ਫ਼ਿਰੋਜ਼ਪੁਰ, 14 ਜਨਵਰੀ (ਤਪਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਨਾਜਾਇਜ਼ ਕੰਡੀਸ਼ਨਾਂ ਨੂੰ ਲੈ ਕੇ ਕੱਚੇ ਕਾਮਿਆਂ ਵਲੋਂ ਫ਼ਿਰੋਜ਼ਪੁਰ ਡੀਪੂ ਅੱਗੇ ਪੱਕਾ ਮੋਰਚਾ ਲਗਾ ਦਿੱਤਾ ਹੈ | ਇਸ ਦੌਰਾਨ ਉਨ੍ਹਾਂ ਨੇ ਭਿ੍ਸ਼ਟ ਅਫ਼ਸਰਾਂ ਤੇ ਪੰਜਾਬ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ | ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੱਚਾ ਮੁਲਾਜ਼ਮ ਕੋਈ ਵੀ ਪੱਕਾ ਨਹੀਂ ਕੀਤਾ, ਜਦਕਿ ਸਰਕਾਰ ਨੇ ਯੂਨੀਅਨ ਕੋਲ ਅਤੇ ਮੀਡੀਆ ਸਾਹਮਣੇ ਇਹ ਮੰਨਿਆ ਕਿ ਕੰਡੀਸ਼ਨ ਵਾਲਾ ਮੁਲਾਜ਼ਮ ਪੱਕਾ ਕਰਨਾ ਬਣਦਾ ਹੈ, ਪਰ ਇਸ ਦੇ ਉਲਟ ਪੰਜਾਬ ਸਰਕਾਰ ਨੇ ਬਿਨਾਂ ਟੀ. ਵੀ ਐਡ, ਬਿਨਾਂ ਅਖ਼ਬਾਰ ਵਿਚ ਐਡ ਕਰੇ ਅਤੇ ਬਿਨਾਂ ਰੋਡਵੇਜ਼ ਕਮੇਟੀ ਬਿਨਾਂ ਸਿਖਲਾਈ ਤੋਂ ਭਰਤੀ ਕਰਕੇ ਡਰਾਈਵਰ ਡੀਪੂ ਵਿਚ ਭੇਜੇ ਹਨ | ਪੰਜਾਬ ਰੋਡਵੇਜ਼ ਕਾਮਿਆਂ ਨੇ ਕਿਹਾ ਕਿ ਥਾਣਾ ਝਬਾਲ 'ਚ ਇਕ ਡਰਾਈਵਰ ਕੋਲੋਂ ਰਿਸ਼ਵਤ ਮੰਗਦੇ ਦੀ ਇਕ ਵੀਡੀਓ ਵੀ ਪੇਸ਼ ਕੀਤੀ ਗਈ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਜੇਕਰ ਕੋਈ ਵੀ ਡਰਾਈਵਰ ਬਿਨਾਂ ਸ਼ਰਤਾਂ ਪੂਰੀਆਂ ਕਰਨ ਤੋਂ ਭੇਜਿਆ ਗਿਆ ਤਾਂ ਉਸ ਨੂੰ ਜੁਆਇਨ ਕਰਨ ਨਹੀਂ ਦਿੱਤਾ ਜਾਵੇਗਾ ਤੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ | ਕਾਮਿਆਂ ਨੇ ਮੰਗ ਕੀਤੀ ਕਿ ਮਹਿਕਮੇ ਨੂੰ ਚਾਹੀਦਾ ਹੈ ਕਿ ਨਾਜਾਇਜ਼ ਕੰਡੀਸ਼ਨਾਂ ਲਗਾ ਕੇ ਕੱਢੇ ਗਏ ਕਾਮਿਆਂ ਨੂੰ ਬਹਾਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਮੁਲਾਜਮਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ | ਯੂਨੀਅਨ ਤੇ ਕੰਡੀਸ਼ਨਾਂ ਵਾਲੇ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੁਲਾਜਮਾਂ ਨੂੰ ਡਿਊਟੀ 'ਤੇ ਨਹੀਂ ਭੇਜਿਆ ਜਾਂਦਾ, ਓਨਾ ਚਿਰ ਮੋਰਚਾ ਜਾਰੀ ਰਹੇਗਾ | ਜੇਕਰ ਕੰਡੀਸ਼ਨਾਂ ਵਾਲੇ ਮੁਲਾਜਮਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |
ਜ਼ੀਰਾ, 14 ਜਨਵਰੀ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)-ਬੀਤੀ ਰਾਤ ਜ਼ੀਰਾ ਨੇੜਲੇ ਪਿੰਡ ਗਾਦੜੀਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵੜ ਕੇ ਕੁਝ ਸ਼ਰਾਰਤੀ ਅਨਸਰਾਂ ਨੇ ਸਕੂਲ ਕਮਰਿਆਂ ਦੇ ਦਰਵਾਜ਼ਿਆਂ ਨੂੰ ਲੱਗੇ ਸਾਰੇ ਜਿੰਦਰਿਆਂ 'ਤੇ ਮਨੁੱਖੀ ਮਲ ...
ਫ਼ਿਰੋਜ਼ਪੁਰ, 14 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਸੱਤਾਧਾਰੀ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਹਲਕੇ ਦੇ ਪਿੰਡ ਤੂਤ ਤੇ ਕਾਸੂ ਬੇਗੂ ਦੇ ਕਈ ਪਰਿਵਾਰਾਂ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲੋਂ ਤੋੜ ਵਿਛੋੜਾ ਕਰ ਕੇ ਅਕਾਲੀ ...
ਫ਼ਿਰੋਜ਼ਪੁਰ, 14 ਜਨਵਰੀ (ਗੁਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਕੌਮੀ ਪ੍ਰਧਾਨ ਭੈਣ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿਧੜਕ ਆਗੂ ਸੁਖਦੇਵ ਸਿੰਘ ਸ਼ੀਰਾ ਨੂੰ ਜਨਰਲ ਸਕੱਤਰ ਪੰਜਾਬ ਨਿਯੁਕਤ ਕਰਨ 'ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ...
ਫ਼ਾਜ਼ਿਲਕਾ, 14 ਜਨਵਰੀ (ਦਵਿੰਦਰ ਪਾਲ ਸਿੰਘ)-ਐਂਟੀ ਕੁਰੱਪਸ਼ਨ ਬਿਊਰੋ ਇੰਡੀਆ ਪੰਜਾਬ ਦੇ ਚੇਅਰਮੈਨ ਰਾਜੂ ਖੇੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਹਨੀ ਨੇ ਐਂਟੀ ਕੁਰੱਪਸ਼ਨ ਬਿਊਰੋ ਮਲੋਟ ਦੇ ਸੀ. ਏ. ਅਰਜੁਨ ...
ਫ਼ਿਰੋਜ਼ਪੁਰ, 14 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਕਾਂਗਰਸ ਸਰਕਾਰ ਨੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕ ਹਿੱਤਾਂ ਦੀ ਪਹਿਰੇਦਾਰ ਬਣ ਕੇ ਸਹੂਲਤਾਂ ਤੇ ਹੱਕ ਮੁਹੱਈਆ ਕਰਵਾਉਂਦਿਆਂ ਵਿਕਾਸ ਖੇਤਰ 'ਚ ਨਵੇਂ ਕੀਰਤੀਮਾਨ ਸਥਾਪਿਤ ਕਰਕੇ ਲੋਕਾ ...
ਫ਼ਿਰੋਜ਼ਪੁਰ, 14 ਜਨਵਰੀ (ਰਾਕੇਸ਼ ਚਾਵਲਾ)-ਕਾਤਲਾਨਾ ਹਮਲਾ ਕਰਨ 'ਤੇ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਦੋ ਨਾਮਾਲੂਮ ਵਿਅਕਤੀਆਂ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਪੁੱਤਰ ਗੰਤਾ ਸਿੰਘ ਵਾਸੀ ਸ਼ਹੀਦ ...
ਗੁਰੂਹਰਸਹਾਏ, 14 ਜਨਵਰੀ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਪੁਲਿਸ ਨੂੰ ਸਫ਼ਲਤਾ ਹਾਸਿਲ ਹੋਈ, ਜਦ ਗੁਰੂਹਰਸਹਾਏ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 40 ਬੋਤਲਾਂ ਸ਼ਰਾਬ ਨਾਜਾਇਜ਼ ਸਮੇਤ ਇਕ ...
ਫ਼ਿਰੋਜ਼ਪੁਰ, 14 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਸ਼ਰਮ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਸੰਗਤ ਨੂੰ ਸੰਬੋਧਨ ਕਰਦੇ ਹੋਏ ਸਾਧਵੀ ਸੰਗਲਤਾ ਭਾਰਤੀ ਤੇ ਸਾਧਵੀ ਰਾਜਵੀਰ ਭਾਰਤੀ ਨੇ ...
ਆਰਿਫ਼ ਕੇ, 14 ਜਨਵਰੀ (ਬਲਬੀਰ ਸਿੰਘ ਜੋਸਨ)-ਆਰਿਫ਼ ਕੇ ਪੁਲਿਸ ਨੇ ਪਿੰਡ ਢੋਲੇਵਾਲਾ ਦੇ ਟੀ ਪੁਆਇੰਟ ਕੋਲੋਂ ਇਕ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਕਿ੍ਪਾਲ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਸ਼ੱਕੀ ...
ਫ਼ਿਰੋਜ਼ਪੁਰ, 14 ਜਨਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਇਕ ਔਰਤ ਪਾਸੋਂ ਸੋਨੇ ਦੀ ਵਾਲੀ ਖੋਹ ਕਰਨ ਵਾਲੇ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ 6 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਮੱਲਾਂਵਾਲਾ ਪੁਲਿਸ ਨੂੰ ...
ਫ਼ਿਰੋਜ਼ਪੁਰ, 14 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਪਿੰਡ ਪੀਰ ਇਸਮਾਈਲ ਖਾਂ ਦੇ ਵਾਸੀ ਜਗਦੀਸ਼ ਸਿੰਘ ਪੁੱਤਰ ਗਿਦੂ ਸਿੰਘ ਦੇ ਬਿਆਨਾਂ 'ਤੇ 2 ਨਾਮਾਲੂਮ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ...
ਖੋਸਾ ਦਲ ਸਿੰਘ, 14 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਇਕ ਸਾਧਾਰਨ ਕਿਸਾਨ ਪਰਿਵਾਰ ਨਾਲ ਸਬੰਧਿਤ ਹੋਣ ਕਰਕੇ ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਨੇੜਿਉਂ ਦੇਖਿਆ ਹੈ ਤੇ ਉਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣੂ ਵੀ ਹਾਂ ਤੇ ਉਨ੍ਹਾਂ ਦੇ ਹੱਲ ਕਰਨੇ ਵੀ ਜਾਣਦਾ ਹਾਂ | ...
ਆਰਿਫ਼ ਕੇ, 14 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰੋਹਿਤ ਕੁਮਾਰ ਮੋਂਟੂ ਵੋਹਰਾ ਦੀ ਚੋਣ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਤੇ ਲੋਕਾਂ ਨਾਲ ਰਾਬਤਾ ਕਰਨ ਵਾਸਤੇ ਪਾਰਟੀ ...
ਫ਼ਿਰੋਜ਼ਪੁਰ, 14 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪਛੜੇਪਣ ਵਜੋਂ ਜਾਣੇ ਜਾਂਦੇ ਫ਼ਿਰੋਜ਼ਪੁਰ ਦੀ ਨੁਹਾਰ ਬਦਲਣ ਲਈ ਅਤੇ ਲੋਕਾਂ ਨੂੰ ਆਧੁਨਿਕ ਸਮੇਂ ਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕਾਂਗਰਸ ਸਰਕਾਰ ਦੇ ਰਾਜ 'ਚ ...
ਮਮਦੋਟ, 14 ਜਨਵਰੀ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਦੌਰਾਨ ਮਮਦੋਟ ਬਲਾਕ ਦੇ ਪਿੰਡ ਕਾਲਾ ਟਿੱਬਾ ਤੋਂ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਅਜੀਤ ...
ਗੁਰੂਹਰਸਹਾਏ/ਲੱਖੋਂ ਕੇ ਬਹਿਰਾਮ, 14 ਜਨਵਰੀ (ਹਰਚਰਨ ਸਿੰਘ ਸੰਧੂ, ਰਾਜਿੰਦਰ ਸਿੰਘ ਹਾਂਡਾ)-ਗੁਰੂਹਰਸਹਾਏ ਹਲਕੇ ਦੇ ਪਿੰਡ ਹਾਮਦ ਦੀ ਸਹਿਕਾਰੀ ਸਭਾ ਦਾ ਮੌਜੂਦਾ ਕਾਂਗਰਸੀ ਪ੍ਰਧਾਨ ਗੁਰਪ੍ਰੀਤ ਸਿੰਘ ਗੋਰਾ ਸੰਧੂ ਅਲਫੂ ਕੇ ਅਤੇ ਮੌਜੂਦਾ ਨੰਬਰਦਾਰ ਸਵਰਨ ਸਿੰਘ ਸੰਧੂ ...
ਖੋਸਾ ਦਲ ਸਿੰਘ, 14 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਹਲਕਾ ਜ਼ੀਰਾ ਤੋਂ ਉਮੀਦਵਾਰ ਨਰੇਸ਼ ਕਟਾਰੀਆ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਅੱਧੀ ਦਰਜਨ ਦੇ ਕਰੀਬ ਵੱਖ-ਵੱਖ ਪਿੰਡਾਂ ਦੇ ਸਾਬਕਾ ਸਰਪੰਚ ਤੇ ਕਈ ਹੋਰ ਮੋਹਤਬਰ ਆਗੂ ਵੱਖ-ਵੱਖ ...
ਜ਼ੀਰਾ, 14 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜਿਵੇਂ ਵਰਕਰ ਕਿਸੇ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਉਸੇ ਤਰ੍ਹਾਂ ਆਗੂ ਦੇ ਸਮਰਥਕ ਉਸ ਦੇ ਸੱਜੀਆਂ-ਖੱਬੀਆਂ ਬਾਹਾਂ ਹੁੰਦੀਆਂ ਹਨ, ਜਿਨ੍ਹਾਂ ਦੇ ਬਾਹੂਬਲ 'ਤੇ ਆਗੂ ਆਪਣੀ ਪਾਰਟੀ ਦਾ ਆਧਾਰ ਮਜ਼ਬੂਤ ਕਰਦਾ ਹੈ | ਇਨ੍ਹਾਂ ...
ਜ਼ੀਰਾ, 14 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਸ਼ਹਿਰ ਦੇ ਫਿਰੋਜ਼ਪੁਰ ਰੋਡ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ ਨੇ ਆਪਣਾ ਚੋਣ ਦਫ਼ਤਰ ਸਥਾਪਿਤ ਕੀਤਾ ਹੈ | ਦਫ਼ਤਰ ਦੇ ਉਦਘਾਟਨ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਚੰਦ ਸਿੰਘ ...
ਗੁਰੂਹਰਸਹਾਏ, 14 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੇ ਕਿਹਾ ਹੈ ਕਿ ਲੋਕਾਂ ਦੀ ਹਿਫ਼ਾਜ਼ਤ ਲਈ ਤੇ ਗੁਰੂਹਰਸਹਾਏ ਹਲਕੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ ਮੇਰੀ ਪਹਿਲ ਹੋਵੇਗੀ, ਕਿਉਂਕਿ ਕਾਂਗਰਸ ...
ਫ਼ਿਰੋਜ਼ਪੁਰ, 14 ਜਨਵਰੀ (ਗੁਰਿੰਦਰ ਸਿੰਘ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡ ਖਿਲਚੀਆਂ ਤੋਂ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਅਕਾਲੀ ਦਲ ਵਿਚ ਸ਼ਾਮਿਲ ਹੋਏ ਗੁਰਮੀਤ ਸਿੰਘ ਸਾਬਕਾ ਸਰਪੰਚ, ਅਲੀ ਅਲੀਚਾ, ...
ਫ਼ਿਰੋਜ਼ਪੁਰ, 14 ਜਨਵਰੀ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਭੁੱਲਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਪਿੰਡ ਸੋਢੇ ਵਾਲਾ ਦੇ ਸਾਬਕਾ ਅਕਾਲੀ ਸਰਪੰਚ ਮੰਗਲ ਸਿੰਘ ਸਮੇਤ 10 ਪਰਿਵਾਰਾਂ ...
ਮਮਦੋਟ, 14 ਜਨਵਰੀ (ਸੁਖਦੇਵ ਸਿੰਘ ਸੰਗਮ)-ਅਕਾਲੀ-ਬਸਪਾ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਹੁਲਾਰਾ ਮਿਲਿਆ, ਜਦੋਂ ਸੀਨੀਅਰ ਆਗੂਆਂ ਦੀ ਮਿਹਨਤ ਸਦਕਾ ਸਵਰਗਵਾਸੀ ਸੁਖਦੇਵ ਸਿੰਘ ਹੱਸਣਾ ਮਮਦੋਟ ...
ਕੁੱਲਗੜ੍ਹੀ, 14 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਕਾਦਾ ਬੋੜਾ ਤੋਂ ਦੋ ਸਾਬਕਾ ਅਕਾਲੀ ਦਲ ਦੇ ਸਰਪੰਚਾਂ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ | ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ...
ਲੱਖੋ ਕੇ ਬਹਿਰਾਮ, 14 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ 'ਚ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਜ਼ਦੀਕੀ ਮੰਨੇ ਜਾਂਦੇ ਲੱਖੋ ਕੇ ਬਹਿਰਾਮ ਦੇ ਸਿਰਕੱਢ ਕਾਂਗਰਸੀ ਆਗੂ ਜਸਵਿੰਦਰ ਕਾਕੂ ਤੇ ਕਰੀ ਕਲਾਂ ਦੇ ਬਾਪੂ ਗੁਰਮੇਜ ਸਿੰਘ ਦਾ ਪਰਿਵਾਰ, ...
ਫ਼ਿਰੋਜ਼ਪੁਰ, 14 ਜਨਵਰੀ (ਗੁਰਿੰਦਰ ਸਿੰਘ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰੋਹਿਤ ਵੋਹਰਾ ਦੀ ਚੋਣ ਮੁਹਿੰਮ ਨੂੰ ਉਸ ਵਕਤ ਹੋਰ ਬਲ ਮਿਲਿਆ, ਜਦੋਂ ਫ਼ਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ-31 ਵਿਚੋਂ ਡੇਢ ਦਰਜਨ ਪਰਿਵਾਰਾਂ ਨੇ ਕਾਂਗਰਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX