ਤਾਜਾ ਖ਼ਬਰਾਂ


ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  23 minutes ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  38 minutes ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 1 hour ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 1 hour ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 8 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਡਾ: ਭੀਮ ਰਾਓ ਅੰਬੇਡਕਰ ਦੀ 66ਵੀਂ ਬਰਸੀ ਮਨਾਈ

ਲੰਬੀ, 6 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਭਾਰਤ ਰਤਨ ਡਾ:ਭੀਮ ਰਾਓ ਅੰਬੇਡਕਰ ਦੀ 66ਵੀਂ ਬਰਸੀ ਲੰਬੀ ਵਿਖੇ ਮਨਾਈ ਗਈ | ਇਸ ਮੌਕੇ ਬਹੁਜਨ ਸਮਾਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ਾਮਿਲ ਹੋਏ | ਲੰਬੀ ਵਿਖੇ ਭਰਵੇਂ ਇਕੱਠ ਨੰੂ ਸੰਬੋਧਨ ਕਰਦਿਆਂ ਬਸਪਾ ਦੇ ਸੀਨੀਅਰ ਆਗੂ ਚਿਮਨ ਬਾਗੜੀ ਵਲੋਂ ਡਾ:ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸਾਨੰੂ ਡਾ:ਭੀਮ ਰਾਓ ਅੰਬੇਡਕਰ ਸਾਹਿਬ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਦਰਸਾਏ ਹੋਏ ਮਾਰਗ 'ਤੇ ਚੱਲਦਿਆਂ ਅਸੀਂ ਸਮਾਜ ਨੰੂ ਤਰੱਕੀ ਦੀਆਂ ਲੀਹਾਂ 'ਤੇ ਲਿਜਾ ਸਕਦੇ ਹਾਂ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਦੌਰਾਨ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ, ਰਣਯੋਧ ਸਿੰਘ ਲੰਬੀ ਸਰਕਲ ਪ੍ਰਧਾਨ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਅਮਰਜੀਤ ਸਿੰਘ, ਬੂਟਾ ਸਿੰਘ, ਸੁਖਜੀਤ ਕੌਰ, ਬਲਦੇਵ ਸਿੰਘ, ਅਮਰ ਸਿੰਘ ਖ਼ਾਲਸਾ, ਵਰਿੰਦਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਆਦਿ ਆਗੂਆਂ ਨੇ ਬਾਬਾ ਸਾਹਿਬ ਅੰਬੇਡਕਰ ਨੰੂ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਲਾਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਬਸਪਾ ਅਤੇ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ |

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕੱਲ੍ਹ ਸਾੜਿਆ ਜਾਵੇਗਾ ਪੰਜਾਬ ਸਰਕਾਰ ਦਾ ਪੁਤਲਾ

ਮੰਡੀ ਲੱਖੇਵਾਲੀ, 6 ਦਸੰਬਰ (ਮਿਲਖ ਰਾਜ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਦੇ ਸੱਦੇ ਤੇ 8, 9 ਅਤੇ 10 ਦਸੰਬਰ ਨੂੰ ਚੰਨੀ ਸਰਕਾਰ ਦੀਆਂ ਅਰਥੀਆਂ ਸਾੜਨ ਅਤੇ 12 ਦਸੰਬਰ ਨੂੰ 12 ਵਜੇ ਤੋਂ 4 ਵਜੇ ਰੇਲ ਜਾਮ ਕਰਨ ਦੀ ਤਿਆਰੀ ਵਾਸਤੇ ਪਿੰਡ ਭਾਗਸਰ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀਮਤੀ ਅੰਜੂ ਡੋਗਰਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਸਥਿਤ ਐੱਚ.ਐੱਸ. ਹਾਈ ਸਕੂਲ ਵਿਖੇ ਸ੍ਰੀਮਤੀ ਅੰਜੂ ਡੋਗਰਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਸ੍ਰੀਮਤੀ ਡੋਗਰਾ ਦਾ ਵਿਦਿਅਕ ਖੇਤਰ ਵਿਚ ਚੰਗਾ ਨਾਂਅ ਹੈ | ਉਹ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਐਲਾਨੀਆਂ ਸਕੀਮਾਂ ਸਿਰਫ ਹਵਾ 'ਚ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਧੀਰ ਸਿੰਘ ਸਾਗੂ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਅਤੇ ਵੱਡੀ ਗਿਣਤੀ 'ਚ ਲੋਕ ਪਾਰਟੀ 'ਚ ਜੁੜ ਰਹੇ ਹਨ | ਇਸੇ ਲੜੀ ਤਹਿਤ ਸਰਕਲ ਪ੍ਰਧਾਨ ਸ਼ਕਤੀ ਖੁੰਗਰ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਆਦਰਸ਼ ਸਕੂਲ ਕੋਟਭਾਈ ਦਾ ਸਾਲਾਨਾ ਖੇਡ ਦਿਵਸ

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚਲਾਏ ਜਾ ਰਹੇ ਆਦਰਸ਼ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ਦੀ ਅਗਵਾਈ ਹੇਠ ਸਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਦੌਰਾਨ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਗ਼ਰੀਬ ਭਲਾਈ ਸੰਸਥਾ ਮਲੋਟ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਾਏ

ਮਲੋਟ, 6 ਦਸੰਬਰ (ਪਾਟਿਲ)-ਸਰਦੀ ਦੇ ਮੌਸਮ ਵਿਚ ਧੁੰਦ ਪੈਣ ਕਰਕੇ ਹਾਦਸਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਦਾ ਮੱੁਖ ਕਾਰਨ ਵਾਹਨਾਂ ਪਿੱਛੇ ਰਿਫ਼ਲੈਕਟਰ ਨਾ ਹੋਣਾ ਹੈ | ਗ਼ਰੀਬ ਭਲਾਈ ਸੰਸਥਾ ਰਜਿ: ਮਲੋਟ ਵਲੋਂ ਡਾ:ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ...

ਪੂਰੀ ਖ਼ਬਰ »

ਆਸ਼ਾ ਫੈਸਿਲੀਟੇਟਰ, ਆਸ਼ਾ ਵਰਕਰਾਂ ਅਤੇ ਨਰਸਾਂ ਨੇ ਸੰਘਰਸ਼ ਦਾ ਬਿਗਲ ਵਜਾਇਆ

ਲੰਬੀ, 6 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸਿਹਤ ਵਿਭਾਗ ਵਿਚ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਦੀ 21ਵੇਂ ਦਿਨ ਵਿਚ ਦਾਖਲ ਹੋਈ ਹੜਤਾਲ ਦੌਰਾਨ ਅੱਜ ਪੰਜਾਬ ਸਰਕਾਰ ਵਲੋਂ ਲਾਰਿਆਂ ਵਾਲੇ ਐਲਾਨਾਂ ਤੋਂ ਦੁਖੀ ਆਸ਼ਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰ ਦੀ ਵਾਅਦਾਿਖ਼ਲਾਫ਼ੀ ਵਿਰੁੱਧ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਡਾ: ਬਲਵਿੰਦਰ ਸਿੰਘ ਨਿੱਕਾ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੁਆਰਾ 36000 ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਤਾਂ ਕਰ ਦਿੱਤਾ ਗਿਆ ਹੈ, ਪ੍ਰੰਤੂ ਕਿਹੜੇ ਕਰਮਚਾਰੀ ਪੱਕੇ ਕੀਤੇ ਹਨ, ਇਸ ਬਾਰੇ ਕੋਈ ਵੀ ਸੂਚਨਾ ਜਨਤਕ ਨਹੀਂ ਕੀਤਾ ਗਿਆ | ਇਸ ਲਈ ਹਰ ਇਕ ਵਿਭਾਗ ਦੇ ...

ਪੂਰੀ ਖ਼ਬਰ »

...ਤੇ ਹੁਣ ਵੱਖ-ਵੱਖ ਵਿਭਾਗਾਂ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਹੜਤਾਲ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਪੰਜਾਬ ਸਰਕਾਰ ਵਲੋਂ ਜੁਲਾਈ 2021 ਤੋਂ ਲਾਗੂ ਕੀਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਸਿਰੇ ਤੋਂ ਨਕਾਰਦੇ ਹੋਏ ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਨੇ ਆਪਣਾ ਧਰਨਾ 5ਵੇਂ ਦਿਨ ਵੀ ਜਾਰੀ ਰੱਖਿਆ | ...

ਪੂਰੀ ਖ਼ਬਰ »

ਇਨਰਵੀਲ੍ਹ ਕਲੱਬ ਨੇ ਲੜਕੀ ਦੇ ਵਿਆਹ ਲਈ ਦਿੱਤਾ ਘਰੇਲੂ ਸਾਮਾਨ

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪ੍ਰਸਿੱਧ ਸਮਾਜਸੇਵੀ ਸੰਸਥਾ ਇਨਰਵਹੀਲ ਕਲੱਬ ਵਲੋਂ ਜ਼ਿਲ੍ਹਾ ਚੇਅਰਪਰਸਨ ਨੀਤਾ ਪੁਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਲੱਬ ਪ੍ਰਧਾਨ ਸ੍ਰੀਮਤੀ ਵਰੁਣਾ ਗਰਗ ਦੀ ਅਗਵਾਈ ਵਿਚ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਲਈ ਘਰੇਲੂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜਥਾ ਰਵਾਨਾ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਕੀਤਾ ਗਿਆ | ਕਿਸਾਨ ਆਗੂ ਮਨਜੀਤ ਰਾਮ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਐਸ.ਪੀ. ਤੋਂ ...

ਪੂਰੀ ਖ਼ਬਰ »

ਵਾਲਮੀਕਿ ਕ੍ਰਿਕਟ ਕਲੱਬ ਵਲੋਂ ਕਰਵਾਏ ਟੂਰਨਾਮੈਂਟ 'ਚ ਮੰਡੀ ਕਾਲਾਂਵਾਲੀ ਟੀਮ ਜੇਤੂ ਰਹੀ

ਮਲੋਟ, 6 ਦਸੰਬਰ (ਪਾਟਿਲ)-ਵਾਲਮੀਕਿ ਕਿ੍ਕਟ ਕਲੱਬ ਵਲੋਂ ਤੀਸਰਾ ਟੂਰਨਾਮੈਂਟ ਦਾਣਾ ਮੰਡੀ ਮਲੋਟ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸ:ਜਗਤਾਰ ਸਿੰਘ ਬਰਾੜ ਵਲੋਂ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਪੰਜਾਬ, ਹਰਿਆਣਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ, ਉੱਪ ਮੰਡਲ ...

ਪੂਰੀ ਖ਼ਬਰ »

ਬ੍ਰਹਮਕੁਮਾਰੀ ਆਸ਼ਰਮ ਵਿਖੇ ਧਾਰਮਿਕ ਸਮਾਰੋਹ ਕਰਵਾਇਆ

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪ੍ਰਜਾਪਿਤਾ ਬ੍ਰਹਮਕੁਮਾਰੀ ਈਸ਼ਵਰੀਯ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬ੍ਰਹਮਕੁਮਾਰੀ ਸ਼ੀਲਾ ਦੀਦੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਚਿੰਤਾ, ਕਰੋਧ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਮੰਡੀ ਲੱਖੇਵਾਲੀ, 6 ਦਸੰਬਰ (ਮਿਲਖ ਰਾਜ)-ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਵਰਕਰਾਂ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀਨਿਰਵਾਣ ਦਿਵਸ ਨੂੰ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਲੱਕੜਵਾਲਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਾਇਆ ਗਿਆ ਰੋਜ਼ਗਾਰ ਕੈਂਪ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਧੀਰ ਸਿੰਘ ਸਾਗੂ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਹਾਈ ਐਂਡ ਜੌਬ ਫੇਅਰ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਸਤਿਆ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਨੂੰ ਮਜ਼ਦੂਰਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਵਫ਼ਦ ਮਿਲਿਆ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ | ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਦੌਰਾਨ ਲਗਾਈ 158 ਲੋਕਾਂ ਦੇ ਵੈਕਸੀਨ

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਸਥਾਨਕ ਡਿਜੀਟਲ ਗਰੁੱਪ ਆਫ਼ ਇੰਸਟੀਚਿਊਟ ਵਿਖੇ ਇੰਸਟੀਚਿਊਟ ਦੇ ਐਮ.ਡੀ. ਮੁਕੇਸ਼ ਗੋਇਲ ਦੀ ਦੇਖ-ਰੇਖ ਵਿਚ ਕੋਵਿਡ ਵੈਕਸੀਨੇਸ਼ਨ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

ਜਗਮੀਤ ਭੱੁਲਰ ਦਾ ਗੀਤ ਸਲੇਟੀ 10 ਨੂੰ ਹੋਵੇਗਾ ਰਿਲੀਜ਼

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬੀ ਗਾਇਕ ਜਗਮੀਤ ਭੱੁਲਰ ਆਪਣਾ ਨਵਾਂ ਪੰਜਾਬੀ ਲੋਕ ਗੀਤ ਸਲੇਟੀ ਲੈ ਕੇ 10 ਦਸੰਬਰ ਨੂੰ ਜਨਤਾ ਦੀ ਕਚਹਿਰੀ ਵਿਚ ਹਾਜ਼ਰ ਹੋ ਰਿਹਾ ਹੈ | ਜਗਮੀਤ ਭੱੁਲਰ ਨੇ ਦੱਸਿਆ ਕਿ ਉਨ੍ਹਾਂ ਦੇ ਨਵੇਂ ਪੰਜਾਬੀ ਲੋਕ ਗੀਤ ਸਲੇਟੀ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX