ਬਠਿੰਡਾ, 14 ਜਨਵਰੀ (ਅਵਤਾਰ ਸਿੰਘ)-ਬਠਿੰਡਾ ਜ਼ਿਲ੍ਹੇ ਵਿਚ ਲੋਹੜੀ ਅਤੇ ਮਾਘੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੱਖ-ਵੱਖ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ, ਗੁਰਦੁਆਰਾ ਸਾਹਿਬ ਹਾਜੀ ਰਤਨ, ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਤੋਂ ਇਲਾਵਾ ਹੋਰ ਵੀ ਵੱਖ-ਵੱਖ ਗੁਰੂ ਘਰਾਂ ਵਿਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਸੰਗਤਾਂ ਨੇ ਮਾਘ ਦੀਆਂ ਠੰਡੀਆਂ ਹਵਾਵਾਂ ਦੇ ਚਲਦਿਆਂ ਅੰਮਿ੍ਤ ਵੇਲੇ ਦੇ ਇਸ਼ਨਾਨ ਕਰਨ ਉਪਰੰਤ ਗੁਰੂ ਘਰਾਂ ਦੇ ਦਰਸ਼ਨ ਦੀਦਾਰ ਕੀਤੇ | ਹਜ਼ੂਰੀ ਰਾਗੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਢਾਡੀ ਜੱਥਿਆਂ ਵਲੋਂ ਸ਼ਬਦ ਕੀਰਤਨ ਅਤੇ ਸਿੱਖ ਇਤਿਹਾਸ ਭਰਪੂਰ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਹਾਜੀ ਰਤਨ ਦੇ ਮੈਨੇਜਰ ਸੁਮੇਰ ਸਿੰਘ ਨੇ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਮਾਘ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਨ ਪੰਜਾਬ ਅਤੇ ਸਿੱਖ ਕੌਮ ਲਈ ਖ਼ੁਸ਼ੀਆਂ ਭਰਿਆ ਹੋਵੇ ਤੇ ਵਾਹਿਗੁਰੂ ਹਰ ਪਰਿਵਾਰ ਦੀ ਚੜ੍ਹਦੀ ਕਲਾ ਦੇ ਨਾਲ ਤੰਦਰੁਸਤੀ ਬਖ਼ਸ਼ਣ | ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਸਮਾਗਮ ਸਜਾਏ ਗਏ, ਇਸ ਮੌਕੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਸ੍ਰੀ ਕਲਗੀਧਰ ਸਾਹਿਬ ਗੁਰਦੁਆਰਾ ਹਜੂਰ ਸਿੰਘ ਕਪੂਰ ਸਿੰਘ ਕਾਲੋਨੀ ਵਲੋਂ ਅੰਮਿ੍ਤਮਾਈ ਸ਼ਬਦ ਬਾਣੀ ਨਾਲ ਸੰਗਤਾਂ ਨੂੰ ਜੋੜਿਆ | ਸ਼ਹਿਰ ਵੱਖ-ਵੱਖ ਥਾਵਾਂ 'ਤੇ ਸਮਾਜ ਸੇਵੀਆਂ ਸੰਸਥਾਵਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਦਸਮੇਸ਼ ਪਿਆਰੇ ਸੇਵਾ ਸੁਸਾਇਟੀ, ਭਾਈ ਘਨ੍ਹੱਈਆ ਜੀ ਸੇਵਕ ਜਥਾ, ਸਬਦ ਚੌਂਕੀ ਜਥਾ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਅਤੇ ਮਾਘ ਮਹੀਨੇ ਦੀ ਸੰਗਰਾਂਦ 'ਤੇ ਦਾਨ ਕਰਨ ਦੀ ਪ੍ਰਮੁੱਖਤਾ ਦੇ ਕਾਰਨ ਥਾਂ-ਥਾਂ 'ਤੇ ਲੰਗਰ ਲਗਾਏ ਗਏ | ਇਸ ਤੋਂ ਇਲਾਵਾ ਗਣਪਤੀ ਇਨਕਲੇਵ ਦੇ ਗੁਰਦੁਆਰਾ ਸਾਹਿਬ ਵਿਖੇ ਛੋਟੇ-ਛੋਟੇ ਬੱਚਿਆਂ ਵਲੋਂ ਕਵੀ ਦਰਬਾਰ ਅਤੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਸ਼ਬਦ ਬਾਣੀ ਨਾਲ ਜੋੜਿਆ ਗਿਆ |
ਮਾਨਸਾ, 14 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਦਿਨੋਂ ਦਿਨ ਵਧ ਰਿਹਾ ਹੈ | ਅੱਜ ਇਸ ਵਾਇਰਸ ਦੇ 76 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਬੁਢਲਾਡਾ ਖੇਤਰ ਦੇ 7 ਪੁਲਿਸ ਮੁਲਾਜ਼ਮ ਵੀ ਦੱਸੇ ਜਾਂਦੇ ਹਨ | ਸਿਹਤ ਵਿਭਾਗ ...
ਬਠਿੰਡਾ, 14 ਜਨਵਰੀ (ਅਵਤਾਰ ਸਿੰਘ)-ਬਠਿੰਡਾ ਜ਼ਿਲੇ੍ਹ ਵਿਚ ਅੱਜ ਮੁੜ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਕਾਰਨ ਕੋਰੋਨਾ ਦਾ ਟੈਸਟਾਂ 'ਚੋਂ 469 ਪਾਜ਼ੀਟਿਵ ਦੇ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਿਨ੍ਹਾਂ ਵਿਚ ਸੈਂਟਰਲ ਯੂਨੀਵਰਸਿਟੀ ਘੁੱਦਾ 21, ਦੁਰਗਾ ਡਾਇਗਨੌਸਟਿਕ 23 ਅਤੇ ...
ਬਠਿੰਡਾ, 14 ਜਨਵਰੀ (ਅਵਤਾਰ ਸਿੰਘ)-ਬਠਿੰਡਾ ਡੱਬਵਾਲੀ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਮੋਟਰਸਾਈਕਲ ਦਾ ਸੰਤੁਲਨ ਸੰਭਾਲ ਨਾ ਸਕਣ ਕਾਰਨ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ | ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਗੌਰਵ ...
ਬਠਿੰਡਾ, 14 ਜਨਵਰੀ (ਵੀਰਪਾਲ ਸਿੰਘ)- 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਰਾਹੀਂ ਖ਼ਾਮੀ ਕਾਰਨ ਵਾਪਰੇ ਘਟਨਾਕ੍ਰਮ 'ਤੇ ਭਾਰਤੀ ਸੇਵਾ ਮੁਕਤ ਸੈਨਿਕਾਂ ਪ੍ਰੀਸ਼ਦ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਗਈ | ਭਾਰਤੀ ...
ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਏ ਜਾਂਦੇ ਮਾਘੀ ਦੇ ਪਾਵਨ ਦਿਹਾੜੇ ਮੌਕੇ ਜਿੱਥੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੇ ਜੋੜ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ, ਉੱਥੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ...
ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਕੋਰੋਨਾ ਦੀ ਦੇਸ਼ ਅੰਦਰ ਚੱਲੀ ਤੀਜੀ ਲਹਿਰ ਦੌਰਾਨ ਜਿੱਥੇ ਬਠਿੰਡਾ ਜ਼ਿਲੇ੍ਹ ਵਿਚ ਅੱਜ ਕੋਰੋਨਾ ਦੇ 500 ਦੇ ਕਰੀਬ ਪਾਜ਼ੀਟਿਵ ਮਰੀਜ਼ ਮਿਲਣ ਦੀ ਜਾਣਕਾਰੀ ਹੈ ਉੱਥੇ ਸਿਹਤ ਵਿਭਾਗ ਵਲੋਂ ਮੁਹੱਈਆ ਜਾਣਕਾਰੀ ਅਨੁਸਾਰ ਵੱਖ ...
ਬਠਿੰਡਾ, 14 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਤਿੰਨ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਯਾਦ ਵਿਚ ਬਠਿੰਡਾ ਵਿਖੇ ਬਣਾਏ ਗਏ 'ਕਿਸਾਨ ਚੌਕ' ਵਿਚ ਅੱਜ 'ਬਲਦਾਂ ਨਾਲ ਹਲ ਵਾਹੁੰਦੇ ਕਿਸਾਨ' ਦਾ ਮਾਡਲ ਸਥਾਪਿਤ ...
ਨਥਾਣਾ, 14 ਜਨਵਰੀ (ਗੁਰਦਰਸ਼ਨ ਲੁੱਧੜ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਇੱਕ ਟੀਮ ਵਲੋਂ ਪਿੰਡ ਕਲਿਆਣ ਸੱੁਖਾ ਵਿਖੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦਾ ਬਿਜਲੀ ਸਾਮਾਨ ਕਬਜ਼ੇ ਵਿਚ ਲਿਆ ਗਿਆ ਹੈ | ਪਾਵਰਕਾਮ ਸਬ-ਡਵੀਜਨ ਨਥਾਣਾ ਦੇ ਅਧਿਕਾਰੀਆਂ ਤੋਂ ਮਿਲੀ ...
ਬਠਿੰਡਾ, 14 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਇਲੈਕਟ੍ਰੋ ਹੋਮਿਓਪੈਥੀ ਦਵਾਈ ਦੇ ਪਿਤਾਮਾ ਡਾ. ਕਾਉਂਟ ਸੀਜ਼ਰ ਮੈਟੀ ਦੇ 213ਵੇਂ ਜਨਮ ਦਿਹਾੜੇ ਮੌਕੇ ਬਠਿੰਡਾ ਵਿਖੇ ਇਲੈਕਟ੍ਰੋ ਹੋਮਿਓਪੈਥੀ ਫਾਊਾਡੇਸ਼ਨ ਦੇ ਕੌਮੀ ਉੱਪ-ਪ੍ਰਧਾਨ ਡਾ. ਹਰਵਿੰਦਰ ਸਿੰਘ ਤੇ ਪੰਜਾਬ ਪ੍ਰਧਾਨ ...
ਕੋਟਫੱਤਾ, 14 ਜਨਵਰੀ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੀ ਤਲਵੰਡੀ ਰੋਡ 'ਤੇ ਕੇਨਰਾ ਬੈਂਕ ਦੇ ਸਾਹਮਣੇ ਬੁੱਟਰ ਕਰਿਆਣਾ ਸਟੋਰ ਤੇ ਚੋਰ ਰਾਤ ਨੂੰ ਰਾਡ ਨਾਲ ਸ਼ਟਰ ਤੋੜ ਕੇ ਗੱਲੇ ਵਿਚ ਪਈ 8000 ਦੇ ਕਰੀਬ ਦੀ ਨਗਦੀ ਚੋਰੀ ਕਰਕੇ ਲੈ ਗਏ | ਘਟਨਾ ਦਾ ਪਤਾ ਸਵੇਰੇ 6 ਵਜੇ ਉਸ ...
ਬੱਲੂਆਣਾ, 14 ਜਨਵਰੀ (ਗੁਰਨੈਬ ਸਾਜਨ)-ਬੱਲੂਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਲੰਬਾ ਅਰਸਾ ਸੇਵਾ ਕਰਨ ਵਾਲੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ ਦੀ ਬਰਸੀ ਨੂੰ ਮੁੱਖ ਰੱਖਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਮਤਿ ਸਮਾਗਮ ਦੌਰਾਨ ਉੱਘੇ ਸਿੱਖ ਪ੍ਰਚਾਰਕ ਭਾਈ ...
ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਕੋਰੋਨਾ ਦੀ ਤੀਜੀ ਲਹਿਰ ਦੇ ਜੋਰ ਫੜਦਿਆਂ ਹੀ ਜਿੱਥੇ ਪ੍ਰਸ਼ਾਸਨ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕਰਨੀ ਸ਼ੁਰੂ ਕਰ ਦਿੱਤੀ ਹੈ, ਉੱਥੇ ਲੋਕ ਭਲਾਈ ਦੇ ਕੰਮ ਕਰ ਰਹੇ ਕਲੱਬਾਂ ਨੇ ਵੀ ਇਸ ਕਾਰਜ ਵਿਚ ਵਧ ...
ਚਾਉਕੇ, 14 ਜਨਵਰੀ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਭੁਪਿੰਦਰ ਸਿੰਘ ਵਲੋਂ ...
ਚਾਉਕੇ, 14 ਜਨਵਰੀ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲੋ ਵਿਖੇ ਗੁਰਦੁਆਰਾ ਭਵਸਾਗਰ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਦੀ ਨੀਂਹ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪਹੰੁਚੇ ਪੰਜ ਪਿਆਰਿਆਂ ਨੇ ਅਰਦਾਸ ਕਰਨ ਉਪਰੰਤ ਬੜੀ ਸ਼ਰਧਾ ਭਾਵਨਾ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...
ਭਾਗੀਵਾਂਦਰ, 14 ਜਨਵਰੀ (ਮਹਿੰਦਰ ਸਿੰਘ ਰੂਪ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਦੀ ਧਰਮ ਪਤਨੀ ਬੀਬੀ ਨਵਪ੍ਰੀਤ ਕੌਰ ਜਟਾਣਾ ਨੇ ਪਿੰਡ ਦੇ ...
ਬਠਿੰਡਾ, 14 ਜਨਵਰੀ (ਵੀਰਪਾਲ ਸਿੰਘ)- ਪ੍ਰੀਤ ਜਿਊਲਰਜ਼ ਬਠਿੰਡਾ ਦੇ ਮਾਲਕ ਵਲੋਂ ਇਮਾਨਦਾਰੀ ਜਿੰਦਾ ਹੋਣ ਦਾ ਸਬੂਤ ਪੇਸ਼ ਕਰਦੇ ਹੋਏ ਡਿੱਗਿਆ ਹੋਇਆ ਮੋਬਾਈਲ ਫ਼ੋਨ ਮਾਲਕ ਨੂੰ ਵਾਪਸ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਾਘੀ ਦੇ ਦਿਹਾੜੇ ਦੇ ਮੌਕੇ ਬਲਵੀਰ ...
ਭੁੱਚੋ ਮੰਡੀ, 14 ਜਨਵਰੀ (ਬਿੱਕਰ ਸਿੰਘ ਸਿੱਧੂ)-ਪਿੰਡ ਚੱਕ ਬਖਤੂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਘੀ ਦਿਹਾੜੇ ਤੇ ਬੱਚਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਪਕੌੜਿਆਂ ਤੇ ਚਾਹ ਦੇ ਲੰਗਰ ਲਗਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਪਿੰਡ ...
ਰਾਮਾਂ ਮੰਡੀ, 14 ਜਨਵਰੀ (ਤਰਸੇਮ ਸਿੰਗਲਾ)-ਸਵ. ਸੀਤਾ ਦੇਵੀ ਪਤਨੀ ਸਵ. ਓਮ ਪ੍ਰਕਾਸ਼ ਕਣਕਵਾਲ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹਿਰ ਦੀ ਪ੍ਰਮੁੱਖ ਸਮਾਜਿਕ ਸੰਸਥਾ ਰਾਮਾਂ ਸਹਾਰਾ ਵੈੱਲਫੇਅਰ ਕਲੱਬ ਨੂੰ ਅੱਜ ਇੱਕ ਸ਼ਵ ਵਾਹਨ ਦਾਨ ਦੇ ਰੂਪ ਵਿਚ ...
ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਲੱਗੇ ਮਾਘੀ ਦੇ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾ ਇਸ ਵਾਰ ਵੀ ਗੁਰੂ ਕਾਸ਼ੀ ਸਾਹਿਤ ਸਭਾ ਅਤੇ ਕਵੀਸ਼ਰੀ ...
ਸੀਂਗੋ ਮੰਡੀ, 14 ਜਨਵਰੀ (ਲੱਕਵਿੰਦਰ ਸ਼ਰਮਾ)- ਖੇਤਰ 'ਚ ਲੋਹੜੀ ਦਾ ਤਿਉਹਾਰ ਧੂੰਮ-ਧਾਮ ਨਾਮ ਮਨਾਇਆ ਗਿਆ | ਲੋਹੜੀ ਮੌਕੇ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਪਹਿਲਾਂ ਦੀ ਤਰ੍ਹਾਂ ਲੋਕਾਂ ਨੇ ਅੱਗ ਸੇਕ ਕੇ ਮੂੰਗਫਲੀਆਂ ਤੇ ਰੇਵੜੀਆਂ ਵੰਡੀਆਂ | ਉਧਰ ਪਿੰਡ ਲਹਿਰੀ ਵਿਚ ...
ਬਠਿੰਡਾ, 14 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚੋਣ ਕਮਿਸ਼ਨ ਵਲੋਂ ਸੂਬੇ ਅੰਦਰ ਚੋਣ ਜ਼ਾਬਤਾ ਲਗਾਏ ਜਾਣ ਦੇ ਹਫ਼ਤੇ ਮਗਰੋਂ ਜ਼ਿਲ੍ਹਾ ਚੋਣ ਕਮਿਸ਼ਨ ਕੋਲ ਹੁਣ ਤੱਕ 80 ਸ਼ਿਕਾਇਤਾਂ ਪੁੱਜੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਹੋ ਗਿਆ ਹੈ | ਜ਼ਿਲ੍ਹਾ ਚੋਣ ...
ਬਠਿੰਡਾ, 14 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ 'ਚ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਟੈਨਿਸ (ਪੁਰਸ਼) ਚੈਂਪੀਅਨਸ਼ਿਪ ਦਾ ਆਗਾਜ਼ ਹੋ ਗਿਆ | ਚੈਂਪੀਅਨਸ਼ਿਪ ਵਿਚ ਉੱਤਰੀ ਭਾਰਤ ਦੀਆਂ 13 ਯੂਨੀਵਰਸਿਟੀ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ | ਡਾ. ਗੁਰਦੀਪ ਕੌਰ ...
ਤਲਵੰਡੀ ਸਾਬੋ, 14 ਜਨਵਰੀ (ਰਵਜੋਤ ਸਿੰਘ ਰਾਹੀ)-ਸ਼ਹੀਦ ਸਿਪਾਹੀ ਜਗਸੀਰ ਸਿੰਘ ਫ਼ੌਜੀ ਤਲਵੰਡੀ ਸਾਬੋ ਦੀ 16ਵੀਂ ਬਰਸੀ ਮੌਕੇ ਪਰਿਵਾਰ ਵਲੋਂ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਸ਼ਹੀਦ ਸਿਪਾਹੀ ਜਗਸੀਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ...
ਬਠਿੰਡਾ, 14 ਜਨਵਰੀ (ਅਵਤਾਰ ਸਿੰਘ)-ਬਠਿੰਡਾ ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਬਿਨ੍ਹਾਂ ਕਿਸੇ ਦਿਨ ਨਾਗਾ ਪਾਏ ਅਣਥੱਕ ਹੋਕੇ ਆਪਣੇ ਹਿੱਸੇ ਦੀ ਮਹਿਕ ਵੰਡ ਰਹੇ ਹਨ | ਸਿੱਖਿਆ ਦੇ ਖੇਤਰ ਵਿਚ ਗਰੀਬ ਲੋੜਵੰਦਾਂ ਲਈ ਵਡਮੁੱਲਾ ਯੋਗਦਾਨ ਪਾਉਣ ...
ਲਹਿਰਾ ਮੁਹੱਬਤ, 14 ਜਨਵਰੀ (ਸੁਖਪਾਲ ਸਿੰਘ ਸੁੱਖੀ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਤੋਂ ਨਾਰਾਜ਼ ਹੋ ਕੇ ਵਿਧਾਨ ਸਭਾ ਹਲਕਾ ਭੁੱਚੋ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਾ ਰਹੇ ਬਲਦੇਵ ਸਿੰਘ ਆਕਲੀਆ ਨੇ ਕਿਹਾ ਕਿ ਹਰ ਵਾਰ ਸਿਆਸੀ ਪਾਰਟੀਆਂ ਬਾਹਰੀਆਂ ਨੂੰ ਲਿਆ ਕੇ ...
ਨਥਾਣਾ, 14 ਜਨਵਰੀ (ਗੁਰਦਰਸ਼ਨ ਲੁੱਧੜ)- ਪਿੰਡ ਪੂਹਲਾ ਵਿਖੇ ਮੱਘਰ ਸਿੰਘ ਸਾਬਕਾ ਮੈਂਬਰ, ਜਗਵਿੰਦਰ ਸਿੰਘ, ਵਕੀਲ ਸਿੰਘ, ਅਰਸ਼ਦੀਪ ਸਿੰਘ, ਬੂਟਾ ਸਿੰਘ, ਜਸਵੰਤ ਸਿੰਘ ਅਤੇ ਅਜਾਇਬ ਸਿੰਘ ਨੇ ਆਪਣੇ ਪਰਿਵਾਰਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ...
ਭਗਤਾ ਭਾਈਕਾ, 14 ਜਨਵਰੀ (ਸੁਖਪਾਲ ਸਿੰਘ ਸੋਨੀ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਚੋਣਾਂ ਦੌਰਾਨ ਸ਼ਾਨਦਾਰ ਜਿੱਤ ਹਾਸਿਲ ਕਰਨ ਲਈ ਦਲ ਦੇ ਸਰਗਰਮ ਆਗੂਆਂ ਨੂੰ ਵੀ ਵੱਡੀ ਪੱਧਰ ਤੇ ...
ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਦੀ ਚੋਣ ਮੁਹਿੰਮ ਨੂੰ ਅੱਜ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਨੇੜਲੇ ਪਿੰਡ ...
ਰਾਮਾਂ ਮੰਡੀ, 14 ਜਨਵਰੀ (ਅਮਰਜੀਤ ਸਿੰਘ ਲਹਿਰੀ)- ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਨੇ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਕੇ ਲੋਕ ਮਿਲਣੀ ਦੌਰਾਨ ਪਿੰਡ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕੇਜਰੀਵਾਲ ਦੀਆਂ ਲੋਕ ਭਲਾਈ ...
ਬਠਿੰਡਾ, 14 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ...
ਮਹਿਮਾ ਸਰਜਾ, 14 ਜਨਵਰੀ (ਰਾਮਜੀਤ ਸ਼ਰਮਾ)-ਚੋਣਾਂ ਦਾ ਮਾਹੌਲ ਹੌਲੀ ਹੌਲੀ ਭਖਣ ਲੱਗਾ ਹੈ | ਪਿੰਡਾਂ ਦੇ ਲੋਕ ਆਪਣੀ ਆਪਣੀ ਪਾਰਟੀ ਤੋਂ ਨਿਰਾਸ ਹੋਏ ਹੁਣ ਪਾਰਟੀਆਂ ਬਦਲਣ ਲੱਗੇ ਹੋਏ ਹਨ | ਜਿਸ ਤਹਿਤ ਪਿੰਡ ਅਬਲੂ ਦੇ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਨਾਲ ਸਬੰਧਿਤ ਲਗਭਗ 30 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX