਕਾਂ ਵਾਂਗ ਸਿੱਖਿਆ ਦੇ ਰਹੇ ਹਨ, ਜਿਨ੍ਹਾਂ ਦੀ ਯੋਗਤਾ ਈ.ਟੀ.ਟੀ. ਅਤੇ ਬੀ.ਐੱਡ. ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਧਾ ਯੋਗ ਕੈਂਪ ਲਾਇਆ ਗਿਆ | ਇਹ ਕੈਂਪ ਕਮੇਟੀ ਮੈਂਬਰ ਰਜਿੰਦਰ ਭੰਡਾਰੀ (ਜਨਰਲ ਸਕੱਤਰ) ਦੀ ਪ੍ਰੇਰਨਾ ਸਦਕਾ ਲਾਇਆ ਗਿਆ, ਜਿਸ ਵਿਚ 8ਵੀਂ ਤੋਂ ...
ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਪੁਲਿਸ ਇੰਸਪੈਕਟਰ ਅਤੇ ਗੋਬਿੰਦ ਸਦਨ ਨਵੀਂ ਦਿੱਲੀ ਦੇ ਪ੍ਰਬੰਧਕ ਸ: ਪ੍ਰੇਮ ਪਾਲ ਸਿੰਘ ਦੀ ਪਤਨੀ ਮਨਜੀਤ ਕੌਰ ਨਮਿਤ ਪਾਠ ਦਾ ਭੋਗ ਗੁਰਦੁਆਰਾ ਭੋਰਾ ਸਾਹਿਬ ਬੁਰਜ ਸਿੱਧਵਾਂ ਵਿਖੇ ਪਿਆ | ਬਾਬਾ ਪਰਮਜੀਤ ਸਿੰਘ ਮੁੱਖ ਸੇਵਾਦਾਰ, ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਸ਼ੰਕਰ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੰਡਲਾਂ ਦੇ ਪ੍ਰਧਾਨ, ਸਕੱਤਰ ਅਤੇ ...
ਗਿੱਦੜਬਾਹਾ, 2 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਲੋਕ ਸੇਵਾ ਨੂੰ ਸਮਰਪਿਤ ਨੌਜਵਾਨ ਸੇਵਾ ਸੁਸਾਇਟੀ ਪਿੰਡ ਹੁਸਨਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਦਸੰਬਰ ਤੋਂ 5 ਮਾਰਚ 2022 ਤੱਕ ਲੋਕਾਂ ਦੀ ਸਿਹਤ ਸੁਰੱਖਿਆ ਲਈ ਗੁਰਦੁਆਰਾ ਸ੍ਰੀ ਹਿੰਮਤਸਰ ਸਾਹਿਬ ਪਿੰਡ ਹੁਸਨਰ ...
ਮੰਡੀ ਲੱਖੇਵਾਲੀ, 2 ਦਸੰਬਰ (ਮਿਲਖ ਰਾਜ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ 12 ਦਸੰਬਰ ਨੂੰ ਰੇਲਾਂ ਜਾਮ ਕਰਨ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਖੁੰਡੇ ਹਲਾਲ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜੈ ਬਾਬਾ ਖੇਤਰਪਾਲ ਭਲਾਈ ਸੇਵਾ ਸੁਸਾਇਟੀ ਵਲੋਂ ਬਾਬਾ ਖੇਤਰਪਾਲ ਜੀ ਦਾ 8ਵਾਂ ਵਿਸ਼ਾਲ ਜਾਗਰਣ ਸਥਾਨਕ ਬੂੜਾ ਗੁੱਜਰ ਰੋਡ ਵਿਖੇ ਕਰਵਾਇਆ ਗਿਆ | ਇਸ ਜਾਗਰਣ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)-ਬਦਲੀ ਕਰਵਾ ਚੁੱਕੇ ਪਰੰਤੂ ਫ਼ਾਰਗ ਨਾ ਕੀਤੇ ਗਏ ਅਧਿਆਪਕਾਂ ਵਲੋਂ ਮਨਦੀਪ ਸਿੰਘ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਹੋ ਚੁੱਕੀਆਂ ਬਦਲੀਆਂ ਨੂੰ ਲਾਗੂ ਨਾ ਕਰਨ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ੋਨ ਦਾ ਖੇਤਰੀ ਯੁਵਕ ਮੇਲਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਕਰਵਾਇਆ ਗਿਆ | ਇਸ ਯੁਵਕ ਮੇਲੇ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਧੀਰ ਸਿੰਘ ਸਾਗੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਜੱਸਾ ਸਿੰਘ ਸੰਧੂ ਕੌਮੀ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਾਣ ਭੱਤਾ ਕੱਚਾ ਅਤੇ ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਵਲੋਂ ਉਲੀਕੇ 5 ਦਸੰਬਰ ਨੂੰ ਕੈਬਨਿਟ ਮੰਤਰੀ ਪਰਗਟ ਸਿੰਘ ਦੇ ਸ਼ਹਿਰ ਜਲੰਧਰ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਧੀਰ ਸਿੰਘ ਸਾਗੂ)-ਵਿਗਿਆਨਕ ਤਰੱਕੀ ਕਾਰਨ ਮੋਬਾਇਲ, ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਬੇਹੱਦ ਆਮ ਹੋ ਗਈ ਹੈ | ਸਿੱਖਿਆ, ਵਿਗਿਆਨ ਤੇ ਵਪਾਰ ਸਮੇਤ ਸਮਾਜ ਦੇ ਸਾਰੇ ਵਰਗਾਂ ਸਹਿਤ ਸਰਕਾਰੇ-ਦਰਬਾਰੇ ਇਸ ਟੈਕਨਾਲੋਜੀ ਦੀ ਵਰਤੋਂ ...
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦਾਸ ਬੈਡਮਿੰਟਨ ਕਲੱਬ ਮੁਕੇਰੀਆ ਵਲੋਂ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਪੰਜਾਬ, ਹਿਮਾਚਲ ਅਤੇ ਹਰਿਆਣਾ ਸੂਬਿਆਂ ਤੋਂ ਲਗਪਗ 300 ਖਿਡਾਰੀਆਂ ਨੇ ਹਿੱਸਾ ਲਿਆ | ਇਸ ਟੂਰਨਾਮੈਂਟ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX