ਤਾਜਾ ਖ਼ਬਰਾਂ


ਇਕ ਵਿਧਾਇਕ, ਇਕ ਪੈਨਸ਼ਨ', ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, ਆਰਡੀਨੈਂਸ ਦੀ ਮੋੜੀ ਫਾਈਲ
. . .  6 minutes ago
ਚੰਡੀਗੜ੍ਹ, 26 ਮਈ (ਗੁਰਪ੍ਰੀਤ)-ਪੰਜਾਬ ਦੀ ਮਾਨ ਸਰਕਾਰ ਵਲੋਂ 'ਇਕ ਵਿਧਾਇਕ, ਇਕ ਪੈਨਸ਼ਨ' ਲਾਗੂ ਕਰਨ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵਲੋਂ ਪਾਸ ਕਰਕੇ...
ਭਾਰਤ 'ਚ ਵੀ 190 ਕਰੋੜ ਤੋਂ ਵਧ ਡੋਜ਼ ਲਗਾਈ ਜਾ ਚੁੱਕੀ ਹੈ: ਪ੍ਰਧਾਨ ਮੰਤਰੀ ਮੋਦੀ
. . .  41 minutes ago
ਨਵੀਂ ਦਿੱਲੀ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ 100 ਤੋਂ ਵਧ ਦੇਸ਼ਾਂ ਨੂੰ ਵੀ ਵੈਕਸੀਨ ਭੇਜੀ ਹੈ। ਕੋਵਿਡ ਵੈਕਸੀਨ ਦੇ ਲਈ ਸਾਡੇ ਇੱਥੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਸੀ ਕਿ ਵਿਦੇਸ਼ੀ ਵੈਕਸੀਨ ਮਿਲ ਜਾਵੇਗੀ ਜਾਂ ਨਹੀਂ ਪਰ...
ਮੋਗਾ: ਮੀਟਰ ਰੀਡਰ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ
. . .  about 1 hour ago
ਮੋਗਾ, 26 ਮਈ (ਗੁਰਦੇਵ ਭਾਮ)-ਮੋਗਾ ਦੇ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼ 'ਚ ਬਿਜਲੀ ਵਿਭਾਗ ਦੇ ਰੀਡਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਮੀਟਰ ਰੀਡਰ ਨੇ ਰਿਸ਼ਵਤ ਲਏ 1000 ਰੁਪਏ ਖਾਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ।
ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਤੇ ਕੈਪਟਨ 'ਤੇ ਵਿੰਨ੍ਹੇ ਨਿਸ਼ਾਨੇ
. . .  about 2 hours ago
ਚੰਡੀਗੜ੍ਹ, 26 ਮਈ-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਨੇ ਕਾਂਗਰਸ ਤੇ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨੇ ਵਿੰਨ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ...
ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ
. . .  about 2 hours ago
ਚੰਡੀਗੜ੍ਹ, 26 ਮਈ (ਲਲਿਤਾ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਿਕ ਇਕ ਪੁਰਾਣੇ ਮਾਮਲੇ 'ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ 'ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਪਿੰਡਾਂ 'ਚ ਆਈ.ਟੀ. ਸੈੱਲ ਖੋਲ੍ਹੇ ਜਾਣਗੇ-ਕੁਲਦੀਪ ਸਿੰਘ ਧਾਰੀਵਾਲ
. . .  about 2 hours ago
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਟਾਂਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਮਾਨ ਸਰਕਾਰ ਵਲੋਂ ਆਈ.ਟੀ. ਸੈੱਲ ਵੀ ਖੋਲ੍ਹੇ ਜਾਣਗੇ, ਜਿਸ ਨਾਲ ਪਿੰਡਾਂ ਦੇ ਨੌਜਵਾਨ ਨੂੰ ਰੁਜ਼ਗਾਰ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਰਮਿਆਨ-ਸਿੱਖਿਆ, ਤਕਨੀਕੀ ਅਤੇ ਕਈ ਹੋਰ ਖ਼ੇਤਰਾਂ 'ਚ ਮਿਲ ਕੇ...
ਪੁਲਿਸ ਦੇ ਭੇਸ 'ਚ ਜਬਰੀ ਖੋਹਾਂ ਕਰਨ ਵਾਲੇ ਨੌਜਵਾਨ ਅਸਲੀ ਪੁਲਿਸ ਵਲੋਂ ਕਾਬੂ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਅਤੇ ਨਸ਼ਾ ਵੇਚਣ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰਡੈਂਟ ਮੁਅੱਤਲ
. . .  about 3 hours ago
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  about 5 hours ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 7 hours ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 8 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 8 hours ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 8 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 8 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 16 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਫਿਰੋਜ਼ਪੁਰ

ਸਵਾਰੀਆਂ ਨਾਲ ਭਰੀ ਬੱਸ ਦਰੱਖ਼ਤ ਨਾਲ ਟਕਰਾਈ, ਚਾਲਕ ਦੀ ਮੌਤ

ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਫਿਰੋਜ਼ਪੁਰ ਲੁਧਿਆਣਾ ਰੋਡ 'ਤੇ ਪ੍ਰਾਈਵੇਟ ਕੰਪਨੀ ਦੀ ਬੱਸ ਦੇ ਅਚਾਨਕ ਦਰੱਖ਼ਤ ਨਾਲ ਟਕਰਾਉਣ ਕਾਰਨ ਬੱਸ ਦੇ ਚਾਲਕ ਦੀ ਮੌਤ ਹੋ ਗਈ | ਜਦਕਿ ਇਸ ਹਾਦਸੇ ਦੌਰਾਨ ਬੱਸ ਦੇ ਕੰਡਕਟਰ ਸਮੇਤ 7 ਜਣੇ ਮਾਮੂਲੀ ਜ਼ਖਮੀ ਹੋ ਜਾਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 4:30 ਵਜੇ ਦੇ ਕਰੀਬ ਫ਼ਿਰੋਜ਼ਪੁਰ ਤੋਂ ਲੁਧਿਆਣਾ ਜਾ ਰਹੀ ਜੇ ਆਰ ਟਰੈਵਲ ਕੰਪਨੀ ਦੀ ਬੱਸ ਦਾ ਇੱਥੇ ਫ਼ਨ ਆਈ ਲੈਂਡ ਦੇ ਨਜ਼ਦੀਕ ਅਚਾਨਕ ਸੰਤੁਲਨ ਵਿਗੜ ਗਿਆ ਤੇ ਤੇਜ਼ ਰਫ਼ਤਾਰ ਬੱਸ ਸੜਕ ਤੋਂ ਹੇਠਾਂ ਉੱਤਰ ਕੇ ਸਫ਼ੈਦੇ ਦੇ ਦਰੱਖ਼ਤ ਨਾਲ ਟੱਕਰਾ ਗਈ, ਜਿਸ ਕਾਰਨ ਬੱਸ ਦਾ ਅਗਲੇ ਹਿੱਸੇ ਅੰਦਰ ਸਫ਼ੈਦੇ ਦਾ ਦਰੱਖ਼ਤ ਧਸ ਗਿਆ ਤੇ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ | ਜਿਸ ਦੇ ਚੱਲਦਿਆਂ ਬੱਸ ਅੰਦਰ ਸਵਾਰ ਕਰੀਬ 40 ਸਵਾਰੀਆਂ 'ਚੋਂ 5 ਤੇ ਬੱਸ ਦੇ ਕੰਡਕਟਰ ਤੇ ਇਕ ਹੋਰ ਸਹਾਇਕ ਮਾਮੂਲੀ ਜ਼ਖ਼ਮੀ ਹੋ ਗਏ | ਇਸ ਮੌਕੇ 'ਤੇ ਬੱਸ ਦਾ ਚਾਲਕ ਅਮਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਰਣੀਆ, ਜ਼ਿਲ੍ਹਾ ਮੋਗਾ ਮੌਕੇ 'ਤੇ ਹੀ ਦਮ ਤੋੜ ਗਿਆ | ਜਦਕਿ ਜ਼ਖ਼ਮੀਆਂ ਦੀ ਪਛਾਣ ਕੰਡਕਟਰ ਬਲਜਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਚੰਨੂਵਾਲਾ (ਮੋਗਾ), ਸਹਾਇਕ ਅਵਤਾਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਖਿੜਕੀਆਂ ਮੁਕਤਸਰ ਤੋਂ ਇਲਾਵਾ ਸਵਾਰੀਆਂ ਕਾਦਰ, ਫ਼ਿਰੋਜ਼, ਸ਼ਲਿੰਦਰ, ਉਪਿੰਦਰ, ਸਲੈਨੂੰ ਵਜੋਂ ਹੋਈ ਹੈ | ਹਾਦਸਾ ਗ੍ਰਸਤ ਉਕਤ ਬੱਸ ਫ਼ਿਰੋਜ਼ਪੁਰ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਲੁਧਿਆਣਾ ਜਾ ਰਹੀ ਸੀ | ਘਟਨਾ ਮੌਕੇ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ | ਇਸ ਮੌਕੇ 'ਤੇ ਥਾਣਾ ਤਲਵੰਡੀ ਭਾਈ ਦੇ ਏ.ਐੱਸ.ਆਈ. ਜਸਪਾਲ ਸਿੰਘ ਦੇ ਆਧਾਰਿਤ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪੁੱਜ ਕੇ ਛਾਣਬੀਣ ਆਰੰਭ ਕਰ ਦਿੱਤੀ ਗਈ | ਥਾਣਾ ਤਲਵੰਡੀ ਭਾਈ ਦੇ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਬੱਸ ਦਾ ਸੰਤੁਲਨ ਵਿਗੜਨ ਦਾ ਕਾਰਨ ਪਤਾ ਨਹੀਂ ਲੱਗ ਸਕਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ |

ਵੋਟਰ ਜਾਗਰੂਕਤਾ ਸੰਬੰਧੀ ਫ਼ਿਰੋਜ਼ਪੁਰ 'ਚ ਸਵੀਪ ਸਾਈਕਲ ਰੈਲੀ ਕੱਢੀ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਗਾਮੀ ਚੋਣਾਂ 'ਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਮਤਦਾਨ ਦੇ ਖੇਤਰ 'ਚ ਮੋਹਰੀ ਜ਼ਿਲ੍ਹੇ ਵਿਚ ਸ਼ੁਮਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਵੋਟਰ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ ਐਤਵਾਰ ਸਵੇਰੇ ...

ਪੂਰੀ ਖ਼ਬਰ »

ਰੋਟਰੀ ਕਲੱਬ ਜ਼ੀਰਾ ਵਲੋਂ ਖ਼ੂਨਦਾਨ ਕੈਂਪ ਲਈ ਮੀਟਿੰਗ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜਿਕ ਸੰਸਥਾ ਰੋਟਰੀ ਕਲੱਬ ਦੀ ਅਹਿਮ ਮੀਟਿੰਗ ਦਾਣਾ ਮੰਡੀ ਜ਼ੀਰਾ ਵਿਖੇ ਹਰਪਾਲ ਸਿੰਘ ਦਰਗਨ ਪ੍ਰਧਾਨ ਰੋਟਰੀ ਕਲੱਬ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰੋਟਰੀ ਕਲੱਬ ਵਲੋਂ ਕਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਤੇ ਕਿਸਾਨ ਸੰਘਰਸ਼ ਦੀ ਜਿੱਤ 'ਤੇ ਕਾਂਗਰਸੀਆਂ ਘਾਰੂ ਦੀ ਅਗਵਾਈ ਹੇਠ ਕੀਤਾ ਫ਼ਤਹਿ ਸਮਾਗਮ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਸਾਲ ਭਰ ਤੱਕੜਾ ਸੰਘਰਸ਼ ਲੜ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਦਰਜ ਕੀਤੀ ਜਿੱਤ ਦੀ ਖ਼ੁਸ਼ੀ 'ਚ ਕਾਂਗਰਸੀਆਂ ਵਲੋਂ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਘਾਰੂ ...

ਪੂਰੀ ਖ਼ਬਰ »

ਵਫ਼ਾ ਨਾ ਹੋਏ ਖੇਡ ਮੰਤਰੀ ਦੇ ਵਾਅਦੇ

ਫ਼ਿਰੋਜ਼ਪੁਰ, 5 ਦਸੰਬਰ (ਗੁਰਿੰਦਰ ਸਿੰਘ) ਵੋਟਾਂ ਦੀ ਰਾਜਸੀ ਖੇਡ 'ਚ ਸਿਆਸੀ ਨੇਤਾ ਖਿਡਾਰੀਆਂ ਨਾਲ ਕਿਵੇਂ ਖੇਡਾਂ ਖੇਡ ਜਾਂਦੇ ਹਨ ਇਸ ਦੀ ਤਾਜ਼ਾ ਮਿਸਾਲ ਕੈਪਟਨ ਸਰਕਾਰ ਵਲੋਂ ਸਰਹੱਦੀ ਸ਼ਹਿਰ ਫ਼ਿਰੋਜ਼ਪੁਰ 'ਚ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਸਿੰਥੈਟਿਕ ਟਰੈਕ, ...

ਪੂਰੀ ਖ਼ਬਰ »

ਬਲਕਾਰ ਸਿੰਘ ਗਿੱਲ ਨੂੰ ਸਿੱਖਿਆ ਵਿਭਾਗ ਲਗਾਇਆ ਜ਼ਿਲ੍ਹਾ ਪਿ੍ੰਟ ਮੀਡੀਆ ਕੋਆਰਡੀਨੇਟਰ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਗਤੀਵਿਧੀਆਂ, ਪ੍ਰਾਪਤੀਆਂ ਅਤੇ ਨੀਤੀਆਂ ਦੇ ਪਸਾਰ ਤੇ ਪ੍ਰਚਾਰ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਸਿੱਖਿਆ ਗਤੀਵਿਧੀਆਂ ਨੂੰ ਮੀਡੀਆ ਰਾਹੀ ਲੋਕਾਂ ਤੱਕ ਪਹੁੰਚਾਉਣ ਲਈ ਦਿੱਤੇ ਨਵੇਂ ...

ਪੂਰੀ ਖ਼ਬਰ »

ਮਾਲ ਅਧਿਕਾਰੀ 6 ਨੂੰ ਡਵੀਜ਼ਨਲ ਕਮਿਸ਼ਨਰ ਦਫ਼ਤਰਾਂ ਤੇ 7 ਨੂੰ ਮਾਲ ਮੰਤਰੀ ਸਾਹਮਣੇ ਜਿਤਾਉਣਗੇ ਰੋਸ- ਆਗੂ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- ਵਿਜੀਲੈਂਸ ਵਲੋਂ ਮਾਲ ਵਿਭਾਗ ਦੇ ਕੁਝ ਅਧਿਕਾਰੀਆਂ ਖ਼ਿਲਾਫ਼ ਕੀਤੀ ਕਾਰਵਾਈ ਨੂੰ ਝੂਠੀ ਅਤੇ ਨਿਰ ਆਧਾਰ ਦੱਸ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜਿਤਾਇਆ ਜਾ ਰਿਹਾ ਰੋਸ ਦਿਨੋ-ਦਿਨ ਵਧਦਾ ਜਾ ...

ਪੂਰੀ ਖ਼ਬਰ »

ਪੰਜਾਬ ਵਾਤਾਵਰਨ ਚੇਤਨਾ ਲਹਿਰ ਵਲੋਂ ਸਮੂਹ ਰਾਜਸੀ ਪਾਰਟੀਆਂ ਨੂੰ ਵਾਤਾਵਰਨ ਨੂੰ ਅਹਿਮ ਮੱੁਦਾ ਬਣਾਏ ਜਾਣ ਲਈ ਜ਼ੋਰ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਦਾ ਗੰਧਲਾ ਹੋ ਰਿਹਾ ਵਾਤਾਵਰਨ, ਮਨੁੱਖੀ ਸਰੀਰ ਲਈ ਆਏ ਦਿਨ ਨਵੀਆਂ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ, ਜਿਸ 'ਤੇ ਗੰਭੀਰ ਚਿੰਤਨ ਕਰਦਿਆਂ 'ਪੰਜਾਬ ਵਾਤਾਵਰਨ ਚੇਤਨਾ ਲਹਿਰ' ਵਲੋਂ ਸਾਂਝਾ ਮਤਾ ਪਾਸ ਕਰਕੇ ਸਮੂਹ ਰਾਜਸੀ ...

ਪੂਰੀ ਖ਼ਬਰ »

ਪਰਚੇ ਕਰਨ ਦੀ ਬਜਾਏ ਵਰਕਰਾਂ ਨੂੰ ਪੱਕਿਆ ਕਰੇ ਪੰਜਾਬ ਸਰਕਾਰ-ਰੇਸ਼ਮ ਸਿੰਘ ਗਿੱਲ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੱਕੇ ਕੀਤੇ ਜਾਣ ਆਦਿ ਹੱਕੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਟਰਾਂਸਪੋਰਟ ਵਿਭਾਗ ਅੰਦਰ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵਲੋਂ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ...

ਪੂਰੀ ਖ਼ਬਰ »

ਵਰਕਰਾਂ ਦੀ ਮਿਹਨਤ ਨਾਲ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਦੀ ਸਥਿਤੀ ਮਜ਼ਬੂਤ-ਵਿਰਕ

ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦਿਆਂ ਦੇਖ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਵਰਕਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਕੀਤੀ ਜਾ ਰਹੀ ਜਨ ਸੰਪਰਕ ਮੁਹਿੰਮ ਨਾਲ ਹਲਕੇ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਡਿਜੀਟਲ ਗਿਆਨ ਦਾ ਪਾਠ ਪੜ੍ਹਾਉਣ ਵਾਲੇ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦਾ ਭਵਿੱਖ ਹਨੇਰੇ 'ਚ

ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਸਿੱਖਿਆ ਦੀ ਪੜ੍ਹਾਈ ਸ਼ੁਰੂ ਕਰਵਾਉਣ ਲਈ ਸਾਲ 2005 ਵਿਚ ਸਮੇਂ ਦੀ ਸਰਕਾਰ ਵਲੋਂ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦੀ ਭਰਤੀ ਵਿੱਦਿਅਕ ਯੋਗਤਾ ਬੀ. ਸੀ.ਏ, ਪੀ. ਜੀ. ਡੀ. ਸੀ. ਏ, ਐੱਮ.ਸੀ.ਏ ...

ਪੂਰੀ ਖ਼ਬਰ »

ਭਾਜਪਾ ਵਲੋਂ ਐੱਸ. ਸੀ. ਮੋਰਚਾ ਦੀ ਮੰਡਲ ਇਕਾਈ ਦਾ ਪੁਨਰਗਠਨ

ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਮੰਡਲ ਤਲਵੰਡੀ ਭਾਈ ਦੇ ਐੱਸ.ਸੀ. ਮੋਰਚੇ ਦਾ ਪੁਨਰਗਠਨ ਕੀਤਾ ਗਿਆ ਹੈ | ਇਸ ਸਬੰਧੀ ਹੋਈ ਇਕੱਤਰਤਾ ਵਿਚ ਭਾਜਪਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਕੁੱਲਗੜ੍ਹੀ, 5 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਲੋਹਗੜ੍ਹ ਦੇ ਨਜ਼ਦੀਕ ਬੀਤੇ ਦਿਨੀਂ ਹੋਏ ਸੜਕ ਹਾਦਸੇ ਵਿਚ ਪਿੰਡ ਕਰਮੂਵਾਲਾ ਦੇ ਨੌਜਵਾਨ ਦਲਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਦੀ ਮੌਤ ਹੋ ਗਈ ਉਸਦੇ ਨਾਲ ਕਾਰ ਚ ਸਵਾਰ ਉਸਦਾ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਚਾਰ ਹੋਰ ਮਾਮਲੇ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਚਾਰ ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲਿਆ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਦੇ ਬੁਲਾਰੇ ਨੇ ਕਰਦਿਆਂ ਦੱਸਿਆ ਕਿ ਕੋਰੋਨਾ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਚੋਰੀ

ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)- ਲੰਘੀ ਰਾਤ ਪਿੰਡ ਕੋਹਰ ਸਿੰਘ ਵਾਲਾ ਵਿਖੇ ਸੇਵਾ ਕੇਂਦਰ 'ਚ ਖੋਲ੍ਹੇ ਗਏ ਡਾਕਖ਼ਾਨੇ 'ਚ ਚੋਰੀ ਹੋਣ ਦੀ ਖ਼ਬਰ ਹੈ | ਬੰਦ ਪਏ ਸੇਵਾ ਕੇਂਦਰ 'ਚ ਅਜੇ ਦੋ ਦਿਨ ਪਹਿਲਾਂ ਹੀ ਡਾਕਖ਼ਾਨੇ ਦਾ ਕੰਮ ਚਲਾਇਆ ਸੀ, ਜਿੱਥੇ ਸਿਰਫ਼ ਡਾਕੀਆਂ ...

ਪੂਰੀ ਖ਼ਬਰ »

ਗੁਰੂਹਰਸਹਾਏ ਵਾਸੀ ਹਰਮਨ ਖੱਤਰੀ ਬਣਿਆ ਮਿਸਟਰ ਉੱਤਰਾਖੰਡ

ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)-ਬਾਡੀ ਬਿਲਡਿੰਗ ਐਸੋਸੀਏਸ਼ਨ ਉੱਤਰਾਖੰਡ ਵਲੋਂ ਮਿਸਟਰ ਉੱਤਰਾਖੰਡ 2021 ਸੀਨੀਅਰ ਬਾਡੀ ਬਿਲਡਿੰਗ ਮੁਕਾਬਲੇ ਕਾਂਸੀ ਪੁਰ ਵਿਖੇ ਕਰਵਾਏ ਗਏ, ਜਿਸ 'ਚ ਗੁਰੂਹਰਸਹਾਏ ਦੇ ਹਰਮਨ ਸਿੰਘ ਖੱਤਰੀ ਨੇ ਬਾਡੀ ਬਿਲਡਿੰਗ ਮੁਕਾਬਲੇ 'ਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਪੰਜਾਬ 'ਚ ਵੱਡੇ ਬਹੁਮਤ ਨਾਲ ਬਣੇਗੀ ਸਰਕਾਰ-ਥਿੰਦ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਆਮ ਆਦਮੀ ਪਾਰਟੀ ਦੇ ਨੈਸ਼ਨਲ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਔਰਤਾਂ ਲਈ ਕੀਤੀ ਗਈ ਗਰੰਟੀ ਦੇ ਤਹਿਤ ਆਮ ਆਦਮੀ ਪਾਰਟੀ ਗੁਰੂਹਰਸਹਾਏ ਵਲੋਂ ਮਲਕੀਤ ਥਿੰਦ ਸੰਯੁਕਤ ਸਕੱਤਰ ਬੀ.ਸੀ ਵਿੰਗ ...

ਪੂਰੀ ਖ਼ਬਰ »

ਜੈ ਮਲਾਪ ਲੈਬੋਰਟਰੀ ਐਸੋਸੀਏਸ਼ਨ ਵਲੋਂ ਕਿ੍ਕਟ ਟੀਮ ਸਪਾਂਸਰ ਖ਼ਾਲਸਾ

ਮਖੂ, 5 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਜੈ ਮਲਾਪ ਲੈਬਾਰਟਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਇਕ ਨਿਵੇਕਲਾ ਕਾਰਜ ਕਰਦਿਆਂ ਜੈ ਮਲਾਪ ਵਲੋਂ ਮਖੂ ਵਿਖੇ ਇਕ ਹੋਣਹਾਰ ਕਿ੍ਕਟ ਟੀਮ ਨੂੰ ਸਪੋਂਸਰ ਕੀਤਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਪੈਨਸ਼ਰਜ਼ ਯੂਨੀਅਨ ਨੇ ਅਹਿਮ ਮੁੱਦੇ ਵਿਚਾਰੇ

ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਗਠਿਤ ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਸ਼ਿਵ ਮੰਦਿਰ ਜ਼ੀਰਾ ਵਿਖੇ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਮੂਹ ...

ਪੂਰੀ ਖ਼ਬਰ »

ਸਰਕਾਰੀ ਬੱਸ ਸਰਵਿਸ 'ਚ ਵਿਘਨ ਪਾਉਣ ਵਾਲੇ ਪ੍ਰਦਰਸ਼ਨਕਾਰੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 5 ਦਸੰਬਰ (ਰਾਕੇਸ਼ ਚਾਵਲਾ)-ਥਾਣਾ ਛਾਉਣੀ ਫ਼ਿਰੋਜ਼ਪੁਰ ਅਧੀਨ ਆਂਉਦੇ ਫ਼ਿਰੋਜ਼ਪੁਰ ਛਾਉਣੀ ਬੱਸ ਸਟੈਂਡ 'ਤੇ ਸਰਕਾਰੀ ਬੱਸ ਸਰਵਿਸ ਵਿਚ ਵਿਘਨ ਪਾਉਣ ਵਾਲੇ ਕੰਟਰੈਕਟ 'ਤੇ ਕੰਮ ਕਰ ਰਹੇ ਪਨਬਸ ਦੇ ਅਣਪਛਾਤੇ ਵਰਕਰਜ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ...

ਪੂਰੀ ਖ਼ਬਰ »

ਸੜਕ ਪੁੱਟਣ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਪੀ.ਡਬਲਯੂ.ਡੀ. ਬੀ.ਐਂਡ.ਆਰ. ਦਫ਼ਤਰ ਵਲੋਂ ਮਿਲੀ ਸ਼ਿਕਾਇਤ ਦੇ ਅਧਾਰ 'ਤੇ ਗੁਰਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਖ਼ਿਲਾਫ਼ ਸੜਕ ਪੁੱਟ ਕੇ ਸਰਕਾਰੀ ਸੰਪਤੀ ਦਾ ਨੁਕਸਾਨ ਕਰਨ ਅਤੇ ਡਿਊਟੀ ਵਿਚ ਵਿਘਨ ਪਾਉਣ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ 60 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਉਸ ਸਮੇਂ ਗੁਰੂਹਰਸਹਾਏ ਪੁਲਿਸ ਨੂੰ ਸਫਲਤਾ ਹਾਸਿਲ ਹੋਈ, ਜਦ ਗੁਰੂਹਰਸਹਾਏ ਪੁਲਿਸ ਵਲੋਂ ਇਕ ਚਾਲੂ 380 ਲੀਟਰ ਲਾਹਣ ਤੇ 60 ...

ਪੂਰੀ ਖ਼ਬਰ »

ਸਰਕਾਰ ਆਉਣ 'ਤੇ ਸਕੂਲ ਕਮੇਟੀਆਂ ਵਲੋਂ ਫ਼ੰਡਾਂ ਦੇ ਨਾਂਅ 'ਤੇ ਲੁੱਟ ਨੂੰ ਪਾਈ ਜਾਵੇਗੀ ਨਕੇਲ-ਸੰਧਾ

ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)- ਪ੍ਰਾਈਵੇਟ ਸਕੂਲਾਂ ਵਲੋਂ ਫ਼ੀਸ ਵਿਚ ਭਾਰੀ ਵਾਧਾ ਕਰ ਕੇ ਪੰਜਾਬ ਸਰਕਾਰ ਵਲੋਂ ਬਣਾਏ ਐਕਟ 2016 ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਦਕਿ ਸਰਕਾਰ ਵਲੋਂ ਐਕਟ 2016 ਜਥੇਬੰਦੀਆਂ ਦੇ ਦਬਾਅ ਪਾਉਣ 'ਤੇ ਬਣਾਇਆ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਪਾਰਟੀ ਵਲੋਂ ਵੱਡਾ ਇਕੱਠ ਕਰ ਕੇ ਵਜਾਇਆ ਚੋਣ ਪ੍ਰਚਾਰ ਦਾ ਬਿਗਲ

ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਅਤੇ ਲੋਕ ਦਰਦ ਤੇ ਲੋੜਾਂ ਨੂੰ ਸਮਝਣ ਵਾਲਾ ਮਿਹਨਤੀ ਤੇ ਬੇਦਾਗ਼ ਆਗੂ ਅਤੇ ਸਰਕਾਰ ਦੇਣ ਦਾ ਦਾਅਵਾ ਕਰ ਲੋਕ ਅਧਿਕਾਰ ਲਹਿਰ ਵਲੋਂ ਪਿੰਡ ਪਿਆਰੇਆਣਾ ਵਿਖੇ ਬਲਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਮੰਡੀ ਪੰਜੇ ਕੇ ਉਤਾੜ ਦੇ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਨ 'ਤੇ ਪੰਜਾਬ ਦੀ ਜਨਤਾ ਲਈ ਫ਼ਾਇਦੇਮੰਦ ਕੀਤੇ ਗਏ ਐਲਾਨਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨੂੰ ...

ਪੂਰੀ ਖ਼ਬਰ »

ਮੰਡੀ ਪੰਜੇ ਕੇ ਉਤਾੜ ਦੇ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਨ 'ਤੇ ਪੰਜਾਬ ਦੀ ਜਨਤਾ ਲਈ ਫ਼ਾਇਦੇਮੰਦ ਕੀਤੇ ਗਏ ਐਲਾਨਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨੂੰ ...

ਪੂਰੀ ਖ਼ਬਰ »

ਸਹਾਇਕ ਪ੍ਰੋਫ਼ੈਸਰ ਅਤੇ ਸਬ-ਇੰਸਪੈਕਟਰ ਭਰਤੀ ਘੁਟਾਲੇ ਦੇ ਮਾਮਲੇ 'ਤੇ ਅਸਤੀਫ਼ਾ ਦੇਣ ਸੰਬੰਧਿਤ ਮੰਤਰੀ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਿੱਥੇ ਘਰ-ਘਰ ਰੁਜ਼ਗਾਰ ਦੇਣ ਦਾ ਲਾਰਾ ਲਾ ਕੇ ਫ਼ੀਸਾਂ ਦੇ ਨਾਂ 'ਤੇ ਬੇਰੁਜ਼ਗਾਰਾਂ ਦੀ ਲੁੱਟ ਕੀਤੀ ਜਾ ਰਹੀ ਹੈ, ਉੱਥੇ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੰਤਰੀ ਇਸ ...

ਪੂਰੀ ਖ਼ਬਰ »

ਆਰੀਆ ਸਮਾਜ ਮੰਦਰ ਅੰਦਰ ਹੋਇਆ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਆਰੀਆ ਸਮਾਜ ਵਲੋਂ ਸੰਸਥਾ ਦੇ ਆਗੂਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਫ਼ਿਰੋਜ਼ਪੁਰ ਸ਼ਹਿਰ ਬਾਸੀ ਗੇਟ ਅੰਦਰ ਗੋਖਲੇ ਹਾਲ ਨਜ਼ਦੀਕ ਸਥਿਤ ਆਰੀਆ ਸਮਾਜ ਮੰਦਰ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਾਣਾ ਸੋਢੀ ਦੀ ਰਹਿਨੁਮਾਈ ਹੇਠ ਸ਼ਹਿਰ ਦਾ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਵਿਕਾਸ-ਬੇਦੀ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਸ਼ਹਿਰ ਦੇ ਲੋਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ...

ਪੂਰੀ ਖ਼ਬਰ »

ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਕੀਤੀ 9 ਦੀ ਸੂਬਾ ਪੱਧਰੀ ਰੋਸ ਰੈਲੀ ਸੰਬੰਧੀ ਮੀਟਿੰਗ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਰਾਣੀ ਪੈਨਸ਼ਨ ਦੀ ਬਹਾਲੀ ਆਦਿ ਹੱਕੀ ਮੰਗਾਂ ਦੀ ਪੂਰਤੀ ਲਈ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰਦੀ ਆ ਰਹੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ, ਜਿਸ 'ਚ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ਨੂੰ ਲੈ ਕੇ ...

ਪੂਰੀ ਖ਼ਬਰ »

17ਵਾਂ ਮੋਹਨ ਲਾਲ ਭਾਸਕਰ ਆਰਟ ਐਂਡ ਥੀਏਟਰ ਫ਼ੈਸਟੀਵਲ ਵਿਲੱਖਣ ਪੈੜਾਂ ਛੱਡਦਾ ਹੋਇਆ ਸਮਾਪਤ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- 17ਵੇਂ ਮੋਹਨ ਲਾਲ ਭਾਸਕਰ ਆਰਟ ਐਂਡ ਥੀਏਟਰ ਫ਼ੈਸਟੀਵਲ ਦੇ ਅੰਤਰਗਤ ਸ੍ਰੀ ਮੋਹਨ ਲਾਲ ਭਾਸਕਰ ਦੀ 79ਵੀਂ ਜਯੰਤੀ ਨੂੰ ਸਮਰਪਿਤ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਚ ਕਰਵਾਇਆ ਗਿਆ ਆਲ ਇੰਡੀਆ ਮੁਸ਼ਾਇਰਾ ਜਿੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX