ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਮਾਨਸਾ

ਮਾਨਸਾ ਜ਼ਿਲ੍ਹੇ 'ਚ ਲੋਹੜੀ ਦਾ ਤਿਉਹਾਰ ਖ਼ੁਸ਼ੀਆਂ ਤੇ ਚਾਵਾਂ ਨਾਲ ਮਨਾਇਆ ਗਿਆ

ਮਾਨਸਾ, 13 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲੇ੍ਹ ਵਿਚ ਲੋਹੜੀ ਦਾ ਤਿਉਹਾਰ ਖ਼ੁਸ਼ੀਆਂ ਤੇ ਚਾਵਾਂ ਨਾਲ ਮਨਾਇਆ ਗਿਆ | ਕੜਾਕੇ ਦੀ ਠੰਢ ਦੇ ਬਾਵਜੂਦ ਦੇਰ ਸ਼ਾਮ ਲੋਕਾਂ ਨੇ ਪਿੰਡਾਂ/ਸ਼ਹਿਰਾਂ 'ਚ ਭਾਈਚਾਰਕ ਸਾਂਝ ਵੀ ਵਿਖਾਈ | ਕੋਰੋਨਾ ਦੇ ਪ੍ਰਕੋਪ ਦੇ ਚੱਲਦਿਆਂ ਐਤਕੀਂ ਸਰਕਾਰੀ ਤੇ ਨਿੱਜੀ ਸਕੂਲਾਂ/ਕਾਲਜਾਂ 'ਚ ਵਿਦਿਆਰਥੀਆਂ ਦੀ ਆਮਦ ਨਾ ਹੋਣ ਕਰਕੇ ਇਹ ਤਿਉਹਾਰ ਨਹੀਂ ਮਨਾਇਆ ਗਿਆ | ਜ਼ਿਕਰਯੋਗ ਗੱਲ ਇਹ ਹੈ ਕਿ ਜ਼ਿਆਦਾਤਰ ਲੋਕਾਂ ਨੇ ਪੁੱਤਰਾਂ ਦੇ ਨਾਲ ਨਵਜੰਮੀਆਂ ਧੀਆਂ ਦੀ ਲੋਹੜੀ ਵੀ ਉਤਸ਼ਾਹ ਨਾਲ ਮਨਾਈ |
ਕੌਮੀ ਯੁਵਾ ਹਫ਼ਤੇ ਦੋਰਾਨ ਧੀਆਂ ਦੀ ਲੋਹੜੀ ਬਣਾਈ
ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕੌਮੀ ਯੁਵਾ ਹਫ਼ਤੇ ਦਾ ਸਭਿਆਚਾਰ ਪ੍ਰੋਗਰਾਮ ਦਾ ਦਿਨ ਪਿੰਡ ਰੜ੍ਹ ਵਿਚ ਧੀਆਂ ਦੀ ਲੋਹੜੀ ਮਨਾ ਕੇ ਮਨਾਇਆ ਗਿਆ | ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਡਾ. ਸੰਦੀਪ ਘੰਡ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਪਿੰਡ ਦੀਆਂ 5 ਨਵਜੰਮੀਆਂ ਬੱਚੀਆਂ ਕਿਰਨਦੀਪ ਕੌਰ, ਸਿਮਰਤ ਕੌਰ, ਨਵਨੀਤ ਕੌਰ, ਐਸਮੀਤ ਕੌਰ ਅਤੇ ਸਹਿਜਪ੍ਰੀਤ ਕੌਰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਸਨਮਾਨਿਤ ਕੀਤਾ ਗਿਆ |
ਰੋਟਰੀ ਕਲੱਬ ਮਾਨਸਾ ਰੋਇਲ ਨੇ ਤਿਉਹਾਰ ਮਨਾਇਆ
ਰੋਟਰੀ ਕਲੱਬ ਮਾਨਸਾ ਰੋਇਲ ਵਲੋਂ ਪ੍ਰਧਾਨ ਕਮਲ ਗੋਇਲ ਦੀ ਪ੍ਰਧਾਨਗੀ ਹੇਠ ਲੋਹੜੀ ਦੇ ਤਿਉਹਾਰ ਨੂੰ ਮਨਾਉਣ ਹਿਤ ਪਰਿਵਾਰਕ ਮਿਲਣੀ ਕਰਵਾਈ ਗਈ | ਸੀਨੀਅਰ ਮੈਂਬਰ ਡਾ. ਜਨਕ ਰਾਜ ਸਿੰਗਲਾ ਨੇ ਵਧਦੇ ਹੋਏ ਕੋਰੋਨਾ ਕੇਸਾਂ ਤੇ ਮੌਜੂਦਾ ਓਮੀਕਰੋਨ ਵਾਇਰਸ ਉੱਪਰ ਚਾਨਣਾ ਪਾਉਂਦੇ ਹੋਏ ਇਸ ਤੋਂ ਬਚਾਅ ਸਬੰਧੀ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਲਈ ਮੈਂਬਰਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਪ੍ਰੇਮ ਅਗਰਵਾਲ, ਰਾਜੇਸ਼ ਰਿੰਕੂ, ਬਲਵੀਰ ਸਿੰਘ, ਰਮੇਸ਼ ਜਿੰਦਲ, ਸੁਨੀਲ ਗੋਇਲ, ਡਾ. ਟੀ.ਪੀ.ਐਸ. ਰੇਖੀ, ਡਾ. ਨਰੇਸ਼ ਬਾਂਸਲ, ਕਿ੍ਸ਼ਨ ਜੋਗਾ, ਪੁਨੀਤ ਗੋਇਲ, ਡਾ. ਸੁਨੀਲ ਬਾਂਸਲ, ਸੰਜੀਵ ਅਰੋੜਾ ਆਦਿ ਹਾਜ਼ਰ ਸਨ |
ਲੋਹੜੀ ਦਾ ਤਿਉਹਾਰ ਮਨਾਇਆ
ਇਸੇ ਤਰ੍ਹਾਂ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਪਿ੍ੰਸੀਪਲ ਰਿੰਪਲ ਮੌਂਗਾ ਨੇ ਲੋਹੜੀ ਦੇ ਤਿਉਹਾਰ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਤਿਉਹਾਰ ਲੋਕਾਂ ਦੇ ਆਪਸੀ ਪਿਆਰ ਦਾ ਪ੍ਰਤੀਕ ਹੁੰਦਾ ਹੈ |
ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ
ਬੁਢਲਾਡਾ ਤੋਂ ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ ਅਨੁਸਾਰ- ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਦੇ ਨਾਅਰੇ ਅਧੀਨ ਸਥਾਨਕ ਵਾਰਡ ਨੰਬਰ 8 ਦੇ ਆਂਗਣਵਾੜੀ ਕੇਂਦਰ ਵਿਖੇ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਸੁਪਰਵਾਈਜ਼ਰ ਜਸਵੀਰ ਕੌਰ ਵਲੋਂ ਨੰਨ੍ਹੀਆਂ ਬੱਚੀਆਂ ਨੂੰ ਗਰਮ ਸੂਟ, ਉਨ੍ਹਾਂ ਦੀਆਂ ਮਾਵਾਂ ਨੂੰ ਤੋਹਫ਼ੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸੰਬੋਧਨ ਕਰਦਿਆਂ ਆਂਗਣਵਾੜੀ ਵਰਕਰ ਤਜਿੰਦਰ ਕੌਰ ਵਾਲੀਆ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਮਾਨਸਾ ਦੇ ਲੋਕ ਜਾਗਰੂਕ ਹੋਣ ਕਾਰਨ ਲੜਕੀਆਂ ਦੀ ਜਨਮ ਦਰ 'ਚ ਬੇਹੱਦ ਸੁਧਾਰ ਹੋਇਆ ਹੈ | ਇਸ ਮੌਕੇ ਕੌਂਸਲਰ ਕਾਲੂ ਮਦਾਨ, ਪੁਨੀਤ ਮਦਾਨ, ਡਾ. ਗੁਰਲਾਲ ਸਿੰਘ, ਗੁਰਸੇਵਕ ਸਿੰਘ, ਡਾ. ਅਮਿ੍ਤਪਾਲ ਸਿੰਘ, ਸੁਭਾਸ਼ ਗਰਗ ਆਦਿ ਹਾਜ਼ਰ ਸਨ |
ਕਾਂਗਰਸ ਭਵਨ ਵਿਖੇ ਤਿਉਹਾਰ ਮਨਾਇਆ
ਸਥਾਨਕ ਇੰਦਰਾ ਕਾਂਗਰਸ ਭਵਨ ਵਿਖੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਡਾ: ਰਣਵੀਰ ਕੌਰ ਮੀਆਂ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰਦੀਪ ਸਿੰਘ ਸਵੀਟੀ, ਸਾਬਕਾ ਚੇਅਰਮੈਨ ਹਰਬੰਸ ਸਿੰਘ ਖਿੱਪਲ, ਖੇਮ ਸਿੰਘ, ਰਘੁਨਾਥ ਸਿੰਗਲਾ, ਹੈਪੀ ਗੋਇਲ ਕਾਲਾ ਅਹਿਮਦਪੁਰ, ਸੰਧੂਰਾ ਸਿੰਘ ਮੀਆਂ, ਸਰਪੰਚ ਸਰਬਜੀਤ ਸਿੰਘ, ਜਨਕ ਰਾਜ ਬੀਰੋਕੇ, ਲਵਲੀ ਬੋੜਾਵਾਲੀਆ, ਦੀਪੂ ਬੋੜਾਵਾਲੀਆ ਆਦਿ ਨੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ |
ਜ਼ਰੂਰਤਮੰਦ ਪਰਿਵਾਰਾਂ ਨਾਲ ਮਨਾਈ ਲੋਹੜੀ
ਨੇਕੀ ਫਾਊਾਡੇਸ਼ਨ ਬੁਢਲਾਡਾ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਅਜਿਹੇ 100 ਦੇ ਕਰੀਬ ਪਰਿਵਾਰਾਂ ਦੀ ਚੋਣ ਕਰ ਕੇ ਉਨ੍ਹਾਂ ਪਰਿਵਾਰਾਂ ਦੇ ਜੀਆਂ ਨੂੰ ਤਿਉਹਾਰ ਨਾਲ ਸਬੰਧਿਤ ਸਮਾਨ ਦੇ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ |
ਹੋਣਹਾਰ ਧੀਆਂ ਦਾ ਸਨਮਾਨ
ਪੰਜਾਬੀ ਸਾਹਿਤ ਕਲਾ ਮੰਚ ਵਲੋਂ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਮੰਚ ਦੇ ਪ੍ਰਧਾਨ ਅਮਨਦੀਪ ਸ਼ਰਮਾ, ਉਪ ਪ੍ਰਧਾਨ ਰਜਿੰਦਰ ਵਰਮਾ ਨੇ ਦੱਸਿਆ ਕਿ ਪ੍ਰਾਪਤੀਆਂ ਵਾਲੀਆਂ ਲੜਕੀਆਂ ਨੈਨਸੀ ਪੁੱਤਰੀ ਭੋਜ ਰਾਜ, ਮਨਦੀਪ ਕੌਰ ਸਰਕਾਰੀ ਮਿਡਲ ਸਕੂਲ ਬੱਪੀਆਣਾ, ਸਰਬਜੀਤ ਕੌਰ ਪੁੱਤਰੀ ਮੇਜਰ ਸਿੰਘ ਆਰਮਡ ਪੁਲਿਸ, ਕੋਮਲਪ੍ਰੀਤ ਕੌਰ ਮੋਫਰ, ਸਿਮਰਜੀਤ ਕੌਰ ਤੇ ਰਵਨੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ, ਹਰਸਿਮਰਨ ਕੌਰ ਅਤਲਾ ਕਲਾਂ, ਨਵਦੀਪ ਕੌਰ ਬਹਿਣੀਵਾਲ, ਹਰਨੂਰ ਕੌਰ ਗੁਰਨੇ ਖੁਰਦ, ਜੈਸਿਕਾ ਸ਼ਰਮਾ ਫੁੱਟਬਾਲ ਖਿਡਾਰਨ ਸਮੇਤ ਲੜਕੀਆਂ ਦਾ ਘਰੋ-ਘਰੀਂ ਜਾ ਕੇ ਸਨਮਾਨ ਕੀਤਾ ਗਿਆ |
ਭੀਖੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਭੀਖੀ ਤੋਂ ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ ਅਨੁਸਾਰ- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਲੋਹੜੀ ਦਾ ਤਿਉਹਾਰ ਪਰੰਪਰਾ ਮੁਤਾਬਿਕ ਧੂਣੀ 'ਚ ਤਿਲ ਸੁੱਟ ਕੇ ਅਤੇ ਰਵਾਇਤੀ ਗੀਤ ਗਾ ਕੇ ਮਨਾਇਆ ਗਿਆ | ਪਿ੍ੰਸੀਪਲ ਡਾ. ਗਗਨਦੀਪ ਪ੍ਰਾਸ਼ਰ ਨੇ ਤਿਉਹਾਰ ਦਾ ਇਤਿਹਾਸਕ ਪਿਛੋਕੜ ਅਤੇ ਮਹਾਨਤਾ ਬਾਰੇ ਦੱਸਦੇ ਹੋਏ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਆਪਸੀ ਭਾਈਚਾਰਕ ਸਾਂਝ ਤੇ ਨੇੜਤਾ ਵਧਾਉਂਦੇ ਹਨ |
ਲੋਹੜੀ ਦੇ ਤਿਉਹਾਰ ਮੌਕੇ ਸ਼ਹਿਰ 'ਚ ਰੌਣਕਾਂ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਇਲਾਕੇ ਅੰਦਰ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਸ਼ਹਿਰ ਦੇ ਬਾਜ਼ਾਰਾਂ ਅੰਦਰ ਚਹਿਲ-ਪਹਿਲ ਵਿਖਾਈ ਦਿੱਤੀ ਅਤੇ ਲੋਕਾਂ ਵਲੋਂ ਖੂਬ ਖ਼ਰੀਦਦਾਰੀ ਕੀਤੀ ਗਈ | ਭਾਵੇਂ ਕਿ ਕੋਰੋਨਾ ਵਾਇਰਸ ਨੂੰ ਵੇਖਦੇ ਹੋਏ ਜ਼ਰੂਰੀ ਨਿਯਮ ਤੈਅ ਕੀਤੇ ਗਏ ਹਨ ਪਰ ਸ਼ਹਿਰ ਅੰਦਰ ਕੋਈ ਵੀ ਨਿਯਮ ਕਿਸੇ ਵੀ ਪਾਸੇ ਨਜ਼ਰ ਨਹੀਂ ਆਏ |

ਕੇ.ਕੇ. ਅਗਰਵਾਲ ਤੇ ਮੰਜੂ ਬਾਂਸਲ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਮੈਂਬਰ ਨਿਯੁਕਤ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪਾਰਟੀ ਦਾ ਮੈਨੀਫੈਸਟੋ ਤਿਆਰ ਕਰਨ ਲਈ ਗਠਿਤ ਕਮੇਟੀ ਵਿਚ ਬਠਿੰਡਾ ਦੇ ਸੀਨੀਅਰ ਕਾਂਗਰਸੀ ਆਗੂ ਕੇ.ਕੇ. ਅਗਰਵਾਲ ਅਤੇ ਮੰਜੂ ਬਾਂਸਲ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਨੇ 'ਮਹਾਂਮਾਰੀ ਦੌਰਾਨ ਮਾਨਸਿਕ ਸਿਹਤ ਤੇ ਤਣਾਓ' ਬਾਰੇ ਅੰਤਰਰਾਸ਼ਟਰੀ ਵੈਬੀਨਾਰ ਆਨਲਾਈਨ ਕਰਵਾਇਆ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਦੇ ਬਾਇਉਟੈਕਨਾਲੋਜੀ ਅਤੇ ਮੈਡੀਕਲ ਸਾਇੰਸਜ਼ ਵਿਭਾਗ ਨੇ ਫੈਕਲਟੀ ਆਫ਼ ਸਾਇੰਸਜ਼ ਦੇ ਸਹਿਯੋਗ ਨਾਲ 'ਮਹਾਂਮਾਰੀ ਦੌਰਾਨ ਮਾਨਸਿਕ ਸਿਹਤ ਅਤੇ ਤਣਾਓ' ਵਿਸ਼ੇ 'ਤੇ ਇਕ ਆਨਲਾਈਨ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਟੈਨਿਸ (ਪੁਰਸ਼) ਚੈਂਪੀਅਨਸ਼ਿਪ ਅੱਜ ਤੋਂ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਪ੍ਰੋਫੈਸਰ ਅਰਵਿੰਦ ਅਤੇ ਡਾ. ਗੁਰਦੀਪ ਕੌਰ ਰੰਧਾਵਾ, ਡਾਇਰੈਕਟਰ ਸਪੋਰਟਸ ਦੀ ਰਹਿਨੁਮਾਈ ਤਹਿਤ 14 ਤੋਂ 17 ਜਨਵਰੀ 2022 ਤੱਕ ਲੜਕਿਆਂ ਦੀ ਨਾਰਥ ਜ਼ੋਨ ਟੈਨਿਸ ਅੰਤਰ ...

ਪੂਰੀ ਖ਼ਬਰ »

ਪੁੱਤਰ ਧੀ ਇੱਕ ਸਨਮਾਨ, ਬੇਟੀਆਂ ਦੀ ਵੀ ਲੋਹੜੀ ਮਨਾਓ: ਵੀਨੂੰ ਗੋਇਲ

ਬਠਿੰਡਾ, 13 ਜਨਵਰੀ (ਅਵਤਾਰ ਸਿੰਘ)- ਸਮਾਜ ਸੇਵਿਕਾ ਅਤੇ ਭਾਜਪਾ ਮਹਿਲਾ ਆਗੂ ਵੀਨੂੰ ਗੋਇਲ ਦੀ ਅਗਵਾਈ 'ਚ ਲੋਹੜੀ ਦੇ ਪਾਵਨ ਤਿਉਹਾਰ ਤੇ ਨਵਜੰਮੀ ਬੱਚੀਆਂ ਦੀ ਲੋਹੜੀ ਗੁਰੂ ਨਾਨਕ ਪੁਰਾ ਮੁਹੱਲਾ, ਧੋਬੀਆਨਾ ਰੋਡ, ਨਰੂਆਨਾ ਰੋਡ, ਅਮਰਪੁਰਾ ਬਸਤੀ, ਨਵੀਂ ਬਸਤੀ ਵਿਖੇ ਮਨਾਈ ...

ਪੂਰੀ ਖ਼ਬਰ »

ਗੁਰਬਾਜ਼ ਸਿੰਘ ਸਿੱਧੂ ਦੀ ਡੋਰ-ਟੂ-ਡੋਰ ਮੁਹਿੰਮ ਜਾਰੀ, ਪ੍ਰਚਾਰ ਦੇ ਨਾਲ-ਨਾਲ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਤਲਵੰਡੀ ਸਾਬੋ, 13 ਜਨਵਰੀ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਦੇ ਹੱਕ ਵਿਚ ਚੋਣ ਮੁਹਿੰਮ ਚਲਾ ਰਹੇ ਉਨ੍ਹਾਂ ਦੇ ਸਪੁੱਤਰ ਅਤੇ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜਸਮੇਲ ਸਿੰਘ ਦਾ ਭਤੀਜਾ ਅਕਾਲੀ ਦਲ 'ਚ ਸ਼ਾਮਲ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਹਲਕਾ ਭੁੱਚੋ ਵਿਚ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦ ਹਲਕੇ ਤੋਂ ਸਾਬਕਾ ਵਿਧਾਇਕ ਜਸਮੇਲ ਸਿੰਘ ਦਾ ਭਤੀਜਾ ਤੇ ਹਰਵਿੰਦਰ ਸਿੰਘ ਲਾਡੀ ਦਾ ਚਚੇਰਾ ਭਰਾ ਕਾਂਗਰਸ ਦਾ ਸੀਨੀਅਰ ਆਗੂ ਸਵਰਨਜੀਤ ...

ਪੂਰੀ ਖ਼ਬਰ »

ਪਿੰਡ ਫੁੱਲੋ ਮਿੱਠੀ ਦੇ ਮੌਜੂਦਾ ਪੰਚ ਅਕਾਲੀ ਦਲ ਛੱਡਕੇ 'ਆਪ' 'ਚ ਸ਼ਾਮਿਲ

ਸੰਗਤ ਮੰਡੀ, 13 ਜਨਵਰੀ (ਅੰਮਿ੍ਤਪਾਲ ਸ਼ਰਮਾ)-ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਅਮਿਤ ਰਤਨ ਕੋਟਫੱਤਾ ਦੀ ਚੋਣ ਮੁਹਿੰਮ ਨੂੰ ਸੰਗਤ ਬਲਾਕ ਦੇ ਪਿੰਡਾਂ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਹਲਕੇ ਦੇ 'ਆਪ' ਆਗੂ ਤਰਸੇਮ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਬਣਨ 'ਤੇ ਹਰ ਵਰਗ ਨੂੰ ਰਿਆਇਤਾਂ ਦਿੱਤੀਆ ਜਾਣਗੀਆਂ- ਗੁਰਬਾਜ਼ ਸਿੱਧੂ

ਰਾਮਾਂ ਮੰਡੀ, 13 ਜਨਵਰੀ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਤੋਂ ਤਿੰਨ ਵਾਰ ਵਿਧਾਇਕ ਜਿੱਤ ਕੇ ਹਲਕੇ ਦੇ ਲੋਕਾਂ ਦੀ ਨਿਰਪੱਖ ਸੇਵਾ ਕਰਦੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਦੇ ਸਪੁੱਤਰ ਗੁਰਬਾਜ ਸਿੰਘ ਸਿੱਧੂ ਵਲੋਂ ਅੱਜ ਦੁਕਾਨ-ਦੁਕਾਨ ...

ਪੂਰੀ ਖ਼ਬਰ »

ਕੋਰੋਨਾ ਦੀ ਆੜ 'ਚ ਵਿਦਿਆਰਥੀਆਂ ਦਾ ਭਵਿੱਖ ਤਬਾਹੀ ਵੱਲ-ਸੰਧੂ

ਸਰਦੂਲਗੜ੍ਹ, 13 ਜਨਵਰੀ (ਜੀ.ਐੱਮ. ਅਰੋੜਾ)- ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਦੇ ਪਿ੍ੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਨਿਯਮਾਂ 'ਚ ਢਿੱਲ ਦੇ ਕੇ ਸਕੂਲ/ਕਾਲਜ ਖੋਲ੍ਹੇ ਜਾਣ | ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ ਵਿਚ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲੈਟਸ 'ਚੋਂ ਲਏ ਚੰਗੇ ਬੈਂਡ

ਮਾਨਸਾ, 13 ਜਨਵਰੀ (ਧਾਲੀਵਾਲ)-ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੁਖਮਨ ਸਿੰਘ ਪੁੱਤਰ ...

ਪੂਰੀ ਖ਼ਬਰ »

ਵੋਟਰ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਵੋਟ ਭੁਗਤਾਉਣ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 13 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰਪਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 14 ਫਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਵੋਟਾਂ ਦਾ ਭੁਗਤਾਨ ਕਰਨ | ...

ਪੂਰੀ ਖ਼ਬਰ »

ਥਾਣਾ ਮੁਖੀ ਭੀਖੀ ਨੇ ਵਾਹਨਾਂ ਦੇ ਰਿਫ਼ਲੈਕਟਰ ਲਗਾਏ

ਭੀਖੀ, 13 ਜਨਵਰੀ (ਪ. ਪ.)-ਸੜਕ ਸੁਰੱਖਿਆ ਹਫ਼ਤੇ ਤਹਿਤ ਥਾਣਾ ਭੀਖੀ ਦੇ ਐਸ.ਐਚ.ਓ ਬਲਕੌਰ ਸਿੰਘ ਵਲੋਂ ਐਸਰ ਪੈਟਰੋਲ ਪੰਪ ਵਿਖੇ ਵਾਹਨਾਂ ਦੇ ਰਿਫ਼ਲੈਕਟਰ ਲਗਾਏ ਗਏ | ਉਨ੍ਹਾਂ ਕਿਹਾ ਕਿ ਵੇਖਣ ਨੂੰ ਭਾਵੇਂ ਇਹ ਕਾਰਜ ਛੋਟਾ ਲੱਗਦਾ ਹੈ ਪ੍ਰੰਤੂ ਧੁੰਦ ਦੇ ਦਿਨਾਂ ਤੇ ਰਾਤ ਸਮੇਂ ...

ਪੂਰੀ ਖ਼ਬਰ »

ਕੁਝ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਨਾਂਅ ਨਾ ਐਲਾਨਣ ਕਾਰਨ ਸਥਿਤੀ ਭੰਬਲਭੂਸੇ ਵਾਲੀ ਬਣੀ

ਬਰੇਟਾ, 13 ਜਨਵਰੀ (ਪਾਲ ਸਿੰਘ ਮੰਡੇਰ)-ਇੱਕ ਮਹੀਨੇ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਕੇ ਇਸ ਵਾਰ ਵੀ ਪਹਿਲਕਦਮੀ ਕੀਤੀ ਗਈ ਹੈ ਪਰ ਕਾਂਗਰਸ ਪਾਰਟੀ ਵਲੋਂ ਅਜੇ ਤੱਕ ਕਿਸੇ ...

ਪੂਰੀ ਖ਼ਬਰ »

ਜਾਇਦਾਦ ਦੇ ਲਾਲਚ 'ਚ ਸੁਪਾਰੀ ਦੇ ਕੇ ਮਾਂ ਤੇ ਭਰਾ ਦਾ ਕਰਵਾਇਆ ਸੀ ਕਤਲ

ਮਾਨਸਾ, 13 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਬੀਤੇ ਦਿਨੀਂ ਪਿੰਡ ਮੂਸਾ ਵਿਖੇ ਮਾਂ ਤੇ ਪੁੱਤ ਦੇ ਹੋਏ ਅੰਨੇ੍ਹ ਕਤਲ ਦਾ ਮਾਮਲਾ ਮਾਨਸਾ ਪੁਲਿਸ ਨੇ ਸੁਲਝਾਅ ਲਿਆ ਹੈ | ਜਾਇਦਾਦ ਦੇ ਲਾਲਚ ਵਿਚ ਸਕੇ ਪੁੱਤ ਨੇ ਹੀ ਮਾਂ ਤੇ ਆਪਣੇ ਭਰਾ ਦਾ ਸੁਪਾਰੀ ਦੇ ਕੇ ਕਤਲ ਕਰਵਾ ਦਿੱਤਾ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲੱਗਦਿਆਂ ਹੀ ਬੋਹਾ 'ਚ ਸਫ਼ਾਈ ਸਮੇਤ ਹੋਰ ਕੰਮ ਬੰਦ ਹੋਏ

ਬੋਹਾ, 13 ਜਨਵਰੀ (ਰਮੇਸ਼ ਤਾਂਗੜੀ)-ਚੋਣ ਜ਼ਾਬਤਾ ਲੱਗਣ ਤੋਂ ਬਾਅਦ ਇੱਥੇ ਸ਼ਹਿਰ ਵਾਸੀਆਂ ਲਈ ਮੁੱਢਲੇ ਕੰਮ, ਸਫ਼ਾਈ ਤੇ ਪਾਣੀ ਦੇ ਨਿਕਾਸ ਵਰਗੇ ਕੰਮ ਬੰਦ ਹੋ ਗਏ ਹਨ | ਭਾਵੇਂ ਨਗਰ ਪੰਚਾਇਤ ਵਲੋਂ ਸੀਵਰੇਜ ਦੇ ਅਧੀਨ ਬੋਹਾ-ਗਾਦੜ ਸੜਕ ਦੋਵੇਂ ਪਾਸਿਆਂ ਤੋਂ ਪੱਕੀ ਕੀਤੀ ਗਈ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕਾਕਾ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਚੁਣੇ

ਮਾਨਸਾ, 13 ਜਨਵਰੀ (ਸ.ਰਿ.)-ਸਥਾਨਕ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਪਾਰਟੀ ਦੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 2 ਡਾਕਟਰਾਂ ਸਮੇਤ 50 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ

ਮਾਨਸਾ, 13 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਫੈਲਾਅ ਨਿੱਤ ਰੋਜ਼ ਵਧ ਰਿਹਾ ਹੈ | ਅੱਜ ਇਸ ਵਾਇਰਸ ਦੇ 50 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ 2 ਡਾਕਟਰ ਵੀ ਸ਼ਾਮਿਲ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਰਾਮਬਾਗ ਵੈੱਲਫੇਅਰ ਕਮੇਟੀ ਦੀ ਮੀਟਿੰਗ ਹੋਈ

ਭੀਖੀ, 13 ਜਨਵਰੀ (ਪ. ਪ.)-ਸ੍ਰੀ ਰਾਮ ਬਾਗ ਵੈੱਲਫੇਅਰ ਕਮੇਟੀ ਭੀਖੀ ਦੀ ਮੀਟਿੰਗ ਪ੍ਰਧਾਨ ਅਮਿ੍ਤਪਾਲ ਸਿੰਘ ਮਿੱਤਲ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਸੰਬੋਧਨ ਕਰਦਿਆਂ ਕਮੇਟੀ ਦੇ ਖ਼ਜ਼ਾਨਚੀ ਧਰਮਵੀਰ ਮਿੰਟਾ ਨੇ ਕਿਹਾ ਕਿ ਕਮੇਟੀ ਵਲੋਂ ਰਾਮਬਾਗ ਨੂੰ ਸੁੰਦਰ ਬਣਾਉਣ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX