ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  21 minutes ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  44 minutes ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 1 hour ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਜਲੰਧਰ

ਚੋਣਾਂ ਕਰਕੇ ਪਿਆ ਠੇਕੇਦਾਰਾਂ 'ਤੇ ਤੋੜੀਆਂ ਸੜਕਾਂ ਠੀਕ ਕਰਨ ਦਾ ਦਬਾਅ

ਸ਼ਿਵ ਸ਼ਰਮਾ
ਜਲੰਧਰ, 14 ਜਨਵਰੀ -ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਵਿਚ ਤੇਜ਼ੀ ਆਉਣ ਕਰਕੇ ਜਿੱਥੇ ਸਿਆਸੀ ਆਗੂ ਹੁਣ ਕਾਫੀ ਸਰਗਰਮ ਹੋ ਗਏ ਹਨ ਪਰ ਦੂਜੇ ਪਾਸੇ ਸ਼ਹਿਰ ਵਿਚ ਟੁੱਟੀਆਂ ਸੜਕਾਂ ਕਰਕੇ ਵੀ ਲੋਕਾਂ ਦੀ ਨਾਰਾਜ਼ਗੀ ਘਟ ਨਹੀਂ ਰਹੀ | ਚਾਹੇ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਠੇਕੇਦਾਰਾਂ 'ਤੇ ਟੁੱਟੀਆਂ ਸੜਕਾਂ ਜਲਦੀ ਠੀਕ ਕਰਨ ਦਾ ਦਬਾਅ ਹੈ ਪਰ ਇਸ ਦੇ ਬਾਵਜੂਦ 14 ਫਰਵਰੀ ਤੋਂ ਪਹਿਲਾਂ ਸਾਰੀਆਂ ਸੜਕਾਂ ਦੇ ਠੀਕ ਹੋਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਕਈ ਠੇਕੇਦਾਰਾਂ ਨੇ ਇਕ ਤੋਂ ਜ਼ਿਆਦਾ ਕੰਮ ਲਏ ਹੋਏ ਹਨ ਤੇ ਉਨ੍ਹਾਂ ਕੋਲ ਲੇਬਰ ਘੱਟ ਹੈ | ਇਸ ਵੇਲੇ ਕਈ ਇਲਾਕਿਆਂ ਵਿਚ ਟੁੱਟੀਆਂ ਸੜਕਾਂ ਦੇ ਹੁਣ ਤੱਕ ਨਾ ਬਣਨ ਕਰਕੇ ਇਸ ਦਾ ਇਕ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਈ ਠੇਕੇਦਾਰਾਂ ਨੇ ਇਕ ਤੋਂ ਜ਼ਿਆਦਾ ਕੰਮ ਤਾਂ ਹਾਸਲ ਕਰ ਲਏ ਹਨ ਪਰ ਉਨਾਂ ਕੋਲ ਹੁਣ ਇਨ੍ਹਾਂ ਨੂੰ ਸਮੇਂ ਸਿਰ ਪੂਰੇ ਨਾ ਹੋਣ ਕਰਕੇ ਨਿਗਮ ਪ੍ਰਸ਼ਾਸਨ ਨੂੰ ਇਸ ਬਾਰੇ ਜਵਾਬ ਦੇਣਾ ਪੈ ਰਿਹਾ ਹੈ | ਅਜੀਤ ਚੌਕ ਤੋਂ ਲੈ ਕੇ ਪ੍ਰਤਾਪ ਬਾਗ਼ ਤੱਕ ਬਣਨ ਵਾਲੀ ਸੀ. ਸੀ. ਫਲੋਰਿੰਗ ਸੜਕ ਬਣਾਉਣ ਲਈ ਮਸਜਿਦ ਕੁਮਹਾਰਾਂ ਤੱਕ ਤਾਂ ਪੁਰਾਣੀ ਸੜਕ ਨੂੰ ਤੋੜਿਆ ਗਿਆ ਹੈ ਪਰ ਅਜੇ ਤੱਕ ਇਸ ਨੂੰ ਬਣਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਜਾ ਸਕਿਆ ਹੈ | ਇਸ ਸੜਕ ਨੂੰ ਬਣਾਉਣ ਲਈ ਭਾਵੇਂ ਕੰਪਨੀ ਵੱਲੋਂ ਅਜੀਤ ਚੌਕ ਕੋਲ ਕੰਕਰੀਟ ਮਿਕਸਚਰ ਵਾਲੀ ਮਸ਼ੀਨ ਲਗਾਈ ਗਈ ਹੈ ਪਰ ਅਜੇ ਤੱਕ ਸੜਕ ਬਣਨ ਦੇ ਕੰਮ ਦੀ ਸ਼ੁਰੂਆਤ ਨਹੀਂ ਹੋਈ | ਸੜਕ ਦੇ ਨਾ ਬਣਨ ਕਰਕੇ ਹੁਣ ਨਾਲ ਵਾਲੀਆਂ ਗਲੀਆਂ ਅਤੇ ਸੜਕਾਂ 'ਤੇ ਜਾਮ ਲੱਗ ਰਹੇ ਹਨ | ਕਈ ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ਨੂੰ ਬਣਾਉਣ ਲਈ ਸਾਰੀ ਸੜਕ ਨਹੀਂ ਤੋੜੀ ਜਾਣੀ ਚਾਹੀਦੀ ਸੀ ਸਗੋਂ ਇਕ ਸਾਈਡ ਬਣਾ ਕੇ ਫਿਰ ਦੂਜੀ ਸਾਈਡ ਬਣਾਈ ਜਾਣੀ ਚਾਹੀਦੀ ਹੈ | ਸ਼ਹਿਰ ਵਿਚ ਇਸ ਤਰਾਂ ਦੀਆਂ ਕਈ ਸੜਕਾਂ ਅਤੇ ਗਲੀਆਂ ਤੋੜੀਆਂ ਗਈਆਂ ਹਨ ਜਿਨ੍ਹਾਂ ਨੂੰ ਅਜੇ ਤੱਕ ਠੀਕ ਨਹੀਂ ਕੀਤਾ ਗਿਆ ਹੈ ਤੇ ਇਸ ਨੂੰ ਲੈ ਕੇ ਸੱਤਾਧਾਰੀ ਕਾਂਗਰਸੀ ਆਗੂਆਂ ਵਿਚ ਵੀ ਨਾਰਾਜ਼ਗੀ ਪਾਈ ਜਾ ਰਹੀ ਹੈ | ਤੋੜੀਆਂ ਸੜਕਾਂ ਕਰਕੇ ਲੋਕਾਂ ਦੇ ਕਾਰੋਬਾਰ 'ਤੇ ਇਸ ਦਾ ਅਸਰ ਪਿਆ ਹੈ ਜਿਸ ਕਰਕੇ ਗਾਹਕਾਂ ਦੀ ਆਮਦ ਵੀ ਘਟੀ ਹੈ |
ਕ੍ਰਿਸ਼ਨਾ ਨਗਰ ਦੀ ਗਲੀ 'ਚੋਂ ਚੁੱਕੀਆਂ ਟਾਇਲਾਂ
ਮੰਡੀ ਰੋਡ ਦੇ ਨਾਲ ਹੀ ਕ੍ਰਿਸ਼ਨਾ ਨਗਰ ਦੀ ਇਕ ਮਹੀਨੇ ਤੋਂ ਤੋੜੀ ਗਈ ਗਲੀ ਨੂੰ ਨਾ ਬਣਾਉਣ ਦੇ ਮਾਮਲੇ ਦੀ ਰਿਪੋਰਟ ਛਪਣ ਤੋਂ ਬਾਅਦ ਤਾਂ ਠੇਕੇਦਾਰ ਨੇ ਗਲੀ ਵਿਚ ਉਖਾੜੀਆਂ ਗਈਆਂ ਇੰਟਰਲਾਕ ਵਾਲੀਆਂ ਟਾਇਲਾਂ ਚੁੱਕ ਲਈਆਂ ਪਰ ਲੋਕਾਂ ਦਾ ਕਹਿਣਾ ਸੀ ਕਿ ਅਜੇ ਤੱਕ ਗਲੀ ਬਣਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਗੱਡੀਆਂ ਲਿਆਉਣ ਜਾਣ ਵੇਲੇ ਕਾਫੀ ਪੇ੍ਰਸ਼ਾਨੀ ਆ ਰਹੀ ਹੈ | ਕ੍ਰਿਸ਼ਨਾ ਨਗਰ ਵਿਚ ਇੰਟਰਲਾਕ ਟਾਇਲਾਂ ਦੀ ਗਲੀ ਵਧੀਆ ਬਣੀ ਹੋਈ ਸੀ ਪਰ ਇਸ ਦੇ ਬਾਵਜੂਦ ਇਨ੍ਹਾਂ ਟਾਇਲਾਂ ਨੂੰ ਉਖਾੜ ਦਿੱਤਾ ਗਿਆ ਤੇ ਠੇਕੇਦਾਰ ਨੇ ਕਾਫੀ ਦਿਨਾਂ ਤੱਕ ਇਨ੍ਹਾਂ ਟਾਈਲਾਂ ਨੂੰ ਨਹੀਂ ਚੁੱਕਿਆ ਸੀ |

ਬਲਵਿੰਦਰ ਕੌਰ ਲਾਲੀ ਬਣੀ ਮਹਿਲਾ ਕਾਂਗਰਸ ਜਲੰਧਰ ਦਿਹਾਤੀ ਦੀ ਪ੍ਰਧਾਨ

ਜਲੰਧਰ, 14 ਜਨਵਰੀ (ਜਸਪਾਲ ਸਿੰਘ)-ਸਰਗਰਮ ਮਹਿਲਾ ਕਾਂਗਰਸੀ ਆਗੂ ਸ੍ਰੀਮਤੀ ਬਲਵਿੰਦਰ ਕੌਰ ਲਾਲੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਮਹਿਲਾ ਕਾਂਗਰਸ ਜਲੰਧਰ ਦਿਹਾਤੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਹੌਂਡਾ ਸਿਟੀ ਦੀ ਪਿੱਛੋਂ ਟੱਕਰ ਵੱਜਣ ਨਾਲ ਆਲਟੋ ਕਾਰ ਪਲਟੀ-ਚਾਰ ਵਿਅਕਤੀ ਜ਼ਖ਼ਮੀ

ਜਲੰਧਰ/ਮਕਸੂਦਾਂ, 14 ਜਨਵਰੀ (ਸਤਿੰਦਰ ਪਾਲ ਸਿੰਘ)-ਪਠਾਨਕੋਟ ਚੌਕ ਕੋਲ ਰਾਤ ਕਰੀਬ ਨੌ ਵਜੇ ਮੁੱਖ ਮਾਰਗ 'ਤੇ ਜਾ ਰਹੀ ਆਲਟੋ ਕਾਰ ਨੂੰ ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਹੌਂਡਾ ਸਿਟੀ ਕਾਰ ਨੇ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਆਲਟੋ ਕਾਰ ਕਰੀਬ 10 ਫੁੱਟ ਤਕ ...

ਪੂਰੀ ਖ਼ਬਰ »

ਬਲੈਰੋ ਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਕਿਸ਼ਨਗੜ੍ਹ 14 ਜਨਵਰੀ (ਹੁਸਨ ਲਾਲ)- ਕਿਸ਼ਨਗੜ੍ਹ ਅੱਡੇ ਤੋਂ ਕਿਸ਼ਨਗੜ੍ਹ-ਕਰਤਾਰਪੁਰ ਰੋਡ 'ਤੇ ਆਪਣੇ ਘਰ ਨੂੰ ਪੈਦਲ ਜਾ ਰਹੇ ਨੌਜਵਾਨ ਨੂੰ ਨਹਿਰੀ ਪੁਲ ਕੋਲ ਇਕ ਬਲੈਰੋ ਗੱਡੀ ਵੱਲੋਂ ਆਪਣੀ ਲਪੇਟ 'ਚ ਲੈਣ ਕਾਰਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜਮਸ਼ੇਰ ਖਾਸ, 14 ਜਨਵਰੀ (ਅਵਤਾਰ ਤਾਰੀ)-ਜਮਸ਼ੇਰ ਖਾਸ ਡੇਅਰੀ ਕੰਪਲੈਕਸ ਵਿਚ ਅੱਜ ਦੇਰ ਸ਼ਾਮ ਇਕ ਅਣਪਛਾਤੇ ਵਿਅਕਤੀ ਦੀ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ | ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਉਕਤ ਵਿਅਕਤੀ ਡੇਅਰੀ ਕੰਪਲੈਕਸ ਵਿਚ ਅਕਸਰ ਰਿਕਸ਼ੇ ਉੱਪਰ ਦੇਖਿਆ ...

ਪੂਰੀ ਖ਼ਬਰ »

ਕੁੱਤਾ ਅੱਗੇ ਆਉਣ ਨਾਲ ਮੋਟਰਸਾਈਕਲ ਹੋਇਆ ਬੇਕਾਬੂ

ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਕਈ ਕਈ ਵਾਰ ਕਿਸੇ ਵਾਹਨ ਚਾਲਕ ਤੋਂ ਲਿਫਟ ਲੈਣੀ ਵੀ ਭਾਰੀ ਪੈ ਜਾਂਦੀ ਹੈ, ਜਿਸ ਦੀ ਮਿਸਾਲ ਬੀਤੀ ਦੇਰ ਸ਼ਾਮ ਦੇਖਣ ਨੂੰ ਮਿਲੀ ਜਦੋਂ ਇਕ ਪੈਦਲ ਰਾਹਗੀਰ ਨੇ ਮੋਟਰਸਾਈਕਲ 'ਤੇ ਆ ਰਹੇ ਵਿਅਕਤੀ ਤੋਂ ਲਿਫ਼ਟ ਲੈ ਲਈ ਤੇ ਜਦੋਂ ਉਹ ਕੁਝ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਮਲਸੀਆਂ, 14 ਜਨਵਰੀ (ਸੁਖਦੀਪ ਸਿੰਘ)- ਮਲਸੀਆਂ ਵਿਖੇ ਬੀਤੀ ਸ਼ਾਮ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਸਾਈਕਲ ਸਵਾਰ ਚੌਂਕੀਦਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗਿਆਨ (57) ਪੁੱਤਰ ਦਲੀਪ ਸਿੰਘ ਵਾਸੀ ਪੱਤੀ ਲਕਸੀਆਂ (ਮਲਸੀਆਂ) ਬੀਤੀ ਸ਼ਾਮ ਕਰੀਬ 6.30 ਵਜੇ ਸਟੇਸ਼ਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੂੰ ਟੀਕਾਕਰਨ ਦੀਆਂ ਰੋਜ਼ਾਨਾ 20 ਹਜ਼ਾਰ ਖੁਰਾਕਾਂ ਦਾ ਟੀਚਾ ਪੂਰਾ ਕਰਨ ਦੇ ਨਿਰਦੇਸ਼

ਜਲੰਧਰ, 14 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹੇ ਵਿੱਚ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਇੰਤਜ਼ਾਮ, ਸਿਹਤ ਸਹੂਲਤਾਂ ਆਦਿ ਯਕੀਨੀ ਬਣਾਈਆਂ ਗਈਆਂ ਹਨ ਤਾਂ ਜੋ ਵਾਇਰਸ ਨੂੰ ਅਸਰਦਾਰ ਢੰਗ ਨਾਲ ਹੋਰ ਫੈਲਣ ਤੋਂ ਰੋਕਿਆ ਜਾ ਸਕੇ ...

ਪੂਰੀ ਖ਼ਬਰ »

ਨੌਜਵਾਨ ਸਮੇਤ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ, 682 ਮਰੀਜ਼ ਹੋਰ ਮਿਲੇ

ਜਲੰਧਰ, 14 ਜਨਵਰੀ (ਐੱਮ.ਐੱਸ. ਲੋਹੀਆ) - ਕੋਰੋਨਾ ਪ੍ਰਭਾਵਿਤ 28 ਸਾਲਾਂ ਦੇ ਇੱਕ ਨੌਜਵਾਨ ਸਮੇਤ ਜ਼ਿਲ੍ਹੇ 'ਚ ਅੱਜ 4 ਮਰੀਜ਼ਾਂ ਦੀ ਮੌਤ ਹੋ ਗਈ | ਉਕਤ ਚਾਰੋ ਵਿਅਕਤੀ ਕਿਸੇ ਨਾ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਸਨ ਅਤੇ ਜ਼ੇਰੇ ਇਲਾਜ ਸਨ | ਮਿ੍ਤਕਾਂ 'ਚ ਅਸ਼ਵਿੰਦਰ (28) ਵਾਸੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਰਾਜਦੂਤ ਨੇ ਐਲ. ਪੀ. ਯੂ. ਦਾ ਕੀਤਾ ਦੌਰਾ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ 'ਚ ਇਸਲਾਮਿਕ ਰਿਪਬਲਿਕ ਆਫ਼ ਅਫ਼ਗ਼ਾਨਿਸਤਾਨ ਦੇ ਰਾਜਦੂਤ ਫਰੀਦ ਮਾਮੁੰਦਜ਼ੇ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਪ੍ਰੋ-ਵਾਈਸ-ਚਾਂਸਲਰ ਡਾ: ਸੰਜੇ ਮੋਦੀ ਅਤੇ ਵਾਈਸ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਚੋਣਾਂ 'ਚ ਸ਼ਰਾਬ ਦੀ ਵਰਤੋਂ ਸੰਬੰਧੀ ਪੁਰਾਣੀਆਂ ਬੰਦ ਇਮਾਰਤਾਂ ਵੀ ਆਬਕਾਰੀ ਵਿਭਾਗ ਦੇ 'ਰਡਾਰ' 'ਤੇ

ਜਲੰਧਰ, 14 ਜਨਵਰੀ (ਸ਼ਿਵ)-ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਾਜਾਇਜ਼ ਸ਼ਰਾਬ ਫੜਨ ਲਈ ਆਬਕਾਰੀ ਵਿਭਾਗ ਦੀਆਂ ਸਰਗਰਮੀਆਂ ਵਿਚ ਲਗਾਤਾਰ ਤੇਜ਼ੀ ਆਉਣ ਲੱਗ ਪਈ ਹੈ | ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਚੋਣ ਕਮਿਸ਼ਨ ਨਾਜਾਇਜ਼ ਸ਼ਰਾਬ ਨੂੰ ਲੈ ਕੇ ਐਨੀ ਸਖ਼ਤ ...

ਪੂਰੀ ਖ਼ਬਰ »

ਸਫ਼ਾਈ ਪੱਖੋਂ ਪਹਿਲੇ ਨੰਬਰ 'ਤੇ ਰਹੇ ਕੈਪੀਟੋਲ ਹਸਪਤਾਲ ਤੇ ਪਾਸਪੋਰਟ ਦਫ਼ਤਰ

ਜਲੰਧਰ, 14 ਜਨਵਰੀ (ਸ਼ਿਵ)- ਨਗਰ ਨਿਗਮ ਨੇ ਸਵੱਛਤਾ ਸਰਵੇਖਣ-2022 ਦੇ ਸੰਦਰਭ ਵਿਚ ਸ਼ਹਿਰ ਭਰ ਦੇ ਹੋਟਲਾਂ, ਹਸਪਤਾਲਾਂ, ਮਾਰਕੀਟ, ਸਰਕਾਰੀ ਦਫ਼ਤਰਾਂ ਦੇ ਕਰਵਾਏ ਗਏ ਸਰਵੇਖਣ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਹੈ | ਇਨ੍ਹਾਂ ਵਿਚ ਪਹਿਲੇ ਨੰਬਰ 'ਤੇ ਹੋਟਲਾਂ ਵਿਚ ਰੈਡੀਸਨ ...

ਪੂਰੀ ਖ਼ਬਰ »

ਕੇ.ਐੱਮ.ਵੀ. ਦਾ ਬੋਟਨੀਕਲ ਗਾਰਡਨ ਵਿਦਿਆਰਥਣਾਂ ਨੂੰ ਪ੍ਰਦਾਨ ਕਰ ਰਿਹਾ ਹੈ ਵਿਗਿਆਨਕ ਸਿੱਖਿਆ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ, ਕੰਨਿਆ ਮਹਾਂਵਿਦਿਆਲਾ, ਜਲੰਧਰ ਸਦਾ ਵਿਦਿਆਰਥਣਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਕੇ.ਐਮ.ਵੀ. ਵਿਖੇ ਸਥਾਪਿਤ ਕੀਤੇ ਗਏ ...

ਪੂਰੀ ਖ਼ਬਰ »

ਕੰਚਨ ਕੁਮਾਰੀ ਬਣੀ ਜ਼ਿਲ੍ਹਾ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨ

ਜਲੰਧਰ,14 ਜਨਵਰੀ (ਜਸਪਾਲ ਸਿੰਘ)- ਸਰਗਰਮ ਮਹਿਲਾ ਆਗੂ ਸ੍ਰੀਮਤੀ ਕੰਚਨ ਕੁਮਾਰੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਮਹਿਲਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿਚ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਵਿਖੇ ਕੀਤੀ ਅਰਦਾਸ

ਭੋਗਪੁਰ, 14 ਜਨਵਰੀ (ਕਮਲਜੀਤ ਸਿੰਘ ਡੱਲੀ)-ਦੋਆਬਾ ਕਿਸਾਨ ਵੈਲਫੇਅਰ ਕਮੇਟੀ (ਰਜਿ.) ਜਲੰਧਰ ਵੱਲੋਂ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਪਿੰਡ ਡੱਲੀ ਵਿਖੇ ਦਿੱਲੀ 'ਚ ਲਗਾਏ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿਚ ਪਾਠ ਦੇ ਭੋਗ ਅੱਜ ਮਾਘੀ ਦੇ ਸ਼ੁੱਭ ਦਿਹਾੜੇ ਮੌਕੇ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਮਨਾ ਕੇ ਖ਼ੁਸ਼ੀ ਸਾਂਝੀ ਕੀਤੀ

ਜਲੰਧਰ/ਮਕਸੂਦਾਂ, 14 ਜਨਵਰੀ (ਸਤਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮਿੰਦਰ ਸਿੰਘ ਦੀ ਅਗਵਾਈ ਹੇਠ ਸਰਕਲ ਸੁਪਰਵਾਈਜ਼ਰ ਮੈਡਮ ਕਮਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਂਗਨਵਾੜੀ ਸੈਂਟਰ ਗੁਰਬਚਨ ਨਗਰ ਵਿਚ ਕੌਂਸਲਰ ਮੈਡਮ ਡਾ. ਤਮਨਪ੍ਰੀਤ ...

ਪੂਰੀ ਖ਼ਬਰ »

ਚੰਨੀ ਨੂੰ ਸੀ.ਐਮ. ਦਾ ਚਿਹਰਾ ਐਲਾਨੇ ਕਾਂਗਰਸ-ਡਾ. ਜੱਸੀ

ਜਲੰਧਰ, 14 ਜਨਵਰੀ (ਹਰਵਿੰਦਰ ਸਿੰਘ ਫੁੱਲ )-ਸੀਨੀਅਰ ਕਾਂਗਰਸੀ ਆਗੂ ਡਾ. ਰਾਮ ਲਾਲ ਜੱਸੀ ਨੇ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆਂ ਗਾਂਧੀ ਨੂੰ ਚਿੱਠੀ ਲਿਖੇ ਕੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਧ ਰਹੀ ਲੋਕਪਿ੍ਅਤਾ ਨੇ ਦੇਖਦੇ ਹੋਏ ਆਗਾਮੀ ਵਿਧਾਨ ...

ਪੂਰੀ ਖ਼ਬਰ »

ਮਾਘੀ ਦਾ ਮੇਲਾ ਮਨਾਇਆ

ਲੋਹੀਆਂ ਖਾਸ, 14 ਜਨਵਰੀ (ਬਲਵਿੰਦਰ ਸਿੰਘ ਵਿੱਕੀ)-ਬਲਾਕ ਲੋਹੀਆਂ ਦੇ ਪਿੰਡ ਨੱਲ੍ਹ ਵਿਖੇ ਪ੍ਰਸਿੱੱਧ ਡੇਰਾ ਬਾਬਾ ਅਮਰ ਨਾਥ ਜੀ ਵਿਖੇ ਵਿੱਚ ਅੱਜ ਮਾਘੀ ਦਾ ਮੇਲਾ ਡੇਰਾ ਮੁਖੀ ਬਾਬਾ ਬਲਵੰਤ ਨਾਥ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਤ ...

ਪੂਰੀ ਖ਼ਬਰ »

ਦੇਸੀ ਸ਼ਰਾਬ ਦੀਆਂ 90 ਬੋਤਲਾਂ ਕਬਜ਼ੇ 'ਚ ਲਈਆਂ

ਜਲੰਧਰ, 14 ਜਨਵਰੀ (ਸ਼ਿਵ)-ਚੋਣਾਂ ਵਿਚ ਨਾਜਾਇਜ ਸ਼ਰਾਬ ਦੀ ਵਿੱਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਦੀ ਇਕ ਸਾਂਝੀ ਟੀਮ ਨੇ ਜਲੰਧਰ-ਕਪੂਰਥਲਾ ਰੋਡ 'ਤੇ ਬਸਤੀ ਬਾਵਾ ਖੇਲ੍ਹ ਵਿਚ ਇਕ ਬੇਸਮੈਂਟ ਵਿਚ ਛੁਪਾਈਆਂ ਹੋਈਆਂ 90 ਦੇਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਮੱਲ੍ਹੀਆਂ ਕਲਾਂ 14 ਜਨਵਰੀ (ਮਨਜੀਤ ਮਾਨ)-ਪਿੰਡ ਰਸੂਲਪੁਰ ਕਲਾਂ ਜਿਲ੍ਹਾ ਜਲੰਧਰ ਵਿਖੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਇਸ ਦੌਰਾਨ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸ਼ਬਦ ਗੁਰੂ ਪ੍ਰਚਾਰ ਕੇਂਦਰ ਰਜਿ. ਦੀ ਮੀਟਿੰਗ

ਮਹਿਤਪੁਰ , 14 ਜਨਵਰੀ (ਚੰਦੀ ) -ਸਥਾਨਕ ਧਾਰਮਿਕ ਸੰਸਥਾ ਸ਼ਬਦ ਗੁਰੂ ਪ੍ਰਚਾਰ ਕੇਂਦਰ ਰਜਿ ਦੀ ਇੱਕ ਹੰਗਾਮੀ ਮੀਟਿੰਗ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਕੀਤੀ ਗਈ ਜਿਸ ਵਿੱਚ ਸੰਸਥਾ ਦੇ ਮੁੱਖ ਸੇਵਾਦਾਰ ਤੇ ਪ੍ਰਸਿੱਧ ਕਥਾਵਾਚਕ ਭਾਈ ਸੁਖਜੀਤ ਸਿੰਘ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕੀਤੇ ਕਾਬੂ

ਨੂਰਮਹਿਲ, 14 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਥਾਣਾ ਬਿਲਗਾ ਦੀ ਪੁਲਿਸ ਨੇ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ | ਐਸ ਐਚ ਓ ਮਹਿੰਦਰਪਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਸਾਥੀ ਕਰਮਚਾਰੀਆਂ ...

ਪੂਰੀ ਖ਼ਬਰ »

ਮਾਘੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਲੋਹੀਆਂ ਖਾਸ, 14 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਗੁਰੂ ਨਾਨਕ ਕਲੋਨੀ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਢਾਡੀ ਪ੍ਰਚਾਰਕ ਭਾਈ ਦੀਦਾਰ ਸਿੰਘ ਦਰਦੀ ਵੱਲੋਂ ਸੰਗਰਾਂਦ ...

ਪੂਰੀ ਖ਼ਬਰ »

ਪਿੰਡ ਢੰਡੋਵਾਲ ਦੇ ਛਿੰਝ ਮੇਲੇ ਵਿਚ ਪਟਕੇ ਦੀ ਕੁਸ਼ਤੀ ਭੁਪਿੰਦਰ ਅਜਨਾਲਾ ਨੇ ਜਿੱਤੀ

ਸ਼ਾਹਕੋਟ, 14 ਜਨਵਰੀ (ਬਾਂਸਲ) ਨਜ਼ਦੀਕੀ ਪਿੰਡ ਢੰਡੋਵਾਲ ਵਿਖੇ ਸ਼ਹੀਦ ਬਾਬਾ ਸੁਖਚੇਤ ਸਿੰਘ ਦੇ ਸ਼ਹੀਦੀ ਸਥਾਨ 'ਤੇ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲਵਾਨ ਜਤਿੰਦਰ ਸਿੰਘ ਚੱਠਾ 'ਕਾਮਨਵੈਲਥੀਅਨ' ਦੀ ਯਾਦ ਨੂੰ ਸਮਰਪਿਤ 55ਵਾਂ ਸਲਾਨਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਮੱਲ੍ਹੀਆਂ ਕਲਾਂ 14 ਜਨਵਰੀ (ਮਨਜੀਤ ਮਾਨ )-ਗੁਰਦੁਆਰਾ ਸੈਦਰਾਣਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਬਿੱਲੀ ਬੜੈਚ ਜਿਲ੍ਹਾ ਜਲੰਧਰ ਵਿਖੇ ਬਾਬਾ ਗੁਰਮੇਜ ਸਿੰਘ ਮੁੱਖ ਪ੍ਰਬੰਧਕ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਖਿਦਰਾਣੇ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ ਡਟ ਕੇ ਕਰਾਂਗੇ-ਕਸ਼ਮੀਰ ਸਿੰਘ ਪੰਨੂ

ਮਹਿਤਪੁਰ ,14 ਜਨਵਰੀ ( ਹਰਜਿੰਦਰ ਸਿੰਘ ਚੰਦੀ )-ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਵਿੱਚ ਇਲੈਕਸ਼ਨ ਲੜਨ ਦੇ ਐਲਾਨ ਨੇ ਕਿਸਾਨਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ , ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕਰਦਿਆਂ ਦੁਆਬਾ ਕਿਸਾਨ ਯੂਨੀਅਨ ਦੇ ਸਰਗਰਮ ਕਿਸਾਨ ਆਗੂ ਸ੍ਰ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬੱਲਾਂ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਕਿਸ਼ਨਗੜ੍ਹ 14 ਜਨਵਰੀ (ਹੁਸਨ ਲਾਲ)-ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਜਗਤਗੁਰੂ ਸਤਿਗੁਰੂ ਰਵਿਦਾਸ ਵੱਲੋਂ ਚੌਹਾਂ ਯੁੱਗਾਂ ਦੇ ਜੰਜੂ ਦਿਖਾਏ ਦਿਵਸ ਅਤੇ ਮਾਘੀ ਦਾ ਪਾਵਨ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਦੀ ਵਿਦਿਆਰਥਣ ਨੂੰ ਤੋਹਫ਼ੇ 'ਚ ਦਿੱਤਾ ਸਾਈਕਲ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ 1966 ਦੇ ਇਲੈਕਟ੍ਰੀਕਲ ਵਿਭਾਗ ਦੇ ਪਾਸ ਆਊਟ ਪੁਰਾਣੇ ਵਿਦਿਆਰਥੀ ਐਨ.ਕੇ. ਸ਼ਰਮਾ ਜੋ ਕਿ ਪੰਜਾਬ ਸਟੇਟ ਬਿਜਲੀ ਬੋਰਡ 'ਚੋਂ 2004 ਵਿਚ ਬਤੌਰ ਸੁਪਰਡੈਂਟ ਇੰਜੀਨੀਅਰ ਸੇਵਾਮੁਕਤ ਹੋਏ, ਨੇ ਮੇਹਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ 'ਚ ਵਿਸ਼ੇਸ਼ ਸਮਾਗਮ

ਜਲੰਧਰ 14 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਪਹਿਲੀ ਪਾਤਿਸ਼ਾਹੀ, ਰਾਜਾ ਗਾਰਡਨ, ਬਸਤੀ ਬਾਵਾ ਖੇਲ੍ਹ ਵਿਖੇ ਗੁਰਦੁਆਰਾ ਸਾਹਿਬ ਦੇ ਉਪਰ ਦੀਵਾਨ ਹਾਲ ਉਸਾਰਨ ਦੀ ਸੰਤ ਸੁਖਵੰਤ ਸਿੰਘ, ਬਾਬਾ ਝੰਡਾ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਸੁਰੱਖਿਆ ਸੰਬੰਧੀ ਏ.ਸੀ.ਪੀ. ਕੈਂਟ ਵਲੋਂ ਪਤਵੰਤਿਆਂ ਨਾਲ ਮੀਟਿੰਗ

ਜਮਸ਼ੇਰ ਖਾਸ, 14 ਜਨਵਰੀ (ਅਵਤਾਰ ਤਾਰੀ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ | ਅੱਜ ਪੁਲਿਸ ਸਾਂਝ ਕਮੇਟੀ ਦੀ ਅਹਿਮ ਮੀਟਿੰਗ ਥਾਣਾ ਸਦਰ ਜਲੰਧਰ (ਜਮਸ਼ੇਰ ਖਾਸ) ਵਿਖੇ ਥਾਣਾ ਮੁਖੀ ਇੰਸੈਪਕਟਰ ...

ਪੂਰੀ ਖ਼ਬਰ »

ਸ਼ਰਾਬ ਕਾਰੋਬਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਸੰਬੰਧੀ ਹਦਾਇਤਾਂ

ਜਲੰਧਰ, 14 ਜਨਵਰੀ (ਸ਼ਿਵ)-ਡਿਪਟੀ ਕਮਿਸ਼ਨਰ ਆਬਕਾਰੀ ਜਲੰਧਰ ਜ਼ੋਨ ਜਸਕਰਨ ਸਿੰਘ ਬਰਾੜ ਨੇ ਜ਼ਿਲੇ੍ਹ ਦੇ ਸ਼ਰਾਬ ਦੇ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਨਾ ਕੀਤੀ ਜਾਵੇ ਨਹੀਂ ਤਾਂ ...

ਪੂਰੀ ਖ਼ਬਰ »

ਇਕ ਦਿਨ ਵਿਚ ਲਰਨਿੰਗ ਲਾਇਸੈਂਸ ਮਿਲਣ ਦੀ ਲੋਕਾਂ ਨੂੰ ਮਿਲੇ ਸਹੂਲਤ

ਜਲੰਧਰ, 14 ਜਨਵਰੀ (ਸ਼ਿਵ)- ਸਕੱਤਰ ਆਰ. ਟੀ. ਏ. ਰਾਜੀਵ ਵਰਮਾ ਨੇ ਡਰਾਈਵਿੰਗ ਟਰੈਕ ਦਾ ਦੌਰਾ ਕਰਕੇ ਜਿੱਥੇ ਸਟਾਫ਼ ਨੂੰ ਕੰਮ ਕਰਵਾਉਣ ਆਉਂਦੇ ਲੋਕਾਂ ਦੇ ਕੰਮ ਜਲਦੀ ਕਰਵਾਉਣ ਦੀ ਹਦਾਇਤ ਦਿੱਤੀ ਸਗੋਂ ਉਨਾਂ ਨੇ ਸਟਾਫ਼ ਤੋਂ ਇਹ ਵੀ ਜਾਣਕਾਰੀ ਲਈ ਕਿ ਜੇਕਰ ਸੰਭਵ ਹੋਵੇ ਤਾਂ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਲੋਹੜੀ ਮਨਾਈ

ਨਕੋਦਰ, 14 ਜਨਵਰੀ (ਤਿਲਕ ਰਾਜ ਸ਼ਰਮਾ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮੁਨ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਸੋਹੀ, ਮੀਤ ਪ੍ਰਧਾਨ ਜਗੀਰ ਸਿੰਘ, ਖਜ਼ਾਨਚੀ ਸੁਖਬੀਰ ਸਿੰਘ, ਕੁਲਬੀਰ ਸਿੰਘ ਤੇ ...

ਪੂਰੀ ਖ਼ਬਰ »

ਮਾਘੀ ਅਤੇ ਕਿਸਾਨੀ ਜਿੱਤ ਦੀ ਖ਼ੁਸ਼ੀ 'ਚ ਸਮਾਗਮ, ਕਿਸਾਨ ਸਨਮਾਨਿਤ

ਲੋਹੀਆਂ ਖਾਸ, 14 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) ਪਿੰਡ ਜਲਾਲਪੁਰ ਖੁਰਦ ਵਿਖੇ ਮਾਘੀ, ਲੋਹੜੀ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ ਨੂੰ ਸਮਰਪਿਤ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਿਲਾ ਜਲੰਧਰ ਦੇ ਆਗੂਆਂÐ ...

ਪੂਰੀ ਖ਼ਬਰ »

ਅਕਾਲੀ ਦਲ ਦੇ ਆਗੂਆਂ ਦੀ ਬੈਠਕ ਹੋਈ

ਚੁਗਿੱਟੀ/ਜੰਡੂਸਿੰਘਾ, 14 ਜਨਵਰੀ (ਨਰਿੰਦਰ ਲਾਗੂ)-'ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲਈ ਮੁੱਖ ਮੰਤਰੀ ਚਿਹਰਾ ਬਣਾਉਣ ਲਈ ਜਿਹੜਾ ਭਗਵੰਤ ਮਾਨ ਦੀ ਹਾਜ਼ਰੀ ਵਿਚ ਸ਼ੋਸ਼ਾ ਛੱਡਿਆ ਗਿਆ ਹੈ, ਉਹ ਜਨਤਾ ਨੂੰ ਮੂਰਖ ਬਣਾਉਣ ਵਾਲਾ ਹੈ | ਪੰਜਾਬ ਦੇ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ 40 ਮੁਕਤਿਆਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 14 ਜਨਵਰੀ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੋਹਲਾਂ ਵਿਖੇ ਸ਼ੁੱਕਰਵਾਰ ਨੂੰ 40 ਮੁਕਤਿਆਂ ਦੀ ਯਾਦ 'ਚ ਅਤੇ ਮਾਘ ਮਹੀਨੇ ਦੀ ਸੰਗਰਾਂਦ ਦੇ ਸੰਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਯਾਦ 'ਚ ਗੁਰੂ ਘਰਾਂ 'ਚ ਸਜਾਏ ਵਿਸ਼ੇਸ਼ ਦੀਵਾਨ

ਜਲੰਧਰ, 14 ਜਨਵਰੀ (ਹਰਵਿੰਦਰ ਸਿੰਘ ਫੁੱਲ)-ਚਾਲੀ ਮੁਕਤਿਆਂ ਦੀ ਯਾਦ ਵਿਚ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਵਿਚ ਵਿਸ਼ੇਸ ਸਮਾਗਮ ਕਰਵਾਏ ਗਏ, ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਿਆਂ ਵਿਚ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਕੇ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਵਿਖੇ 'ਸੀ.ਡੀ.ਟੀ.ਪੀ. ਸਕੀਮ' ਦੀ ਕਾਰਜਕਾਰੀ ਮੀਟਿੰਗ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਸਰਕਾਰ ਦੇ 'ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ' ਵੱਲੋਂ ਤਕਨੀਕੀ ਸਿੱਖਿਆ ਰਾਹੀਂ ਆਮ ਲੋਕਾਂ ਨੂੰ ਹੁਨਰਮੰਦ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਾਲੀ ਸੀ.ਡੀ.ਟੀ.ਪੀ ਸਕੀਮ ਦੀ ਮੇਹਰ ਚੰਦ ਬਹੁਤਕਨੀਕੀ ਕਾਲਜ ...

ਪੂਰੀ ਖ਼ਬਰ »

ਸੀ.ਟੀ. ਇੰਸਟੀਚਿਊਟ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ਅਪਾਹਜ ਆਸ਼ਰਮ ਦਾ ਦੌਰਾ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਸੀ. ਐੱਸ. ਆਰ. ਗਤੀਵਿਧੀ ਤਹਿਤ ਸੀ. ਟੀ. ਇੰਸਟੀਚਿਊਟ ਆਫ਼ ਲਾਅ ਸਾਊਥ ਕੈਂਪਸ ਸ਼ਾਹਪੁਰ ਦੇ ਵਿਦਿਆਰਥੀਆਂ ਨੇ ਇੱਥੇ ਅਪਾਹਜ ਆਸ਼ਰਮ ਦਾ ਦੌਰਾ ਕੀਤਾ | ਬੀ.ਏ ਐਲ. ਐਲ. ਬੀ, ਬੀ. ਕਾਮ ਐਲ. ਐਲ. ਬੀ. ਤੀਜੇ ਅਤੇ ਨੌਵੇਂ ਸਮੈਸਟਰ ਦੇ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ 'ਚ ਸਹਿਯੋਗ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਦਾ ਕੀਤਾ ਸਨਮਾਨ

ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਪਿੰਡ ਸਲੇਮਪੁਰ ਮਸੰਦਾ ਵਿਖੇ ਗੁਰੂ ਘਰ 'ਚ ਦੀਵਾਨ ਸਜਾਏ ਗਏ ਉਪਰੰਤ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਗੁਰੂ ਮਹਾਰਾਜ ਵਲੋਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

-ਮਾਮਲਾ ਰੇਲਵੇ ਲਾਈਨਾਂ ਨੇੜਿਓਾ ਵਿਅਕਤੀ ਦੀ ਲਾਸ਼ ਮਿਲਣ ਦਾ- ਨੌਜਵਾਨ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪੀ

ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਬੇਅੰਤ ਨਗਰ ਰੇਲਵੇ ਲਾਈਨਾਂ 'ਤੇ ਬੀਤੇ ਇਕ ਦਿਨ ਪਹਿਲਾਂ ਭੰਗੜਾ ਗਰੁੱਪ 'ਚ ਕੰਮ ਕਰਨ ਵਾਲੇ ਨੌਜਵਾਨ ਵਿਜੇ ਕੁਮਾਰ ਪੁੱਤਰ ਜੀਤ ਲਾਲ ਵਾਸੀ ਊਧਮ ਸਿੰਘ ਨਗਰ, ਨਕੋਦਰ ਹਾਲ ਵਾਸੀ ...

ਪੂਰੀ ਖ਼ਬਰ »

ਮੀਰੀ ਪੀਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਦਸਤਾਰ ਸਿਖਲਾਈ ਕੈਂਪ ਸ਼ੁਰੂ

ਚੁਗਿੱਟੀ/ਜੰਡੂਸਿੰਘਾ, 14 ਜਨਵਰੀ (ਨਰਿੰਦਰ ਲਾਗੂ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਮੀਰੀ ਪੀਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਦਸਤਾਰ ਸਿਖਲਾਈ ਕੈਂਪ ਦੀ ਅੱਜ ਤੋਂ ਆਰੰਭਤਾ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ 40 ਮੁਕਤਿਆਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 14 ਜਨਵਰੀ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੋਹਲਾਂ ਵਿਖੇ ਸ਼ੁੱਕਰਵਾਰ ਨੂੰ 40 ਮੁਕਤਿਆਂ ਦੀ ਯਾਦ 'ਚ ਅਤੇ ਮਾਘ ਮਹੀਨੇ ਦੀ ਸੰਗਰਾਂਦ ਦੇ ਸੰਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX