ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ 'ਚ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ ਲਗਾਈ ਗਈ। ਜਿਸ 'ਚ ਸਿਵਲ ਮਾਮਲੇ, ਐਮ.ਏ.ਸੀ.ਟੀ., 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਫੈਮਿਲੀ/ਮਜ਼ਦੂਰ/ਬੈਂਕਾਂ ਦੇ ਮਾਮਲੇ, ਬਿਜਲੀ ਤੇ ਪਾਣੀ ਦੇ ਬਿੱਲ, ਟਰੈਫ਼ਿਕ ਚਲਾਨ, ਕਚਹਿਰੀਆਂ 'ਚ ਰਹਿੰਦੇ ਮਾਮਲੇ ਅਤੇ ਹੋਰ ਮਾਮਲਿਆਂ ਦਾ ਨਿਪਟਾਰਾ ਕਰਨ ਸਬੰਧੀ ਕੇਸ ਪੇਸ਼ ਕੀਤੇ ਗਏ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੌਮੀ ਲੋਕ ਅਦਾਲਤ ਅਮਰਜੋਤ ਭੱਟੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੀ ਅਗਵਾਈ 'ਚ ਲਗਾਈ ਗਈ। ਲੋਕ ਅਦਾਲਤ 'ਚ ਹੁਸ਼ਿਆਰਪੁਰ ਵਿਖੇ ਕੁੱਲ 22 ਬੈਂਚ ਬਣਾਏ ਗਏ, ਜਿਨ੍ਹਾਂ 'ਚੋਂ ਹੁਸ਼ਿਆਰਪੁਰ ਵਿਖੇ 11 ਬੈਂਸ ਅਤੇ ਸਬ ਡਵੀਜ਼ਨ ਦਸੂਹਾ 'ਚ 5 ਬੈਂਚ, ਮੁਕੇਰੀਆਂ ਵਿਖੇ 3, ਗੜ੍ਹਸ਼ੰਕਰ ਵਿਖੇ 3 ਬੈਂਚਾਂ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਲੋਕ ਅਦਾਲਤ 'ਚ 3552 ਕੇਸਾਂ ਦੀ ਸੁਣਵਾਈ ਹੋਈ ਤੇ 1772 ਕੇਸਾਂ ਦਾ ਮੌਕੇ ਦਾ ਨਿਪਟਾਰਾ ਕੀਤਾ ਗਿਆ, ਜਦਕਿ 175017882 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਦੌਰਾਨ ਗੋਪਾਲ ਅਰੋੜਾ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਹੁਸ਼ਿਆਰਪੁਰ ਦੇ ਗਠਿਤ ਬੈਂਚ ਦੀ ਅਗਵਾਈ ਹੇਠ ਇੱਕ ਕੇਸ ਬਾਬਤ ਬਬੀਤਾ ਕੁਮਾਰੀ ਬਨਾਮ ਸ਼ਲਿੰਦਰ ਪਾਲ ਸਿੰਘ, ਜਿਸ 'ਚ ਉਸ ਦੀ ਪਤਨੀ ਨੇ ਆਪਣੇ ਪਤੀ ਤੋਂ ਖਰਚਾ ਲੈਣ ਲਈ ਕੇਸ ਲਗਾਇਆ ਸੀ, ਜਿਸ 'ਤੇ ਬੈਂਚ ਦੀਆਂ ਕੋਸ਼ਿਸ਼ਾਂ ਨਾਲ ਪਤੀ-ਪਤਨੀ ਅਤੇ ਬੱਚਿਆਂ ਦਾ ਮੁੜ ਘਰ ਵਸੇਬਾ ਹੋਇਆ। ਇਸੇ ਤਰ੍ਹਾਂ ਅਮਰਦੀਪ ਸਿੰਘ ਬੈਂਸ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਮੁਕੇਰੀਆਂ ਦੇ ਗਠਿਤ ਬੈਂਚ ਦੀ ਅਗਵਾਈ 'ਚ 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਲਗਾਏ ਗਏ ਇੱਕ ਕੇਸ ਦਾ ਨਿਪਟਾਰਾ ਕੀਤਾ। ਇਸੇ ਤਰ੍ਹਾਂ ਕੌਮੀ ਲੋਕ ਅਦਾਲਤ 'ਚ 1772 ਕੇਸਾਂ ਦਾ ਮੌਕੇ ਦਾ ਨਿਪਟਾਰਾ ਕੀਤਾ ਗਿਆ। ਉਕਤ ਤੋਂ ਇਲਾਵਾ ਵਿਕਟਮ ਕੰਪਨਸ਼ੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਹੁਸ਼ਿਆਰਪੁਰ ਦੇ ਚੇਅਰਪਰਸਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਅਤੇ ਮੈਂਬਰ ਐਡਵੋਕੇਟ ਰਾਮਜੀ ਦਾਸ ਬੱਧਣ ਵਲੋਂ 4 ਰੋਡ ਐਕਸੀਡੈਂਟ ਕੇਸਾਂ 'ਚ 8 ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਅਵਾਰਡ ਪਾਸ ਕੀਤਾ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ 13 ਅਗਸਤ ਨੂੰ ਲਗਾਈ ਜਾਵੇਗੀ।
ਦਸੂਹਾ, 14 ਮਈ (ਭੁੱਲਰ, ਕੌਸ਼ਲ)- ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਦੀ ਪੰਜਾਬ ਫੇਰੀ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਵਿਚ ਨਵੀਂ ਰੂਹ ਫੂਕੇਗੀ | ਇਸ ਸਬੰਧੀ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਕਿਹਾ ਕਿ ਭਾਜਪਾ ਕੌਮੀ ਪ੍ਰਧਾਨ ਜੇ ਪੀ ...
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰੀ, ਸਿਹਤ ਤੇ ਸਿੱਖਿਆ ਦੇ ਖੇਤਰ 'ਚ ਸੁਧਾਰ ਕਰਨ ਦੀ ਵਚਨਬੱਧਤਾ ਵੱਲ ਧਿਆਨ ਦਿੰਦੇ ਹੋਏ ਪਿਛਲੇ ਦਿਨੀਂ ਸਿਹਤ ਵਿਭਾਗ 'ਚ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ...
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ 18ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਇਕੱਠ ਦੀ ਪ੍ਰਧਾਨਗੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ...
ਮਾਹਿਲਪੁਰ, 14 ਮਈ (ਰਜਿੰਦਰ ਸਿੰਘ)- ਅੱਜ ਸ਼ਾਮੀ 5 ਕੁ ਵਜੇ ਫਗਵਾੜਾ ਰੋਡ ਮਾਹਿਲਪੁਰ ਵਿਖੇ ਨਿਰਮਲਾ ਸੰਤ ਮੰਡਲ ਪੰਜਾਬ ਦੇ ਪ੍ਰਧਾਨ ਦੀ ਇਨੋਵਾ ਗੱਡੀ ਤੇ ਕਾਰ ਦੀ ਸਿੱਧੀ ਟੱਕਰ 'ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਨਿਰਮਲਾ ਸੰਤ ਮੰਡਲ ਪੰਜਾਬ ...
ਭੰਗਾਲਾ, 14 ਮਈ (ਬਲਵਿੰਦਰਜੀਤ ਸਿੰਘ ਸੈਣੀ)- ਪਿਛਲੇ ਕੁੱਝ ਦਿਨਾਂ ਤੋਂ ਪੁਲਿਸ ਚੌਕੀ ਭੰਗਾਲਾ ਦੇ ਆਸ ਪਾਸ ਦੇ ਖੇਤਰਾਂ ਵਿਚ ਮੋਟਰਸਾਈਕਲ ਚੋਰੀ ਹੋਣ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਮਾਨਸਰ ਦੇ ਇੱਕ ਨਿੱਜੀ ਕਾਲਜ 'ਚ ਚੋਰਾਂ ਵਲੋਂ ਮੋਟਰਸਾਈਕਲ ਚੋਰੀ ...
ਮਾਹਿਲਪੁਰ, 14 ਮਈ (ਰਜਿੰਦਰ ਸਿੰਘ)-ਅੱਜ ਸਵਰੇ 6:30 ਵਜੇ ਪਿੰਡ ਬਾਹੋਵਾਲ ਦੇ ਅੱਡੇ 'ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਨਾਲ ਕਾਰ ਚਾਲਕ, ਉਸ ਦੀ ਪਤਨੀ ਤੇ ਇਕ ਬੱਚਾ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜੇਰੇ ...
ਗੜ੍ਹਸ਼ੰਕਰ, 14 ਮਈ (ਧਾਲੀਵਾਲ)- ਲੰਘੀ ਰਾਤ ਸਥਾਨਕ ਸ਼ਹਿਰ ਵਿਚੋਂ ਦੋ ਮੋਟਰਸਾਈਕਲ ਸਵਾਰਾਂ ਵਲੋਂ ਇਕ ਔਰਤ ਦਾ ਸੋਨੇ ਦਾ ਮੰਗਲ ਸੂਤਰ ਝਪਟ ਕੇ ਫਰਾਰ ਹੋਣ ਤੋਂ ਬਾਅਦ ਇਕ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਵਾਲੇ ਕੀਤੇ ਜਾਣੇ ਅਤੇ ਦੂਜੇ ਵਿਅਕਤੀ ਦੇ ਫਰਾਰ ਹੋਣ ਦੀ ਖ਼ਬਰ ...
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ 16 ਮਈ ਦਿਨ ਸੋਮਵਾਰ ਨੂੰ ਸਵੇਰੇ 10:30 ਵਜੇ ਰਿਲਾਇੰਸ ਇੰਡਸਟਰੀ ਚੌਹਾਲ ਅਤੇ ਸੈਂਚਰੀ ਪਲਾਈਵੁੱਡ ਫ਼ੈਕਟਰੀ 'ਚ ਭਰਤੀ ਲਈ ਪਲੇਸਮੈਂਟ ਕੈਂਪ ...
ਭੰਗਾਲਾ, 14 ਮਈ (ਬਲਵਿੰਦਰਜੀਤ ਸਿੰਘ ਸੈਣੀ, )- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿਤਾਬਪੁਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸੇਵਾ ਕੇਂਦਰ ਦੀ ਇਮਾਰਤ ਖੰਡਰ ਬਣਦੀ ਜਾ ਰਹੀ ਹੈ | ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਸੰਭੂ ਨਾਥ ਭਾਰਤੀ ਮੌਜੋਵਾਲ ਨੇ ਪਿੰਡ ...
ਮਾਹਿਲਪੁਰ, 14 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਪਿੰਡ ਹੇਲਰਾ ਵਿਖੇ ਘਰ 'ਚੋਂ ਨਕਦੀ, ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਬਲਵਿੰਦਰ ਪਾਲ ਨੇ ਦੱਸਿਆ ਕਿ ਪਿੰਡ ਹੇਲਰਾ ਦੇ ਵਸਨੀਕ ਇੰਦਰਜੀਤ ...
ਨੰਗਲ ਬਿਹਾਲਾਂ, 14 ਮਈ (ਵਿਨੋਦ ਮਹਾਜਨ)-ਕੇਸ਼ਵ ਗੋਤਰ ਦੇ ਜਠੇਰਿਆਂ ਦਾ ਸਲਾਨਾ ਮੇਲਾ ਤੇ ਭੰਡਾਰਾ 15 ਮਈ ਦਿਨ ਐਤਵਾਰ ਨੂੰ ਪਿੰਡ ਰਣਸੋਤਾ ਵਿਖੇ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਕਮੇਟੀ ਵਲੋਂ ਬਰਾਦਰੀ ਦੇ ਸਾਰੇ ਸ਼ਰਧਾਲੂਆਂ ਨੂੰ ਹੰੁਮ੍ਹ ਹੁਮਾ ਕੇ ...
ਦਸੂਹਾ, 14 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਟੈਕਨੋਲਜੀ ਦਿਵਸ 'ਤੇ ਕੰਪਿਊਟਰ ਵਿਭਾਗ ਤੇ ਐਨ. ਐੱਸ. ਐੱਸ. ਵਿੰਗ ਵਲੋਂ ਪ੍ਰੋਗਰਾਮ ਕੋਆਰਡੀਨੇਟਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰ੍ਰਸੀਪਲ ਨਰਿੰਦਰ ...
ਅੱਡਾ ਸਰਾਂ, 14 ਮਈ (ਹਰਜਿੰਦਰ ਸਿੰਘ ਮਸੀਤੀ)-ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦਾ ਬਾਰ੍ਹਵੀਂ ਜਮਾਤ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਜੈ ਕਿਸ਼ਨ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਤੀਜੇ ਦੌਰਾਨ ਸਾਇੰਸ ਗਰੁੱਪ 'ਚੋਂ ...
ਦਸੂਹਾ, 14 ਮਈ (ਭੁੱਲਰ)-ਅੱਜ ਕਾਮਰੇਡ ਵਿਜੇ ਕੁਮਾਰ ਸ਼ਰਮਾ ਦੀ ਅਗਵਾਈ ਹੇਠ 15 ਡੈਲੀਗੇਟਾਂ ਦਾ ਜਥਾ ਨਾਸਿਕ ਨੂੰ ਰਵਾਨਾ ਹੋਇਆ | ਇਸ ਮੌਕੇ ਕਾਮਰੇਡ ਵਿਜੇ ਕੁਮਾਰ ਨੇ ਦੱਸਿਆ ਕਿ ਆਲ ਇੰਡੀਆ ਬਿਜਲੀ ਕਰਮਚਾਰੀ ਮਹਾਸੰਘ ਦੀ ਨਾਸਿਕ ਵਿਖੇ 14 ਤੇ 15 ਮਈ ਨੂੰ ਹੋ ਰਹੀ ਰਾਸ਼ਟਰੀ ...
ਦਸੂਹਾ, 14 ਮਈ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਵਲੋਂ ਸ੍ਰੀ ਹੇਮਕੁੰਟ ਸਾਹਿਬ ਨੂੰ 3 ਜੂਨ ਨੂੰ ਕਰਵਾਈ ਜਾ ਰਹੀ 16ਵੀਂ ਧਾਰਮਿਕ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਗੁਰੂ ਹਰਗੋਬਿੰਦ ਸਾਹਿਬ ਸੇਵਾ ...
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਸੀਨੀਅਰ ਵਕੀਲ ਤੇ ਉੱਘੇ ਸਮਾਜ ਸੇਵੀ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਲਈ 21 ਪੱਖੇ ਭੇਟ ਕੀਤੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪ੍ਰਧਾਨ ਜਤਿੰਦਰ ...
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਕਮਿਸ਼ਨ ਸਫਾਈ ਸੇਵਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ | ਉਹ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਨਗਰ ਕੌਂਸਲ ਗੜ੍ਹਦੀਵਾਲਾ ...
ਦਸੂਹਾ, 14 ਮਈ (ਕੌਸ਼ਲ)- ਰੋਟਰੀ ਕਲੱਬ ਦਸੂਹਾ ਗਰੇਟਰ ਵਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਸੈਨਟਰੀ ਪੈਡ ਜਾਰੀ ਅਤੇ ਨਸ਼ਟ ਕਰਨ ਸਬੰਧੀ ਮਸ਼ੀਨ ਦਾ ਯੂਨਿਟ ਭੇਟ ਕੀਤਾ ਗਿਆ | ਇਹ ਯੂਨਿਟ ਪ੍ਰਧਾਨ ਕੁਮਾਰ ਮੈਣੀ ਦੀ ਰਹਿਨੁਮਾਈ ਹੇਠ ਰੋਟਰੀ ਕਲੱਬ ਦਸੂਹਾ ...
ਗੜ੍ਹਸ਼ੰਕਰ, 14 ਮਈ (ਧਾਲੀਵਾਲ)-ਪ੍ਰਾਇਮਰੀ ਹੈਲਥ ਸੈਂਟਰ ਪੋਸੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਘਵੀਰ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਹੈਲਥ ਸੈਂਟਰ ਅਧੀਨ ਆਉਂਦੇ ਸਬ ਸੈਂਟਰਾਂ ਵਿਚ ਥੈਲੇਸੀਮੀਆ ਬਾਰੇ ਹਫ਼ਤਾਵਾਰ ਜਾਗਰੂਕਤਾ ...
ਦਸੂਹਾ, 14 ਮਈ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲਾੋ ਐਲਾਨੇ ਗਏ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐੱਸ.ਸੀ. ਨਾਨ ਮੈਡੀਕਲ ਪੰਜਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ 'ਚ ਸ਼ਾਨਦਾਰ ...
ਦਸੂਹਾ, 14 ਮਈ (ਕੌਸ਼ਲ)-ਆਮ ਆਦਮੀ ਪਾਰਟੀ ਦੇ ਹਲਕਾ ਦਸੂਹਾ ਤੋਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦਸੂਹਾ ਤਹਿਸੀਲ ਕੰਪਲੈਕਸ ਦਾ ਸਾਥੀਆਂ ਸਮੇਤ ਦੌਰਾ ਕੀਤਾ | ਇਸ ਮੌਕੇ ਵਿਧਾਇਕ ਘੁੰਮਣ ਨੇ ਆਮ ਲੋਕਾਂ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ ਤੇ ਉਨ੍ਹਾਂ ਨੂੰ ਆ ...
ਟਾਂਡਾ ਉੜਮੁੜ, 14 ਮਈ (ਕੁਲਬੀਰ ਸਿੰਘ ਗੁਰਾਇਆ)-ਸਰਕਾਰੀ ਹਾਈ ਸਕੂਲ ਰਾਜਪੁਰ ਗਹੋਤ ਵਿਖੇ ਇਕ ਸਮਾਗਮ ਕਰਵਾਇਆ ਗਿਆ | ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਸਕੂਲ ਦੇ ਹੋਣਹਾਰ ਕਿੱਕ ਬਾਕਸਿੰਗ ਖਿਡਾਰੀ ਨੂੰ ਸਨਮਾਨਿਤ ਕੀਤਾ ਗਿਆ | ਇਸ ...
ਹੁਸ਼ਿਆਰਪੁਰ, 14 ਮਈ (ਹਰਪ੍ਰੀਤ ਕੌਰ)-ਕਿਰਪਾਲ ਕੰਪਿਊਟਰ ਦੇ ਸੁਨੀਲ ਵਰਮਾ ਵਲੋਂ ਆਪਣੇ ਪਿਤਾ ਪਰਮਜੀਤ ਰਾਏ ਦੇ ਜਨਮ ਦਿਨ ਦੀ ਖੁਸ਼ੀ 'ਚ ਸਾਂਝੀ ਰਸੋਈ ਨੂੰ 5100 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਨਰੇਸ਼ ਗੁਪਤਾ ਨੇ ਸੁਨੀਲ ਵਰਮਾ ...
ਐਮਾਂ ਮਾਂਗਟ, 14 ਮਈ (ਭੰਮਰਾ)-ਡੀਪੂ ਹੋਲਡਰ ਯੂਨੀਅਨ ਮੁਕੇਰੀਆਂ ਸਬ ਡਵੀਜ਼ਨ ਦੀ ਇਕ ਵਿਸ਼ੇਸ਼ ਮੀਟਿੰਗ ਪੰਜਾਬ ਸਰਕਾਰ ਦੇ ਖ਼ਿਲਾਫ਼ 16 ਮਈ ਨੂੰ ਚੰਡੀਗੜ੍ਹ ਦੇ ਸੈਕਟਰ 39 ਸੀ ਅਨਾਜ ਭਵਨ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਉਣ ਸਬੰਧੀ ਹੋਈ | ਇਸ ਮੀਟਿੰਗ ਦੀ ...
ਗੜ੍ਹਸ਼ੰਕਰ, 14 ਮਈ (ਧਾਲੀਵਾਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ 2 ਦਰਜਨ ਤੋਂ ਵਧੇਰੇ ਬੀ.ਡੀ.ਪੀਓ./ ਐੱਸ.ਈ.ਪੀ.ਓ./ਸੀਨੀਅਰ ਸਹਾਇਕ (ਲੇਖਾ) ਦੇ ਕਾਡਰ ਵਿਚ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ | ਜਾਰੀ ਹੁਕਮਾਂ ਅਨੁਸਾਰ ਰਾਮ ਪਾਲ ਸੀਨੀਅਰ ਸਹਾਇਕ ਨੂੰ ਮੁੱਖ ...
ਟਾਂਡਾ ਉੜਮੁੜ, 14 ਮਈ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਨੇ ਆਪਣੇ ਹਰ ਫ਼ੈਸਲੇ ਵਿਚ ਲੋਕ ਆਵਾਜ਼ ਨੂੰ ਪਹਿਲ ਦਿੱਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਾਈਵੇਟ ਸਕੂਲ ਫੈਡਰੇਸ਼ਨ ਜ਼ਿਲ੍ਹਾ ਹੁਸ਼ਿਆਰਪੁਰ ...
ਹੁਸ਼ਿਆਰਪੁਰ, 14 ਮਈ (ਹਰਪ੍ਰੀਤ ਕੌਰ)-ਲਾਇਨਜ਼ ਕਲੱਬ ਹੁਸ਼ਿਆਰਪੁਰ ਵਲੋਂ ਪ੍ਰਧਾਨ ਉਂਕਾਰ ਸਿੰਘ ਭਾਰਜ ਦੀ ਅਗਵਾਈ ਹੇਠ ਅੱਜ ਇੱਥੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਂਕਾਰ ਸਿੰਘ ਭਾਰਜ ਨੇ ਕਲੱਬ ਦੀਆਂ ...
ਮੁਕੇਰੀਆਂ, 14 ਮਈ (ਰਾਮਗੜ੍ਹੀਆ)- ਉੱਘੇ ਅਧਿਆਪਕ ਅਤੇ ਮੁਲਾਜ਼ਮ ਆਗੂ ਨੌਜਵਾਨ ਅਜੀਬ ਦਿਵੇਦੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਯੂਨੀਅਨ ਦੇ ਪ੍ਰਧਾਨ ਅਨੰਤ ਰਾਮ ...
ਗੜ੍ਹਸ਼ੰਕਰ, 14 ਮਈ (ਧਾਲੀਵਾਲ)- ਹਲਕਾ ਗੜ੍ਹਸ਼ੰਕਰ 'ਚ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ, ਲਿੰਕ ਸੜਕਾਂ ਦੀ ਹਾਲਤ, ਲੋਕਾਂ ਨੂੰ ਵੱਖ-ਵੱਖ ਵਿਭਾਗਾਂ 'ਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਡਿਪਟੀ ਕਮਿਸ਼ਨਰ ਸੰਦੀਪ ਹੰਸ ...
ਗੜ੍ਹਦੀਵਾਲਾ, 14 ਮਈ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ 12ਵੀਂ ਕਲਾਸ (ਨਾਨ-ਮੈਡੀਕਲ) ਪਹਿਲੀ ਟਰਮ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ ਸਕੂਲ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਇਸ ਵਾਰ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ...
ਗੜ੍ਹਦੀਵਾਲਾ, 14 ਮਈ (ਚੱਗਰ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਲਖਵੀਰ ਸਿੰਘ ਦਾ ਆਪਣੇ ਜੱਦੀ ਪਿੰਡ ਡੱਫਰ ਵਿਖੇ ਪਹੁੰਚਣ 'ਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਈ ਘਨੱ੍ਹਈਆ ਜੀ ਸੇਵਾ ਸਿਮਰਨ ਸੁਸਾਇਟੀ ਡੱਫਰ ਦੇ ਮੁੱਖ ਸੇਵਾਦਾਰ ਭਾਈ ...
ਦਸੂਹਾ, 14 ਮਈ (ਕੌਸ਼ਲ)- ਸਰਕਾਰੀ ਐਲੀਮੈਂਟਰੀ ਸਕੂਲ ਬੋਦਲਾਂ ਦਾ ਪੰਜਵੀਂ ਜਮਾਤ ਦਾ ਨਤੀਜਾ ਬਹੁਤ ਹੀ ਵਧੀਆ ਰਿਹਾ ਹੈ ਜਿਸ ਵਿੱਚ ਵਿਦਿਆਰਥੀ ਮੈਰਿਟ ਵਿੱਚ ਵੀ ਆਏ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸਤਨਾਮ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਹਰਲੀਨ ਕੌਰ ਨੇ 600 'ਚੋ 589 ਅੰਕ ...
ਟਾਂਡਾ ਉੜਮੁੜ, 14 ਮਈ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਲਖਵੀਰ ਸਿੰਘ ਵਲੋਂ ਅੱਜ ਸੀ.ਐੱਚ.ਸੀ. ਟਾਂਡਾ ਦਾ ਨਿਰੀਖਣ ਕੀਤਾ ਗਿਆ | ਟਾਂਡਾ ਹਸਪਤਾਲ ਪਹੁੰਚਣ 'ਤੇ ਸਮੂਹ ਸਟਾਫ਼ ਵਲੋਂ ਐਸ.ਐਮ.ਓ. ਟਾਂਡਾ ਡਾ. ਮਹਿੰਦਰ ਪ੍ਰੀਤ ਸਿੰਘ ਦੀ ਅਗਵਾਈ ਵਿਚ ਸਵਾਗਤ ...
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਪਿੰਡ ਅਖਲਾਸਪੁਰ ਵਿਖੇ ਦਸਮੇਸ਼ ਸਪੋਰਟਸ ਕਲੱਬ ਵਲੋਂ ਦੋ ਰੋਜਾ ਕਿ੍ਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ¢ ਟੂਰਨਾਮੈਂਟ ਦਾ ਉਦਘਾਟਨ ਸਰਪੰਚ ਪਰਵਿੰਦਰ ਸਿੰਘ ਸੱਜਣ ਨੇ ਕੀਤਾ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਦਸੂਹਾ, 14 ਮਈ (ਕੌਸ਼ਲ)- ਬਲੱਡ ਡੋਨਰ ਸੁਸਾਇਟੀ ਦਸੂਹਾ ਵਲੋਂ 121ਵਾਂ ਖ਼ੂਨਦਾਨ ਕੈਂਪ ਪ੍ਰਧਾਨ ਪੁਸ਼ਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਥੈਲੇਸੀਮੀਆ ਮਰੀਜ਼ਾਂ ਨੂੰ ਸਮਰਪਿਤ ਇਕ ਰੋਜ਼ਾ ਖ਼ੂਨਦਾਨ ਕੈਂਪ ਬਲੱਡ ਬੈਂਕ ਸਿਵਲ ਹਸਪਤਾਲ ਦਸੂਹਾ ਵਿਖੇ ਲਗਾਇਆ ਗਿਆ | ਇਸ ...
ਮੁਕੇਰੀਆਂ, 14 ਮਈ (ਰਾਮਗੜ੍ਹੀਆ)-ਸ਼ਿਵ ਸੈਨਾ ਬਾਲਸਾਹਿਬ ਠਾਕਰੇ ਪਾਰਟੀ ਦੀ ਮੀਟਿੰਗ ਮੁਕੇਰੀਆ ਵਿੱਚ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਰਾਮਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾ: ਮਨਮੋਹਨ ਸਿੰਘ ਪੰਜਾਬ ਸਕੱਤਰ, ਜ਼ਿਲ੍ਹਾ ਪ੍ਰਧਾਨ ਰਿੰਕਾ, ਸਕੱਤਰ ...
ਪੱਸੀ ਕੰਢੀ, 14 ਮਈ (ਰਜਪਾਲਮਾ)- ਪਿੰਡ ਰਜਪਾਲਮਾ ਵਿਖੇ ਸਰਾ ਅਤੇ ਕਲੋਆ ਗੋਤ ਦੇ ਜਠੇਰਿਆਂ ਦਾ ਮੇਲਾ 16 ਮਈ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ 11 ਵਜੇ ਝੰਡੇ ਚੜ੍ਹਾਉਣ ਦੀ ਰਸਮ ਕੀਤੀ ...
ਦਸੂਹਾ, 14 ਮਈ (ਕੌਸ਼ਲ)- ਅਕਾਲ ਯੂਥ ਵੈੱਲਫੇਅਰ ਸੁਸਾਇਟੀ ਦਸੂਹਾ ਵਲੋਂ ਐੱਸ.ਡੀ.ਐੱਮ. ਰਣਦੀਪ ਸਿੰਘ ਹੀਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਜੱਸਾ ਕਾਲੜਾ ਅਤੇ ਚੇਅਰਮੈਨ ਦਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ...
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)-ਸਹਿਕਾਰੀ ਸੇਵਾਵਾਂ ਸੁਸਾਇਟੀਜ਼ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਉਪਰੰਤ ਬੈਂਕ ਦੇ ਜ਼ਿਲ੍ਹਾ ਮੈਨੇਜਰ ਤੇ ਸਹਿਕਾਰੀ ਸੇਵਾਵਾਂ ਦੇ ਡਿਪਟੀ ...
ਦਸੂਹਾ, 14 ਮਈ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਖਿਡਾਰੀਆਂ ਪੰਜਾਬ ਪੱਧਰ 'ਤੇ ਮੱਲ੍ਹਾਂ ਮਾਰ ਕੇ ਆਪਣੇ ਇਲਾਕੇ ਅਤੇ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਨਰਿੰਦਰ ਕੌਰ ਘੁੰਮਣ ਨੇ ਦੱਸਿਆ ਕਿ ...
ਮੁਕੇਰੀਆਂ, 14 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਵਿਖੇ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਦੀ ਯਾਦ ਵਿਚ ਨਰਸਿੰਗ ਹਫ਼ਤਾ ਮਨਾਇਆ ਗਿਆ | ਇਸ ਮੌਕੇ ਸਤੀਸ਼ ਅਗਰਵਾਲ ਪ੍ਰਧਾਨ, ਵਿਨੋਦ ਕੁਮਾਰ, ਵਰਿੰਦਰ ਅਗਰਵਾਲ, ਅਜੀਤ ਕੁਮਾਰ ਨਾਰੰਗ, ਸੰਜੀਵ ...
ਮੁਕੇਰੀਆਂ, 14 ਮਈ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਰੈੱਡ ਰਿਬਨ ਕਲੱਬ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਦੀ ...
ਮੁਕੇਰੀਆਂ, 14 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਕਾਲਜ ਦਾ ਨਾਮ ਇਲਾਕੇ ਵਿੱਚ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ...
ਮੁਕੇਰੀਆਂ, 14 ਮਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਵਿਖੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਥੈਲੇਸੀਮੀਆ ਹਫ਼ਤਾ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਰੈੱਡ ਰਿਬਨ ਕਲੱਬ ਨੂੰ ਵਧਾਈ ਦਿੱਤੀ ਅਤੇ ਆਪਣੇ ਸੰਦੇਸ਼ 'ਚ ਕਿਹਾ ...
ਗੜ੍ਹਸ਼ੰਕਰ, 14 ਮਈ (ਧਾਲੀਵਾਲ)-ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ 12ਵੀਂ ਜਮਾਤ ਆਰਟਸ ਦਾ ਪਹਿਲੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਪਿ੍ੰਸੀਪਲ ਕੰਵਲਇੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰ ਮਨਜਿੰਦਰ ...
ਦਸੂਹਾ, 14 ਮਈ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਬਸੋਆ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਟ ਏਰੀਏ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ...
ਦਸੂਹਾ, 14 ਮਈ (ਕੌਸ਼ਲ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਾਣੀ ਬਚਾਓ-ਪੰਜਾਬ ਬਚਾਓ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਬਲਾਕ ਦਸੂਹਾ ਦੇ ...
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਸ.ਸੀ. (ਖੇਤੀਬਾੜੀ) ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਇਸ ...
ਚੱਬੇਵਾਲ, 14 ਮਈ (ਥਿਆੜਾ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਿਖੇ ਪੰਥ ਰਤਨ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਦੇਖ-ਰੇਖ ਹੇਠ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸ©ੀ ਅਖੰਡ ਪਾਠ ...
ਟਾਂਡਾ ਉੜਮੁੜ, 14 ਮਈ (ਕੁਲਬੀਰ ਸਿੰਘ ਗੁਰਾਇਆ)- ਸ਼ਹਿਰ ਦਾ ਸਰਬਪੱਖੀ ਵਿਕਾਸ ਮੇਰਾ ਟੀਚਾ ਹੈ ਅਤੇ ਮੈਂ ਇਸ ਟੀਚੇ ਨੂੰ ਹਰ ਹਾਲ ਵਿਚ ਪੂਰਾ ਕਰਾਂਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਾਂਡਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਅੱਜ ਦਾਰਾਪੁਰ ਬਾਈਪਾਸ ਚੱਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX