ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਸੰਗਰੂਰ

ਭਗਵੰਤ ਮਾਨ ਦਾ ਗੋਦ ਲਿਆ ਪਿੰਡ ਅਨੇਕਾਂ ਸਹੂਲਤਾਂ ਪੱਖੋਂ ਪਿਆ ਹੈ ਸੱਖਣਾ

ਧੂਰੀ, 13 ਜਨਵਰੀ (ਸੰਜੇ ਲਹਿਰੀ, ਦੀਪਕ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਭਗਵੰਤ ਮਾਨ ਦੇ ਚੋਣ ਲੜਨ ਦੇ ਚਰਚੇ ਅੱਜ-ਕੱਲ੍ਹ ਜ਼ੋਰਾਂ 'ਤੇ ਹਨ | ਇਸ ਦੇ ਨਾਲ ਹੀ ਲੋਕਾਂ ਵਿਚ ਇਸ ਗੱਲ ਦੀ ਚਰਚਾ ਵੀ ਹੈ ਕਿ ਜਿੱਤਣ ਤੋਂ ਬਾਅਦ ਭਗਵੰਤ ਮਾਨ ਅਕਸਰ ਆਮ ਆਦਮੀ ਤੋਂ ਖ਼ਾਸ ਆਦਮੀ ਹੋ ਜਾਂਦਾ ਹੈ ਅਤੇ ਆਪਣੇ ਵੋਟਰਾਂ ਨੂੰ ਦੁੱਖ-ਸੁੱਖ ਵਿਚ ਘੱਟ ਹੀ ਦਿਖਾਈ ਦਿੰਦਾ ਹੈ | ਇਸ ਦੀ ਤਾਜਾ ਮਿਸਾਲ ਇਸ ਗੱਲ ਤੋਂ ਵੀ ਮਿਲਦੀ ਹੈ ਕਿ ਧੂਰੀ-ਸੰਗਰੂਰ ਮੁੱਖ ਮਾਰਗ 'ਤੇ ਵਸੇ ਪਿੰਡ ਬੇਨੜਾ ਜਿਸ ਨੂੰ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸ਼੍ਰੀ ਭਗਵੰਤ ਮਾਨ ਨੇ ਕਰੀਬ ਛੇ ਸਾਲ ਪਹਿਲਾਂ ਗੋਦ ਲਿਆ ਸੀ ਅਤੇ ਉਸ ਵਕਤ ਪਾਰਟੀ ਦੇ ਬਹੁਮਤ ਵੋਟਰਾਂ ਵਾਲੇ ਇਸ ਪਿੰਡ ਦੇ ਲੋਕਾਂ ਨੂੰ ਇਹ ਆਸ ਬੱਝੀ ਸੀ ਕਿ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਜ਼ਿਲ੍ਹਾ ਸੰਗਰੂਰ ਦੇ ਇਸ ਪਿੰਡ ਨੂੰ ਗੋਦ ਲੈ ਕੇ ਇਸ ਦੀ ਕਾਇਆ ਕਲਪ ਕਰ ਦੇਵੇਗਾ, ਪ੍ਰੰਤੂ ਛੇ ਸਾਲ ਦਾ ਲੰਮਾ ਸਮਾਂ ਬੀਤਣ ਉਪਰੰਤ ਵੀ ਪਿੰਡ ਬੇਨੜਾ ਦੇ ਲੋਕ ਭਗਵੰਤ ਮਾਨ ਦੀ ਰਾਹ ਦੇਖ ਰਹੇ ਹਨ ਕਿ ਸ਼ਾਇਦ ਕਿਤੇ ਹਾਈਵੇ 'ਤੇ ਬਣੇ ਪਿੰਡ ਬੇਨੜਾ ਨੂੰ ਲੰਘਦੇ-ਵੜਦੇ ਭਗਵੰਤ ਮਾਨ ਝਾਤ ਮਾਰ ਜਾਵੇ | ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਲੋਂ ਕੋਈ ਵੱਡੀ ਗਰਾਂਟ ਇਸ ਪਿੰਡ ਨੂੰ ਨਸੀਬ ਨਹੀਂ ਹੋਈ, ਕੇਵਲ ਇੱਥੋਂ ਦੇ ਸੀਨੀਅਰ ਸੈਕੰਡਰੀ ਸਕੂਲ ਨੂੰ ਭਗਵੰਤ ਮਾਨ ਵੱਲੋਂ ਇੱਕ ਵਾਰ ਗਰਾਂਟ ਦਿੱਤੀ ਗਈ ਹੈ | ਅੱਜ ਜਦੋਂ 'ਅਜੀਤ' ਦੀ ਟੀਮ ਨੇ ਪਿੰਡ ਬੇਨੜਾ ਦੇ ਲੋਕਾਂ ਨਾਲ ਗੱਲਬਾਤ ਕਰ ਕੇ ਇਸ ਗੱਲ ਦੀ ਜਾਣਕਾਰੀ ਲੈਣੀ ਚਾਹੀ ਤਾਂ ਪਿੰਡ ਦੇ ਸਰਪੰਚ ਸ਼੍ਰੀ ਅਜੈਬ ਸਿੰਘ ਜਿਸ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ, ਨੇ ਦੱਸਿਆ ਕਿ ਉਸ ਨੂੰ ਸਰਪੰਚ ਬਣਿਆ ਤਿੰਨ ਸਾਲ ਹੋ ਗਏ ਹਨ ਅਤੇ ਇਹਨਾਂ ਤਿੰਨ ਸਾਲਾਂ ਵਿਚ ਭਗਵੰਤ ਮਾਨ ਨੇ ਪਿੰਡ ਨੂੰ ਕੋਈ ਗਰਾਂਟ ਨਹੀਂ ਦਿੱਤੀ | ਪਿੰਡ ਬੇਨੜਾ ਦੇ ਪੰਚਾਇਤ ਸਕੱਤਰ ਨੇ ਵੀ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਸ਼੍ਰੀ ਭਗਵੰਤ ਮਾਨ ਨੇ ਗੋਦ ਲਏ ਹੋਏ ਪਿੰਡ ਬੇਨੜਾ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਗਰਾਂਟ ਨੂੰ ਛੱਡ ਕੇ ਕੋਈ ਵਿਸ਼ੇਸ਼ ਗਰਾਂਟ ਨਹੀਂ ਦਿੱਤੀ | ਪੰਚਾਇਤ ਮੈਂਬਰ ਸ਼੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਭਗਵੰਤ ਮਾਨ ਨੇ ਪਿੰਡ ਬੇਨੜਾ ਨੂੰ ਗੋਦ ਤਾਂ ਜ਼ਰੂਰ ਲਿਆ ਸੀ, ਪ੍ਰੰਤੂ ਪਿੰਡ ਅਤੇ ਪਿੰਡ ਵਾਸੀਆਂ ਦੀ ਸਾਰ ਬਿਲਕੁਲ ਵੀ ਨਹੀਂ ਲਈ | ਇਸੇ ਲੜੀ ਵਿਚ ਪਿੰਡ ਦੇ ਦਰਵਾਜੇ ਵਿਚ ਬੈਠੇ ਕਿਸਾਨਾਂ ਵਿਚ ਸ਼ਾਮਿਲ ਕਾਮਰੇਡ ਤੇਜਾ ਸਿੰਘ (ਸਾਬਕਾ ਪੰਚ) ਨੇ ਆਪਣੇ ਆਪ ਨੂੰ 30 ਸਾਲ ਪਿੰਡ ਦਾ ਪੰਚ ਰਹਿਣ ਦਾ ਦਾਅਵਾ ਕਰਦਿਆਂ ਦੱਸਿਆ ਕਿ ਭਗਵੰਤ ਮਾਨ ਵੱਲੋਂ ਪਿੰਡ ਦੀ ਨੁਹਾਰ ਬਦਲਣ ਲਈ ਕੋਸ਼ਿਸ਼ ਕੀਤੀ ਗਈ ਸੀ, ਪ੍ਰੰਤੂ ਕੇਂਦਰ ਵਿਚ ਵਿਰੋਧੀ ਧਿਰ ਦੀ ਸਰਕਾਰ ਹੋਣ ਕਰ ਕੇ ਭਗਵੰਤ ਮਾਨ ਦੀਆਂ ਆਸਾਂ ਅਧੂਰੀਆਂ ਹੀ ਰਹਿ ਗਈਆਂ | ਇਸੇ ਢਾਣੀ ਵਿਚ ਬੈਠੇ ਕੁੱਝ ਹੋਰ ਲੋਕਾਂ ਨੇ ਕਿਹਾ ਕਿ ਚਲੋ, ਪਿੰਡ ਲਈ ਗਰਾਂਟਾਂ ਨਾ ਦੇਣਾ ਤਾਂ ਭਗਵੰਤ ਮਾਨ ਦੀ ਮਜਬੂਰੀ ਹੋ ਸਕਦੀ ਹੈ, ਪ੍ਰੰਤੂ ਭਗਵੰਤ ਮਾਨ ਨੇ ਪਿੰਡ ਬੇਨੜਾ ਵਿਚ ਗੇੜਾ ਹੀ ਨਹੀਂ ਮਾਰਿਆ ਜਦੋਂਕਿ ਪਿੰਡ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣ 'ਤੇ ਕਿਸੇ ਪ੍ਰਕਾਰ ਦੀ ਬੰਦਿਸ਼ ਨਹੀਂ ਹੈ ਅਤੇ ਭਗਵੰਤ ਮਾਨ ਦੀ ਸੰਗਰੂਰ ਵਿਖੇ ਬਣੀ ਰਿਹਾਇਸ਼ ਵੀ ਕੇਵਲ 10 ਕਿੱਲੋਮੀਟਰ ਦੀ ਦੂਰੀ 'ਤੇ ਹੈ | ਪਿੰਡ ਬੇਨੜਾ ਦੇ ਕਈ ਨੌਜਵਾਨਾਂ ਨੇ ਆਪਣਾ ਨਾਮ ਨਾ ਦੱਸਣ ਦੀ ਸ਼ਰਤ 'ਤੇ ਦੱਸਿਆ ਕਿ ਪਿੰਡ ਬੇਨੜਾ ਨੂੰ ਗੋਦ ਲੈਣ ਉਪਰੰਤ ਭਗਵੰਤ ਮਾਨ ਨੇ ਮੁੜ ਪਿੰਡ ਬੇਨੜਾ ਦਾ ਹਾਲ-ਚਾਲ ਪੁੱਛਣਾ ਵੀ ਜ਼ਰੂਰੀ ਨਹੀਂ ਸਮਝਿਆ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਭਗਵੰਤ ਮਾਨ ਕੇਵਲ ਗੱਡੀ ਵਿਚ ਸਵਾਰ ਹੋ ਕੇ ਹੀ ਪਿੰਡ ਬੇਨੜਾ ਦਾ ਚੱਕਰ ਲਗਾ ਕੇ ਗਏ ਸਨ | ਇਹ ਵੀ ਪਤਾ ਲੱਗਾ ਹੈ ਕਿ ਪਿੰਡ ਬੇਨੜਾ ਵਿਚ ਆਮ ਆਦਮੀ ਪਾਰਟੀ ਦਾ ਅੱਜ ਵੀ ਜ਼ਿਆਦਾ ਜੋਰ ਹੈ, ਪ੍ਰੰਤੂ 2014 ਦੇ ਮੁਕਾਬਲੇ 2019 ਵਿਚ ਇਸ ਪਿੰਡ ਵਿਚੋਂ ਭਗਵੰਤ ਮਾਨ ਨੂੰ ਘੱਟ ਵੋਟਾਂ ਮਿਲੀਆਂ ਸਨ | ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਦੇ ਆਗੂ ਪਰਮਿੰਦਰ ਸਿੰਘ ਪੰਨੂ ਕਾਤਰੋਂ ਅਤੇ ਸਤਿੰਦਰ ਸਿੰਘ ਚੱਠਾ ਨੇ ਭਗਵੰਤ ਮਾਨ ਦਾ ਪੱਖ ਪੂਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਿੰਡ ਗੋਦ ਲੈਣ ਵਾਲੀ ਚਲਾਈ ਗਈ ਸਕੀਮ ਅਧੀਨ ਕੇਂਦਰ ਸਰਕਾਰ ਨੇ ਗੋਦ ਲਏ ਪਿੰਡਾਂ ਲਈ ਕੋਈ ਵਿਸ਼ੇਸ਼ ਗਰਾਂਟ ਜਾਰੀ ਨਹੀਂ ਕੀਤੀ, ਜਿਸ ਕਾਰਨ ਇਸ ਪਿੰਡ ਨੂੰ ਗੋਦ ਸਕੀਮ ਤਹਿਤ ਕੋਈ ਗਰਾਂਟ ਨਹੀਂ ਦਿੱਤੀ ਜਾ ਸਕੀ, ਪ੍ਰੰਤੂ ਭਗਵੰਤ ਮਾਨ ਨੇ ਆਪਣੇ ਐਮ.ਪੀ. ਕੋਟੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕਮਰਿਆਂ ਲਈ 11 ਲੱਖ ਰੁਪਏ ਦੀ ਗਰਾਂਟ ਦਿੱਤੀ ਸੀ, ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪਿੰਡ ਬੇਨੜਾ ਵਿਖੇ ਬੈਂਚ ਵੀ ਭੇਜੇ ਗਏ ਸਨ ਅਤੇ ਸਰਕਾਰੀ ਸਕੂਲ ਨੂੰ ਪੀਣ ਵਾਲੇ ਪਾਣੀ ਦਾ ਕੂਲਰ ਵੀ ਦਿੱਤਾ ਗਿਆ ਹੈ |

ਅਧਿਆਪਕਾਂ ਨੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਲੋਹੜੀ

ਸੰਗਰੂਰ, 13 ਜਨਵਰੀ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਮੁਲਾਜ਼ਮ ਅਤੇ ਅਧਿਆਪਕ ਮੰਗਾਂ ਪ੍ਰਤੀ ਧੋਖੇ ਅਤੇ ਧਰੋਹ ਦਾ ਰਵੱਈਆ ਅਪਨਾਉਣ ਵਿਰੁੱਧ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਲੋਹੜੀ ਫੂਕਣ ਦੇ ...

ਪੂਰੀ ਖ਼ਬਰ »

15 ਬੱਚੀਆਂ ਦੀ ਲੋਹੜੀ ਮਨਾਈ

ਅਹਿਮਦਗੜ੍ਹ, 13 ਜਨਵਰੀ (ਸੁਖਸਾਗਰ ਸਿੰਘ ਸੋਢੀ)-ਸਥਾਨਕ ਇਲਾਕੇ ਦੀ ਨਾਮਵਰ ਸਮਾਜਸੇਵੀ 'ਮਾਨਵ ਸੇਵਾ ਵੈੱਲਫੇਅਰ ਸੁਸਾਇਟੀ' ਵਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਤੀਜਾ ਸਾਲਾਨਾ ਸਮਾਗਮ ਭਗਤ ਰਵਿਦਾਸ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਜਿਸ ਵਿਚ ਸ਼ਹਿਰ ਦੀਆਂ ਨਵ-ਜੰਮੀਆਂ ...

ਪੂਰੀ ਖ਼ਬਰ »

ਲੜਕੀਆਂ ਦੇ ਸਮੂਹਿਕ ਵਿਆਹ 13 ਮਾਰਚ ਨੂੰ

ਧੂਰੀ, 13 ਜਨਵਰੀ (ਸੰਜੇ ਲਹਿਰੀ, ਦੀਪਕ) - ਪ੍ਰਸਿੱਧ ਸਮਾਜਸੇਵੀ ਸੰਸਥਾ ਸ਼ਿਵ ਭੋਲਾ ਸੇਵਾ ਸੰਮਤੀ ਰਣੀਕੇ ਧੂਰੀ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 13 ਮਾਰਚ 2022 ਦਿਨ ਐਤਵਾਰ ਨੂੰ ਮੰਗਲਾ ਆਸ਼ਰਮ ਧੂਰੀ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਸੰਸਥਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਵੱਖ-ਵੱਖ ਥਾੲੀਂਾ ਲੋਹੜੀ ਦਾ ਤਿਉਹਾਰ ਮਨਾਇਆ

ਜ਼ਿਲ੍ਹਾ ਬਾਰ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ ਸੰਗਰੂਰ, 13 ਜਨਵਰੀ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਨੇ ਬਾਰ ਦੇ ਪ੍ਰਧਾਨ ਵਿਨੀਤ ਦੁੱਗਲ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਅਤੇ ਸਭ ਨੂੰ ਲੋਹੜੀ ਦੀ ਵਧਾਈ ਦਿੱਤੀ | ਇਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ 2 ਗਿ੍ਫ਼ਤਾਰ

ਸ਼ੇਰਪੁਰ, 13 ਜਨਵਰੀ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਅਤੇ ਇੱਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁੱਖੀ ਮੇਜਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ (ਦਿਹਾਤੀ) ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਇਸਤਰੀ ਵਿੰਗ (ਦਿਹਾਤੀ) ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਬਹਾਦਰਪੁਰ ਨੇ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਹਰਪ੍ਰੀਤ ਕੌਰ ਢੀਂਡਸਾ ਨੂੰ ਮੂਣਕ ਦਿਹਾਤੀ ਅਤੇ ਸੀਮਾ ਕੌਰ ਖੰਡੇਬਾਦ ...

ਪੂਰੀ ਖ਼ਬਰ »

ਸ਼ਲਾਘਾਯੋਗ ਸੇਵਾਵਾਂ ਲਈ ਸ੍ਰੀ ਲਾਲ ਚੰਦ ਸੈਣੀ ਤੇ ਸ੍ਰੀ ਓ.ਪੀ. ਖਿੱਪਲ ਸਨਮਾਨਿਤ

ਸੰਗਰੂਰ, 13 ਜਨਵਰੀ (ਦਮਨਜੀਤ ਸਿੰਘ) - ਸਥਾਨਕ ਪਟਿਆਲਾ ਰੋਡ ਵਿਖੇ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਸਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ

ਅਮਰਗੜ੍ਹ, 13 ਜਨਵਰੀ (ਜਤਿੰਦਰ ਮੰਨਵੀ) - ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਜਲਦ ਅਹਿਮ ਪ੍ਰੋਗਰਾਮ ਉਲੀਕਣ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਅੰਦਰੋਂ ਵਧ ਰਹੀ ਨਸ਼ੇ ਦੀ ਪ੍ਰਵਿਰਤੀ, ਪਤਿਤਪੁਣੇ ਅਤੇ ਸਮਾਜਿਕ ਬੁਰਾਈਆਂ ਚੋਂ ਕੱਢ ਕੇ ਸਿੱਖ ਫ਼ਲਸਫ਼ੇ ...

ਪੂਰੀ ਖ਼ਬਰ »

80 ਪੇਟੀਆਂ ਹਰਿਆਣਾ ਸ਼ਰਾਬ ਤੇ 24 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ

ਮਲੇਰਕੋਟਲਾ, 13 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵਲੋਂ ਪੰਜਾਬ ਵਿੱਚ ਈ.ਐਨ.ਏ ਅਤੇ ਨਾਜਾਇਜ਼ ਸ਼ਰਾਬ ਦੀ ...

ਪੂਰੀ ਖ਼ਬਰ »

ਮੁਸਲਿਮ ਫ੍ਰੈਂਡਜ਼ ਕਲੱਬ ਨੇ ਮਰੀਜ਼ਾਂ ਲਈ ਲੋੜੀਂਦਾ ਸਾਮਾਨ ਸੌਂਪਿਆ

ਮਾਲੇਰਕੋਟਲਾ, 13 ਜਨਵਰੀ (ਪਾਰਸ ਜੈਨ) - ਸਮਾਜ ਸੇਵੀ ਸੰਸਥਾ ਵਲੋਂ ਕੋਰੋਨਾ ਨੂੰ ਮੁੱਖ ਰੱਖਦੇ ਹੋਏ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕਰਨ ਦੇ ਮੰਤਵ ਨਾਲ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਪਹੁੰਚ ਕੇ ਐਸ.ਐਮ.ਓ. ਡਾ. ਮੁਹੰਮਦ ਅਖ਼ਤਰ ਨੂੰ ਮਰੀਜ਼ਾਂ ਲਈ ਪੇਸਟ ...

ਪੂਰੀ ਖ਼ਬਰ »

ਦਿੜ੍ਹਬਾ ਹਲਕੇ ਵਿਚ ਹੋਵੇਗਾ ਪੰਜਕੋਨਾ ਮੁਕਾਬਲਾ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਲ-ਨਾਲ ਪਾਰਟੀ ਦੇ ਸੀਨੀਅਰ ਆਗੂ ਵਜੋਂ ਜਿੱਥੇ ਆਪਣੀ ਸਾਖ ਪਾਰਟੀ ਵਿਚ ...

ਪੂਰੀ ਖ਼ਬਰ »

ਜਥੇਦਾਰ ਚੰਦੂਰਾਈਆਂ ਨੇ ਆਜ਼ਾਦ ਚੋਣ ਲੜਨ ਦੀਆਂ 'ਚਰਚਾਵਾਂ' ਨੂੰ ਨਕਾਰਿਆ

ਕੁੱਪ ਕਲਾਂ, 13 ਜਨਵਰੀ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਢੀਂਡਸਾ ਪਰਿਵਾਰ ਦੇ ਵਿਸ਼ਵਾਸਪਾਤਰਾਂ ਵਿਚੋਂ ਇੱਕ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ...

ਪੂਰੀ ਖ਼ਬਰ »

ਖੰਨਾ ਦੇ ਸੰਗਰੂਰ ਆਉਣ ਦੀ ਚਰਚਾ ਦੇ ਚਲਦਿਆਂ ਟਕਸਾਲੀ ਭਾਜਪਾ ਆਗੂਆਂ ਦੇ ਚਿਹਰੇ ਮੁਰਝਾਏ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਭਾਵੀ ਉਮੀਦਵਾਰ ਸ੍ਰੀ ਅਰਵਿੰਦ ਖੰਨਾ 15 ਜਨਵਰੀ ਨੰੂ ਸੰਗਰੂਰ ਆ ਰਹੇ ਹਨ | ਇਸ ਦੀ ਪੁਸ਼ਟੀ ਕਰਦਿਆਂ ਸ੍ਰੀ ਅਰਵਿੰਦ ਖੰਨਾ ਦੇ ਨਿੱਜੀ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਧੂਰੀ ਹਲਕੇ 'ਚ ਭਗਵੰਤ ਮਾਨ ਦੇ ਡਟਵੇਂ ਵਿਰੋਧ ਲਈ ਪੰਚਾਇਤ ਨੇ ਕੱਸੀ ਕਮਰ

ਧੂਰੀ, 13 ਜਨਵਰੀ (ਸੁਖਵੰਤ ਸਿੰਘ ਭੁੱਲਰ)-ਹਲਕਾ ਧੂਰੀ ਦੇ ਕਰੀਬੀ ਪਿੰਡ ਮੀਰਹੇੜੀ ਦੀ ਗਰਾਮ ਪੰਚਾਇਤ ਨਾਲ ਸਬੰਧਿਤ ਮੈਂਬਰਾਂ ਨੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ 'ਤੇ ਰੋਸ ਪ੍ਰਗਟ ਕਰਦੇ ਕਿਹਾ ਕਿ ਪਿਛਲੀ ਪੰਚਾਇਤੀ ਚੋਣਾਂ ਸਮੇਂ ਭਗਵੰਤ ਮਾਨ ਵਲੋਂ ਪਿੰਡ ਦੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ ਦਰਕਿਨਾਰ, ਧੜੱਲੇ ਨਾਲ ਜਾਰੀ ਪੋਸਟਰ ਜੰਗ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ) - ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਦਰ ਕਿਨਾਰ ਕਰਦਿਆਂ ਹਲਕੇ ਅੰਦਰ ਪੋਸਟਰ ਜੰਗ ਜਾਰੀ ਹੈ, ਬੇਸ਼ੱਕ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਛੋਟੀਆਂ ਵੱਡੀਆਂ ਰੈਲੀਆਂ ਨੂੰ ਰੱਦ ਕਰਨ ਦੇ ਮੰਤਵ ਵਜੋਂ ਚੋਣ ਕਮਿਸ਼ਨ ਵਲੋਂ 5 ...

ਪੂਰੀ ਖ਼ਬਰ »

ਤੇਜਾ ਸਿੰਘ ਛੰਨਾ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਸੰਗਰੂਰ, 13 ਜਨਵਰੀ (ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਅਤੇ ਇਮਾਨਦਾਰ ਵਰਕਰ ਤੇਜਾ ਸਿੰਘ ਰਸਾਲਦਾਰ ਛੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਰੇਤਗੜ੍ਹ ਦੇ 60 ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਭਵਾਨੀਗੜ੍ਹ, 13 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਰੇਤਗੜ੍ਹ ਵਿਖੇ ਆਪ ਦੇ ਹਲਕਾ ਸੰਗਰੂਰ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿਚ ਕਰੀਬ ਸੱਠ ਨੌਜਵਾਨਾਂ ਨੇ ਆਪਣੇ ਪਰਿਵਾਰਾਂ ਸਮੇਤ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦਾ ਉਮੀਦਵਾਰ ਗੁਰਮੀਤ ਸਿੰਘ ਕਪਿਆਲ ਨੂੰ ਬਣਾਉਣ ਲਈ ਕਿਸਾਨਾਂ ਭਰੀ ਹਾਮੀ

ਭਵਾਨੀਗੜ੍ਹ, 13 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਬਣਾਏ ਸੰਯੁਕਤ ਸਮਾਜ ਮੋਰਚੇ ਅਧੀਨ ਵਿਧਾਨ ਸਭਾ ਚੋਣਾਂ ਲੜਨ ਦੇ ਕੀਤੇ ਐਲਾਨ 'ਤੇ ਕਿਸਾਨ ਜਥੇਬੰਦੀ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ, ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਸੰਯੁਕਤ ਸਮਾਜ ਮੋਰਚਾ ਨਾਲ ਰਲ ਕੇ ਚੋਣਾਂ ਲੜਨ ਦਾ ਐਲਾਨ

ਸੰਗਰੂਰ, 13 ਜਨਵਰੀ (ਧੀਰਜ ਪਸ਼ੋਰੀਆ) - ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਵਲੋਂ ਮਜ਼ਦੂਰਾਂ ਦੀ ਆਵਾਜ਼ ਨੂੰ ਵਿਧਾਨ ਸਭਾ ਵਿਚ ਪਹੰੁਚਾਉਣ ਲਈ ਸੰਯੁਕਤ ਸਮਾਜ ਮੋਰਚਾ ਨਾਲ ਮਿਲ ਕੇ ਚੋਣਾਂ ਲੜੀਆਂ ਜਾਣਗੀਆਂ | ਮਜ਼ਦੂਰ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਮਜ਼ਦੂਰ ...

ਪੂਰੀ ਖ਼ਬਰ »

ਗੱਜਣ ਮਾਜਰਾ ਵਲੋਂ ਭੰਡੀ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਪ੍ਰਕਿਰਿਆ ਸ਼ੁਰੂ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ) - ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਵਲੋਂ ਪਾਰਟੀ ਅਤੇ ਉਨ੍ਹਾਂ ਵਿਰੁੱਧ ਭੰਡੀ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਮਾਣਹਾਨੀ ਦਾ ਨੋਟਿਸ ਭੇਜਦਿਆਂ 100 ਕਰੋੜ ਰੁਪਏ ਦੇ ...

ਪੂਰੀ ਖ਼ਬਰ »

ਬੀਬੀ ਮਾਨ ਨੇ ਦੁਕਾਨਾਂ 'ਤੇ ਜਾ ਕੇ ਵੋਟਾਂ ਮੰਗੀਆਂ

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ (ਭੁੱਲਰ, ਧਾਲੀਵਾਲ) - ਵਿਧਾਨ ਸਭਾ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਪਤਨੀ ਬੀਬੀ ਸਨਮਿੰਦਰ ਕੌਰ ਮਾਨ ਨੇ ਸਥਾਨਕ ਸ਼ਹਿਰ 'ਚ ਦੁਕਾਨ ਤੋਂ ਦੁਕਾਨ ਜਾ ਕੇ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ (ਰੁਪਿੰਦਰ ਸਿੰਘ ਸੱਗੂ) - ਸਟੇਟ ਫੈਮਿਲੀ ਜ਼ੋਨ ਦੇ ਪ੍ਰਧਾਨ ਖੁਸ਼ਵਿੰਦਰ ਗਰਗ ਅਤੇ ਚੇਅਰਮੈਨ ਗੋਪਾਲ ਗੋਇਲ ਦੀ ਅਗਵਾਈ ਦੇ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਹਰ ਸਾਲ ਦੀ ਤਰ੍ਹਾਂ ਕਲੱਬ ਦੇ ਮੈਂਬਰਾਂ ਨੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਸਕੂਟਰੀ ਸਵਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਲਹਿਰਾਗਾਗਾ, 13 ਜਨਵਰੀ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰ ਦੇ ਆਧਾਰ 'ਤੇ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਜਾਣਕਾਰੀ ...

ਪੂਰੀ ਖ਼ਬਰ »

ਸਕੂਲ ਵੈਨ ਮਾਲਕਾਂ ਨੇ 50 ਫ਼ੀਸਦੀ ਵਿਦਿਆਰਥੀਆਂ ਨਾਲ ਸਕੂਲ ਖੋਲ੍ਹਣ ਦੀ ਕੀਤੀ ਮੰਗ

ਲਹਿਰਾਗਾਗਾ, 13 ਜਨਵਰੀ (ਅਸ਼ੋਕ ਗਰਗ) - ਸ਼ਹੀਦ ਊਧਮ ਸਿੰਘ ਸਕੂਲ ਵੈਨ ਐਸੋਸੀਏਸ਼ਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਗਾਗਾ ਵਿਖੇ ਹੋਈ ਜਿਸ ਵਿਚ ਲਹਿਰਾਗਾਗਾ, ਮੂਣਕ, ਚੀਮਾ, ਬਰੇਟਾ, ਬੁਢਲਾਡਾ ਅਤੇ ਬੋਹਾ ਦੀਆਂ ਸਕੂਲ ਵੈਨ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਆਹੁਦੇਦਾਰੀਆਂ ਦੇ ਭੁਖਿਆਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ-ਜਥੇਦਾਰ ਹਰੀਨੰਦ ਛਾਜਲਾ

ਛਾਜਲੀ, 13 ਜਨਵਰੀ (ਕੁਲਵਿੰਦਰ ਸਿੰਘ ਰਿੰਕਾ) - ਅੱਜ ਪਿੰਡ ਛਾਜਲੀ ਵਿਖੇ ਪੱਤਰਕਾਰਾਂ ਨੂੰ ਬਿਆਨ ਜਾਰੀ ਕਰਦਿਆਂ ਸੀਨੀਅਰ ਆਗੂ ਜਥੇਦਾਰ ਹਰੀਨੰਦ ਸਿੰਘ ਛਾਜਲਾ ਨੇ ਕਿਹਾ ਕਿ ਅਕਾਲੀ ਦਲ ਸੰਯੁਕਤ-ਭਾਜਪਾ ਗਠਜੋੜ ਢੀਂਡਸਾ ਵਲੋਂ ਬਣਾਈ ਪੰਜਾਬ ਦੀ ਪਹਿਰੇਦਾਰ ਅਤੇ ਅਸੂਲਾਂ ...

ਪੂਰੀ ਖ਼ਬਰ »

ਗਰਗ ਨੇ ਆਪਣਾ ਅਹੁਦਾ ਸੰਭਾਲਿਆ

ਲਹਿਰਾਗਾਗਾ, 13 ਜਨਵਰੀ (ਅਸ਼ੋਕ ਗਰਗ) - ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਲਹਿਰਾਗਾਗਾ ਵਿਖੇ ਸ਼੍ਰੀ ਗੁਰਦਾਸ ਚੰਦ ਗਰਗ ਨੇ ਬਤੌਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਸ਼ਰਨਜੀਤ ਸਿੰਘ ਚਹਿਲ, ਮੰਡਲ ...

ਪੂਰੀ ਖ਼ਬਰ »

ਕਰੀਬ 8 ਮਹੀਨੇ ਦਾ ਬੱਚਾ ਲਾਵਾਰਸ ਹਾਲਤ 'ਚ ਬਰਾਮਦ

ਮਲੇਰਕੋਟਲਾ, 13 ਜਨਵਰੀ (ਹਨੀਫ਼ ਥਿੰਦ) - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਲੇਰਕੋਟਲਾ ਨਵਨੀਤ ਕੌਰ ਤੂਰ ਨੇ ਦੱਸਿਆ ਕਿ ਪਿੰਡ ਰਾਮਪੁਰ ਭਿੰਡਰਾਂ ਤਹਿਸੀਲ ਅਮਰਗੜ੍ਹ, ਜ਼ਿਲ੍ਹਾ ਮਲੇਰਕੋਟਲਾ ਦੇ ਬੱਸ ਸਟੈਂਡ ਤੋਂ ਲਾਵਾਰਸ ਹਾਲਤ ਵਿਚ ਲਗਭਗ ਅੱਠ ਮਹੀਨੇ ਦਾ ਬੱਚਾ ...

ਪੂਰੀ ਖ਼ਬਰ »

ਬਖੋਰਾ ਕਲਾਂ ਸਕੂਲ ਵਿਚ ਫੂਕੀ ਸਰਕਾਰ ਦੇ ਝੂਠੇ ਲਾਰਿਆਂ ਦੀ ਲੋਹੜੀ

ਲਹਿਰਾਗਾਗਾ, 13 ਜਨਵਰੀ (ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਖੋਰਾ ਕਲਾਂ ਵਿਖੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਲੋਹੜੀ ਫੂਕੀ ਗਈ | ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਲਗਾਤਾਰ ਪੰਜ ਸਾਲ ...

ਪੂਰੀ ਖ਼ਬਰ »

ਮਜ਼ਦੂਰ ਭਾਈਚਾਰੇ ਦੇ ਇਕੱਠ ਵਿਚ ਜਸਵੀਰ ਕੌਰ ਨੂੰ ਬਣਾਇਆ ਪ੍ਰਧਾਨ ਤੇ ਰਾਮ ਸਿੰਘ ਨੂੰ ਸਕੱਤਰ

ਲਹਿਰਾਗਾਗਾ, 13 ਜਨਵਰੀ (ਪ੍ਰਵੀਨ ਖੋਖਰ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਖੁਰਦ ਵਿਚ ਮਜ਼ਦੂਰ ਭਾਈਚਾਰੇ ਦਾ ਇੱਕ ਭਰਵਾਂ ਇਕੱਠ ਕੀਤਾ ਗਿਆ ਜਿਸ ਨੰੂ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ) - ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਖੇੜੀ ਸੋਢੀਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਰਾਜਸਥਾਨ ਵਾਂਗ ਇਲੈਕਟ੍ਰੋਹੋਮਿਓਪੈਥੀ ਨੂੰ ਮਾਨਤਾ ਦੇਵੇ-ਡਾ. ਵਾਲੀਆ

ਅਹਿਮਦਗੜ੍ਹ, 13 ਜਨਵਰੀ (ਰਣਧੀਰ ਸਿੰਘ ਮਹੋਲੀ) - ਇਲੈਕਟ੍ਰੋਪੈਥਿਕ ਮੈਡੀਕਲ ਐਸੋਸੀਏਸ਼ਨ ਵਲੋਂ ਇਲੈਕਟ੍ਰੋਹੋਮਿਓਪੈਥੀ ਦੇ ਜਨਮਦਾਤਾ ਡਾ. ਕਾਂਊਟ ਸੀਜਰ ਮੈਟੀ ਦੇ 213ਵਾਂ ਜਨਮ ਦਿਹਾੜਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਪਰਮਿੰਦਰ ਵਾਲੀਆ ਦੀ ਅਗਵਾਈ ਵਿਚ ਮਨਾਇਆ ...

ਪੂਰੀ ਖ਼ਬਰ »

ਰੈਣ ਸੂਬਾਈ ਕੀਰਤਨ ਦਰਬਾਰ 31 ਨੂੰ ਪਿੰਡਾਂ 'ਚ ਗੁਰਮਤਿ ਸਮਾਗਮ ਕੱਲ੍ਹ

ਮਸਤੂਆਣਾ ਸਾਹਿਬ, 13 ਜਨਵਰੀ (ਦਮਦਮੀ) - ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 95ਵੀਂ ਬਰਸੀ ਨੂੰ ਸਮਰਪਿਤ 30 ਜਨਵਰੀ ਤੋਂ 1 ਫਰਵਰੀ ਤੱਕ ਹੋਣ ਵਾਲੇ ਗੁਰਮਤਿ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਮੂਹ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਦੋਸਾਂ 'ਚੋਂ ਔਰਤ ਬਰੀ

ਸੰਗਰੂਰ, 13 ਜਨਵਰੀ (ਧੀਰਜ ਪਸੌਰੀਆ) - ਜੱਜ ਅਜੀਤਪਾਲ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੰਦੀਪ ਹਰੇੜੀ ਅਤੇ ਮੁਹੰਮਦ ਉਮਰ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਇੱਕ ਔਰਤ ਨੰੂ ਸੜਕ ਹਾਦਸੇ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ ...

ਪੂਰੀ ਖ਼ਬਰ »

ਗੀਤਕਾਰ ਬਿੱਕਰ ਮਹਿਰਾਜ ਸਨਮਾਨਿਤ

ਚੀਮਾ ਮੰਡੀ, 13 ਜਨਵਰੀ (ਦਲਜੀਤ ਸਿੰਘ ਮੱਕੜ) - ਪੰਜਾਬੀ ਗੀਤਕਾਰੀ ਵਿਚ ਅਨੇਕਾਂ ਸੁਪਰਹਿੱਟ ਗੀਤਾਂ ਦੇ ਰਚੇਤਾ ਬਿੱਕਰ ਮਹਿਰਾਜ ਦਾ ਕਸਬੇ ਦੇ ਪ੍ਰਸਿੱਧ ਸੰਤ ਅਤਰ ਸਿੰਘ ਕੁਸ਼ਤੀ ਅਖਾੜਾ ਵਿਚ ਅਖਾੜਾ ਪ੍ਰਬੰਧਕ ਜਗਤਾਰ ਸਿੰਘ ਗੋਲੂ ਅੰਤਰਰਾਸ਼ਟਰੀ ਪਹਿਲਵਾਨ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX