ਤਾਜਾ ਖ਼ਬਰਾਂ


ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  9 minutes ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਹਿਰ ਦੀਆਂ ਚੈਰੀਟੇਬਲ ਫਾਊਾਡੇਸ਼ਨਾਂ ਨੇ ਜ਼ਰੂਰਤਮੰਦ ਬੱਚਿਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਚੰਡੀਗੜ੍ਹ, 13 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸ਼ਹਿਰ ਦੀਆਂ ਚੈਰੀਟੇਬਲ ਫਾਊਾਡੇਸ਼ਨਾਂ 'ਦੀ ਲਾਸਟ ਬੈਂਚਰ' ਤੇ 'ਓਾਕਾਰ ਚੈਰੀਟੇਬਲ' ਵਲੋਂ ਜ਼ਰੂਰਤਮੰਦ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ | ਇਸ ਦੌਰਾਨ ਲਗਪਗ 35 ਜ਼ਰੂਰਤਮੰਦ ਲੋਕਾਂ ਨੂੰ ਠੰਢ ਤੋਂ ਬਚਣ ਲਈ ਗਰਮ ਕੰਬਲ ਵੀ ਵੰਡੇ ਗਏ | ਇਸ ਮੌਕੇ ਸੰਸਥਾ ਦੀ ਪ੍ਰਧਾਨ ਸੁਮਿਤਾ ਕੋਹਲੀ ਨੇ ਕਿਹਾ ਕਿ ਸਾਡੇ ਦੇਸ਼ ਦੀ ਸੰਸਕ੍ਰਿਤੀ ਨੇ ਸਾਨੂੰ ਹਰ ਕਿਸੇ ਦੇ ਦੁੱਖ ਸੁੱਖ 'ਚ ਇਕ ਦੂਜੇ ਦੇ ਕੰਮ ਆਉਣਾ ਸਿਖਾਇਆ ਹੈ ਤੇ ਨਾਲ ਹੀ ਕਿਹਾ ਕਿ ਸ਼ਹਿਰ 'ਚ ਆਉਣ ਵਾਲੇ ਦਿਲਾਂ ਵਿਚ ਕੈਂਪ ਲਗਾ ਕੇ ਜ਼ਰੂਰਤਮੰਦ ਲੋਕਾਂ ਨੂੰ ਗਰਮ ਕੰਬਲ ਤੇ ਕੱਪੜੇ ਆਦਿ ਦਿੱਤੇ ਜਾਣਗੇ | ਇਸ ਤੋਂ ਇਲਾਵਾ ਓਾਕਾਰ ਚੈਰੀਟੇਬਲ ਵਲੋਂ ਵੀ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਲੜਕੀਆਂ ਨੂੰ ਖਾਣ ਲਈ ਗੱਚਕ, ਮੰੂਗਫਲੀ, ਰਿਉੜੀਆਂ, ਪੋਪਕਾਨ ਵੀ ਦਿੱਤੇ ਅਤੇ ਲੜਕੀਆਂ ਨੇ 'ਸੁੰਦਰ ਮੁੰਦਰੀਏ, ਤੇਰਾ ਕੋਣ ਵਿਚਾਰਾ, ਦੁੱਲ੍ਹਾ ਭੱਟੀ ਵਾਲਾ ਹੋ'' ਆਦਿ ਗੀਤ ਗਾ ਕੇ ਤਿੱਲ ਬਲਦੀ ਹੋਈ ਲੋਹੜੀ 'ਚ ਸੁੱਟੇ | ਇਸ ਮੌਕੇ ਸੰਸਥਾ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਨੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਲੜਕੀਆਂ ਨਾਲ ਨੱਚ ਕੇ ਖ਼ੂਬ ਆਨੰਦ ਮਾਣਿਆ ਤੇ ਕਿਹਾ ਕਿ ਲੋਹੜੀ ਦਾ ਤਿਉਹਾਰ ਹਰ ਇਕ ਦੇ ਮਨ ਨੂੰ ਖ਼ੁਸ਼ੀ ਦਿੰਦਾ ਹੈ | ਇਸ ਤੋਂ ਇਲਾਵਾ ਸੈਕਟਰ 19 ਦੇ ਪੁਲਿਸ ਸਟੇਸ਼ਨ ਦੇ ਸਟਾਫ਼ ਨੇ ਵੀ ਆਪਣੇ ਥਾਣੇ 'ਚ ਲੋਹੜੀ ਮਨਾਈ | ਓਧਰ ਸੈਕਟਰ 43 ਦੇ ਜ਼ਿਲ੍ਹਾ ਕੋਰਟ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਖ਼ੁਸ਼ੀ ਦੇ ਮੌਕੇ ਵਾਰਡ ਕੌਂਸਲਰ ਪ੍ਰੇਮਲਤਾ, ਡੀ. ਬੀ. ਏ. ਦੇ ਪ੍ਰਧਾਨ ਸੁਨੀਲ ਟੋਨੀ, ਉਪ ਪ੍ਰਧਾਨ ਅੰਮ੍ਰਿਤਵੀਰ ਸਿੰਘ ਤੇ ਐਡਵੋਕੇਟ ਐਨ. ਕੇ. ਨੰਦਾ, ਪੁਨੀਤ ਛਾਬੜਾ, ਸਾਹਿਲ ਮਹਿੰਦੀ ਰੱਤਾ ਵੀ ਮੌਜੂਦ ਸਨ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੁਆਰਾ ਕੌਂਸਲਰ ਪ੍ਰੇਮ ਲਤਾ ਨੂੰ ਮੋਮੈਂਟੋ ਨਾਲ ਸਨਮਾਨਿਤ ਵੀ ਕੀਤਾ। ਇਸ ਦੌਰਾਨ ਵਾਰਡ ਨੰ 34 ਦੇ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਲੋਹੜੀ ਮੌਕੇ ਬ੍ਰੈਡ ਪਕੌੜਿਆਂ ਤੇ ਚਾਹ ਦਾ ਲੰਗਰ ਲਗਾਇਆ।

ਡੀ. ਸੀ. ਰੇਟਾਂ 'ਚ ਵਾਧੇ ਨੂੰ ਲੈ ਕੇ 7 ਫਰਵਰੀ ਨੂੰ ਕੋਆਰਡੀਨੇਸ਼ਨ ਕਮੇਟੀ ਦੀ ਲੀਡਰਸ਼ਿਪ ਕਰੇਗੀ ਪ੍ਰਦਰਸ਼ਨ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮ. ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ...

ਪੂਰੀ ਖ਼ਬਰ »

ਸ਼ਹਿਰ 'ਚ ਕੋਰੋਨਾ ਦੇ 1338 ਨਵੇਂ ਮਾਮਲੇ

ਚੰਡੀਗੜ੍ਹ, 13 ਜਨਵਰੀ (ਨਵਿੰਦਰ ਸਿੰਘ)-ਚੰਡੀਗੜ੍ਹ 'ਚ ਕੋਰੋਨਾ ਦੇ ਕੇਸਾਂ 'ਚ ਹਰ ਰੋਜ਼ ਵਾਧਾ ਹੋ ਰਿਹਾ ਹੈ ਤੇ ਅੱਜ ਕੋਰੋਨਾ ਦੇ 1338 ਨਵੇਂ ਮਾਮਲੇ ਸਾਹਮਣੇ ਆਏ ਹਨ | ਸ਼ਹਿਰ 'ਚ ਐਕਟਿਵ ਕੇਸਾਂ ਦੀ ਗਿਣਤੀ 5816 ਹੋ ਗਈ ਤੇ 330 ਮਰੀਜ਼ ਅੱਜ ਪੂਰੀ ਤਰ੍ਹਾਂ ਠੀਕ ਹੋਏ ਹਨ | ਚੰਡੀਗੜ੍ਹ ...

ਪੂਰੀ ਖ਼ਬਰ »

ਦੋ ਵਿਅਕਤੀ ਗਾਂਜੇ ਸਮੇਤ ਗਿ੍ਫ਼ਤਾਰ

ਚੰਡੀਗੜ੍ਹ, 13 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਪੁਲਿਸ ਨੇ ਇਕ 20 ਸਾਲਾਂ ਨੌਜਵਾਨ ਨੂੰ 8.285 ਕਿੱਲੋ ਗਾਂਜਾ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਨਿਊ ਇੰਦਰਾ ਕਲੋਨੀ ਚੰਡੀਗੜ੍ਹ ਦੇ ਕਰਨ ਉਰਫ਼ ਮੋਟਾ ਦੇ ਰੂਪ 'ਚ ਹੋਈ ਹੈ | ਪੁਲਿਸ ਨੇ ਦੱਸਿਆ ਕਿ ਮੁਲਜ਼ਮ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਠੱਗੇ 70 ਹਜ਼ਾਰ-ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 13 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਪੁਲਿਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਇਕ ਅਜਿਹੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਨੇ ਇਕ ਪੀੜਤ ਕੋਲੋਂ ਨੌਕਰੀ ਦਾ ਝਾਂਸਾ ਦੇ ਕੇ 70 ਹਜ਼ਾਰ ਰੁਪਏ ਠੱਗ ਲਏ ਸਨ | ਮੁਲਜ਼ਮ ਦੀ ਪਹਿਚਾਣ ਮੋਗਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਹਰਿਆਣਾ ਦੇ ਜੇਲ੍ਹ ਮੰਤਰੀ ਦੀ 'ਅਜੀਤ' ਸਮਾਚਾਰ ਨਾਲ ਵਿਸ਼ੇਸ਼ ਗੱਲਬਾਤ

7 ਜੇਲ੍ਹਾਂ 'ਚ ਸ਼ੁਰੂ ਕੀਤੇ ਗਏ ਜੇਲ੍ਹ ਰੇਡੀਓ ਨੂੰ ਕੈਦੀਆਂ ਵਲੋਂ ਮਿਲ ਰਿਹਾ ਹੁੰਗਾਰਾ

ਚੰਡੀਗੜ੍ਹ, 13 ਜਨਵਰੀ (ਰਾਮ ਸਿੰਘ ਬਰਾੜ)—ਹਰਿਆਣਾ ਦੀਆਂ ਜੇਲ੍ਹਾਂ 'ਚ ਸ਼ੁਰੂ ਕੀਤੇ ਗਏ ਜੇਲ੍ਹ ਰੇਡੀਓ ਨੂੰ ਕੈਦੀਆਂ ਵਲੋਂ ਮਿਲ ਰਹੇ ਚੰਗੇ ਹੰੁਗਾਰੇ ਨੂੰ ਦੇਖਦੇ ਹੋਏ ਸੂਬੇ ਦੀਆਂ ਕਈ ਜੇਲ੍ਹਾਂ 'ਚ ਵੀ ਜੇਲ੍ਹ ਰੇਡੀਓ ਸ਼ੁਰੂ ਕੀਤੇ ਜਾਣਗੇ ਤੇ ਰੋਹਤਕ ਸਥਿਤ ਸੁਨਾਰੀਆ ...

ਪੂਰੀ ਖ਼ਬਰ »

ਜਨਵਰੀ 'ਚ ਹੋਣ ਵਾਲੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਦਾ ਐਲਾਨ

ਚੰਡੀਗੜ੍ਹ, 13 ਜਨਵਰੀ (ਨਵਿੰਦਰ ਸਿੰਘ ਬੜਿੰਗ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਜਨਵਰੀ 2022 'ਚ ਹੋਣ ਵਾਲੀਆਂ ਆਗਾਮੀ ਪ੍ਰੀਖਿਆਵਾਂ 'ਚ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਦੀ ਗਿਣਤੀ 2,07033 ਤੇ ਪੋਸਟ ਗ੍ਰੈਜੂਏਟ ...

ਪੂਰੀ ਖ਼ਬਰ »

ਖੱਟਰ ਵਲੋਂ ਲੋਹੜੀ ਦੀ ਵਧਾਈ

ਚੰਡੀਗੜ੍ਹ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨੂੰ ਮਕਰ ਸੰਕ੍ਰਾਂਤੀ ਤੇ ਲੋਹੜੀ ਦੇ ਮੌਕੇ 'ਤੇ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਸਭ ਦੇ ਸੁੱਖ, ਸ਼ਾਂਤੀ, ਖ਼ੁਸ਼ਹਾਲੀ ਨਾਲ ਭਰਿਆ ਹੋਣ ਦੀ ਕਾਮਨਾ ਕੀਤੀ ...

ਪੂਰੀ ਖ਼ਬਰ »

ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 13 ਜਨਵਰੀ (ਨਵਿੰਦਰ ਸਿੰਘ ਬੜਿੰਗ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜੁਲਾਈ ਤੇ ਸਤੰਬਰ 2021 ਵਿਚ ਲਈਆਂ (ਗੋਲਡਨ ਚਾਂਸ) ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ | ਨਤੀਜਿਆਂ 'ਚ ਮਾਸਟਰ ਆਫ਼ ਟੈਕਨਾਲੋਜੀ (ਨੈਨੋ ਸਾਇੰਸ ਤੇ ਨੈਨੋ ਟੈਕਨਾਲੋਜੀ) ਦੂਜਾ ਸਮੈਸਟਰ, ...

ਪੂਰੀ ਖ਼ਬਰ »

ਹੈਫੇਡ ਵਲੋਂ ਇਫਕੋ ਨਾਲ ਸਮਝੌਤਾ

ਚੰਡੀਗੜ੍ਹ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਸਹਿਕਾਰੀ ਸਪਲਾਈ ਤੇ ਮਾਰਕੀਟਿੰਗ ਫੈਡਰੇਸ਼ਨ (ਹੈਫੇਡ) ਨੇ 500 ਮਿਲੀਲੀਟਰ ਪੈਕ 'ਚ ਨਵੇਂ ਲਾਂਚ ਕੀਤੇ ਗਏ ਇਫਕੋ ਨੈਨੋ ਯੂਰੀਆ (ਤਰਲ) ਦੀ ਵਿੱਕਰੀ ਦੀ ਵਿਵਸਥਾ ਦੇ ਸਬੰਧ ਵਿਚ ਇਫਕੋ ਦੇ ਨਾਲ ਸਮਝੌਤਾ ਕੀਤਾ ਹੈ | ...

ਪੂਰੀ ਖ਼ਬਰ »

ਭਾਜਪਾ ਮੁਹਾਲੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਜਪਾ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ ਸੋਨੂੰ ਵਿਸ਼ਵਕਰਮਾ ਨੂੰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀਪਇੰਦਰ ਢਿੱਲੋਂ ਦੀ ਅਗਵਾਈ ਹੇਠ ਬਣਾਈਆਂ ਬੂਥ ਕਮੇਟੀਆਂ

ਡੇਰਾਬੱਸੀ, 13 ਜਨਵਰੀ (ਗੁਰਮੀਤ ਸਿੰਘ/ਰਣਬੀਰ ਸਿੰਘ ਪੜ੍ਹੀ)-ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਤੇ ਨਗਰ ਕੌਂਸਲ ਪ੍ਰਧਾਨ ਰਣਜੀਤ ਸਿੰਘ ਰੈਡੀ ਦੀ ਅਗਵਾਈ 'ਚ ਡੇਰਾਬੱਸੀ ਸ਼ਹਿਰ ਦੇ ਸਾਰੇ 52 ਬੂਥਾਂ ਲਈ ਬੂਥ ਕਮੇਟੀਆਂ ਦਾ ਗਠਨ ...

ਪੂਰੀ ਖ਼ਬਰ »

ਕਾਂਗਰਸ ਦੇ ਜਨਰਲ ਸਕੱਤਰ ਜਸਪਾਲ ਸਿੰਘ ਜ਼ੀਰਕਪੁਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਜ਼ੀਰਕਪੁਰ, 13 ਜਨਵਰੀ (ਹੈਪੀ ਪੰਡਵਾਲਾ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਜਸਪਾਲ ਸਿੰਘ ਜ਼ੀਰਕਪੁਰ ਨੇ 'ਹੱਥ' ਛੱਡ 'ਤੱਕੜੀ' ਫੜ ਲਈ | ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਾਦੇ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਡੇਰਾਬੱਸੀ ਦੇ ਟਕਸਾਲੀ ਕਾਂਗਰਸੀ ਪ੍ਰੇਮ ਸਿੰਘ ਪਰਿਵਾਰ ਸਮੇਤ 'ਆਪ' ਵਿਚ ਸ਼ਾਮਿਲ

ਡੇਰਾਬੱਸੀ, 13 ਜਨਵਰੀ (ਗੁਰਮੀਤ ਸਿੰਘ/ਰਣਵੀਰ ਸਿੰਘ ਪੜ੍ਹੀ)-ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦੇ ਸਾਰ ਹੀ ਹਲਕਾ ਡੇਰਾਬੱਸੀ ਅੰਦਰ ਕਾਂਗਰਸ ਪਾਰਟੀ ਨੂੰ ਇਕ ਤੋਂ ਬਾਅਦ ਇਕ ਝਟਕਾ ਲੱਗਦਾ ਆ ਰਿਹਾ ਹੈ | ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਟਕਸਾਲੀ ਕਾਂਗਰਸੀ ਪਾਰਟੀ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਆਮ ਆਦਮੀ ਪਾਰਟੀ ਨੂੰ ਝਟਕਾ

ਡੇਰਾਬੱਸੀ, 13 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਆਮ ਆਦਮੀ ਪਾਰਟੀ ਨੂੰ ਉਦੋਂ ਝੱਕਾ ਲੱਗਿਆ ਜਦੋਂ ਡੇਰਾਬੱਸੀ ਵਾਰਡ ਨੰ. 11 ਤੋਂ ਆਮ ਆਦਮੀ ਪਾਰਟੀ ਤੋਂ ਕੌਂਸਲ ਦੀ ਚੋਣ ਲੜ ਚੁੱਕੀ ਆਸ਼ਾ ਰਾਣੀ ਪਤਨੀ ਰਾਕੇਸ਼ ਵਰਮਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ ...

ਪੂਰੀ ਖ਼ਬਰ »

'ਆਪ' ਮੌਕਾਪ੍ਰਸਤ, ਪੈਸਾ ਅਤੇ ਸੱਤਾ ਦੀ ਲਾਲਸਾ ਵਾਲਿਆਂ ਦੀ ਪਾਰਟੀ-ਵਿਧਾਇਕ ਸਿੱਧੂ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਵਿਖੇ ਕਾਂਗਰਸ ਦੇ ਚੋਣ ਅਭਿਆਨ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ 'ਆਪ' ਦੇ ਜ਼ਿਲ੍ਹਾ ਉਪ ਪ੍ਰਧਾਨ ਦਵਿੰਦਰ ਸਿੰਘ ਬੈਦਵਾਣ ਆਪਣੇ ਸਮਰਥਕਾਂ ਸਮੇਤ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਮੁੱਲਾਂਪੁਰ ਗਰੀਬਦਾਸ, 13 ਜਨਵਰੀ (ਦਿਲਬਰ ਸਿੰਘ ਖੈਰਪੁਰ)-ਹਲਕਾ ਖਰੜ ਦੇ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ | ਹਲਕਾ ਇੰਚਾਰਜ ਜਗਮੋਹਨ ਸਿੰਘ ਕੰਗ ਨੇ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਪਿੱਤਲ ਚੋਰ ਕਾਬੂ

ਚੰਡੀਗੜ੍ਹ, 13 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਪੁਲਿਸ ਨੇ ਦੋ ਅਜਿਹੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਪਿੱਤਲ ਚੋਰੀ ਦਾ ਕੰਮ ਕਰਦੇ ਸਨ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੰਡਸਟ੍ਰੀਅਲ ਏਰੀਆ ਕੋਲੋਂ ਪਹਿਲਾਂ ਸੋਨੂੰ ਨਾਂਅ ਦੇ ਵਿਅਕਤੀ ਨੂੰ 50 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 13 ਜਨਵਰੀ (ਅੰਕੁਰ ਤਾਂਗੜੀ)- ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਨੇ ਇਕ ਵਿਅਕਤੀ ਨੂੰ 60 ਪੇਟੀਆਂ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਪਿੰਡ ਬੀੜ ਘੱਗਰ ਜ਼ਿਲ੍ਹਾ ਪੰਚਕੂਲਾ ਹਰਿਆਣਾ ਦੇ ਆਕਾਸ਼ ਮਾਨ ਦੇ ਰੂਪ 'ਚ ਹੋਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 917 ਮਰੀਜ਼ ਸਾਹਮਣੇ ਆਏ-1 ਮਰੀਜ਼ ਦੀ ਮੌਤ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ 'ਚ ਅੱਜ ਕੋਰੋਨਾ ਦੇ 917 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਤੇ 364 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 869 ਨਵੇਂ ਮਾਮਲੇ ਆਏ ਸਾਹਮਣੇ

ਪੰਚਕੂਲਾ, 13 ਜਨਵਰੀ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 869 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ 701 ਕੋਰੋਨਾ ਪਾਜ਼ੀਟਿਵ ਮਰੀਜ਼ ਪੰਚਕੂਲਾ ਦੇ ਹਨ | ਇਸ ਬਾਰੇ ਨੋਡਲ ਅਫ਼ਸਰ ਡਾ. ਮਨਕੀਰਤ ਨੇ ਦੱਸਿਆ ਕੁਲ ਕੋਰੋਨਾ ਪਾਜ਼ੀਟਿਵ ਵਿਅਕਤੀਆਂ 'ਚ 375 ...

ਪੂਰੀ ਖ਼ਬਰ »

ਅਕਾਲੀ ਆਗੂ ਅਜੀਤਪਾਲ ਸਿੰਘ ਕੋਹਲੀ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਟਿਆਲਾ ਦੇ ਟਕਸਾਲੀ ਅਕਾਲੀ ਆਗੂ ਅਜੀਤਪਾਲ ਸਿੰਘ ਕੋਹਲੀ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਉਨ੍ਹਾਂ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਹਾਜ਼ਰੀ 'ਚ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸਾਬਕਾ ਮੇਅਰ ...

ਪੂਰੀ ਖ਼ਬਰ »

ਰਾਜਪਾਲ ਵਲੋਂ 'ਕੋਵਾ ਸੀਐਚਡੀ' ਐਪ ਲਾਂਚ

ਚੰਡੀਗੜ੍ਹ ,13 ਜਨਵਰੀ (ਅੰਕੁਰ ਤਾਂਗੜੀ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲੋਕਾਂ ਨੂੰ ਕੋਵਿਡ ਸਬੰਧੀ ਹਰ ਤਰਾਂ ਦੀ ਜਾਣਕਾਰੀ ਮੁਹੱਈਆ ਕਰਾਉਣ ਦੇ ਮਕਸਦ ਤਹਿਤ ਵੀਰਵਾਰ ਨੂੰ 'ਕੋਵਾ-ਸੀਐਚਡੀ' ਨਾਮਕ ਐਪ ਲਾਂਚ ਕੀਤੀ | ਕੋਵਾ-ਸੀਐਚਡੀ ਇਕ ਕੋਰੋਨਾ ਵਾਈਰਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ

ਡੇਰਾਬੱਸੀ, 13 ਜਨਵਰੀ (ਗੁਰਮੀਤ ਸਿੰਘ)-ਮੁਬਾਰਕਪੁਰ ਪੁਲਿਸ ਨੇ 5 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਪਿੰਡ ਮੋਰ ਠੀਕਰੀ ਦੇ ਰਹਿਣ ਵਾਲੇ ਸੋਨੂੰ ਸਿੰਘ ਪੁੱਤਰ ਹਰਦੀਪ ਸਿੰਘ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਮੁਬਾਰਕਪੁਰ ਪੁਲਿਸ ਚੌਕੀ ਦੇ ...

ਪੂਰੀ ਖ਼ਬਰ »

ਵਾਂਗਰਾਉਂ ਕਮੇਟੀ ਦਫ਼ਤਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਇਲੈਕਟ੍ਰੀਸ਼ਨ ਦੀਪਕ ਦੇ ਗ਼ਲਤ ਵਿਵਹਾਰ ਖ਼ਿਲਾਫ਼ ਰੋਸ ਧਰਨਾ

ਮਾਜਰੀ, 13 ਜਨਵਰੀ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਕਮੇਟੀ ਦਫ਼ਤਰ ਦੇ ਸਮੂਹ ਸਫ਼ਾਈ ਕਰਮਚਾਰੀਆਂ ਵਲੋਂ ਪ੍ਰਧਾਨ ਮੋਨੂੰ ਦੀ ਅਗਵਾਈ 'ਚ ਇਲੈਕਟ੍ਰੀਸ਼ਨ ਦੀਪਕ ਕੁਮਾਰ ਵਲੋਂ ਸਹੀ ਢੰਗ ਨਾਲ ਡਿਊਟੀ ਨਾ ਕਰਨ 'ਤੇ ਗ਼ਲਤ ਵਿਵਹਾਰ ਕਰਨ ਦੇ ਰੋਸ ਵਜੋਂ ਕਮੇਟੀ ...

ਪੂਰੀ ਖ਼ਬਰ »

ਬੰਦ ਘਰ ਦੇ ਤਾਲੇ ਤੋੜ ਕੇ ਲੱਖਾਂ ਰੁ. ਦੀ ਨਕਦੀ ਤੇ ਗਹਿਣੇ ਚੋਰੀ

ਜ਼ੀਰਕਪੁਰ, 13 ਜਨਵਰੀ (ਅਵਤਾਰ ਸਿੰਘ)-ਅਣਪਛਾਤੇ ਚੋਰ ਬਲਟਾਣਾ ਦੀ ਸੈਣੀ ਵਿਹਾਰ ਫੇਜ਼-1 ਵਿਚਲੇ ਮ. ਨੰ. 273 'ਚੋਂ 15 ਲੱਖ ਰੁ. ਦੀ ਨਕਦੀ ਤੇ ਲੱਖਾਂ ਰੁ. ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ, ਜਿਸ 'ਚ ਪੀੜਤ ਕਿ੍ਸ਼ਨ ...

ਪੂਰੀ ਖ਼ਬਰ »

ਕੇਜਰੀਵਾਲ ਦੱਸ ਕੇ ਆਉਂਦਾ ਤਾਂ ਪੁਰਾਣੇ ਵਿਧਾਇਕ ਦੇ ਕੰਮਾਂ ਦਾ ਰਿਪੋਰਟ ਕਾਰਡ ਵੀ ਮੰਗਦੇ ਤੇ ਨਾਲ ਕਰਦੇ ਸਵਾਲ

ਖਰੜ, 13 ਜਨਵਰੀ (ਗੁਰਮੁੱਖ ਸਿੰਘ ਮਾਨ)-ਪਿੰਡ ਖਾਨਪੁਰ ਵਿਖੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਵਲੋਂ ਗੁਪਤ ਤੌਰ 'ਤੇ ਬਿਨਾਂ ਦੱਸੇ ਕੀਤੇ ਗਏ ਚੋਣ ਪ੍ਰਚਾਰ ਤੋਂ ਪਿੰਡ ਦੇ ਵਸਨੀਕ ਖਫ਼ਾ ਹਨ | ਪਿੰਡ ਨਿਵਾਸੀ ਪਰਮਪ੍ਰੀਤ ਸਿੰਘ ਖਾਨਪੁਰ, ਰਵੀ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕਾਂ ਖ਼ਿਲਾਫ਼ ਡਿਊਟੀ 'ਤੇ ਤਾਇਨਾਤ ਨਾ ਹੋਣ ਦੇ ਦੋਸ਼ 'ਚ ਮਾਮਲਾ ਦਰਜ

ਡੇਰਾਬੱਸੀ, 13 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਧਾਨ ਸਭਾ ਹਲਕੇ 'ਚ ਪਹਿਲੀ ਵਾਰ ਬਿਨ੍ਹਾਂ ਕੋਈ ਕਾਰਨ ਦੱਸੇ ਚੋਣ ਡਿਊਟੀ 'ਤੇ ਦਸਤਖਤ ਨਾ ਕਰਨਾ ਕਿੰਨਾ ਗੰਭੀਰ ਹੋ ਸਕਦਾ ਹੈ, ਇਸ ਦੀ ਨਵੀਂ ਮਿਸਾਲ ਸਾਹਮਣੇ ਆਈ ਹੈ | ਇਥੇ ਬੀ. ਐੱਲ. ਓ. ਦੀ ਡਿਊਟੀ ਨਾ ਦੇਣ ਦੇ ਦੋਸ਼ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਦੇ ਇਰਾਦੇ ਨਾਲ ਆਇਆ ਨੌਜਵਾਨ ਘਰਵਾਲਿਆਂ ਰੰਗੇ ਹੱਥੀਂ ਫੜ ਕੇ ਕੀਤਾ ਪੁਲਿਸ ਹਵਾਲੇ

ਘਨੌਲੀ, 13 ਜਨਵਰੀ (ਜਸਵੀਰ ਸਿੰਘ ਸੈਣੀ)-ਘਨੌਲੀ ਕਸਬੇ 'ਚ ਵੱਖ-ਵੱਖ ਥਾਵਾਂ 'ਤੇ ਚੋਰੀਆਂ ਕਰਨ ਦੇ ਕਥਿਤ ਦੋਸ਼ੀ ਨੌਜਵਾਨ ਘਨੌਲੀ ਬਾਜ਼ਾਰ ਵਿਚ ਉਸ ਵੇਲੇ ਘਰਵਾਲਿਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ ਜਦੋਂ ਉਹ ਅੰਦਰੋ ਸਮਾਨ ਚੋਰੀ ਕਰਨ ਉਪਰੰਤ ਮੁੜ ਕੁੰਡੀ ਲਗਾਉਣ ...

ਪੂਰੀ ਖ਼ਬਰ »

ਸੈਕਟਰ-11 'ਚ ਇਕ ਆਲਟੋ ਗੱਡੀ 'ਚੋਂ ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮਿਲੀ ਲਾਸ਼

ਪੰਚਕੂਲਾ, 13 ਜਨਵਰੀ (ਕਪਿਲ)-ਪੰਚਕੂਲਾ ਦੇ ਸੈਕਟਰ-11 'ਚ ਇਕ ਆਲਟੋ ਗੱਡੀ 'ਚੋਂ ਸ਼ੱਕੀ ਹਾਲਾਤਾਂ 'ਚ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੰਚਕੂਲਾ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ, ਮੌਤ ਦੇ ...

ਪੂਰੀ ਖ਼ਬਰ »

ਸਿਆਊ ਸਕੂਲ ਅੱਪਗ੍ਰੇਡ ਹੋਣ 'ਤੇ ਇਲਾਕਾ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਇਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਨੂੰ ਅੱਪਗ੍ਰੇਡ ਕਰਕੇ ਹਾਈ ਸਕੂਲ ਬਣਾਉਣ 'ਤੇ ਇਲਾਕਾ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸਿਆਊ, ਮਟਰਾਂ, ਬੜੀ ਤੇ ਪੱਤੋਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ 'ਚ ਬੱਚਿਆਂ ਦੇ 'ਪੰਜਾਬੀ ਸੁੰਦਰ ਲਿਖਾਈ' ਮੁਕਾਬਲੇ ਕਰਵਾਏ

ਖਰੜ, 13 ਜਨਵਰੀ (ਗੁਰਮੁੱਖ ਸਿੰਘ ਮਾਨ)-ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ 'ਚ ਬੱਚਿਆਂ ਦੇ 'ਪੰਜਾਬੀ ਸੁੰਦਰ ਲਿਖਾਈ' ਦੇ ਗੁਰਦੁਆਰਾ ਸਾਹਿਬ ਪਿੰਡ ਲਖਨੌਰ ਵਿਖੇ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਤਿੰਨ ਵਰਗ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਵੀਰ ਬਾਲ ਦਿਵਸ ਮਨਾਉਣ ਦੇ ਫ਼ੈਸਲੇ ਦਾ ਸਵਾਗਤ

ਐੱਸ. ਏ. ਐੱਸ. ਨਗਰ, 13 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਜ਼ਿਲ੍ਹਾ ਕੋਰਟ ਕੰਪਲੈਕਸ 'ਚ ਵਕੀਲਾਂ ਦੇ ਇਕ ਗਰੁੱਪ ਦੀ ਮੀਟਿੰਗ ਐਡਵੋਕੇਟ ਨਵਦੀਪ ਸਿੰਘ ਬਿੱਟਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ...

ਪੂਰੀ ਖ਼ਬਰ »

ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਵਿਖੇ ਉਤਸ਼ਾਹ ਨਾਲ ਮਨਾਈ ਧੀਆਂ ਦੀ ਲੋਹੜੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਮਾਰਕਫੈੱਡ ਐਗਰੋ ਕੈਮੀਕਲਜ਼ ਦੇ ਸਮੁੱਚੇ ਸਟਾਫ਼ ਤੇ ਲੇਬਰ ਵਰਕਰਾਂ ਵਲੋਂ ਧੀਆਂ ਦੀ ਲੋਹੜੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਜਿਥੇ ਲੋਹੜੀ ਨੂੰ ਮੁਖ ਰੱਖਦਿਆਂ ਭੂੰਗਾ ਬਾਲਿਆ ਗਿਆ, ਉਥੇ ਹੀ ਲੋਹੜੀ ਨਾਲ ਸੰਬੰਧਿਤ ਗੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX