ਤਾਜਾ ਖ਼ਬਰਾਂ


ਪਾਕਿਸਤਾਨ:ਭਿਆਨਕ ਸੜਕ ਹਾਦਸੇ 'ਚ 30 ਮੌਤਾਂ
. . .  4 minutes ago
ਪਿਸ਼ਾਵਰ, 8 ਫਰਵਰੀ-ਉੱਤਰੀ-ਪੱਛਮੀ ਪਾਕਿਸਤਾਨ ਦੇ ਪਿਸ਼ਾਵਰ ਵਿਖੇ ਇਕ ਬੱਸ ਅਤੇ ਕਾਰ ਦੀ ਟੱਕਰ ਤੋਂ ਬਾਅਦ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਹਾਦਸੇ ਵਿਚ ਬੱਸ ਵਿਚ ਸਵਾਰ 30 ਯਾਤਰੀਆਂ ਦੀ ਮੌਤ ਹੋ ਗਈ, ਜਦਕਿ...
ਆਈ.ਸੀ.ਸੀ. ਨੇ ਆਰੋਨ ਫਿੰਚ ਨੂੰ ਬੇਮਿਸਾਲ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਲਈ ਦਿੱਤੀ ਵਧਾਈ
. . .  38 minutes ago
ਦੁਬਈ, 8 ਫਰਵਰੀ-ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਆਸਟ੍ਰੇਲੀਆ ਦੇ ਆਰੋਨ ਫਿੰਚ ਨੂੰ ਸ਼ਾਨਦਾਰ ਅੰਤਰਰਾਸ਼ਟਰੀ ਕਰੀਅਰ ਲਈ ਵਧਾਈ ਦਿੱਤੀ ਹੈ, ਜਿਸ ਨੇ ਉਸ ਦੀ ਟੀਮ ਨੂੰ ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2021 ਵਿਚ ਜਿੱਤ ਦਿਵਾਉਣ ਲਈ ਅਗਵਾਈ...
ਅਸੀਂ ਚੀਨ ਨਾਲ ਮੁਕਾਬਲਾ ਚਾਹੁੰਦੇ ਹਾਂ, ਟਕਰਾਅ ਨਹੀਂ-ਬਾਈਡਨ
. . .  43 minutes ago
ਵਾਸ਼ਿੰਗਟਨ, 8 ਫਰਵਰੀ-ਸਟੇਟ ਆਫ਼ ਦ ਯੂਨੀਅਨ ਦੇ ਸੰਬੋਧਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੌ ਬਾਈਡਨ ਨੇ ਕਿਹਾ ਕਿ ਮੇਰੇ ਦਫ਼ਤਰ ਆਉਣ ਤੋਂ ਪਹਿਲਾਂ ਕਹਾਣੀ ਇਹ ਸੀ ਕਿ ਕਿਵੇਂ ਚੀਨ ਆਪਣੀ ਤਾਕਤ ਵਧਾ ਰਿਹਾ ਹੈ ਅਤੇ ਅਮਰੀਕਾ ਦੁਨੀਆ ਵਿਚ ਡਿਗ ਰਿਹਾ ਹੈ। ਮੈਂ ਚੀਨੀ...
ਐਮਰਜੈਂਸੀ ਰਾਹਤ ਸਹਾਇਤਾ ਵਾਲਾ ਭਾਰਤੀ ਹਵਾਈ ਸੈਨਾ ਦਾ ਜਹਾਜ਼ ਭੁਚਾਲ ਪ੍ਰਭਾਵਿਤ ਸੀਰੀਆ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 8 ਫਰਵਰੀ-ਜਾਨ ਬਚਾਉਣ ਵਾਲੀਆਂ ਦਵਾਈਆਂ ਸਮੇਤ ਐਮਰਜੈਂਸੀ ਰਾਹਤ ਸਹਾਇਤਾ ਵਾਲਾ ਭਾਰਤੀ ਹਵਾਈ ਸੈਨਾ ਦਾ ਜਹਾਜ਼ ਭੁਚਾਲ ਪ੍ਰਭਾਵਿਤ ਸੀਰੀਆ ਲਈ ਰਵਾਨਾ ਹੋਇਆ...
ਤੁਰਕੀ ਅਤੇ ਸੀਰੀਆ 'ਚ ਭੁਚਾਲ ਕਾਰਨ ਹੁਣ ਤੱਕ 7700 ਮੌਤਾਂ
. . .  about 1 hour ago
ਅੰਕਾਰਾ/ਅਜ਼ਮਰੀਨ, 8 ਫਰਵਰੀ-ਐਸੋਸੀਏਟਡ ਪ੍ਰੈਸ ਦੇ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਸ਼ਕਤੀਸ਼ਾਲੀ ਭੁਚਾਲ ਕਾਰਨ ਹੁਣ ਤੱਕ 7,700 ਲੋਕ ਮਾਰੇ ਜਾ ਚੁੱਕੇ ਹਨ। ਵਿਆਪਕ ਤਬਾਹੀ ਦੇ ਵਿਚਕਾਰ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  1 day ago
'ਬੇਬੁਨਿਆਦ' ਦੋਸ਼, ਕਾਂਗਰਸ 'ਸੌਦੇ ਅਤੇ ਕਮਿਸ਼ਨ' ਦੇ ਦੋਹਰੇ ਥੰਮ੍ਹਾਂ 'ਤੇ ਆਧਾਰਿਤ-ਰਵੀ ਸ਼ੰਕਰ ਪ੍ਰਸਾਦ
. . .  1 day ago
ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸਮੇਤ 8 ਨਾਮਜ਼ਦ
. . .  1 day ago
ਲੁਧਿਆਣਾ , 7 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਦੇ ਬਾਹਰ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ...
ਪ੍ਰਕਿਰਿਆ ਅਨੁਸਾਰ, ਤੁਰਕੀ, ਸੀਰੀਆ ਜਾ ਰਹੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਪਾਕਿਸਤਾਨ ਉੱਪਰ ਨਹੀਂ ਲੈ ਰਹੇ ਹਨ ਉਡਾਣ ਦਾ ਰਸਤਾ
. . .  1 day ago
ਤੁਰਕੀ ਭੁਚਾਲ: ਦਿੱਲੀ ਸਥਿਤ ਤੁਰਕੀ ਦੁਤਾਵਾਸ ਦਾ ਝੰਡਾ ਅੱਧਾ ਝੁਕਾਇਆ
. . .  1 day ago
ਨਵੀਂ ਦਿੱਲੀ, 7 ਫਰਵਰੀ- 6 ਫਰਵਰੀ ਨੂੰ ਦੇਸ਼ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ 5000 ਤੋਂ ਵੱਧ ਲੋਕਾਂ ਦੀ ਮੌਤ ਦੇ ਸੋਗ ਲਈ ਦਿੱਲੀ ਸਥਿਤ ਤੁਰਕੀ ਦੇ ਦੂਤਾਵਾਸ ਵਿਚ ਤੁਰਕੀ ਦਾ ਝੰਡਾ ਅੱਧਾ ਝੁਕਾ....
ਭੂਟਾਨ ਦੇ ਸੰਸਦੀ ਵਫ਼ਦ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 7 ਫਰਵਰੀ- ਭੂਟਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਵਾਂਗਚੁਕ ਨਾਮਗਾਇਲ ਦੀ ਅਗਵਾਈ ਵਿਚ ਭੂਟਾਨ ਦੇ ਇਕ ਸੰਸਦੀ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ....
ਤੁਰਕੀ ਭੁਚਾਲ: ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਘੋਸ਼ਿਤ
. . .  1 day ago
ਅੰਕਾਰਾ, 7 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ ਰਾਸ਼ਟਰਪਤੀ ਨੇ ਭੁਚਾਲ ਦੇ ਝਟਕਿਆਂ ਨਾਲ ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ....
ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . .  1 day ago
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . .  1 day ago
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . .  1 day ago
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . .  1 day ago
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . .  1 day ago
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਸੰਗਰੂਰ

ਸੰਗਰੂਰ ਦਾ ਸਾਬਕਾ ਕੌਂਸਲਰ ਜਾਨਲੇਵਾ ਹਮਲੇ 'ਚ ਗੰਭੀਰ ਜ਼ਖਮੀ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਸੰਗਰੂਰ ਦੀ ਘੁੱਗ ਵੱਸਦੀ ਕਾਲੋਨੀ ਪਟਿਆਲਾ ਗੇਟ ਫਿਰਨੀ ਰੋਡ ਉੱਤੇ ਸਾਬਕਾ ਕੌਂਸਲਰ ਰਵੀ ਕੁਮਾਰ ਚਾਵਲਾ ਉੱਤੇ ਤਕਰੀਬਨ 9 ਵਿਅਕਤੀਆਂ ਜਿਨ੍ਹਾਂ ਵਿਚੋਂ 4 ਨਾਮਾਲੂਮ ਹਨ ਵਲੋਂ ਕਾਤਲਾਨਾ ਹਮਲਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਰਵੀ ਕੁਮਾਰ ਨੇ ਦੱਸਿਆ ਕਿ ਤੜਕਸਾਰ ਉਹ 8 ਵਜੇ ਦੇ ਕਰੀਬ ਆਪਣੇ ਬੱਚਿਆਂ ਨੂੰ ਸਕੂਲ ਬੱਸ ਚੜ੍ਹਾ ਕੇ ਪਰਤ ਰਿਹਾ ਸੀ ਤਾਂ ਜਦ ਉਹ ਆਪਣੇ ਘਰ ਤੋਂ ਕੁੱਝ ਦੂਰੀ ਉੱਤੇ ਸੀ ਤਾਂ ਉਸ ਦੀ ਸਕੂਟਰੀ ਨੂੰ ਪਿੱਛਿਓਾ ਇਕ ਕਾਰ ਨੇ ਟੱਕਰ ਮਾਰੀ ਜਿਸ ਕਾਰਨ ਉਹ ਸੜਕ ਉੱਤੇ ਡਿੱਗ ਪਿਆ | ਰਵੀ ਚਾਵਲਾ ਅਨੁਸਾਰ ਉਸ ਉੱਪਰ ਲੱਕੀ, ਜੱਸੀ, ਪਵਨ ਕੁਮਾਰ ਜੋਨੀ (ਤਿੰਨੇ ਅੰਬੇਦਕਰ ਨਗਰ) ਰੜੀ ਵਾਸੀ ਗੰਗਾ ਰਾਮ ਬਸਤੀ, ਬੱਬੀ (ਸੁੰਦਰ ਬਸਤੀ) ਜਿਨ੍ਹਾਂ ਨੂੰ ਉਹ ਪਹਿਚਾਣਦਾ ਹੈ ਅਤੇ ਚਾਰ ਨਾਮਾਲੂਮ ਨੇ ਰਾਡਾਂ, ਦਾਤ ਅਤੇ ਹੋਰ ਹਥਿਆਰਾਂ ਕਾਲ ਹਮਲਾ ਕਰ ਦਿੱਤਾ | ਰਵੀ ਚਾਵਲਾ ਨੇ ਭੱਜ ਕੇ ਇਕ ਘਰ ਦੇ ਗੇਟ ਦੀ ਓਟ ਲੈਣ ਦਾ ਯਤਨ ਵੀ ਕੀਤਾ | ਇਸ ਦੌਰਾਨ ਰੌਲਾ ਪੈਣ ਉੱਤੇ ਹਮਲਾਵਰ ਫ਼ਰਾਰ ਹੋ ਗਏ | ਰਵੀ ਚਾਵਲਾ ਦੇ ਬਿਆਨਾਂ ਉੱਤੇ ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਲੱਕੀ, ਜੱਸੀ, ਪਵਨ ਕੁਮਾਰ ਜੋਨੀ, ਰੜੀ, ਬੱਬੀ ਸਮੇਤ ਚਾਰ ਹੋਰ ਨਾਮਾਲੂਮ ਖਿਲਾਫ ਵੱਖ-ਵੱਖ ਸੰਗੀਨ ਧਾਰਾਵਾਂ ਨੂੰ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਐਸ.ਆਈ. ਗੁਲਾਬ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਰਵੀ ਚਾਵਲਾ ਰੰਜਿਸ਼ ਦੀ ਵਜਾਹ ਪਵਨ ਕੁਮਾਰ ਜੋਨੀ ਦੇ ਭਰਾ ਵਿਜੈ ਲੰਕੇਸ਼ ਨਾਲ ਰੰਜਸ਼ ਦੱਸ ਰਿਹਾ ਹੈ, ਜਿਸ ਦੇ ਚੱਲਦਿਆਂ ਉਸ ਨੇ ਵਿਜੈ ਉੱਤੇ 420 ਦਾ ਮਾਮਲਾ ਦਰਜ ਕਰਵਾਇਆ ਸੀ | ਪੁਲਿਸ ਅਧਿਕਾਰੀਆਂ ਅਨੁਸਾਰ ਫ਼ਿਲਹਾਲ ਅਜੇ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਹੋਈ ਹੈ |
ਰਵੀ ਚਾਵਲਾ ਦੀ ਹਾਲਤ ਸਥਿਰ ਪਰ ਗੰਭੀਰ ਜ਼ਖ਼ਮੀ
ਸੰਗਰੂਰ- ਐਮਰਜੈਂਸੀ ਵਿਚ ਤਾਇਨਾਤ ਡਾਕਟਰ ਗੁਨਤਾਸ ਕੌਰ ਨੇ ਦੱਸਿਆ ਕਿ ਰਵੀ ਚਾਵਲਾ ਦੇ ਮੂੰਹ, ਸਿਰ, ਹੱਥਾਂ, ਲੱਤਾਂ ਉੱਤੇ ਗੰਭੀਰ ਜ਼ਖਮ ਹਨ ਅਤੇ ਐਕਸਰੇ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਭਾਵੇਂ ਰਵੀ ਚਾਵਲਾ ਦੀ ਹਾਲਤ ਸਥਿਰ ਹੈ ਪਰ ਕਈ ਥਾਵਾਂ ਉੱਤੇ ਟਾਂਕੇ ਲਗਾਏ ਗਏ ਹਨ | ਇਸ ਮੌਕੇ ਹਸਪਤਾਲ ਵਿਚ ਰਵੀ ਚਾਵਲਾ ਦੇ ਵੱਡੀ ਗਿਣਤੀ ਵਿਚ ਸਮੱਰਥਕ ਵੀ ਮੌਜੂਦ ਸਨ |
ਕਾਂਗਰਸੀ ਵਰਕਰਾਂ ਉੱਤੇ ਕਿਸੇ ਵੀ ਕਿਸਮ ਦਾ ਹਮਲਾ ਬਰਦਾਸ਼ਤ ਨਹੀਂ– ਸਿੰਗਲਾ
ਮੰਤਰੀ ਵਲੋਂ ਘਟਨਾ ਦੀ ਨਿਖੇਧੀ
ਸੰਗਰੂਰ, (ਸੁਖਵਿੰਦਰ ਸਿੰਘ ਫੁੱਲ) - ਅੱਜ ਦਿਨ ਦਿਹਾੜੇ ਸੰਗਰੂਰ ਦੇ ਸਾਬਕਾ ਐਮ.ਸੀ ਅਤੇ ਉੱਘੇ ਐਸ.ਸੀ ਆਗੂ ਸ੍ਰੀ ਰਵੀ ਚਾਵਲਾ ਉੱਤੇ ਹਮਲਾ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਦਿਨ ਦਿਹਾੜੇ ਕਿਸੇ ਨਿਹੱਥੇ ਇਨਸਾਨ ਉੱਤੇ ਉਸ ਦੇ ਬੱਚਿਆਂ ਦੇ ਸਾਹਮਣੇ ਹੀ ਅਜਿਹਾ ਹਮਲਾ ਕਰਨਾ ਬਹੁਤ ਹੀ ਸ਼ਰਮਨਾਕ ਹੈ | ਉਨ•ਾਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇਗੀ | ਕਾਂਗਰਸੀ ਵਰਕਰਾਂ ਨੂੰ ਇਸ ਤਰ•ਾਂ ਡਰਾਇਆ ਜਾਂ ਧਮਕਾਇਆ ਨਹੀਂ ਜਾ ਸਕਦਾ | ਸ੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਵਿਚ ਜਿਸ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਸ ਨੂੰ ਦੇਖ ਕੇ ਵਿਰੋਧੀ ਬੌਖਲਾ ਗਏ ਹਨ ਅਤੇ ਕਾਂਗਰਸ ਦੇ ਦੁਸ਼ਮਣਾਂ ਦੀ ਲਾਈਨ ਲੰਬੀ ਹੁੰਦੀ ਜਾ ਰਹੀ ਹੈ | ਉਨ•ਾਂ ਕਿਹਾ ਕਿ ਡਾ: ਬੀ.ਆਰ ਅੰਬੇਦਕਰ ਦੀ ਬਰਸੀ ਮੌਕੇ ਐੱਸ ਸੀ ਆਗੂ ਤੇ ਅਜਿਹਾ ਹਮਲਾ ਕੀਤੇ ਜਾਣਾ ਬਹੁਤ ਹੀ ਸ਼ਰਮਨਾਕ ਹੈ | ਉਨ•ਾਂ ਕਿਹਾ ਕਿ ਐੱਸ ਸੀ ਭਾਈਚਾਰਾ ਅਜਿਹਾ ਕਰਨ ਵਾਲਿਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ |

ਲਹਿਰਾਗਾਗਾ 'ਚ ਪੀਣ ਵਾਲੇ ਪਾਣੀ ਦੀ ਮੰਗ ਨੂੰ ਲੈ ਕੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ਕੀਤਾ ਜਾਮ

ਲਹਿਰਾਗਾਗਾ, 6 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਢੀਂਡਸਾ, ਪ੍ਰਵੀਨ ਖੋਖਰ) - ਸ਼ਹਿਰ ਅੰਦਰ ਪਿਛਲੇ 6 ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਚੱਲ ਰਹੀ ਗੰਭੀਰ ਸਮੱਸਿਆ ਨੂੰ ਲੈ ਕੇ ਲੋਕ ਸੜਕਾਂ ਉੱਪਰ ਉੱਤਰ ਆਏ ਹਨ | ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ...

ਪੂਰੀ ਖ਼ਬਰ »

ਭਾਈਚਾਰਕ ਤਾਲਮੇਲ ਮੰਚ ਨੇ ਪ੍ਰੀ ਨਿਰਵਾਣ ਦਿਵਸ ਮਨਾਇਆ

ਸੰਗਰੂਰ, 6 ਦਸੰਬਰ (ਦਮਨਜੀਤ ਸਿੰਘ) - ਭਾਈਚਾਰਕ ਤਾਲਮੇਲ ਮੰਚ ਸੰਗਰੂਰ ਵਲੋਂ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ.ਆਰ. ਅੰਬੇਦਕਰ ਦਾ ਸਥਾਨਕ ਅੰਬੇਦਕਰ ਭਵਨ ਵਿਖੇ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਸੁਰਜੀਤ ਸਿੰਘ ਕਾਲੀਆ ਦੀ ਪ੍ਰਧਾਨਗੀ ਹੇਠ ਕੀਤੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਦਾ ਸਮਾਂ ਖ਼ਰਾਬ ਕਰਨ ਦੇ ਦੋਸ਼ਾਂ 'ਚ ਨੇਕ ਚੱਲਣੀ ਦੀ ਸ਼ਰਤ 'ਤੇ ਫ਼ਾਰਗ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ) - ਜੱਜ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਵਲੋਂ ਕੀਤੀ ਪੈਰਵੀ ਤੋਂ ਬਾਅਦ ਮੁਹੰਮਦ ਪਰਵੇਜ਼ ਨੂੰ ਨੇਕ ਚੱਲਣੀ ਦੀ ਸ਼ਰਤ 'ਤੇ ਫ਼ਾਰਗ ਕੀਤਾ ਹੈ | ਉਪ ਕਪਤਾਨ ਪੁਲਿਸ ਵਿਜੀਲੈਂਸ ...

ਪੂਰੀ ਖ਼ਬਰ »

ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਇਜ਼ ਯੂਨੀਅਨ ਵਲੋਂ ਮੀਟਿੰਗ ਅੱਜ ਤੋਂ

ਮਲੇਰਕੋਟਲਾ, 6 ਦਸੰਬਰ (ਪਾਰਸ ਜੈਨ) - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਇਜ ਯੂਨੀਅਨ ਪੰਜਾਬ ਵਲੋਂ ਮੰਗਾਂ ਸੰਬੰਧੀ 7 ਦਸੰਬਰ ਤੋਂ 11 ਦਸੰਬਰ ਤੱਕ ਕਾਲਜ ਦੇ ਮੇਨ ਗੇਟਾਂ ਅੱਗੇ ਧਰਨੇ ਲਾਏ ਜਾਣਗੇ | ਉਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਵਾਈਸ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਸਹਾਇਕ ਪ੍ਰੋਫੈਸਰਾਂ ਨੇ ਫੂਕੇ ਸਿੱਧੂ, ਚੰਨੀ ਤੇ ਪਰਗਟ ਸਿੰਘ ਦੇ ਪੁਤਲੇ

ਮਲੇਰਕੋਟਲਾ, 6 ਦਸੰਬਰ (ਪਰਮਜੀਤ ਸਿੰਘ ਕੁਠਾਲਾ) - ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ, ਪਾਰਟ ਟਾਇਮ ਤੇ ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾ ਤੋਂ ਕੰਮ ਕਰਦੇ ਕੱਚੇ ਪ੍ਰੋਫ਼ੈਸਰਾਂ ਵਿਰੁੱਧ ਅਪਣਾਈਆਂ ਕਥਿਤ ਮਾਰੂ ਨੀਤੀਆਂ ਕਾਰਨ ਪਿਛਲੇ 35 ...

ਪੂਰੀ ਖ਼ਬਰ »

ਮੁਹੰਮਦ ਮੁਸਤਫ਼ਾ ਨੇ ਸੰਦੌੜ ਰੈਲੀ 'ਚ ਕੈਪਟਨ ਅਮਰਿੰਦਰ ਸਿੰਘ 'ਤੇ ਕੀਤੇ ਸਿਆਸੀ ਹਮਲੇ

ਸੰਦੌੜ, 6 ਦਸੰਬਰ (ਗੁਰਪ੍ਰੀਤ ਸਿੰਘ ਚੀਮਾ/ਜਸਵੀਰ ਸਿੰਘ ਜੱਸੀ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਤੇ ਸੇਵਾਮੁਕਤ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਸਿਆਸੀ ...

ਪੂਰੀ ਖ਼ਬਰ »

ਸੂਬਾ ਪੱਧਰੀ ਭੁੱਖ ਹੜਤਾਲ 'ਚ ਸ਼ਾਮਿਲ ਹੋਣਗੇ ਅੱਜ ਸੰਗਰੂਰ ਦੇ ਡਿਪਲੋਮਾ ਇੰਜੀਨੀਅਰ

ਸੰਗਰੂਰ, 6 ਦਸੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਇੰਜੀਨੀਅਰਾਂ ਵਲੋਂ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਸੱਦੇ 'ਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਖ਼ਾਮੀਆਂ ਵਿਰੁੱਧ ਮੁਹਾਲੀ ਵਿਖੇ 2 ਦਸੰਬਰ ਤੋਂ ਚੱਲ ਰਹੀ ਭੁੱਖ ਹੜਤਾਲ ਵਿਚ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਤੇ ਕਿਸਾਨ ਆਗੂਆਂ ਦਰਮਿਆਨ ਇਲਾਕੇ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਹੋਏ ਸਵਾਲ ਜਵਾਬ

ਸੰਦੌੜ, 6 ਦਸੰਬਰ (ਗੁਰਪ੍ਰੀਤ ਸਿੰਘ ਚੀਮਾ/ਜਸਵੀਰ ਸਿੰਘ ਜੱਸੀ) - ਕਸਬਾ ਸੰਦੌੜ ਵਿਖੇ ਅੱਜ ਕਾਂਗਰਸ ਪਾਰਟੀ ਵਲੋਂ ਰੱਖੀ ਗਈ ਰੈਲੀ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਕੋਲੋਂ ਸਾਢੇ ਚਾਰ ਸਾਲਾਂ ਵਿਚ ਉਨ੍ਹਾਂ ...

ਪੂਰੀ ਖ਼ਬਰ »

ਚੈਰੀ ਨੇ ਬੁੱਗਰਾਂ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ

ਲੌਂਗੋਵਾਲ, 6 ਦਸੰਬਰ (ਸ.ਸ.ਖੰਨਾ, ਵਿਨੋਦ) -ਨੇੜਲੇ ਪਿੰਡ ਬੁਗਰਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨੌਜਵਾਨ ਆਗੂ ਅਤੇ ਹਲਕਾ ਸੁਨਾਮ ਦੇ ਸੰਭਾਵੀ ਉਮੀਦਵਾਰ ਅਮਨਬੀਰ ਸਿੰਘ ਚੈਰੀ ਵਲੋਂ ਯੂਥ ਵਿੰਗ ਦੇ ਪ੍ਧਾਨ ਕੁਲਦੀਪ ਸਿੰਘ ਬੁੱਗਰ ਦੇ ਨਿਵਾਸ ਸਥਾਨ 'ਤੇ ਪਾਰਟੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕੌਹਰੀਆਂ/ਸੂਲਰ ਘਰਾਟ, 6 ਦਸੰਬਰ (ਮਾਲਵਿੰਦਰ ਸਿੰਘ ਸਿੱਧੂ/ਜਸਵੀਰ ਸਿੰਘ ਔਜਲਾ) - ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਅਜੇ ਚੰਨੀ ਵੇਖਿਆ, ਚੰਨ ਵੇਖਣਾ ਬਾਕੀ-ਮੁਸ਼ਤਫਾ

ਸੰਦੌੜ, 6 ਦਸੰਬਰ (ਜਸਵੀਰ ਸਿੰਘ ਜੱਸੀ) - ਦਾਣਾ ਮੰਡੀ ਸੰਦੌੜ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮਲੇਰਕੋਟਲਾ ਤੋਂ ਵਿਧਾਇਕਾ ਮੈਡਮ ਰਜੀਆ ਸੁਲਤਾਨਾ ਵਲੋਂ ਰੱਖੀ ਰੈਲੀ ਉਪਰੰਤ ਸਾਬਕਾ ਡੀ.ਜੀ.ਪੀ ਪੰਜਾਬ ਮੁਹੰਮਦ ਮੁਸਤਫ਼ਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਭੰਗ ਕੀਤੀਆਂ ਟਰੱਕ ਯੂਨੀਅਨਾਂ ਇਸੇ ਹਫ਼ਤੇ ਬਹਾਲ ਕਰ ਦਿੱਤੀਆਂ ਜਾਣਗੀਆਂ, ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਦਿੱਤਾ ਭਰੋਸਾ

ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਕੈਪਟਨ ਸਰਕਾਰ ਵਲੋਂ ਭੰਗ ਕੀਤੀਆਂ ਟਰੱਕ ਯੂਨੀਅਨਾਂ ਨੂੰ ਚੰਨੀ ਸਰਕਾਰ ਵਲੋਂ ਇਸੇ ਹਫ਼ਤੇ ਬਹਾਲ ਕਰ ਦਿੱਤਾ ਜਾਵੇਗਾ, ਇਹ ਵਿਚਾਰ ਟਰੱਕ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਵਿਪਨ ਸ਼ਰਮਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਐਨ. ਆਰ.ਐਚ. ਕਾਮਿਆਂ ਤੇ ਨਰਸਿੰਗ ਐਸੋਸੀਏਸ਼ਨ ਨੇ ਸਾਂਝਾ ਧਰਨਾ ਲਗਾਉਂਦਿਆਂ ਸਰਕਾਰ ਖਿਲਾਫ ਬੋਲਿਆ ਹੱਲਾ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ਉੱਤੇ ਕੰਮ ਕਰਦੇ ਸਿਹਤ ਕਾਮਿਆਂ ਵਲੋਂ ਅੱਜ ਵੀ ਸਿਵਲ ਹਸਪਤਾਲ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਆਪਣੀਆਂ ਸਿਹਤ ਸੇਵਾਵਾਂ ਠੱਪ ਰੱਖੀਆਂ | ਐਨ.ਆਰ.ਐਚ.ਐਮ. ਕਾਮਿਆਂ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਨੇ ਮਘਾਈ ਆਪਣੀ ਚੋਣ ਮੁਹਿੰਮ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸ੍ਰ ਬਲਦੇਵ ਸਿੰਘ ਮਾਨ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ਸ੍ਰ ਬਲਦੇਵ ਸਿੰਘ ਮਾਨ ਨੇ ਕਿਹਾ ...

ਪੂਰੀ ਖ਼ਬਰ »

ਐਮ.ਐਸ.ਪੀ. 'ਤੇ ਗਾਰੰਟੀ ਨਹੀਂ ਤਾਂ ਦਿੱਲੀ ਤੋਂ ਵਾਪਸੀ ਨਹੀਂ-ਕਿਸਾਨ ਯੂਨੀਅਨ

ਅਮਰਗੜ੍ਹ, 6 ਦਸੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਮਰਗੜ੍ਹ ਵਿਖੇ ਜਗਤਾਰ ਸਿੰਘ ਭੜੀ ਮਾਨਸਾ ਅਤੇ ਦਰਬਾਰਾ ਸਿੰਘ ਤੋਗਾਹੇੜੀ ਦੀ ਅਗਵਾਈ ਹੇਠ ਹੋਈ ਬਲਾਕ ਪੱਧਰੀ ਇਕੱਤਰਤਾ ਦੌਰਾਨ ਅਹਿਮ ਮਸਲੇ ਵਿਚਾਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ...

ਪੂਰੀ ਖ਼ਬਰ »

ਗੋਲਡੀ ਨੂੰ ਟਿਕਟ ਮਿਲਣ 'ਤੇ ਕੀਤੀ ਖ਼ੁਸ਼ੀ ਪਰਗਟ

ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਟਿਕਟ ਦੇਣ 'ਤੇ ਸ਼ਹਿਰ ਵਿਚ ਅਕਾਲੀ ਦਲ -ਬਸਪਾ ਆਗੂਆਂ ਨੇ ਖ਼ੁਸ਼ੀ ਜਾਹਿਰ ਕਰਦਿਆਂ ਲੱਡੂ ਵੰਡੇ | ਇਸ ਮੌਕੇ 'ਤੇ ਹਰਵਿੰਦਰ ਸਿੰਘ ਕਾਕੜਾ, ...

ਪੂਰੀ ਖ਼ਬਰ »

ਗੋਲਡੀ ਤੇ ਗਰਗ ਨੰੂ ਉਮੀਦਵਾਰ ਐਲਾਨੇ ਜਾਣ ਉੱਤੇ ਵਕੀਲਾਂ ਨੇ ਲੱਡੂ ਵੰਡੇ

ਸੰਗਰੂਰ, 6 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਅਤੇ ਧੂਰੀ ਤੋਂ ਬਾਬੂ ਪ੍ਰਕਾਸ਼ ਚੰਦ ਗਰਗ ਨੰੂ ਪੰਜਾਬ ਵਿਧਾਨ ਸਭਾ ਲਈ ਉਮੀਦਵਾਰ ਐਲਾਨੇ ਜਾਣ ਉੱਤੇ ਵਕੀਲ ਭਾਈਚਾਰੇ ਵਲੋਂ ਸਥਾਨਕ ਕੋਰਟ ਕੰਪਲੈਕਸ ...

ਪੂਰੀ ਖ਼ਬਰ »

ਠੱਗੀ ਮਾਰਨ ਦਾ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਸ਼ਹਿਰੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ 6 ਗਰਾਮ ਚਿੱਟਾ ਅਤੇ ਸੱਟਾ ਲਾਟਰੀ ਲਗਵਾਉਣ ਦੀ ਆੜ ਵਿਚ ਠੱਗੀ ਮਾਰਨ ਦੇ ਜੁਰਮ ਦੇ ਵਿਚ ਮਾਮਲੇ ਦਰਜ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

12 ਨੂੰ ਸੁਨਾਮ 'ਚ ਰੇਲ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ) - ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਦੀ ਮੀਟਿੰਗ ਲਖਵੀਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚ ਖੰਡ ਨੇੜੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਵਿਖੇ ਹੋਈ | ...

ਪੂਰੀ ਖ਼ਬਰ »

ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ

ਮੂਨਕ, 6 ਨਵੰਬਰ (ਗਮਦੂਰ ਧਾਲੀਵਾਲ) - ਪੈਨਸ਼ਨ ਐਸੋਸੀਏਸ਼ਨ ਡਵੀਜਨ ਲਹਿਰਾ ਗਾਗਾ ਇਕਾਈ ਮੂਨਕ ਦੀ ਮੀਟਿੰਗ ਸੋਮ ਚੰਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੰਗਤ ਸਿੰਘ, ਜਗਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਪਾਵਰ ਕਾਰਪੋਰੇਸ਼ਨ ਲਿਮਟਿਡ ...

ਪੂਰੀ ਖ਼ਬਰ »

ਗੋਲਡੀ ਨੂੰ ਟਿਕਟ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ

ਲੌਂਗੋਵਾਲ, 6 ਦਸੰਬਰ (ਸ.ਸ. ਖੰਨਾ, ਵਿਨੋਦ) - ਆਗਾਮੀ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ 'ਤੇ ਸੂਬੇ ਅੰਦਰ ਸਿਆਸੀ ਘਮਾਸਾਣ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ | ਸੰਗਰੂਰ ਵਿਧਾਨ ਸਭਾ ਹਲਕੇ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਤੇਜ ਤਰਾਰ ਨੌਜਵਾਨ ਆਗੂ ਵਿਨਰਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਪਹਿਲੇ ਦਿਨ ਢੀਂਡਸਾ ਸਮੇਤ 6 ਨੇ ਕਰਾਏ ਨਾਮਜ਼ਦਗੀ ਪਰਚੇ ਦਾਖਲ

ਸੰਗਰੂਰ, 6 ਦਸੰਬਰ (ਧੀਰਜ ਪਸੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਜਿਸ ਦੀ ਚੋਣ 17 ਦਸੰਬਰ ਨੂੰ ਹੋ ਰਹੀ ਹੈ ਲਈ ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਦਾ ਕੰਮ ਸ਼ੁਰੂ ਹੋ ਗਿਆ | ਰਿਟਰਨਿੰਗ ਅਫ਼ਸਰ ਗਗਨਦੀਪ ਸਿੰਘ ਸਿਬੀਆ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸੌਰਵ ਗਰਗ ਨੇ ...

ਪੂਰੀ ਖ਼ਬਰ »

ਲੇਖਕਾਂ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਖ਼ੁਸ਼ੀ ਮਨਾਈ

ਧੂਰੀ, 6 ਦਸੰਬਰ (ਸੰਜੇ ਲਹਿਰੀ, ਦੀਪਕ) - ਪੰਜਾਬੀ ਸਾਹਿਤ ਸਭਾ ਧੂਰੀ ਦੀ ਇਕੱਤਰਤਾ ਸ਼੍ਰੀ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ | ਸਭਾ ਦੀ ਇਸ ਵਾਰੀ ਦੀ ਬੈਠਕ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਹੀ ਸਮਰਪਿਤ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਦੀ ਚੋਣ ਪ੍ਰੀਕਿਰਿਆ ਮੁਲਤਵੀ ਕੀਤੇ ਜਾਣ ਤੋਂ ਭੜਕੇ ਨਾਮਜ਼ਦਗੀ ਫਾਰਮ ਦਾਖਲ ਕਰਵਾਉਣ ਆਏ ਉਮੀਦਵਾਰ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ) - ਦੀ ਸੰਗਰੂਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਸੰਗਰੂਰ ਦੀ ਚੋਣ ਜਿਸ ਲਈ ਅੱਜ ਸਵੇਰੇ ਨਾਮਜ਼ਦਗੀ ਕਾਗ਼ਜ਼ਾਤ ਦਾਖਲ ਕਰਵਾਏ ਜਾਣੇ ਸਨ ਦੀ ਪ੍ਰੀਕ੍ਰਿਆ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੇ ਜਾਣ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ) - ਬੀਤੀ ਸ਼ਾਮ ਸੁਨਾਮ ਬੁਢਲਾਡਾ ਸੜਕ 'ਤੇ ਹੋਏ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਧਰਮਗੜ੍ਹ ਦੇ ਸਬ ਇੰਸਪੈਕਟਰ ਰਾਜ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਗੁਰਮੀਤ ...

ਪੂਰੀ ਖ਼ਬਰ »

ਗੈਸਟ ਫੈਕਲਟੀ ਲੈਕਚਰਾਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅੱਜ ਗੈੱਸਟ ਫੈਕਲਟੀ ਲੈਕਚਰਾਰਾਂ ਦੁਆਰਾ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ...

ਪੂਰੀ ਖ਼ਬਰ »

ਵੋਟਰਾਂ ਵਲੋਂ ਜਾਰੀ ਵਿੱਪ ਦੀ ਆਵਾਜ਼ ਪਾਰਲੀਮੈਂਟ 'ਚ ਉੱਠਣ 'ਤੇ ਹੋਈ ਵੋਟਰਾਂ ਦੀ ਜਿੱਤ-ਨਮੋਲ

ਸੰਗਰੂਰ, 6 ਦਸੰਬਰ (ਧੀਰਜ ਪਸ਼ੋਰੀਆ) - ਕਿਸਾਨੀ ਅੰਦੋਲਨ ਤੋਂ ਸੇਧ ਲੈਂਦੇ ਹੋਏ ਲੋਕ ਸਭਾ ਸੰਗਰੂਰ ਦੇ ਜਾਗਰੂਕ ਨੌਜਵਾਨ ਵੋਟਰਾਂ ਦੀ ਅਗਵਾਈ ਕਰਦੇ ਹੋਏ ਸਮਾਜ ਸੇਵੀ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਵਲੋਂ ਲੰਘੀ 26 ਨਵੰਬਰ ਨੂੰ ਲੋਕ ਸਭਾ ਸੰਸਦ ਸ.ਭਗਵੰਤ ਸਿੰਘ ਮਾਨ ਨੂੰ ...

ਪੂਰੀ ਖ਼ਬਰ »

ਵਿਜ਼ਟਰ ਵੀਜ਼ੇ ਦੇਣ 'ਚ ਕੈਨੇਡਾ ਤੇ ਆਸਟ੍ਰੇਲੀਆ ਵਲੋਂ ਦਿਖਾਈ ਜਾ ਰਹੀ ਹੈ ਖੁੱਲ੍ਹ ਦਿਲੀ - ਸੁਖਵਿੰਦਰ ਸਿੰਘ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਜ਼ਟਰ ਵੀਜ਼ੇ ਦੇਣ ਵਿਚ ਆਸਟ੍ਰੇਲੀਆ ਅਤੇ ਕੈਨੇਡਾ ਦਾ ਰਵੱਈਆ ਖੁੱਲ੍ਹਦਿਲੀ ਵਾਲਾ ਹੈ | ਉਨ੍ਹਾਂ ਦੱਸਿਆ ਕਿ ਦੋਵੇਂ ਮੁਲਕ ਤਕਰੀਬਨ ਇਕ ਮਹੀਨੇ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ) - ਆਸ਼ਾ ਵਰਕਰ ਯੂਨੀਅਨ ਵਲੋਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਜ਼ਿਲ੍ਹਾ ਪੱਧਰੀ ਰੋਸ ...

ਪੂਰੀ ਖ਼ਬਰ »

ਸੁਖਬੀਰ ਅੱਜ ਆਉਣਗੇ ਸੁਨਾਮ

ਚੀਮਾ ਮੰਡੀ, 6 ਦਸੰਬਰ (ਦਲਜੀਤ ਸਿੰਘ ਮੱਕੜ) - ਸੁਨਾਮ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਚੀਮਾ ਮੰਡੀ ਵਿਖੇ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਤੋਂ ਬਾਅਦ ਗੱਲਬਾਤ ਦੌਰਾਨ ਕਿਹਾ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਪੂਰੇ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਪੱਕੇ ਧਰਨੇ ਲਈ ਹੋਏ ਰਵਾਨਾ

ਦਿੜ੍ਹਬਾ ਮੰਡੀ, 6 ਦਸੰਬਰ (ਪਰਵਿੰਦਰ ਸੋਨੂੰ) - ਆਲ ਪੰਜਾਬ ਟਰੱਕ ਏਕਤਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਟਰੱਕ ਅਪਰੇਟਰਾਂ ਵਲੋਂ ਮੁਹਾਲੀ ਵਿਖੇ ਅਣਮਿਥੇ ਸਮੇਂ ਲਈ ਲਾਏ ਜਾ ਰਹੇ ਧਰਨਾ ਵਿਚ ਸ਼ਾਮਿਲ ਹੋਣ ਲਈ ਦਿੜ੍ਹਬਾ ਤੋਂ ਵੱਡੀ ਗਿਣਤੀ ਟਰੱਕ ਆਪਰੇਟਰ ਆਲ ...

ਪੂਰੀ ਖ਼ਬਰ »

ਸਰਕਾਰ ਵਿਰੁੱਧ ਦਿੱਤਾ ਰੋਸ ਧਰਨਾ

ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ) - ਪੰਜਾਬ ਅਤੇ ਚੰਡੀਗੜ੍ਹ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਰੋਸ ਧਰਨਿਆਂ ਦੀ ਲੜੀ ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਮੰਗਾਂ ਨੂੰ ਲੈ ਕੇ ਰੋਸ ਵਜੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਨਾਨ-ਟੀਚਿੰਗ ਸਟਾਫ਼ ...

ਪੂਰੀ ਖ਼ਬਰ »

ਡਾਕਟਰ ਅੰਬੇਦਕਰ ਦਿਵਸ ਮਨਾਇਆ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਪ੍ਰੀ-ਨਿਰਵਾਣ ਦਿਵਸ ਮਨਾਉਣ ਸੰਬੰਧੀ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਹਾੜਾ 17 ਨੂੰ , ਤਿਆਰੀਆਂ ਜ਼ੋਰਾਂ 'ਤੇ - ਸਵਾਮੀ ਰਾਵਿੰਦਰ ਗੁਪਤਾ

ਸੰਗਰੂਰ, 6 ਦਸੰਬਰ (ਦਮਨਜੀਤ ਸਿੰਘ) - ਗੌਰਮਿੰਟ ਪੈਨਸ਼ਨਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ 17 ਦਸੰਬਰ ਨੂੰ ਸ੍ਰੀ ਮਨਸਾ ਦੇਵੀ ਮੰਦਿਰ ਨਾਭਾ ਗੇਟ ਸੰਗਰੂਰ ਵਿਖੇ ਰਾਸ਼ਟਰੀ ਪੈਨਸ਼ਨਰਜ਼ ਦਿਹਾੜਾ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ...

ਪੂਰੀ ਖ਼ਬਰ »

ਅੱਗ ਨਾਲ ਨੁਕਸਾਨੇ ਘਰ ਦਾ ਮੁਆਵਜ਼ਾ ਦੇਵੇ ਸਰਕਾਰ - ਚੀਮਾ

ਕੌਹਰੀਆਂ, 6 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਬੀਤੇ ਕੱਲ੍ਹ ਨੈਬ ਖ਼ਾਨ ਵਾਸੀ ਸਾਦੀਹਰੀ ਦੇ ਘਰ ਅਚਾਨਕ ਅੱਗ ਲੱਗ ਗਈ | ਜਿਸ ਨਾਲ ਘਰ ਦਾ ਸਾਮਾਨ ਕਣਕ ਦੇ ਢੋਲ, ਕੱਪੜਿਆਂ ਵਾਲੀ ਪੇਟੀ, ਛੱਤ ਦੇ ਬਾਲੇ ਜਲ਼ਨ ਕਾਰਨ ਸਾਰੇ ਘਰ ਦੀ ਛੱਤ ਡਿੱਗ ਗਈ | ਘਰ ਵਿਚ ਕੋਈ ਇਨਸਾਨ ਨਾ ਹੋਣ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਲਈ

ਦਿੜ੍ਹਬਾ ਮੰਡੀ, 6 ਦਸੰਬਰ (ਹਰਬੰਸ ਸਿੰਘ ਛਾਜਲੀ) - ਡਾ. ਬੀ.ਆਰ. ਅੰਬੇਡਕਰ ਐਜੂਕੇਸ਼ਨਲ ਐਂਡ ਵੈੱਲਫੇਅਰ ਫੈਡਰੇਸ਼ਨ ਸੰਗਰੂਰ ਵਲੋਂ ਕਾਮਰੇਡ ਭੀਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵਿਖੇ ਅੰਬੇਡਕਰ ਪ੍ਰਤੀਯੋਗਤਾ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਜੈਲੀ ਸਾਬਕਾ ਸਰਪੰਚ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਨਦਾਮਪੁਰ ਚੰਨੋ, 6 ਦਸੰਬਰ (ਹਰਜੀਤ ਸਿੰਘ ਨਿਰਮਾਣ) - ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਇਕ ਹੋਰ ਗਹਿਰਾ ਸਿਆਸੀ ਝਟਕਾ ਲੱਗਿਆ ਜਦੋਂ ਪਹਿਲਾਂ ਬਲਾਕ ਸੰਮਤੀ ਭਵਾਨੀਗੜ੍ਹ ਦੇ ਸਾਬਕਾ ਉਪ ਚੇਅਰਮੈਨ ਜਸਪਾਲ ਸਿੰਘ ਪਾਲੀ ਚੰਨੋ ਵਲੋਂ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਇੰਟਰ ਕਾਲਜ ਬੇਸਬਾਲ ਅਤੇ ਸਾਫਟਬਾਲ ਮੁਕਾਬਲਿਆਂ 'ਚੋਂ ਓਵਰਆਲ ਚੈਂਪੀਅਨਸ਼ਿਪ 'ਤੇ ਫਿਜ਼ੀਕਲ ਕਾਲਜ ਮਸਤੂਆਣਾ ਦੀ ਟੀਮ ਨੇ ਕੀਤਾ ਕਬਜ਼ਾ

ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ) - ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿ੍ੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿਚ ਕਰਵਾਈ ਗਈ ਇੰਟਰ ਕਾਲਜ ਬੇਸਬਾਲ ਅਤੇ ਸਾਫਟਬਾਲ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਕੀਰਤਨ ਦਰਬਾਰ ਮੌਕੇ ਜੁੜਿਆ ਸੰਗਤਾਂ ਦਾ ਵਿਸ਼ਾਲ ਇਕੱਠ

ਮਲੇਰਕੋਟਲਾ, 6 ਦਸੰਬਰ (ਪਰਮਜੀਤ ਸਿੰਘ ਕੁਠਾਲਾ) - ਨੌਜਵਾਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਏ ਗਏ ਜਿੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX