ਤਾਜਾ ਖ਼ਬਰਾਂ


ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  about 1 hour ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 3 hours ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 3 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 minute ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 3 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 4 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 12 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਤਰਨਤਾਰਨ

ਵਿਧਾਇਕ ਭੁੱਲਰ ਤੇ ਇਸ ਦਾ ਸਾਲ਼ਾ ਮੋਹਨਪਾਲ ਪੰਜਾਬ ਦਾ ਸਭ ਤੋਂ ਵੱਡਾ ਰੇਤ ਮਾਫ਼ੀਆ-ਪ੍ਰੋ. ਵਲਟੋਹਾ

ਭਿੱਖੀਵਿੰਡ, 5 ਦਸੰਬਰ (ਬੌਬੀ)¸ਪੰਜਾਬ ਵਿਚ ਸਭ ਤੋਂ ਵੱਡਾ ਰੇਤ ਮਾਫ਼ੀਆ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਉਸ ਦਾ ਸਾਲਾ ਮੋਹਨਪਾਲ ਚਲਾ ਰਿਹਾ ਹੈ ਤੇ ਪੰਜਾਬ ਦੇ ਰੇਤ ਮਾਫ਼ੀਆ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਰਨ ਵਾਲਾ ਮੁੱਖ ਮੰਤਰੀ ਪੰਜਾਬ ਕੀ ਇਨ੍ਹਾਂ ਦੋਵਾਂ ਦੇ ਖ਼ਿਲਾਫ਼ ਕਾਰਵਾਈ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਨੌਜਵਾਨ ਆਗੂ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਵਲੋਂ ਅਲਗੋਂ ਕੋਠੀ ਵਿਖੇ ਰੱਖੀ ਗਈ ਯੂਥ ਅਕਾਲੀ ਦਲ ਦੀ ਰੈਲੀ 'ਚ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ 'ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਭੁੱਲਰ ਪਰਿਵਾਰ ਦੇ ਗ਼ਰੀਬਾਂ ਲਈ ਸਸਤੀ ਕਣਕ ਵਾਲੇ ਕਾਰਡ ਬਣੇ ਹੋਏ ਸਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਕਰੀਬ 5 ਸਾਲਾਂ ਵਿਚ ਅੰਦਾਜ਼ਨ ਚਾਰ ਸੌ ਕਰੋੜ ਰੁਪਏ ਹਲਕਾ ਖੇਮਕਰਨ ਦੇ ਵਿਕਾਸ ਲਈ ਭੇਜਿਆ ਗਿਆ ਹੈ, ਜਿਸ ਨੂੰ ਹਲਕਾ ਵਿਧਾਇਕ ਨੇ ਆਪਣੇ ਚਹੇਤੇ ਸਰਪੰਚਾਂ ਨਾਲ ਰਲ ਕੇ ਵੱਡੀ ਪੱਧਰ 'ਤੇ ਲੁੱਟਿਆ ਹੈ | ਪ੍ਰੋ. ਵਲਟੋਹਾ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਕਿਸਾਨਾਂ ਦੀਆਂ ਬੰਬੀਆਂ ਦੇ ਬਿੱਲ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਮੁਆਫ਼ ਕੀਤੇ ਗਏ ਸਨ | ਜ਼ਮੀਨਾਂ ਦਾ ਮੁਆਵਜ਼ਾ ਅਤੇ ਗ਼ਰੀਬਾਂ ਨੂੰ ਮੁਫ਼ਤ ਬਿਜਲੀ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਸ਼ੁਰੂ ਕੀਤੀ ਗਈ ਸੀ | ਇਸ ਦੇ ਨਾਲ ਹੀ ਗ਼ਰੀਬ ਪਰਿਵਾਰ ਲਈ ਸਸਤੀ ਕਣਕ ਦਾ ਰਿਕਾਰਡ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਬਣਾਏ ਗਏ ਸਨ ਜਦਕਿ ਕਾਂਗਰਸ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਖ਼ੂਬ ਲੁੱਟਿਆ ਅਤੇ ਹੁਣ ਫਿਰ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਨਵਾਂ ਮੁੱਖ ਮੰਤਰੀ ਲੈ ਕੇ ਆਈ ਹੈ ਜੋ ਹਰ ਦਿਨ ਨਵੇਂ ਤੋਂ ਨਵੇਂ ਵਾਅਦੇ ਪੰਜਾਬ ਦੇ ਲੋਕਾਂ ਨਾਲ ਕਰਕੇ ਉਨ੍ਹਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਦਕਿ ਪੰਜਾਬ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰ ਸਕਦਾ ਹੈ | ਇਸ ਮੌਕੇ ਮਾਝਾ ਵਿੰਗ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਯਕੀਨ ਦਿਵਾਇਆ ਕਿ ਇਸ ਵਾਰ ਦੀਆਂ ਚੋਣਾਂ 'ਚ ਯੂਥ ਅਕਾਲੀ ਦਲ ਇਕ ਅਹਿਮ ਰੋਲ ਅਦਾ ਕਰੇਗਾ ਅਤੇ ਪੰਜਾਬ 'ਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਅਮਰਜੀਤ ਸਿੰਘ ਸਾਬਕਾ ਸਰਪੰਚ ਪਹੂਵਿੰਡ, ਸੁਖਵਿੰਦਰ ਸਿੰਘ ਸੁੱਖ ਸਾਬਕਾ ਚੇਅਰਮੈਨ, ਬਲਜੀਤ ਸਿੰਘ ਬਿੱਲਾ ਸਾਬਕਾ ਸਰਪੰਚ ਨਵਾਂ ਪਿੰਡ, ਅਮਰਜੀਤ ਸਿੰਘ ਕਲਸੀਆਂ ਸਾਬਕਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ, ਇੰਦਰਜੀਤ ਸਿੰਘ ਕਲਸੀਆਂ ਆਈ.ਟੀ. ਕਾਲਜ ਵਾਲੇ, ਹਰਜਿੰਦਰ ਸਿੰਘ ਜਿੰਦਾ ਸਾਬਕਾ ਸਰਪੰਚ ਭਿੱਖੀਵਿੰਡ, ਹਰਜੀਤ ਸਿੰਘ ਬੱਬੀ ਸਾਬਕਾ ਸਰਪੰਚ ਬੂੜ ਚੰਦ, ਪਰਮਜੀਤ ਸਿੰਘ ਸਾਬਕਾ ਸਰਪੰਚ ਡੱਲ, ਦਲਬੀਰ ਸਿੰਘ ਅਲਗੋਂ, ਇੰਦਰਜੀਤ ਸਿੰਘ ਅਲਗੋਂ, ਸਰਪੰਚ ਮੇਜਰ ਸਿੰਘ ਅਲਗੋਂ ਸਮੇਤ ਵੱਡੀ ਗਿਣਤੀ 'ਚ ਅਕਾਲੀ ਆਗੂ ਹਾਜ਼ਰ ਸਨ |

6 ਦਿਨ ਪਹਿਲਾਂ ਲਾਪਤਾ ਹੋਈ ਬੱਚੀ ਦੀ ਲਾਸ਼ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੇੜਿਓਾ ਬਰਾਮਦ

ਗੋਇੰਦਵਾਲ ਸਾਹਿਬ, 5 ਦਸੰਬਰ (ਸਕੱਤਰ ਸਿੰਘ ਅਟਵਾਲ)-ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 6 ਦਿਨ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ 6 ਸਾਲਾ ਲੜਕੀ ਅਚਾਨਕ ਭੇਦਭਰੀ ਹਾਲਤ 'ਚ ਲਾਪਤਾ ਹੋ ਗਈ ਸੀ, ਜਿਸ ਦੀ ਅੱਜ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੇੜਿਓਾ ਲਾਸ਼ ...

ਪੂਰੀ ਖ਼ਬਰ »

ਖ਼ੇਤਬਾੜੀ ਸਭਾਵਾਂ 'ਚ ਯੂਰੀਆ ਖ਼ਾਦ ਦੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾ ਕਰਮਚਾਰੀ ਜ਼ਿਲ੍ਹਾ ਜਥੇਬੰਦੀ ਤਰਨ ਤਾਰਨ ਦੀ ਮੀਟਿੰਗ ਤਾਰਾ ਚੰਦ ਪੁੰਜ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਹੋਈ, ਜਿਸ 'ਚ ਸਭਾਵਾਂ ਵਿਚ ਯੂਰੀਆ ਖਾਦ ਦੀ ਸਪਲਾਈ ਬਹੁਤ ਘੱਟ ਹੋ ਰਹੀ ਹੈ | ਤਰਨ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਹੁਣ ਤੱਕ 6,27,451 ਲਾਭਪਾਤਰੀਆਂ ਨੂੰ ਲਗਾਈ ਵੈਕਸੀਨ-ਡੀ. ਸੀ.

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,27,451 ਲਾਭਪਾਤਰੀਆਂ ਨੂੰ 8,68,490 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦਾ ਵਿਸ਼ਾਲ ਇਕੱਠ

ਮੀਆਂਵਿੰਡ, 5 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਦਾ ਵਿਸ਼ਾਲ ਇਕੱਠ ਹੋਇਆ, ਜਿਸ 'ਚ ਪਿੰਡਾਂ ਦੇ 130 ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੰਮਤੀ ਮੈਂਬਰ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

22 ਅਕਾਲੀ ਪਰਿਵਾਰ ਵਿਧਾਇਕ ਗਿੱਲ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬੁਰਜ ਨੱਥੂਕੇ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ, ਜਦੋਂ 22 ਅਕਾਲੀ ਪਰਿਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਗੁਜਾਰੀ ਨੂੰ ਵੇਖ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)¸ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਡਿਵਾਈਡਰ ਨਾਲ ਟਕਰਾਉਣ ਕਾਰਨ ਮੌਤ ਹੋ ਗਈ | ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮੋਨੇ ਨੌਜਵਾਨ ਕਾਲੇ ਰੰਗ ਦੇ ਹਾਂਡਾ ਸਪਲੈਂਡਰ ...

ਪੂਰੀ ਖ਼ਬਰ »

ਡਾ. ਮਾਹਲਾ 'ਆਪ' ਦੇ (ਵਿਮੁਕਤ ਜਾਤੀਆਂ) ਸੂਬਾ ਪ੍ਰਧਾਨ ਨਿਯੁਕਤ

ਝਬਾਲ, 5 ਦਸੰਬਰ (ਸੁਖਦੇਵ ਸਿੰਘ)-ਡਾ. ਤਰਸੇਮ ਸਿੰਘ ਮਾਹਲਾ ਨੂੰ ਆਮ ਆਦਮੀ ਪਾਰਟੀ ਵਲੋਂ ਵਿਮੁਕਤ ਜਾਤੀਆਂ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਗੌਰਤਲਬ ਹੈ ਕਿ ਡਾਕਟਰ ਮਾਹਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸਮੇਂ ਚੇਅਰਮੈਨ ਵਿਮੁਕਤ ਜਾਤੀਆਂ ਭਲਾਈ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ, ਕੰਵਲ ਸੰਧੂ ਤੇ ਹੋਰਨਾਂ ਵਲੋਂ ਦਿਲਬਾਗ ਸਿੰਘ ਵਿਰਕ ਦਾ ਸਨਮਾਨ

ਫਤਿਆਬਾਦ, 5 ਦਸੰਬਰ ( ਹਰਵਿੰਦਰ ਸਿੰਘ ਧੂੰਦਾ)¸ਪਿਛਲੇ ਦਿਨੀਂ ਕਾਂਗਰਸ ਪਾਰਟੀ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਦਿਲਬਾਗ ਸਿੰਘ ਵਿਰਕ ਦੀ ਸ਼ੋਸ਼ਲ ਮੀਡੀਆ ਇੰਚਾਰਜ ਵਜੋਂ ਨਿਯੁਕਤੀ ਕੀਤੀ ਗਈ ਸੀ, ਜਿਸ ਦਾ ਸਵਾਗਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਤੇ ਸਿੱਖਾਂ ਦੇ ਧਾਰਮਿਕ ਮਸਲਿਆਂ 'ਚ ਬਾਦਲਾਂ ਦੀ ਦਖ਼ਲਅੰਦਾਜ਼ੀ ਕਾਰਨ ਸਿਰੇ ਦਾ ਨਿਘਾਰ ਆਇਆ-ਗਿੱਲ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-­ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਤਰਨ ਤਾਰਨ ਦੇ ਦਿਹਾਤੀ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਦੋਸ਼ ਲਗਾਇਆ ਕਿ ਸਿੱਖ-ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖਾਂ ਦੇ ਧਾਰਮਿਕ ਮਸਲਿਆਂ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ ਜਨਮ ਦਿਹਾੜਾ ਮਨਾਇਆ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ ਮੁਕਾਬਲੇ, ਕਵਿਤਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਤੇ ਅਧਿਆਪਕਾਂ ...

ਪੂਰੀ ਖ਼ਬਰ »

ਖੇਮਕਰਨ ਦੇ ਨਵ-ਨਿਯੁਕਤ ਐੱਸ. ਐੱਚ. ਓ. ਨੂੰ ਕੀਤਾ ਸਨਮਾਨਿਤ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੇ ਕੌਂਸਲਰ ਗੁਰਬੀਰ ਸਿੰਘ ਖੇੜਾ ਤੇ ਕੌਂਸਲਰ ਵਰਿਆਮ ਸਿੰਘ ਚੱਠੂ ਸਮੇਤ ਕਸਬਾ ਵਾਸੀਆਂ ਦਾ ਇਕ ਵਫ਼ਦ ਖੇਮਕਰਨ ਥਾਣੇ ਦੇ ਨਵ-ਨਿਯੁਕਤ ਐੱਸ. ਐੱਚ. ਓ. ਇੰਸਪੈਕਟਰ ਬਲਕਾਰ ਸਿੰਘ ਨੂੰ ਮਿਲਿਆ ਤੇ ਜਿੱਥੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ

ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ)¸ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੌਜੀ ਚੰਡੀਗੜ੍ਹ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਤਰਨ ਤਾਰਨ ਵਲੋਂ ਭਾਰਤ ਸਰਕਾਰ ਦੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪੱਧਰ ਦੀ ਬਾਲ ਵਿਗਿਆਨ ਕਾਂਗਰਸ ਸਰਕਾਰੀ ...

ਪੂਰੀ ਖ਼ਬਰ »

ਭਗਤ ਸੈਣ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਫਤਿਆਬਾਦ, 5 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਸੈਣ ਭਗਤ ਬਰਾਦਰੀ ਵਲੋਂ ਜਗਜੀਤ ਸਿੰਘ ਕਾਲੂ ਪ੍ਰਧਾਨ ਸੁੱਖ ਆਸਨ ਸੁਸਾਇਟੀ ਅਤੇ ਰਤਨ ਸਿੰਘ ਦਿਓਲ ਪ੍ਰਧਾਨ ਗੁ. ਕਮੇਟੀ ਦੀ ਅਗਵਾਈ ਹੇਠ ਨਗਰ ਦੀਆਂ ...

ਪੂਰੀ ਖ਼ਬਰ »

ਮਿਲਕ ਪਲਾਂਟ ਵੇਰਕਾ ਦੇ ਨਵੇਂ ਚੁਣੇ ਡਾਇਰੈਕਟਰਾਂ ਵਲੋਂ ਮਿਲਕ ਪਲਾਂਟ ਬੂਥ ਪੱਟੀ ਦਾ ਨਿਰੀਖਣ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਮਿਲਕ ਪਲਾਂਟ ਵੇਰਕਾ ਦੇ ਨਵ ਨਿਯੁਕਤ ਚੁਣੇ ਗਏ ਡਾਇਰੈਕਟਰ ਲਖਵਿੰਦਰ ਸਿੰਘ ਕਲਸੀਆਂ ਅਤੇ ਹਰਜੀਤ ਸਿੰਘ ਸੈਦੋ ਵਲੋਂ ਮਿਲਕ ਪਲਾਂਟ ਤੇ ਵੇਰਕਾਂ ਬੂਥ ਪੱਟੀ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਾ. ਮਾਹਲਾ 'ਆਪ' ਦੇ (ਵਿਮੁਕਤ ਜਾਤੀਆਂ) ਸੂਬਾ ਪ੍ਰਧਾਨ ਨਿਯੁਕਤ

ਝਬਾਲ, 5 ਦਸੰਬਰ (ਸੁਖਦੇਵ ਸਿੰਘ)-ਡਾ. ਤਰਸੇਮ ਸਿੰਘ ਮਾਹਲਾ ਨੂੰ ਆਮ ਆਦਮੀ ਪਾਰਟੀ ਵਲੋਂ ਵਿਮੁਕਤ ਜਾਤੀਆਂ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਗੌਰਤਲਬ ਹੈ ਕਿ ਡਾਕਟਰ ਮਾਹਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸਮੇਂ ਚੇਅਰਮੈਨ ਵਿਮੁਕਤ ਜਾਤੀਆਂ ਭਲਾਈ ...

ਪੂਰੀ ਖ਼ਬਰ »

ਇੰਸਪੈਕਟਰ ਬਲਕਾਰ ਸਿੰਘ ਨੇ ਬਤੌਰ ਐੱਸ. ਐੱਚ. ਓ. ਅਹੁਦਾ ਸੰਭਾਲਿਆ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਪੁਲਿਸ ਥਾਣਾ ਖੇਮਕਰਨ ਦੇ ਨਵੇਂ ਐੱਸ. ਐੱਚ. ਓ. ਦਾ ਅਹੁਦਾ ਇੰਸਪੈਕਟਰ ਬਲਕਾਰ ਸਿੰਘ ਨੇ ਸੰਭਾਲ ਲਿਆ ਹੈ | ਉਹ ਗੁਰਦਾਸਪੁਰ ਜ਼ਿਲ੍ਹੇ 'ਚੋਂ ਬਦਲ ਕੇ ਆਏ ਹਨ ਤੇ ਪਹਿਲਾਂ ਵੀ ਉਹ ਤਰਨ ਤਾਰਨ ਜ਼ਿਲ੍ਹੇ 'ਚ ਸਬ ਇੰਸਪੈਕਟਰ ਰੈਂਕ 'ਤੇ ਕਈ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਵਲੋਂ ਮਾਣਕਪੁਰ 'ਚ ਅਕਾਲੀ ਵਰਕਰਾਂ ਨਾਲ ਮੀਟਿੰਗ

ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਮਾਣਕਪੁਰ ਵਿਖੇ ਹਰਮਨਬੀਰ ਸਿੰਘ ਤੇ ਸਲਾਹਕਾਰ ਜਸਬੀਰ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ

ਅਮਰਕੋਟ, 5 ਦਸੰਬਰ (ਗੁਰਚਰਨ ਸਿੰਘ ਭੱਟੀ)-ਸਥਾਨਕ ਕਸਬੇ ਦੇ ਪੈਟਰੋਲ ਪੰਪ ਤੋਂ ਮੋਟਰਸਾਈਕਲ 'ਚ ਤੇਲ ਪੁਆ ਕੇ ਨਿਕਲ ਰਹੇ ਪੁਲਿਸ ਮੁਲਾਜ਼ਮ ਦਾ ਮੋਟਰਸਾਈਕਲ ਤਿਲਕ ਜਾਣ ਕਾਰਨ ਉਸ ਦਾ ਸਿਰ ਸੜਕ 'ਤੇ ਵੱਜਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਪ੍ਰਾਪਤ ਹੋਈ ਹੈ | ਇਸ ...

ਪੂਰੀ ਖ਼ਬਰ »

ਹਰਿਆਣਾ ਪੈਟਰਨ ਲਾਗੂ ਨਾ ਕਰਨ ਦਾ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਵਿਰੋਧ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਕੱਲ੍ਹ ਮੁੱਖ ਮੰਤਰੀ ਦਾ ਘਿਰਾਓ ਕਰੇਗੀ-ਭੂਰਾ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਪੰਜਾਬ ਬਾਰਡਰ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਸਰਹੱਦੀ 6 ਜ਼ਿਲਿ੍ਹਆਂ ਦੇ ਕੰਡਾ ਤਾਰ ਤੋਂ ਪਾਰਲੇ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਦਾ 10 ਹਜ਼ਾਰ ਪ੍ਰਤੀ ਏਕੜ ਮਿਲਣ ਵਾਲਾ ਮੁਆਵਜ਼ਾ ਪਿਛਲੇ 4 ਸਾਲ ਤੋਂ ਨਹੀਂ ਮਿਲਿਆ, ਵਾਰ-ਵਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਮੋਰਚੇ ਦੀ ਤਿਆਰੀ ਸੰਬੰਧੀ ਮੀਟਿੰਗਾਂ

ਖਡੂਰ ਸਾਹਿਬ, 5 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੇ ਪਿੰਡ ਏਕਲਗੱਡਾ, ਧਾਰੜ ਆਦਿ ਵਿਖੇ 13 ਦਸੰਬਰ ਦੇ ਰੇਲ ਰੋਕੋ ਮੋਰਚੇ ਦੀ ਤਿਆਰੀ ਸੰਬੰਧੀ ਪਿੰਡ ਪਿੰਡ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ...

ਪੂਰੀ ਖ਼ਬਰ »

ਪਿੰਡ ਚੱਕ ਬਾਂਹਬਾ ਦੇ ਕਈ ਪਰਿਵਾਰ ਆਸ ਪੰਜਾਬ ਪਾਰਟੀ 'ਚ ਸ਼ਾਮਿਲ

ਖਾਲੜਾ, 5 ਦਸੰਬਰ (ਜੱਜਪਾਲ ਸਿੰਘ ਜੱਜ)-ਜਿਵੇਂ ਜਿਵੇਂ ਪੰਜਾਬ ਵਿਚ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ ਤਿਵੇਂ ਤਿਵੇਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ | ਇਸੇ ਕੜੀ ਤਹਿਤ ਅੱਜ ਆਸ ਪੰਜਾਬ ਪਾਰਟੀ ਵਲੋਂ ਕੌਮੀ ਪ੍ਰਧਾਨ ਰਮੇਸ਼ਾਨੰਦ ਸਰਸਵਤੀ ...

ਪੂਰੀ ਖ਼ਬਰ »

ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਕੱਲ੍ਹ ਮੁੱਖ ਮੰਤਰੀ ਦਾ ਘਿਰਾਓ ਕਰੇਗੀ-ਭੂਰਾ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਪੰਜਾਬ ਬਾਰਡਰ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਸਰਹੱਦੀ 6 ਜ਼ਿਲਿ੍ਹਆਂ ਦੇ ਕੰਡਾ ਤਾਰ ਤੋਂ ਪਾਰਲੇ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਦਾ 10 ਹਜ਼ਾਰ ਪ੍ਰਤੀ ਏਕੜ ਮਿਲਣ ਵਾਲਾ ਮੁਆਵਜ਼ਾ ਪਿਛਲੇ 4 ਸਾਲ ਤੋਂ ਨਹੀਂ ਮਿਲਿਆ, ਵਾਰ-ਵਾਰ ...

ਪੂਰੀ ਖ਼ਬਰ »

ਉਦਘਾਟਨ ਸਮਾਰੋਹ 'ਚ ਸ਼ਾਮਿਲ ਹੋਣ ਲਈ ਸਰਾਏ ਅਮਾਨਤ ਖਾਂ ਤੋਂ ਕਾਫ਼ਲਾ ਰਵਾਨਾ

ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਦਿਨੀਂ ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਮੰਨਣ ਵਿਖੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਆਈ. ਟੀ. ਆਈ. ਦੇ ਉਦਘਾਟਨੀ ਸਮਾਰੋਹ 'ਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੇ ਸਹੂਲਤਾਂ ਤੋਂ ਜਾਣੂ ਕਰਵਾਇਆ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਕੁਲਜਿੰਦਰ ਸਿੰਘ ਡੀ. ਐੱਸ. ਪੀ. ਪੱਟੀ ਦੀ ਅਗਵਾਈ ਹੇਠ ਸਾਂਝ ਕੇਂਦਰ ਪੱਟੀ ਵਿਖੇ ਸਕੂਲੀ ਬੱਚਿਆਂ ਨੂੰ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਵੇਈਪੂਈਾ ਦਾ ਐਗਜ਼ੈਕਟਿਵ ਮੈਂਬਰ ਬਣਨ 'ਤੇ ਸਨਮਾਨ

ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਬਲਵਿੰਦਰ ਸਿੰਘ ਵੇਈਾਪੂੰਈ ਦੇ ਆਪਣੇ ਸਾਥੀਆਂ ਨਾਲ ਪਹੁੰਚਣ 'ਤੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵਲੋਂ ਬਾਬਾ ਕੁਲਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਪਿੰਡ ਮੱਲ੍ਹਮੋਹਰੀ ਵਿਖੇ ਸਾਬਕਾ ਸੈਨਿਕ ਐਕਸ਼ਨ ਗਰੁੱਪ ਦੀ ਮੀਟਿੰਗ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਪਿੰਡ ਮੱਲ੍ਹਮੋਹਰੀ ਵਿਖੇ ਸਾਬਕਾ ਸੈਨਿਕ ਐਕਸ਼ਨ ਗਰੁੱਪ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸੋਹਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਸਵੰਤ ਸਿੰਘ ਸੋਹਲ ਨੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਤੇ ਵਿਧਾਇਕ ਡਾ. ਅਗਨੀਹੋਤਰੀ ਦਾ ਕਾਂਗਰਸੀ ਵਰਕਰਾਂ ਵਲੋਂ ਨਿੱਘਾ ਸਵਾਗਤ

ਝਬਾਲ, 5 ਦਸੰਬਰ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਝਬਾਲ ਦੇ ਨਜ਼ਦੀਕੀ ਪਿੰਡ ਬੁਰਜ ਵਿਖੇ ਹਲਕੇ ਦੇ ਪ੍ਰਮੁੱਖ ਸੀ. ਕਾਂਗਰਸੀ ਆਗੂਆਂ ਤੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਬੁਰਜ, ਸਾਬਕਾ ਚੇਅਰਮੈਨ ਗੁਰਬਖਸ਼ ਸਿੰਘ ਬੁਰਜ ਤੇ ਕਰਨਬੀਰ ਸਿੰਘ ਬੁਰਜ ਦੇ ਗ੍ਰਹਿ ਪੁੱਜੇ ...

ਪੂਰੀ ਖ਼ਬਰ »

ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫਤਰ ਰਹਿਣਗੇ ਬੰਦ : ਮੁਲਾਜ਼ਮ ਲੈਣਗੇ ਸਮੂਹਿਕ ਛੁੱਟੀ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮਿ੍ਤਸਰ ਪ੍ਰਸ਼ਾਸਨ ਦੇ ਅੱਜ ਸਾਰੇ ਦਫਤਰ ਬੰਦ ਰਹਿਣਗੇ ਅਤੇ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਜਲੰਧਰ ਦੇ ਰੋਸ ਧਰਨੇ 'ਚ ਸ਼ਾਮਿਲ ਹੋਣਗੇ | ਇਹ ਪ੍ਰਗਟਾਵਾ ਕਰਦਿਆਂ ਡੀ.ਸੀ. ਦਫਤਰ ਇੰਪਲਾਈਜ਼ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 28 ਲੱਖ ਦੀ ਠੱਗੀ ਮਾਰਨ 'ਤੇ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 28 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ, ਦਾਜ 'ਚ ਕਾਰ ਨਾ ਲਿਆਉਣ ਖ਼ਾਤਰ ਕੁੱਟਮਾਰ ਕਰਨ 'ਤੇ ਵਿਆਹੁਤਾ ਦੇ ਪਤੀ ਅਤੇ ਸੱਸ ਅਤੇ ਸਹੁਰੇ ਦੇ ਖ਼ਿਲਾਫ਼ ਦਾਜ ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਬੈਂਕ 'ਚੋਂ ਧੋਖੇ ਨਾਲ 6 ਲੱਖ 47 ਹਜ਼ਾਰ ਰੁਪਏ ਕਢਵਾਉਣ 'ਤੇ 2 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਦੇ ਬੈਂਕ ਦੇ ਖ਼ਾਤੇ 'ਚੋਂ 'ਐਨੀਡੈਸਕ' 6 ਲੱਖ 47 ਹਜ਼ਾਰ ਰੁਪਏ ਕਢਵਾਉਣ 'ਤੇ ਪੁਲਿਸ ਨੇ 2 ਵਿਅਕਤੀਆਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਵਰਕਰਾਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਅਤੇ ਪੱਟੀ ਪੁਲਿਸ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਵਰਕਰਾਂ ਦੇ ਖ਼ਿਲਾਫ਼ ਸਰਕਾਰ ਦੇ ਕੰਮ ਵਿਚ ਮਾਲੀ ਨੁਕਸਾਨ ਅਤੇ ਸਰਕਾਰੀ ਸੇਵਾਵਾਂ ਦੇ ਵਿਚ ਵਿਘਨ ਪਾਉਣ 'ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸਿਵਲ ਹਸਪਤਾਲ ਆਏ ਇਕ ਨੌਜਵਾਨ ਦਾ ਸਪਲੈਂਡਰ ਮੋਟਰਸਾਈਕਲ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ | ਇਸ ਸੰਬੰਧ 'ਚ ਥਾਣਾ ਸਿਟੀ ਵਿਖੇ ਮੋਟਰਸਾਈਕਲ ਦੇ ਮਾਲਕ ਤਰਸੇਮ ਸਿੰਘ ਪੁੱਤਰ ਗਰੀਬ ਸਿੰਘ ਵਾਸੀ ਪਿੰਡ ਵਰਾਣਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਐੱਚ. ਡੀ. ਐੱਫ. ਸੀ. ਲੁੱਟ ਮਾਮਲੇ 'ਚ ਪੁਲਿਸ ਦੇ ਹੱਥ ਖ਼ਾਲੀ

ਤਰਨ ਤਾਰਨ 5 ਦਸੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਤਰਨ ਤਾਰਨ ਦੇ ਜੰਡਿਆਲਾ ਰੋਡ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਵਿਚੋਂ ਪੁਲਿਸ ਦੀ ਵਰਦੀ 'ਚ ਆਏ ਲੁਟੇਰਿਆਂ ਵਲੋਂ 30 ਲੱਖ 65 ਹਜ਼ਾਰ 489 ਰੁਪਏ ਦੀ ਰਕਮ ਲੁੱਟਣ ਦੇ ਮਾਮਲੇ 'ਚ ਫ਼ਰਾਰ ਹੋਏ 2 ਲੁਟੇਰਿਆਂ ਬਾਰੇ ਪਤਾ ਲਗਾਉਣ 'ਚ ਅਜੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਪਲਾਸੌਰ ਕਲੋਨੀਆਂ ਨੇੜੇ ਮੋਟਰਸਾਈਕਲ ਦੀ ਟੱਕਰ ਮਾਰਨ 'ਤੇ ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸੰਬੰਧ 'ਚ ਪੁਲਿਸ ਨੇ ਮੋਟਰਸਾਈਕਲ ਸਵਾਰ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਸਵੰਤ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰਨ 'ਤੇ 5 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਵਾਲੇ 5 ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗੁਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ 4 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 2 ਲੱਖ ਰੁਪਏ ਠੱਗੀ ਮਾਰਨ ਦੇ ਦੋਸ਼ ਹੇਠ 4 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਲਵਪ੍ਰੀਤ ਸਿੰਘ ...

ਪੂਰੀ ਖ਼ਬਰ »

ਸਾਢੇ ਚਾਰ ਲੱਖ ਦੀ ਠੱਗੀ ਮਾਰਨ ਵਾਲੇ ਜੋੜੇ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਸਾਢੇ ਚਾਰ ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਦਿੱਲੀ ਦੇ ਰਹਿਣ ਵਾਲੇ ਇਕ ਜੋੜੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਰਾਕੇਸ਼ ਸ਼ਰਮਾ ਵਲੋਂ ਦਰਜ ਕਰਵਾਈ ਗਈ ...

ਪੂਰੀ ਖ਼ਬਰ »

ਪਾਈਟੈਕਸ 'ਚ ਖਿੱਚ ਦਾ ਕੇਂਦਰ ਬਣੇ ਦੇਵ ਆਨੰਦ ਤੇ ਰਾਜੇਸ਼ ਖੰਨਾ ਨੂੰ ਪੀ-ਕੈਪ ਵੇਚਣ ਵਾਲੇ ਵਿਜੇ ਅਬਰੋਲ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਹਿੰਦੀ ਸਿਨੇਮਾ ਦੇ 'ਸਟਾਈਲ ਆਈਕਾਨ' ਦੇਵ ਆਨੰਦ ਉਰਫ਼ ਧਰਮਦੇਵ ਪਿਸ਼ੌਰੀਮਲ ਆਨੰਦ ਦਾ ਖ਼ਾਸ ਤਰੀਕੇ ਨਾਲ ਬੋਲਣਾ, ਝੁਕ ਕੇ ਲਹਿਰਾਉਂਦੇ ਹੋਏ ਚੱਲਣਾ, ਤੰਗ ਟਰਾਊਜ਼ਰ, ਗਲੇ 'ਚ ਸਕਾਰਫ਼ ਤੇ ਸਿਰ 'ਤੇ ਪੀ-ਕੈਪ (ਟੋਪੀ) ਪਹਿਨਣਾ ...

ਪੂਰੀ ਖ਼ਬਰ »

ਸੈਂਟਰਲ ਐਂਬੂਲੈਂਸ ਸਰਵਿਸ ਫੋਰਸ ਸੰਸਥਾ ਦੇ ਜਵਾਨ ਨਿਭਾਅ ਰਹੇ ਹਨ ਵਿਲੱਖਣ ਸੇਵਾ

ਛੇਹਰਟਾ, 5 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਕਾਲ ਦੌਰਾਨ ਜਿੱਥੇ ਪੂਰੇ ਦੇਸ਼ ਦੀ ਜਨਤਾ ਨੇ ਹੀ ਸੰਤਾਪ ਹੰਢਾਇਆ ਹੈ ਉੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਦੇਸ਼ ਦੀ ਜਨਤਾ ਦੀ ਜਾਨ ਮਾਲ ਦੀ ਰਾਖੀ ਕਰਦੇ ਹੋਏ ਪੂਰੇ ਤਨ-ਮਨ ਦੇ ਨਾਲ ਸੇਵਾਵਾਂ ਨਿਭਾਈਆਂ ਹਨ ...

ਪੂਰੀ ਖ਼ਬਰ »

ਰਾਹੁਲ ਕਤਲ ਕਾਂਡ 'ਚ ਪੁਲਿਸ ਦੋਸ਼ੀਆਂ ਦੀ ਭਾਲ 'ਚ ਕਰ ਰਹੀ ਹੈ ਛਾਪੇਮਾਰੀ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਇਕ ਨੌਜਵਾਨ ਨੂੰ ਅਗਵਾ ਕਰਨ ਉਪਰੰਤ ਉਸਨੂੰ ਨੰਗੇ ਕਰਨ, ਵੀਡੀਓ ਬਣਾਉਣ ਤੇ ਕੁੱਟਮਾਰ ਕਰਨ ਨਾਲ ਹੋਈ ਮੌਤ ਦੇ ਮਾਮਲੇ 'ਚ ਪੁਲਿਸ 5 ਕਥਿਤ ਦੋਸ਼ੀਆਂ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ ਜਦੋਂ ਕਿ ਇਸ ਮਾਮਲੇ 'ਚ ਗਿ੍ਫਤਾਰ ਹੋਰ ਨੌਜਵਾਨਾਂ ...

ਪੂਰੀ ਖ਼ਬਰ »

ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀਂ ਸੁਚੇਤ ਹੋਣ ਦੀ ਲੋੜ-ਉੱਪ ਮੁੱਖ ਮੰਤਰੀ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀਂ ਬਲਕਿ ਸੁਚੇਤ ਹੋਣ ਦੀ ਲੋੜ ਹੈ ਤੇ ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ | ਇਹ ਪ੍ਰਗਟਾਵਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਕਰਨਗੇ ਪਾਈਟੈਕਸ ਦੇ ਸਮਾਪਤੀ ਸਮਾਰੋਹ 'ਚ ਸ਼ਿਰਕਤ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਕੀਤੇ ਜਾ ਰਹੇ 15ਵੇਂ ਪਾਈਟੈਕਸ ਮੇਲੇ ਦੇ 6 ਦਸੰਬਰ ਨੂੰ ਸਮਾਪਤੀ ਸਮਾਰੋਹ 'ਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਹੋਰ ਕੈਬਨਿਟ ਮੰਤਰੀ ਸ਼ਿਰਕਤ ਕਰਨਗੇ | ਅੱਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX