ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੁੱਲ 12 ਲੋਕ ਅਦਾਲਤ ਦੇ ਬੈਂਚ ਲਗਾਏ | ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਨਿਰਭਓ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਸਾਰੇ ਪ੍ਰਕਾਰ ਦੇ ਕੇਸਾਂ ਨੂੰ ਮਿਲਾ ਕੇ ਕੁੱਲ 2111 ਕੇਸਾਂ ਵਿਚੋਂ 1691 ਕੇਸਾਂ ਦਾ ਨਿਬੇੜਾ ਕੀਤਾ ਗਿਆ ਅਤੇ ਅੱਜ ਕੁੱਲ 13 ਕਰੋੜ 50 ਲੱਖ 70 ਹਜਾਰ 625 ਰੁਪਏ ਦੇ ਅਵਾਰਡ ਪਾਸ ਕੀਤੇ ਗਏ ਹਨ | ਇਸ ਲੋਕ ਅਦਾਲਤ ਵਿਚ ਪਾਰਟੀਆਂ ਅਤੇ ਵਕੀਲਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਸ. ਗਿੱਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਸਾਰੇ ਪ੍ਰਕਾਰ ਨਾਲ ਸਬੰਧਿਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫ਼ੌਜਦਾਰੀ, ਚੈੱਕ ਬਾਉਂਸ, ਮੋਟਰ ਐਕਸੀਡੈਂਟ, ਵਿਵਾਹਿਕ ਅਤੇ ਪਰਿਵਾਰਕ ਝਗੜੇ, ਕਿਰਤ ਮਾਮਲਿਆਂ ਅਤੇ ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ, ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀ-ਲੰਬਿਤ ਕੇਸ ਫ਼ੈਸਲੇ ਲਈ ਰੱਖੇ ਗਏ ਸਨ | ਉਨ੍ਹਾਂ ਦੱਸਿਆ ਕਿ ਇਸ ਵਾਰ ਚੈੱਕ ਬਾਉਂਸ ਦੇ ਕੇਸ ਵੱਡੀ ਗਿਣਤੀ ਵਿਚ ਰੱਖੇ ਗਏ ਸਨ | ਇਸ ਤੋਂ ਇਲਾਵਾ 4 ਝਗੜ ਰਹੇ ਵਿਵਾਹਿਕ ਜੋੜਿਆਂ ਨੂੰ ਸਮਝਾ ਕੇ ਇਕੱਠੇ ਕੀਤੇ ਗਿਆ ਅਤੇ ਉਨ੍ਹਾਂ ਦਾ ਵਿਵਾਹਿਕ ਜੀਵਨ ਫਿਰ ਤੋਂ ਖ਼ੁਸ਼ੀਆਂ ਭਰਿਆ ਹੋ ਗਿਆ | ਇਕੋ ਪਿੰਡ ਦੇ ਵਸਨੀਕਾਂ ਦਾ ਇਕ ਜ਼ਮੀਨ ਨਾਲ ਸਬੰਧਿਤ ਪੁਰਾਣਾ ਕੇਸ ਵੀ ਇਸ ਲੋਕ ਅਦਾਲਤ ਵਿਚ ਨਿਬੇੜਿਆ ਗਿਆ | ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਆਮ ਪਬਲਿਕ ਨੂੰ ਇਸ ਲੋਕ ਅਦਾਲਤ ਵਿਚ ਭਾਗ ਲੈ ਕੇ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ, ਕਿਉਂਕਿ ਇੱਥੇ ਸਮਝੌਤਾ ਹੋਣ ਦੀ ਸੂਰਤ ਵਿਚ ਕੋਰਟ ਫ਼ੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫ਼ੈਸਲਾ ਵੀ ਅੰਤਿਮ ਹੁੰਦਾ ਹੈ |
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸੀ.ਆਈ.ਏ ਸਟਾਫ਼ ਸਰਹਿੰਦ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ ਇਕ ਦੇਸੀ ਪਿਸਟਲ 32 ਬੋਰ ਸਮੇਤ ਤਿੰਨ ਰੌਂਦ ਅਤੇ ਖੋਹ ਕੀਤਾ ਇਕ ਰਿਵਾਲਵਰ 32 ਬੋਰ, 4 ਜਿੰਦਾ ਰੌਂਦਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ...
ਅਮਲੋਹ, 14 ਮਈ (ਕੇਵਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨਲ ਜੁਡੀਸ਼ੀਅਲ ਕੰਪਲੈਕਸ ਅਮਲੋਹ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ਇਸ ਨੈਸ਼ਨਲ ਲੋਕ ...
ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਅੱਜ ਇੱਥੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਅਤੇ ਸੰਗਤਾਂ ...
ਫ਼ਤਹਿਗੜ੍ਹ ਸਾਹਿਬ, 14 ਮਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਜ਼ਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ 'ਚ ਮਾਪੇ -ਅਧਿਆਪਕ ਮਿਲਣੀ ਹੋਈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਤੇ ਸਸਕਾਰ ਅਸਥਾਨ ਫ਼ਤਹਿਗੜ੍ਹ ਸਾਹਿਬ ਵਿਖੇ ਜੇਠ ਦੀ ਸੰਗਰਾਂਦ ਦਾ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ...
ਅਮਲੋਹ, 14 ਮਈ (ਕੇਵਲ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਮਲੋਹ ਦੀ ਵਿਸ਼ੇਸ਼ ਮੀਟਿੰਗ ਪਿੰਡ ਸਲਾਣੀ ਵਿਖੇ ਹੋਈ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਦੀ ...
ਖਮਾਣੋਂ, 14 ਮਈ (ਮਨਮੋਹਣ ਸਿੰਘ ਕਲੇਰ)-ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਅਤੇ ਆਈ ਟੀ ਸੈਲ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਇੰਚਾਰਜ ਰਾਜਵੰਤ ਸਿੰਘ ਰਾਜੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...
ਬਸੀ ਪਠਾਣਾਂ, 14 ਮਈ (ਰਵਿੰਦਰ ਮੌਦਗਿਲ)-ਘੱਟ ਗਿਣਤੀ ਤੇ ਦਲਿਤ ਦਲ ਦੀ ਅਹਿਮ ਮੀਟਿੰਗ ਮੁੱਖ ਦਫ਼ਤਰ ਬਸੀ ਪਠਾਣਾਂ ਵਿਖੇ ਸੂਬਾ ਪ੍ਰਧਾਨ ਤੇ ਸ਼੍ਰੋ.ਅ.ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਹਰਵੇਲ ਸਿੰਘ ...
ਅਮਲੋਹ, 14 ਮਈ (ਕੇਵਲ ਸਿੰਘ)-ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਦੇਸ਼ ਭਗਤ ਯੂਨੀਵਰਸਿਟੀ ਵਿਖੇ ਆਰਥੋਡੌਨਟਿਕਸ ਅਤੇ ਡੈਂਟੋਫੇਸ਼ੀਅਲ ਆਰਥੋਪੈਡਿਕਸ ਵਿਭਾਗ ਨੇ ਵਿਸ਼ਵ ਆਰਥੋਡੌਨਟਿਸਟ ਦਿਵਸ ਮਨਾਉਣ ਲਈ ਇਕ ਗੈੱਸਟ ਲੈਕਚਰ ਕਰਵਾਇਆ | ਯੂਨੀਵਰਸਿਟੀ ਦੇ ਕੁਲਪਤੀ ...
ਭੱੁਨਰਹੇੜੀ, 14 ਮਈ (ਧਨਵੰਤ ਸਿੰਘ)-ਕਸਬਾ ਭੁੱਨਰਹੇੜੀ ਦੇ ਦੋ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਕੱਲ੍ਹ ਪਟਿਆਲਾ ਕੋਲੋਂ ਲੰਘਦੀ ਭਾਖੜਾ ਨਹਿਰ ਪਸਿਆਣਾ ਵਾਲੇ ਪੁਲਾਂ ਕੋਲ ਨਹਾਉਣ ਸਮੇਂ ਪਾਣੀ ਦੇ ਤੇਜ ਵਹਾਅ ਕਾਰਨ ਡੁੱਬ ਗਏ ਸਨ | ਇਨ੍ਹਾਂ ਦੋਨਾਂ ਵਿਦਿਆਰਥੀਆਂ ਦੀ ਉਮਰ ...
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਅੰਤਰ ਕਾਲਜ ਗੱਤਕਾ ਮੁਕਾਬਲਿਆਂ ਵਿਚ ਓਵਰਆਲ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਗੱਤਕਾ ...
ਖਮਾਣੋਂ, 14 ਮਈ (ਜੋਗਿੰਦਰ ਪਾਲ)-ਵੈਟਰਨਰੀ ਏ.ਆਈ ਵਰਕਰ ਯੂਨੀਅਨ ਪੰਜਾਬ ਪਸ਼ੂ ਪਾਲਣ ਵਿਭਾਗ ਵਲੋਂ ਨੇਤਰ ਸਿੰਘ ਰਿਆ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਇਕ ਵਫ਼ਦ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੀਆਂ ਮੰਗਾਂ ਸਬੰਧੀ ਸੈਕਟਰੀਏਟ ...
ਬਸੀ ਪਠਾਣਾਂ, 14 ਮਈ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਬਾਬਾ ਜੀ ਦੇ ਦਰਬਾਰ 'ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਜੇਠ ...
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਫ਼ਤਹਿਗੜ੍ਹ ਸਾਹਿਬ 'ਚ 150 ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਰੂਪ 'ਚ 1 ਲੱਖ 15 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਟਰੱਸਟ ...
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਨਥਰੋਪਾਲੋਜੀ ਵਿਭਾਗ ਦੇ ਐਵੋਲਿਊਸ਼ਨ ਆਫ਼ ਮੈਨ ਮਿਊਜ਼ੀਅਮ ਤੇ ਜ਼ੂਆਲੋਜੀ ਮਿਊਜ਼ੀਅਮ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ | ਕਾਲਜ ...
ਮੰਡੀ ਗੋਬਿੰਦਗੜ੍ਹ, 14 ਮਈ (ਮੁਕੇਸ਼ ਘਈ)-ਪੰਜਾਬ ਦੇ ਲੋਕਾਂ ਵਲੋਂ ਜਿਸ ਬਦਲਾਅ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਉਸ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ, ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਮੰਡੀ ਗੋਬਿੰਦਗੜ੍ਹ ਦੇ ਇਕ ਅਜਿਹੇ ਹਸਪਤਾਲ ਨੂੰ ...
ਪਟਿਆਲਾ, 14 ਮਈ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਰੇਸੀਡੈਂਸ਼ਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਪੰਜਾਬੀ ਯੂਨੀਵਰਸਿਟੀ ਵਿਖੇ ਦੋ ਦਿਨਾ ਯੋਗਾ ਕੈਂਪ ਕਰਵਾਇਆ ਗਿਆ | ਜਿਸ ਵਿਚ ਪੰਜਾਬੀ ਯੂਨੀਵਰਸਿਟੀ ਦੇ ਯੋਗਾ ਮਾਹਿਰ ਕੋਚ ਮੁਕੇਸ਼ ਚੌਧਰੀ ਦੁਆਰਾ ...
ਖਮਾਣੋਂ, 14 ਮਈ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਪਿੰਡ ਰਾਏਪੁਰ ਰਾਈਆਂ ਦੇ ਗੁਰਦੁਆਰਾ ਸਾਹਿਬ ਨੂੰ ਧਾਰਮਿਕ ਸਾਹਿਤ ਭੇਟ ਕੀਤਾ ਗਿਆ | ਇਹ ਸਾਹਿਤ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ ਦੇ ਸਪੁਰਦ ...
ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਅੱਜ ਪਿੰਡ ਸਹਿਜਾਦਪੁਰ ਵਿਖੇ ਹੋਏ ਕਬੱਡੀ ਟੂਰਨਾਮੈਂਟ 'ਚ ਸ਼ਿਰਕਤ ਕੀਤੀ ਤੇ ਉਨ੍ਹਾਂ ਵਲੋਂ ...
ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਅੱਜ ਪਿੰਡ ਸਹਿਜਾਦਪੁਰ ਵਿਖੇ ਹੋਏ ਕਬੱਡੀ ਟੂਰਨਾਮੈਂਟ 'ਚ ਸ਼ਿਰਕਤ ਕੀਤੀ ਤੇ ਉਨ੍ਹਾਂ ਵਲੋਂ ...
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਵਲੋਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਸਰਹਿੰਦ ਫ਼ਤਹਿ ਦਿਵਸ ਅਤੇ ਜੇਠ ਦੀ ਸੰਗਰਾਂਦ ਮੌਕੇ 132ਵਾਂ ਲੜੀਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ | ...
ਮੁਕੇਸ਼ ਘਈ ਮੰਡੀ ਗੋਬਿੰਦਗੜ੍ਹ-ਪੰਜਾਬ ਦੀ ਏ-ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਅਧੀਨ ਪੈਂਦੇ ਗ੍ਰੀਨ ਪਾਰਕ ਜਿਸ ਨੂੰ ਕਿਸੇ ਸਮੇਂ 'ਚ ਸਿੰਗਾਪੁਰ ਦੀ ਤਰਜ਼ 'ਤੇ ਤਿਆਰ ਕੀਤਾ ਗਿਆ ਸੀ, ਇਸ 'ਚ ਸਿੰਗਾਪੁਰ ਦੀ ਤਰ੍ਹਾਂ ਮਰਲੀਅਨ ਵੀ ਬਣਾਇਆ ਗਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX