ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਫਿਰੋਜ਼ਪੁਰ

ਹੁਸੈਨੀਵਾਲਾ ਦੀ ਲੜਾਈ ਦੀ ਗੋਲਡਨ ਜੁਬਲੀ ਮਨਾਈ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- 1971 ਦੀ ਭਾਰਤ-ਪਾਕਿ ਜੰਗ ਦੇ ਸ਼ੁਰੂ ਹੋਣ 'ਤੇ ਲੜੇ ਗਏ ਹੁਸੈਨੀਵਾਲਾ ਦੀ ਲੜਾਈ ਦੀ ਗੋਲਡਨ ਜੁਬਲੀ ਹੁਸੈਨੀਵਾਲਾ ਵਾਰ ਮੈਮੋਰੀਅਲ ਵਿਖੇ ਇਕ ਸ਼ਾਨਦਾਰ ਤੇ ਪ੍ਰਭਾਵਸ਼ਾਲੀ ਸਮਾਰੋਹ ਕਰਵਾ ਕੇ ਮਨਾਈ ਗਈ | ਯਾਦਗਾਰੀ ਸਮਾਰੋਹ ਗੋਲਡਨ ਐਰੋ ਡਵੀਜ਼ਨ ਅਤੇ 15 ਪੰਜਾਬ (ਪਹਿਲਾ ਪਟਿਆਲਾ) ਦੇ ਬਹਾਦਰ 'ਵਾਰ ਵੈਟਰਨ' ਅਫ਼ਸਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਸ਼ਰਧਾਂਜਲੀ ਸਮਾਰੋਹ ਵਿਚ 40 ਤੋਂ ਵੱਧ ਬਜ਼ੁਰਗ ਅਧਿਕਾਰੀਆਂ ਅਤੇ ਔਰਤਾਂ ਸਮੇਤ ਯੂਨਿਟ ਦੇ ਵੱਡੀ ਗਿਣਤੀ ਵਿਚ ਅਧਿਕਾਰੀ, ਜੇ.ਸੀ.ਓਜ਼ ਅਤੇ ਹੋਰ ਰੈਂਕਾਂ ਨੇ ਸ਼ਿਰਕਤ ਕੀਤੀ | ਵੀਰ ਨਾਰੀ ਜਸਬੀਰ ਕੌਰ (ਪਤਨੀ ਸਵ: ਮੇਜਰ ਕੰਵਲਜੀਤ ਸਿੰਘ ਸ਼ੌਰਿਆ ਚੱਕਰ) ਅਤੇ ਸਵ: ਮੇਜਰ ਐੱਸ.ਪੀ.ਐੱਸ. ਵੜੈਚ ਦੀ ਪਤਨੀ ਰੁਪਿੰਦਰ ਵੜੈਚ ਅਤੇ ਯੂਨਿਟ ਦੇ ਤਤਕਾਲੀ ਸੈਕਿੰਡ-ਇਨ-ਕਮਾਂਡ ਦੀ ਪਤਨੀ ਏ.ਐੱਸ. ਚੀਮਾ ਸ਼ਾਮਿਲ ਸਨ | ਇਸ ਮੌਕੇ ਅਧਿਕਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਜ਼ਿਕਰਯੋਗ ਹੈ ਕਿ 15 ਪੰਜਾਬ ਜਿਸ ਨੂੰ ਵਿਸਾਖੀ ਦੇ ਸ਼ੁੱਭ ਦਿਹਾੜੇ 13 ਅਪ੍ਰੈਲ 1705 ਨੂੰ ਉਭਾਰਿਆ ਗਿਆ ਸੀ, ਨੂੰ ਇਸ ਲੜਾਈ ਲਈ ਥੀਏਟਰ ਸਨਮਾਨ ਪੰਜਾਬ ਨਾਲ ਸਨਮਾਨਿਤ ਕੀਤਾ ਗਿਆ ਸੀ | ਸਮਾਰੋਹ ਵਿਚ ਸਨਮਾਨ, ਪੁਸ਼ਪਾਂਜਲੀ ਅਤੇ ਯੁੱਧ ਦੇ ਸਾਬਕਾ ਸੈਨਿਕਾਂ ਦੁਆਰਾ ਜੰਗ ਦੇ ਤਜਰਬੇ ਦਾ ਵਰਣਨ ਸ਼ਾਮਿਲ ਸੀ | ਗੋਲਡਨ ਐਰੋ ਡਵੀਜ਼ਨ ਦੇ ਜਨਰਲ ਅਫ਼ਸਰ ਕਮਾਂਡਿੰਗ ਤੇ ਹੋਰ ਸੇਵਾ ਕਰ ਰਹੇ ਅਧਿਕਾਰੀ ਵੀ ਸਮਾਰੋਹ ਦਾ ਹਿੱਸਾ ਸਨ | ਇਸ ਦੀ ਸਮਾਪਤੀ ਬਜ਼ੁਰਗ ਵਲੋਂ ਯੂਨਿਟ ਨੂੰ ਹੁਸੈਨੀਵਾਲਾ ਯਾਦਗਾਰੀ ਚਿੰਨ੍ਹ ਸੌਂਪਣ ਨਾਲ ਹੋਈ |

ਡੀ.ਸੀ. ਵਲੋਂ ਡਾ: ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਮਨਾਏ ਗਏ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦੇ ਪ੍ਰੀ-ਨਿਰਵਾਣ ਮੌਕੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵਲੋਂ ਡਾ: ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਫੁੱਲ ...

ਪੂਰੀ ਖ਼ਬਰ »

ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੀ ਹਾਲਤ 'ਚ ਮੌਤ

ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ)- ਨੌਜਵਾਨ ਸੁਖਵੀਰ ਸਿੰਘ ਪੁੱਤਰ ਮਿਹਰ ਸਿੰਘ ਵਾਸੀ ਪਿੰਡ ਕਰਮੂਵਾਲਾ ਦੀ ਅੱਜ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਭੇਦ ਭਰੀ ਹਾਲਤ 'ਚ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕ ਸੁਖਵੀਰ ਸਿੰਘ ਦੇ ਪਿਤਾ ਮਿਹਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਕਿਯੂ ਪੰਜਾਬ ਦੇ ਮੀਤ ਪ੍ਰਧਾਨ ਦਾ ਕੀਤਾ ਸਨਮਾਨ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫ਼ੁਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਜੋਗਿੰਦਰ ਸਿੰਘ ਸਭਰਾਂ ਜੋ ਕਿ 10 ਮਹੀਨੇ ਤੋਂ ਉੱਪਰ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦਾ ਲਾਡੀ ਗਹਿਰੀ ਦੀ ਅਗਵਾਈ ਹੇਠ ਭਰਵਾਂ ਸਵਾਗਤ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸੰਵਿਧਾਨ ਰਚੇਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀਨਿਵਾਰਨ ਦਿਵਸ ਵਜੋਂ ਮਨਾਉਣ ਲਈ ਫ਼ਿਰੋਜ਼ਪੁਰ ਵਿਖੇ ਕੀਤੇ ਜਾ ਰਹੇ ਸਮਾਗਮ 'ਚ ਭਾਗ ਲੈਣ ਲਈ ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ. ਤੇ ਐਸ.ਟੀ. ...

ਪੂਰੀ ਖ਼ਬਰ »

ਬਿਜਲੀ ਦੇ ਕੱਟਾਂ ਨੇ ਗੁਰੂਹਰਸਹਾਏ ਦੇ ਲੋਕਾਂ ਦੇ ਕੱਢੇ ਵੱਟ

ਗੁਰੂਹਰਸਹਾਏ, 6 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਵਿਚ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਨੇ ਗੁਰੂਹਰਸਹਾਏ ਸ਼ਹਿਰ ਦੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ | ਓਧਰ ਇਕ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ...

ਪੂਰੀ ਖ਼ਬਰ »

ਜੇਲ੍ਹ 'ਚ ਸੁੱਟੀਆਂ ਗੇਂਦਾਂ 'ਚੋਂ ਚਾਰ ਮੋਬਾਈਲ, ਬੈਟਰੀਆਂ, ਡਾਟਾ ਕੇਬਲ ਤੇ ਹੈੱਡ ਫ਼ੋਨ ਬਰਾਮਦ

ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਇਕ ਵਾਰ ਫਿਰ ਬਾਹਰੋਂ ਸੁੱਟੀਆਂ ਗੇਂਦਾਂ 'ਚੋਂ ਚਾਰ ਮੋਬਾਈਲ ਫ਼ੋਨ ਸਮੇਤ ਬੈਟਰੀ ਬਿਨਾਂ ਸਿੰਮ ਕਾਰਡ, ਵਾਧੂ ਬੈਟਰੀਆਂ, ਡਾਟਾ ਕੇਬਲ ਤੇ ਹੈੱਡ ਫ਼ੋਨ ਬਰਾਮਦ ਹੋਏ ਹਨ | ਪੁਲਿਸ ਨੂੰ ਭੇਜੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੁਰੂਹਰਸਹਾਏ, 6 ਦਸੰਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਪੰਜਾਬ ਗੌਰਮਿੰਟ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਰੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ-ਕੋਟ ਈਸੇ ਖ਼ਾਂ ਰੋਡ 'ਤੇ ਸਥਿਤ ਪਿੰਡ ਰਟੌਲ ਬੇਟ ਨੇੜੇ ਇਕ ਸੜਕ ਹਾਦਸੇ ਵਿਚ ਥਾਣਾ ਸਿਟੀ ਜ਼ੀਰਾ ਦੇ ਮੁਲਾਜ਼ਮ ਦੀ ਮੌਤ ਹੋ ਗਈ | ਇਕੱਤਰ ਵੇਰਵਿਆਂ ਅਨੁਸਾਰ ਪੰਜਾਬ ਪੁਲਿਸ ਦਾ ਮੁਲਾਜ਼ਮ ...

ਪੂਰੀ ਖ਼ਬਰ »

ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਮੌਤ

ਗੁਰੂਹਰਸਹਾਏ, 6 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਪਾਲ ਸਿੰਘ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਸਿਮਰਨ ਗਾਬਾ ਜੋ ਕਿ ਗੁਰੂਹਰਸਹਾਏ ਸ਼ਹਿਰ ਵਿਖੇ ...

ਪੂਰੀ ਖ਼ਬਰ »

ਸਰਕਾਰ ਵਲੋਂ ਛੇਵੇਂ ਪੇ-ਕਮਿਸ਼ਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ 'ਚ ਪੈਨਸ਼ਨਰਾਂ ਨਾਲ ਠੱਗੀ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਬੱਸ ਸਟੈਂਡ ਫ਼ਿਰੋਜ਼ਪੁਰ ਸ਼ਹਿਰ ਵਿਖੇ ਓਮ ਪ੍ਰਕਾਸ਼ ਜਨਰਲ ਸਕੱਤਰ ਅਤੇ ਮਲਕੀਤ ਚੰਦ ਪਾਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰਾਂ ਨੇ ਸਰਕਾਰ ਵਲੋਂ ਕੀਤੇ ਜਾ ਰਹੇ ਮਾੜੇ ...

ਪੂਰੀ ਖ਼ਬਰ »

ਰੋਹਿਤ ਵੋਹਰਾ ਨੇ ਮੋਗਾ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਆਰਿਫ਼ ਕੇ, 6 ਦਸੰਬਰ (ਬਲਬੀਰ ਸਿੰਘ ਜੋਸਨ)- ਫ਼ਿਰੋਜ਼ਪੁਰ ਸ਼ਹਿਰੀ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਵਲੋਂ ਸ਼ਹਿਰੀ ਹਲਕੇ ਦੇ ਪਿੰਡ ਹਸਤੀ ਵਾਲਾ ਸਮੇਤ ਅਨੇਕਾਂ ਪਿੰਡਾਂ 'ਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ 14 ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਹੋਣ ਵਾਲਿਆਂ ਦਾ ਸਰੀਰਕ ਟੈੱਸਟ ਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਿਖਲਾਈ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੰਜਾਬ ਪੁਲਿਸ ਅਤੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਗਿੱਲ ਤੇ ਚੇਅਰਮੈਨ ਸਿੱਧੂ ਵਲੋਂ ਵਿਕਾਸ ਕਾਰਜ ਸ਼ੁਰੂ

ਜ਼ੀਰਾ, 6 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਨਗਰ ਕੌਂਸਲ ਜ਼ੀਰਾ ਵਲੋਂ ਸ਼ਹਿਰ ਵਿਚ ਚਲਾਏ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਵਾਰਡਾਂ ਵਿਚ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਗਏ ਹਨ, ਜਿਨ੍ਹਾਂ ਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਹਿਨੁਮਾਈ ਹੇਠ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਆਗੂਆਂ ਦੀ ਮੀਟਿੰਗ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਿਟਾ: ਡੀ.ਐੱਸ.ਪੀ. ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਿਲਕ ਰਾਜ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਫ਼ਿਰੋਜ਼ਪੁਰ, ਰਿਟਾ: ਡੀ.ਐੱਸ.ਪੀ. ਧੰਨਾ ...

ਪੂਰੀ ਖ਼ਬਰ »

ਨਸ਼ਾ ਛੁਡਾਊ ਗੋਲੀ ਨਾ ਮਿਲਣ ਦੇ ਵਿਰੋਧ 'ਚ ਲੋਕਾਂ ਧਰਨਾ ਲਾਇਆ

ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮਿੰਨੀ ਪੀ. ਐੱਚ. ਐੱਚ. ਸੀ. ਵਿਚੋਂ ਗੋਲੀ ਨਾਲ ਮਿਲਣ ਕਾਰਨ ਰੋਸ ਵਜੋਂ ਲੋਕਾਂ ਨੇ ਅੱਜ ਮੱਲਾਂਵਾਲਾ ਦੇ ਚੌਕ 'ਚ ਆਵਾਜਾਈ ਬੰਦ ਕਰਕੇ ਧਰਨਾ ਲਾ ਦਿੱਤਾ ਗਿਆ | ਧਰਨੇ 'ਤੇ ਬੈਠੇ ਲੋਕਾਂ ਨੇ ਕਿਹਾ ਕਿ ਇਸ ਗੋਲੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਕਰਕੇ ਬੀ.ਕੇ.ਯੂ. ਕਾਦੀਆਂ ਵਲੋਂ ਮੰਗ ਪੱਤਰ

ਫ਼ਿਰੋਜ਼ਪੁਰ, 6 ਦਸੰਬਰ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਕਿਸਾਨ ਵਰਗ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਨਾ ਮਿਲਣ ਕਰਕੇ ਭਾਰੀ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜ਼ਰਨਾ ਪੈ ਰਿਹਾ ਹੈ, ਜਿਸ ਕਰਕੇ ਫ਼ਸਲ ਦੇ ਸੁੱਕਣ ਦਾ ਡਰ ਬਣਿਆ ਹੋਇਆ ਹੈ | ਇਸ ਦੇ ਚੱਲਦੇ ਬੀ.ਕੇ.ਯੂ. ...

ਪੂਰੀ ਖ਼ਬਰ »

ਪੰਜਾਬੀ ਬੋਲੀ ਨੂੰ ਸਮਰਪਿਤ ਮੁਕਾਬਲੇ ਸਮਾਪਤ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪੰਜਾਬੀ ਬੋਲੀ ਨੂੰ ਸਮਰਪਿਤ ਸੁੰਦਰ ਲਿਖਾਈ, ਚਾਰਟ ਮੇਕਿੰਗ, ਰੰਗੋਲੀ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਇਸ ਮਹੀਨੇ ਦੌਰਾਨ ਸਕੂਲ ਤੇ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਸ਼ਰਮ ਅੰਦਰ ਸਤਿਸੰਗ ਕਰਵਾਇਆ ਗਿਆ, ਜਿਸ ਵਿਚ ਆਸ਼ੂਤੋਸ਼ ਮਹਾਰਾਜ ਦੀ ਪਰਮ ਸ਼ਿਸ਼ ਸਾਧਵੀ ਦੀਪਿਕਾ ਭਾਰਤੀ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਆਪਣੇ ਵਿਚਾਰਾਂ ਵਿਚ ਦੱਸਿਆ ...

ਪੂਰੀ ਖ਼ਬਰ »

ਰਾਓ ਕੇ ਉਤਾੜ ਵਿਖੇ ਮਹਿਲਾਵਾਂ ਦੇ ਭਰੇ ਗਾਰੰਟੀ ਕਾਰਡ

ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਗਈ ਤੀਸਰੀ ਗਾਰੰਟੀ ਪ੍ਰਤੀ ਪੰਜਾਬ ਦੀਆਂ ਮਹਿਲਾਵਾਂ ਵਿਚ ਖ਼ਾਸ ਉਤਸ਼ਾਹ ਵੇਖਣ ਨੂੰ ਮਿਲ ...

ਪੂਰੀ ਖ਼ਬਰ »

ਪ੍ਰੀ-ਨਿਵਾਰਨ ਦਿਵਸ ਮੌਕੇ ਬਸਪਾ ਵਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੱੁਲ ਭੇਟ

ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਵਾਰਨ ਦਿਵਸ ਸਥਾਨਕ ਵਾਲਮੀਕਿ ਆਸ਼ਰਮ ਡੇਰਾ ਬਾਬਾ ਪ੍ਰਕਾਸ਼ ਨਾਥ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ 50 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਉਰਫ਼ ਜੱਗੂ ਪੱੁਤਰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਵੰਡੀਆਂ ਸਫ਼ਾਈ ਕਰਮਚਾਰੀਆਂ ਨੂੰ ਜੈਕਟਾਂ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਨੂੰ ਸਾਫ਼-ਸੁਥਰਾ ਰੱਖ ਵਧੀਆ ਵਾਤਾਵਰਨ ਦੇਣ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਸਫ਼ਾਈ ਸੈਨਿਕ ਦਾ ਦਰਜਾ ਮਿਲਣਾ ਚਾਹੀਦਾ ਹੈ ਕਿਉਂਕਿ ਉਹ ਸਫ਼ਾਈ ਕਰਮਚਾਰੀ ਹੀ ਹਨ, ਜੋ ਸਵੇਰ ਵੇਲੇ ਸਭ ਤੋਂ ਪਹਿਲਾਂ ਉੱਠ ...

ਪੂਰੀ ਖ਼ਬਰ »

ਕਾਂਗਰਸ ਦੇ ਐੱਸ.ਸੀ./ਐੱਸ.ਟੀ. ਵਿਭਾਗ ਨੇ ਮਨਾਇਆ ਪ੍ਰੀ-ਨਿਰਵਾਣ ਦਿਵਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ. ਤੇ ਐੱਸ.ਟੀ. ਵਿਭਾਗ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਦੇਸ਼ ਭਰ 'ਚ ਬਰਸੀ ਸਮਾਗਮ ਕਰਕੇ ਪ੍ਰੀ-ਨਿਵਾਰਨ ਦਿਵਸ ਸ਼ਰਧਾ ਨਾਲ ਮਨਾਇਆ ਗਿਆ, ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦਲੀਪ ਸਿੰਘ ਉਰਫ਼ ਦੀਪਾ ਪੁੱਤਰ ਨਾਗਰ ਸਿੰਘ ਵਾਸੀ ਕਾਲੋਨੀ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੇ ਬੇਮਿਸਾਲ ਕੰਮ ਕਰਵਾਏ-ਕਾਂਗਰਸੀ ਆਗੂ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਦੀ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਦੇ ਸਮੇਂ ਦੌਰਾਨ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਿੰਡਾਂ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜ ਬੇਮਿਸਾਲ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਵੱਡੀ ਲੀਡ 'ਤੇ ਜਿੱਤੇਗੀ ਆਮ ਆਦਮੀ ਪਾਰਟੀ-ਭੁੱਲਰ

ਫ਼ਿਰੋਜ਼ਪੁਰ, 6 ਦਸੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਰੇਕ ਵਰਗ ਖ਼ੁਸ਼ ਹੈ, ਜਿਸ ਦੇ ਚੱਲਦੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਿਆਂ ਅੰਦਰ ਆਮ ਆਦਮੀ ਪਾਰਟੀ ਵੱਡੀ ਲੀਡ ਹਾਸਲ ਕਰੇਗੀ | ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਬਾਬਾ ਸਾਹਿਬ ਦੀ ਜੀਵਨੀ ਪੜ੍ਹਣੀ ਚਾਹੀਦੀ-ਰਾਮ ਗੋਪਾਲ

ਫ਼ਿਰੋਜ਼ਪੁਰ, 6 ਦਸੰਬਰ (ਰਾਕੇਸ਼ ਚਾਵਲਾ)- ਸਮਾਜਿਕ ਸਮਰਤਾ ਮੰਚ ਫ਼ਿਰੋਜ਼ਪੁਰ ਵਲੋਂ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸ਼ੀਤਲਾ ਮਾਤਾ ਮੰਦਰ 'ਚ ਕਰਵਾਇਆ ਗਿਆ, ਜਿਸ ਵਿਚ ਸੰਤ ਬਾਬਾ ਕਰਮਾ ਨਾਥ ਮਟੀਲੀ ਦੇ ...

ਪੂਰੀ ਖ਼ਬਰ »

- 62ਵਾਂ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ - ਦੇਵ ਸਮਾਜ ਕਾਲਜ ਫ਼ਾਰ ਵੂਮੈਨ ਨੇ ਜਿੱਤੀ ਓਵਰਆਲ ਟਰਾਫ਼ੀ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੀ ਅਗਵਾਈ ਅਤੇ ਕਾਰਜਕਾਰੀ ਪਿ੍ੰਸੀਪਲ ਡਾ: ਸੰਗੀਤਾ ਸ਼ਰਮਾ ਦੀ ਰਹਿਨੁਮਾਈ ਹੇਠ ਕਾਲਜ ਵਿੱਦਿਆ, ਖੇਡਾਂ, ਸੱਭਿਆਚਾਰ ਦੇ ਹਰ ਖੇਤਰ ...

ਪੂਰੀ ਖ਼ਬਰ »

ਕਾਂਗਰਸ ਨੇ ਵਰਕਰਾਂ ਦੀਆਂ ਵਫ਼ਾਦਾਰੀਆਂ ਦਾ ਮੁੱਲ ਅਹੁਦੇਦਾਰੀਆਂ ਨਾਲ ਪਾਇਆ-ਸਿੱਧੂ

ਜ਼ੀਰਾ, 6 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਕਾਂਗਰਸ ਨੇ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰ ਵਰਕਰਾਂ ਦੀ ਮਿਹਨਤ ਦਾ ਮੁੱਲ ਅਹੁਦੇਦਾਰੀਆਂ ਦੇ ਕੇ ਪਾਇਆ ਹੈ | ਇਹ ਪ੍ਰਗਟਾਵਾ ਬਲਾਕ ਸੰਮਤੀ ਜ਼ੀਰਾ ਦੇ ਚੇਅਰਮੈਨ ਮਹਿੰਦਰਜੀਤ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਪਾਰਟੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਮੀਟਿੰਗਾਂ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਕਿਸਾਨਾਂ, ਮਜ਼ਦੂਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨਣ ਤੋਂ ਟਾਲ-ਮਟੋਲ ਕਰਨ ਕਰਕੇ ਅਤੇ ਸਰਕਾਰ ਵਲੋਂ ਮਸਲੇ ਹੱਲ ਨਾ ਕਰਨ 'ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਡਿਗਰੀ ਵੰਡ ਸਮਾਗਮ

ਤਲਵੰਡੀ ਭਾਈ, 6 ਦਸੰਬਰ (ਰਵਿੰਦਰ ਸਿੰਘ ਬਜਾਜ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਡਾ : ਪਿ੍ਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ ਵੰਡੇ ਗਰਮ ਕੱਪੜੇ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਸੈਕਟਰੀ ਡਾ: ਅਗਨੀਜ਼ ਢਿੱਲੋਂ, ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵਲੋਂ ਭਗਵਾਨ ਦੇਵ ਆਤਮਾ ...

ਪੂਰੀ ਖ਼ਬਰ »

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਬਾਬਾ ਸਾਹਿਬ ਦੀ ਬਰਸੀ 'ਤੇ ਕੀਤਾ ਸਹਿਭੋਜ

ਫ਼ਿਰੋਜ਼ਪੁਰ, 6 ਦਸੰਬਰ (ਰਾਕੇਸ਼ ਚਾਵਲਾ)- ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੁਆਰਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਸਮਾਜਿਕ ਸਮਰਸਤਾ ਦਾ ਪ੍ਰੋਗਰਾਮ ਸਤੀਏਵਾਲਾ ਪਿੰਡ ਵਿਚ ਕੀਤਾ ਗਿਆ | ਇਸ ਵਿਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਪੰਜਾਬ ...

ਪੂਰੀ ਖ਼ਬਰ »

ਪ੍ਰੈੱਸ ਐਸੋਸੀਏਸ਼ਨ ਮਖੂ ਦੇ ਪੱਤਰਕਾਰਾਂ ਦੀ ਮੀਟਿੰਗ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪ੍ਰੈੱਸ ਐਸੋਸੀਏਸ਼ਨ ਮਖੂ ਦੇ ਪੱਤਰਕਾਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕੇਵਲ ਅਹੂਜਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਮਸਤ ਕਰਮ ਚੰਦ ਬਾਠਾਂਵਾਲਾ ਮਖੂ ਵਿਖੇ ਹੋਈ | ਇਸ ਮੀਟਿੰਗ ਵਿਚ ਪੈੱ੍ਰਸ ਕਲੱਬ ਦਿਹਾਤੀ ...

ਪੂਰੀ ਖ਼ਬਰ »

ਐਡ. ਯੋਗੇਸ਼ ਗੁਪਤਾ ਨੇ ਬਤੌਰ ਕੰਟੋਨਮੈਂਟ ਬੋਰਡ ਮੈਂਬਰ ਸਹੁੰ ਚੁੱਕੀ

ਫ਼ਿਰੋਜ਼ਪੁਰ, 6 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਤੇ ਸਾਬਕਾ ਵਧੀਕ ਐਡਵੋਕੇਟ ਜਰਨਲ ਯੋਗੇਸ਼ ਗੁਪਤਾ ਨੂੰ ਭਾਰਤ ਸਰਕਾਰ ਵਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਦਾ ਮੈਂਬਰ ਨਿਯੁਕਤ ਕੀਤਾ ਗਿਆ, ਜਿਸ ਸਬੰਧੀ ਅੱਜ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜ਼ੀਰਾ 'ਚ ਅੱਖਾਂ ਦਾ ਜਾਂਚ ਕੈਂਪ

ਜ਼ੀਰਾ, 6 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾ ਤੇ ਡਾ: ਅਨਿਲ ਮਨਚੰਦਾ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਜ਼ੀਰਾ ਦੀ ਰਹਿਨੁਮਾਈ ਹੇਠ 'ਮੋਤੀਆ ਮੁਕਤ ਅਭਿਆਨ' ਤਹਿਤ ਅੱਖਾਂ ਦੇ ਮੋਤੀਆ ਬਿੰਦ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਫ਼ਿਰੋਜ਼ਪੁਰ, 6 ਦਸੰਬਰ (ਕੁਲਬੀਰ ਸਿੰਘ ਸੋਢੀ)- ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ 66ਵਾਂ ਪ੍ਰੀਨਿਰਵਾਣ ਦਿਵਸ ਮੰਡਲ ਦਫ਼ਤਰ ਫ਼ਿਰੋਜ਼ਪੁਰ ਦੇ ਵਿਹੜੇ ਵਿਚ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਡਵੀਜ਼ਨਲ ਰੇਲਵੇ ਮੈਨੇਜਰ ਸੀਮਾ ਸ਼ਰਮਾ ਨੇ ਕਿਹਾ ਕਿ ਬਾਬਾ ਸਾਹਿਬ ...

ਪੂਰੀ ਖ਼ਬਰ »

ਐਨ.ਐੱਚ.ਐਮ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਐਨ.ਐੱਚ.ਐਮ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੱੁਧ ਵਿੱਢਿਆ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਰੋਸ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਜਿੰਦੂ ਵਲੋਂ ਦਿਹਾਤੀ ਹਲਕੇ ਦੇ ਵਰਕਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- ਆਗਾਮੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ 14 ਦਸੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ 2022 'ਚ ਅਕਾਲੀ-ਬਸਪਾ ਗੱਠਜੋੜ ਸਰਕਾਰ ਦਾ ਮੁੱਢ ਬੰਨ੍ਹੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਾਲੀਆ ਵਲੋਂ ਬੂਥਾਂ ਦੀ ਚੈਕਿੰਗ

ਗੁਰੂਹਰਸਹਾਏ, 6 ਦਸੰਬਰ (ਕਪਿਲ ਕੰਧਾਰੀ)- ਪੰਜਾਬ ਵਿਚ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਬਬਨਦੀਪ ਸਿੰਘ ਵਾਲੀਆਂ ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ, ਉਸੇ ਦੇ ...

ਪੂਰੀ ਖ਼ਬਰ »

ਰੋਹਿਤ ਵੋਹਰਾ ਨੇ ਸ਼ਹਿਰੀ ਹਲਕੇ ਦੇ ਵਰਕਰਾਂ ਨੂੰ ਕੀਤਾ ਲਾਮਬੰਦ

ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- 14 ਦਸੰਬਰ ਨੂੰ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਹੋਣ ਜਾ ਰਹੀ ਵਿਸ਼ਾਲ ਰੈਲੀ ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX