ਮਾਨਸਾ, 2 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਭਾਵੇਂ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ 'ਚ ਤਿੰਨ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ ਪਰ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਜਾਰੀ ਰੱਖੇ ਹੋਏ ਹਨ | ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਅੰਦੋਲਨ ਮੰਗਾਂ ਮੰਨਣ ਤੱਕ ਚੱਲਦਾ ਰਹੇਗਾ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੁਖਚਰਨ ਸਿੰਘ ਦਾਨੇਵਾਲੀਆ, ਤੇਜ ਸਿੰਘ ਚਕੇਰੀਆਂ, ਮਨਜੀਤ ਸਿੰਘ ਧਿੰਗੜ, ਜਸਵੰਤ ਸਿੰਘ ਜਵਾਹਰਕੇ, ਸੋਮਦੱਤ ਸ਼ਰਮਾ, ਰਤਨ ਕੁਮਾਰ ਭੋਲਾ, ਬਲਵੀਰ ਸਿੰਘ ਮਾਨ ਆਦਿ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਕਿਸਾਨ ਆਗੂ ਸਵਰਨਜੀਤ ਸਿੰਘ ਦਲਿਓ, ਸਵਰਨ ਸਿੰਘ ਬੋੜਾਵਾਲ, ਸੁਖਦੇਵ ਸਿੰਘ ਬੋੜਾਵਾਲ, ਸੱਤਪਾਲ ਸਿੰਘ ਬਰੇ੍ਹ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਐੱਮ.ਐੱਸ.ਪੀ. ਸਬੰਧੀ ਗਠਿਤ ਕਮੇਟੀ 'ਚ ਕਿਸਾਨਾਂ ਨੂੰ ਨਾਮਜ਼ਦ ਕਰਨ ਬਾਰੇ ਸਰਕਾਰ ਦੇ ਫ਼ੈਸਲੇ ਨਾਲ ਕਿਸਾਨੀ ਲਹਿਰ ਹੋਰ ਮਜ਼ਬੂਤ ਹੋਈ ਹੈ ਅਤੇ ਆਪਣੇ ਹੱਕਾਂ ਖ਼ਾਤਰ ਲੜੀ ਗਈ ਇਸ ਕਿਰਤੀਆਂ ਦੀ ਲੜਾਈ ਨੂੰ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਉੱਕਰਿਆ ਜਾਵੇਗਾ | ਇਸ ਮੌਕੇ ਰੂਪ ਸਿੰਘ ਗੁਰਨੇ, ਬਲਦੇਵ ਸਿੰਘ ਪਿੱਪਲੀਆਂ, ਬਲਵੀਰ ਸਿੰਘ ਗੁਰਨੇ ਖੁਰਦ, ਤਾਰਾ ਚੰਦ ਬਰੇਟਾ, ਮਿੱਠੂ ਸਿੰਘ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ, ਗੁਰਜੰਟ ਸਿੰਘ ਦਲਿਓ ਆਦਿ ਹਾਜ਼ਰ ਸਨ |
ਰੇਲਵੇ ਪਾਰਕਿੰਗ 'ਚ ਧਰਨਾ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਕਾਨੂੰਨ ਰੱਦ ਕਰਨੇ ਪਏ ਹਨ | ਉਨ੍ਹਾਂ ਕਿਹਾ ਕਿ ਇਹ ਕਿਸਾਨੀ ਸੰਘਰਸ਼ ਦੀ ਜਿੱਤ ਹੈ | ਇਸ ਮੌਕੇ ਰੂਪ ਸਿੰਘ ਬਰੇਟਾ, ਛੱਜੂ ਸਿੰਘ ਬਰੇਟਾ, ਅਮਰੀਕ ਸਿੰਘ ਬਰੇਟਾ, ਗੁਰਮੇਲ ਸਿੰਘ ਖ਼ਾਲਸਾ, ਦਰਸ਼ਨ ਸਿੰਘ ਬਹਾਦਰਪੁਰ, ਵਸਾਵਾ ਸਿੰਘ ਆਦਿ ਨੇ ਸੰਬੋਧਨ ਕੀਤਾ |
ਭਾਕਿਯੂ (ਉਗਰਾਹਾਂ) ਵਲੋਂ ਨਾਅਰੇਬਾਜ਼ੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਹੈ | ਇਸ ਮੌਕੇ ਸੁਖਦੇਵ ਸਿੰਘ ਖੁਡਾਲ, ਸੁਖਜੀਤ ਕੌਰ ਬਹਾਦਰਪੁਰ, ਜਗਸੀਰ ਸਿੰਘ ਦਿਆਲਪੁਰਾ, ਅਮਰੀਕ ਸਿੰਘ ਕਿਸ਼ਨਗੜ੍ਹ, ਜਸਵਿੰਦਰ ਕੌਰ ਬਹਾਦਰਪੁਰ ਆਦਿ ਹਾਜ਼ਰ ਸਨ |
ਤਲਵੰਡੀ ਸਾਬੋ, 2 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ, ਗੁਰੂ ਕਾਸ਼ੀ ਕੈਂਪਸ, ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਡਾਇਰੈਕਟਰ ਵਜੋਂ ਅੱਜ ਡਾ. ਜਸਬੀਰ ਸਿੰਘ ਹੁੰਦਲ ਨੇ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ | ਉਨ੍ਹਾਂ ਦੇ ਅਹੁਦਾ ...
ਭੀਖੀ, 2 ਦਸੰਬਰ (ਪ. ਪ.)-ਸਥਾਨਕ ਕਸਬੇ 'ਚ ਵੱਡੇ ਘਰਾਂ ਦੇ ਕਾਕਿਆਂ ਵਲੋਂ ਮਾਰੇ ਜਾਂਦੇ ਬੁਲਟ ਦੇ ਪਟਾਕਿਆਂ ਕਾਰਨ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਇਨ੍ਹਾਂ ਕਾਕਿਆਂ ਵਲੋਂ ਬਰਨਾਲਾ ਚੌਂਕ 'ਚ ਖੜੇ੍ਹ ਪੁਲਿਸ ਮੁਲਾਜ਼ਮਾਂ ਦੀ ਵੀ ਕੋਈ ਬਹੁਤੀ ਪ੍ਰਵਾਹ ਨਹੀਂ ਕੀਤੀ ...
ਝੁਨੀਰ, 2 ਦਸੰਬਰ (ਨਿ. ਪ. ਪ.)-ਨੇੜਲੇ ਪਿੰਡ ਭੰਮੇ ਖੁਰਦ ਵਿਖੇ ਗ੍ਰਾਮ ਪੰਚਾਇਤ ਵਲੋਂ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਸ ਵਿਚ ਪਿੰਡ ਦੇ ਛੱਪੜ ਵਿਚੋਂ ਖੇਤਾਂ ਲਈ ਸਿੰਚਾਈ ਵਾਸਤੇ ਪਾਈਪ ਲਾਈਨ ਪਾਈ ਗਈ ਹੈ | ਸਰਪੰਚ ਗੁਰਮੇਲ ਕੌਰ ਅਤੇ ਯੂਥ ਕਾਂਗਰਸ ਆਗੂ ਸੁੱਖੀ ...
ਬੁਢਲਾਡਾ, 2 ਦਸੰਬਰ (ਸਵਰਨ ਸਿੰਘ ਰਾਹੀ)-ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਵਲੋਂ ਹੁਸ਼ਿਆਰਪੁਰ ਜ਼ਿਲੇ੍ਹ ਦੀ ਮਾਹਲਪੁਰ ਤਹਿਸੀਲ ਦੇ ਨਾਇਬ ਤਹਿਸੀਲਦਾਰ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਰਾਜ ਭਰ ਦੀਆਂ ...
ਬੁਢਲਾਡਾ, 2 ਦਸੰਬਰ (ਸਵਰਨ ਸਿੰਘ ਰਾਹੀ)-ਬਿਜਲੀ ਮੁਲਾਜ਼ਮਾਂ ਵਲੋਂ ਸਾਂਝੇ ਜੁਆਇੰਟ ਫੋਰਮ ਦੇ ਸੱਦੇ 'ਤੇ ਪੇ-ਬੈਂਡ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਜਾਰੀ ਸੰਘਰਸ਼ ਦੇ ਚੱਲਦਿਆਂ ਪਿਛਲੇ ਦਿਨੀਂ ਬੋਰਡ ਮੈਨੇਜਮੈਂਟ ਵਲੋਂ ਕੁਝ ਮੰਗਾਂ ਸਵੀਕਾਰ ਕਰ ਲਈਆਂ ਸਨ, ਜਿਸ ਤੋਂ ...
ਭੀਖੀ, 2 ਦਸੰਬਰ (ਗੁਰਿੰਦਰ ਸਿੰਘ ਔਲਖ)-ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਇੰਪਲਾਈਜ਼ ਫੈੱਡਰੇਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸਬ ਸਟੇਸ਼ਨ ਭੀਖੀ ਵਿਖੇ ਰੋਸ ਰੈਲੀ ਕਰ ਕੇ ਸੂਬਾ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ...
ਹਰਜਿੰਦਰ ਸਿੰਘ ਚਹਿਲ
ਜੋਗਾ, 2 ਦਸੰਬਰ - ਮਾਨਸਾ-ਬਰਨਾਲਾ ਸੜਕ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਤੇ ਜੋਗਾ ਤੋਂ ਮੌੜ ਸੰਪਰਕ ਸੜਕ 'ਤੇ ਵਸਿਆ ਪਿੰਡ ਝੱਬਰ ਵਿਚ ਭਾਵੇਂ ਵੱਖ-ਵੱਖ ਸਰਕਾਰਾਂ ਤੇ ਪੰਚਾਇਤਾਂ ਵਲੋਂ ਵਿਕਾਸ ਕਾਰਜ ਕਰਵਾਏ ਗਏ ਹਨ ਪਰ ਫਿਰ ਵੀ ਪਿੰਡ ਕਈ ...
ਬਠਿੰਡਾ, 2 ਦਸੰਬਰ (ਅਵਤਾਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਬੀ.ਐਂਡ.ਆਰ. ਅਤੇ ਸਿੰਚਾਈ ਵਿਭਾਗ ਪੰਜਾਬ ਦੇ ਕਰਮਚਾਰੀਆਂ ਨਾਲ ਸਬੰਧ ਰੱਖਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ਆਧਾਰਿਤ ਬਣੀ ਪੀ.ਡਬਲਿਊ.ਡੀ. ਜਲ ...
ਬੁਢਲਾਡਾ, 2 ਦਸੰਬਰ (ਸਵਰਨ ਸਿੰਘ ਰਾਹੀ)-ਸਿਹਤ ਵਿਭਾਗ 'ਚ ਵਾਰਡ ਅਟੈਂਡੈਂਟ ਦੀਆਂ ਅਸਾਮੀਆਂ ਦੇ ਐਲਾਨੇ ਨਤੀਜਿਆਂ ਤੋਂ ਬਾਅਦ ਹੋ ਰਹੀ ਕੌਂਸਲਿੰਗ 'ਚ ਆਸ਼ਾ ਵਰਕਰਾਂ ਲਈ ਤਜ਼ਰਬੇ ਦੇ ਅੰਕ ਨਾ ਦੇਣ ਦਾ ਵਿਰੋਧ ਕਰਦਿਆਂ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ...
ਝੁਨੀਰ, 2 ਦਸੰਬਰ (ਰਮਨਦੀਪ ਸਿੰਘ ਸੰਧੂ)-ਸਥਾਨਕ ਕਸਬੇ ਵਿਖੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਵਲੋਂ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਪ੍ਰਚਾਰ ਕੀਤਾ ਗਿਆ | ਸੰਬੋਧਨ ਕਰਦਿਆਂ ਵੀਨਾ ਅਗਰਵਾਲ, ਸ਼ਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਦੋਵੇਂ ਰਵਾਇਤੀ ...
ਮਾਨਸਾ, 2 ਦਸੰਬਰ (ਧਾਲੀਵਾਲ)-ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਐੱਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਹਰਪ੍ਰੀਤ ਕੌਰ ...
ਬੋਹਾ, 2 ਦਸੰਬਰ (ਰਮੇਸ਼ ਤਾਂਗੜੀ)-ਇਸ ਕਸਬੇ ਦੇ ਵਸਨੀਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਮੱਸਿਆਵਾਂ ਦਾ ਧਿਆਨ ਦਿਵਾਇਆ ਹੈ | ਗਊਸ਼ਾਲਾ ਪ੍ਰਧਾਨ ਨਰਾਇਣ ਦਾਸ ਮੰਗਲਾ, ਦਿਨੇਸ਼ ਕੁਮਾਰ ਅਤੇ ਜੰਗੀਰ ਸਿੰਘ ਆਦਿ ਨੇ ਦੱਸਿਆ ਕਿ 2016 'ਚ ਇੱਥੇ ਸੀਵਰੇਜ ਪਾਉਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX