ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਮੀਡੀਆ 'ਤੇ ਕੀਤੇ ਜਾਣ ਵਾਲੇ ਖ਼ਰਚ 'ਤੇ ਨਿਗ੍ਹਾ ਰੱਖਣ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫ਼ਿਕੇਸ਼ਨ ਤੇ ਨਿਗਰਾਨ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸ ਨੇ ਆਪਣਾ ਕੰਮ ਚੋਣ ਜ਼ਾਬਤੇ ਦੇ ਨਾਲ ਹੀ ਚਾਲੂ ਕਰ ਲਿਆ ਹੈ | ਜ਼ਿਲ੍ਹਾ ਲੋਕ ਸੰਪਰਕ ਅਫ਼ਸਰ-ਕਮ-ਨੋਡਲ ਅਫ਼ਸਰ ਐੱਮ.ਸੀ.ਐੱਮ.ਸੀ. ਅਰੁਣ ਚੌਧਰੀ ਨੇ ਦਿੱਤੀ | ਅਰੁਣ ਚੌਧਰੀ ਨੇ ਐੱਮ.ਸੀ.ਅੱੈਮ.ਸੀ. ਵਿਚ ਡਿਊਟੀ ਕਰ ਰਹੇ ਸਾਰੇ ਉਮੀਦਵਾਰਾਂ ਨੂੰ ਹਦਾਇਤ ਕੀਤੀ ਕਿ ਮੀਡੀਆ, ਜਿਸ ਵਿਚ ਅਖ਼ਬਾਰ, ਰੇਡੀਓ, ਟੀ.ਵੀ, ਈ-ਪੇਪਰ ਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉੱਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸ ਦੇ ਚੋਣ ਖ਼ਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਿਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਹ ਖਰਚਾ ਉਸ ਦੇ ਚੋਣ ਖ਼ਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ | ਅਰੁਣ ਚੌਧਰੀ ਨੇ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਿਹਾਰ ਦੇਣ ਲਈ ਐੱਮ.ਸੀ.ਐੱਮ.ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ | ਕਮੇਟੀ ਜਿੱਥੇ ਇਸ ਦੀ ਸਕਰਿਪਟ ਵੇਖੇਗੀ, ਉੱਥੇ ਇਸ਼ਤਿਹਾਰ ਬਣਾਉਣ 'ਤੇ ਲਗਾਉਣ ਉੱਪਰ ਆਏ ਖ਼ਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ | ਉਨ੍ਹਾਂ ਕਿਹਾ ਕਿ ਇਸ ਖ਼ਰਚੇ ਦੀ ਸਾਰੀ ਅਦਾਇਗੀ ਚੈੱਕ ਨਾਲ ਕੀਤੀ ਜਾਣੀ ਵੀ ਜ਼ਰੂਰੀ ਹੈ | ਅਰੁਣ ਚੌਧਰੀ ਨੇ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171 ਐੱਚ ਇੰਡੀਅਨ ਪੈਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾ ਸਕਦਾ ਹੈ | ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖ਼ਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖ਼ਰਚੇ ਵਿਚ ਇਸ ਖ਼ਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉੱਥੇ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਉਕਤ ਉਮੀਦਵਾਰ ਦਾ ਨਾਂਅ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਉਮੀਦਵਾਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈੱਸ ਕੌਂਸਲ ਆਫ਼ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਿਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ |
ਗੁਰੂਹਰਸਹਾਏ, 12 ਜਨਵਰੀ (ਹਰਚਰਨ ਸਿੰਘ ਸੰਧੂ)-ਬਿਜਲੀ ਦੇ ਸ਼ਾਰਟ ਸਰਕਟ ਨਾਲ ਇਕ ਰਿਹਾਇਸ਼ੀ ਕੋਠੀ ਨੂੰ ਲੱਗੀ ਅੱਗ ਨਾਲ ਲੱਖਾਂ ਰੁਪਏ ਦੀ ਲਾਗਤ ਵਾਲਾ ਸਾਮਾਨ ਸੜਨ ਦੀ ਖ਼ਬਰ ਹੈ | ਪਿੰਡ ਮੋਹਨ ਕੇ ਉਤਾੜ ਵਿਖੇ ਸਥਿਤ ਬਣੀਂ ਹੋਈ ਕੋਠੀ 'ਚ ਇਹ ਘਟਨਾ ਵਾਪਰੀ ਤੇ ਕੋਠੀ ਦੇ ...
ਤਲਵੰਡੀ ਭਾਈ, 12 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਪਿੰਡ ਧੰਨਾ ਸ਼ਹੀਦ ਦੇ ਕਿਸਾਨ ਲਖਵੀਰ ਸਿੰਘ ਦੇ ਪਰਿਵਾਰ ਦੀ ਮਦਦ 'ਤੇ ਆਉਂਦਿਆਂ ਸਰਬੱਤ ਭਲਾ ਚੈਰੀਟੇਬਲ ਟਰੱਸਟ ਵਲੋਂ ਪਰਿਵਾਰ ਦੀ ਪੈਨਸ਼ਨ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ...
ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਪ੍ਰਧਾਨ ਸੁਧੀਰ ਅਲੈਗਜੈਂਡਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਕੇਡਰਾਂ ਦੇ ਤਹਿਤ ਕੰਮ ਕਰਦੇ ...
ਜ਼ੀਰਾ, 12 ਜਨਵਰੀ (ਮਨਜੀਤ ਸਿੰਘ ਢਿੱਲੋਂ)-ਚੋਣ ਜ਼ਾਬਤਾ ਲੱਗ ਜਾਣ ਅਤੇ ਪੁਲਿਸ ਵਲੋਂ ਸਖ਼ਤੀ ਦੇ ਬਾਵਜੂਦ ਵੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਆਮ ਹਨ ਅਤੇ ਲੁਟੇਰੇ ਬੇਖ਼ੌਫ਼ ਹੋ ਕੇ ਨਾਜਾਇਜ਼ ਹਥਿਆਰਾਂ ਦੀ ਨੋਕ 'ਤੇ ਆਮ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਬਣਾ ਰਹੇ ਹਨ, ...
ਤਲਵੰਡੀ ਭਾਈ, 12 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ 'ਤੇ ਲਗਾਈ ਗਈ ਪਾਬੰਦੀ ਹਟਣ ਮਗਰੋਂ ਇਸ ਖੇਤਰ ਦੇ ਟਰੱਕ ਆਪੇ੍ਰਟਰਾਂ ਦੀ ਘੱਲ ਖ਼ੁਰਦ ਯੂਨੀਅਨ ਮੁੜ ਕਾਰਜਸ਼ੀਲ ਹੋ ਗਈ ਹੈ | ਇਸ ਸਬੰਧੀ ਟਰੱਕ ਆਪੇ੍ਰਟਰਾਂ ਤੇ ਕਾਰਜਕਾਰਨੀ ਦੀ ...
ਫ਼ਿਰੋਜ਼ਪੁਰ, 12 ਜਨਵਰੀ (ਰਾਕੇਸ਼ ਚਾਵਲਾ)-ਨੌਵੀਂ ਜਮਾਤ ਵਿਚ ਪੜ੍ਹਦੀ ਇਕ ਨਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ 'ਤੇ ਥਾਣਾ ਕੈਂਟ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਚੀਨੂ ਪਤਨੀ ਅਮਿਤ ਵਾਸੀ ਵਜੀਰ ਵਾਲੀ ਬਿਲਡਿੰਗ ...
ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਕੋਰੋਨਾ ਦੇ 111 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 733 ਜਣਿਆਂ ਦੇ ਕੋਰੋਨਾ ਟੈੱਸਟ ...
ਫ਼ਿਰੋਜਪੁਰ, 12 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਖੇਤਰ 'ਚ ਨਸ਼ਾ ਤਸਕਰਾਂ 'ਤੇ ਨਕੇਲ ਪਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਥਾਣਾ ਸਦਰ ਪੁਲਿਸ ਬਰਾਮਦ ਕਰਨ ਵਿਚ ਸਫ਼ਲਤਾ ...
ਗੁਰੂਹਰਸਹਾਏ, 12 ਜਨਵਰੀ (ਹਰਚਰਨ ਸਿੰਘ ਸੰਧੂ)-ਪਿੰਡ ਕੋਹਰ ਸਿੰਘ ਵਾਲਾ ਦੇ ਮੌਜੂਦਾ ਸਰਪੰਚ ਕਾਲਾ ਤੇ ਪੰਚ ਜਗਸੀਰ ਸਿੰਘ, ਬਿੰਦਰ, ਮੱਖਣ ਸਿੰਘ, ਗੁਰਮੀਤ ਸਿੰਘ ਤੇ 25 ਹੋਰ ਸਾਥੀਆਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ, ਜਿਨ੍ਹਾਂ ਦਾ ...
ਖੋਸਾ ਦਲ ਸਿੰਘ, 12 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਕੋਠੇ ਸਰੈਣ ਸਿੰਘ (ਬੂੜੇ) ਦੇ 45 ਪਰਿਵਾਰ ਆਮ ਆਦਮੀ ਪਾਰਟੀ ਤੇ ...
ਫ਼ਿਰੋਜ਼ਪੁਰ, 12 ਜਨਵਰੀ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਸ਼ਹਿਰੀ ਹਲਕੇ ਦੇ ਪਿੰਡ ਟੇਂਡੀ ਵਾਲਾ ਅਤੇ ਜੱਲੋ ਕੇ ਦੇ 60 ਪਰਿਵਾਰ 'ਆਪ' ਉਮੀਦਵਾਰ ਰਣਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ...
ਫ਼ਿਰੋਜ਼ਪੁਰ, 12 ਜਨਵਰੀ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਗੁਰਦਵਾਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ, ...
ਮਮਦੋਟ, 12 ਜਨਵਰੀ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਦੀ ਬਾਹਰੀ ਸੜਕ ਨਵੀਂ ਬਣਨ ਨਾਲ ਸਥਾਨਕ ਤੇ ਆਸ-ਪਾਸ ਦੇ ਪੇਂਡੂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਕੁਝ ਮਹੀਨੇ ਪਹਿਲਾਂ ਕਸਬਾ ਮਮਦੋਟ ਵਿਖੇ ਸੀਵਰੇਜ ਪ੍ਰਣਾਲੀ ਸੁਚਾਰੂ ਬਣਾਉਣ ਦੌਰਾਨ ਮਮਦੋਟ ਦੀ ਮੁੱਖ (ਕਿਲੇ ...
ਖੋਸਾ ਦਲ ਸਿੰਘ, 12 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਭਾਰਤ ਸਰਕਾਰ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਦੀ ...
ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਸੈਕਟਰੀ ਡਾ: ਅਗਨੀਜ਼ ਢਿੱਲੋਂ, ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਯੂਥ ਵੈੱਲਫੇਅਰ ਕਲੱਬ ਦੁਆਰਾ ...
ਆਰਿਫ਼ ਕੇ, 12 ਜਨਵਰੀ (ਬਲਬੀਰ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਆਰਿਫ਼ ਕੇ ਦੇ ਪ੍ਰਧਾਨ ਹਰਫੂਲ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੁਦਰਤੀ ਤੇ ਲੋਕ ਪੱਖੀ ਬਦਲ ਉਸਾਰੂ ਨਾਅਰੇ ...
ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਸਵਾਮੀ ਵਿਵੇਕਾਨੰਦ ਦੀ 159ਵੀਂ ਵਰ੍ਹੇਗੰਢ ਵਿਵੇਕਾਨੰਦ ਵਰਲਡ ਸਕੂਲ 'ਚ ਆਨਲਾਈਨ ਧੂਮਧਾਮ ਨਾਲ ਮਨਾਈ ਗਈ | ਸਕੂਲ ਦੇ ਡਾਇਰੈਕਟਰ ਡਾ: ਐੱਸ. ਐੱਨ. ਰੁਦਰਾ ਨੇ ਦੱਸਿਆ ਕਿ ਸਕੂਲ ਵਿਚ ਪਲੇਅ ਗਰੁੱਪ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ...
ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਐਂਟੀ ਕ੍ਰਾਈਮ ਤੇ ਸੋਸ਼ਲ ਸਰਵਿਸ ਆਰਗੇਨਾਈਜ਼ੇਸ਼ਨ ਦੀ ਇਕ ਅਹਿਮ ਮੀਟਿੰਗ ਰਮੇਸ਼ ਸ਼ਰਮਾ ਪੰਜਾਬ ਪ੍ਰਧਾਨ (ਯੂਥ) ਦੀ ਅਗਵਾਈ ਹੇਠ ਹੋਈ, ਜਿਸ ਵਿਚ ਆਰਗੇਨਾਈਜ਼ੇਸ਼ਨ ਦੇ ਸਮੂਹ ਮੈਂਬਰ ਹਾਜ਼ਰ ਸਨ | ਇਸ ਮੀਟਿੰਗ ਵਿਚ ਅਮਿਤ ...
ਫ਼ਿਰੋਜ਼ਪੁਰ, 12 ਜਨਵਰੀ (ਗੁਰਿੰਦਰ ਸਿੰਘ)-ਨਾਜਾਇਜ਼ ਸ਼ਰਾਬ ਪੀਣ ਤੇ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਸਵਾ 35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ...
ਫ਼ਿਰੋਜ਼ਪੁਰ, 12 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਕੋਠੀ ਰਾਏ ਸਾਹਿਬ ਅੰਦਰ ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜਪੁਰ ਦੇ ...
ਫ਼ਿਰੋਜ਼ਪੁਰ, 12 ਜਨਵਰੀ (ਗੁਰਿੰਦਰ ਸਿੰਘ)-ਕੇਂਦਰੀ ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਅਤੇ ਚਾਰਜਿੰਗ 'ਤੇ ਲੱਗੇ ਲਾਵਾਰਸ ਫ਼ੋਨ ਸਮੇਤ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਬਿਨਾਂ ਸਿੰਮ ਕਾਰਡ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ 'ਤੇ ...
ਗੁਰੂਹਰਸਹਾਏ, 12 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਸ਼ਹਿਰ ਅੰਦਰ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਤੇ ਅੱਜ ਕਿ੍ਸ਼ਨ ਮੰਦਰ ਗੁਰੂਹਰਸਹਾਏ ਦੇ ਬਾਹਰ ਖੜਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਜਗਦੀਸ਼ ਕੁਮਾਰ ਪਿੰਡ ਬਾਜੇ ਕੇ ਨੇ ਦੱਸਿਆ ਕਿ ...
ਮਮਦੋਟ, 12 ਜਨਵਰੀ (ਸੁਖਦੇਵ ਸਿੰਘ ਸੰਗਮ)-ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਮਮਦੋਟ ਖੇਤਰ 'ਚੋਂ ਗੁਰਚਰਨ ਸਿੰਘ ਤੋਤੀ ਨਾਮੀਂ ਇਕ ਵਿਅਕਤੀ ਨੂੰ 800 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ...
ਫ਼ਿਰੋਜ਼ਪੁਰ, 12 ਜਨਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ਸੁਖਦੇਵ ਸਿੰਘ ਨੂੰ ਦੌਰਾਨੇ ਗਸ਼ਤ ...
ਗੁਰੂਹਰਸਹਾਏ, 12 ਜਨਵਰੀ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਨਰਿੰਦਰ ਭਾਰਗਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬੱਲ ਤੇ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਬਿਲਾਸਪੁਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ ਵਾਸੀਆਂ ਨੇ ਵੱਡੇ ...
ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਬਲਾਕ ਅਜੀਤਵਾਲ ਵਿਖੇ ਬੂਥ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਯੂਥ ਮੋਗਾ ਦੇ ਵਾਈਸ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਬਘੇਲੇ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਵਰਕਰ ਹਰਬੰਸ ਸਿੰਘ ਆਪਣੇ ਸਾਥੀਆਂ ਜੱਸਾ ਸਿੰਘ, ਲੱਖਾ ਸਿੰਘ, ਕੁਲਦੀਪ ...
ਕੋਟ ਈਸੇ ਖਾਂ, 12 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੁਰਾਣੇ ਟਕਸਾਲੀ ਪਰਿਵਾਰਾਂ 'ਚ ਆਉਂਦੇ ਆਗੂ ਪ੍ਰਕਾਸ਼ ਸਿੰਘ ਰਾਜਪੂਤ ਨੇ ਹਲਕਾ ਧਰਮਕੋਟ ਤੋਂ ਉਮੀਦਵਾਰ ਦਵਿੰਦਰਜੀਤ ...
ਧਰਮਕੋਟ, 12 ਜਨਵਰੀ (ਪਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਧਰਮਕੋਟ ਦੇ ਪਿੰਡ ਮੌਜਗੜ੍ਹ ਤੋਂ ਉਸ ਵੇਲੇ ਅਕਾਲੀ ਦਲ ਨੂੰ ਹੋਰ ਬਲ ਮਿਲਿਆ ਜਦੋਂ ਸੁਰਿੰਦਰ ਸਿੰਘ ਸਾਬਕਾ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਸਾਬਕਾ ਸਰਕਲ ਪ੍ਰਧਾਨ, ਲੇਬਰ ਯੂਨੀਅਨ ਦੇ ਮੌਜੂਦਾ ਪ੍ਰਧਾਨ ਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਬਲਾਕ ਨਿਹਾਲ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਸੰਭਾਵੀ ਉਮੀਦਵਾਰ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ ਵਿਚ ਮਾਲਵੇ ਦੇ ਇਤਿਹਾਸਕ ਨਗਰ ਪੱਤੋ ਹੀਰਾ ਸਿੰਘ ਵਿਖੇ ਸਰਪੰਚ ਅਮਰਜੀਤ ਸਿੰਘ ਪੰਪ ਵਾਲੇ ...
ਬਾਘਾ ਪੁਰਾਣਾ, 12 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਯੂਥ ਵਿੰਗ ਨਾਲ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ...
ਫ਼ਤਿਹਗੜ੍ਹ ਪੰਜਤੂਰ, 12 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਲੋਂ ਪਿੰਡ ਸੈਦੇਸ਼ਾਹ ਵਿਖੇ ਜਨ ਸੰਵਾਦ ਮੀਟਿੰਗ ਰੱਖੀ ਗਈ ਸੀ ਜਿਸ ਵਿਚ ਪਿੰਡ ਦੇ ਨਾਮੀ ਪਰਿਵਾਰ ਸੁਆਮੀ ਰੇਸ਼ਮ ਸਿੰਘ ਅਤੇ ਨੰਬਰਦਾਰ ਬਲਦੇਵ ਸਿੰਘ ਵਲੋਂ ਸ਼ਮੂਲੀਅਤ ...
ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ)- ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਜਦੋਂ ਤੋਂ ਹਲਕੇ ਦੀ ਕਮਾਂਡ ਸੰਭਾਲੀ ਹੈ ਉਦੋਂ ਤੋਂ ਹੀ ਲੋਕਾਂ ਦਾ ਉਨ੍ਹਾਂ ਨੂੰ ਮਣਾ ਮੰੂਹੀਂ ਪਿਆਰ ਮਿਲਣ ਲੱਗਾ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX