ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਪੰਜਾਬ / ਜਨਰਲ

ਪੰਜਾਬ 'ਚ ਆਪਣੇ ਦਮ 'ਤੇ ਚੋਣ ਲੜਦੀ ਬਸਪਾ ਦਾ 1992 ਤੋਂ ਬਾਅਦ ਲਗਾਤਾਰ ਵੋਟ ਬੈਂਕ ਖਿਸਕਿਆ

ਡਾ. ਕਮਲ ਕਾਹਲੋਂ
ਬਟਾਲਾ, 13 ਜਨਵਰੀ -90 ਦੇ ਦਹਾਕੇ ਦੌਰਾਨ ਪੰਜਾਬ ਵਿਧਾਨ ਸਭਾ 'ਚ ਆਪਣੇ 9 ਵਿਧਾਇਕ ਭੇਜਣ ਵਾਲੀ ਬਹੁਜਨ ਸਮਾਜ ਪਾਰਟੀ ਪਿਛਲੇ 2 ਦਹਾਕਿਆਂ ਤੋਂ ਲਗਾਤਾਰ ਟੁੱਟਦੇ ਜਾ ਰਹੇ ਆਪਣੇ ਵੋਟ ਬੈਂਕ ਕਾਰਨ ਇਸ ਸਮੇਂ ਭਾਵੇਂ ਹਾਸ਼ੀਏ 'ਤੇ ਹੈ, ਪਰ ਇਸ ਵਾਰ ਅਕਾਲੀ ਦਲ ਨਾਲ ਗੱਠਜੋੜ ਕਰਕੇ ਆਪਣੀ ਹੋਂਦ ਨੂੰ ਬਚਾਉਣ ਲਈ ਜੱਦੋ-ਜਹਿਦ ਕਰਦੀ ਵੀ ਨਜ਼ਰ ਆ ਰਹੀ ਹੈ | ਬਹੁਜਨ ਸਮਾਜ ਪਾਰਟੀ ਦੇ ਬਾਨੀ ਸਵ. ਕਾਂਸ਼ੀ ਰਾਮ ਦੇ ਗ੍ਰਹਿ ਪੰਜਾਬ ਅੰਦਰ ਕਦੇ ਤੀਸਰੀ ਧਿਰ ਵਜੋਂ ਜਾਣੀ ਜਾਂਦੀ ਇਸ ਪਾਰਟੀ ਦਾ ਵੋਟ ਬੈਂਕ ਲਗਾਤਾਰ ਡਿਗਦਾ ਜਾ ਰਿਹਾ ਹੈ | ਪੰਜਾਬ ਵਿਚ 1990 ਤੋਂ ਲੈ ਕੇ ਹੁਣ ਤੱਕ ਦੀਆਂ ਚੋਣਾਂ 'ਤੇ ਝਾਤ ਮਾਰੀਏ ਤਾਂ ਪਤਾ ਲੱਦਗਾ ਹੈ ਕਿ ਬਸਪਾ ਦਾ ਸਭ ਤੋਂ ਵੱਧ ਆਧਾਰ ਦੁਆਬਾ ਖੇਤਰ 'ਚ ਹੀ ਰਿਹਾ ਹੈ | 1992 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਬਸਪਾ ਨੇ 105 ਸੀਟਾਂ 'ਤੇ ਚੋਣ ਲੜੀ ਸੀ, ਜਿਨ੍ਹਾਂ 'ਚੋਂ 9 'ਤੇ ਜਿੱਤ ਪ੍ਰਾਪਤ ਕੀਤੀ ਸੀ | ਇਸ ਤਰ੍ਹਾਂ ਬਸਪਾ ਨੂੰ ਉਸ ਸਮੇਂ 16.32 ਫ਼ੀਸਦੀ ਵੋਟਾਂ ਮਿਲੀਆਂ ਸਨ | 1997 ਦੀਆਂ ਵਿਧਾਨ ਸਭਾ ਚੋਣਾਂ 'ਚ ਬਸਪਾ ਦਾ ਵੋਟ ਬੈਂਕ ਖਿਸਕ ਕੇ 7.49 ਫ਼ੀਸਦੀ 'ਤੇ ਆ ਗਿਆ | ਉਸ ਵਰ੍ਹੇ ਬਸਪਾ ਨੇ 67 ਉਮੀਦਵਾਰ ਮੈਦਾਨ 'ਚ ਖੜੇ ਕੀਤੇ ਸਨ ਤੇ ਜਿੱਤ ਸਿਰਫ ਇਕ 'ਤੇ ਪ੍ਰਾਪਤ ਹੋਈ | 2002 ਦੀਆਂ ਵਿਧਾਨ ਸਭਾ ਚੋਣਾਂ 'ਚ 100 ਸੀਟਾਂ 'ਤੇ ਚੋਣ ਲੜੀ ਗਈ ਅਤੇ ਸਾਰੀਆਂ ਸੀਟਾਂ 'ਤੇ ਹਾਰ ਦਾ ਮੂੰਹ ਵੇਖਣਾ ਪਿਆ | ਉਸ ਸਮੇਂ ਵੋਟ ਬੈਂਕ ਖਿਸਕ ਕੇ 5.69 ਫ਼ੀਸਦੀ 'ਤੇ ਆ ਗਿਆ | 2007 ਦੀਆਂ ਵਿਧਾਨ ਸਭਾ ਚੋਣਾਂ 'ਚ 116 ਸੀਟਾਂ 'ਤੇ ਆਪਣੇ ਉਮੀਦਵਾਰ ਖੜੇ ਕੀਤੇ ਅਤੇ ਸਾਰੇ ਦੇ ਸਾਰੇ ਹਾਰ ਗਏ | ਇਨ੍ਹਾਂ 'ਚੋਂ ਕੇਵਲ 2 ਹੀ ਆਪਣੀ ਜ਼ਮਾਨਤ ਬਚਾਅ ਸਕੇ | ਇਨ੍ਹਾਂ ਚੋਣਾਂ 'ਚ ਬਸਪਾ ਕੋਲ ਪਹਿਲੀਆਂ ਹੋਈਆਂ ਚੋਣਾਂ ਦੇ ਮੁਕਾਬਲੇ ਚੌਥਾ ਹਿੱਸਾ ਭਾਵ ਕੇਵਲ 4.17 ਫ਼ੀਸਦੀ ਹੀ ਵੋਟ ਬੈਂਕ ਰਹਿ ਗਿਆ | 2012 ਦੀਆਂ ਚੋਣਾਂ 'ਚ 117 ਉਮੀਦਵਾਰ ਖੜੇ ਕੀਤੇ ਗਏ ਅਤੇ ਸਾਰੇ ਉਮੀਦਵਾਰ ਹੀ ਹਾਰ ਗਏ | ਇਸ ਸਾਲ ਬਸਪਾ ਵਲੋਂ ਬਗੈਰ ਕਿਸੇ ਪਾਰਟੀ ਦੇ ਗੱਠਜੋੜ ਨਾਲ ਚੋਣਾਂ ਲੜੀਆਂ ਗਈਆਂ ਸਨ | ਪਾਰਟੀ ਭਾਵੇਂ ਹਾਰ ਗਈ, ਪ੍ਰੰਤੂ ਇਸ ਦਾ ਵੋਟ ਬੈਂਕ ਥੋੜਾ ਜਿਹਾ ਵਧ ਕੇ 4.30 ਹੋ ਗਿਆ | ਪਿਛਲੀਆਂ ਹੋਈਆਂ 2017 ਦੀਆਂ ਚੋਣਾਂ ਵਿਚ ਪਾਰਟੀ ਨੇ 111 ਉਮੀਦਵਾਰ ਮੈਦਾਨ 'ਚ ਉਤਾਰੇ, ਜੋ ਸਾਰੇ ਹਾਰ ਗਏ ਅਤੇ ਪਾਰਟੀ ਦੇ ਵੋਟ ਬੈਂਕ ਨੂੰ ਵੀ ਵੱਡਾ ਝਟਕਾ ਲੱਗਾ, ਜੋ ਖਿਸਕ ਕੇ 1.52 ਫ਼ੀਸਦੀ 'ਤੇ ਆ ਗਿਆ | ਹੈਰਾਨੀਜਨਕ ਗੱਲ ਇਹ ਹੈ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਆਰਥਿਕ ਤੌਰ 'ਤੇ ਪਛੜੇ ਵਰਗ ਦੀ ਨੁਮਾਇੰਦਗੀ 'ਚੋਂ ਪਨਪੀ ਸੀ ਤੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ 'ਚ ਅਨੁਸੂਚਿਤ ਜਾਤੀ ਦੀ ਜਨਸੰਖਿਆ 'ਚ ਲਗਾਤਾਰ ਵਾਧਾ ਹੁੰਦਾ ਰਿਹਾ ਹੈ, ਜਦ ਕਿ ਪਾਰਟੀ ਦਾ ਆਧਾਰ ਪੇਤਲਾ ਪੈਂਦਾ ਰਿਹਾ ਹੈ | ਇਸ ਦਾ ਕਾਰਨ ਇਹ ਵੀ ਮੰਨਿਆ ਜਾਂਦਾ ਰਿਹਾ ਹੈ ਕਿ ਮਰਹੂਮ ਕਾਂਸ਼ੀ ਰਾਮ ਜਾਂ ਜਗਜੀਵਨ ਰਾਮ ਜਿਹਾ ਨੇਤਾ ਪਾਰਟੀ ਨੂੰ ਨਹੀਂ ਮਿਲ ਸਕਿਆ | ਇਸ ਪਾਰਟੀ ਦੇ ਨਾਲ ਜੁੜੇ ਲੋਕਾਂ ਦੇ ਲਗਾਤਾਰ ਟੁੱਟਣ ਕਾਰਨ ਵੋਟਾਂ ਦਾ ਗ੍ਰਾਫ ਹੇਠਾਂ ਨੂੰ ਡਿਗਦਾ ਰਿਹਾ ਹੈ | ਇਸ ਵਾਰ ਬਸਪਾ 2022 ਦੀਆਂ ਚੋਣਾਂ ਅਕਾਲੀ ਦਲ ਬਾਦਲ ਦੇ ਨਾਲ ਗੱਠਜੋੜ ਕਰਕੇ 20 ਹਲਕਿਆਂ 'ਤੇ ਆਪਣੇ ਉਮੀਦਵਾਰ ਉਤਾਰ ਰਹੀ ਹੈ | ਦੁਆਬੇ 'ਚ ਆਪਣੀ ਪੈਂਠ ਰੱਖਣ ਵਾਲੀ ਬਸਪਾ ਦਾ ਲਾਭ ਵੀ ਪਿਛਲੀਆਂ ਲੰਘ ਚੁੱਕੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਨੂੰ ਹੀ ਹੁੰਦਾ ਰਿਹਾ ਹੈ | ਭਾਵੇਂ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਬਸਪਾ ਹਾਈਕਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਪਹਿਲਾਂ ਨਾਲੋਂ ਗੰਭੀਰਤਾ ਨਾਲ ਲੈਣਾ ਸ਼ੁਰੂ ਕੀਤਾ ਹੈ, ਪਰ ਬਾਕੀ ਪਾਰਟੀਆਂ ਵਲੋਂ ਵੀ ਪੰਜਾਬ ਵਿਚ ਅਨੁਸੂਚਿਤ ਜਾਤੀ ਦੇ ਵਧੇ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ | ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਬਸਪਾ ਇਸ ਵਾਰ ਜੋੜ-ਤੋੜ ਵਿਚ ਮਾਹਿਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਇਸ ਗੱਠਜੋੜ ਨਾਲ ਆਪਣੇ ਵੋਟ ਬੈਂਕ ਨੂੰ ਕਿੰਨਾ ਕੁ ਖੁਰਨ ਤੋਂ ਬਚਾਅ ਸਕੇਗੀ |

ਅਮਰੀਕਾ 'ਚ ਹਲਕਾ ਭੁਲੱਥ ਨਾਲ ਸੰਬੰਧਿਤ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਭੁਲੱਥ, 13 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਅਮਰੀਕਾ 'ਚ ਹਲਕਾ ਭੁਲੱਥ ਨਾਲ ਸੰਬੰਧਿਤ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਹੈ | ਇਹ ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਅੱਜ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਅਤੇ ਮਾਈ ਭਾਗੋ ਦੀ ਯਾਦ 'ਚ ਮਾਘੀ ਜੋੜ ਮੇਲੇ 'ਤੇ 14 ਜਨਵਰੀ (1 ਮਾਘ) ਨੂੰ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ...

ਪੂਰੀ ਖ਼ਬਰ »

'ਅਜੀਤ' ਵੈੱਬ ਟੀ. ਵੀ. 'ਤੇ ਲੋਹੜੀ ਦੇ ਪ੍ਰੋਗਰਾਮ ਦੀਆਂ ਧੁੰਮਾਂ

ਡਾ. ਹਮਦਰਦ ਦੇ ਗੀਤਾਂ 'ਤੇ ਗਿੱਧੇ ਅਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ

ਜਲੰਧਰ, 13 ਜਨਵਰੀ (ਜਸਪਾਲ ਸਿੰਘ)-'ਅਜੀਤ' ਵੈੱਬ ਟੀ. ਵੀ. ਵਲੋਂ ਲੋਹੜੀ ਦੇ ਤਿਉਹਾਰ ਮੌਕੇ ਇਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ 'ਚ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਨੇ ਸਰੋਤਿਆਂ ਨੂੰ ਕੀਲ ਕੇ ਰੱਖ ...

ਪੂਰੀ ਖ਼ਬਰ »

ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਆਗੂਆਂ ਦੀ ਚੋਣ ਕਰਨ ਲੋਕ-ਪਰਗਟ ਸਿੰਘ

ਜਸਪਾਲ ਸਿੰਘ ਜਲੰਧਰ, 13 ਜਨਵਰੀ-ਪਹਿਲਾਂ ਹਾਕੀ ਅਤੇ ਹੁਣ ਸਿਆਸਤ ਦੇ ਖੇਤਰ 'ਚ ਗੋਲ ਤੇ ਗੋਲ ਕਰਨ ਵਾਲੇ ਉਲੰਪੀਅਨ ਤੋਂ ਸਿਆਸਤਦਾਨ ਬਣੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਅਗਲੇ ਮਹੀਨੇ ਹੋਣ ਵਾਲੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ ਕਈ ਪੱਖਾਂ ਤੋਂ ਕਾਫੀ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਪੰਜ ਕਿਲੋਗ੍ਰਾਮ ਹੈਰੋਇਨ ਬਰਾਮਦ

ਅਟਾਰੀ, 13 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਸਰਹੱਦ 'ਤੇ ਅੰਮਿ੍ਤਸਰ ਸੈਕਟਰ 'ਚ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨਾਕਾਮ ਕਰ ਕੇ ਸਰਹੱਦ ਤੋਂ 5 ਪੈਕਟ (4 ...

ਪੂਰੀ ਖ਼ਬਰ »

'ਆਪ' ਆਗੂ ਅਮਨ ਅਰੋੜਾ ਨੂੰ ਕੋਰੋਨਾ

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ (ਸੱਗੂ, ਭੁੱਲਰ, ਧਾਲੀਵਾਲ) -ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਇਹ ਜਾਣਕਾਰੀ ਖ਼ੁਦ ਵਿਧਾਇਕ ਅਮਨ ਅਰੋੜਾ ਵਲੋਂ ਟਵੀਟ ਜ਼ਰੀਏ ਦਿੱਤੀ ਗਈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.8 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ 'ਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ 12 ਜਨਵਰੀ 2022 ਤੱਕ ਕੁੱਲ 23.8 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ...

ਪੂਰੀ ਖ਼ਬਰ »

ਪਤੀ ਤੇ ਸੱਸ ਵਲੋਂ ਮਿਲ ਕੇ ਨੂੰ ਹ ਦਾ ਕਤਲ

ਬੁਢਲਾਡਾ, 13 ਜਨਵਰੀ (ਮਨਚੰਦਾ/ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 11 ਵਿਖੇ ਨਵ ਵਿਆਹੁਤਾ ਔਰਤ ਦਾ ਰੰਗ ਕਾਲਾ ਹੋਣ ਕਾਰਨ ਪਤੀ ਅਤੇ ਸੱਸ ਵਲੋਂ ਮਿਲ ਕੇ ਕਤਲ ਕਰਨ ਦੀ ਖ਼ਬਰ ਹੈ | ਮਿ੍ਤਕਾ ਦੇ ਪਿਤਾ ਮਾਲਟਾ ਦੇ ਬਿਆਨਾਂ ਅਨੁਸਾਰ ਉਸ ਦੀ ਲੜਕੀ ਬੰਧਨਾ ਦਾ ਵਿਆਹ 49 ਦਿਨ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ 'ਚ ਨੌਜਵਾਨ ਦੀ ਮੌਤ

ਭਿੱਖੀਵਿੰਡ, 13 ਜਨਵਰੀ (ਬੌਬੀ)- ਬੀਤੀ ਦੇਰ ਰਾਤ ਭਿੱਖੀਵਿੰਡ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀ ਗੋਲੀ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸੰਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਿ੍ਤਕ ਨੌਜਵਾਨ ਦੇ ਪਿਤਾ ਜਤਿੰਦਰ ਸਿੰਘ ਪੁੱਤਰ ਬਲਕਾਰ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 6083 ਨਵੇਂ ਮਾਮਲੇ-6 ਮੌਤਾਂ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਉਰੋ)-ਪੰਜਾਬ 'ਚ ਅੱਜ ਕੋਰੋਨਾ ਦੇ 6083 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 6 ਲੋਕਾਂ ਦੀ ਕੋਰੋਨਾ ਕਰ ਕੇ ਮੌਤ ਹੋਈ ਹੈ ਅਤੇ 2330 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 904, ਪਟਿਆਲਾ ਤੋਂ 776, ਅੰਮਿ੍ਤਸਰ ਤੋਂ 731, ...

ਪੂਰੀ ਖ਼ਬਰ »

ਗੁਜਰਾਤ ਦੇ ਇਕ ਸਕੂਲ ਵਲੋਂ ਬੱਚਿਆਂ ਤੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮਿ੍ਤਸਰ, 13 ਜਨਵਰੀ (ਜੱਸ)-ਗੁਜਰਾਤ ਦੇ ਅਹਿਮਦਾਬਾਦ ਸਥਿਤ ਇਕ ਸਕੂਲ ਵਲੋਂ ਕਰਵਾਏ ਗਏ ਸਮਗਾਮ ਦੌਰਾਨ ਦਸਵੇਂ ਪਾਤਿਸ਼ਾਹ ਦੇ ਸਾਹਿਬਜ਼ਾਦਿਆਂ ਦਾ ਸਕੂਲ ਦੇ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ...

ਪੂਰੀ ਖ਼ਬਰ »

ਬੀਬੀ ਸਤਿਨਾਮ ਕੌਰ ਨਮਿਤ ਪਾਠ ਦਾ ਭੋਗ 18 ਨੂੰ

ਜਲੰਧਰ, 13 ਜਨਵਰੀ (ਅਜੀਤ ਬਿਊਰੋ)-ਪੰਜਾਬ ਤੋਂ ਬਾਹਰ ਬੰਗਾਲ 'ਚ ਪਹਿਲੀ ਸਿੱਖ ਯੂਨੀਵਰਸਿਟੀ ਬਣਾਉਣ ਵਾਲੇ ਸਵ. ਸ. ਜੋਧ ਸਿੰਘ ਦੀ ਪਤਨੀ ਬੀਬੀ ਸਤਿਨਾਮ ਕੌਰ ਦਾ ਬੀਤੇ ਦਿਨੀਂ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ | ਉਹ ਜੇ. ਆਈ. ਐਸ. ਗਰੁੱਪ ਦੀ ਚੇਅਰਮੈਨ ਬਣੇ ਸਨ | ਬੀਬੀ ਸਤਿਨਾਮ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਬਸੰਤ ਰਾਗ ਗਾਇਨ ਦੀ ਸ਼ੁਰੂਆਤ

ਅੰਮਿ੍ਤਸਰ, 13 ਜਨਵਰੀ (ਜਸਵੰਤ ਸਿੰਘ ਜੱਸ)-ਸਦੀਆਂ ਤੋਂ ਚਲੀ ਆਉਂਦੀ ਧਾਰਮਿਕ ਮਰਿਯਾਦਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਸੰਤ ਰੁੱਤ ਦੀ ਆਮਦ 'ਤੇ ਹਜ਼ੂਰੀ ਰਾਗੀ ਜਥਿਆਂ ਵਲੋਂ ਅੱਜ ਦੇਰ ਸ਼ਾਮ ਤੋਂ ਬਸੰਤ ਰਾਗ 'ਚ ਸ਼ਬਦ ਗਾਇਣ ਕਰਨ ਪਰੰਪਰਾ ਦੀ ਅਰੰਭਤਾ ਹੋਈ | ...

ਪੂਰੀ ਖ਼ਬਰ »

ਭਾਜਪਾ ਨਾਲ ਗੱਠਜੋੜ ਕਰਨ ਸਬੰਧੀ ਗੱਲਬਾਤ ਚੱਲ ਰਹੀ ਹੈ-ਬੈਂਸ

ਚੰਡੀਗੜ੍ਹ, 13 ਜਨਵਰੀ (ਐਨ. ਐਸ. ਪਰਵਾਨਾ)- ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਲੋਕ ਇਨਸਾਫ਼ ਪਾਰਟੀ ਨਾਲ ਵੀ ਸੀਟਾਂ ਦੀ ਵੰਡ ਕਰਨ ਦੇ ਮੂਡ 'ਚ ਹੈ, ਜਿਸ ਦੇ ਮੌਜੂਦਾ ਵਿਧਾਨ ਸਭਾ 'ਚ ਲੁਧਿਆਣਾ ਸ਼ਹਿਰ ਤੋਂ 2 ਵਿਧਾਇਕ ਹਨ ...

ਪੂਰੀ ਖ਼ਬਰ »

ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਉਮੀਦਵਾਰਾਂ ਤੋਂ ਸਵਾਲ ਪੁੱਛਣ ਲੋਕ-ਅਕਾਲ ਯੂਥ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਅਕਾਲ ਯੂਥ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਬਾਪੂ ਗੁਰਚਰਨ ਸਿੰਘ (ਪਿਤਾ ਜਥੇ. ਜਗਤਾਰ ਸਿੰਘ ਹਵਾਰਾ) ਦੀ ਅਗਵਾਈ ਹੇਠ ਪੈੱ੍ਰਸ ਕਾਨਫ਼ਰੰਸ ਹੋਈ, ਜਿਸ ਦੌਰਾਨ ਅਕਾਲ ਯੂਥ ਦੇ ਮੁੱਖ ਬੁਲਾਰੇ ਭਾਈ ...

ਪੂਰੀ ਖ਼ਬਰ »

ਭਾਰਤ 'ਚ ਅਫ਼ਗਾਨਿਸਤਾਨ ਦੇ ਰਾਜਦੂਤ ਫਰੀਦ ਮਾਮੁੰਦਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 13 ਜਨਵਰੀ (ਜਸਵੰਤ ਸਿੰਘ ਜੱਸ)-ਅਫ਼ਗਾਨਿਸਤਾਨ ਦੇ ਭਾਰਤ 'ਚ ਰਾਜਦੂਤ ਮਿਸਟਰ ਫਰੀਦ ਮਾਮੁੰਦਜੇ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱੱਜੇ | ਇਸ ਮੌਕੇ ਉਨ੍ਹਾਂ ਅਫਗਾਨਿਸਤਾਨ 'ਚ ਮੁੜ ਅਮਨ ਸ਼ਾਂਤੀ ਦੀ ਬਹਾਲੀ ਲਈ ਅਰਦਾਸ ਕੀਤੀ | ਬਾਅਦ 'ਚ ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਦੇ ਸਿੰਘਾਂ ਨੇ ਸ਼ਹੀਦ ਹੋ ਕੇ ਅਕਾਲ ਪੁਰਖ ਦੇ ਨੇੜੇ ਹੋਣ ਦਾ ਮੁਕਾਮ ਹਾਸਲ ਕੀਤਾ-ਬਾਬਾ ਬਲਬੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕਰਵਰਤੀ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਮਾਘੀ ਦੀ ਪੁਰਬ ਸੰਧਿਆ ਮੌਕੇ ਸਿੱਖ ਕੌਮ ਦੇ ਨਾਂਅ ਸੰਦੇਸ਼ ...

ਪੂਰੀ ਖ਼ਬਰ »

ਦਾਊਦ ਦਾ ਭਤੀਜਾ ਸੋਹੇਲ ਕਾਸਕਰ ਪਾਕਿ ਫ਼ਰਾਰ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦਾ ਭਤੀਜਾ ਸੋਹੇਲ ਕਾਸਕਰ, ਜੋ ਕਿ ਨਸ਼ਾ ਤਸਕਰੀ ਨਾਲ ਸੰਬੰਧਤ ਕੁਝ ਮਾਮਲਿਆਂ 'ਚ ਭਾਰਤ ਨੂੰ ਲੋੜੀਂਦਾ ਸੀ, ਮੁੰਬਈ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਚਕਮਾ ਦੇ ਕੇ ਪਾਕਿਸਤਾਨ ਭੱਜ ਗਿਆ ਹੈ | ਸੂਤਰਾਂ ...

ਪੂਰੀ ਖ਼ਬਰ »

ਅਮਰੀਕਾ ਨੇ ਭਾਰਤ ਨੂੰ ਰੂਸੀ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀਆਂ ਲੈਣ ਤੋਂ ਵਰਜਿਆ

ਵਾਸ਼ਿੰਗਟਨ, 13 ਜਨਵਰੀ (ਏਜੰਸੀ)- ਰਾਸ਼ਟਰਪਤੀ ਜੋ ਬਾਈਡਨ ਦੇ ਪ੍ਰਤੀਨਿਧੀ ਜੇਮਜ ਓ ਬ੍ਰਾਈਨ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਅਮਰੀਕਾ ਨੇ ਭਾਰਤ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ (ਭਾਰਤ) ਰੂਸ ਤੋਂ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀਆਂ ਦੀ ਪ੍ਰਾਪਤੀ ਲਈ ਸੌਦੇ ਨੂੰ ...

ਪੂਰੀ ਖ਼ਬਰ »

ਨਿੱਜੀ ਹਸਪਤਾਲ 'ਚੋਂ ਮਿਲੀਆਂ 11 ਖੋਪੜੀਆਂ ਤੇ 54 ਹੱਡੀਆਂ

ਨਾਗਪੁਰ, 13 ਜਨਵਰੀ (ਏਜੰਸੀ)-ਮਹਾਰਾਸ਼ਟਰ ਦੀ ਇਕ ਨਿੱਜੀ ਹਸਪਤਾਲ ਦੇ ਕੈਂਪਸ ਵਿਚੋਂ ਭਰੂਣਾਂ ਦੀਆਂ 11 ਖੋਪੜੀਆਂ ਅਤੇ 54 ਹੱਡੀਆਂ ਮਿਲੀਆਂ ਹਨ | ਮਾਮਲਾ ਵਰਧਾ ਜ਼ਿਲ੍ਹੇ ਦਾ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੁਲਿਸ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ 4 ਨੂੰ ਮੌਤ ਦੀ ਸਜ਼ਾ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਅਦਾਲਤ ਨੇ 4 ਵਿਅਕਤੀਆਂ ਨੂੰ ਮੁੰਬਈ ਹਮਲੇ ਦੇ ਸਾਜਿਸ਼ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਦੀ ਲਾਹੌਰ 'ਚ ਜੌਹਰ ਟਾਊਨ ਸਥਿਤ ਰਿਹਾਇਸ਼ ਦੇ ਬਾਹਰ ਹੋਏ ਕਾਰ ਬੰਬ ਧਮਾਕੇ 'ਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX