ਤਾਜਾ ਖ਼ਬਰਾਂ


ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  24 minutes ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  33 minutes ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  49 minutes ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  57 minutes ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  about 1 hour ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  about 1 hour ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  about 1 hour ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  about 2 hours ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  about 1 hour ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  about 2 hours ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  about 2 hours ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  about 2 hours ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  about 2 hours ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  about 3 hours ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  about 3 hours ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  about 4 hours ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  about 4 hours ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  about 5 hours ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  about 5 hours ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  about 5 hours ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਪੇਂਡੂ ਖ਼ੇਤਰ ਦੇ ਲੋਕ ਬਿਜਲੀ ਦੇ ਪਾਵਰਕੱਟਾਂ ਤੋਂ ਪ੍ਰੇਸ਼ਾਨ, ਚੰਨੀ ਸਰਕਾਰ ਨੂੰ ਲੱਗੇ ਕੋਸਣ
. . .  about 5 hours ago
ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸੂਬੇ 'ਚ ਚੋਣ ਜ਼ਾਬਤਾ ਲੱਗਣ ਦੇ ਬਾਅਦ ਪੇਂਡੂ ਇਲਾਕਿਆਂ 'ਚ 12-15 ਘੰਟਿਆਂ ਦੇ ਲੰਮੇ ਘਰੇਲੂ ਬਿਜਲੀ ਸਪਲਾਈ ਦੇ ਕੱਟ ਲੱਗਣ ਕਾਰਨ ਲੋਕ ਚੰਨੀ ਸਰਕਾਰ ਨੂੰ ਕੋਸਣ ਲੱਗੇ। ਦੱਸਣਯੋਗ ਹੈ ਕਿ ਪਿਛਲੇ ਕੁੱਝ ਦਿਨਾਂ..
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਕੋਰੋਨਾ ਖ਼ਿਲਾਫ਼ ਰਣਨੀਤੀ ਬਣਾਉਂਦੇ ਸਮੇਂ ਆਮ ਲੋਕਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨਾ ਮਹੱਤਵਪੂਰਨ-ਮੋਦੀ

* ਟੀਕਾਕਰਨ ਅਤੇ ਸਥਾਨਕ ਉਪਾਵਾਂ 'ਤੇ ਦਿੱਤਾ ਜਾਵੇ ਜ਼ੋਰ * ਭਾਰਤ ਦੇ 130 ਕਰੋੜ ਲੋਕ ਯਕੀਨੀ ਤੌਰ 'ਤੇ ਮਹਾਂਮਾਰੀ 'ਤੇ ਜਿੱਤ ਪ੍ਰਾਪਤ ਕਰਨਗੇ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਕੋਵਿਡ-19 ਦੀ ਸਥਿਤੀ ਬਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਟੀਕਾਕਰਨ ਅਤੇ ਸਥਾਨਕ ਉਪਾਵਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਵਿਡ ਦੀਆਂ ਰਣਨੀਤੀਆਂ ਘੜਦੇ ਸਮੇਂ ਆਰਥਿਕਤਾ ਅਤੇ ਆਮ ਲੋਕਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਰਣਨੀਤੀ ਬਣਾਉਂਦੇ ਸਮੇਂ ਇਨ੍ਹਾਂ ਗੱਲਾਂ ਨੂੰ ਧਿਆਨ 'ਚ ਰੱਖਣਾ ਬਹੁਤ ਜ਼ਰੂਰੀ ਹੈ ਕਿ ਆਮ ਲੋਕਾਂ ਦੀ ਰੋਜ਼ੀ-ਰੋਟੀ ਨੂੰ ਘੱਟ ਤੋਂ ਘੱਟ ਨੁਕਸਾਨ ਹੋਣਾ ਚਾਹੀਦਾ ਹੈ ਅਤੇ ਆਰਥਿਕਤਾ ਦੀ ਗਤੀ ਬਣਾਈ ਰੱਖੀ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਥਾਨਕ ਰੋਕਥਾਮ 'ਤੇ ਵਧੇਰੇ ਧਿਆਨ ਕੇਂਦਰਿਤ ਕਰਨਾ ਬਿਹਤਰ ਹੋਵੇਗਾ ਅਤੇ ਭਾਰਤ ਦੇ 130 ਕਰੋੜ ਲੋਕ ਯਕੀਨੀ ਤੌਰ 'ਤੇ ਆਪਣੇ ਸਮੂਹਿਕ ਯਤਨਾਂ ਨਾਲ ਕੋਰੋਨਾ ਵਾਇਰਸ ਮਹਾਂਮਾਰੀ 'ਤੇ ਜਿੱਤ ਪ੍ਰਾਪਤ ਕਰਨਗੇ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਟੀਕਾਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਟੀਕਾਕਰਨ ਕੋਵਿਡ ਨਾਲ ਲੜਨ ਦੇ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ 'ਚੋਂ ਇੱਕ ਹੈ ਅਤੇ 100 ਫ਼ੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 'ਹਰ ਘਰ ਦਸਤਕ' ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਮੋਦੀ ਨੇ ਕਿਹਾ ਅਸੀਂ 10 ਦਿਨਾਂ ਦੇ ਅੰਦਰ ਲਗਭਗ ਤਿੰਨ ਕਰੋੜ ਕਿਸ਼ੋਰਾਂ ਦਾ ਟੀਕਾਕਰਨ ਕੀਤਾ ਹੈ ਅਤੇ ਇਹ ਮਹਾਂਮਾਰੀ ਨਾਲ ਨਜਿੱਠਣ ਲਈ ਭਾਰਤ ਦੀ ਸਮਰੱਥਾ ਅਤੇ ਸਾਡੀ ਤਿਆਰੀ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ ਕਿ ਅੱਜ ਭਾਰਤ ਨੇ ਲਗਭਗ 92 ਫ਼ੀਸਦੀ ਬਾਲਗ ਆਬਾਦੀ ਨੂੰ ਪਹਿਲੀ ਖੁਰਾਕ ਦਿੱਤੀ ਹੈ, ਜਦੋਂਕਿ ਦੂਜੀ ਖੁਰਾਕ ਦੀ ਕਵਰੇਜ ਵੀ ਦੇਸ਼ 'ਚ ਲਗਪਗ 70 ਫ਼ੀਸਦੀ ਤੱਕ ਪਹੁੰਚ ਗਈ ਹੈ। ਮੋਦੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਹਾਂਮਾਰੀ ਨਾਲ ਲੜਨ ਲਈ ਹੁਣ ਤੱਕ ਅਪਣਾਏ ਗਏ ਪਹਿਲਾਂ ਤੋਂ ਪ੍ਰਭਾਵੀ ਅਤੇ ਸਮੂਹਿਕ ਪਹੁੰਚ ਨੂੰ ਜਾਰੀ ਰੱਖਣਾ ਚਾਹੀਦਾ ਹੈ, ਜਿੰਨੀ ਜਲਦੀ ਅਸੀਂ ਮੂਹਰਲੀ ਕਤਾਰ ਦੇ ਕਰਮਚਾਰੀਆਂ ਅਤੇ ਸੀਨੀਅਰ ਨਾਗਰਿਕਾਂ ਨੂੰ 'ਬੂਸਟਰ' ਟੀਕੇ ਲਗਾਵਾਂਗੇ, ਓਨਾ ਇਹ ਸਾਡੀ ਸਿਹਤ ਸੰਭਾਲ ਪ੍ਰਣਾਲੀ ਲਈ ਮਦਦਗਾਰ ਸਾਬਿਤ ਹੋਵੇਗਾ। ਮੋਦੀ ਨੇ ਕਿਹਾ ਕਿ ਓਮੀਕਰੋਨ ਪਹਿਲਾਂ ਦੇ ਕੋਰੋਨਾ ਰੂਪਾਂ ਨਾਲੋਂ ਕਈ ਗੁਣਾ ਤੇਜ਼ੀ ਨਾਲ ਆਮ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਸਾਨੂੰ ਦੇਖਣਾ ਹੋਵੇਗਾ ਕਿ ਤਿਉਹਾਰਾਂ ਦੇ ਇਸ ਸੀਜ਼ਨ 'ਚ ਲੋਕਾਂ ਅਤੇ ਪ੍ਰਸ਼ਾਸਨ ਦੀ ਚੌਕਸੀ 'ਚ ਕੋਈ ਕਮੀ ਨਾ ਆਵੇ। ਮੀਟਿੰਗ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੀ ਮੌਜੂਦ ਸਨ।
ਚੰਨੀ ਨੇ ਮੋਦੀ ਦੀ ਲੰਬੀ ਉਮਰ ਦੀ ਕੀਤੀ ਕਾਮਨਾ
ਨਵੀਂ ਦਿੱਲੀ, (ਪੀ. ਟੀ. ਆਈ.)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੂਬੇ ਦੇ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ 'ਚ ਹੋਈ ਉਲੰਘਣ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਚੰਨੀ ਨੇ ਕੋਵਿਡ-19 ਦੀ ਸਥਿਤੀ 'ਤੇ ਮੁੱਖ ਮੰਤਰੀਆਂ ਨਾਲ ਮੋਦੀ ਦੀ ਵੀਡੀਓ ਗੱਲਬਾਤ ਦੇ ਮੌਕੇ ਦੀ ਵਰਤੋਂ ਉਨ੍ਹਾਂ ਨੂੰ ਸੰਦੇਸ਼ ਦੇਣ ਲਈ ਕੀਤੀ। ਚੰਨੀ ਨੇ ਮੋਦੀ ਨੂੰ ਕਿਹਾ ਕਿ ਉਨ੍ਹਾਂ ਦੀ ਪੰਜਾਬ ਫੇਰੀ ਦੌਰਾਨ ਜੋ ਵੀ ਹੋਇਆ ਉਸ ਦਾ ਉਨ੍ਹਾਂ ਨੂੰ ਪਛਤਾਵਾ ਹੈ ਅਤੇ ਉਹ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਦੇ ਹਨ। ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕਰਦਿਆਂ ਹਿੰਦੀ 'ਚ ਕਿਹਾ ਕਿ 'ਤੁਮ ਸਲਾਮਤ ਰਹੋ ਕਯਾਮਤ ਤੱਕ, ਔਰ ਖੁਦਾ ਕਰੇ ਕਯਾਮਤ ਨਾ ਹੋ'।

ਚੋਣ ਮਨੋਰਥ ਪੱਤਰ ਨੂੰ ਲੈ ਕੇ ਕਾਂਗਰਸ 'ਚ ਭੰਬਲਭੂਸਾ

ਕਮੇਟੀ ਨੇ ਆਪਣਾ ਡਰਾਫ਼ਟ ਹਾਈਕਮਾਨ ਨੂੰ ਭੇਜਿਆ

ਹਰਕਵਲਜੀਤ ਸਿੰਘ
ਚੰਡੀਗੜ੍ਹ, 13 ਜਨਵਰੀ -ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਸੰਬੰਧੀ ਭੰਬਲਭੂਸਾ ਜਾਰੀ ਹੈ। ਪਾਰਟੀ ਹਾਈਕਮਾਨ ਵਲੋਂ ਇਸ ਮੰਤਵ ਲਈ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਚੇਅਰਮੈਨਸ਼ਿਪ ਹੇਠ ਬਣਾਈ ਹਾਈ ਕਮੇਟੀ ਨੇ ਹਾਈਕਮਾਨ ਵਲੋਂ ਨਿਰਧਾਰਤ ਸਮੇਂ ਵਿਚ ਚੋਣ ਮਨੋਰਥ ਪੱਤਰ ਦਾ ਡਰਾਫ਼ਟ ਬਣਾ ਕੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਭੇਜ ਦਿੱਤਾ ਸੀ, ਪਰ ਇਸ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਗਏ ਐਲਾਨਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਕਿਉਂਕਿ ਦੋਵਾਂ ਵਲੋਂ ਕਮੇਟੀ ਨੂੰ ਨਾ ਤਾਂ ਆਪਣੇ ਕੀਤੇ ਐਲਾਨਾਂ ਦਾ ਬਿਓਰਾ ਦਿੱਤਾ ਗਿਆ ਅਤੇ ਨਾ ਹੀ ਬਾਜਵਾ ਵਲੋਂ ਰਾਏ ਲੈਣ ਲਈ ਸੱਦੀਆਂ ਗਈਆਂ ਮੀਟਿੰਗਾਂ ਵਿਚ ਸ਼ਮੂਲੀਅਤ ਹੀ ਕੀਤੀ ਗਈ। ਨਵਜੋਤ ਸਿੰਘ ਸਿੱਧੂ ਵਲੋਂ ਹਾਲਾਂਕਿ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦਾ 'ਪੰਜਾਬ ਮਾਡਲ' ਚੋਣ ਮਨੋਰਥ ਪੱਤਰ ਦਾ ਹਿੱਸਾ ਹੋਵੇਗਾ ਅਤੇ ਉਨ੍ਹਾਂ ਇਸ ਦਾ ਐਲਾਨ ਪਾਰਟੀ ਹਾਈਕਮਾਨ ਦੀ ਮਰਜ਼ੀ ਨਾਲ ਹੀ ਕੀਤਾ ਹੈ। ਬਾਜਵਾ ਵਲੋਂ ਉਨ੍ਹਾਂ ਦੀ ਕਮੇਟੀ ਕੋਲ ਸੂਬੇ ਦੇ ਵਿੱਤੀ ਪ੍ਰਬੰਧਾਂ ਸੰਬੰਧੀ ਲੋੜੀਂਦੀ ਜਾਣਕਾਰੀ ਨਾ ਹੋਣ ਸੰਬੰਧੀ ਜੋ ਇਤਰਾਜ਼ ਉਠਾਏ ਗਏ ਸਨ ਉਸ ਕਾਰਨ ਹੁਣ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨਾਲ ਰਾਜ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਮੇਟੀ ਦਾ ਕਨਵੀਨਰ ਨਿਯੁਕਤ ਕਰ ਦਿੱਤਾ ਹੈ ਤਾਂ ਜੋ ਕਮੇਟੀ ਨੂੰ ਸੂਬੇ ਦੀ ਵਿੱਤੀ ਸਥਿਤੀ ਸੰਬੰਧੀ ਲੋੜੀਂਦੀ ਜਾਣਕਾਰੀ ਮਿਲ ਸਕੇ ਤੇ ਕਮੇਟੀ ਵੱਖ-ਵੱਖ ਪੱਧਰ 'ਤੇ ਹੋਏ ਐਲਾਨਾਂ ਨੂੰ ਸ਼ਾਮਿਲ ਕਰਨ ਸੰਬੰਧੀ ਵਿੱਤ ਮੰਤਰੀ ਦੀ ਰਾਏ ਵੀ ਪ੍ਰਾਪਤ ਕਰ ਸਕੇ। ਸੰਭਵ ਹੈ ਕਿ ਪਾਰਟੀ ਹਾਈਕਮਾਨ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਜਾਂ ਤਾਂ ਪ੍ਰਾਪਤ ਹੋਏ ਡਰਾਫ਼ਟ ਨੂੰ ਵਾਪਸ ਕਮੇਟੀ ਨੂੰ ਭੇਜਣ ਅਤੇ ਜਾਂ ਫਿਰ ਪਾਰਟੀ ਹਾਈਕਮਾਨ ਆਪਣੇ ਪੱਧਰ 'ਤੇ ਹੀ ਸਿੱਧੂ ਅਤੇ ਚੰਨੀ ਵਲੋਂ ਕੀਤੇ ਗਏ ਐਲਾਨਾਂ ਨੂੰ ਪਾਰਟੀ ਚੋਣ ਮਨੋਰਥ ਪੱਤਰ 'ਚ ਸ਼ਾਮਿਲ ਕਰਨ ਸੰਬੰਧੀ ਫ਼ੈਸਲਾ ਲਵੇ ਪਰ ਪਾਰਟੀ ਹਾਈਕਮਾਨ ਵਲੋਂ ਇਸ ਮੰਤਵ ਨਾਲ ਬਣਾਈ ਕਮੇਟੀ ਅਤੇ ਚੋਣ ਮੁਹਿੰਮ ਲਈ ਵੀ ਬਣਾਈਆਂ ਗਈਆਂ ਕਮੇਟੀਆਂ ਨਾਲ ਸਰਕਾਰ ਤੇ ਪ੍ਰਦੇਸ਼ ਕਾਂਗਰਸ ਦੇ ਤਾਲਮੇਲ ਦੀ ਘਾਟ ਸਾਹਮਣੇ ਆ ਰਹੀ ਹੈ, ਉਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਵਿਚ ਅਨੁਸ਼ਾਸਨ ਵਰਗੀ ਕੋਈ ਚੀਜ਼ ਨਹੀਂ। ਚੋਣ ਮੁਹਿੰਮ ਹੇਠ ਰੈਲੀਆਂ ਮੀਟਿੰਗਾਂ ਤੇ ਦੂਜੇ ਪ੍ਰੋਗਰਾਮ ਵੀ ਕਿਸੇ ਦੂਜੇ ਨੂੰ ਜਾਣਕਾਰੀ ਦਿੱਤੇ ਬਿਨਾਂ ਚਲਾਏ ਜਾਂਦੇ ਰਹੇ ਹਨ। ਉਸ ਕਾਰਨ ਪਾਰਟੀ ਹਾਈਕਮਾਨ ਵਲੋਂ ਬਣਾਈਆਂ ਇਹ ਕਮੇਟੀਆਂ ਵੀ ਅਰਥਹੀਣ ਸਾਬਤ ਹੋ ਰਹੀਆਂ ਹਨ। ਕੇਵਲ ਸਕਰੀਨਿੰਗ ਕਮੇਟੀ ਨੂੰ ਛੱਡ ਕੇ ਦੂਜੀਆਂ ਕਮੇਟੀਆਂ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਰਮਿਆਨ ਤਾਲਮੇਲ ਨਾਂਅ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਪਰੰਤੂ ਪਾਰਟੀ ਹਾਈਕਮਾਨ ਆਉਂਦੇ ਦਿਨਾਂ ਦੌਰਾਨ ਸੂਬੇ ਵਿਚਲੇ ਸੀਨੀਅਰ ਆਗੂਆਂ ਨੂੰ ਕੀ ਚੋਣ ਮੁਹਿੰਮ ਲਈ ਇਕੱਠੇ ਤੋਰਨ 'ਚ ਕਾਮਯਾਬ ਹੋਵੇਗੀ ਕਿ ਨਹੀਂ ਇਹ ਵੇਖਣ ਵਾਲੀ ਗੱਲ ਹੋਵੇਗੀ।

ਕਾਂਗਰਸ ਵਲੋਂ ਉੱਤਰ ਪ੍ਰਦੇਸ਼ ਲਈ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਉਨਾਓ ਜਬਰ ਜਨਾਹ ਪੀੜਤਾ ਦੀ ਮਾਂ, ਨਾਗਰਿਕਤਾ ਸੋਧ ਕਾਨੂੰਨ 'ਚ ਵਿਰੋਧ ਦਾ ਚਿਹਰਾ ਬਣੀ ਸਦਫ ਜਫਰ ਸਮੇਤ 40 ਫ਼ੀਸਦੀ ਔਰਤ ਉਮੀਦਵਾਰ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ 'ਚ 50 ਔਰਤਾਂ ਸ਼ਾਮਿਲ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਜਾਰੀ ਕੀਤੀ ਇਸ ਸੂਚੀ 'ਚ ਉਨ੍ਹਾਂ ਔਰਤਾਂ ਅਤੇ ਨੌਜਵਾਨਾਂ ਦੇ ਨਾਂਅ ਸ਼ਾਮਿਲ ਹਨ, ਜਿਨ੍ਹਾਂ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਜਬਰ ਝੱਲੇ ਹਨ ਅਤੇ ਉਨ੍ਹਾਂ ਖ਼ਿਲਾਫ਼ ਆਵਾਜ਼ ਉਠਾਈ ਹੈ। ਪਾਰਟੀ ਵਲੋਂ ਐਲਾਨੀ ਗਈ ਸੂਚੀ 'ਚ ਉਨਾਓ ਜਬਰ ਜਨਾਹ ਕਾਂਡ ਦੀ ਪੀੜਤਾ ਦੀ ਮਾਂ, ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੀ ਸਦਫ ਜਫਰ ਖਸਮ, ਮਾਫੀਆ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੀ ਅਲਪਨਾ ਨਿਸ਼ਾਦ, ਪੁਲਿਸ ਦੀ ਬੇਰਹਮੀ ਦਾ ਸ਼ਿਕਾਰ ਬਣਨ ਵਾਲੀ ਆਸ਼ਾ ਕਾਰਜਕਰਤਾ ਪੂਨਮ ਪਾਂਡੇ, ਲਖੀਮਪੁਰ 'ਚ ਚੀਰਹਰਨ ਕਾਂਡ ਦੀ ਪੀੜਤਾ ਰਿਤੂ ਸਿੰਘ ਵੀ ਸ਼ਾਮਿਲ ਹੈ। ਪ੍ਰਿਅੰਕਾ ਗਾਂਧੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਉਮੀਦਵਾਰਾਂ ਦੀ ਇਸ ਸੂਚੀ ਦਾ ਐਲਾਨ ਕਰਦਿਆਂ ਕਿਹਾ ਕਿ ਸਾਡੀ (ਕਾਂਗਰਸ ਦੀ) ਐਲਾਨੀ ਗਈ ਸੂਚੀ ਰਾਹੀਂ ਇਕ ਸਾਫ਼ ਸੰਦੇਸ਼ ਜਾਂਦਾ ਹੈ ਕਿ ਜੇਕਰ ਤੁਸੀਂ ਜ਼ੁਲਮ ਅਤੇ ਜਬਰ ਦਾ ਸ਼ਿਕਾਰ ਹੋਏ ਹੋ, ਕਾਂਗਰਸ ਉਸ ਦਾ ਸਮਥਰਨ ਕਰੇਗੀ। ਪ੍ਰਿਅੰਕਾ ਗਾਂਧੀ ਨੇ ਕਾਂਗਰਸ ਵਲੋਂ ਜਾਰੀ ਸੂਚੀ ਨੂੰ ਨਵਾਂ ਸੰਦੇਸ਼ ਕਰਾਰ ਦਿੰਦਿਆਂ ਕਿਹਾ ਕਿ 40 ਫ਼ੀਸਦੀ ਔਰਤਾਂ ਦੇ ਨਾਲ 40 ਫ਼ੀਸਦੀ ਨੌਜਵਾਨਾਂ ਨੂੰ ਵੀ ਰੱਖਿਆ ਗਿਆ ਹੈ। ਪ੍ਰਿਅੰਕਾ ਗਾਂਧੀ ਨੇ ਖੁਦ ਚੋਣਾਂ ਲੜਨ ਬਾਰੇ ਪੁੱਛੇ ਗਏ ਸਵਾਲ ਦਾ ਸਪੱਸ਼ਟ ਜਵਾਬ ਨਾ ਦਿੰਦਿਆਂ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਵੀ ਉੱਤਰ ਪ੍ਰਦੇਸ਼ 'ਚ ਰਹਿਣਗੇ ਅਤੇ ਕੰਮ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਦੀ ਭੂਮਿਕਾ ਕਿਤੇ ਹੋਰ ਨਿਸਚਿਤ ਕਰਨ ਦਾ ਫ਼ੈਸਲਾ ਕਰੇਗੀ ਤਾਂ ਉਹ ਵੀ ਜਾਣਗੇ।
ਉਨਾਓ ਜਬਰ ਜਨਾਹ ਪੀੜਤਾ ਦੀ ਮਾਂ ਨੂੰ ਟਿਕਟ
ਉਨਾਓ ਜਬਰ ਜਨਾਹ ਪੀੜਤਾ ਦੀ ਮਾਂ ਆਸ਼ਾ ਸਿੰਘ ਨੂੰ ਉਨਾਓ ਤੋਂ ਟਿਕਟ ਦਿੱਤਾ ਗਿਆ ਹੈ। ਆਸ਼ਾ ਸਿੰਘ ਨੇ ਮਾਮਲੇ 'ਚ ਦੋਸ਼ੀ ਸੱਤਾਧਾਰੀ ਭਾਜਪਾ ਦੇ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਸਾਬਕਾ ਭਾਜਪਾ ਵਿਧਾਇਕ ਸੇਂਗਰ ਜਬਰ ਜਨਾਹ ਦੇ ਦੋਸ਼ ਤਹਿਤ ਜੇਲ੍ਹ 'ਚ ਬੰਦ ਹੈ। ਇਸ ਤੋਂ ਇਲਾਵਾ ਨਾਗਰਿਕਤਾ ਸੋਧ ਕਾਨੂੰਨ 'ਚ ਵਿਰੋਧ ਦਾ ਚਿਹਰਾ ਬਣੀ ਸਦਫ ਜਫਰ ਨੂੰ ਵੀ ਕਾਂਗਰਸ ਨੇ ਟਿਕਟ ਦਿੱਤਾ ਹੈ। ਸਦਫ ਜਫਰ ਨੂੰ ਪੁਲਿਸ ਵਲੋਂ ਜੇਲ੍ਹ 'ਚ ਬੰਦ ਕੀਤਾ ਗਿਆ ਹੈ ਅਤੇ ਉੱਥੇ ਪੁਲਿਸ ਵਾਲਿਆਂ ਵਲੋਂ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ। ਉੱਤਰ ਪ੍ਰਦੇਸ਼ 'ਚ ਕੋਰੋਨਾ ਦੇ ਸਮੇਂ ਸਿਹਤ ਵਿਵਸਥਾ ਦੀ ਸੰਭਾਲ 'ਚ ਲੱਗੀ ਆਸ਼ਾ ਵਰਕਰ ਪੂਨਮ ਪਾਂਡੇ ਜਿਸ ਨੇ ਜਦੋਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮਿਲਣ ਦੀ ਜ਼ਿੱਦ ਕੀਤੀ ਤਾਂ ਪੁਲਿਸ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ। ਕਾਂਗਰਸ ਨੇ ਪਾਂਡੇ ਨੂੰ ਸ਼ਾਹਜਹਾਂਪੁਰ ਤੋਂ ਹੀ ਉਮੀਦਵਾਰ ਐਲਾਨਿਆ ਹੈ, ਜਿੱਥੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ। ਸਲਮਾਨ ਖੁਰਸ਼ੀਦ ਦੀ ਪਤਨੀ ਲੁਈਸ ਖੁਰਸ਼ੀਦ ਨੂੰ ਫ਼ਰੂਖਾਬਾਦ ਤੋਂ ਅਤੇ ਕਾਂਗਰਸ ਵਿਧਾਇਕ ਦਲ ਦੀ ਨੇਤਾ ਅਰਾਧਨਾ ਮਿਸ਼ਰਾ ਨੂੰ ਰਾਮਪੁਰ ਖ਼ਾਸ ਤੋਂ ਟਿਕਟ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੋਨਭੱਦਰ ਨਸਲਕੁਸ਼ੀ ਦੇ ਪੀੜਤਾਂ 'ਚੋਂ ਇਕ ਰਾਮਰਾਜ ਗੌਂਡ ਨੂੰ ਵੀ ਟਿਕਟ ਦਿੱਤਾ ਗਿਆ ਹੈ। ਲਖੀਮਪੁਰ ਖੀਰੀ 'ਚ ਕਾਂਗਰਸ ਕਾਰਜਕਰਤਾ ਰਿਤੂ ਸਿੰਘ ਜਿਸ ਨਾਲ ਭਾਜਪਾ ਕਰਜਕਰਤਾਵਾਂ ਵਲੋਂ ਹਿੰਸਾ ਕੀਤੀ ਗਈ, ਨੂੰ ਵੀ ਟਿਕਟ ਦਿੱਤਾ ਗਿਆ ਹੈ। ਪ੍ਰਿਅੰਕਾ ਗਾਂਧੀ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਆਪਣੀ ਸੂਚੀ ਰਾਹੀਂ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਸਿਆਸਤ ਦਾ ਅਸਲ ਮਕਸਦ ਸੇਵਾ ਹੈ ਪਰ ਇਹ ਕਾਫ਼ੀ ਹੱਕ ਤੱਕ ਬਦਲ ਗਿਆ ਹੈ। ਹੁਣ ਕਾਂਗਰਸ ਮੁੜ ਇਸ ਮਕਸਦ ਨੂੰ ਵਾਪਸ ਲਿਆਏਗੀ। ਉਨ੍ਹਾਂ ਕਿਹਾ ਕਿ ਲੋਕਪੱਖੀ ਮੁੱਦਿਆਂ ਨੂੰ ਕੇਂਦਰ 'ਚ ਲਿਆਉਣਾ ਕਾਂਗਰਸ ਦਾ ਮਕਸਦ ਹੈ।

ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 11 ਲੱਖ ਤੋਂ ਟੱਪੀ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਦੇਸ਼ 'ਚ ਕੋਰੋਨਾ ਵਾਇਰਸ ਦੇ 2,47,417 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ 236 ਦਿਨਾਂ 'ਚ ਸਭ ਤੋਂ ਵੱਧ ਹੈ, ਜਿਸ ਨਾਲ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 3,63,17,927 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ 'ਚ ਓਮੀਕਰੋਨ ਦੇ 620 ਨਵੇਂ ਕੇਸਾਂ ਦੀ ਵੀ ਪਛਾਣ ਕੀਤੀ ਗਈ ਹੈ। ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 11,17,531 ਹੋ ਗਈ ਹੈ, ਜੋ ਕਿ 216 ਦਿਨਾਂ 'ਚ ਸਭ ਤੋਂ ਵਧ ਹੈ, ਜਦੋਂਕਿ 380 ਤਾਜ਼ਾ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ 4,85,035 ਹੋ ਗਈ ਹੈ। ਮੰਤਰਾਲੇ ਅਨੁਸਾਰ ਰੋਜ਼ਾਨਾ ਦੀ ਪਾਜ਼ੀਟਿਵਿਟੀ ਦਰ 13.11 ਫ਼ੀਸਦੀ ਦਰਜ ਕੀਤੀ ਗਈ, ਜਦੋਂਕਿ ਰਾਸ਼ਟਰੀ ਕੋਵਿਡ-19 ਸਿਹਤਯਾਬੀ ਦਰ ਘਟ ਕੇ 95.59 ਫ਼ੀਸਦੀ ਰਹਿ ਗਈ ਹੈ। ਮਹਾਂਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3,47,15,361 ਹੋ ਗਈ ਹੈ, ਜਦੋਂਕਿ ਕੇਸਾਂ ਦੀ ਮੌਤ ਦਰ 1.34 ਫ਼ੀਸਦੀ ਦਰਜ ਕੀਤੀ ਗਈ ਹੈ। ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਦੇ ਤਹਿਤ ਹੁਣ ਤੱਕ ਦੇਸ਼ 'ਚ ਸੰਚਤ ਖੁਰਾਕਾਂ ਦੀ ਗਿਣਤੀ 154.61 ਕਰੋੜ ਤੋਂ ਵਧ ਗਈ ਹੈ।
ਮਲਿਕ ਅਰਜੁਨ ਖੜਗੇ ਨੂੰ ਹੋਇਆ ਕੋਰੋਨਾ
ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ ਅਤੇ ਉਨ੍ਹਾਂ ਘਰ 'ਚ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।
ਐਸਟਰਾਜੇਨੇਕਾ ਦਾ 'ਬੂਸਟਰ' ਟੀਕਾ ਓਮੀਕਰੋਨ ਖ਼ਿਲਾਫ਼ ਪ੍ਰਭਾਵਸ਼ਾਲੀ- ਅਧਿਐਨ
ਲੰਡਨ, (ਪੀ. ਟੀ. ਆਈ.)-ਐਂਗਲੋ-ਸਵੀਡਿਸ਼ ਬਾਇਓਫਾਰਮਾ ਵਲੋਂ ਜਾਰੀ ਸ਼ੁਰੂਆਤੀ ਅੰਕੜਿਆਂ ਅਨੁਸਾਰ ਐਸਟਰਾਜੇਨੇਕਾ ਵੈਕਸਜ਼ੇਵੇਰੀਆ ਵੈਕਸੀਨ ਦੇ 'ਬੂਸਟਰ' ਟੀਕੇ ਤੋਂ ਬਾਅਦ ਕੋਵਿਡ-19 ਦੇ ਓਮੀਕਰੋਨ ਰੂਪ ਖ਼ਿਲਾਫ਼ 'ਐਂਟੀਬਾਡੀ' ਪ੍ਰਤੀਕਿਰਿਆ 'ਚ ਵਾਧਾ ਦੇਖਿਆ ਗਿਆ ਹੈ। ਆਕਸਫੋਰਡ ਯੂਨੀਵਰਸਿਟੀ ਵਲੋਂ ਵਿਕਸਿਤ ਕੀਤੀ ਗਈ ਐਸਟਰਾਜੇਨੇਕਾ, ਜਿਸ ਨੂੰ ਭਾਰਤ 'ਚ ਕੋਵੀਸ਼ੀਲਡ ਦੇ ਨਾਂਅ ਹੇਠ ਜਾਰੀ ਕੀਤਾ ਗਿਆ ਹੈ, ਦੀ ਚੱਲ ਰਹੀ ਸੁਰੱਖਿਆ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਅਜ਼ਮਾਇਸ਼ 'ਚ ਇਹ ਪਾਇਆ ਗਿਆ ਕਿ 'ਬੂਸਟਰ' ਖੁਰਾਕ ਦੇ ਰੂਪ 'ਚ ਦਿੱਤੀ ਗਈ ਉਕਤ ਵੈਕਸੀਨ ਕੋਵਿਡ-19 ਦੇ ਬੀਟਾ, ਡੈਲਟਾ, ਅਲਫ਼ਾ ਅਤੇ ਗਾਮਾ ਮਰੀਜ਼ਾਂ ਦੇ ਸਰੀਰ ਦੀ ਪ੍ਰਤੀਰੋਧੀ ਪ੍ਰਤੀਕ੍ਰਿਆ ਨੂੰ ਵਧਾਉਂਦੀ ਹੈ। ਬਾਇਓਫਾਰਮਾਸਿਊਟੀਕਲਸ ਆਰ ਐਂਡ ਡੀ ਐਸਟਰਾਜੇਨੇਕਾ ਦੇ ਕਾਰਜਕਾਰੀ ਉਪ ਪ੍ਰਧਾਨ ਸਰ ਮੇਨੇ ਪੈਂਗਲੋਸ ਨੇ ਕਿਹਾ ਕਿ ਐਸਟਰਾਜ਼ੇਨੇਕਾ ਨੇ ਦੁਨੀਆ ਭਰ 'ਚ ਕਰੋੜਾਂ ਲੋਕਾਂ ਨੂੰ ਕੋਵਿਡ-19 ਤੋਂ ਸੁਰੱਖਿਅਤ ਕੀਤਾ ਹੈ ਅਤੇ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ 'ਬੂਸਟਰ' ਖ਼ੁਰਾਕ ਵਜੋਂ ਇਸ ਦੀ ਮਹੱਤਵਪੂਰਨ ਭੂਮਿਕਾ ਹੈ, ਜਦੋਂ ਹੋਰ ਟੀਕਿਆਂ ਤੋਂ ਬਾਅਦ ਇਸ ਨੂੰ ਵਰਤਿਆ ਜਾਂਦਾ ਹੈ।
ਕੋਵੀਸ਼ੀਲਡ ਲੱਗਣ ਬਾਅਦ ਕਈ ਸਾਲਾਂ ਤੋਂ ਮੰਜੇ 'ਤੇ ਪਿਆ ਵਿਅਕਤੀ ਚੱਲਣਾ-ਬੋਲਣਾ ਸ਼ੁਰੂ
ਬੋਕਾਰੋ, 13 ਜਨਵਰੀ (ਏਜੰਸੀ)-ਝਾਰਖੰਡ ਵਿਚ ਇਕ 55 ਸਾਲਾਂ ਦਾ ਵਿਅਕਤੀ, ਜੋ ਕਿ 5 ਸਾਲ ਪਹਿਲਾਂ ਹੋਏ ਇਕ ਸੜਕ ਹਾਦਸੇ ਦੇ ਬਾਅਦ ਤੋਂ ਮੰਜੇ 'ਤੇ ਸੀ, ਨੇ ਕੋਵੀਸ਼ੀਲਡ ਵੈਕਸੀਨ ਦੀ ਪਹਿਲੀ ਖੁਰਾਕ ਲੱਗਣ ਦੇ ਬਾਅਦ ਚੱਲਣਾ ਅਤੇ ਬੋਲਣਾ ਸ਼ੁਰੂ ਕਰ ਦਿੱਤਾ। ਅੱਜ ਡਾਕਟਰਾਂ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਚਮਤਕਾਰੀ ਰਿਕਵਰੀ ਤੋਂ ਹੈਰਾਨ ਸਰਕਾਰ ਨੇ ਮਾਮਲੇ ਦੀ ਜਾਂਚ ਲਈ 3 ਮੈਂਬਰੀ ਮੈਡੀਕਲ ਟੀਮ ਦਾ ਗਠਨ ਕੀਤਾ ਹੈ। ਡਾਕਟਰਾਂ ਨੇ ਕਿਹਾ ਕਿ ਬੋਕਾਰੋ ਜ਼ਿਲ੍ਹੇ ਦੇ ਪੇਟਰਵਰ ਬਲਾਕ ਦੇ ਉਤਸਰਾ ਪੰਚਾਇਤੀ ਖੇਤਰ 'ਚ ਸਾਲਗਾਦੀਹ ਪਿੰਡ ਦਾ ਵਸਨੀਕ ਦੁਲਾਰਚੰਦ ਮੁੰਡਾ 5 ਸਾਲ ਪਹਿਲਾਂ ਇਕ ਸੜਾ ਹਾਦਸੇ ਦੇ ਬਾਅਦ ਤੋਂ ਮੰਜੇ 'ਤੇ ਸੀ ਅਤੇ ਚੱਲਣ ਫਿਰਨ ਅਤੇ ਬੋਲਣ ਤੋਂ ਅਸਮਰੱਥ ਸੀ। ਪੇਟਰਵਰ ਜਨਤਕ ਸਿਹਤ ਕੇਂਦਰ ਦੇ ਮੁਖੀ ਡਾ. ਅਲਬੇਲਾ ਕਰਕੇਟਾ ਨੇ ਕਿਹਾ ਕਿ ਇਕ ਆਂਗਣਵਾੜੀ ਵਰਕਰ ਨੇ 4 ਜਨਵਰੀ ਨੂੰ ਉਸ ਨੂੰ ਉਸ ਦੇ ਘਰ ਜਾ ਕੇ ਕੋਵੀਸ਼ੀਲਡ ਦੀ ਪਹਿਲੀ ਖੁਰਾਕ ਦਿੱਤੀ ਸੀ। ਅਗਲੇ ਹੀ ਦਿਨ ਪਰਿਵਾਰ ਦੇ ਮੈਂਬਰ ਹੈਰਾਨ ਸਨ ਜਦੋਂ ਉਨ੍ਹਾਂ ਦੇ ਦੇਖਿਆ ਕਿ ਮੁੰਡਾ ਨੇ ਨਾ ਸਿਰਫ ਚੱਲਣਾ ਸ਼ੁਰੂ ਕਰ ਦਿੱਤਾ ਸੀ ਸਗੋਂ ਬੋਲਣਾ ਵੀ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁੰਡਾ ਦੀਆਂ ਰਿਪੋਰਟਾਂ ਦੇਖੀਆਂ ਹਨ। ਇਹ ਜਾਂਚ ਦਾ ਵਿਸ਼ਾ ਹੈ।

'ਆਪ' ਦਾ ਮੁੱਖ ਮੰਤਰੀ ਚਿਹਰਾ ਉਹ ਹੋਵੇਗਾ ਜੋ ਜਨਤਾ ਤੈਅ ਕਰੇਗੀ-ਕੇਜਰੀਵਾਲ

* ਕਿਹਾ, ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋ ਰਿਹੈ * ਲੋਕਾਂ ਦੀ ਰਾਇ ਜਾਣਨ ਲਈ ਨੰਬਰ ਕੀਤਾ ਜਾਰੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਲਈ ਮੁੱਖ ਮੰਤਰੀ ਦਾ ਚਿਹਰਾ ਚੁਣਨ ਵਾਸਤੇ ਮੋਬਾਈਲ ਨੰਬਰ ਜਾਰੀ ਕੀਤਾ ਹੈ, ਜੋ ਕਿ 17 ਜਨਵਰੀ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹੇਗਾ। ਲੋਕ ਐਸ. ਐਮ. ਐਸ., ਕਾਲ ਅਤੇ ਵੱਟਸਐਪ ਰਾਹੀਂ ਇਸ ਨੰਬਰ 'ਤੇ ਆਪਣੀ ਰਾਇ ਦੇ ਸਕਦੇ ਹਨ ਅਤੇ ਆਪਣੀ ਪਸੰਦ ਦਾ ਮੁੱਖ ਮੰਤਰੀ ਚਿਹਰਾ ਚੁਣ ਸਕਦੇ ਹਨ। ਸਾਰਾ ਡਾਟਾ ਇਕੱਠਾ ਕਰਕੇ ਪਾਰਟੀ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ। ਮੁਹਾਲੀ ਵਿਖੇ ਸੱਦੇ ਗਏ ਇਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ ਚੁਣਨ ਲਈ ਨਵੀਂ ਰਵਾਇਤ ਦੀ ਸ਼ੁਰੂਆਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਦੇ ਇਤਿਹਾਸ 'ਚ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਪਾਰਟੀ ਜਨਤਾ ਤੋਂ ਪੁੱਛ ਕੇ ਮੁੱਖ ਮੰਤਰੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ ਪਰ ਅਸੀਂ ਮੁੱਖ ਮੰਤਰੀ ਚਿਹਰਾ ਤੈਅ ਨਹੀਂ ਕਰਾਂਗੇ, ਸਗੋਂ ਪੰਜਾਬ ਦੀ ਜਨਤਾ ਤੈਅ ਕਰੇਗੀ ਕਿ ਉਨ੍ਹਾਂ ਦਾ ਮੁੱਖ ਮੰਤਰੀ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਜ਼ਿਆਦਾਤਰ ਪਾਰਟੀਆਂ ਅਕਸਰ ਆਪਣੇ ਬੇਟੇ, ਭਾਈ, ਨੂੰਹ ਜਾਂ ਪਰਿਵਾਰ ਦੇ ਕਿਸੇ ਮੈਂਬਰ ਨੂੰ ਮੁੱਖ ਮੰਤਰੀ ਬਣਾਉਂਦੀਆਂ ਹਨ ਪਰ ਅੱਜ ਆਮ ਆਦਮੀ ਪਾਰਟੀ ਨੇ ਵਿਰਾਸਤ ਅਤੇ ਪਰਿਵਾਰਵਾਦ ਦੀ ਰਾਜਨੀਤੀ ਨੂੰ ਖ਼ਤਮ ਕਰਨ ਲਈ ਪੰਜਾਬ ਦਾ ਮੁੱਖ ਮੰਤਰੀ ਚੁਣਨ ਦਾ ਅਧਿਕਾਰ ਜਨਤਾ ਦੇ ਹੱਥਾਂ 'ਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜਿਸ ਚਿਹਰੇ 'ਤੇ ਮੋਹਰ ਲਗਾਏਗੀ, ਪਾਰਟੀ ਉਸੇ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰੇਗੀ। ਇਸੇ ਦੌਰਾਨ ਮੁੱਖ ਮੰਤਰੀ ਦੇ ਚਿਹਰੇ ਸੰਬੰਧੀ ਭਗਵੰਤ ਮਾਨ ਦਾ ਜ਼ਿਕਰ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਾਡੇ ਬਹੁਤ ਹੀ ਪਿਆਰੇ ਆਗੂ ਹਨ, ਜਿਨ੍ਹਾਂ ਦਾ ਪਾਰਟੀ 'ਚ ਵੱਡਾ ਕੱਦ ਹੈ, ਲਿਹਾਜ਼ਾ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੰਦੇ ਹਾਂ। ਇਸ ਦੇ ਜਵਾਬ 'ਚ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਬੰਦ ਕਮਰੇ 'ਚ ਮੁੱਖ ਮੰਤਰੀ ਦੀ ਚੋਣ ਕਰਨ ਦੀ ਰਿਵਾਇਤ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਸਰ ਹੀ ਰਵਾਇਤੀ ਪਾਰਟੀਆਂ ਬੰਦ ਕਮਰੇ 'ਚ ਮੁੱਖ ਮੰਤਰੀ ਚੁਣ ਕੇ ਉਸ ਨੂੰ ਲੋਕਾਂ 'ਤੇ ਥੋਪ ਦਿੰਦੀਆਂ ਹਨ ਪਰ ਆਮ ਆਦਮੀ ਪਾਰਟੀ ਅਜਿਹੀ ਰੀਤ ਨੂੰ ਖ਼ਤਮ ਕਰ ਕੇ ਲੋਕਾਂ ਦੀ ਰਾਇ ਅਨੁਸਾਰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨਣ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਇਹ ਭਰੋਸਾ ਹੋ ਸਕੇ ਕਿ ਇਹ ਮੁੱਖ ਮੰਤਰੀ ਸਾਡਾ ਹੈ ਅਤੇ ਇਸ ਨੂੰ ਅਸੀਂ ਚੁਣਿਆ ਹੈ। ਮਾਨ ਨੇ ਸਪੱਸ਼ਟ ਕਿਹਾ ਕਿ ਪੰਜਾਬ ਦੀ ਜਨਤਾ ਜੋ ਆਦੇਸ਼ ਦੇਵੇਗੀ ਉਸ ਅਨੁਸਾਰ ਕੰਮ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਚੋਣ ਇੰਚਾਰਜ ਰਾਘਵ ਚੱਢਾ ਵੀ ਹਾਜ਼ਰ ਸਨ।

ਯੂ.ਕੇ. ਵਲੋਂ ਐਫ.ਟੀ.ਏ. 'ਤੇ ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਦਾ ਐਲਾਨ

ਲੰਡਨ, 13 ਜਨਵਰੀ (ਏਜੰਸੀ)- ਯੂ.ਕੇ. ਦੀ ਸਰਕਾਰ ਨੇ ਵੀਰਵਾਰ ਨੂੰ ਭਾਰਤ ਨਾਲ ਮੁਕਤ ਵਪਾਰ ਸਮਝੌਤਾ (ਐਫ.ਟੀ.ਏ.) ਗੱਲਬਾਤ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਦੱਸਿਆ ਕਿ ਇਹ ਬ੍ਰਿਟਿਸ਼ ਕਾਰੋਬਾਰਾਂ ਨੂੰ ਭਾਰਤੀ ਅਰਥਵਿਵਸਥਾ ਦੀ ਕਤਾਰ 'ਚ ਸਭ ਤੋਂ ਅੱਗੇ ਰੱਖਣ ਦਾ 'ਸੁਨਹਿਰੀ ਮੌਕਾ' ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਦੱਸਿਆ ਕਿ ਇਹ ਐਫ.ਟੀ.ਏ. ਭਾਰਤ ਨਾਲ ਦੇਸ਼ (ਯੂ.ਕੇ.) ਦੀ ਇਤਿਹਾਸਕ ਭਾਈਵਾਲੀ ਨੂੰ ਅਗਲੇ ਪੱਧਰ ਤੱਕ ਲੈ ਜਾਵੇਗਾ ਅਤੇ ਇਸ ਪਹਿਲ 'ਚ ਸਕਾਚ ਵਿਸਕੀ ਡਿਸਟਿਲਰੀ ਤੋਂ ਲੈ ਕੇ ਵਿੱਤੀ ਸੇਵਾਵਾਂ ਤੇ ਅਤਿ ਆਧੁਨਿਕ ਨਵਿਆਉਣਯੋਗ ਤਕਨਾਲੋਜੀ ਜਿਹੇ ਪ੍ਰਮੁੱਖ ਖੇਤਰਾਂ ਸ਼ਾਮਿਲ ਕੀਤੇ ਜਾਣਗੇ। ਬ੍ਰਿਟਿਸ਼ ਸਰਕਾਰ ਨੇ ਦੱਸਿਆ ਕਿ ਇਸ ਗੱਲਬਾਤ ਦਾ ਪਹਿਲਾ ਦੌਰ ਅਗਲੇ ਹਫ਼ਤੇ ਸ਼ੁਰੂ ਹੋਣ ਦੀ ਉਮੀਦ ਹੈ।
ਵਿਦੇਸ਼ ਮੰਤਰੀ ਵਲੋਂ ਬਰਤਾਨੀਆ ਦੀ ਵਪਾਰ ਮੰਤਰੀ ਨਾਲ ਮੁਲਾਕਾਤ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬਰਤਾਨੀਆ ਦੀ ਅੰਤਰਰਾਸ਼ਟਰੀ ਵਪਾਰ ਮੰਤਰੀ ਐਨੀ ਮੈਰੀ ਟਰੇਵੇਲਿਅਨ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਬਰਤਾਨੀਆ ਐਫ. ਟੀ. ਏ. ਗੱਲਬਾਤ ਸ਼ੁਰੂ ਕਰਨ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਵਾਂ ਭਾਰਤ ਅਤੇ ਗਲੋਬਲ ਬ੍ਰਿਟੇਨ ਮਿਲ ਕੇ ਕੰਮ ਕਰਕੇ ਵੱਡਾ ਬਦਲਾਅ ਲਿਆ ਸਕਦੇ ਹਨ।

ਪੱਛਮੀ ਬੰਗਾਲ 'ਚ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਪਟੜੀ ਤੋਂ ਲੱਥੀ, 7 ਮੌਤਾਂ

ਕੋਲਕਾਤਾ/ਗੁਹਾਟੀ, 13 ਜਨਵਰੀ (ਏਜੰਸੀ)-ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਦੋਹੋਮੋਨੀ ਨੇੜੇ ਵੀਰਵਾਰ ਸ਼ਾਮ ਨੂੰ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਰੇਲ ਗੱਡੀ ਦੇ 12 ਡੱਬਿਆਂ ਦੇ ਪੱਟੜੀ ਤੋਂ ਉਤਰ ਜਾਣ ਤੇ ਪਲਟ ਜਾਣ ਕਾਰਨ ਘੱਟੋ-ਘੱਟ 7 ਯਾਤਰੀ ਮਾਰੇ ਗਏ ਤੇ ਦਰਜਨਾਂ ...

ਪੂਰੀ ਖ਼ਬਰ »

ਪੰਜਾਬ ਅੰਦਰ ਧਰਤੀ ਹੇਠਲੇ ਤਿੰਨ ਪੱਤਣਾਂ 'ਚ 17 ਸਾਲ ਦਾ ਹੀ ਬਚਿਆ ਪਾਣੀ

* 163 ਸ਼ਹਿਰਾਂ 'ਚ 220 ਕਰੋੜ ਲੀਟਰ ਪ੍ਰਤੀ ਦਿਨ ਸੀਵਰੇਜ ਦੇ ਪਾਣੀ ਦੀ ਹੋ ਰਹੀ ਨਿਕਾਸੀ * ਖੇਤੀ ਮਾਹਰਾਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਬਜਾਏ ਹੋਰ ਜਿਣਸਾਂ ਦੀ ਖੇਤੀ ਕਰਨ ਦੀ ਅਪੀਲ

ਪੁਨੀਤ ਬਾਵਾ ਲੁਧਿਆਣਾ, 13 ਜਨਵਰੀ-ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦਾ ਸੰਕਟ ਦਿਨੋ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਜੇਕਰ ਪੰਜਾਬੀਆਂ ਨੇ ਪਾਣੀ ਦੀ ਸੰਜਮ ਨਾਲ ਵਰਤੋਂ ਨਾ ਕੀਤੀ ਤਾਂ ਆਉਣ ਵਾਲੇ ਸਮੇਂ 'ਚ ਪਾਣੀ ਸੰਕਟ ਹੋਰ ਵੀ ਵਧ ਜਾਵੇਗਾ। ਕੇਂਦਰੀ ਭੂਜਲ ਬੋਰਡ ਦੀ ...

ਪੂਰੀ ਖ਼ਬਰ »

ਫਿਰ ਬੇਨਤੀਜਾ ਰਹੀ ਚੀਨ ਨਾਲ 14ਵੇਂ ਦੌਰ ਦੀ ਸੈਨਿਕ ਗੱਲਬਾਤ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਭਾਰਤ ਅਤੇ ਚੀਨ ਦਰਮਿਆਨ ਮਈ 2020 ਤੋਂ ਚੱਲੇ ਆ ਰਹੇ ਸੈਨਿਕ ਤਣਾਅ ਨੂੰ ਖਤਮ ਕਰਨ ਲਈ ਕਰੀਬ 3 ਮਹੀਨੇ ਬਾਅਦ ਬੁੱਧਵਾਰ ਨੂੰ ਹੋਈ ਸੈਨਿਕ ਅਧਿਕਾਰੀਆਂ ਦੀ ਗੱਲਬਾਤ ਵੀ ਬੇਨਤੀਜਾ ਸਾਬਤ ਹੋਈ। ਦੋਵੇਂ ਧਿਰਾਂ ਵਲੋਂ ਜਾਰੀ ਸਾਂਝੇ ਬਿਆਨ 'ਚ ਕਿਹਾ ...

ਪੂਰੀ ਖ਼ਬਰ »

ਗੁਰਦਾਸਪੁਰ ਨੇੜਲੇ ਪਿੰਡ 'ਚੋਂ ਢਾਈ ਕਿੱਲੋ ਆਰ.ਡੀ. ਐਕਸ ਬਰਾਮਦ

ਚੰਡੀਗੜ੍ਹ/ਨਵਾਂਸ਼ਹਿਰ, 13 ਜਨਵਰੀ (ਅ. ਬ., ਗੁਰਬਖਸ਼ ਸਿੰਘ ਮਹੇ)-ਪੰਜਾਬ ਪੁਲਿਸ ਵਲੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ. ਐਸ. ਵਾਈ. ਐਫ.) ਦੇ ਗ੍ਰਿਫ਼ਤਾਰ ਕਾਰਕੁੰਨ ਦੀ ਨਿਸ਼ਾਨਦੇਹੀ 'ਤੇ 2.5 ਕਿੱਲੋ ਆਰ. ਡੀ. ਐਕਸ., ਇਕ ਡੈਟੋਨੇਟਰ, ਕੋਡੈਕਸ ਤਾਰ, 5 ਧਮਾਕਾਖੇਜ਼ ਫਿਊਜ਼, ਏ. ਕੇ. 47 ...

ਪੂਰੀ ਖ਼ਬਰ »

ਧਰਮ ਸੰਸਦ ਮਾਮਲੇ 'ਚ ਵਸੀਮ ਰਿਜ਼ਵੀ ਗ੍ਰਿਫ਼ਤਾਰ

ਦੇਹਰਾਦੂਨ, 13 ਜਨਵਰੀ (ਏਜੰਸੀ)- ਧਰਮ ਸੰਸਦ ਨਫ਼ਰਤ ਭਰੇ ਭਾਸ਼ਨ ਮਾਮਲੇ 'ਚ ਵੀਰਵਾਰ ਨੂੰ ਵਸੀਮ ਰਿਜ਼ਵੀ ਉਰਫ਼ ਜਤਿੰਦਰ ਨਰਾਇਣ ਤਿਆਗੀ ਨੂੰ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਿਦੁਆਰ ਦੇ ਐਸ.ਐਸ.ਪੀ. ਯੋਗੇਂਦਰ ਰਾਵਤ ਨੇ ਦੱਸਿਆ ...

ਪੂਰੀ ਖ਼ਬਰ »

ਯੂ. ਪੀ. 'ਚ ਤੀਜੇ ਮੰਤਰੀ ਨੇ ਛੱਡੀ ਕੈਬਨਿਟ, ਸਪਾ 'ਚ ਸ਼ਾਮਿਲ ਹੋਏ ਧਰਮ ਸਿੰਘ ਸੈਣੀ

ਆਪਨਾ ਦਲ (ਐਸ) ਦੇ ਵਿਧਾਇਕ ਨੇ ਵੀ ਦਿੱਤਾ ਅਸਤੀਫ਼ਾ

ਲਖਨਊ, 13 ਜਨਵਰੀ (ਏਜੰਸੀ)-ਸੂਬੇ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਰ ਪਛੜਾ ਵਰਗ ਦੇ ਆਗੂ ਧਰਮ ਸਿੰਘ ਸੈਣੀ ਉੱਤਰ ਪ੍ਰਦੇਸ਼ ਕੈਬਨਿਟ ਛੱਡਣ ਵਾਲੇ ਤੀਜੇ ਮੰਤਰੀ ਬਣ ਗਏ ਹਨ। ਸੈਣੀ, ਜੋ ਕਿ ਆਯੁਸ਼ ਮੰਤਰੀ ਸਨ, ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

74 ਸਾਲਾਂ ਤੋਂ ਵਿਛੜੇ ਭਰਾਵਾਂ ਦਾ ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਹੋਇਆ ਮਿਲਾਪ

ਕਰਤਾਰਪੁਰ ਲਾਂਘਾ ਪਿਆਰ, ਸ਼ਰਧਾ ਅਤੇ ਅਮਨ ਦਾ ਪ੍ਰਤੀਕ-ਫ਼ਵਾਦ ਚੌਧਰੀ

ਅੰਮ੍ਰਿਤਸਰ, 13 ਜਨਵਰੀ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ 6 ਮਈ, 2019 ਨੂੰ ਸੋਸ਼ਲ ਮੀਡੀਆ ਰਾਹੀਂ ਮਿਲਣ ਉਪਰੰਤ ਕਰਤਾਰਪੁਰ ਲਾਂਘੇ ਰਾਹੀਂ ਪਰਿਵਾਰਾਂ ਸਮੇਤ ਬੀਤੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦੋ ਸਕੇ ਭਰਾਵਾਂ ਦਾ ਮਿਲਾਪ ਹੋਇਆ। ...

ਪੂਰੀ ਖ਼ਬਰ »

ਯੂ.ਪੀ. ਚੋਣਾਂ ਲਈ ਉਮੀਦਵਾਰਾਂ ਦੀ ਚਰਚਾ ਲਈ ਮੋਦੀ ਵਲੋਂ ਦਿੱਲੀ 'ਚ ਬੈਠਕ

172 ਸੀਟਾਂ 'ਤੇ ਬਣੀ ਸਹਿਮਤੀ-ਕੇਸ਼ਵ ਪ੍ਰਸਾਦ ਮੌਰਿਆ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਧਾਇਕਾਂ ਦੇ ਅਸਤੀਫ਼ਿਆਂ ਦੇ ਦੌਰ ਦਰਮਿਆਨ ਵੀਰਵਾਰ ਨੂੰ ਦਿੱਲੀ ਵਿਖੇ ਪਾਰਟੀ ਉਮੀਦਵਾਰਾਂ ਦੇ ਨਾਂਅ 'ਤੇ ਵਿਚਾਰ ਚਰਚਾ ਲਈ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX