ਰਾਜਪੁਰਾ, 6 ਦਸੰਬਰ (ਜੀ.ਪੀ. ਸਿੰਘ)-ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਾਡਲ ਸ਼ੰਭੂ ਥਾਣੇ ਦੀ 2.50 ਕਰੋੜ ਦੀ ਲਾਗਤ ਨਾਲ 1.25 ਏਕੜ ਰਕਬੇ 'ਚ ਨਵੀਂ ਬਣਾਈ ਗਈ ਅਤਿ ਆਧੁਨਿਕ ਇਮਾਰਤ ਦਾ ਲੋਕ ਅਰਪਣ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਜੀ.ਪੀ. ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਪੀ. ਐਸ. ਪੀ. ਸੀ. ਐਲ. ਦੇ ਡਾਇਰੈਕਟਰ ਪ੍ਰਬੰਧਕੀ ਗਗਨਦੀਪ ਸਿੰਘ ਜਲਾਲਪੁਰ, ਆਈ.ਜੀ ਪਟਿਆਲਾ ਮੁਖਵਿੰਦਰ ਸਿੰਘ ਛੀਨਾ, ਐਸ. ਐਸ. ਪੀ. ਹਰਚਰਨ ਸਿੰਘ ਭੁੱਲਰ ਵੀ ਮੌਜੂਦ ਸਨ | ਇਸ ਮੌਕੇ ਉੱਪ ਮੁੱਖ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਉੱਪਰ ਪੰਜਾਬ ਦਾ ਇਹ ਪਹਿਲਾ ਥਾਣਾ ਹੈ | ਉਨ੍ਹਾਂ ਦੱਸਿਆ ਕਿ ਸ਼ੰਭੂ ਥਾਣੇ ਦੀ ਨਵੀਂ ਦੋ ਮੰਜ਼ਿਲਾ ਇਮਾਰਤ ਦੀ ਕਰੀਬ 1.25 ਏਕੜ 'ਚ ਉਸਾਰੀ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵਲੋਂ 2 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਹੈ | ਇਕੱਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ | ਇਸ ਮੌਕੇ ਉਨ੍ਹਾਂ ਨਾਲ ਮੌਜੂਦ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਸ਼ੰਭੂ ਥਾਣੇ ਦੀ ਇਹ ਨਵੀਂ ਇਮਾਰਤ ਸਾਰੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ ਜਿਥੇ ਕਿ ਆਮ ਪਬਲਿਕ ਦੀ ਸਹੂਲਤ ਲਈ ਹੈਲਪ ਡੈਸਕ ਬਣਾਇਆ ਗਿਆ ਹੈ ਜਿਥੋਂ ਆਮ ਲੋਕ ਆਪਣੀਆਂ ਦਰਖਾਸਤਾਂ ਅਤੇ ਮੁਕੱਦਮਿਆਂ ਨਾਲ ਸਬੰਧਤ ਸੂਚਨਾ ਪ੍ਰਾਪਤ ਕਰ ਸਕਣਗੇ | ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਕਸੀਐਨ ਪਰਮਜੀਤ ਤੇ ਵਿਨੋਦ ਪਰਾਸ਼ਰ, ਜ਼ਿਲ੍ਹਾ ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਾਟਸਰ, ਨਗਰ ਪੰਚਾਇਤ ਘਨੌਰ ਪ੍ਰਧਾਨ ਨਰਭਿੰਦਰ ਸਿੰਘ, ਬਲਾਕ ਸੰਮਤੀ ਚੇਅਰਮੈਨ ਜਗਦੀਪ ਸਿੰਘ ਚਪੜ, ਹਰਦੀਪ ਸਿੰਘ ਲਾਡਾ, ਜਗਰੂਪ ਸਿੰਘ ਹੈਪੀ ਸਿਹਰਾ, ਹਰਪ੍ਰੀਤ ਸਿੰਘ ਚਮਾਰੂ, ਚੇਅਰਮੈਨ ਬਲਜੀਤ ਸਿੰਘ ਗਿੱਲ, ਗੁਰਮੀਤ ਸਿੰਘ ਮਹਿਮਦਪੁਰ, ਗੁਰਦੇਵ ਸਿੰਘ ਬਘੌਰਾ, ਚੇਅਰਮੈਨ ਹਰਵਿੰਦਰ ਸਿੰਘ ਕਾਮੀ, ਗੁਰਨਾਮ ਸਿੰਘ ਭੂਰੀਮਾਜਰਾ, ਕੁਲਦੀਪ ਸਿੰਘ ਮਾਰ੍ਹੀਆਂ, ਬਲਰਾਜ ਸਿੰਘ, ਯੂਥ ਕਾਂਗਰਸ ਪ੍ਰਧਾਨ ਇੰਦਰਜੀਤ ਸਿੰਘ ਗਿਫ਼ਟੀ, ਅਮਰਜੀਤ ਸਿੰਘ ਥੂਹਾ, ਹਰਪ੍ਰੀਤ ਸਿੰਘ ਚਮਾਰੂ, ਨਰਿੰਦਰਪਾਲ ਸਿੰਘ ਪੱਬਰੀ, ਸੁਪਰਡੈਂਟ ਪੁਲਿਸ ਕੇਸਰ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਥਾਣਾ ਸ਼ੰਭੂ ਦੇ ਇੰਚਾਰਜ ਇੰਸਪੈਕਟਰ ਕਿਰਪਾਲ ਸਿੰਘ ਆਦਿ ਮੌਜੂਦ ਸਨ |
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਯੋਧਿਆਂ ਵਲੋਂ ਮੰਗਾਂ ਨੂੰ ਲੈ ਕੇ 25 ਅਕਤੂਬਰ ਤੋਂ ਪੱਕਾ ਮੋਰਚਾ ਲਗਾ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਅੱਜ ਇਨ੍ਹਾਂ ਜਥੇਬੰਦੀ ਦੇ ਕਈ ਮੈਂਬਰ ਰਜਿੰਦਰਾ ਹਸਪਤਾਲ ਦੀ ਛੱਤ ਉੱਪਰ ਬੈਠ ਕੇ ਸੰਘਰਸ਼ ਕਰਦੇ ਰਹੇ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਕੋਲ ਹਰਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਵਲੋਂ 14 ਅਕਤੂਬਰ ਨੂੰ ਆਪਣਾ ਮੋਟਰਸਾਈਕਲ ਸਿਟੀ-100 ਛੋਟੀ ਬਾਰਾਂਦਰੀ ਵਿਖੇ ਇਕ ਨਿੱਜੀ ਸਿਖਲਾਈ ਕੇਂਦਰ ਦੇ ਸਾਹਮਣੇ ਖੜ੍ਹਾ ਕੀਤਾ ਸੀ ਪਰ ...
ਸਮਾਣਾ, 6 ਦਸੰਬਰ (ਸਾਹਿਬ ਸਿੰਘ)-ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰਜੀਤ ਸਿੰਘ ਪੰਜਰਥ ਵਲੋਂ ਅਕਾਲੀ ਵਰਕਰਾਂ ਦੀਆਂ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਕੀਤੀਆਂ ਬੈਠਕਾਂ 'ਚ ਕਿਹਾ ਕਿ ਅਕਾਲੀ ਦਲ ਦੇ ਹੱਥਾਂ 'ਚ ਹੀ ...
ਮਾਨਸਾ, 6 ਦਸੰਬਰ (ਸਟਾਫ਼ ਰਿਪੋਰਟਰ)-ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ 2018 ਦੇ ਨੋਟੀਫ਼ਿਕੇਸ਼ਨ ਤਹਿਤ ਸਿੱਖਿਆ ਵਿਭਾਗ 'ਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ 8 ਦਸੰਬਰ ਨੂੰ ਪਰਿਵਾਰਾਂ ਸਮੇਤ ...
ਪਟਿਆਲਾ, 6 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਦੇ ਖੋਜਾਰਥੀਆਂ ਵਲੋਂ ਡਿਗਰੀ ਫ਼ੂਕ ਰੋਸ ਮੁਜ਼ਾਹਰਾ ਕੀਤਾ ਗਿਆ | ਧਰਮ ਅਧਿਐਨ ਨਾਲ ਸੰਬੰਧਿਤ ਖੋਜਾਰਥੀਆਂ ਨੇ ਸਵੇਰੇ 9.00 ਵਜੇ ਤੋਂ 12.00 ਵਜੇ ਤੱਕ ਗੁਰੂ ਗੋਬਿੰਦ ਸਿੰਘ ਭਵਨ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈੱਸਟ-ਫੈਕਲਟੀ/ਪਾਰਟ ਟਾਈਮ/ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਕੱਚੇ ਪ੍ਰੋਫੈਸਰਾਂ ਵਲੋਂ ਸਰਕਾਰੀ ਮਹਿੰਦਰਾ ਕਾਲਜ ਦੇ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਿਖੇ ਪੀ.ਸੀ.ਸੀ.ਟੀ.ਯੂ. ਅਤੇ ਪੀਫੈਕਟੋ ਦੇ ਸਾਂਝੇ ਸੱਦੇ 'ਤੇ ਕਾਲਜ ਦੀ ਲੋਕਲ ਯੂਨਿਟ ਵਲੋਂ ਧਰਨਾ ਦਿੱਤਾ ਗਿਆ | ਜਿਸ ਵਿਚ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਾ ਦੇ ਸਕੱਤਰ ਪ੍ਰੋ. ਰਾਜਦੀਪ ਸਿੰਘ ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਆਲ ਇੰਡੀਆ ਕਾਂਗਰਸ ਕਮੇਟੀ ਸੋਸ਼ਲ ਮੀਡੀਆ ਡਿਪਾਰਟਮੈਂਟ ਪੰਜਾਬ ਦੇ ਸਕੱਤਰ ਤੇ ਇੰਚਾਰਜ ਪਟਿਆਲਾ ਸੰਗਰੂਰ, ਮਲੇਰਕੋਟਲਾ, ਫ਼ਿਰੋਜਪੁਰ ਅਤੇ ਪੀ ਏ ਸੰਜੇਇੰਦਰ ਸਿੰਘ ਬੰਨੀ ਚੈਹਿਲ ਚੇਅਰਮੈਨ ਯੂਥ ਐਂਡ ਸਪੋਰਟਸ ਕਲੱਬ ਸੈੱਲ ...
ਬਨੂੜ, 6 ਦਸੰਬਰ (ਭੁਪਿੰਦਰ ਸਿੰਘ)-ਪਟਿਆਲਾ ਦੇ ਸਿਵਲ ਸਰਜਨ ਡਾ. ਪਿ੍ੰਸ ਸੋਢੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਸਬੰਧੀ ਜਾਗਰੂਕ ਕਰਨ ਲਈ ਮੁੱਢਲਾ ਸਿਹਤ ਕੇਂਦਰ ਕਾਲੋਮਾਜਰਾ ਤੋਂ ਇਕ ਵੈਨ ਰਵਾਨਾ ਕੀਤੀ ਗਈ | ਸੀਨੀਅਰ ...
ਪਟਿਆਲਾ, 6 ਦਸੰਬਰ (ਅ.ਸ. ਆਹਲੂਵਾਲੀਆ)-ਰੋਇਲ ਫਰੈਂਡਜ਼ ਪਟਿਆਲਾ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਨੈਸ਼ਨਲ ਪਬਲਿਕ ਸਕੂਲ ਝਿੱਲ ਰੋਡ ਵਿਖੇ ਹੋਈ | ਜਿਸ 'ਚ ਵੱਡੀ ਗਿਣਤੀ ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਾਸਤੇ, ਪੀਣ ਵਾਲੇ ਪਾਣੀ ਦੀ ...
ਰਾਜਪੁਰਾ, 6 ਦਸੰਬਰ (ਜੀ.ਪੀ. ਸਿੰਘ)-ਸਥਾਨਕ ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਪ੍ਰਧਾਨ ਡਾ. ਗੁਰਵਿੰਦਰ ਅਮਨ ਦੀ ਅਗਵਾਈ ਹੇਠ ਰੋਟਰੀ ਭਵਨ ਵਿਖੇ ਹੋਈ | ਜਿਸ 'ਚ ਗ਼ਜ਼ਲਗੋ ਅਵਤਾਰ ਪਵਾਰ ਨੇ 'ਹਨੇਰਿਆਂ ਦੇ 'ਚ ਵੰਡਦਾ ਫਿਰਦਾ ਚਾਨਣ ਦੀਆਂ ਸੌਗਾਤਾਂ ਨਾਨਕ' ਸੁਣਾਕੇ ਸਭਾ ਦਾ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਚੋਣਾਂ-2022 ਸਬੰਧੀ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਨਿਰਦੇਸ਼ਾਂ ਤਹਿਤ ਸਥਾਨਕ ਮੋਦੀ ਕਾਲਜ ਵਿਖੇ ਹੜਤਾਲ ਕਰਕੇ ਕਾਲਜ ਵਿਖੇ ਧਰਨਾ ਦਿੱਤਾ ਗਿਆ | ਜਿਸ ਵਿਚ ਗ਼ੈਰ-ਸਰਕਾਰੀ ਨਿੱਜੀ ਕਾਲਜਾਂ ਦੇ ਨਾਨ ਟੀਚਿੰਗ ...
ਨਾਭਾ, 6 ਦਸੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਰੋਹਟਾ ਸਾਹਿਬ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ...
ਡਕਾਲਾ, 6 ਦਸੰਬਰ (ਪਰਗਟ ਸਿੰਘ ਬਲਬੇੜਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੇ ਦਿਹਾੜੇ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪਟਿਆਲਾ ਦੀ ਕੇਂਦਰੀ ਜੇਲ ਵਿਖੇ ਪੰਜਾਬ ਸਰਕਾਰ ਵਲੋਂ ਰਾਜ ਦੀਆਂ ਜੇਲਾਂ ਦੇ ਬੰਦੀਆਂ ਨੂੰ ਖੇਡ ਭਾਵਨਾ ਰਾਹੀਂ ਇੱਕ ਚੰਗੇ ਨਾਗਰਿਕ ਬਣਨ ਦਾ ਮੌਕਾ ਪ੍ਰਦਾਨ ...
ਸਮਾਣਾ, 6 ਦਸੰਬਰ (ਹਰਵਿੰਦਰ ਸਿੰਘ ਟੋਨੀ/ਗੁਰਦੀਪ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਵੜੈਚਾਂ ਦੀ ਸੁਪਤਨੀ, ਐਡਵੋਕੇਟ ਜਤਿੰਦਰਜੀਤ ਸਿੰਘ ਤੇ ਡਾ. ਪ੍ਰਦੀਪਇੰਦਰ ਕੌਰ ਦੇ ਸਤਿਕਾਰਯੋਗ ਮਾਤਾ ਤੇ ਨਗਰ ਕੌਂਸਲ ਬੁਢਲਾਡਾ ਦੇ ਈ.ਓ. ਪਰਵਿੰਦਰ ...
ਸਮਾਣਾ, 6 ਦਸੰਬਰ (ਗੁਰਦੀਪ ਸ਼ਰਮਾ)-ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਮੌਜੂਦਾ ਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੀ ਸਾਬਕਾ ਚੇਅਰਪਰਸਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਵਲੋਂ ਬੀਤੇ ਦਿਨੀਂ ਆਪਣੇ ਸੈਂਕੜੇ ਸਮਰਥਕਾਂ ਸਮੇਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ...
ਭੁੱਨਰਹੇੜੀ, 6 ਦਸੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੀਆਂ ਪੰਚਾਇਤਾਂ ਨੂੰ ਰੂਰਲ ਡਿਵੈਲਪਮੈਂਟ ਫ਼ੰਡ ਤਹਿਤ ਚੈੱਕ ਤਕਸੀਮ ਕੀਤੇ ਜਾਣਗੇ | ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਭੁੱਨਰਹੇੜੀ ਦੇ ਉਪ ਚੇਅਰਮੈਨ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਹਲਕਾ ਸਨੌਰ ਦੇ ਅੰਦਰ ...
ਬਨੂੜ, 6 ਦਸੰਬਰ (ਭੁਪਿੰਦਰ ਸਿੰਘ)-ਆਸ਼ਾ ਤੇ ਫੈਸੀਲੀਟੇਟਰ ਵਰਕਰਾਂ ਵਲੋਂ ਮੰਗਾਂ ਦੇ ਹੱਕ 'ਚ ਪਿਛਲੇ ਕਈ ਦਿਨਾਂ ਤੋਂ ਆਰੰਭੀ ਹੜਤਾਲ ਦੇ ਮੱਦੇਨਜ਼ਰ ਸੀ.ਐੱਚ.ਸੀ ਬਨੂੜ ਤੇ ਕਾਲੋਮਾਜਰਾ ਵਿਖੇ ਹੜਤਾਲੀ ਵਰਕਰਾਂ ਦੇ ਧਰਨੇ ਲਗਾਤਾਰ ਜਾਰੀ ਹਨ | ਵਰਕਰਾਂ ਵਲੋਂ ਸਿਹਤ ਵਿਭਾਗ ...
ਸਮਾਣਾ, 6 ਦਸੰਬਰ (ਪ੍ਰੀਤਮ ਸਿੰਘ ਨਾਗੀ)-ਬਹੁਜਨ ਸਮਾਜ ਪਾਰਟੀ ਹਲਕਾ ਸਮਾਣਾ ਦੀ ਵਿਸ਼ੇਸ਼ ਮੀਟਿੰਗ ਇੰਚਾਰਜ ਲੋਕ ਸਭਾ ਹਲਕਾ ਪਟਿਆਲਾ ਮੱਘਰ ਸਿੰਘ ਤੂਰ ਦੀ ਅਗਵਾਈ 'ਚ ਕੀਤੀ ਗਈ | ਮੁਖ ਮਹਿਮਾਨ ਦੇ ਤੌਰ 'ਤੇ ਬਲਦੇਵ ਸਿੰਘ ਮਹਿਰਾ ਸੂਬਾ ਜਰਨਲ ਸਕੱਤਰ ਬਸਪਾ ਤੇ ਕੇਸਰ ਸਿੰਘ ...
ਸਮਾਣਾ, 6 ਦਸੰਬਰ (ਪ੍ਰੀਤਮ ਸਿੰਘ ਨਾਗੀ)-ਡਾ. ਭੀਮ ਰਾਉ ਅੰਬੇਡਕਰ ਦਾ ਮਹਾਂ ਪ੍ਰੀ-ਨਿਰਵਾਣ ਦਿਵਸ ਬੇਗਮਪੁਰਾ ਭਵਨ ਘਿਉਰਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਭਵਨ ਵਿਖੇ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲਾਂ ਦੀ ਮਾਲਾ ਪਾਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਸਭਾ ਦੇ ...
ਰਾਜਪੁਰਾ, 6 ਦਸੰਬਰ (ਜੀ.ਪੀ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਘਨੌਰ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਇਕ ਹੋਰ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ...
ਨਾਭਾ, 6 ਦਸੰਬਰ (ਕਰਮਜੀਤ ਸਿੰਘ)-ਪੰਜਾਬ ਦੇ ਸਰਕਾਰੀ ਕਾਲਜਾਂ 'ਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਰੋਸ ਧਰਨਾ 36ਵੇਂ ਦਿਨ 'ਚ ਪਹੁੰਚ ਚੁੱਕਿਆ ਹੈ | ਪਰ ਪੰਜਾਬ ਸਰਕਾਰ ਨੇ ਅਜੇ ਤੱਕ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਦੇ ਬਾਵਜੂਦ ਇਨ੍ਹਾਂ ਦੇ ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਾਰਾ ਨੇ ਬਿਆਨ ਜਾਰੀ ਕਰਦਿਆਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਹਾਰ ਅਤੇ ਬੋਲਾਂ ਤੋਂ ...
ਨਾਭਾ, 6 ਦਸੰਬਰ (ਅਮਨਦੀਪ ਸਿੰਘ ਲਵਲੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੇ ਨਾਭਾ ਪਹੁੰਚਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਨਾਭਾ ਤੋਂ ਉਮੀਦਵਾਰ ਬਾਬੂ ਕਬੀਰ ਦਾਸ ਮੈਂਬਰ ਕੋਰ ਕਮੇਟੀ ...
ਦੇਵੀਗੜ੍ਹ, 6 ਦਸੰਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਇੰਚਾਰਜ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਹਲਕੇ ਦੇ ਪਿੰਡ ਮਿਹੋਣ ਤੇ ਮਲਕਪੁਰ ਜੱਟਾਂ ਵਿਖੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਠਾਣਮਾਜਰਾ ਨੇ ਲੋਕਾਂ ਦੇ ...
ਭਾਦਸੋਂ, 6 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਮਾਧਵ ਕੇ.ਆਰ.ਜੀ. ਗਰੁੱਪ ਤੇ ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਿੰਘ ਸਨੌਰ ਦੇ ਸਹਿਯੋਗ ਨਾਲ 11ਵਾਂ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਐਨ.ਐੱਸ.ਐੱਸ. ਵਿਭਾਗ ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਪੁਸ਼ਪਾ ਦੇਵੀ ਟ੍ਰੈਫਿਕ ਇੰਚਾਰਜ ਵਲੋਂ ...
ਨਾਭਾ, 6 ਦਸੰਬਰ (ਕਰਮਜੀਤ ਸਿੰਘ)-ਪੰਜਾਬ ਦੇ ਸਾ: ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਧਾਇਕ ਨਾਭਾ ਅਜਿਹੇ ਸਤਿਕਾਰਯੋਗ ਨੇਤਾ ਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਹਲਕਾ ਵਾਸੀਆਂ ਦੇ ਦੁੱਖ ਸੁੱਖ 'ਚ ਸਾਥ ਦੇ ਕੇ ਸਾਰੇ ਵਰਕਰਾਂ ਅਤੇ ...
ਦੇਵੀਗੜ੍ਹ, 6 ਦਸੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਪਿੰਡ ਘੜਾਮ ਦੇ ਕਾਂਗਰਸੀ ਆਗੂਆਂ ਨੇ ਅਹਿਮ ਬੈਠਕ ਕਰਕੇ ਕਾਂਗਰਸ ਹਾਈ ਕਮਾਨ ਤੋਂ ਮੰਗ ਕੀਤੀ ਹੈ ਕਿ ਜਨ ਸੰਖਿਆ ਦੇ ਹਿਸਾਬ ਨਾਲ ਪਟਿਆਲਾ ਜ਼ਿਲੇ੍ਹ 'ਚੋਂ ਜੱਟ ਭਾਈਚਾਰੇ ਨੂੰ 3 ਸੀਟਾਂ ਦਿੱਤੀਆਂ ਜਾਣ | ...
ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾਂ ਦੇ ਅਕਾਲੀ ਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਦੀ ਬੈਠਕ ਪਾਤੜਾਂ ਵਿਖੇ ਹੋਈ ਜਿਸ 'ਚ ਅਕਾਲੀ ਦਲ ਵਲੋਂ ਬੀਤੇ ਦਿਨੀਂ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋੲ ਸਮਾਗਮ ਨੂੰ ਇਕ ਸਫਲ ...
ਬਹਾਦਰਗੜ , 6 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਧਾਇਕ ਹਲਕਾ ਘਨੌਰ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਅਕਾਲੀ ਦਲ ਤੇ ਆਪ ਦੇ ਉਮੀਦਵਾਰਾਂ ਦੀਆਂ ਪੰਜਾਬ 'ਚੋਂ ਜ਼ਮਾਨਤਾਂ ਵੀ ਜ਼ਬਤ ਹੋਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਸਮਾਣਾ, 6 ਦਸੰਬਰ (ਪ੍ਰੀਤਮ ਸਿੰਘ ਨਾਗੀ)-ਯੂਥ ਕਾਂਗਰਸ ਸਮਾਣਾ ਦੇ ਪ੍ਰਧਾਨ ਮੰਨੂੰ ਸ਼ਰਮਾ ਦੀ ਅਗਵਾਈ 'ਚ ਡੇਂਗੂ ਬੁਖ਼ਾਰ ਦੀਆਂ ਬੂੰਦਾਂ ਪਿਲਾਉਣ ਦਾ ਹੋਮਿਉਪੈਥੀ ਕੈਂਪ ਲਗਾਇਆ ਜਿਸ ਦਾ ਉਦਘਾਟਨ ਵਿਧਾਇਕ ਰਜਿੰਦਰ ਸਿੰਘ ਨੇ ਨੌਜਵਾਨਾਂ ਨੂੰ ਡੇਂਗੂ ਬੁਖ਼ਾਰ ਦੀਆਂ ...
ਪਟਿਆਲਾ, 6 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਅੱਜ ਸੱਤਵੇਂ ਪੇਅ ਸਕੇਲ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕਲਾਸਾਂ ਤੇ ਹੋਰ ਅਕਾਦਮਿਕ ਗਤੀਵਿਧੀਆਂ ਦਾ ਬਾਈਕਾਟ ਕਰਕੇ ਉਪ ਕੁਲਪਤੀ ਦਫ਼ਤਰ ਸਾਹਮਣੇ ਧਰਨਾ ਦਿੱਤਾ | ...
ਪਟਿਆਲਾ, 6 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਕੁੱਲ ਹਿੰਦ ਅੰਤਰਵਰਸਿਟੀ ਸਾਈਕਲਿੰਗ ਟਰੈਕ ਪੁਰਸ਼ ਤੇ ਮਹਿਲਾ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਉਪ ਕੁਲਪਤੀ ਪ੍ਰੋਫੈਸਰ ਅਰਵਿੰਦ ਤੇ ਖੇਡ ਨਿਰਦੇਸ਼ਕਾ ਡਾ. ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਭਾਸ਼ਾ ਭਵਨ ਸ਼ੇਰਾਂ ਵਾਲਾ ਗੇਟ ਵਿਖੇ ਜੁਗਰੀਤ ਕੌਰ ਦੀ ਪੁਸਤਕ 'ਅਮੁੱਲੇ ਮੋਤੀ' ਜਾਰੀ ਕੀਤੀ ਗਈ | ਇਸ ਮੌਕੇ 'ਤੇ ਸ਼੍ਰੋਮਣੀ ਸੰਸਕਿ੍ਤ ਸਾਹਿਤਕਾਰ ਤੇ ਸਾਹਿਤ ਅਕਾਦਮੀ ਵਿਦਵਾਨ ਡਾ. ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਦੇਸ਼ ਭਰ 'ਚ ਮਨਾਏ ਜਾ ਰਹੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ...
ਮੰਡੀ ਗੋਬਿੰਦਗੜ੍ਹ, 6 ਦਸੰਬਰ (ਮੁਕੇਸ਼ ਘਈ)-ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਸੂਬਾ ਸਲਾਹਕਾਰ ਕਮੇਟੀ ਮੈਂਬਰ ਭੁਪਿੰਦਰ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਰਹਿਲ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ...
ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਯੂਨਿਟ ਦੇ ਵਿਹਾਰਕ ਕੰਮਕਾਜ ਤੇ ਇਸ ਵਿਚ ਵਰਤੀਆਂ ਜਾਂਦੀਆਂ ...
ਮੰਡੀ ਗੋਬਿੰਦਗੜ੍ਹ, 6 ਦਸੰਬਰ (ਮੁਕੇਸ਼ ਘਈ)-ਜਦੋਂ ਹੁਣ ਚੰਨੀ ਸਰਕਾਰ ਦੇ 15 ਦਿਨ ਜਾਣ ਦੇ ਰਹਿ ਗਏ ਤਾਂ ਹੁਣ ਕਾਂਗਰਸ ਸਰਕਾਰ ਨੂੰ ਪ੍ਰਵਾਸੀ ਭਲਾਈ ਬੋਰਡ ਦੀ ਯਾਦ ਆਈ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪ੍ਰਵਾਸੀ ਵਿੰਗ ਦੇ ਸਕੱਤਰ ਜਨਰਲ ਤੇ ਪ੍ਰਵਾਸੀ ...
ਜਖਵਾਲੀ, 6 ਦਸੰਬਰ (ਨਿਰਭੈ ਸਿੰਘ)-ਡਾ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਪਿੰਡ ਹੁਸੈਨਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ | ਇਸ ਮੌਕੇ ਡਾ. ਐਮ.ਐਸ. ਰੋਹਟਾ, ਕੈਪਟਨ ਹਰਭਜਨ ਸਿੰਘ ਤੇ ਬਹਾਦਰ ਸਿੰਘ ਵਿਸ਼ੇਸ਼ ਤੌਰ 'ਤੇ ...
ਪਟਿਆਲਾ, 6 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਪਟਿਆਲਾ ਜ਼ਿਲ੍ਹੇ ਦੀ ਓਪਨ ਕਰਾਸ ਕੰਟਰੀ ਚੈਂਪੀਅਨਸ਼ਿਪ ਪ੍ਰਧਾਨ ਆਰ.ਐੱਸ. ਰੰਧਾਵਾ ਅਤੇ ਜਨਰਲ ਸੈਕਟਰੀ ਹਰਭਜਨ ਸਿੰਘ ਸੰਧੂ ਦੀ ਦੇਖਰੇਖ 'ਚ ਕਰਵਾਈ ਗਈ | ਚੈਂਪੀਅਨਸ਼ਿਪ ਦੌਰਾਨ ...
ਸਮਾਣਾ, 6 ਦਸੰਬਰ (ਪ੍ਰੀਤਮ ਸਿੰਘ ਨਾਗੀ)-ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾ ਪਹਿਨਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ...
ਬਨੂੜ, 6 ਦਸੰਬਰ (ਭੁਪਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੇ ਸਮਾਜਿਕ ਮੁੱਦਿਆਂ ਨੂੰ ਉਭਾਰਕੇ ਆਪਣੀ ਪਛਾਣ ਬਣਾ ਚੁੱਕੇ ਜੋਰਾ ਸਿੰਘ ਬਨੂੜ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਅੱਜ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ | ਜਿਨ੍ਹਾਂ ਦਾ ਆਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX