ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  about 1 hour ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 3 hours ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  about 3 hours ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  about 3 hours ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  about 3 hours ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  about 4 hours ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  about 4 hours ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  about 4 hours ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  about 5 hours ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  about 4 hours ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  about 5 hours ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  about 5 hours ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  about 5 hours ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  about 5 hours ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 minute ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  about 6 hours ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  about 7 hours ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  about 6 hours ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  about 7 hours ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  about 7 hours ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  about 8 hours ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 8 hours ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  about 8 hours ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  about 8 hours ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਬਠਿੰਡਾ

ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਚੋਣ ਘਿਰੀ ਵਿਵਾਦਾਂ 'ਚ

ਤਲਵੰਡੀ ਸਾਬੋ, 6 ਦਸੰਬਰ (ਰਵਜੋਤ ਸਿੰਘ ਰਾਹੀ)-ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਚੋਣ ਵਿਵਾਦਾਂ 'ਚ ਘਿਰ ਗਈ ਹੈ ਤੇ ਉਕਤ ਬਾਰ ਨਾਲ ਸਬੰਧਿਤ ਵਕੀਲਾਂ ਦੇ ਇਕ ਧੜ੍ਹੇ ਨੇ 2021-22 ਦੀ ਚੋਣ ਨੂੰ ਰੱਦ ਕਰਕੇ ਦੁਬਾਰਾ ਚੋਣ ਕਰਵਾਉਣ ਸਬੰਧੀ ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ 'ਚ ਅਪੀਲ ਦਾਖ਼ਲ ਕਰ ਦਿੱਤੀ ਹੈ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਡੇ ਵਲੋਂ ਉਕਤ ਚੋਣਾਂ ਦੇ ਰਿਟਰਨਿੰਗ ਅਫ਼ਸਰ ਹਰਬੰਸ ਸਿੰਘ ਚਹਿਲ ਕੋਲ 25 ਦੇ ਕਰੀਬ ਵੋਟਾਂ ਸਬੰਧੀ ਇਤਰਾਜ਼ ਜਤਾਇਆ ਸੀ ਕਿ ਇਹ ਵੋਟਾਂ ਜਾਅਲੀ ਬਣਾਈਆਂ ਗਈਆਂ ਹਨ ਤੇ ਇਹ ਕਚਿਹਿਰੀ 'ਚ ਪ੍ਰੈਕਟਿਸ ਨਹੀਂ ਕਰਦੇ | ਵਕੀਲਾਂ ਨੇ ਦੋਸ਼ ਲਗਾਇਆ ਕਿ ਇਤਰਾਜ਼ ਸਬੰਧੀ ਰਿਟਰਨਿੰਗ ਅਫ਼ਸਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਨਾ ਹੀ ਇਸ ਸਬੰਧੀ ਕੋਈ ਜਨਰਲ ਹਾਊਸ ਦੀ ਮੀਟਿੰਗ ਬੁਲਾਈ ਗਈ | ਵਕੀਲਾਂ ਨੇ ਦੱਸਿਆ ਕਿ ਆਰ.ਓ ਵਲੋਂ ਇਕਤਰਫਾ ਕਾਰਵਾਈ ਦੇ ਵਿਰੋਧ 'ਚ 35 ਦੇ ਕਰੀਬ ਵਕੀਲਾਂ ਵਲੋਂ ਬਾਰ ਕੌਂਸਲ ਦੀ ਚੋਣਾਂ ਦਾ ਬਾਈਕਾਟ ਕਰ ਦਿੱਤਾ ਗਿਆ ਸੀ ਤੇ ਇਸ ਸਬੰਧੀ ਉਨ੍ਹਾਂ ਨੂੰ ਲਿਖਤੀ ਤੌਰ 'ਤੇ ਜਾਣੂੰ ਕਰਵਾ ਦਿੱਤਾ ਸੀ | ਵਕੀਲਾਂ ਨੇ ਦੱਸਿਆ ਕਿ ਇਸ ਚੋਣ ਸਬੰਧੀ ਸਾਡੇ ਵਲੋਂ ਜ਼ਿਲ੍ਹਾ ਸ਼ੈਸ਼ਨ ਜੱਜ ਸਾਹਿਬਾਨ ਸਮੇਤ ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ 'ਚ ਅਪੀਲ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਉਕਤ ਚੋਣ ਨੂੰ ਰੱਦ ਕਰਕੇ ਵੋਟਾਂ ਦੀ ਜਾਂਚ ਕਰਵਾਈ ਜਾਵੇ ਤੇ ਚੰਡੀਗੜ੍ਹ ਬਾਰ ਕੌਂਸਲ ਦੀ ਦੇਖ-ਰੇਖ 'ਚ ਦੁਬਾਰਾ ਚੋਣਾਂ ਕਰਵਾਈਆਂ ਜਾਣ | ਉਨ੍ਹਾਂ ਦੱਸਿਆ ਕਿ ਉਕਤ ਮਸਲੇ ਸਬੰਧ 'ਚ ਇਕ ਪੰਜ ਮੈਂਬਰੀ ਕਮੇਟੀ ਜਿਨ੍ਹਾਂ 'ਚ ਗੁਰਟੇਕ ਸਿੰਘ ਜਟਾਣਾ, ਰਮੇਸ਼ ਕੁਮਾਰ ਗੋਇਲ, ਗੁਰਜੰਟ ਸਿੰਘ, ਸੰਦੀਪ ਕੌਰ ਬਾਵਾ ਤੇ ਹਰਦੇਵ ਸਿੰਘ ਗਿਆਨਾ ਦੇ ਨਾਂਅ ਸ਼ਾਮਿਲ ਹਨ ਬਣਾਈ ਗਈ ਹੈ ਜੋ ਕਿ ਉਕਤ ਮਸਲੇੇ ਸਬੰਧੀ ਪੈਰਵਾਈ ਕਰੇਗੀ | ਇਸ ਸਬੰਧੀ ਜਦੋਂ ਆਰ.ਓ. ਹਰਬੰਸ ਸਿੰਘ ਚਹਿਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਉਕਤ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੈਂ ਬਾਰ ਕੌਂਸਲ ਦੀਆਂ ਜਾਰੀ ਹਦਾਇਤਾਂ ਅਨੁਸਾਰ ਹੀ ਕਾਰਵਾਈ ਕੀਤੀ ਹੈ ਤੇ ਵੋਟਾਂ ਕੱਟਣ ਸਬੰਧੀ ਉਨ੍ਹਾਂ ਕੋਲ ਕੋਈ ਅਧਿਕਾਰ ਨਹੀਂ ਤੇ ਇਹ ਅਧਿਕਾਰ ਸਿਰਫ਼ ਜਨਰਲ ਹਾਊਸ ਕੋਲ ਹੁੰਦਾ ਹੈ ਤੇ ਨਾ ਹੀ ਉਨ੍ਹਾਂ ਕੋਲ ਜਨਰਲ ਹਾਊਸ ਦੀ ਮੀਟਿੰਗ ਸੱਦਣ ਦਾ ਅਧਿਕਾਰ ਹੈ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਜੇ ਤੱਕ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ ਤੇ ਉਹ ਚੋਣਾਂ ਲਈ ਨਿਯਤ ਮਿਤੀ 17 ਦਸੰਬਰ ਨੂੰ ਹੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਪ੍ਰਧਾਨ ਦੇ ਨਾਮ ਸਬੰਧੀ ਪੂਰੀ ਕਾਰਵਾਈ ਕਰਨ ਉਪਰੰਤ ਮਤਾ ਪਾ ਕੇ ਐਲਾਨ ਕਰਨਗੇ |

ਆਰ.ਟੀ.ਆਈ. ਪੋਰਟਲ ਕੀਤਾ ਲਾਂਚ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਾਇਰੈਕਟਰ ਪੰਜਾਬ ਸਰਕਾਰ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਮੁਹਾਲੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਵਲੋਂ ਸਟੇਟ ਸੂਚਨਾ ਕਮਿਸ਼ਨ ਦੇ ਰਾਏ ਨਾਲ ਆਰ.ਟੀ.ਆਈ ਪੋਰਟਲ ਲਾਂਚ ...

ਪੂਰੀ ਖ਼ਬਰ »

ਚੋਰੀ ਦਾ ਮਾਲ ਬਰਾਮਦ ਕਰਵਾਏ ਬਗ਼ੈਰ ਪੁਲਿਸ ਵਲੋਂ ਚੋਰ ਛੱਡ ਦੇਣ ਦਾ ਮਾਮਲਾ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ-ਪੀੜਤ ਪਰਿਵਾਰ

ਰਾਮਾਂ ਮੰਡੀ, 6 ਦਸੰਬਰ (ਤਰਸੇਮ ਸਿੰਗਲਾ)-ਲੋਕਾਂ ਵਲੋਂ ਚੋਰ ਫੜ ਕੇ ਪੁਲਿਸ ਹਵਾਲੇ ਕਰ ਦੇਣ ਤੋਂ ਬਾਅਦ ਵੀ ਪੁਲਿਸ ਵਲੋਂ ਪੀੜਤਾਂ ਦਾ ਚੋਰੀ ਦਾ ਮਾਲ ਬਰਾਮਦ ਕਰਵਾਏ ਬਗੈਰ ਚੋਰ ਛੱਡ ਦੇਣ ਦਾ ਮਾਮਲਾ ਪੀੜਤਾਂ ਵਲੋਂ 8 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ...

ਪੂਰੀ ਖ਼ਬਰ »

ਢਾਣੀ ਵਾਸੀਆਂ ਵਲੋਂ ਲੋਕਲ ਬੱਸ ਸਟਾਪ ਬਣਾਉਣ ਦੀ ਮੰਗ

ਭਾਗੀਵਾਂਦਰ, 6 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੀ ਗਊਸ਼ਾਲਾ ਢਾਣੀ ਵਾਸੀਆਂ ਦੀ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਪੁਰਜ਼ੋਰ ਮੰਗ ਹੈ ਕਿ ਪਿੰਡ ਦੀ ਗਊਸ਼ਾਲਾ ਢਾਣੀ ਵਾਸੀਆਂ ਦੀ ਸਹੂਲਤ ਲਈ ਕੱਸੀ ਦੇ ...

ਪੂਰੀ ਖ਼ਬਰ »

ਨਰਸਿੰਗ ਕੇਡਰਾਂ ਨੇ ਲਗਾਇਆ ਸਿਵਲ ਸਰਜਨ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ

ਬਠਿੰਡਾ, 6 ਦਸੰਬਰ (ਅਵਤਾਰ ਸਿੰਘ)-ਜੁਆਇੰਟ ਐਕਸ਼ਨ ਨਰਸਿੰਗ ਕਮੇਟੀ ਪੰਜਾਬ ਐਂਡ ਯੂ.ਟੀ ਦੇ ਸੱਦੇ 'ਤੇ ਸਮੁੱਚੇ ਨਰਸਿੰਗ ਕੇਡਰ ਵਲੋਂ ਸਿਵਲ ਸਰਜਨ ਬਠਿੰਡਾ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਦੋ ਨਕਾਬਪੋਸ਼ ਤਲਵਾਰ ਦੀ ਨੋਕ 'ਤੇ ਫਾਈਨੈਂਸ ਕੰ: ਦੇ ਸੇਲਜ਼ਮੈਨ ਤੋਂ 95901 ਰੁਪਏ ਲੁੱਟ ਕੇ ਹੋਏ ਫ਼ਰਾਰ

ਮਹਿਮਾ ਸਰਜਾ, 6 ਦਸੰਬਰ (ਬਲਦੇਵ ਸੰਧੂ)- ਕੋਠੇ ਇੰਦਰ ਸਿੰਘ ਵਾਲਾ ਨਜ਼ਦੀਕ ਦੋ ਨਕਾਬਪੋਸ਼ ਮੋਟਰ-ਸਾਈਕਲ ਸਵਾਰਾਂ ਵਲੋਂ ਇਕ ਫਾਈਨੈਂਸ ਕੰਪਨੀ ਦੇ ਇਕ ਕਰਮਚਾਰੀ ਤੋਂ 95901 ਰੁਪਏ ਤਲਵਾਰ ਦੀ ਨੋਕ 'ਤੇ ਲੁੱਟ ਫ਼ਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਐਲ ਐਨ ਟੀ ਫਾਈਨੈਂਸ ਕੰਪਨੀ ...

ਪੂਰੀ ਖ਼ਬਰ »

ਪੰਜਾਬ ਭਰ ਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵਲੋਂ ਕੱਲ੍ਹ ਨੂੰ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

ਭੁੱਚੋ ਮੰਡੀ, 6 ਦਸੰਬਰ (ਪਰਵਿੰਦਰ ਸਿੰਘ ਜੌੜਾ)-ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਹੋਏ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਯੂਨੀਅਨ ਨੇ 2018 ਦੇ ਨੋਟੀਫ਼ਿਕੇਸ਼ਨ ਤਹਿਤ ...

ਪੂਰੀ ਖ਼ਬਰ »

ਗੈੱਸਟ-ਫੈਕਲਟੀ/ਕੰਟਰੈਕਟ ਪ੍ਰੋਫ਼ੈਸਰਾਂ ਨੇ ਸਰਕਾਰੀ ਕਾਲਜਾਂ ਦੇ ਮੇਨ ਗੇਟ 'ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਪੁਤਲੇ ਫੂਕੇ

ਬਠਿੰਡਾ, 6 ਦਸੰਬਰ (ਅਵਤਾਰ ਸਿੰਘ)-ਪੰਜਾਬ ਸਰਕਾਰ ਉਚੇਰੀ ਸਿੱਖਿਆਂ ਵਿਭਾਗ ਦੀਆਂ ਗੈਸਟ-ਫੈਕਲਟੀ/ਪਾਰਟ-ਟਾਇਮ/ਕੰਟਰੈਕਟ 'ਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾ ਤੋਂ ਕੰਮ ਕਰਦੇ ਕੱਚੇ ਪੋ੍ਰਫੈਸਰਾਂ ਵਿਰੱੁਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਪੂਰੇ ਪੰਜਾਬ ਦੇ ...

ਪੂਰੀ ਖ਼ਬਰ »

ਨਸ਼ਾ ਮੁਕਤੀ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਹੜਤਾਲ ਕਰਨੀ ਪਈ ਭਾਰੀ

ਬਠਿੰਡਾ, 6 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਜ਼ਿਲੇ੍ਹ ਦੇ ਸਾਰੇ ਨਸ਼ਾ ਮੁਕਤੀ ਕੇਂਦਰਾਂ ਦੇ ਮੁਲਾਜ਼ਮਾਂ ਦੁਆਰਾ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਕਾਰਨ ਨਸ਼ਾ ਛਡਾਉਣ ਆਉਣ ਵਾਲੇ ਮਰੀਜ਼ਾਂ ਨੂੰ ਨਸ਼ਾ ਛੱਡਣ ਵਾਲੀ ਦਵਾਈ ਨਾ ਮਿਲਣ ਕਾਰਨ ਗਰੋਥ ...

ਪੂਰੀ ਖ਼ਬਰ »

ਖੇਤੀ ਲਈ ਸਿਰਫ਼ ਰਾਤ ਸਮੇਂ ਬਿਜਲੀ ਦੇਣ ਕਾਰਨ ਕਿਸਾਨਾਂ 'ਚ ਭਾਰੀ ਰੋਸ

ਭੁੱਚੋ ਮੰਡੀ, 6 ਦਸੰਬਰ (ਪਰਵਿੰਦਰ ਸਿੰਘ ਜੌੜਾ)-ਪਾਵਰਕਾਮ ਵਲੋਂ ਠੰਡ ਦੇ ਮੌਸਮ ਦੌਰਾਨ ਖੇਤੀ ਲਈ ਸਿਰਫ਼ ਰਾਤ ਸਮੇਂ ਬਿਜਲੀ ਦੇਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪੈਦਾ ਹੋ ਗਿਆ ਹੈ | ਇਕੱਤਰ ਹੋਏ ਕਿਸਾਨਾਂ ਦੇ ਇੱਕ ਵਫ਼ਦ ਨੇ ਇਸ ਸਬੰਧ ਵਿਚ ਪਾਵਰਕਾਮ ਦੇ ਭੁੱਚੋ ਕਲਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਆਈ. ਜੀ. ਤੇ ਐੱਸ.ਐੱਸ.ਪੀ. ਨੇ ਰਾਮਾਂ ਮੰਡੀ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਮਾਂ ਮੰਡੀ, 6 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਟੀ. ਐਮ. ਸੀ. ਦਾਣਾ ਮੰਡੀ ਵਿਖੇ 8 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੋਣ ਵਾਲੀ ਰੈਲੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬਠਿੰਡਾ ਪੁਲਿਸ ਰੇਂਜ ਦੇ ਆਈ. ਜੀ. ਜਸਰਕਨ ਸਿੰਘ ...

ਪੂਰੀ ਖ਼ਬਰ »

ਆਗ਼ਾਮੀ ਵਿਧਾਨ ਸਭਾ ਚੋਣਾਂ ਸਬੰਧੀ ਅਗਾਊਾ ਤਿਆਰੀਆਂ ਰੱਖੀਆਂ ਜਾਣ ਜਾਰੀ-ਸੰਧੂ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਾ ਤਿਆਰੀਆਂ ਸਬੰਧੀ ਮੀਟਿੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬਠਿੰਡਾ ਦਿਹਾਤੀ ਹਲਕੇ ਦੇ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਸੰਗਤ ਮੰਡੀ, 6 ਦਸੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਦਿਹਾਤੀ ਹਲਕੇ ਦੇ ਨੌਜਵਾਨਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਯੂਥ ਆਗੂ ਬਲਜਿੰਦਰ ਸਿੰਘ ਬੱਬੀ ਚੱਕ ਅਤਰ ਸਿੰਘ ਵਾਲਾ ਨੇ ਦੱਸਿਆ ਕਿ ਬ੍ਰਦਰਹੁੱਡ ਗਰੁੱਪ ਦੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਨਾਲ ਕੀਤੀ ਮੀਟਿੰਗ

ਝੁਨੀਰ, 6 ਦਸੰਬਰ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਮੋਫਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਇਲਾਕੇ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ | ਸਰਪੰਚਾਂ ਨੇ ਪਿੰਡਾਂ ਦੀਆਂ ਸਮੱਸਿਆਵਾਂ ਬਾਰੇ ...

ਪੂਰੀ ਖ਼ਬਰ »

ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ

ਨਥਾਣਾ, 6 ਦਸੰਬਰ (ਗੁਰਦਰਸ਼ਨ ਲੁੱਧੜ)-ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੀ ਮੁਹਿੰਮ ਤਹਿਤ 'ਮੁੱਖ ਮੰਤਰੀ ਮੋਤੀਆ ਮੁਕਤ ਪੰਜਾਬ' ਅਭਿਆਨ ਦੀ ਸ਼ੁਰੂਆਤ ਲਈ ਜਾਗਰੂਕਤਾ ਪ੍ਰੋਗਰਾਮ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਪੰਜਾਬ ਬਣੇਗਾ ਨਸ਼ਿਆਂ ਤੋਂ ਮੁਕਤ ਰਾਜ-ਜਗਰੂਪ ਗਿੱਲ

ਬਠਿੰਡਾ, 6 ਦਸੰਬਰ (ਵੀਰਪਾਲ ਸਿੰਘ)-ਨਸ਼ਿਆਂ ਦੇ ਮਾਮਲੇ ਵਿਚ ਬਠਿੰਡਾ ਸ਼ਹਿਰ ਦੇ ਇਕ ਐਸਐਚਓ ਦਾ ਨਾਮ ਆਉਣ ਨਾਲ ਸਿਆਸੀ ਖਿੱਤਿਆਂ ਵਿਚ ਵੱਡੀ ਚਰਚਾ ਛਿੜੀ ਹੋਈ ਹੈ, ਪੰਜਾਬ ਵਿਚ ਨਸ਼ਿਆਂ ਦੀ ਦਲਦਲ ਵਿਚ ਫਸ ਰਹੀ ਨੌਜਵਾਨ ਪੀੜ੍ਹੀ ਦੀ ਚਿੰਤਾ ਕਰਦਿਆਂ ਹੋਇਆ 'ਆਪ' ਬਠਿੰਡਾ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਘਟੀਆ ਭਾਸ਼ਾ ਦੀ ਵਰਤੋਂ ਨਿੰਦਣਯੋਗ-ਯੂਥ ਆਗੂ

ਮਹਿਮਾ ਸਰਜਾ, 6 ਦਸੰਬਰ (ਰਾਮਜੀਤ ਸ਼ਰਮਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜੋ ਆਏ ਦਿਨ ਘਟੀਆ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਅਤੀ ਨਿੰਦਣਯੋਗ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਐਗਰੀਕਲਚਰ ਨੇ ਮਨਾਇਆ ਵਿਸ਼ਵ ਮਿੱਟੀ ਸਿਹਤ ਦਿਹਾੜਾ

ਤਲਵੰਡੀ ਸਾਬੋ, 6 ਦਸੰਬਰ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਐਗਰੀਕਲਚਰ ਨੇ ਡਾ. ਗੁਰਜੰਟ ਸਿੰਘ ਸਿੱਧੂ (ਡੀਨ) ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨਾਲ ਵਿਸ਼ਵ ਮਿੱਟੀ ਸਿਹਤ ਦਿਹਾੜਾ ਖੇਤਾਂ ਵਿਚ ਮਿੱਟੀ ਦੀ ਪਰਖ਼ ਕਰਕੇ ਮਨਾਇਆ | ਇਸ ਮੌਕੇ ਡਾ: ...

ਪੂਰੀ ਖ਼ਬਰ »

ਹਲਕਾ ਸੇਵਾਦਾਰਾਂ ਨੂੰ ਟਿੱਚ ਸਮਝਦੇ ਨੇ ਨਵੇਂ ਕਾਂਗਰਸੀ ਸਰਪੰਚ-ਸ਼ੈਂਬਰ ਸਿੰਘ

ਬਾਲਿਆਂਵਾਲੀ, 6 ਦਸੰਬਰ (ਕੁਲਦੀਪ ਮਤਵਾਲਾ)-ਆਪਸੀ ਭਾਈਚਾਰਕ ਸਾਂਝ ਵਜੋਂ ਜਾਣੀਆਂ ਜਾਂਦੀਆਂ ਪੰਚਾਇਤੀ ਚੋਣਾਂ ਦੇ ਜੇਤੂ ਸਰਪੰਚ ਸਾਰੇ ਪਿੰਡ ਦੇ ਸਾਂਝੇ ਨੁਮਾਇੰਦੇ ਹੁੰਦੇ ਹਨ ਪ੍ਰੰਤੂ ਸਾਡੇ ਪਿੰਡ ਮੰਡੀ ਖ਼ੁਰਦ ਦਾ ਨਵਾਂ-ਨਵਾਂ ਕਾਂਗਰਸੀ ਬਣਿਆਂ ਸਰਪੰਚ ਮੇਰੇ ...

ਪੂਰੀ ਖ਼ਬਰ »

ਖੇਤੀ ਵਿਗਿਆਨੀਆਂ ਵਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 6 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜਿਜ ਟੀਚਰਜ਼ ਆਰਗੇਨਾਈਜੇਸ਼ਨ ਦੇ ਸੱਦੇ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ, ਇਕਾਈ ਬਠਿੰਡਾ ਦੇ ਬੈਨਰ ਥੱਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਗੇਟ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕੈਂਪਸ 'ਚ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦੇ ਸਮੂਹ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਅੱਜ ਕੈਂਪਸ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਮੈਗਾ ਸਵੈ ਰੋਜ਼ਗਾਰ ਮੇਲਾ ਅੱਜ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ 7 ਦਸੰਬਰ (ਮੰਗਲਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ ਮੈਗਾ ਸਵੈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਪ੍ਰੋਫ਼ੈਸਰ ਸਵੀਨਾ ਬਾਂਸਲ ਰਾਸ਼ਟਰੀ ਇੰਜੀਨੀਅਰ ਪੁਰਸਕਾਰ ਨਾਲ ਸਨਮਾਨਿਤ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇੰਸਟੀਚਿਊਟ ਆਫ਼ ਇੰਜੀਨੀਅਰਜ (ਇੰਡੀਆ) ਨੇ ਪ੍ਰੋਫੈਸਰ (ਡਾ:) ਸਵੀਨਾ ਬਾਂਸਲ, ਪ੍ਰੋਫੈਸਰ ਅਤੇ ਸਾਬਕਾ ਡੀਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਬਠਿੰਡਾ) ਅਤੇ ਸਾਬਕਾ ਡਾਇਰੈਕਟਰ ਗਿਆਨੀ ਜ਼ੈਲ ...

ਪੂਰੀ ਖ਼ਬਰ »

ਬਾਬਾ ਰਾਮਦੇਵ ਸਭਾ ਨਥੇਹਾ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾ ਕੇ 300 ਮਰੀਜ਼ਾਂ ਦੀ ਕੀਤੀ ਜਾਂਚ

ਸੀਗੋ ਮੰਡੀ, 6 ਦਸੰਬਰ (ਲੱਕਵਿੰਦਰ ਸ਼ਰਮਾ)-ਬਾਬਾ ਰਾਮਦੇਵ ਸਭਾ ਨਥੇਹਾ ਵਲੋਂ ਨਗਰ ਪੰਚਾਇਤ ਅਤੇ ਸਮੁੱਚੇ ਨਗਰ ਦੇ ਸਹਿਯੋਗ ਨਾਲ ਪਹਿਲਾ ਵਿਸ਼ਾਲ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਬਾਬਾ ਰਾਮਦੇਵ ਮੰਦਿਰ ਵਿਖੇ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਦੋ ਸਾਲ ਤੋਂ ਨਹੀਂ ਮਿਲ ਰਿਹਾ ਇਨਸਾਫ਼

ਬਠਿੰਡਾ, 6 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਵਿਆਹ ਕਰਵਾ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਖ਼ਿਲਾਫ਼ ਕਾਰਵਾਈ ਨਾ ਕਰਨ 'ਚ ਬਠਿੰਡਾ ਪੁਲਿਸ ਫ਼ੇਲ੍ਹ ਸਾਬਤ ਹੋ ਰਹੀ ਹੈ | ਠੱਗੀ ਦਾ ਸ਼ਿਕਾਰ ਹੋਇਆ ਉਕਤ ਨੌਜਵਾਨ ਵਲੋਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਰਾਹਗੀਰਾਂ ਦੀ ਸਹੂਲਤ ਲਈ ਪਿੰਡ ਭਾਗੀਵਾਂਦਰ ਤੋਂ ਲੇਲੇਵਾਲਾ ਤੱਕ ਪੱਕੀ ਸੜਕ ਬਣਾਉਣ ਦੀ ਮੰਗ

ਭਾਗੀਵਾਂਦਰ, 6 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਤੋਂ ਪਿੰਡ ਲੇਲੇਵਾਲਾ ਨੂੰ ਜਾਂਦੇ 5 ਕਿੱਲੋਮੀਟਰ ਸਿੱਧੇ ਕੱਚੇ ਰਸਤੇ ਨੂੰ ਲਿੰਕ ਸੜਕ ਨਾਲ ਜੋੜਨ ਦੀ ਮੰਗ ਦਿਨੋਂ-ਦਿਨ ਜ਼ੋਰ ਫੜਦੀ ਜਾ ਰਹੀ ਹੈ | ਕਰੀਬ 14 ਹਜ਼ਾਰ ਆਬਾਦੀ ਵਾਲੇ ਇਨ੍ਹਾਂ ਦੋਵਾਂ ...

ਪੂਰੀ ਖ਼ਬਰ »

ਆਈਲਟਸ ਪੁਆਇੰਟ ਦੇ ਵਿਦਿਆਰਥੀ ਨੇ ਲਏ 7 ਬੈਂਡ

ਮਾਨਸਾ, 6 ਦਸੰਬਰ (ਧਾਲੀਵਾਲ)-ਸਥਾਨਕ ਆਈਲੈਟਸ ਪੁਆਇੰਟ ਦੀ ਵਿਦਿਆਰਥੀ ਗੁਰਜਸਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਮੱਤੀ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ਓਵਰਆਲ 7 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐੱਮ.ਡੀ. ਭੁਪਿੰਦਰ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨ ਲੈਣ ਲਈ 28 ਸਾਲਾਂ ਤੋਂ ਦਫ਼ਤਰਾਂ 'ਚ ਪਈਆਂ ਅਰਜ਼ੀਆਂ 'ਤੇ ਕਿਸਾਨਾਂ ਨੇ ਸੁਣਵਾਈ ਦੀ ਕੀਤੀ ਮੰਗੀ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ)-ਇਸ ਇਲਾਕੇ ਅੰਦਰ ਨਹਿਰੀ ਪਾਣੀ ਦੀ ਵੱਡੀ ਘਾਟ ਕਾਰਨ ਆਪਣੇ ਖੇਤਾਂ ਵਿਚ ਫ਼ਸਲਾਂ ਦੀ ਸਿੰਚਾਈ ਲਈ ਬਿਜਲੀ ਮਹਿਕਮੇ ਤੋਂ ਟਿਊਬਵੈੱਲ ਮੋਟਰਾਂ ਦੇ ਕੁਨੈਕਸ਼ਨ ਲੈਣ ਲਈ ਕਿਸਾਨਾਂ ਵਲੋਂ ਸਮੇਂ-ਸਮੇਂ ਵੱਖ-ਵੱਖ ਵਰਗਾਂ ਤਹਿਤ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ 'ਚ 'ਤਣਾਅ ਪ੍ਰਬੰਧਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ, 6 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਿਖੇ ਆਈ.ਸੀ.ਐਸ.ਐਸ.ਆਰ ਤੇ 'ਵਰਸਿਟੀ ਵਲੋਂ ਸਾਂਝੇ ਰੂਪ ਵਿਚ 'ਤਣਾਅ ਪ੍ਰਬੰਧਨ' ਵਿਸ਼ੇ 'ਤੇ ਰਾਸ਼ਟਰੀ ਪੱਧਰ ਦਾ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਜਿਸ ਦਾ ਉਦਘਾਟਨ ਅਕਾਲ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਜਗਮੀਤ ਬਰਾੜ ਦੇ ਨਾਨਕੇ ਪਿੰਡ ਕੋਟਫੱਤਾ ਨੇ ਦਿੱਤਾ ਪ੍ਰਕਾਸ਼ ਸਿੰਘ ਭੱਟੀ ਨੂੰ ਪੂਰਨ ਸਮਰਥਨ

ਕੋਟਫੱਤਾ, 6 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਫੱਤਾ ਜਿੱਥੇ ਉਘੇ ਸਿਆਸਤਦਾਨ ਜਗਮੀਤ ਸਿੰਘ ਬਰਾੜ ਦੇ ਨਾਨਕੇ ਹਨ ਉਸ ਪਿੰਡ ਵਿਚ ਪਿੰਡ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੂੰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ 'ਕੁੜੀਆਂ ਤੇ ਕਿਤਾਬਾਂ' ਵਿਸ਼ੇ 'ਤੇ ਵਿਸ਼ੇਸ਼ ਪ੍ਰੋਗਰਾਮ

ਤਲਵੰਡੀ ਸਾਬੋ, 6 ਦਸੰਬਰ (ਰਵਜੋਤ ਸਿੰਘ ਰਾਹੀ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਪੰਜਾਬੀ ਵਿਭਾਗ ਵਲੋਂ ''ਕੁੜੀਆਂ ਤੇ ਕਿਤਾਬਾਂ'' ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਹੋਇਆ | ਜਿਸ ਵਿਚ ਡਾ: ਸਤਨਾਮ ਸਿੰਘ ਜੱਸਲ ਡੀਨ ਅਕਾਦਮਿਕ ਗੁਰੂ ਕਾਸ਼ੀ ...

ਪੂਰੀ ਖ਼ਬਰ »

'ਆਪ' ਦੇ ਕੌਮੀ ਬੁਲਾਰੇ ਸੌਰਭ ਭਾਰਦਵਾਜ ਅੱਜ ਗੋਨਿਆਣਾ ਵਿਖੇ ਕਰਨਗੇ ਟ੍ਰੇਡ ਵਿੰਗ ਦੀ ਮੀਟਿੰਗ ਨੂੰ ਸੰਬੋਧਨ

ਭੁੱਚੋ ਮੰਡੀ, 6 ਦਸੰਬਰ (ਪਰਵਿੰਦਰ ਸਿੰਘ ਜੌੜਾ)-'ਆਪ' ਦੇ ਕੌਮੀ ਬੁਲਾਰੇ ਅਤੇ ਅਤੇ ਦਿੱਲੀ ਦੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਭਲਕੇ ਅੱਜ 7 ਦਸੰਬਰ ਨੂੰ ਗੋਨਿਆਣਾ ਮੰਡੀ ਵਿਖੇ ਪਹੁੰਚ ਕੇ ਟ੍ਰੇਡ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ | ਟ੍ਰੇਡ ਵਿੰਗ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਦਿਹਾਤੀ ਪ੍ਰਧਾਨ ਨੇ ਮੁੱਖ ਮੰਤਰੀ ਚੰਨੀ ਦੀ ਰੈਲੀ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ, 6 ਦਸੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੇਖੂ ਵਿਖੇ ਜ਼ਿਲ੍ਹਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਲੱਖਵਿੰਦਰ ਸਿੰਘ ਲੱਕੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੱਸੀ ਵਲੋਂ ਪਿੰਡਾਂ ਦਾ ਦੌਰਾ, ਮੁੱਖ ਮੰਤਰੀ ਦੀ ਜਨ ਸਭਾ 'ਚ ਲੋਕਾਂ ਨੂੰ ਕੀਤੀ ਪੁੱਜਣ ਦੀ ਅਪੀਲ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ)-ਪਿਛਲੇ ਸਮੇਂ ਤੋਂ ਹਲਕੇ ਅੰਦਰ ਫਿਰ ਤੋਂ ਰਾਜਸੀ ਤੌਰ 'ਤੇ ਸਰਗਰਮ ਹੋਏ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਕਾਂਗਰਸ ਦੇ ਸੀਨ: ਕਾਂਗਰਸੀ ਆਗੂ ਹਰਮੰਦਿਰ ਸਿੰਘ ਜੱਸੀ ਸਾਬਕਾ ਰਾਜ ਮੰਤਰੀ ...

ਪੂਰੀ ਖ਼ਬਰ »

'ਆਪ' ਦੇ ਸਾਬਕਾ ਮੰਤਰੀ ਅੱਜ ਸਰਦੂਲਗੜ੍ਹ 'ਚ

ਸਰਦੂਲਗੜ੍ਹ, 6 ਦਸੰਬਰ (ਪ. ਪ.)-ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸੌਰਵ ਭਾਰਦਵਾਜ 7 ਦਸੰਬਰ ਨੂੰ ਸਰਦੂਲਗੜ੍ਹ ਵਿਖੇ ਪਹੁੰਚਣਗੇ | ਹਲਕਾ ਇੰਚਾਰਜ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਸਥਾਨਕ ਪ੍ਰੀਤ ਪੈਲੇਸ ਵਿਖੇ ਰੱਖੀ ਗਈ ...

ਪੂਰੀ ਖ਼ਬਰ »

ਇਕਬਾਲ ਸਿੰਘ ਨੇਹੀਆਂ ਵਾਲਾ ਨੂੰ ਖੇਡਾਂ ਬਦਲੇ ਮਿਲਿਆ 'ਸਟੇਟ ਐਵਾਰਡ'

ਬਠਿੰਡਾ, 6 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਅਧੀਨ ਪੈਂਦੇ ਪਿੰਡ ਨੇਹੀਆਂ ਵਾਲਾ ਦੇ ਵਸਨੀਕ ਇਕਬਾਲ ਸਿੰਘ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਖੇਡਾਂ ਵਿਚ ਕੀਤੀਆਂ ਪ੍ਰਾਪਤੀਆਂ ਬਦਲੇ ਸਟੇਟ ਐਵਾਰਡ ਨਾਲ ਨਿਵਾਜਿਆ | ਇਕਬਾਲ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਸਾਬਕਾ ਵਿਧਾਇਕ ਨੇ ਕੀਤੇ ਸ਼ਰਧਾ ਫੁੱਲ ਭੇਟ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅੱਜ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਮੁੱਚੀ ਲੀਡਰਸ਼ਿਪ ਨਾਲ ਸਥਾਨਕ ਡਾ. ਭੀਮ ਰਾਓ ਅੰਬੇਦਕਰ ਪਾਰਕ ਪੁੱਜੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਰਾਮਾਂ ਮੰਡੀ ਫੇਰੀ ਮੌਕੇ ਕੱਲ੍ਹ ਨੂੰ ਕੱਚੇ ਅਧਿਆਪਕਾਂ ਵਲੋਂ ਘਿਰਾਓ ਦਾ ਐਲਾਨ

ਬਠਿੰਡਾ, 6 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਰੈਗੂਲਰ ਕਰਨ ਅਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ਸਥਾਨ (ਮੋਰਿੰਡਾ) ਦੇ ਬਾਹਰ ਪੱਕਾ ਮੋਰਚਾ ਲਗਾ ਕੇ ਸੂਬੇ ਦੇ ਕੱਚੇ ਅਧਿਆਪਕ ਸੰਘਰਸ਼ ਕਰ ਰਹੇ ਹਨ | ਆਪਣੀਆਂ ਮੰਗਾਂ ਨਾ ...

ਪੂਰੀ ਖ਼ਬਰ »

ਬੰਟੀ ਰੋਮਾਣਾ ਵਲੋਂ 6 ਜ਼ਿਲਿ੍ਹਆਂ ਦੇ ਯੂਥ ਆਗੂਆਂ ਨਾਲ ਬੈਠਕ, ਰੈਲੀ ਸਬੰਧੀ ਲਗਾਈਆਂ ਡਿਊਟੀਆਂ

ਕਿਹਾ, 14 ਦਸੰਬਰ ਦੀ ਮੋਗਾ ਰੈਲੀ 'ਚ ਵੱਡੀ ਪੱਧਰ 'ਤੇ ਨੌਜਵਾਨ ਕਰਨਗੇ ਸ਼ਮੂਲੀਅਤ ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੱਜ ਮਾਲਵਾ ਖਿੱਤੇ ਨਾਲ ਸਬੰਧਿਤ 6 ਜ਼ਿਲਿ੍ਹਆਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅੰਤਰ ਸਕੂਲ ਮੁਕਾਬਲਿਆਂ 'ਚ ਸਟਾਰ ਪਲੱਸ ਸਕੂਲ ਰਾਮਾਂ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 6 ਦਸੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ-ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਇਲਾਕੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ 'ਆਪ' ਤੇ ਕਾਂਗਰਸ-ਮਲੂਕਾ

ਮਹਿਰਾਜ, 6 ਦਸੰਬਰ (ਸੁਖਪਾਲ ਮਹਿਰਾਜ)-ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਗੁੰਮਰਾਹ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ...

ਪੂਰੀ ਖ਼ਬਰ »

ਲੋਕ ਬੇਅਦਬੀ ਦੇ ਦੋਸ਼ੀ ਬਚਾਉਣ ਵਾਲੇ ਸਿਆਸੀ ਆਗੂਆਂ ਨੂੰ ਚੋਣਾਂ 'ਚ ਸਬਕ ਸਿਖਾਉਣ-ਪੰਥਪ੍ਰੀਤ ਸਿੰਘ

ਸੰਗਤ ਮੰਡੀ, 6 ਦਸੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਸੰਗਤ ਕੈਂਚੀਆਂ ਨੇੜੇ ਗੁਰਮਤਿ ਸੇਵਾ ਲਹਿਰ ਸੰਸਥਾ ਵਲੋਂ ਆਪਣਾ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਸਥਾ ਦੇ ਮੁਖੀ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਵਲੋਂ ਕਿਸਾਨ ਮੋਰਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX