ਬਰਨਾਲਾ, 12 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਪੰਜ ਸਾਲ ਠੇਕਾ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਨੂੰ ਨਿਗੂਣੀਆਂ ਤਨਖ਼ਾਹਾਂ 'ਤੇ ਰੋਲਣ, ਵਿਭਾਗਾਂ ਵਿਚ ਪੱਕੇ ਨਾ ਕਰਨ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਗਿਣਮਿੱਥ ਕੇ ਲਟਕਾਉਣ ਖ਼ਿਲਾਫ਼ ਮੁਲਾਜ਼ਮਾਂ ਅਤੇ ਵਰਕਰਾਂ ਵਿਚ ਤਿੱਖੇ ਰੋਸ ਅਤੇ ਗ਼ੁੱਸੇ ਦੀ ਲਹਿਰ ਹੈ | ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਚੋਣ ਜ਼ਾਬਤੇ ਵਿਚ ਵੀ ਸੰਘਰਸ਼ ਨੂੰ ਜਾਰੀ ਰੱਖਣ ਅਤੇ ਲੋਕਾਂ ਵਿਚ ਸਰਕਾਰ ਦੇ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਕਿਰਦਾਰ ਨੂੰ ਨੰਗਿਆਂ ਕਰਨ ਲਈ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਬਰਨਾਲਾ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਝੂਠੇ ਵਾਅਦਿਆਂ ਅਤੇ ਲਾਰਿਆਂ ਦੀ ਪੰਡ ਡਿਪਟੀ ਕਮਿਸ਼ਨਰ ਦਫ਼ਤਰ ਦੇ ਕੰਪਲੈਕਸ ਵਿਚ ਫੂਕੀ ਗਈ | ਫ਼ਰੰਟ ਦੇ ਕਨਵੀਨਰ ਅਨਿਲ ਕੁਮਾਰ, ਖੁਸ਼ਮਿੰਦਰਪਾਲ ਹੰਡਿਆਇਆ, ਗੁਰਮੀਤ ਸੁਖਪੁਰ, ਕਰਮਜੀਤ ਸਿੰਘ ਬੀਹਲਾ, ਦਰਸ਼ਨ ਚੀਮਾ, ਹਰਿੰਦਰ ਮੱਲੀਆਂ, ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਤਨਖ਼ਾਹ ਕਮਿਸ਼ਨ ਦੀਆਂ ਅਨਾਮਲੀਆਂ ਦੂਰ ਕਰਨ ਦੀ ਬਜਾਏ 1 ਜਨਵਰੀ 2016 ਤੋਂ ਬਾਅਦ ਏ.ਸੀ.ਪੀ, ਪੋ੍ਰਬੇਸ਼ਨ ਪੀਰੀਅਡ ਦੌਰਾਨ ਬਕਾਇਆ ਦਬਣ ਅਤੇ ਮੁਲਾਜ਼ਮਾਂ ਦੇ ਪੇਂਡੂ ਭੱਤੇ ਸਮੇਤ ਹੋਰਨਾਂ ਭੱਤਿਆਂ 'ਤੇ ਕੱਟ ਮਾਰ ਕੇ ਮੁਲਾਜ਼ਮ ਮਾਰੂ ਪੱਤਰ ਜਾਰੀ ਕੀਤੇ ਗਏ | ਇਸ ਲਈ ਮੁਲਾਜ਼ਮ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ 16 ਜਨਵਰੀ ਨੂੰ ਕਨਵੈੱਨਸ਼ਨ ਕਰ ਕੇ ਚੋਣ ਜ਼ਾਬਤੇ ਦੌਰਾਨ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਹਲਕਿਆਂ ਵਿਚ ਵੱਡੇ ਐਕਸ਼ਨ ਉਲੀਕੇ ਜਾਣਗੇ | ਇਸ ਮੌਕੇ ਚਮਕੌਰ ਸਿੰਘ ਕੈਰੇ, ਪ੍ਰਦੀਪ ਸਿੰਘ, ਦਰਸ਼ਨ ਸਿੰਘ ਨਾਈਵਾਲਾ, ਬੂਟਾ ਸਿੰਘ, ਬਲਵਿੰਦਰ ਸਿੰਘ ਧਨੇਰ, ਹਰਪਾਲ ਸਿੰਘ ਆਦਿ ਹਾਜ਼ਰ ਸਨ |
ਧਨੌਲਾ, 12 ਜਨਵਰੀ (ਜਤਿੰਦਰ ਸਿੰਘ ਧਨੌਲਾ)-ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਮੁੱਖ ਸੇਵਾਦਾਰ ਸੰਤ ਭਾਈ ਅਜੈ ਨੌ ਨਿਹਾਲ ਸਿੰਘ ਦੀ ਅਗਵਾਈ ਹੇਠ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਦੇ ਸਬੰਧ ਵਿਚ ਕਰਵਾਏ ਗਏ ਮਹਾਨ ਗੁਰਮਤਿ ਸਮਾਗਮ, ਗੁਰਮਤਿ ਦਾ ...
ਸ਼ਹਿਣਾ, 12 ਜਨਵਰੀ (ਸੁਰੇਸ਼ ਗੋਗੀ)-ਪਤੰਗ ਚੜ੍ਹਾਉਣ ਅਤੇ ਚਾਈਨਾ ਡੋਰ ਕਾਰਨ ਰੋਜ਼ਾਨਾ ਹਾਦਸੇ ਵਾਪਰਦੇ ਹਨ | ਇਸ ਲਈ ਸ਼ਹਿਣਾ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਪੁਲਿਸ ਅਤੇ ਪੰਚਾਇਤ ਦੇ ਹਵਾਲੇ ਨਾਲ ਪਤੰਗ ਚੜ੍ਹਾਉਣ 'ਤੇ ਪੂਰਨ ਪਾਬੰਦੀ ਲਾਏ ਜਾਣ ਦੀ ਸੂਚਨਾ ਅਨਾਉਂਸ ...
ਬਰਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 40 ਨਵੇਂ ਕੇਸ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 21, ਬਲਾਕ ਤਪਾ ਤੋਂ 1, ਬਲਾਕ ਧਨੌਲਾ ਤੋਂ 12 ਅਤੇ ਬਲਾਕ ਮਹਿਲ ਕਲਾਂ ਤੋਂ 6 ...
ਰੂੜੇਕੇ ਕਲਾਂ, 12 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਸਮੇਂ ਜ਼ਿਲ੍ਹਾ ਬਰਨਾਲਾ ਦੀਆਂ ਲਿੰਕ ਸੜਕਾਂ ਅਤੇ ਮੁੱਖ ਮਾਰਗਾਂ ਦੀਆਂ ਬਰਮਾਂ 'ਤੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਅੱਗ ਦੀ ਲਪੇਟ ਵਿਚ ਆ ਕੇ ਸੜੇ ਹਜ਼ਾਰਾਂ ਦੀ ਵੱਡੀ ਗਿਣਤੀ ...
ਧਨੌਲਾ, 12 ਜਨਵਰੀ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਇਲਾਕਾ ਭਰ ਦੇ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟ ਪਾਉਣ ਦਾ ਪੂਰਨ ਅਧਿਕਾਰ ਦਿੱਤਾ ਗਿਆ ਹੈ ਤਾਂ ਕਿ ਉਹ ਆਪਣੇ ਮਨਭਾਉਂਦੇ ਨੁਮਾਇੰਦੇ ਨੂੰ ਮਤਦਾਨ ਕਰ ਸਕੇ | ਇਹ ਪ੍ਰਗਟਾਵਾ ਐਸ.ਐਚ.ਓ. ਧਨੌਲਾ ਇੰਸਪੈਕਟਰ ...
ਤਪਾ ਮੰਡੀ, 12 ਜਨਵਰੀ (ਵਿਜੇ ਸ਼ਰਮਾ)-ਵਿੱਦਿਆ ਦੇ ਖੇਤਰ ਵਿਚ ਪ੍ਰਮੁੱਖ ਸੰਸਥਾ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਦਿਨੀਂ ਐਲਾਨੇ ਬੀ.ਐਡ ਸੈਕਿੰਡ ਸਮੈਸਟਰ ਦੇ ਨਤੀਜਿਆਂ ਵਿਚੋਂ ਸ਼ਾਨਦਾਰ ...
ਤਪਾ ਮੰਡੀ, 12 ਜਨਵਰੀ (ਵਿਜੇ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਿੰਡ ਢਿਲਵਾਂ ਆਉਣ ਦੇ ਸਬੰਧ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਲੋਂ ਵੀ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਹਨ | ...
ਸ਼ੇਰਪੁਰ, 12 ਜਨਵਰੀ (ਸੁਰਿੰਦਰ ਚਹਿਲ) - ਕਵਿਤਾ ਸਕੂਲ ਸਾਹਿਤ ਸਭਾ ਸ਼ੇਰਪੁਰ ਵਲੋਂ ਕਿਸਾਨ ਸੰਘਰਸ਼ ਫਤਿਹ ਸਮਾਗਮ 16 ਜਨਵਰੀ ਸਵੇਰੇ 11 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਡਾ: ਕਮਲਜੀਤ ਸਿੰਘ ਟਿੱਬਾ ਦੀ ਪੁਸਤਕ ਸਿੱਖ ਇਨਕਲਾਬ ...
ਖਨੌਰੀ, 12 ਜਨਵਰੀ (ਬਲਵਿੰਦਰ ਸਿੰਘ ਥਿੰਦ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਆਦੇਸ਼ਾਂ 'ਤੇ ਪਾਰਟੀ ਦੇ ਆਗੂ ਵਿਕਾਸ ਕੁਮਾਰ ਸਿੰਗਲਾ ...
ਬਰਨਾਲਾ, 12 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਔਰਤ ਨੂੰ 120 ਗੋਲੀਆਂ ਨਸ਼ੀਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ...
ਲਹਿਰਾਗਾਗਾ, 12 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਢੀਂਡਸਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਸੇਖੂਵਾਸ ...
ਧਨੌਲਾ, 12 ਜਨਵਰੀ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਭਗਵੰਤ ਮਾਨ ਵਲੋਂ 6 ਜਨਵਰੀ 19 ਨੂੰ ਪਸ਼ੂ ਹਸਪਤਾਲ ਧਨੌਲਾ ਵਿਖੇ ਰੱਖੇ ਧਾਰਮਿਕ ਸਮਾਗਮ ਦੌਰਾਨ ਪਸ਼ੂ ਹਸਪਤਾਲ ਦੀ ਦਸ਼ਾ ਸੁਧਾਰਨ ਲਈ ਕੀਤਾ ਗਿਆ ਵਾਅਦਾ ਦੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਵਫ਼ਾ ...
ਲੌਂਗੋਵਾਲ, 12 ਜਨਵਰੀ (ਵਿਨੋਦ, ਖੰਨਾ) - ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਠੇਕੇਦਾਰ ਮਹਿੰਦਰਪਾਲ ਭੋਲਾ ਅਤੇ ਕਾਰਜਕਾਰੀ ਪ੍ਰਧਾਨ ਬੂਟਾ ਸਿੰਘ ਨੇ ਆਪਣੀ ਜ਼ਿਲ੍ਹਾ ਪੱਧਰੀ ਟੀਮ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਜਿਸ ਦੇ ਅਨੁਸਾਰ ਸੂਰਜਭਾਨ ...
ਧਨੌਲਾ, 12 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਧਨੌਲਾ ਵਲੋਂ ਐਲਾਨੇ ਗਏ ਟੂਰਨਾਮੈਂਟ ਕੋਰੋਨਾ ਮਹਾਂਮਾਰੀ ਦੇ ਸਹਿਮ ਕਾਰਨ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ | ਗੱਲਬਾਤ ਕਰਦਿਆਂ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ...
ਸ਼ਹਿਣਾ, 12 ਜਨਵਰੀ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਵੱਖ-ਵੱਖ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ | ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਲਵਪ੍ਰੀਤ ਕੌਰ ਪੁੱਤਰੀ ਤਰਸੇਮ ...
ਟੱਲੇਵਾਲ, 12 ਜਨਵਰੀ (ਸੋਨੀ ਚੀਮਾ)-ਪਿੰਡ ਬੀਹਲਾ ਵਿਖੇ ਪਿਛਲੇ ਦਿਨੀਂ ਮੀਂਹ ਕਾਰਨ ਇਕ ਅਪਾਹਜ ਵਿਅਕਤੀ ਤੋਤਾ ਸਿੰਘ ਪੁੱਤਰ ਫ਼ਜ਼ਲ ਖ਼ਾਂ ਦਾ ਘਰ ਡਿਗ ਪਿਆ ਸੀ ਤੇ ਸਿਰ ਦੀ ਛੱਤ ਖੁੱਸਣ ਕਾਰਨ ਉਕਤ ਵਿਅਕਤੀ ਨੂੰ ਬੱਕਰੀਆਂ ਵਾਲੇ ਵਾੜੇ ਵਿਚ ਰਹਿਣਾ ਪੈ ਰਿਹਾ ਹੈ | ਜਿਸ ਦੇ ...
ਬਰਨਾਲਾ, 12 ਜਨਵਰੀ (ਅਸ਼ੋਕ ਭਾਰਤੀ)-ਬਾਠ ਅਕੈਡਮੀ ਦੇ ਹੋਣਹਾਰ ਕੌਮਾਂਤਰੀ ਅਥਲੀਟ ਦਮਨੀਤ ਸਿੰਘ ਨੇ 81ਵੀਂ ਸਰਵ ਭਾਰਤੀ ਅਥਲੈਟਿਕਸ ਚੈਪੀਅਨਸ਼ਿਪ ਵਿਚ ਪੁਰਸ਼ਾ ਦੇ ਵਰਗ 'ਚ ਪਹਿਲਾ ਸਥਾਨ ਲੈ ਕੇ ਪੰਜਾਬ ਤੇ ਜ਼ਿਲ੍ਹਾ ਬਰਨਾਲਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ...
ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਮਹਿਲਾ ਕਾਂਗਰਸ ਵਿਧਾਨ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਏਗੀ ਅਤੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਦੀ ...
ਲਹਿਰਾਗਾਗਾ, 12 ਜਨਵਰੀ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਜ਼ਿਲ੍ਹਾ ਸੰਗਰੂਰ ਐਸ.ਸੀ. ਵਿੰਗ ਦਿਹਾਤੀ ਦੇ ਪ੍ਰਧਾਨ ਭਗਵਾਨ ਸਿੰਘ ਢੰਡੋਲੀ ਨੇ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਨਵੇਂ ਜ਼ਿਲ੍ਹਾ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ ...
ਬਰਨਾਲਾ, 12 ਜਨਵਰੀ (ਰਾਜ ਪਨੇਸਰ)-ਇਕ ਸੀਨੀਅਰ ਕਾਂਗਰਸੀ ਆਗੂ ਵਲੋਂ ਜਿੱਥੇ ਆਪਣੀ ਐਵਰ ਗਰੀਨ ਕਾਲੋਨੀ ਸਥਿਤ ਕੋਠੀ ਅੱਗੇ ਵੱਡੀ ਪੱਧਰ 'ਤੇ ਲੋਹੜੀ ਦੇ ਸਮਾਗਮ ਕਰਵਾਏ ਜਾਣ ਦੀ ਚਰਚਾ ਚੱਲ ਰਹੀ ਹੈ, ਉੱਥੇ ਹੀ ਸਮਾਗਮ ਵਿਚ ਹੋਣ ਵਾਲੇ ਇਕੱਠ ਨੂੰ ਸਿਆਸੀ ਇਕੱਠ ਦੱਸਦੇ ਹੋਏ ...
ਬਰਨਾਲਾ, 12 ਜਨਵਰੀ (ਅਸ਼ੋਕ ਭਾਰਤੀ)-ਲੋਕ ਸੰਗਰਾਮ ਮੋਰਚਾ ਨੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਵਿਧਾਨ ਸਭਾ ਦੀਆਂ ਵੋਟਾਂ ਦਾ ਬਾਈਕਾਟ ਕਰਨ ਦੀ ਮੁਹਿੰਮ ਚਲਾਉਣ ਲਈ ਪੰਜਾਬ ਦੀਆਂ ਹਮਿਖ਼ਆਲ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ | ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ...
ਬਰਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਬਰਨਾਲਾ ਤੋਂ ਆਪਣੇ ਉਮੀਦਵਾਰ ਦੀ ਚੋਣ ਕੁਝ ਮਹੀਨੇ ਪਹਿਲਾਂ ਹੀ ਕਰ ਦਿੱਤੀ ਗਈ ਸੀ ਤਾਂ ਜੋ ਉਮੀਦਵਾਰ ਹਲਕੇ ਵਿਚ ਆਪਣੀ ਪਕੜ ਮਜ਼ਬੂਤ ਕਰ ਸਕੇ | ...
ਟੱਲੇਵਾਲ, 12 ਜਨਵਰੀ (ਸੋਨੀ ਚੀਮਾ)-ਪੰਜਾਬ ਦੇ ਲੋਕਾਂ ਨੂੰ ਆਪਣੇ ਕੀਤੇ ਚੋਣਾਵੀਂ ਵਾਅਦਿਆਂ ਦੀ ਕੜ੍ਹੀ ਤਹਿਤ ਕ੍ਰਮਵਾਰ ਸਮੇਂ ਸਿਰ ਸਹੂਲਤਾਂ ਦੇ ਕੇ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਮੁੜ ਸੱਤਾ ਵਿਚ ਆਉਣ ਦਾ ਰਾਹ ਪੱਧਰਾ ਕਰ ਲਿਆ ਹੈ | ਇਹ ਸ਼ਬਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX