ਤਾਜਾ ਖ਼ਬਰਾਂ


ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  1 minute ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  58 minutes ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਮੋਗਾ

ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ
ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਆਪਸੀ ਭਾਈਚਾਰੇ ਤੇ ਸਦ ਭਾਵਨਾ ਦਾ ਪ੍ਰਤੀਕ 'ਲੋਹੜੀ ਦਾ ਤਿਉਹਾਰ' ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਮੈਡਮ ਸਰਬਜੀਤ ਕੌਰ ਅਤੇ ਮੈਡਮ ਸੁਖਦੀਪ ਕੌਰ ਨੇ ਲੋਹੜੀ ਦੇ ਤਿਉਹਾਰ ਦੇ ਪਿਛੋਕੜ ਅਤੇ ਇਸ ਦੇ ਬਦਲਦੇ ਰੂਪ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਪੁੱਤਰਾਂ ਦੀ ਲੋਹੜੀ ਮਨਾਉਣ ਦੇ ਨਾਲ-ਨਾਲ ਧੀਆਂ ਦੀ ਲੋਹੜੀ ਮਨਾਉਣ ਦਾ ਪ੍ਰਚਲਣ ਸ਼ੁਰੂ ਹੋਇਆ ਹੈ ਕਿਉਂਕਿ ਅੱਜ ਧੀਆਂ ਅਤੇ ਪੁੱਤਾਂ ਵਿਚਲਾ ਫ਼ਰਕ ਖ਼ਤਮ ਹੁੰਦਾ ਜਾ ਰਿਹਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਸਾਰਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਤੇ ਸਤਵਿੰਦਰ ਕੌਰ ਵੀ ਮੌਜੂਦ ਸਨ | ਇਸ ਤੋਂ ਬਾਅਦ ਲੋਹੜੀ ਦੀ ਧੂਣੀ ਦੁਆਲੇ ਸਮੂਹ ਸਟਾਫ਼ ਨੇ ਲੋਹੜੀ ਦੇ ਗੀਤ ਗਾਏ ਤੇ ਧੂਣੀ ਦੀ ਅੱਗ ਸੇਕੀ | ਸਾਰੇ ਅਧਿਆਪਕਾਂ ਨੇ ਮਿਲ ਕੇ ਇਸ ਮੌਕੇ ਗਿੱਧਾ ਪਾਇਆ ਅਤੇ ਲੋਹੜੀ ਦੇ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ |
ਸ਼ੁਕਦੇਵਾ ਕ੍ਰਿਸ਼ਨਾ ਕਾਲਜ 'ਚ ਮਨਾਇਆ ਲੋਹੜੀ ਦਾ ਤਿਉਹਾਰ
ਮੋਗਾ, (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ (ਮੋਗਾ) 'ਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਅਸ਼ੋਕ ਗਰਗ, ਡਾਇਰੈਕਟਰ ਸੁਧੀਰ ਗਰਗ, ਜਨਰਲ ਸੈਕਟਰੀ ਡਾ. ਨੀਨਾ ਗਰਗ, ਸੈਕਟਰੀ ਡਾ. ਰਾਘਵ ਗਰਗ, ਪਿ੍ੰ. ਡਾ. ਮੋਨਿਕਾ ਵਰਮਾ ਅਤੇ ਸਮੂਹ ਸਟਾਫ਼ ਮੌਜੂਦ ਸੀ | ਇਯ ਮੌਕੇ ਤੇ ਕਾਲਜ ਦੇ ਪਿ੍ੰ. ਡਾ. ਮੋਨਿਕਾ ਵਰਮਾ ਦੁਆਰਾ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਉਨ੍ਹਾਂ ਘਰਾਂ ਵਿਚ ਖ਼ਾਸ ਤੌਰ 'ਤੇ ਮਨਾਇਆ ਜਾਂਦਾ ਹੈ ਜਿੱਥੇ ਨਵਾਂ ਵਿਆਹ ਹੋਇਆ ਹੋਵੇ ਜਾਂ ਲੜਕਾ ਪੈਦਾ ਹੋਇਆ ਹੋਵੇ | ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪਰ ਹੁਣ ਸਮਾਂ ਬਦਲ ਗਿਆ ਹੈ | ਹੁਣ ਲੋਕ ਮੁੰਡੇ ਅਤੇ ਕੁੜੀ ਵਿਚ ਫ਼ਰਕ ਨਾ ਸਮਝਦੇ ਹੋਏ ਕੁੜੀਆਂ ਦੀ ਲੋਹੜੀ ਵੀ ਮਨਾਉਣ ਲੱਗ ਪਏ ਹਨ ਜੋ ਕਿ ਇਕ ਬਹੁਤ ਹੀ ਚੰਗਾ ਉਪਰਾਲਾ ਹੈ | ਇਸ ਉਪਰੰਤ ਵਿਦਿਆਰਥੀਆਂ ਦੁਆਰਾ ਦੀ ਲੋਹੜੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਭਾਸ਼ਣ, ਕਵਿਤਾਵਾਂ ਤੇ ਗੀਤ ਆਦਿ ਪੇਸ਼ ਕੀਤੇ | ਉਪਰੰਤ ਕਾਲਜ ਵਿਚ ਲੋਹੜੀ ਬਾਲੀ ਗਈ ਅਤੇ ਸਾਰਿਆਂ ਦੁਆਰਾ ਲੋਹੜੀ ਦੀ ਪਵਿੱਤਰ ਅੱਗ ਵਿਚ ਤਿਲ ਰਿਉੜੀ, ਮੂੰਗਫਲੀ ਆਦਿ ਚੀਜ਼ਾਂ ਨੂੰ ਪਾਇਆ ਗਿਆ ਅਤੇ ਲੋਹੜੀ ਦੀ ਪਵਿੱਤਰ ਅੱਗ ਦੀ ਪਰਿਕਰਮਾ ਕਰਦੇ ਹੋਏ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ ਗਈ | ਇਸ ਤੋਂ ਬਾਅਦ ਮੂੰਗਫਲੀ, ਰਿਉੜੀ, ਗੱਚਕ ਆਦਿ ਨੂੰ ਸਾਰਿਆਂ ਵਿਚ ਵੰਡਿਆਂ ਗਿਆ |
ਐੱਸ. ਡੀ. ਮਾਡਲ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਮੋਗਾ, (ਅਸ਼ੋਕ ਬਾਂਸਲ)-ਐੱਸ. ਡੀ. ਮਾਡਲ ਸਕੂਲ ਮੋਗਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ. ਡੀ. ਮਾਡਲ ਅਤੇ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਵਲੋਂ ਇਹ ਤਿਉਹਾਰ ਮਨਾ ਕੇ ਇਸ ਦਿਨ ਦੀ ਸ਼ੋਭਾ ਨੂੰ ਵਧਾਇਆ | ਦੋਵਾਂ ਸਕੂਲਾਂ ਦੇ ਮੈਨੇਜਰ ਵਿਜੈ ਸਿੰਗਲਾ ਨੇ ਧੂਣੀ ਲਾ ਕੇ ਲੋਹੜੀ ਜਗਾਈ ਅਤੇ ਸਾਰੇ ਸਟਾਫ਼ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਆਰ. ਕੇ. ਸਹਿਗਲ, ਨਵਕਿਰਨ ਕੌਰ ਐਕਟਿੰਗ ਪਿ੍ੰਸੀਪਲ ਐੱਸ. ਡੀ. ਸਕੂਲ ਹਾਜ਼ਰ ਸਨ | ਧੂਣੀ ਵਿਚ ਤਿਲ ਪਾ ਕੇ ਲੋਹੜੀ ਦੀ ਸਾਰਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਐੱਸ. ਡੀ. ਸਕੂਲ ਦੇ ਵਾਈਸ ਪਿ੍ੰਸੀਪਲ ਨੀਰਜ, ਵਾਈਸ ਪਿ੍ੰਸੀਪਲ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਤਰਸੇਮ ਲਾਲ ਸਮੇਤ ਸਕੂਲ ਦਾ ਸਟਾਫ਼ ਹਾਜ਼ਰ ਸੀ |
ਦਸਮੇਸ਼ ਹਾਈ ਸਕੂਲ ਵਿਖੇ ਲੋਹੜੀ ਦਾ ਤਿਉਹਾਰ
ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗੇ ਸ਼ਹਿਰ ਦੀ ਨਾਮਵਰ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ 13-01-2022 ਨੂੰ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਮੈਡਮ ਹਰਜੀਤ ਕੌਰ ਤੇ ਸਰਬਜੀਤ ਕੌਰ ਵਲੋਂ ਰੰਗੋਲੀ ਬਣਾਈ ਗਈ | ਇਸ ਮੌਕੇ ਤੇ ਸਕੂਲ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਲੋਹੜੀ ਦੀ ਮਹੱਤਤਾ ਦੱਸਦੇ ਹੋਏ ਸਮੂਹ ਅਧਿਆਪਕਾ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ | ਸਾਰੇ ਅਧਿਆਪਕਾ ਨੇ ਰਲ ਕੇ ਲੋਹੜੀ ਦੇ ਨਾਲ ਸੰਬੰਧਿਤ ਗੀਤ ਗਾਏ ਤੇ ਗਿੱਧਾ ਪਾਇਆ ਗਿਆ ਅਤੇ ਮੂੰਗਫਲੀਆਂ, ਰਿਉੜੀਆਂ ਵੰਡੀਆਂ | ਇਸ ਮੌਕੇ ਮੁੱਖ ਅਧਿਆਪਕਾ ਮੈਡਮ ਗੁਰਮੀਤ ਕੌਰ ਜੱਸਲ, ਸੁਰਿੰਦਰ ਕੌਰ ਜੱਸਲ, ਸੁਰਿੰਦਰ ਕੌਰ ਜੱਸਲ ਅਤੇ ਸਮੂਹ ਸਟਾਫ਼ ਸ਼ਾਮਿਲ ਸਨ |
ਪੰਜਾਬ ਕੋ ਐਜੂਕੇਸ਼ਨ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਬਾਘਾ ਪੁਰਾਣਾ, (ਕਿ੍ਸ਼ਨ ਸਿੰਗਲਾ)-ਸਿੱਖਿਆ ਦੇ ਖੇਤਰ 'ਚ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਚ ਪਿ੍ੰਸੀਪਲ ਗੁਰਦੇਵ ਸਿੰਘ ਦੀ ਰਹਿਨੁਮਾਈ ਹੇਠ ਸਮੂਹ ਅਧਿਆਪਕਾਂ ਵਲੋਂ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰ. ਗੁਰਦੇਵ ਸਿੰਘ ਨੇ ਅਧਿਆਪਕਾਂ ਨੂੰ ਬੱਚਿਆਂ ਨਾਲ ਪੁਰਾਣੇ ਸੱਭਿਆਚਾਰ ਤੋਂ ਜਾਣੂੰ ਕਰਵਾਉਣ ਅਤੇ ਪੁਰਾਤਨ ਤਿਉਹਾਰਾਂ ਨੂੰ ਸੱਭਿਆਚਾਰਕ ਤਰੀਕੇ ਨਾਲ ਮਨਾਉਣ ਪ੍ਰਤੀ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਗੀਤ ਸੁਣਾ ਕੇ, ਮੂੰਗਫਲੀ, ਰਿਉੜੀਆਂ ਖਾ ਕੇ ਸੱਭਿਆਚਾਰਕ ਤਰੀਕੇ ਨਾਲ ਮਨਾਇਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸੰਦੀਪ ਮਹਿਤਾ ਨੇ ਅਧਿਆਪਕਾਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਵਿਦਿਆਰਥੀਆਂ ਲਈ ਸਕੂਲ ਬੰਦ ਹੋਣ ਸਦਕਾ ਲਾਈਵ ਹੋ ਕੇ ਵੀਡੀਓ ਰਾਹੀਂ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਲੋਹੜੀ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਸਮੇਂ ਕਾਮਰਸ ਵਿਭਾਗ ਦੇ ਮੁਖੀ ਵੀ. ਪੀ. ਸਿੰਘ ਗਿੱਲ, ਸਕੂਲ ਕੋਆਰਡੀਨੇਟਰ ਮੁਕੇਸ਼ ਅਰੋੜਾ, ਪਿ੍ੰ: ਪਰਮਿੰਦਰ ਕੌਰ, ਸੁਧਾ ਮਹਿਤਾ, ਪ੍ਰਾਇਮਰੀ ਵਿੰਗ ਦੇ ਕੋਆਰਡੀਨੇਟਰ ਮਨਜੀਤ ਕੌਰ ਭੁੱਲਰ, ਮੈਡਮ ਰਿਚਾ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਅਨੰਦ ਸਾਗਰ ਪਬਲਿਕ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ
ਬਾਘਾ ਪੁਰਾਣਾ, 13 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਅਮਰਜੀਤ ਸਿੰਘ ਖਾਈ ਨੇ ਦੱਸਿਆ ਕਿ ਸਕੂਲ 'ਚ ਲੋਹੜੀ ਲਗਾਈ ਗਈ ਅਤੇ ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੁਆਰਾ ਸਾਰੇ ਅਧਿਆਪਕਾਂ ਨੂੰ ਲੋਹੜੀ ਤੇ ਮਾਘੀ ਦੀ ਵਧਾਈ ਦਿੱਤੀ ਗਈ | ਇਸ ਸਮੇਂ ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਸਾਂਝੇ ਤੌਰ 'ਤੇ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ | ਇਸ ਸਮੇਂ ਮੈਨੇਜਰ ਜਗਤਾਰ ਸਿੰਘ ਬਲਬੇੜਾ ਦੁਆਰਾ ਸਮੂਹ ਅਧਿਆਪਕਾਂ ਨੂੰ ਮੂੰਗਫਲੀ, ਰਿਉੜੀਆਂ ਤੇ ਗੱਚਕ ਵੰਡ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਰ ਜਗਤਾਰ ਸਿੰਘ ਬਲਬੇੜਾ, ਡਾਇਰੈਕਟਰ ਸਰਵਪਾਲ ਸ਼ਰਮਾ, ਪਿ੍ੰਸੀਪਲ ਅਮਰਜੀਤ ਸਿੰਘ ਖਾਈ, ਅੰਮਿ੍ਤਪਾਲ ਸਿੰਘ, ਤੀਰਥ ਸਿੰਘ, ਦਲਜੀਤ ਸਿੰਘ, ਪਰਮਜੀਤ ਕੌਰ, ਜਸਪ੍ਰੀਤ ਕੌਰ, ਮਨਜੀਤ ਕੌਰ, ਵੀਰਪਾਲ ਕੌਰ, ਸੰਦੀਪ ਸਿੰਘ, ਜਸਵੀਰ ਕੌਰ, ਮਨਦੀਪ ਕੌਰ, ਹਰਭਜਨ ਕੌਰ, ਹਰਜਿੰਦਰ ਕੌਰ, ਮਨਜੀਤ ਕੌਰ ਜਲਾਲ, ਰਾਜਵੀਰ ਕੌਰ, ਜਸ਼ਨਦੀਪ ਕੌਰ, ਸਨਮਦੀਪ ਕੌਰ, ਬਲਜਿੰਦਰ ਕੌਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪੰਜਾਬ ਕਾਨਵੈਂਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਬਾਘਾ ਪੁਰਾਣਾ, (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਉੱਪਰ ਸਥਿਤ ਪੰਜਾਬ ਕਾਨਵੈਂਟ ਸਕੂਲ ਵਿਚ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਅਤੇ ਲੋਹੜੀ ਦੇ ਤਿਉਹਾਰ ਨਾਲ ਸਬੰਧਿਤ ਇਤਿਹਾਸ ਨੂੰ ਵਿਸਥਾਰ ਪੂਰਵਕ ਦੱਸਿਆ | ਇਸ ਖ਼ੁਸ਼ੀ ਦੇ ਮੌਕੇ 'ਤੇ ਸਮੂਹ ਸਟਾਫ਼ ਨੇ ਮੂੰਗਫਲੀ ਅਤੇ ਰਿਉੜੀਆਂ ਵੰਡ ਕੇ ਆਪਸ ਵਿਚ ਖ਼ੁਸ਼ੀ ਸਾਂਝੀ ਕੀਤੀ | ਇਸ ਮੌਕੇ ਸਕੂਲ ਚੇਅਰਮੈਨ ਆਰ.ਕੇ. ਗੁਪਤਾ, ਉਪ ਚੇਅਰਮੈਨ ਰਮਨ ਮਿੱਤਲ, ਡਾਇਰੈਕਟਰ ਅਜੇਪਾਲ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਸਕੂਲ ਪਿ੍ੰ: ਮੈਡਮ ਅਨੀਲਾ ਨੇ ਬੱਚਿਆਂ ਅਤੇ ਸਟਾਫ਼ ਨੂੰ ਇਸ ਸ਼ੁੱਭ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਾਥਵੇਅਜ਼ ਗਲੋਬਲ ਸਕੂਲ ਨੇ ਮਨਾਇਆ ਲੋਹੜੀ ਤੇ ਮਾਘੀ ਦਾ ਤਿਉਹਾਰ
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪਿ੍ੰਸੀਪਲ ਪੀ. ਕੇ. ਸੁਮੀਰ ਦੀ ਅਗਵਾਈ ਹੇਠ ਲੋਹੜੀ ਅਤੇ ਮਾਘੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀ ਮੈਨੇਜਮੈਂਟ, ਅਧਿਆਪਕਾਂ, ਪਿੰ੍ਰਸੀਪਲ ਆਦਿ ਸਭ ਨੇ ਰਲ ਕੇ ਬਲਦੀ ਹੋਈ ਅੱਗ 'ਚ ਤਿਲ, ਗੁੜ, ਮੂੰਗਫਲੀ ਆਦਿ ਸੁੱਟ ਕੇ ਆਉਣ ਵਾਲੇ ਸਮੇਂ ਦੀ ਸ਼ੁੱਭ ਮਨੋ ਕਾਮਨਾਵਾਂ ਮੰਗੀਆਂ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਪ੍ਰਧਾਨ ਅਵਤਾਰ ਸਿੰਘ ਸੌਂਦ ਅਤੇ ਡਾ. ਰਾਘਵ ਕੰਬੋਜ ਹਾਜ਼ਰ ਸਨ | ਉਨ੍ਹਾਂ ਨੇ ਸਾਰਿਆਂ ਨੂੰ ਲੋਹੜੀ ਤੇ ਮਾਘੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ |
ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ
ਕਿਸ਼ਨਪੁਰਾ ਕਲਾਂ, 13 ਜਨਵਰੀ (ਅਮੋਲਕ ਸਿੰਘ ਕਲਸੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਨੀਤਾ ਕੁਮਾਰੀ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਲੋਹੜੀ ਦੀਆਂ ਅਤੇ ਮਕਰ ਸਕਰਾਂਤੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਬੱਚਿਆਂ ਨੂੰ ਆਨਲਾਈਨ ਹੋ ਕੇ ਲੋਹੜੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਸਤੀਸ਼ ਕਾਲੜਾ ਨੇ ਵੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ 'ਤੇ ਸਕੂਲ ਪਿ੍ੰਸੀਪਲ, ਅਧਿਆਪਕਾਂ ਅਤੇ ਬੱਚਿਆਂ ਨੂੰ ਆਨਲਾਈਨ ਹੋ ਕੇ ਵਧਾਈ ਦਿੱਤੀ | ਉਪਰੰਤ ਅਧਿਆਪਕਾਂ ਬੱਚਿਆਂ, ਡਰਾਈਵਰਾਂ ਤੇ ਸਟਾਫ਼ ਨੂੰ ਲੋਹੜੀ ਦੇ ਤੌਰ 'ਤੇ ਮੂੰਗਫਲੀ ਅਤੇ ਰਿਉੜੀਆਂ ਆਦਿ ਦਿੱਤੀਆਂ ਗਈਆਂ |
ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਈ ਲੋਹੜੀ
ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਲੋਹੜੀ ਉਤਸ਼ਾਹਪੂਰਵਕ ਮਨਾਈ ਗਈ¢ ਸਕੂਲ ਸਟਾਫ਼ ਨੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਰਵਾਇਤੀ ਢੰਗ ਨਾਲ ਲੋਹੜੀ ਬਾਲ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਵੈਬੀਨਾਰ ਰਾਹੀਂ ਭਾਵਪੂਰਤ ਸੁਨੇਹਾ ਦਿੱਤਾ¢ ਸਕੂਲ ਬੰਦ ਹੋਣ ਕਾਰਨ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਈਸ ਪਿ੍ੰਸੀਪਲ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਵੈਬੀਨਾਰ ਰਾਹੀਂ ਲੋਹੜੀ ਦੇ ਇਤਿਹਾਸਕ ਪਿਛੋਕੜ ਬਾਰੇ ਭਰਵੀਂ ਰੌਸ਼ਨੀ ਪਾਈ | ਇਸ ਮੌਕੇ ਜੋਗਿੰਦਰ ਸਿੰਘ ਢਿੱਲੋਂ, ਅਨੀਤਾ ਸ਼ਰਮਾ, ਜਸਵੀਰ ਕੌਰ, ਨਵਦੀਪ ਕੌਰ, ਜਸਪ੍ਰੀਤ ਕੌਰ, ਰਾਜਵੀਰ ਕੌਰ, ਤਰਸੇਮਪਾਲ ਕੌਰ, ਰੁਪਿੰਦਰ ਕੌਰ, ਸੁਨਿਧੀ ਮਿੱਤਲ, ਸੁਖਪ੍ਰੀਤ ਕੌਰ, ਡਾ. ਬਲਵਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਸ੍ਰੀ ਹੇਮਕੁੰਟ ਸਕੂਲ ਵਿਖੇ ਲੋਹੜੀ ਤਿਉਹਾਰ ਮਨਾਇਆ
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕੋਟ ਈਸੇ ਖਾਂ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੈਕੰ. ਸਕੂਲ ਵਿਖੇ ਚੇਅਰਮੈਨ ਹੇਮਕੁੰਟ ਸੰਸਥਾਵਾਂ ਕੁਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਲੋਹੜੀ ਤਿਉਹਾਰ ਮਨਾਇਆ ਗਿਆ | ਅਧਿਆਪਕਾਂ ਵਲੋਂ ਲੋਹੜੀ ਸਬੰਧਿਤ ਸੁੰਦਰ ਰੰਗੋਲੀ ਤਿਆਰ ਕੀਤੀ ਗਈ | ਲੋਹੜੀ ਸੰਬੰਧਿਤ ਗੀਤ ਜਿਵੇਂ ਸੁੰਦਰ ਮੰੁਦਰੀ ਏ, ਗਿੱਧਾ, ਲੁੱਡੀ ਆਦਿ ਪੇਸ਼ ਕੀਤੇ ਅਤੇ ਮੂੰਗਫਲੀ, ਰਿਉੜੀਆਂ, ਗੱਚਕ ਖਾ ਕੇ ਸਭ ਨੇ ਲੋਹੜੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਲੋਹੜੀ ਬਾਲਣ ਦੀ ਅਰੰਭਤਾ ਕਰਦਿਆਂ ਕਿਹਾ ਕਿ ਲੋਹੜੀ ਪ੍ਰਾਚੀਨ ਕਾਲ ਤੋਂ ਹੀ ਪੰਜਾਬ, ਪੰਜਾਬੀਆਂ ਦਾ ਹਰਮਨ ਤਿਉਹਾਰ ਹੈ ਜੋ ਕਿ ਮਾਘੀ ਤੋਂ ਇਕ ਦਿਨ ਪਹਿਲਾਂ ਬੜੇ ਹੀ ਚਾਵਾਂ ਮਲਹਾਰਾਂ ਨਾਲ ਰਲ ਕੇ ਮਨਾਇਆ ਜਾਂਦਾ ਹੈ | ਐੱਮ. ਡੀ. ਰਣਜੀਤ ਸਿੰਘ ਸੰਧੂ, ਪਿ੍ੰਸੀਪਲ ਰਮਨਜੀਤ ਕੌਰ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਲੋਹੜੀ ਨੂੰ ਪਹਿਲਾਂ ਤਿਲੋੜੀ ਕਿਹਾ ਜਾਂਦਾ ਸੀ ਜੋ ਕਿ ਤਿਲ ਰਿਉੜੀ ਦੇ ਮੇਲ ਤੋਂ ਬਣਿਆਂ ਅਤੇ ਬਾਅਦ 'ਚ ਲੋਹੜੀ ਦੇ ਰੂਪ 'ਚ ਪ੍ਰਸਿੱਧ ਹੋ ਗਿਆ | ਉਨ੍ਹਾਂ ਸੰਦੇਸ਼ ਦਿੱਤਾ ਕਿ ਲੋਹੜੀ ਸਿਰਫ਼ ਮੁੰਡਿਆਂ ਦੀ ਹੀ ਨਹੀ ਹੁਣ ਕੁੜੀਆਂ ਦੀ ਵੀ ਮਨਾਈ ਜਾਂਦੀ ਹੈ ਜੋ ਕਿ ਨਾਰੀ ਜਾਤੀ ਲਈ ਸ਼ੁੱਭ ਸੂਚਨਾ ਦੀ ਨਿਆਈ ਹੈ |
ਐੱਮ. ਐੱਲ. ਐੱਮ. ਟੈਕਨੀਕਲ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ
ਅਜੀਤਵਾਲ, (ਹਰਦੇਵ ਸਿੰਘ ਮਾਨ)-ਐੱਮ. ਐੱਲ. ਐੱਮ. ਟੈਕਨੀਕਲ ਕਾਲਜ ਕਿਲੀ ਚਾਹਲ ਵਿਚ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਪ੍ਰੇਮ ਲਾਲ ਬਾਂਸਲ ਅਤੇ ਡਾਇਰੈਕਟਰ ਵਿਸ਼ਾਲ ਬਾਂਸਲ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰ 'ਚ ਤਿਉਹਾਰਾਂ ਦਾ ਅਹਿਮ ਸਥਾਨ ਹੈ, ਜਿਸ 'ਚ ਲੋਹੜੀ ਦਾ ਤਿਉਹਾਰ ਵੀ ਵਿਸ਼ੇਸ਼ ਹੈ | ਕਾਲਜ ਦੇ ਚੇਅਰਮੈਨ ਡਾ. ਪ੍ਰੇਮ ਲਾਲ ਬਾਂਸਲ ਨੇ ਲੋਹੜੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਲੋਹੜੀ ਦੀ ਮਠਿਆਈ ਮੂੰਗਫਲੀ ਅਤੇ ਰਿਉੜੀਆਂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ | ਇਸ ਦੌਰਾਨ ਦੋਨਾਂ ਕਾਲਜਾਂ ਦੇ ਪਿ੍ੰਸੀਪਲ ਟੈਕਨੀਕਲ ਦੇ ਡਾ. ਵਿਨੈ ਪੋਪਲੀ ਅਤੇ ਆਈ. ਟੀ. ਆਈ. ਦੇ ਇੰਜੀਨੀਅਰ ਜਗਰੂਪ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |

ਸਵਾ ਕਿੱਲੋ ਅਫ਼ੀਮ ਸਮੇਤ 2 ਕਾਬੂ

ਮੋਗਾ, 13 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਪੀ. ਆਈ. ਰੁਪਿੰਦਰ ਕੌਰ ਭੱਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀ. ਆਈ. ਏ. ਸਟਾਫ਼ ਬਾਘਾ ਪੁਰਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਉਲੰਘਣਾ 'ਤੇ ਆਈਲਟਸ ਸੈਂਟਰ ਦੇ ਮਾਲਕ ਵਿਰੁੱਧ ਮਾਮਲਾ ਦਰਜ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕੋਵਿਡ ਤੋਂ ਆਮ ਲੋਕਾਂ ਦੀ ਰੱਖਿਆ ਲਈ ਕੁਝ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ | ਜ਼ਿਲ੍ਹੇ 'ਚ ਕੋਵਿਡ ਦੀ ਵੈਕਸੀਨੇਸ਼ਨ ਵੀ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੇ ਮੈਂਬਰ ਭਾਕਿਯੂ ਖੋਸਾ 'ਚ ਸ਼ਾਮਿਲ

ਬਾਘਾ ਪੁਰਾਣਾ, 13 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਾਘਾ ਪੁਰਾਣਾ ਦੇ ਮੈਂਬਰ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੂੰ ਅਲਵਿਦਾ ਕਹਿ ਕੇ ਭਾਰਤੀ ਕਿਸਾਨ ਯੂਨੀਅਨ ਖੋਸਾ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੇ ਮੌਸਮ 'ਚ ਕਾਰਪੋਰੇਸ਼ਨ ਦੇ ਠੇਕੇਦਾਰਾਂ 'ਤੇ ਨੱਥ ਪਾਉਣੀ ਜ਼ਰੂਰੀ-ਪੰਕਜ ਸੂਦ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਉਪਭੋਗਤਾ ਅਧਿਕਾਰ ਸੰਗਠਨ ਦੇ ਪੰਜਾਬ ਪ੍ਰਧਾਨ ਪੰਕਜ ਸੂਦ ਨੇ ਮੋਗਾ ਦੀ ਪੈੱ੍ਰਸ ਅਤੇ ਮੋਗਾ ਪ੍ਰਸ਼ਾਸਨ ਦਾ ਧਿਆਨ ਇਕ ਗੰਭੀਰ ਮਸਲੇ ਵੱਲ ਦਿਵਾਇਆ, ਜਿਸ 'ਚ ਮੋਗਾ ਕਾਰਪੋਰੇਸ਼ਨ ਦੇ ਠੇਕੇਦਾਰ ਬਹੁਤ ਹੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਬਲੱਡ ਡੋਨੇਸ਼ਨ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਰੂਰਲ ਐਨ.ਜੀ.ਓ. ਮੋਗਾ ਦੀ ਮੈਂਬਰ ਟੀਮ ਸ਼ਹੀਦ ਭਗਤ ਸਿੰਘ ਬਲੱਡ ਡੋਨੇਸ਼ਨ ਸੁਸਾਇਟੀ ਝੰਡੇਵਾਲਾ ਵਲੋਂ ਕਿਸਾਨ ਅੰਦੋਲਨ ਦੀ ਜਿੱਤ ਦੀ ਖ਼ੁਸ਼ੀ ਵਿਚ ਪੰਜਵਾਂ ਵਿਸ਼ਾਲ ਖ਼ੂਨਦਾਨ ਕੈਂਪ ਪਿੰਡ ਝੰਡੇਵਾਲਾ (ਮੋਗਾ) ਦੇ ਡੇਰਾ ਭੱਟੀਆਣਾ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਆਈਲਟਸ ਦੀ ਕੋਚਿੰਗ ਲਈ ਮੰਨੀ ਪ੍ਰਮੰਨੀ ਸੰਸਥਾ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਅੱਡਾ, ਲੁਧਿਆਣਾ ਜੀ.ਟੀ.ਰੋਡ ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਦੀ ਇਕ ਮੰਨੀ ਪ੍ਰਮੰਨੀ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਦੇ ਪਰਿਵਾਰ ਨੂੰ ਚੈੱਕ ਭੇਟ

ਕਿਸ਼ਨਪੁਰਾ ਕਲਾਂ, 13 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਆਗੂ ਜਨਰਲ ਸਕੱਤਰ ਗੁਰਮੀਤ ਸਿੰਘ, ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ, ਇਕਾਈ ਪ੍ਰਧਾਨ ਬਲਵੀਰ ਸਿੰਘ, ਖ਼ਜ਼ਾਨਚੀ ਸੰਤੋਖ ਸਿੰਘ ...

ਪੂਰੀ ਖ਼ਬਰ »

ਪ੍ਰਫੈਕਟ ਆਈਲੈਟਸ ਐਂਡ ਇਮੀਗ੍ਰੇਸ਼ਨ ਸੰਸਥਾ ਦੇ ਵਿਦਿਆਰਥੀ ਨੇ ਲਏ 6.5 ਬੈਂਡ

ਬਾਘਾ ਪੁਰਾਣਾ, 13 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਪ੍ਰਫੈਕਟ ਆਈਲੈਟਸ ਐਂਡ ਇਮੀਗ੍ਰੇਸ਼ਨ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਉਲੰਘਣਾ ਤਹਿਤ ਚੱਲ ਰਹੇ ਆਈਲਟਸ ਸੈਂਟਰ ਖਿਲਾਫ਼ ਮਾਮਲਾ ਦਰਜ

ਨੱਥੂਵਾਲਾ ਗਰਬੀ, 13 ਜਨਵਰੀ (ਸਾਧੂ ਰਾਮ ਲੰਗੇਆਣਾ) - ਚੋਣ ਜ਼ਾਬਤੇ ਤਹਿਤ ਚੱਲ ਰਹੀਆਂ ਕੋਵਿਡ ਪਾਬੰਦੀਆਂ ਦੀ ਉਲੰਘਣਾ ਕਰਨ 'ਤੇ ਮੋਗਾ ਜ਼ਿਲ੍ਹੇ ਦੇ ਪਿੰਡ ਲੰਡੇ ਵਿਖੇ ਚੱਲ ਰਹੇ ਮਿਕਟੋਰੀਅਮ ਆਈਲਟਸ ਸੈਂਟਰ ਦੇ ਮਾਲਕ 'ਤੇ ਪੁਲਿਸ ਵਲੋਂ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੇਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 13 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਦੀ ਰਿਟਾਇਰਡ ਰੈਵੇਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਵਰਕਿੰਗ ਕਮੇਟੀ ਮੈਂਬਰਾਂ ਦੀ ਮੀਟਿੰਗ ਮੋਗਾ ਵਿਖੇ ਦਰਸ਼ਨ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਰਕਿੰਗ ...

ਪੂਰੀ ਖ਼ਬਰ »

ਤਿਉਹਾਰ ਸਾਨੂੰ ਨਰੋਏ ਸਮਾਜ ਦੀ ਸਿਰਜਣਾ ਕਰਨ ਦੀ ਸਿੱਖਿਆ ਦਿੰਦੇ ਨੇ-ਜੱਜ ਅਸੀਸ ਠਠਾਈ

ਨਿਹਾਲ ਸਿੰਘ ਵਾਲਾ, 13 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਬਾਰ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਵਲੋਂ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਹੇਅਰ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ¢ ਸਮਾਗਮ 'ਚ ਮਾਣਯੋਗ ਅਦਾਲਤ ਨਿਹਾਲ ਸਿੰਘ ਵਾਲਾ ਦੇ ਜੱਜ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਨੇ ਸਰਕਾਰ ਦੇ ਝੂਠੇ ਲਾਰਿਆਂ ਦੀ ਫੂਕੀ ਲੋਹੜੀ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਮਜ਼ਦੂਰਾਂ ਨਾਲ ਕੀਤੇ ਝੂਠੇ ਵਾਅਦਿਆਂ ਦੇ ਖ਼ਿਲਾਫ਼ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਸਾਥੀਆਂ ਨੇ ਅੱਜ ਲੋਹੜੀ ਦੇ ਤਿਉਹਾਰ 'ਤੇ ਸੰਕੇਤਕ ਰੂਪ ਵਿਚ ਸਰਕਾਰ ...

ਪੂਰੀ ਖ਼ਬਰ »

ਡਾ. ਰਾਜਵਿੰਦਰ ਕੌਰ ਨੂੰ ਐਵਾਰਡ 2022 ਨਾਲ ਕੀਤਾ ਸਨਮਾਨਿਤ

ਧਰਮਕੋਟ, 13 ਜਨਵਰੀ (ਪਰਮਜੀਤ ਸਿੰਘ) - ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਦੀ ਪਿ੍ੰਸੀਪਲ ਮੈਡਮ ਡਾ. ਰਾਜਵਿੰਦਰ ਕੌਰ ਨੂੰ ਸੁਆਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਨੈਸ਼ਨਲ ਯੂਥ ਐਵਾਰਡ ਸਮਾਰੋਹ ਵਿਚ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਅੱਜ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਮਾਘੀ 'ਤੇ ਸਜਣਗੇ ਦੀਵਾਨ - ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 13 ਜਨਵਰੀ (ਕਿ੍ਸ਼ਨ ਸਿੰਗਲਾ) - ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਦਾ ਦਿਹਾੜਾ ਇਸ ਅਸਥਾਨ ਦੇ ਮੁੱਖ ...

ਪੂਰੀ ਖ਼ਬਰ »

ਗੁਰਬਖ਼ਸ਼ ਸਿੰਘ ਚੌਹਾਨ ਇੰਚਾਰਜ ਨਿਯੁਕਤ

ਫ਼ਰੀਦਕੋਟ, 13 ਜਨਵਰੀ (ਜਸਵੰਤ ਸਿੰਘ ਪੁਰਬਾ)-ਭੈਣ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼, ਸਾਬਕਾ ਮੈਂਬਰ ਰਾਜ ਸਭਾ, ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ, ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਪੰਜਾਬ ...

ਪੂਰੀ ਖ਼ਬਰ »

ਐੱਸ. ਡੀ. ਐੱਮ.-ਕਮ-ਰਿਟਰਨਿੰਗ ਅਫ਼ਸਰ ਵਲੋਂ ਚੋਣਾਂ ਸੰਬੰਧੀ ਸੈਕਟਰ ਅਫ਼ਸਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਵਰਨਜੀਤ ਕੌਰ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐੱਮ. ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਹੋਈ | ਮੀਟਿੰਗ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਪਾਲਣਾ ਸਬੰਧੀ ਕੀਤੀ ਮੀਟਿੰਗ

ਮੋਗਾ, 13 ਜਨਵਰੀ (ਅਸ਼ੋਕ ਬਾਂਸਲ)- ਸੰਦੀਪ ਸਿੰਘ ਗੋਂਦਾਰਾ ਸਕੱਤਰ ਮਾਰਕੀਟ ਕਮੇਟੀ ਮੋਗਾ ਵਲੋਂ ਸਮੂਹ ਸਟਾਫ਼ ਮਾਰਕੀਟ ਕਮੇਟੀ ਮੋਗਾ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਨਵੀਂ ਜਾਰੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੀ ਸੂਬਾਈ ਮੀਟਿੰਗ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਪ੍ਰਧਾਨ ਗੁਰਜੀਤ ਸਿੰਘ ਬਟਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਮੂਹ ਡੀਪੂਆਂ ...

ਪੂਰੀ ਖ਼ਬਰ »

ਜਥੇ. ਮਾਹਲਾ ਨੂੰ ਪਿੰਡ ਭਲੂਰ 'ਚੋਂ ਮਿਲਿਆ ਭਰਵਾਂ ਸਮਰਥਨ

ਨੱਥੂਵਾਲਾ ਗਰਬੀ, 13 ਜਨਵਰੀ (ਸਾਧੂ ਰਾਮ ਲੰਗੇਆਣਾ)-ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਾ ਭੱਟੀ ਤੇ ਸ਼ਿੰਦੁੂ ਭੱਟੀ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ ਦੇ ਸਾਬਕਾ ਸਰਪੰਚ ਜਸਵੰਤ ਕੌਰ ਭੱਟੀ ਦੇ ਪਤੀ ਕਾਂਗਰਸੀ ਆਗੂ ਗੁਰਾ ਸਿੰਘ ਭੱਟੀ ਅਤੇ ਯੂਥ ਕਾਂਗਰਸੀ ਆਗੂ ਸ਼ਿੰਦੁੂ ਭੱਟੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਉਮੀਦਵਾਰ ...

ਪੂਰੀ ਖ਼ਬਰ »

ਕਲੱਬ ਦਾ ਮੀਤ ਪ੍ਰਧਾਨ ਤੇ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕਿਸ਼ਨਪੁਰਾ ਕਲਾਂ, 13 ਜਨਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਅੱਜ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਉਸ ਵਕਤ ਹੋਰ ਬਲ ਮਿਲਿਆ, ਜਦ ਪਿਛਲੇ ਸਮੇਂ ਦੌਰਾਨ ਜਥੇਦਾਰ ਤੋਤਾ ਸਿੰਘ ਵਲੋਂ ਹਲਕਾ ਧਰਮਕੋਟ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਤੋਂ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਗੋਰਾ ਅਕਾਲੀ ਦਲ 'ਚ ਸ਼ਾਮਿਲ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ 14 ਫਰਵਰੀ 2022 ਨੂੰ ਹੋਣ ਜਾ ਰਹੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਚੋਣ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਟਕਸਾਲੀ ਕਾਂਗਰਸੀਆਂ ਦੀ ਹੋਈ ਵਿਸ਼ੇਸ਼ ਮੀਟਿੰਗ

ਬਾਘਾ ਪੁਰਾਣਾ, 13 ਜਨਵਰੀ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਹਲਕਾ ਬਾਘਾ ਪੁਰਾਣਾ ਦੇ ਟਕਸਾਲੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਗੁਰਜੰਟ ਸਿੰਘ ਦੇ ਗ੍ਰਹਿ ਵਿਖੇ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਸਮੇਤ ਕਈ ਆਗੂ ਅਕਾਲੀ ਦਲ 'ਚ ਸ਼ਾਮਿਲ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ) - ਹਲਕਾ ਧਰਮਕੋਟ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਚੰਗਾ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸਾਬਕਾ ਬਲਾਕ ਸੰਮਤੀ ...

ਪੂਰੀ ਖ਼ਬਰ »

ਚੰਨੂਵਾਲਾ ਦਾ ਮੌਜੂਦਾ ਕਾਂਗਰਸੀ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਬਾਘਾ ਪੁਰਾਣਾ, 13 ਜਨਵਰੀ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਹਲਕਾ ਬਾਘਾ ਪੁਰਾਣਾ ਤੋਂ ਉਮੀਦਵਾਰ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਹੱਕ ਵਿਚ ਪਿੰਡ ਚੰਨੂਵਾਲਾ ਦੇ ਵਰਕਰ ਗੁਰਪਾਲ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਸੇਵਕ ਸਿੰਘ ਸੈਦ ਮੁਹੰਮਦ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਕੋਟ ਈਸੇ ਖਾਂ, 13 ਜਨਵਰੀ (ਨਿਰਮਲ ਸਿੰਘ ਕਾਲੜਾ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਪਾਰਟੀਆਂ 'ਚ ਭੰਨ੍ਹ ਤੋੜ ਵੱਡੇ ਪੱਧਰ 'ਤੇ ਸ਼ੁਰੂ ਹੋ ਚੁੱਕੀ ਹੈ, ਇਸੇ ਤਰ੍ਹਾਂ ਅਕਾਲੀ ਦਲ ਕੋਟ ਈਸੇ ਖਾਂ ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ ਦੀਆਂ ...

ਪੂਰੀ ਖ਼ਬਰ »

ਉਮੀਦਵਾਰ ਜਥੇ. ਮਾਹਲਾ ਨੇ ਸਿਰੋਪਾਓ ਭੇਟ ਕਰ ਕੇ ਪਾਰਟੀ 'ਚ ਰਲਾਇਆ
ਚੰਨੂਵਾਲਾ ਦਾ ਮੌਜੂਦਾ ਕਾਂਗਰਸੀ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਬਾਘਾ ਪੁਰਾਣਾ, 13 ਜਨਵਰੀ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਹਲਕਾ ਬਾਘਾ ਪੁਰਾਣਾ ਤੋਂ ਉਮੀਦਵਾਰ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਹੱਕ ਵਿਚ ਪਿੰਡ ਚੰਨੂਵਾਲਾ ਦੇ ਵਰਕਰ ਗੁਰਪਾਲ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX