

-
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . . 2 minutes ago
-
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
-
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . . 1 minute ago
-
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
-
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . . 21 minutes ago
-
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
-
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . . 19 minutes ago
-
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
-
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . . about 1 hour ago
-
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
-
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . . about 1 hour ago
-
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
-
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . . about 1 hour ago
-
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
-
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . . about 1 hour ago
-
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
-
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . . about 1 hour ago
-
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
-
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . . about 2 hours ago
-
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
-
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . . about 2 hours ago
-
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
-
ਅੱਪਰਾ ਦੀ ਭੂਮਿਕਾ ਨੇ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . . about 2 hours ago
-
ਅੱਪਰਾ, 5 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਦੀ ਭੂਮਿਕਾ ਪੁੱਤਰੀ ਵਿਨੈ ਕੁਮਾਰ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚ ਪਹਿਲਾ ਸਥਾਨ ਹਾਸਲ ਕੀਤਾ।
-
ਸਰਕਾਰੀ ਕੰਨਿਆ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਮਹਿਕ ਅਤੇ ਹਰਸ਼ਪ੍ਰੀਤ ਨੇ ਮੈਰਿਟ ਸੂਚੀ 'ਚ ਨਾਂਅ ਕਰਵਾਇਆ ਦਰਜ
. . . about 2 hours ago
-
ਅਮਲੋਹ, 5 ਜੁਲਾਈ (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਦੀਆਂ ਦੋ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ...
-
ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . . about 3 hours ago
-
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
-
ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . . about 3 hours ago
-
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
-
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . . about 3 hours ago
-
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
-
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . . about 3 hours ago
-
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
-
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . . about 4 hours ago
-
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
-
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . . about 4 hours ago
-
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
-
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . . about 4 hours ago
-
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
-
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . . about 4 hours ago
-
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
-
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . . about 4 hours ago
-
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
-
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . . about 5 hours ago
-
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
-
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . . about 5 hours ago
-
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
-
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . . about 6 hours ago
-
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਜਸਵੀਰ ਸਿੰਘ ਵਲੋਂ ਅੱਜ ਜ਼ਿਲ੍ਹਾ ਖਰਚਾ ਨਿਗਰਾਨ ਕਮੇਟੀ, ਸਹਾਇਕ ਖਰਚਾ ਨਿਗਰਾਨਾਂ ਅਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਗਠਿਤ ਲੇਖਾ ਟੀਮਾਂ ਦੀ ਮੀਟਿੰਗ ਕਰਕੇ ਜਿੱਥੇ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਪ੍ਰਤੀ ਜਾਣਕਾਰੀ ਦਿੱਤੀ ਗਈ ਉੱਥੇ ਨਾਮਜ਼ਦਗੀਆਂ ਸ਼ੁਰੂ ਹੋਣ ਦੇ ਦਿਨ ਤੋਂ ਆਪਣੀ ਡਿਊਟੀ ਪੂਰੀ ਸਰਗਰਮੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ | ਉਨ੍ਹਾਂ ਦੱਸਿਆ ਕਿ ਖ਼ਰਚ ਨਿਗਰਾਨ ਟੀਮਾਂ ਦਾ ਅਸਲ ਕੰਮ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਨ ਤੋਂ ਹੀ ਸ਼ੁਰੂ ਹੋਵੇਗਾ ਅਤੇ ਇਹ ਕਮੇਟੀ ਦੀ ਸੱਭ ਤੋਂ ਵੱਡੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਆਪਣੀਆਂ ਸਹਾਇਕ ਕਮੇਟੀਆਂ ਤੇ ਟੀਮਾਂ ਰਾਹੀਂ ਉਮੀਦਵਾਰਾਂ ਦੇ ਲੁਕਵੇਂ ਖ਼ਰਚੇ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਨੂੰ ਸ਼ੈਡੋ ਰਜਿਸਟਰ ਵਿਚ ਦਰਜ ਕਰਨ | ਇਸ ਮੌਕੇ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐਮਜ਼ 'ਚ ਡਾ: ਬਲਜਿੰਦਰ ਸਿੰਘ ਢਿੱਲੋਂ ਨਵਾਂਸ਼ਹਿਰ, ਨਵਨੀਤ ਕੌਰ ਬੱਲ ਬੰਗਾ ਅਤੇ ਦੀਪਕ ਰੋਹਿਲਾ ਬਲਾਚੌਰ ਤੋਂ ਇਲਾਵਾ ਆਮਦਨ ਕਰ ਅਫ਼ਸਰ ਨਵਾਂਸ਼ਹਿਰ ਅਨਿਲ ਭੱਟੀ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਕਾਨੰੂਗੋ ਪਲਵਿੰਦਰ ਸਿੰਘ ਪ੍ਰਮੁੱਖ ਤੌਰ 'ਤੇ ਮੌਜੂਦ ਸਨ |
ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ 'ਚ ਪਾਰਟੀ 'ਚ ਨਵੇਂ ਸ਼ਾਮਲ ਹੋਏ ਇੰਦਰਜੀਤ ਸਿੰਘ ਮਾਨ ਐਨ. ਆਰ. ਆਈ ਨੰਬਰਦਾਰ ਬੰਗਾ, ਸਾਗਰ ਅਰੋੜਾ ਅਤੇ ਅਵਿਨਾਸ਼ ਘਈ ਦਾ ਕੁਲਜੀਤ ਸਿੰਘ ਸਰਹਾਲ ਉਮੀਦਵਾਰ ਆਮ ਆਦਮੀ ਪਾਰਟੀ ਵਲੋਂ ਸਨਮਾਨ ...
ਪੂਰੀ ਖ਼ਬਰ »
ਬੰਗਾ, 12 ਜਨਵਰੀ (ਕਰਮ ਲਧਾਣਾ) - ਗ੍ਰਾਮ ਪੰਚਾਇਤ ਅਤੇ ਸੰਯੋਗ ਕਮਿਊਨਿਟੀ ਪੈਲੇਸ ਪ੍ਰਬੰਧਕ ਕਮੇਟੀ ਵਲੋਂ ਸਮਾਜ ਭਲਾਈ ਸੰਸਥਾਵਾਂ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨਵਾਂਸ਼ਹਿਰ ਦੇ ਵੱਡੇ ਸਹਿਯੋਗ ਨਾਲ ਲਧਾਣਾ ਉੱਚਾ ਵਿਖੇ ਸਮਾਜ ...
ਪੂਰੀ ਖ਼ਬਰ »
ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿ: ਨਵਾਂਸ਼ਹਿਰ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਾਂਹ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਸ.ਭ.ਸ. ਨਗਰ ਰਾਹੀਂ ਮੁੱਖ ਚੋਣ ਕਮਿਸ਼ਨ ਨੂੰ ਬੇਨਤੀ ਪੱਤਰ ਭੇਜਿਆ ਗਿਆ ਹੈ ...
ਪੂਰੀ ਖ਼ਬਰ »
ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਸਵੇਰ ਤੋਂ ਹੀ ਵਿਧਾਨ ਸਭਾ ਹਲਕਾ ਨਵਾਂਸ਼ਹਿਰ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਹਲਕਾ ਵਿਧਾਇਕ ਅੰਗਦ ਸਿੰਘ ਦੀਆਂ ਤਸਵੀਰਾਂ ਲੱਗੀਆਂ ਗੱਡੀਆਂ ਆਂਗਣਵਾੜੀ ਦਾ ਸਮਾਨ ਵੰਡਦੀਆਂ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ...
ਪੂਰੀ ਖ਼ਬਰ »
ਬਲਾਚੌਰ, 12 ਜਨਵਰੀ (ਦੀਦਾਰ ਸਿੰਘ)-ਅੱਜ ਸ਼ਾਮੀ ਉਪ ਪੁਲਿਸ ਕਪਤਾਨ ਤਰਲੋਚਨ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ, ਸਸ਼ਤਰ ਸੀਮਾ ਬੱਲ ਅਤੇ ਪੰਜਾਬ ਹੋਮਗਾਰਡ ਦੇ ਜਵਾਨਾਂ ਵਲੋਂ ਸਾਂਝੇ ...
ਪੂਰੀ ਖ਼ਬਰ »
ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਆਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਸ਼ਸਤਰ ਸੀਮਾ ਬਲ (ਐੱਸ.ਐੱਸ.ਬੀ.) ਦੇ ਜਵਾਨਾਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਫਲੈਗ ਮਾਰਚ ਕਰਨ ...
ਪੂਰੀ ਖ਼ਬਰ »
ਨਵਾਂਸ਼ਹਿਰ, 12 ਜਨਵਰੀ (ਹਰਵਿੰਦਰ ਸਿੰਘ)-ਰੋਜ਼ਾਨਾ 'ਅਜੀਤ' ਦੇ ਸਾਹਲੋਂ ਸਟੇਸ਼ਨ ਤੋਂ ਪੱਤਰਕਾਰ ਜਰਨੈਲ ਸਿੰਘ ਨਿੱਘਾ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਬੀਤੀ ਰਾਤ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਹੈ | ਇੱਥੇ ਦੱਸਣਯੋਗ ਹੈ ਕਿ ਸਾਢੇ ਤੇਰਾਂ ਮਹੀਨੇ ...
ਪੂਰੀ ਖ਼ਬਰ »
ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਸ਼ੇਸ਼ ਸਾਰੰਗਲ ਨੇ ਬੋਰਵੈੱਲਾਂ/ਟਿਊਬਵੈੱਲਾਂ ਦੀ ਖ਼ੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ...
ਪੂਰੀ ਖ਼ਬਰ »
ਰੈਲਮਾਜਰਾ, 12 ਜਨਵਰੀ (ਸੁਭਾਸ਼ ਟੌਂਸਾ)- ਰੈਲਮਾਜਰਾ ਬੇਟ ਖੇਤਰ ਨੇੜੇ ਵਗਦੇ ਸਤਲੁਜ ਦਰਿਆ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਇਸ ਸਬੰਧੀ ਚੌਕੀ ਇੰਚਾਰਜ ਸਬ ਇੰਸਪੈਕਟਰ ਆਸਰੋਂ ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ...
ਪੂਰੀ ਖ਼ਬਰ »
ਕਾਠਗੜ੍ਹ, 12 ਜਨਵਰੀ (ਬਲਦੇਵ ਸਿੰਘ ਪਨੇਸਰ)- ਪਿੰਡ ਸੋਭੂਵਾਲ ਦੇ ਦੋ ਕਿਸਾਨ ਭਰਾਵਾਂ ਅਵਤਾਰ ਚੰਦ ਤੇ ਸੋਹਣ ਲਾਲ ਦੀਆਂ ਬੀਤੀ ਰਾਤ ਚੋਰਾਂ ਵੱਲੋਂ 6 ਮੱਝਾਂ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਇਹ ਜਾਣਕਾਰੀ ਦਿੰਦਿਆਂ ਸੰਦੀਪ ਕੁਮਾਰ ਪੁੱਤਰ ਅਵਤਾਰ ਚੰਦ ਅਤੇ ਚੂਹੜੂ ਰਾਮ ...
ਪੂਰੀ ਖ਼ਬਰ »
ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਮੈਡੀਕਲ ਅਫਸਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਡਾ: ਮਨਦੀਪ ਕਮਲ ਦੀ ਅਗਵਾਈ ਹੇਠ ਸਿਹਤ ਵਿਭਾਗ ਸਬ-ਡਵੀਜ਼ਨ ਨਵਾਂਸ਼ਹਿਰ ਵਿਚ ਚੋਣ ਅਮਲੇ ਨੂੰ ਬੂਸਟਰ ਡੋਜ਼ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਜਾ ਰਿਹਾ ਹੈ | ...
ਪੂਰੀ ਖ਼ਬਰ »
ਬਲਾਚੌਰ, 12 ਜਨਵਰੀ (ਦੀਦਾਰ ਸਿੰਘ)-ਵਿਧਾਨ ਸਭਾ ਹਲਕਾ ਬਲਾਚੌਰ 'ਚ ਹੀ ਨਹੀਂ ਸਗੋਂ ਸਮੁੱਚੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਕਿਸਾਨ ਭਾਈਚਾਰੇ ਨੂੰ ਆਪਣੀਆਂ ਹੱਕੀ ਮੰਗਾਂ ਸੰਬੰਧੀ ਜਾਗਰੂਕ ਕਰਨ ਵਾਲੇ ਸੁਹਿਰਦ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ...
ਪੂਰੀ ਖ਼ਬਰ »
ਉੜਾਪੜ/ਲਸਾੜਾ, 12 ਜਨਵਰੀ (ਲਖਵੀਰ ਸਿੰਘ ਖੁਰਦ) - ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਲਸਾੜਾ ਦੀ ਸਮੂਹ ਸਾਧ ਸੰਗਤ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹਨਾਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਿੰਘ ਸਭਾ ...
ਪੂਰੀ ਖ਼ਬਰ »
ਪੋੋਜੇਵਾਲ ਸਰਾਂ, 12 ਜਨਵਰੀ (ਨਵਾਂਗਰਾਈਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੈਕਟਰ ਇੱਕ ਦੇ ਸੈਕਟਰ ਅਧਿਕਾਰੀ ਅਵਤਾਰ ਸਿੰਘ ਐੱਸ.ਡੀ.ਓ ਬਿਜਲੀ ਬੋਰਡ ਵਲੋਂ ਬੂਥ ਨੰਬਰ ਇਕ ਤੋਂ 14 ਤੱਕ ਦੇ ਬੂਥ ਲੈਵਲ ਅਫ਼ਸਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਸਮੂਹ ...
ਪੂਰੀ ਖ਼ਬਰ »
ਨਵਾਂਸ਼ਹਿਰ, 12 ਜਨਵਰੀ (ਹਰਵਿੰਦਰ ਸਿੰਘ)- ਕਿਸਾਨ ਆਗੂ ਹਰਪ੍ਰਭਮਹਿਲ ਸਿੰਘ ਬਰਨਾਲਾ ਕਲਾ ਦੀ ਅਗਵਾਈ 'ਚ ਹੋਈ ਮੀਟਿੰਗ ਵਿਚ ਸੰਯੁਕਤ ਸਮਾਜ ਮੋਰਚਾ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ...
ਪੂਰੀ ਖ਼ਬਰ »
ਬੰਗਾ, 12 ਜਨਵਰੀ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਮੈਡਮ ਬਲਦੀਸ਼ ਕੌਰ ਪੂੰਨੀਆ ਨੇ ਆਪਣੇ ਲੋਕ- ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬੰਗਾ ਦੇ ਝੁੱਗੀਆਂ- ਝੌਂਪੜੀਆਂ 'ਚ ਵਸਦੇ ਪਰਿਵਾਰਾਂ ਨੂੰ ਰਾਸ਼ਨ-ਕਿੱਟਾਂ ਭੇਟ ...
ਪੂਰੀ ਖ਼ਬਰ »
ਬਲਾਚੌਰ, 12 ਜਨਵਰੀ (ਸ਼ਾਮ ਸੁੰਦਰ ਮੀਲੂ)- ਵਿਧਾਨ ਸਭਾ ਹਲਕਾ ਬਲਾਚੌਰ ਦੇ ਹਰ ਵਰਗ ਦੇ ਸਮੂਹ ਲੋਕਾਂ ਦੁਆਰਾ ਹਲਕੇ ਦੇ ਵਿਕਾਸ ਲਈ ਮੇਰੇ ਕਾਰਜਕਾਲ ਵਿਚ ਦਿੱਤੇ ਸਹਿਯੋਗ ਨੂੰ ਭੁਲਾਇਆ ਨਹੀਂ ਜਾ ਸਕਦਾ | ਇਹ ਸ਼ਬਦ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਗੱਲਬਾਤ ...
ਪੂਰੀ ਖ਼ਬਰ »
ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਵਲੋਂ ਪੌਲ ਬੌਸੀ ਕਲਾਸਿਕ ਚੌਥੀ ਨੈਸ਼ਨਲ ਚੈਪੀਅਨਸ਼ਿਪ ਬੈਂਚ ਪ੍ਰੈਸ, ਡੈਡ ਲਿਫਟ ਕਰਨਾਲ (ਅਸੰਦ) ਹਰਿਆਣਾ ਵਿਖੇ ਕਰਵਾਈ ਗਈ, ਵਿਚ ਵੱਖ-ਵੱਖ ਸਟੇਟਾਂ ਵਿਚੋਂ 350 ਖਿਡਾਰੀਆਂ ਨੇ ਭਾਗ ਲਿਆ | ਇਸ ...
ਪੂਰੀ ਖ਼ਬਰ »
ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਤੋਂ ਕਾਂਗਰਸ ਪਾਰਟੀ ਬਹੁਮਤ ਨਾਲ ਜਿੱਤੇਗੀ ਅਤੇ ਪਾਰਟੀ ਵਲੋਂ ਮਜ਼ਬੂਤ ਉਮੀਦਵਾਰ ਜਲਦੀ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਗੁਰਦੇਵ ਸਿੰਘ ਨਾਮਧਾਰੀ ਦਫ਼ਤਰ ਇੰਚਾਰਜ ਕਾਂਗਰਸ ਪਾਰਟੀ ਹਲਕਾ ਬੰਗਾ ਨੇ ਮੀਟਿੰਗ ...
ਪੂਰੀ ਖ਼ਬਰ »
ਮੁਕੰਦਪੁਰ, 12 ਜਨਵਰੀ (ਅਮਰੀਕ ਸਿੰਘ ਢੀਂਡਸਾ) - ਲੋਹੜੀ ਦਾ ਤਿਉਹਾਰ ਵੀ ਹੋਰ ਤਿਉਹਾਰਾਂ ਵਾਂਗ ਪੰਜਾਬੀਆਂ ਦਾ ਚਹੇਤਾ ਤਿਉਹਾਰ ਹੈ | ਸਰਦੇ-ਪੁੱਜਦੇ ਪਰਿਵਾਰਾਂ ਵਲੋਂ ਇਕ ਦੂਜੇ ਨੂੰ ਉਪਹਾਰ ਦਿੱਤੇ ਜਾਂਦੇ ਹਨ | ਨਵਜੰਮੇ ਲੜਕਿਆਂ ਦੀਆਂ ਚਾਵਾਂ ਨਾਲ ਲੋਹੜੀਆਂ ਪਾਈਆਂ ...
ਪੂਰੀ ਖ਼ਬਰ »
ਮੁਕੰਦਪੁਰ, 12 ਜਨਵਰੀ (ਦੇਸ ਰਾਜ ਬੰਗਾ) - ਸਰਕਾਰੀ ਹਾਈ ਸਮਾਰਟ ਸਕੂਲ ਖਾਨਖਾਨਾ ਦੇ ਹੈੱਡਮਾਸਟਰ ਸੁਖਵਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨ. ਆਰ. ਆਈ ਸਪੋਰਟਸ ਐਂਡ ਵੈਲਫੇਅਰ ਕਲੱਬ ਖਾਨਖਾਨਾ ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਖ਼ਾਨਖ਼ਾਨਾ ਨੂੰ ...
ਪੂਰੀ ਖ਼ਬਰ »
ਘੁੰਮਣਾਂ, 12 ਜਨਵਰੀ (ਪ. ਪ.) - ਪਿੰਡ ਘੁੰਮਣਾਂ 'ਚ 'ਘੁੰਮਣਾਂ-ਪੰਡੋਰੀ ਵੈਲਫੇਅਰ ਸੋਸਾਇਟੀ' ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਅਪਰੇਸ਼ਨ ਕੈਂਪ 15 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ | ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰ ਰਾਜਨ ਫਗਵਾੜਾ ਵਾਲੇ ਮਰੀਜਾਂ ਦੀ ਜਾਂਚ ਕਰਕੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 