ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  about 1 hour ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 3 hours ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  about 3 hours ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  about 3 hours ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  about 3 hours ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  about 3 hours ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  about 4 hours ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  about 4 hours ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  about 4 hours ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  about 4 hours ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  about 5 hours ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  about 5 hours ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  about 5 hours ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  about 5 hours ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  about 5 hours ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  about 6 hours ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  about 6 hours ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  about 6 hours ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  about 7 hours ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  about 7 hours ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  about 7 hours ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 8 hours ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  about 8 hours ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  about 8 hours ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਜਗਰਾਓਂ

ਇਯਾਲੀ ਵਲੋਂ ਬੱਦੋਵਾਲ 'ਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਤੇ ਆਧੁਨਿਕ ਖੇਡ ਪਾਰਕ ਦਾ ਨੀਂਹ ਪੱਥਰ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਆਬਾਦੀ ਦੇ ਅਧਾਰ 'ਤੇ ਜਾਰੀ ਵਿੱਤ ਕਮਿਸ਼ਨ ਦੀ ਗ੍ਰਾਂਟ ਰਾਹੀਂ ਹਲਕਾ ਦਾਖਾ ਦੇ ਅਹਿਮ ਪਿੰਡ ਬੱਦੋਵਾਲ (ਲੁਧਿਆਣਾ) ਵਿਖੇ 1.50 ਕਰੋੜ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦੇ ਉਦਘਾਟਨ ਅਤੇ 35 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਆਧੁਨਿਕ ਸਪੋਰਟਸ ਪਾਰਕ ਦਾ ਨੀਂਹ ਪੱਥਰ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਵਲੋਂ ਰੱਖੇ ਗਏ | ਗ੍ਰਾਮ ਪੰਚਾਇਤ ਸਰਪੰਚ ਜਸਪ੍ਰੀਤ ਸਿੰਘ ਦੇ ਯਤਨਾਂ ਨਾਲ ਵਿਕਾਸ ਕੰਮਾਂ ਦੇ ਉਦਘਾਟਨ ਲਈ ਪਹੁੰਚੇ ਐੱਮ.ਐੱਲ.ਏ ਇਯਾਲੀ ਜੁੜੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਬੱਦੋਵਾਲ ਸਮੇਤ ਹਲਕਾ ਦਾਖਾ ਦੇ ਬਹੁਤਾਦ ਪਿੰਡਾਂ 'ਚ ਕੇਂਦਰੀ ਵਿੱਤ ਕਮਿਸ਼ਨ ਦੇ ਫੰਡਾਂ ਰਾਹੀਂ ਵਿਕਾਸ ਹੋ ਰਿਹਾ, ਜਦ ਕਿ ਪੰਜਾਬ ਕਾਂਗਰਸ ਸਰਕਾਰ ਵਿਕਾਸ ਫੰਡ ਭੇਜਣ 'ਚ ਅਸਫ਼ਲ ਰਹੀ | ਇਯਾਲੀ ਕਿਹਾ ਕਿ ਸੱਤ੍ਹਾਧਾਰੀ ਕਾਂਗਰਸ ਸਰਕਾਰ ਨੇ ਹਲਕਾ ਦਾਖਾ 'ਚ ਜ਼ਿਮਨੀ ਚੋਣ ਸਮੇਂ ਤੋਂ ਲੈ ਕੇ ਬਦਲਾ ਲਊ ਭਾਵਨਾ ਨਾਲ ਕੰਮ ਕੀਤਾ, ਜਿਸ ਦੀ ਮਿਸਾਲ ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਉੱਪਰ ਨਾਜਾਇਜ਼ ਪਰਚੇ ਹਨ | ਖੇਤੀ ਕਾਨੂੰਨ ਰੱਦ ਹੋਣ ਦੀ ਵਧਾਈ ਦਿੰਦਿਆਂ ਵਿਧਾਇਕ ਇਯਾਲੀ ਕਿਹਾ ਕਿ ਦੇਸ਼ ਵਿਆਪੀ ਕਿਸਾਨ-ਮਜ਼ਦੂਰ ਅੰਦੋਲਨ ਅੱਗੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਝੁਕਣਾ ਹੀ ਪੈਣਾ ਸੀ, ਕਿਉਂਕਿ ਤਿੰਨੇ ਕਾਨੂੰਨ ਕਿਸਾਨਾਂ ਦੇ ਨਾਲ ਪੂਰੇ ਦੇਸ਼ ਦੇ ਹਿਤਾਂ ਵਿਚ ਨਹੀਂ | ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ, ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ, ਨੌਕਰੀਆਂ, ਅਜੇ ਕਾਫ਼ੀ ਕੁਝ ਹੋਰ ਹੋਣਾ ਬਾਕੀ ਹੈ | ਪਿੰਡ ਬੱਦੋਵਾਲ 'ਚ ਬਹੁ-ਕਰੋੜੀ ਵਿਕਾਸ ਕੰਮਾਂ ਦੇ ਉਦਘਾਟਨ ਸਮੇਂ ਪੁਸ਼ਪਿੰਦਰ ਸਿੰਘ ਬੱਦੋਵਾਲ, ਸਾਬਕਾ ਸਰਪੰਚ ਅਮਰ ਸਿੰਘ, ਪੰਚ ਮੱਘਰ ਸਿੰਘ, ਪੰਚ ਸਿਮਰਨ ਕੌਰ, ਪੰਚ ਬਲਵੰਤ ਸਿੰਘ, ਪੰਚ ਬਲਜਿੰਦਰ ਸਿੰਘ, ਪਿ੍ੰਸ ਬੱਦੋਵਾਲ, ਵਰਿੰਦਰ ਸਿੰਘ ਭੰਗੂ, ਪਰਮਜੀਤ ਸਿੰਘ, ਗੁਰਮੇਲ ਸਿੰਘ, ਬਲਜੀਤ ਸਿੰਘ ਪ੍ਰਧਾਨ, ਅੰਮਿ੍ਤਪਾਲ ਸਿੰਘ, ਗੋਪੀ ਪ੍ਰਧਾਨ, ਸੁਖਜੀਤ ਸਿੰਘ, ਮਨਿੰਦਰ ਕੌਰ, ਗੁਰਮੀਤ ਕੌਰ, ਸੂਬੇਦਾਰ ਬੁੱਧ ਸਿੰਘ, ਮਿੰਟੂ ਪ੍ਰਧਾਨ, ਲਖਵੀਰ ਸਿੰਘ ਬੋਪਾਰਾਏ, ਤਰਲੋਚਨ ਸਿੰਘ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਪਰਮਜੀਤ ਪੰਮਾ, ਗੁਰਪ੍ਰੀਤ ਸਿੰਘ ਘੁੱਗੀ, ਸੁਖਮਿੰਦਰ ਸਿੰਘ, ਰਵੀ, ਬਲਵਿੰਦਰ ਸਿੰਘ, ਪੰਮਾ ਟੇਲਰ, ਅਮਰਜੀਤ ਸਿੰਘ, ਗੱਬਰ, ਸੋਨੀ, ਲੱਖੀ, ਯਾਦਵਿੰਦਰ ਸਿੰਘ, ਮੋਹਨ ਸਿੰਘ, ਰਘਵੀਰ ਸਿੰਘ, ਜਸਪ੍ਰੀਤ ਗਰੇਵਾਲ, ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਕੌਰ, ਪਰਮਿੰਦਰ ਸਿੰਘ, ਰਣਜੀਤ ਸਿੰਘ ਆਦਿ ਮੌਜੂਦ ਸਨ |

-ਕਾਂਸਟੇਬਲ ਭਰਤੀ ਮਾਮਲਾ- ਸੰਯੁਕਤ ਪੀ.ਪੀ. ਬੇਰੁਜ਼ਗਾਰ ਸੰਘਰਸ਼ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ 'ਚ 10 ਨੂੰ ਚੰਨੀ ਦਾ ਘਰ ਘੇਰਨ ਦਾ ਫ਼ੈਸਲਾ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)-ਪੁਲਿਸ ਕਾਂਸਟੇਬਲ ਭਰਤੀ 'ਚ ਹੋਏ ਘੁਟਾਲੇ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਪੀ.ਪੀ. ਬੇਰੁਜਗਾਰ ਸੰਘਰਸ਼ ਮੋਰਚੇ ਦੀ ਸੂਬਾ ਕਮੇਟੀ ਅਤੇ ਨੌਜਵਾਨ ਭਾਰਤ ਸਭਾ ਦੀ ਜਗਰਾਉਂ ਵਿਖੇ ਮੀਟਿੰਗ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ ਯੁਵਕ ਤੇ ਵਿਰਾਸਤੀ ਮੇਲੇ 'ਚ ਮਾਰੀਆਂ ਮੱਲਾਂ

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਬੀ ਦੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ (ਫਿਰੋਜ਼ਪੁਰ) ਵਿਖੇ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ...

ਪੂਰੀ ਖ਼ਬਰ »

14 ਦੀ ਕਿਲੀ ਚਾਹਲਾਂ ਰੈਲੀ ਨੂੰ ਲੈ ਕੇ ਅਕਾਲੀ-ਬਸਪਾ ਵਰਕਰਾਂ 'ਚ ਭਾਰੀ ਉਤਸ਼ਾਹ-ਭੁਮਾਲ, ਹਾਂਸ

ਸਿੱਧਵਾਂ ਬੇਟ, 6 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ੋਨ ਇੰਚਾਰਜ ਮਨਜਿੰਦਰ ਸਿੰਘ ਬਿੰਦਾ ਭੁਮਾਲ ਅਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਹਾਂਸ ਨੇ ਅੱਜ ਲਾਗਲੇ ਪਿੰਡ ਮੁਦਾਰਪੁਰਾ ਵਿਖੇ ਅਕਾਲੀ-ਬਸਪਾ ਵਰਕਰਾਂ ਨਾਲ 14 ਦਸੰਬਰ ਨੂੰ ਕਿਲੀ ...

ਪੂਰੀ ਖ਼ਬਰ »

ਘਰ 'ਚੋਂ ਐਕਟਿਵਾ, ਸੋਨੇ ਸਮੇਤ ਨਕਦੀ ਚੋਰੀ

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ 'ਚ ਚੋਰ ਗਰੋਹ ਵਲੋਂ ਇਕ ਮਕਾਨ ਨੂੰ ਨਿਸ਼ਾਨਾ ਬਣਾ ਕੇ ਕਰੀਬ 3 ਲੱਖ ਦੀ ਚੋਰੀ ਕੀਤੀ ਗਈ | ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਨਜ਼ਦੀਕ ਰਾਣਾ ਮੋਟਰ ਗੈਰਿਜ ਦੇ ਪਿਛਲੇ ਪਾਸੇ ਜਗਤਾਰ ਸਿੰਘ ਔਲਖ ਪੁੱਤਰ ...

ਪੂਰੀ ਖ਼ਬਰ »

ਧਰਨਾ ਲਗਾ ਕੇ ਨਸ਼ਾ ਪੀੜਤਾਂ ਨੇ ਦਵਾਈ ਮੰਗੀ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਦੇ ਨਸ਼ਾ ਛਡਾਊ ਕੇਂਦਰ 'ਚੋਂ ਨਸ਼ਾ ਛੱਡਣ ਦੀ ਦਵਾਈ ਨਾ ਮਿਲਣ ਕਾਰਨ ਖਫ਼ਾ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੇ ਅੱਜ ਜਗਰਾਉਂ ਦੇ ਤਹਿਸੀਲ ਰੋਡ 'ਤੇ ਧਰਨਾ ਦੇ ਕੇ ਰੋਸ ਪ੍ਰਗਟਾਇਆ | ਇਥੇ ਜ਼ਿਕਰਯੋਗ ਹੈ ਕਿ ਨਸ਼ਾ ਛਡਾਊ ...

ਪੂਰੀ ਖ਼ਬਰ »

ਮਾਲ ਮਹਿਕਮੇ ਦੀ ਹੜਤਾਲ ਹੋਈ ਲੰਬੀ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਚੌਕਸੀ ਵਿਭਾਗ ਵਲੋਂ ਮਹਿਲਪੁਰ ਦੇ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੀ ਭਿ੍ਸ਼ਟਾਚਾਰ ਮਾਮਲੇ 'ਚ ਗਿ੍ਫ਼ਤਾਰੀ ਬਾਅਦ ਪੰਜਾਬ ਰੈਵੇਨਿਊ ਅਫ਼ਸਰਜ਼ ਐਸੋਸੀਏਸ਼ਨ ਦਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਪਿਓ-ਪੁੱਤ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ

ਗੁਰੂਸਰ ਸੁਧਾਰ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਸ਼ਿਕਾਇਤਕਰਤਾ ਅਜਮੇਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਸੁਧਾਰ (ਪੱਤੀ ਧਾਲੀਵਾਲ) ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਗੁਰਜੋਤ ਸਿੰਘ ਪੁੱਤਰ ਹਰਜਿੰਦਰ ਸਿੰਘ ਅਤੇ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਲੜਕੀ ਅਤੇ ਉਸ ਦੇ ਭਰਾ ਵਿਰੁੱਧ ਦਰਜ ਮਾਮਲੇ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਥਾਣਾ ਸਿੱਧਵਾਂ ਬੇਟ 'ਚ ਰੋਸ ਮੁਜ਼ਾਹਰਾ

ਸਿੱਧਵਾਂ ਬੇਟ, 6 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁੁਲਿਸ ਵਲੋਂ ਲਾਗਲੇ ਪਿੰਡ ਗੋਰਸੀਆਂ ਖਾਨ ਮੁਹੰਮਦ ਦੇ ਕਾਂਗਰਸੀ ਆਗੂ ਬਲਜੀਤ ਸਿੰਘ ਪੁੱਤਰ ਸਵ: ਅਜੈਬ ਸਿੰਘ ਦੇ ਬਿਆਨਾਂ 'ਤੇ ਉਸ ਦੀ ਪੱਗ ਲਾਹੁਣ ਅਤੇ ਬੇਇੱਜ਼ਤ ਕਰਨ ਦੇ ਦੋਸ਼ ਹੇਠ ਪਿੰਡ ...

ਪੂਰੀ ਖ਼ਬਰ »

25 ਕਿਲੋ ਭੁੱਕੀ ਸਣੇ ਔਰਤ ਕਾਬੂ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਲਈ ਵਿਸ਼ੇਸ਼ ਚੈਕਿੰਗ ਸਮੇਂ ਸਬ-ਇੰਸਪੈਕਟਰ ਜਨਕ ਰਾਜ, ਥਾਣੇਦਾਰ ਇਕਬਾਲ ਸਿੰਘ ਦੀ ਸੀ.ਆਈ.ਏ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਮੁਖਬਰ ਇਤਲਾਹ ਦਿੱਤੀ ਕਿ ਰਾਣੀ ਕੌਰ ਪ੍ਰਚੂਨ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਕਰਜ਼ਾ ਮੁਆਫ਼ੀ ਦਾ ਵਾਅਦਾ ਯਾਦ ਕਰਵਾਇਆ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਅੱਜ ਇੱਥੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਇਕ ਮੰਗ ਪੱਤਰ 'ਚ ਪਾਰਟੀ ਨੂੰ ਕਿਸਾਨੀ ਕਰਜ਼ਿਆਂ ਤੋਂ ਮੁਕਤੀ ਦਾ ਵਾਅਦਾ ਯਾਦ ਕਰਵਾਇਆ | ਜਥੇਬੰਦੀ ਦੇ ਪ੍ਰਧਾਨ ਕਾਮਰੇਡ ਹਰਦੇਵ ਸਿੰਘ ਸੰਧੂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰਾਏਕੋਟ 'ਚ ਬਲੱਡ ਬੈਂਕ ਸਥਾਪਿਤ ਕਰਨ ਸੰਬੰਧੀ ਸਮਾਜ ਸੇਵੀਆਂ ਨੇ ਆਵਾਜ਼ ਉਠਾਈ

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸੁਖਵਿੰਦਰ ਸਿੰਘ ਹਲਵਾਰਾ ਦੀ ਅਗਵਾਈ ਹੇਠ ਰਾਏਕੋਟ ਵਿਖੇ ਬਲੱਡ ਬੈਂਕ ਸਥਾਪਿਤ ਕਰਨ ਸੰਬੰਧੀ ਐੱਸ.ਡੀ.ਐੱਮ ਰਾਏਕੋਟ ਅਤੇ ਸਿਵਲ ਹਸਪਤਾਲ ਰਾਏਕੋਟ ਦੇ ਐੱਸ.ਐੱਮ.ਓ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

27ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ- ਭਾਈ ਲੱਖਾ

ਹਠੂਰ, 6 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਬਾਨੀ ਮੁੱਖ ਸੇਵਾਦਾਰ ਮਰਹੂਮ ਬਾਬਾ ਜੋਰਾ ਸਿੰਘ ਲੱਖਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਿਕ ਦਿਹਾੜੇ ਦੀ ਯਾਦ 'ਚ 27 ਸਾਲਾਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਨ ਦਿਵਸ ਮਨਾਇਆ

ਜਗਰਾਉਂ, 6 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ ਅੰਬੇਡਕਰ ਦਾ ਨਗਰ ਕੌਂਸਲ ਜਗਰਾਉਂ ਵਿਖੇ ਮਹਾਂ ਪ੍ਰੀ-ਨਿਰਵਾਨ ਦਿਵਸ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਸਨ | ਇਸ ਦੌਰਾਨ ...

ਪੂਰੀ ਖ਼ਬਰ »

ਪਿੰਡ ਗੁੜੇ ਵਿਖੇ ਡਾ. ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ

ਚੌਂਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਭਗਤ ਰਵਿਦਾਸ ਪਿੰਡ ਗੁੜੇ ਵਿਖੇ ਡਾ. ਭੀਮ ਰਾਓ ਅੰਬੇਡਕਰ ਫਾਊਾਡੇਸ਼ਨ ਵਲੋਂ ਪ੍ਰਧਾਨ ਡਾ. ਸਤਵਿੰਦਰ ਸਿੰਘ ਗੁੜੇ ਦੀ ਅਗਵਾਈ ਵਿਚ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ 9 ਅਹਿਮ ਮੰਗਾਂ ਨੂੰ ਬਿਨਾਂ ਸ਼ਰਤ ਜਲਦੀ ਪੂਰਾ ਕਰੇ-ਪ੍ਰਧਾਨ ਮੋਰਕਰੀਮਾਂ

ਚੌਂਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ ਚੌਂਕੀਮਾਨ ਤੇ ਦਸਮੇਸ਼ ਕਿਸਾਨ-ਮਜ਼ਦੂਰ ਯੁੂਨੀਅਨ ਦੀ ਅਗਵਾਈ 'ਚ ਕਾਮਾਗਾਟਾਮਾਰੂ ਯਾਦਗਾਰੀ ਕਮੇਟੀ ਤੇ ਪੇਂਡੂ ਮਜ਼ਦੂਰ ਯੁੂਨੀਅਨ ...

ਪੂਰੀ ਖ਼ਬਰ »

ਅਵਤਾਰ ਸਿੰਘ ਚੀਮਨਾ ਨੇ ਜਗਰਾਉਂ 'ਚ ਦਫ਼ਤਰ ਖੋਲਿ੍ਹਆ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)-ਚੋਣਾਂ ਨੂੰ ਲੈ ਕੇ ਜਗਰਾਉਂ ਸੰਭਾਵੀਂ ਉਮੀਦਵਾਰਾਂ ਵਲੋਂ ਸਰਗਰਮੀਆਂ ਦਿਨੋਂ-ਦਿਨ ਤੇਜ਼ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ਇੱਥੋਂ ਕਾਂਗਰਸੀ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਮੰਨੇ ਜਾਂਦੇ ਕਾਂਗਰਸ ਪਾਰਟੀ ਦੇ ਐੱਨ.ਆਰ.ਆਈ. ...

ਪੂਰੀ ਖ਼ਬਰ »

ਅੰਬੇਡਕਰ ਭਵਨ 'ਚ ਡਾ: ਭੀਮ ਰਾਓ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਸਮੇਂ ਡਾ: ਬੀ.ਆਰ ਅੰਬੇਦਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਮੰਡੀ ਮੁੱਲਾਂਪੁਰ-ਦਾਖਾ ਵਲੋਂ ਅੰਬੇਡਕਰ ਭਵਨ ਵਿਖੇ ...

ਪੂਰੀ ਖ਼ਬਰ »

ਹੰਬੜਾਂ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ

ਹੰਬੜਾਂ, 6 ਦਸੰਬਰ (ਹਰਵਿੰਦਰ ਸਿੰਘ ਮੱਕੜ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਹੰਬੜਾਂ ਵਿਖੇ ਸਿੰਘ ਸਾਹਿਬ, ਜਥੇਦਾਰ ਪਿਆਰਾ ਸਿੰਘ 96 ਕਰੋੜੀ ਬੁੱਢਾ ਦਲ ਦੇ ਅਸਥਾਨ 'ਤੇ ਨਗਰ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਧਾਰਮਿਕ ...

ਪੂਰੀ ਖ਼ਬਰ »

ਪ੍ਰਧਾਨ ਰਾਣਾ ਵਲੋਂ ਗਾਂਧੀ ਮੁਹੱਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਜਗਰਾਉਂ, 6 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਵਾਰਡ ਨੰਬਰ-10 ਦੇ ਗਾਂਧੀ ਮੁਹੱਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਵਲੋਂ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮੁਹੱਲੇ ਦੀ ਗਲੀ ਨੀਵੀਂ ਹੋਣ ਕਾਰਨ ਬਰਸਾਤਾਂ ...

ਪੂਰੀ ਖ਼ਬਰ »

ਆਲੀਵਾਲ ਦੇ ਕਿ੍ਕਟ ਟੂਰਨਾਮੈਂਟ 'ਚ ਭਰੋਵਾਲ ਕਲਾਂ ਦੇ ਗੱਭਰੂਆਂ ਨੇ ਜਿੱਤੀ ਟਰਾਫ਼ੀ

ਭੂੰਦੜੀ, 6 ਦਸੰਬਰ (ਕੁਲਦੀਪ ਸਿੰਘ ਮਾਨ)-ਲਾਗਲੇ ਪਿਡ ਆਲੀਵਾਲ ਵਿਖੇ ਆਲੀਵਾਲ ਯਾਦਗਾਰ ਟਰੱਸਟ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਈਆ ਗਿਆ | ਜਿਸ 'ਚ 8 ਟੀਮਾਂ ਨੇ ਭਾਗ ਲਿਆ ਅਤੇ ਭਰੋਵਾਲ ਕਲਾਂ ਨੇ ਆਲੀਵਾਲ ਦੇ ਗੱਭਰੂਆਂ ਨੂੰ ਹਰਾ ਕੇ ...

ਪੂਰੀ ਖ਼ਬਰ »

ਅਵਤਾਰ ਸਿੰਘ ਚੀਮਨਾ ਨੇ ਜਗਰਾਉਂ 'ਚ ਦਫ਼ਤਰ ਖੋਲਿ੍ਹਆ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)-ਚੋਣਾਂ ਨੂੰ ਲੈ ਕੇ ਜਗਰਾਉਂ ਸੰਭਾਵੀਂ ਉਮੀਦਵਾਰਾਂ ਵਲੋਂ ਸਰਗਰਮੀਆਂ ਦਿਨੋਂ-ਦਿਨ ਤੇਜ਼ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ਇੱਥੋਂ ਕਾਂਗਰਸੀ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਮੰਨੇ ਜਾਂਦੇ ਕਾਂਗਰਸ ਪਾਰਟੀ ਦੇ ਐੱਨ.ਆਰ.ਆਈ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਤੀਜੀ ਗਾਰੰਟੀ ਦੀ ਮੁਹਿੰਮ ਦਾ ਰਾਏਕੋਟ ਵਿਖੇ ਆਗਾਜ਼

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਦਾ ਨਗਰ ਕੌਂਸਲ ਰਾਏਕੋਟ ਦੇ ਵਾਰਡ ਨੰਬਰ-13 ਵਿਖੇ ਆਗਾਜ਼ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏਕੋਟ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ 'ਚ ਦਸਤਾਰ ਮੁਕਾਬਲੇ

ਹਠੂਰ, 6 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਮਨਾਏ ਜਾ ਰਹੇ ਚਿਲਡਰਨਜ਼ ਵੀਕ ਦੀ ਸਮਾਪਤੀ ਮੌਕੇ ਸਕੂਲ 'ਚ ਅਲੱਗ-ਅਲੱਗ ਹਾਊਸਜ਼ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਲੜਕੀਆਂ ਨੇ ਬਹੁਤ ਹੀ ਸੋਹਣੇ ਡਿਜ਼ਾਇਨ ਬਣਾ ਕੇ ਕ੍ਰਮਵਾਰ ...

ਪੂਰੀ ਖ਼ਬਰ »

ਕਾਮਰਸ ਵਿਭਾਗ ਨੇ ਵੋਟਰ ਸਿੱਖਿਆ ਵਿਸਤਾਰ ਭਾਸ਼ਨ ਕਰਵਾਇਆ

ਦੋਰਾਹਾ, 6 ਦਸੰਬਰ (ਜਸਵੀਰ ਝੱਜ)-ਦੋਰਾਹਾ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਨਿਰਲੇਪ ਕੌਰ ਦੀ ਅਗਵਾਈ ਹੇਠ ਕਾਮਰਸ ਵਿਭਾਗ ਵਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸਿੱਖਿਆ ਲਈ ਮੁਹਿੰਮ ਤਹਿਤ ਵਿਸਤਾਰ ਭਾਸ਼ਨ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲਾਂ, ਨਾਜਾਇਜ਼ ਅਸਲ੍ਹੇ ਸਮੇਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਖੰਨਾ, 6 ਦਸੰਬਰ (ਮਨਜੀਤ ਧੀਮਾਨ)-ਸੀ.ਆਈ.ਏ ਸਟਾਫ਼ ਖੰਨਾ ਪੁਲਿਸ ਨੇ 2 ਚੋਰੀਸ਼ੁਦਾ ਮੋਟਰਸਾਈਕਲਾਂ, ਨਾਜਾਇਜ਼ ਅਸਲ੍ਹੇ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-2 ਖੰਨਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ 'ਚ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਕਿਸਾਨ ਪਰਗਟ ਸਿੰਘ ਦਾ ਪਰਿਵਾਰ ਸਨਮਾਨਿਤ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਨਵਾਂ ਪਿੰਡ (ਰਾਮਗੜ੍ਹ) ਦੇ ਕਿਸਾਨ ਪਰਗਟ ਸਿੰਘ ਦੇ ਪਰਿਵਾਰ ਨੂੰ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ¢ ਗੁਰਦੀਪ ਸਿੰਘ ਦੀਪਾ ਤੇ ...

ਪੂਰੀ ਖ਼ਬਰ »

ਐੱਸ. ਸੀ. ਡਿਪਾਰਟਮੈਂਟ ਕਾਂਗਰਸ ਕਮੇਟੀ ਵਲੋਂ ਡਾ. ਅੰਬੇਡਕਰ ਦੀ ਬਰਸੀ 'ਤੇ ਸ਼ਰਧਾਂਜਲੀ

ਸਮਰਾਲਾ, 6 ਦਸੰਬਰ (ਕੁਲਵਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ.ਡਿਪਾਰਟਮੈਂਟ ਦੇ ਚੇਅਰਮੈਨ ਡਾਕਟਰ ਰਾਜ ਕੁਮਾਰ ਵਿਧਾਇਕ ਚੱਬੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਸਮਰਾਲਾ ਵਿਖੇ ਜ਼ਿਲ੍ਹਾ ਚੇਅਰਮੈਨ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟ੍ਰਾਂਸਕੋ ਡਵੀਜ਼ਨ ਦੋਰਾਹਾ ਦੀ ਮਹੀਨਾਵਾਰ ਮੀਟਿੰਗ

ਦੋਰਾਹਾ, 6 ਦਸੰਬਰ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਪਿਛਲੇ ਸੰਘਰਸ਼ਾਂ ਦੀਆਂ ਪ੍ਰਾਪਤੀਆਂ ਅਤੇ ਅਗਲੇ ਸੰਘਰਸ਼ਾਂ ਦੀ ਤਿਆਰੀ ਲਈ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟ੍ਰਾਂਸਕੋ ਡਵੀਜ਼ਨ ਦੋਰਾਹਾ ਦੀ ਮਹੀਨਾਵਾਰ ਮੀਟਿੰਗ ਸਰਬਜੀਤ ਸਿੰਘ ਘੁਡਾਣੀ ਕਲ੍ਹਾਂ ਦੀ ...

ਪੂਰੀ ਖ਼ਬਰ »

ਐਨ.ਐੱਚ.ਐਮ. ਮੁਲਾਜ਼ਮਾਂ ਨੇ ਮੰਤਰੀ ਗੁਰਕੀਰਤ ਦੀ ਕੋਠੀ ਦੇ ਬਾਹਰ ਰਸੂਲੜਾ ਨੰੂ ਮੰਗ ਪੱਤਰ ਦਿੱਤਾ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਪੱਕਾ ਕਰਨ ਦੀ ਮੰਗ ਨੂੰ ਲੈ ਕੇ 16 ਨਵੰਬਰ ਤੋਂ ਲਗਾਤਾਰ ਰੋਸ ਮੁਜ਼ਾਹਰੇ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਲਾਇਆ ¢ ਐਸੋਸੀਏਸ਼ਨ ਦੇ ਆਗੂ ਡਾ. ...

ਪੂਰੀ ਖ਼ਬਰ »

ਦਰਜਨ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਦੋਰਾਹਾ, 6 ਦਸੰਬਰ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ ਅਤੇ ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਡਾ: ਜਸਪ੍ਰੀਤ ਸਿੰਘ ਬੀਜਾ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਪੰਜਾਬ ...

ਪੂਰੀ ਖ਼ਬਰ »

ਡਾਇਰੈਕਟਰ ਵਲੋਂ ਸਿਰਥਲਾ ਪਿੰਡ ਦੇ ਖੇਡ ਮੈਦਾਨ ਲਈ 5 ਲੱਖ ਦਾ ਚੈੱਕ ਪੰਚਾਇਤ ਨੂੰ ਭੇਟ

ਪਾਇਲ/ਜੌੜੇਪੁਲ ਜਰਗ, 6 ਦਸੰਬਰ (ਨਿਜ਼ਾਮਪੁਰ/ਪਾਲਾ ਰਾਜੇਵਾਲੀਆ)-ਕਾਂਗਰਸ ਸਰਕਾਰ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ | ਇਸ ਲਈ ਪਿੰਡਾਂ ਦੇ ਵਿਕਾਸ ਵਾਸਤੇ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ¢ ਇਹ ਪ੍ਰਗਟਾਵਾ ਮਿਲਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ ਪਾਰਟੀ ਤੋਂ ਹੋਏ ਨਾਰਾਜ਼

ਦੋਰਾਹਾ, 6 ਦਸੰਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਰਾਹਾ ਹਲਕੇ ਤੋਂ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਅੱਜ-ਕੱਲ੍ਹ ਆਪਣੀ ਸਿਆਸੀ ਪਾਰਟੀ ਤੋਂ ਕਾਫ਼ੀ ਨਾਰਾਜ਼ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਵੀਲ੍ਹ ਚੇਅਰਾਂ ਮੁਫ਼ਤ ਵੰਡੀਆਂ

ਮਾਛੀਵਾੜਾ ਸਾਹਿਬ, 6 ਦਸੰਬਰ (ਸੁਖਵੰਤ ਸਿੰਘ ਗਿੱਲ)-ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਲੋੜਵੰਦ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਵੀਲ੍ਹ ਚੇਅਰਾਂ ਅਤੇ ਹੋਰ ਸਮਾਨ ਦੀ ਵੰਡ ਸਥਾਨਕ ਕਮਿਊਨਿਟੀ ਸੈਂਟਰ ਵਿਖੇ ਸਮਾਰੋਹ ਦੌਰਾਨ ਕੀਤੀ | ਉਪਰੋਕਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX