ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਕਪੂਰਥਲਾ / ਫਗਵਾੜਾ

ਲੋਹੜੀ ਦਾ ਤਿਉਹਾਰ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਉਤਸ਼ਾਹ ਨਾਲ ਮਨਾਇਆ

ਕਪੂਰਥਲਾ, 13 ਜਨਵਰੀ (ਅਮਰਜੀਤ ਕੋਮਲ)-ਲੋਹੜੀ ਦੇ ਸੰਬੰਧ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ ਤੇ ਲੋਹੜੀ ਬਾਲ ਕੇ ਵਿਦਿਆਰਥੀਆਂ ਤੇ ਸਟਾਫ਼ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ | ਇਸੇ ਸੰਬੰਧ ਵਿਚ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਕਰਵਾਏ ਸਮਾਗਮ ਵਿਚ ਕਾਲਜ ਦੇ ਸਟਾਫ਼ ਨੇ ਲੋਹੜੀ ਦੇ ਗੀਤ ਗਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਲੜਕੀਆਂ, ਲੜਕਿਆਂ ਨਾਲੋਂ ਕਿਸੇ ਵੀ ਖੇਤਰ ਵਿਚ ਘੱਟ ਨਹੀਂ, ਭਾਵੇਂ ਸਮਾਜ ਜਾਗਰੂਕ ਹੋ ਚੁੱਕਾ ਹੈ ਪਰ ਅਜਿਹੇ ਵੀ ਕੁਝ ਪਰਿਵਾਰ ਸਿਰਫ਼ ਲੜਕਿਆਂ ਦੀ ਲੋਹੜੀ ਪਾਉਂਦੇ ਹਨ | ਇਸ ਮੌਕੇ ਲੋਹੜੀ ਬਾਲ ਕੇ ਮੂੰਗਫਲੀ ਤੇ ਰਿਉੜੀਆਂ ਵੰਡੀਆਂ ਗਈਆਂ |
• ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਵਿਚ ਲੋਹੜੀ ਮਨਾਈ
ਲੋਹੜੀ ਸਬੰਧੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਾਹਮਣੇ ਆਰ.ਸੀ.ਐਫ. ਕਪੂਰਥਲਾ ਵਿਖੇ ਸਮਾਗਮ ਕਰਵਾਇਆ ਗਿਆ | ਸਕੂਲ ਦੇ ਸਟਾਫ਼ ਮੈਂਬਰਾਂ ਨੇ ਲੋਹੜੀ ਸੰਬੰਧੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾਇਰੈਕਟਰ ਇੰਜ: ਹਰਨਿਆਮਤ ਕੌਰ, ਪ੍ਰਸ਼ਾਸਨਿਕ ਇੰਜ: ਨਿਮਰਤਾ ਕੌਰ ਤੇ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਨੇ ਸਮੂਹ ਸਟਾਫ਼ ਮੈਂਬਰਾਂ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅਸ਼ੋਕ ਕੁਮਾਰ, ਕੁਲਵਿੰਦਰ ਕੌਰ, ਪਰਮਿੰਦਰ ਕੌਰ, ਨਰਿੰਦਰ ਪੱਤੜ, ਰੇਨੂੰ ਬਾਲਾ, ਸੁਮਨਦੀਪ ਕੌਰ, ਰਣਧੀਰ ਸਿੰਘ, ਲਵਿਤਾ ਨਿਧੀ ਆਦਿ ਸਕੂਲ ਦੇ ਸਟਾਫ਼ ਮੈਂਬਰ ਹਾਜ਼ਰ ਸਨ |
• ਅਨੰਦ ਕਾਲਜ 'ਚ ਮਨਾਇਆ ਲੋਹੜੀ ਦਾ ਤਿਉਹਾਰ
ਲੋਹੜੀ ਦਾ ਤਿਉਹਾਰ ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਅਨੰਦ ਤੇ ਡਾਇਰੈਕਟਰ ਰੂਚੀ ਅਨੰਦ ਨੇ ਲੋਹੜੀ ਦੇ ਤਿਉਹਾਰ ਦੀ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਸਾਡੀ ਸੰਸਕ੍ਰਿਤੀ ਨਾਲ ਜੋੜਦਾ ਹੈ | ਕਾਲਜ ਦੇ ਡਾਇਰੈਕਟਰ ਡਾ: ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ਡਾ: ਜੀ.ਐਸ .ਬਰਾੜ ਦੀ ਅਗਵਾਈ ਵਿਚ ਕੋਰੋਨਾ ਹਦਾਇਤਾਂ ਨੂੰ ਮੁੱਖ ਰੱਖਦਿਆਂ ਕਰਵਾਏ ਗਏ ਸੰਖੇਪ ਜਿਹੇ ਸਮਾਗਮ ਵਿਚ ਸਟਾਫ਼ ਮੈਂਬਰਾਂ ਨੇ ਲੋਹੜੀ ਦੇ ਗੀਤ ਗਾਏ ਤੇ ਲੋਹੜੀ ਬਾਲ ਕੇ ਮੰੂਗਫਲੀ ਤੇ ਰਿਉੜੀਆਂ ਤਕਸੀਮ ਕੀਤੀਆਂ |
• ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਲੋਹੜੀ ਮਨਾਈ
ਲੋਹੜੀ ਦੇ ਸਬੰਧ ਵਿਚ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਆਨਲਾਈਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਲੋਹੜੀ ਸੰਬੰਧੀ ਗੀਤ, ਕਵਿਤਾਵਾਂ ਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਤੇ ਕਿਹਾ ਕਿ ਇਹ ਤਿਉਹਾਰ ਸਾਡੇ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਉਂਦਾ ਹੈ |
ਉਨ੍ਹਾਂ ਲੜਕਿਆਂ ਵਾਂਗ ਲੜਕੀਆਂ ਦੀ ਲੋਹੜੀ ਵੀ ਮਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਕੰਵਲਜੀਤ ਕੌਰ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਇਸ ਤਰ੍ਹਾਂ ਦੇ ਸਮਾਗਮਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰਾਂ ਨੇ ਵੀ ਭਾਗ ਲਿਆ |

ਜ਼ਿਲ੍ਹਾ ਤੇ ਹਲਕਾ ਪੱਧਰ 'ਤੇ ਸਥਾਪਤ ਸ਼ਿਕਾਇਤ ਸੈੱਲਾਂ ਰਾਹੀਂ ਪ੍ਰਾਪਤ 81 'ਚੋਂ 72 ਸ਼ਿਕਾਇਤਾਂ ਦਾ ਨਿਪਟਾਰਾ

ਕਪੂਰਥਲਾ, 13 ਜਨਵਰੀ (ਅਮਰਜੀਤ ਕੋਮਲ)-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜ਼ਿਲ੍ਹਾ ਪੱਧਰ 'ਤੇ ਵਿਧਾਨ ਸਭਾ ਹਲਕਿਆਂ 'ਤੇ ਸਥਾਪਿਤ ਕੀਤੇ ਗਏ ਸ਼ਿਕਾਇਤ ਸੈੱਲਾਂ ਰਾਹੀਂ ਹੁਣ ਤੱਕ ਚੋਣ ਸੰਬੰਧੀ 81 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ 72 ਸ਼ਿਕਾਇਤਾਂ ਦਾ ...

ਪੂਰੀ ਖ਼ਬਰ »

'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਐਲਾਨ 'ਤੇ ਸਿੱਖ ਵਿਦਵਾਨਾਂ ਕੀਤਾ ਸਖ਼ਤ ਇਤਰਾਜ਼ ਪ੍ਰਧਾਨ ਮੰਤਰੀ ਦੇ ਇਸ ਫ਼ੈਸਲੇ 'ਤੇ ਦੁਬਾਰਾ ਵਿਚਾਰ ਕੀਤਾ ਜਾਵੇ-ਖ਼ਾਲਸਾ

ਸੁਲਤਾਨਪੁਰ ਲੋਧੀ, 13 ਜਨਵਰੀ (ਨਰੇਸ਼ ਹੈਪੀ, ਥਿੰਦ)-ਸਿੱਖ ਮਿਸ਼ਨ ਅਕੈਡਮੀ ਸੁਲਤਾਨਪੁਰ ਲੋਧੀ ਦੇ ਐਮ.ਡੀ. ਭਾਈ ਸੁਖਦੇਵ ਸਿੰਘ ਖ਼ਾਲਸਾ ਅਤੇ ਪਿ੍ੰਸੀਪਲ ਬੀਬੀ ਇੰਦਰਜੀਤ ਕੌਰ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ...

ਪੂਰੀ ਖ਼ਬਰ »

ਵਿਧਾਇਕ ਚੀਮਾ 'ਤੇ 550 ਸਾਲਾ ਸਮਾਗਮਾਂ ਮੌਕੇ ਕਰਵਾਏ ਵਿਕਾਸ ਕਾਰਜਾਂ ਸੰਬੰਧੀ ਲਗਾਏ ਜਾ ਰਹੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ-ਪੱਪਾ

ਸੁਲਤਾਨਪੁਰ ਲੋਧੀ, 13 ਜਨਵਰੀ (ਪ.ਪ. ਰਾਹੀਂ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਵਿਕਾਸ ਕਾਰਜਾਂ ਸੰਬੰਧੀ ਵਿਰੋਧੀਆਂ ਵਲੋਂ ਲਗਾਏ ਜਾ ਰਹੇ ਝੂਠੇ ਦੋਸ਼ਾਂ ਦਾ ਨਵਤੇਜ ਸਿੰਘ ਚੀਮਾ ਨੇ ਲਿਖ਼ਤੀ ਤੌਰ 'ਤੇ ਇਸ਼ਤਿਹਾਰ ਛਾਪ ਕੇ ਅਤੇ ...

ਪੂਰੀ ਖ਼ਬਰ »

ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਥਾਪਰ ਬਸਪਾ ਦੇ ਸੂਬਾ ਸਕੱਤਰ ਬਣੇ

ਕਪੂਰਥਲਾ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਬਹੁਜਨ ਸਮਾਜ ਪਾਰਟੀ ਦੀ ਹਾਈ ਕਮਾਂਡ ਨੇ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਜ਼ੋਨਲ ਇੰਚਾਰਜ ਤਰਸੇਮ ਥਾਪਰ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਪਾਰਟੀ ਦਾ ਸੂਬਾਈ ...

ਪੂਰੀ ਖ਼ਬਰ »

ਨਵਦੀਪ ਸਿੰਘ ਬਿੱਲਾ ਯੂ.ਕੇ. ਨੇ ਪਿੰਡ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਇਆ-ਨਗਰ ਨਿਵਾਸੀ

ਫੱਤੂਢੀਂਗਾ, 13 ਜਨਵਰੀ (ਬਲਜੀਤ ਸਿੰਘ)-ਕੁਝ ਇਨਸਾਨ ਅਜਿਹੇ ਹੁੰਦੇ ਹਨ ਜੋ ਆਪਣੀ ਜਨਮ ਭੂਮੀ ਤੋਂ ਦੂਰ ਰਹਿ ਕੇ ਵੀ ਉਸ ਨਾਲ ਜੁੜੇ ਰਹਿੰਦੇ ਹਨ ਤੇ ਉਸ ਦੇ ਵਿਕਾਸ ਤੇ ਤਰੱਕੀ ਲਈ ਹਮੇਸ਼ਾ ਤਤਪਰ ਰਹਿ ਕੇ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸਿਮਰਨ ਵਿਖੇ ਸਮਾਗਮ ਅੱਜ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਚਾਲ੍ਹੀ ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਮਾਘ ਮਹੀਨੇ ਦੀ ਸੰਗਰਾਂਦ ਸਬੰਧੀ ਗੁਰਮਤਿ ਸਮਾਗਮ 14 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਹੋਈ ਮੌਤ ਦੇ ਮਾਮਲੇ 'ਚ ਇਕ 'ਤੇ ਮਾਮਲਾ ਦਰਜ

ਨਡਾਲਾ, 13 ਜਨਵਰੀ (ਮਾਨ)-ਪਿੰਡ ਖ਼ਾਨਪੁਰ ਵਿਖੇ ਹੋਏ ਸੜਕ ਹਾਦਸੇ ਦੌਰਾਨ ਹੋਈ ਮੌਤ ਦੇ ਮਾਮਲੇ ਵਿਚ ਨਡਾਲਾ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ਕੁਲਦੀਪ ਸਿੰਘ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਣ ਵਾਲੇ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਪੰਜ ਗਿ੍ਫ਼ਤਾਰ

ਫਗਵਾੜਾ, 13 ਜਨਵਰੀ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਦੜ੍ਹਾ ਸੱਟਾ ਲਗਾਉਣ ਦੇ ਸੰਬੰਧ 'ਚ ਸੱਤ ਵਿਅਕਤੀਆਂ ਖ਼ਿਲਾਫ਼ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕਰਕੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ ਦੜ੍ਹੇ ਸੱਟੇ ਦੀ ਰਾਸ਼ੀ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ, ਵੱਖ-ਵੱਖ ਅਦਾਰਿਆਂ, ਸੜਕਾਂ 'ਤੇ ਮੀਲ ਪੱਥਰ ਪੰਜਾਬੀ ਭਾਸ਼ਾ 'ਚ ਲਿਖੇ ਜਾਣ-ਜਸਪ੍ਰੀਤ ਕੌਰ

ਕਪੂਰਥਲਾ, 13 ਜਨਵਰੀ (ਅਮਰਜੀਤ ਕੋਮਲ) -ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਤੇ ਭਾਸ਼ਾ ਵਿਭਾਗ ਵਲੋਂ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਵਿੱਦਿਅਕ ਸੰਸਥਾਵਾਂ, ਨਿਗਮ, ਸੜਕਾਂ ਦੇ ਨਾਂਅ ਦੀਆਂ ...

ਪੂਰੀ ਖ਼ਬਰ »

ਕੋਰੋਨਾ ਦੇ 23 ਮਾਮਲੇ ਆਉਣ 'ਤੇ ਸੈਨਿਕ ਸਕੂਲ ਦੇ ਰਿਹਾਇਸ਼ੀ ਖੇਤਰ ਨੂੰ ਕੰਨਟੇਨਮੈਂਟ ਜ਼ੋਨ ਐਲਾਨਿਆ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਸੈਨਿਕ ਸਕੂਲ ਕਪੂਰਥਲਾ ਵਿਚ ਕੋਰੋਨਾ ਦੇ 23 ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਦੀਪਤੀ ਉੱਪਲ ਨੇ ਸੈਨਿਕ ਸਕੂਲ ਦੇ ਰਿਹਾਇਸ਼ੀ ਖੇਤਰ ਨੂੰ ਕੰਨਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ | ਜ਼ਿਲ੍ਹਾ ਮੈਜਿਸਟਰੇਟ ਵਲੋਂ ...

ਪੂਰੀ ਖ਼ਬਰ »

ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਲਈ ਚਾਹਵਾਨ 18 ਜਨਵਰੀ ਤੱਕ ਨਾਂਅ ਦਰਜ ਕਰਵਾਉਣ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ 'ਤੇ ਉਰਦੂ ਭਾਸ਼ਾ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ ਤੇ ਉਰਦੂ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਨੂੰ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਨੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਖਲਵਾੜਾ, 13 ਜਨਵਰੀ (ਮਨਦੀਪ ਸਿੰਘ ਸੰਧੂ)-ਫਗਵਾੜਾ ਸਬ ਡਵੀਜ਼ਨ ਦੇ ਪੇਂਡੂ ਇਲਾਕਿਆਂ ਵਿਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਭਾਰੀ ਠੰਡ ਦੇ ਬਾਵਜੂਦ ਬੱਚਿਆਂ ਦੀਆਂ ਟੋਲੀਆਂ ਨੇ ਲੋਹੜੀ ਮੰਗਣ ਦੀ ਸਦੀਆਂ ਪੁਰਾਣੀ ਰਵਾਇਤ ਨੂੰ ਕੋਰੋਨਾ ...

ਪੂਰੀ ਖ਼ਬਰ »

ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਲੋਹੜੀ ਦਾ ਤਿਉਹਾਰ ਡੇਰੇ ਦੇ ਮੁੱਖ ਸੰਚਾਲਕ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸੰਤ ਗੁਰਚਰਨ ਸਿੰਘ ਹੂਰਾ ਵਲੋਂ ਲੋਹੜੀ ...

ਪੂਰੀ ਖ਼ਬਰ »

ਹਲਕਾ ਭੁਲੱਥ ਤੋਂ ਕਾਂਗਰਸ ਹਾਈ ਕਮਾਂਡ ਗੋਰਾ ਗਿੱਲ ਨੂੰ ਹੀ ਟਿਕਟ ਦੇਵੇ-ਕਾਂਗਰਸੀ ਆਗੂ

ਭੁਲੱਥ, 13 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਵਿਧਾਨ ਸਭਾ ਚੋਣਾਂ 2022 ਦਾ ਬਿਗੁਲ ਵੱਜਦਿਆਂ ਸਭ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ | ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪ੍ਰੰਤੂ ਕਾਂਗਰਸ ਪਾਰਟੀ ਵਲੋਂ ਅਜੇ ਤੱਕ ਹਲਕਾ ਭੁਲੱਥ ...

ਪੂਰੀ ਖ਼ਬਰ »

ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਖਲਵਾੜਾ, 13 ਜਨਵਰੀ (ਮਨਦੀਪ ਸਿੰਘ ਸੰਧੂ)-ਨੂਰ-ਏ-ਖੁਦਾ ਬਾਬਾ ਮੰਗੂ ਸ਼ਾਹ ਦੇ ਦਰਬਾਰ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਲੋਹੜੀ ਦਾ ਪਵਿੱਤਰ ਤਿਉਹਾਰ ਹਰ ਸਾਲ ਦੀ ਤਰ੍ਹਾਂ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਆਸ਼ਰਮ 'ਚ ਮੰਦਬੁੱਧੀ ਬੱਚਿਆਂ ਨਾਲ ਲੋਹੜੀ ਮਨਾਈ

ਬੇਗੋਵਾਲ, 13 ਜਨਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਪ੍ਰਧਾਨ ਲਾਇਨ ਚੰਕੀ ਸਡਾਨਾ ਦੀ ਪ੍ਰਧਾਨਗੀ ਹੇਠ ਬਾਬਾ ਮੋਤੀ ਰਾਮ ਆਸ਼ਰਮ ਬੇਗੋਵਾਲ ਵਿਚ ਮੰਦਬੁੱਧੀ ਬੱਚਿਆਂ ਤੇ ਬਜ਼ੁਰਗਾਂ ਨਾਲ ਲੋਹੜੀ ਮਨਾਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲਾਇਨ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਤੇ ਕਾਲਜਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ

ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਕਪੂਰਥਲਾ, 13 ਜਨਵਰੀ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ: ਤੀਰਥ ਰਾਮ ਬਸਰਾ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗੋਲਡਨ ਸੰਧਰ ਮਿੱਲਜ਼ ਨੇ ਕਿਸਾਨਾਂ ਨਾਲ ਮਨਾਈ ਲੋਹੜੀ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਗੋਲਡਨ ਸੰਧਰ ਮਿੱਲਜ਼ ਲਿਮ: ਫਗਵਾੜਾ ਦੇ ਮਾਲਕਾ ਸੁਖਬੀਰ ਸਿੰਘ ਸੰਧਰ ਅਤੇ ਹਰਵਿੰਦਰ ਸਿੰਘ ਹਾਵੀ ਸੰਧਰ ਵਲੋਂ ਕਿਸਾਨਾਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਆਖਿਆ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਨੂੰ ਸਭਨਾਂ ਨੂੰ ਰਲ ਮਿਲਕੇ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦਰਸ਼ਨੀ ਡਿਉੜੀ ਗੇਟ ਦੇ ਨਵੇਂ ਰਸਤੇ ਦੀ ਆਰੰਭਤਾ ਕੱਲ੍ਹ

ਖਲਵਾੜਾ, 13 ਜਨਵਰੀ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਬਾਈਪਾਸ ਰੋਡ ਤੋਂ ਦਰਸ਼ਨੀ ਡਿਓੜੀ ਦੇ ਨਵੇਂ ਉਸਾਰੇ ਜਾ ਰਹੇ ਰਸਤੇ ਦੀ ਉਸਾਰੀ ਦੇ ਕੰਮ ਦੀ ਆਰੰਭਤਾ 15 ਜਨਵਰੀ ਦਿਨ ਸ਼ਨੀਵਾਰ ਨੂੰ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਭਾਜਪਾ ਪੰਜਾਬ 'ਚ ਵੀ ਗੁੰਡਾਗਰਦੀ, ਗੈਂਗਵਾਰ ਖ਼ਤਮ ਕਰੇਗੀ-ਭਾਜਯੂਮੋ

ਜਲੰਧਰ, 13 ਜਨਵਰੀ (ਸ਼ਿਵ)- ਭਾਜਯੂਮੋ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਸਰੀਨ ਨੇ ਪੰਜਾਬ ਦੀ ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਹੈ ਕਿ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਬਿਹਾਰ ਅਤੇ ਉਤਰ ਪ੍ਰਦੇਸ਼ ਦੀ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਾਈਸ ਪ੍ਰੈਜ਼ੀਡੈਂਟ ਅਮਨ ਮਿੱਤਲ ਦਾ ਸਿੱਖਿਆ 'ਚ ਮਿਸਾਲੀ ਲੀਡਰਸ਼ਿਪ ਲਈ ਸਨਮਾਨ

ਜਲੰਧਰ, 13 ਜਨਵਰੀ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਦੇ ਵਾਈਸ ਪ੍ਰੈਜ਼ੀਡੈਂਟ ਅਮਨ ਮਿੱਤਲ ਨੂੰ ਆਬਜ਼ਰਵਨਾਓ ਐਂਡ ਕ੍ਰੈਡੈਂਕ ਨੇ ਨਵੀਂ ਦਿੱਲੀ ਦੇ ਸ਼ਾਂਗਰੀਲਾ ਵਿਖੇ 150 ਤੋਂ ਵੱਧ ਚਾਂਸਲਰ, ਵਾਈਸ ਚਾਂਸਲਰ ਤੇ ਸਿੱਖਿਆ ਲੀਡਰਾਂ ਦੀ ਵਿਸ਼ੇਸ਼ ਮੌਜੂਦਗੀ ਦੇ ਵਿਚਕਾਰ ...

ਪੂਰੀ ਖ਼ਬਰ »

ਚੋਣਾਵੀ ਝੰਡੇ, ਬੈਨਰ ਤਿਆਰ ਕਰਨ ਵਾਲੇ ਕਾਰੋਬਾਰੀਆਂ ਦੀ ਘਟ ਰਹੀ ਗਿਣਤੀ

ਜਲੰਧਰ, 13 ਜਨਵਰੀ (ਸ਼ਿਵ)- ਜਲੰਧਰ 'ਚ ਕਦੇ ਚੋਣਾਂ ਦੇ ਝੰਡੇ, ਬੈਨਰ, ਝੰਡੀਆਂ ਤੇ ਹੋਰ ਸਮਾਨ ਤਿਆਰ ਕਰਨ ਵਾਲੇ ਕਾਰੋਬਾਰੀਆਂ ਦੀ ਗਿਣਤੀ ਇਕ ਦਰਜਨ ਤੋਂ ਜ਼ਿਆਦਾ ਸੀ ਪਰ ਕੁਝ ਸਮੇਂ ਤੋਂ ਹੁਣ ਇਹ ਸਮਾਨ ਤਿਆਰ ਕਰਨ ਵਾਲੇ ਕਾਰੋਬਾਰੀਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ | ਇਸ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਕੇਸ ਦਰਜ

ਕਪੂਰਥਲਾ, 13 ਜਨਵਰੀ (ਸਡਾਨਾ) -ਸਿਟੀ ਪੁਲਿਸ ਨੇ ਚੋਰੀ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਉਪਿੰਦਰ ਸਿੰਘ ਵਾਲੀਆ ਐਡਵੋਕੇਟ ਵਾਸੀ ਪੁਰਾਣੀ ਸਬਜ਼ੀ ਮੰਡੀ ਨੇ ਦੱਸਿਆ ਕਿ ਉਸ ਪਾਸ ਕਥਿਤ ਦੋਸ਼ੀ ਧਰਮਿੰਦਰ ਪਾਸਵਾਨ ਵਾਸੀ ਬਿਹਾਰ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਵਿਖੇ 21 ਨਵਜੰਮੀਆਂ ਧੀਆਂ ਦੀ ਮਨਾਈ ਲੋਹੜੀ

ਕਪੂਰਥਲਾ, 13 ਜਨਵਰੀ (ਸਡਾਨਾ)-ਇਕ ਪਾਸੇ ਜਿੱਥੇ ਸਿਵਲ ਹਸਪਤਾਲ ਵਿਖੇ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਸੀ ਉੱਥੇ ਦੂਸਰੇ ਪਾਸੇ ਅੱਜ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ 'ਚ ਤਿੰਨ ਧੀਆਂ ਨੇ ਜਨਮ ਲਿਆ | ਲੋਹੜੀ ਵਾਲੇ ਦਿਨ ਮੀਨਾ ਕੁਮਾਰੀ ਵਾਸੀ ਫੱਤੂਢੀਂਗਾ, ਗੀਤਾ ਰਾਣੀ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਵਾਉਂਦਾ ਇਕ ਕਾਬੂ

ਕਪੂਰਥਲਾ, 13 ਜਨਵਰੀ (ਸਡਾਨਾ) -ਥਾਣਾ ਸਿਟੀ ਮੁਖੀ ਇੰਸਪੈਕਟਰ ਗੌਰਵ ਧੀਰ ਦੀ ਅਗਵਾਈ ਹੇਠ ਹਵਾਲਦਾਰ ਅੰਮਿ੍ਤਪਾਲ ਸਿੰਘ ਨੇ ਇਕ ਵਿਅਕਤੀ ਨੂੰ ਦੜ੍ਹਾ ਸੱਟਾ ਲਗਾਉਂਦੇ ਹੋਏ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 195 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 13 ਜਨਵਰੀ (ਸਡਾਨਾ) -ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 195 ਨਵੇਂ ਮਾਮਲੇ ਸਾਹਮਣੇ ਆਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਵੱਡੀ ਗਿਣਤੀ ਵਿਚ ਮਰੀਜ਼ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨਾਲ ਸੰਬੰਧਿਤ ਹਨ | ਇਸ ਤੋਂ ਇਲਾਵਾ ਪਲਾਹੀ ਗੇਟ ਫਗਵਾੜਾ, ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪੁਲਿਸ ਵਲੋਂ ਚੈਕਿੰਗ ਮੁਹਿੰਮ ਚਲਾਈ

ਫਗਵਾੜਾ, 13 ਜਨਵਰੀ (ਹਰਜੋਤ ਸਿੰਘ ਚਾਨਾ)- ਪੰਜਾਬ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੇਲਵੇ ਪੁਲਿਸ ਵਲੋਂ ਚੌਕੀ ਇੰਚਾਰਜ ਗੁਰਭੇਜ ਸਿੰਘ ਦੀ ਅਗਵਾਈ 'ਚ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੌਕੇ ਅਜਮੇਰ-ਅੰਮਿ੍ਤਸਰ ਐਕਸਪ੍ਰੈੱਸ ਤੇ ਸ਼ਾਨ-ਏ-ਪੰਜਾਬ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੂਸਰਾ ਫ਼ਰਾਰ

ਕਪੂਰਥਲਾ, 13 ਜਨਵਰੀ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਜਿਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਦੂਸਰੇ ਦੀ ਭਾਲ ਜਾਰੀ ਹੈ | ...

ਪੂਰੀ ਖ਼ਬਰ »

ਯੂ. ਕੇ. 'ਚ ਕਾਰ ਵਿਹਾਰ ਭਾਸ਼ਾ ਅੰਗਰੇਜ਼ੀ ਹੋਣ ਕਾਰਨ ਨਵੀਂ ਪੀੜ੍ਹੀ ਪੰਜਾਬੀ ਤੋਂ ਬੇਮੁੱਖ ਹੋ ਰਹੀ ਹੈ-ਡਾ: ਸੁਰਿੰਦਰ ਸਿੰਘ ਔਜਲਾ

ਕਪੂਰਥਲਾ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਅੱਖਰ ਮੰਚ ਕਪੂਰਥਲਾ ਦੀ ਇਕ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਗੁਰਭਜਨ ਸਿੰਘ ਦੀ ਲਾਸਾਨੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਮੰਚ ਦੇ ਸਰਪ੍ਰਸਤ ਡਾ: ਸੁਰਿੰਦਰ ਸਿੰਘ ਔਜਲਾ ਯੂ.ਕੇ. ...

ਪੂਰੀ ਖ਼ਬਰ »

ਡੇਰਾ ਪੰਡਵਾ ਤੋਂ ਮੂਰਤੀ ਸਥਾਪਨਾ ਦਿਵਸ ਮੌਕੇ ਸ਼ੋਭਾ ਯਾਤਰਾ ਸਜਾਈ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਫਗਵਾੜਾ ਵਲੋਂ ਬ੍ਰਹਮਲੀਨ 108 ਸੰਤ ਬਾਬਾ ਹੰਸ ਰਾਜ ਦੇ ਮੂਰਤੀ ਸਥਾਪਨਾ ਦਿਵਸ ਦੇ ਸੰਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਕੀਤਾ ਘਰ-ਘਰ ਚੋਣ ਪ੍ਰਚਾਰ

ਸੁਲਤਾਨਪੁਰ ਲੋਧੀ, 13 ਜਨਵਰੀ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਪਿੰਡਾਂ 'ਚ ਵੱਡੀਆਂ ਮੀਟਿੰਗਾਂ ਦੇ ਪ੍ਰੋਗਰਾਮ ਰੱਦ ਕਰਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਬਹਾਦਰ ਸਿੰਘ ਸੰਗਤਪੁਰ ਸੰਯੁਕਤ ਸਕੱਤਰ ਤੇ ਗੁਰਮੁਖ ਚਾਨਾ ਪ੍ਰਚਾਰ ਸਕੱਤਰ ਪੰਜਾਬ ਨਿਯੁਕਤ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ) ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੰਗਠਨ ਦੀ ਮਜ਼ਬੂਤੀ ਲਈ ਆਪਣੀ ਸਰਗਰਮੀਆਂ ਵਧਾ ਰਿਹਾ ਹੈ | ਇਸੇ ਲੜੀ ਵਿਚ ਬੀ.ਸੀ. ਵਿੰਗ ਵਿਚ ਨਵੀਆਂ ਨਿਯੁਕਤੀਆਂ ਕਰਦੇ ਹੋਏ ਜਥੇਦਾਰ ਹੀਰਾ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX