ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਅੱਜ ਪਟਿਆਲਾ ਜ਼ਿਲ੍ਹੇ 'ਚ ਲਗਾਏ ਗਏ ਦੂਸਰੇ ਜਨ ਸੁਵਿਧਾ ਕੈਂਪਾਂ ਨੂੰ ਲਾਮਿਸਾਲ ਹੁੰਗਾਰਾ ਦਿੰਦਿਆਂ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਇਨ੍ਹਾਂ ਕੈਂਪਾਂ 'ਚ ਆਪਣੀ ਸ਼ਮੂਲੀਅਤ ਦਰਜ ਕਰਵਾਈ | ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਦੀ ਅਗਵਾਈ ਹੇਠ ਅਤੇ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ 'ਤੇ ਲੱਗੇ ਇਨ੍ਹਾਂ ਕੈਂਪਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ | ਸਥਾਨਕ ਵਿਧਾਇਕਾਂ ਨੇ ਕੈਂਪਾਂ 'ਚ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਸਮੇਤ ਹੋਰ ਸਰਕਾਰੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ 'ਤੇ ਹੀ ਪ੍ਰਦਾਨ ਕੀਤੇ | ਪਿੰਡ ਅਬਲੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਲੱਗੇ ਕੈਂਪ ਦਾ ਜਾਇਜ਼ਾ ਲੈਣ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਦੇ ਸਰਕਾਰੀ ਦਫ਼ਤਰਾਂ ਦੇ ਲੱਗਦੇ ਚੱਕਰ ਬੰਦ ਕਰਵਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ | ਸਰਕਾਰੀ ਸੀਨੀਅਰ ਸੈਕੰਡਰੀ ਤਿ੍ਪੜੀ ਵਿਖੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸਲ ਅਰਥਾਂ 'ਚ ਲੋਕਾਂ ਦੇ ਦੁਆਰ ਪੁੱਜੀ ਹੈ | ਜ਼ਿਲ੍ਹੇ ਦੇ ਬਾਕੀ ਵਿਧਾਇਕਾਂ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ ਤੇ ਗੁਰਲਾਲ ਘਨੌਰ ਨੇ ਆਪਣੇ ਹਲਕਿਆਂ 'ਚ ਇਨ੍ਹਾਂ ਕੈਂਪਾਂ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਰਕਾਰੀ ਦਫ਼ਤਰਾਂ ਦੀ ਬਜਾਇ ਜਨ ਸੁਵਿਧਾ ਕੈਂਪਾਂ 'ਚ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਰੰਭੀ 'ਤੁਹਾਡੀ ਸਰਕਾਰ-ਤੁਹਾਡੇ ਦੁਆਰ' ਦੀ ਨਿਵੇਕਲੀ ਪਹਿਲਕਦਮੀ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਵਿਧਾਇਕਾਂ ਦੇ ਸਹਿਯੋਗ ਸਦਕਾ ਦੂਸਰੀ ਵਾਰ ਇਹ ਕੈਂਪ ਲਗਾਏ ਹਨ | ਡੀ.ਸੀ. ਨੇ ਦੱਸਿਆ ਕਿ ਅੱਜ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਕੈਂਪਾਂ 'ਚ ਸ਼ਿਰਕਤ ਕੀਤੀ, ਇਨ੍ਹਾਂ 'ਚੋਂ 4673 ਨੇ ਆਪਣੀਆਂ ਦਰਖ਼ਾਸਤਾਂ ਦਿੱਤੀਆਂ, ਜਿਨ੍ਹਾਂ 'ਚੋਂ 2009 ਦੀ ਮੌਕੇ 'ਤੇ ਪੜਤਾਲ ਕੀਤੀ ਗਈ, ਬਾਕੀ ਦੀ ਪੜਤਾਲ ਕੀਤੀ ਜਾ ਰਹੀ ਹੈ | ਇਨ੍ਹਾਂ 'ਚੋਂ 1912 ਨੂੰ ਯੋਗ ਪਾਇਆ ਗਿਆ ਅਤੇ 510 ਨੂੰ ਮੌਕੇ 'ਤੇ ਵੱਖ-ਵੱਖ ਸੇਵਾਵਾਂ ਦੇ ਸਰਟੀਫਿਕੇਟ ਪ੍ਰਦਾਨ ਕਰ ਦਿੱਤੇ ਗਏ | ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਰੀਆਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼, ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਹਿਮਾਂਸ਼ੂ ਗੁਪਤਾ ਤੇ ਕੰਨੂ ਗਰਗ ਦੀ ਦੇਖ-ਰੇਖ ਹੇਠ ਇਨ੍ਹਾਂ ਕੈਂਪਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੈਨਸ਼ਨਾਂ, ਆਧਾਰ ਕਾਰਡ, ਸਿਹਤ ਬੀਮਾ ਕਾਰਡ, ਨਿਰਮਾਣ ਕਿਰਤੀ ਕਾਰਡ, ਨਗਰ ਨਿਗਮ ਤੇ ਤਹਿਸੀਲ ਪੱਧਰ ਦੇ ਕੰਮਾਂ ਤੋਂ ਇਲਾਵਾ ਕੋਵਿਡ ਟੀਕਾਕਰਨ ਆਦਿ ਵੀ ਕੀਤਾ ਗਿਆ | ਇਸ ਦੌਰਾਨ ਬਲਵਿੰਦਰ ਸਿੰਘ ਸੈਣੀ, ਬੀਬਾ ਵੀਰਪਾਲ ਕੌਰ, ਜਨ ਜਾਤੀਆਂ ਸੰਘ ਦੇ ਪ੍ਰਧਾਨ ਗੁਰਚਰਨ ਸਿੰਘ ਰੁਪਾਣਾ ਤੇ ਜਨਰਲ ਸਕੱਤਰ ਹਰਿੰਦਰ ਸਿੰਘ ਬੜਤੀਆ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਸੁਰਜਨ ਸਿੰਘ ਪ੍ਰਧਾਨ ਵਾਰਡ ਨੰਬਰ 60, ਘੁੰਮਣ ਸਿੰਘ ਫੌਜੀ ਇੰਚਾਰਜ ਵਾਰਡ 1, ਮੀਤ ਪ੍ਰਧਾਨ ਯੂਥ ਵਿੰਗ ਜਗਦੀਪ ਸਿੰਘ ਜੱਗਾ, ਬਲਾਕ ਪ੍ਰਧਾਨ ਅਮਰਜੀਤ ਸਿੰਘ ਭਾਟੀਆ ਤੇ ਹੋਰ ਪਾਰਟੀ ਦੇ ਪ੍ਰਮੁੱਖ ਅਹੁਦੇਦਾਰ ਅਤੇ ਵਰਕਰ ਸਾਥੀ ਮੌਜੂਦ ਸਨ |
ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਪਿੰਡ ਅਲਾਲ ਮਾਜਰਾ ਦੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਅਤੇ ਉਸਦੇ ਪਰਿਵਾਰਿਕ ਜੀਆਂ ਵਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ 'ਤੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਖੇੜੀ ਗੰਡਿਆਂ ਦੀ ...
ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਕਿਹਾ ਹੈ ਕਿ ਜ਼ਿਲ੍ਹਾ ਪਟਿਆਲਾ ਦੀਆਂ ਸਾਰੀਆਂ ਸਬ-ਡਵੀਜ਼ਨਾਂ 'ਚ ਕਿਸਾਨਾਂ ਤੇ ਆੜਤੀਆਂ ਦਰਮਿਆਨ ਮਨਫ਼ੀ ਹੋਏ ਤਾਲਮੇਲ ਤੇ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਣ ਲਈ ...
ਰਾਜਪੁਰਾ, 13 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ 2 ਥਾਵਾਂ 'ਤੇ ਛਾਪੇਮਾਰੀ ਕਰ ਕੇ ਅੱਧਾ ਦਰਜਨ ਜੁਆਰੀਆਂ ਨੂੰ 7 ਹਜ਼ਾਰ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਗਿ੍ਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ...
ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਨਸ਼ੀਲੀਆਂ (ਪਾਬੰਦੀਸ਼ੁਦਾ) ਦਵਾਈਆਂ ਦੀ ਵਿਕਰੀ ਨੂੰ ਲੈ ਕੇ ਐਸ.ਡੀ.ਐਮ. ਰਾਜਪੁਰਾ ਹਿਮਾਂਸ਼ੂ ਗੁਪਤਾ ਵਲੋਂ ਸਥਾਨਕ ਕੈਮਿਸਟ ਐਸੋਸੀਏਸ਼ਨ ਨਾਲ ਇਕ ਬੈਠਕ ਕੀਤੀ ਗਈ | ਬੈਠਕ 'ਚ ਸਿਹਤ ਵਿਭਾਗ ਵਲੋਂ ਐਸ.ਐਮ.ਓ. ਡਾ. ਜਗਪਾਲ ਇੰਦਰ ਸਿੰਘ ਅਤੇ ...
ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਅੱਜ ਬਾਅਦ ਦੁਪਹਿਰ ਪੁਰਾਣੀ ਜੀ.ਟੀ. ਰੋਡ 'ਤੇ ਸਥਾਨਕ ਮਹਿੰਦਰਗੰਜ ਬਜ਼ਾਰ ਦੇ ਦੁਕਾਨਦਾਰਾਂ ਨੇ ਸ਼ਹਿਰ ਵਾਲੇ ਰੇਲਵੇ ਓਵਰਬਿ੍ਜ ਨੇੜੇ ਪਟਿਆਲਾ-ਚੰਡੀਗੜ੍ਹ ਹਾਈਵੇ 'ਤੇ ਇਕੱਠੇ ਹੋ ਕੇ ਜਾਮ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ...
ਭੱੁਨਰਹੇੜੀ, 14 ਮਈ (ਧਨਵੰਤ ਸਿੰਘ)-ਕਸਬਾ ਭੁੱਨਰਹੇੜੀ ਦੇ ਦੋ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਕੱਲ੍ਹ ਪਟਿਆਲਾ ਕੋਲੋਂ ਲੰਘਦੀ ਭਾਖੜਾ ਨਹਿਰ ਪਸਿਆਣਾ ਵਾਲੇ ਪੁਲਾਂ ਕੋਲ ਨਹਾਉਣ ਸਮੇਂ ਪਾਣੀ ਦੇ ਤੇਜ ਵਹਾਅ ਕਾਰਨ ਡੁੱਬ ਗਏ ਸਨ | ਇਨ੍ਹਾਂ ਦੋਨਾਂ ਵਿਦਿਆਰਥੀਆਂ ਦੀ ਉਮਰ ...
ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਅੱਜ ਸਵੇਰੇ ਤਕਰੀਬਨ 9 ਵਜੇ ਦੇ ਕਰੀਬ ਪਿੰਡ ਜੁਲਕਾਂ ਨੇੜੇ ਇਕ ਸੜਕ ਹਾਦਸੇ 'ਚ ਪਿੰਡ ਚੁੰਹਟ ਦੇ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਜੁਲਕਾਂ ਨੇੜੇ ਪਿੰਡ ...
ਰਾਜਪੁਰਾ, 14 ਮਈ (ਰਣਜੀਤ ਸਿੰਘ)-ਰਾਈਸ ਮਿੱਲਰਜ਼ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿਤੀ ਜਾਵੇਗੀ | ਇਨ੍ਹਾਂ ਵਿਚਾਰਾਂ ਪ੍ਰਗਟਾਵਾ ਵਿਧਾਇਕ ਨੀਨਾ ਮਿੱਤਲ ਨੇ ਰਾਈਸ ਸ਼ੈਲਰ ਐਸੋਸੀਏਸ਼ਨ ਦੇ ...
ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਪੰਜਾਬ ਸਪੋਰਟਸ ਫੈਡਰੇਸ਼ਨ ਵਲੋਂ ਸਰਕਟ ਹਾਊਸ ਪਟਿਆਲਾ ਵਿਖੇ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਅਜੀਤਪਾਲ ਸਿੰਘ ਕੋਹਲੀ ਵਿਧਾਇਕ ਸ਼ਹਿਰੀ ਅਤੇ ਹਰਮੀਤ ਸਿੰਘ ਪਠਾਣਮਾਜਰਾ ਵਿਧਾਇਕ ਸਨੌਰ ...
ਸਨੌਰ, 14 ਮਈ (ਸੋਖਲ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਬੈਠਕ ਸਨੌਰ ਨੇੜੇ ਪਿੰਡ ਬੱਲਾ ਵਿਖੇ ਕਾਮਰੇਡ ਮੰਗਤ ਰਾਏ ਬੱਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੁਲ ਹਿੰਦ ਕਿਸਾਨ ਯੂਨੀਅਨ ਦੇ ਕਾਮਰੇਡ ਧਰਮਪਾਲ ਸੀਲ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ...
ਰਾਜਪੁਰਾ, 14 ਮਈ (ਰਣਜੀਤ ਸਿੰਘ)-ਅੱਜ ਇੱਥੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦਾ ਸਮਾਗਮ ਅਮਰਜੀਤ ਸਿੰਘ ਪੰਨੂੰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮਾਗਮ ਵਿਚ 51 ਲੋੜਵੰਦਾਂ ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ ਅਤੇ ਹੈਂਡੀਕੈਪਡ ਲੋਕਾਂ ਨੂੰ 28 ਹਜਾਰ 750 ਰੁਪਏ ਦੇ ਚੈੱਕ ...
ਰਾਜਪੁਰਾ, 14 ਮਈ (ਰਣਜੀਤ ਸਿੰਘ)-ਅੱਜ ਇਥੇ ਸਿਵਲ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਚੇਅਰਮੈਨ ਸਬ ਡਵੀਜ਼ਨਲ ਲੀਗਲ ਅਥਾਰਿਟੀ ਜੱਜ ਸਾਹਿਬ ਹਿਰਦੇਜੀਤ ਸਿੰਘ ਦੀ ਪ੍ਰਧਾਨਗੀ ਹੇਠ ਲਾਈ ਗਈ | ਇਸ ਮੌਕੇ 'ਤੇ ਕੁੱਲ 869 ਕੇਸ ਸੁਣਵਾਈ ਅਧੀਨ ਰੱਖੇ ਗਏ ਜਿਨ੍ਹਾਂ 'ਚੋਂ 478 ਦਾ ਮੌਕੇ ...
ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਸਥਾਨਕ ਥਾਣਾ ਸਦਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਦੀਪਕ ਪਾਰੀਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਰਾਜਪੁਰਾ ਗੁਰਬੰਸ ਸਿੰਘ ਬੈਂਸ ਦੀ ਅਗਵਾਈ 'ਚ ਐੱਸ.ਐੱਚ.ਓ ਇੰਸਪੈਕਟਰ ਅਮਨਦੀਪ ਸਿੰਘ ਤਰੀਕਾ ਦੀ ਦੇਖ-ਰੇਖ ਹੇਠ ...
ਨਾਭਾ, 14 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਫੋਕਲ ਪੁਆਇੰਟ ਵਿਖੇ ਕੰਮ ਕਰਦੇ ਵਪਾਰੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਬਣੀ ਪ੍ਰਬੰਧਕ ਕਮੇਟੀ ਵਲੋਂ ਅਮਰੀਕ ਸਿੰਘ ਅਤੇ ਸਰਬਜੀਤ ਮੁਤਾਬਿਕ ਕੋਈ ਕੰਮ ਨਾ ਕੀਤੇ ਜਾਣ ਕਾਰਨ ਸਮੁੱਚੇ ਵਪਾਰੀਆਂ ਵਲੋਂ ਮਜਬੂਰਨ ਰਲ ...
ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਅੰਤਰਰਾਸ਼ਟਰੀ ਥੈਲਾਸੀਮੀਆ ਦਿਵਸ ਮੌਕੇ ਜਾਗਦੇ ਰਹੋ ਯੂਥ ਕਲੱਬ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਬਸੰਤ ਰਿਤੂ ਯੂਥ ਕਲੱਬ ਤਿ੍ਪੜੀ, ਥੈਲੇਸੀਮਿਕ ਸੁਸਾਇਟੀ ਪਟਿਆਲਾ ਅਤੇ ਨੂਨਗਰ ਸਮਾਜ ਪੰਜਾਬ ਦੇ ਸਹਿਯੋਗ ਨਾਲ ਬਲੱਡ ...
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਪਟਿਆਲਾ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ਨਿਯੁਕਤੀ ...
ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਸ੍ਰੀ ਨਰਾਇਣ ਸੇਵਾ ਸੁਸਾਇਟੀ ਨੇ ਭਗਵਾਨ ਵਿਸ਼ਵਕਰਮਾ ਗਊਸ਼ਾਲਾ ਪਿੰਡ ਲਚਕਾਣੀ ਨੂੰ 21 ਹਜਾਰ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦੀਪਕ ਮਲਹੋਤਰਾ ਨੇ ਦੱਸਿਆ ਪਿੰਡ ਦੀ ਪ੍ਰਬੰਧਕ ਕਮੇਟੀ ਵਲੋਂ ਕਣਕ ਦੀ ...
ਨਾਭਾ, 14 ਮਈ (ਅਮਨਦੀਪ ਸਿੰਘ ਲਵਲੀ)-ਹਰਸ਼ ਬਲੱਡ ਡੋਨਰ ਸੋਸਾਇਟੀ ਦੇ ਪ੍ਰਧਾਨ ਭੁਵੇਸ਼ ਬਾਂਸਲ ਭਾਸ਼ੀ ਵਲੋਂ ਪਟਿਆਲਾ ਰੇਂਜ ਦੇ ਨਵ-ਨਿਯੁਕਤ ਆਈ.ਜੀ ਐਮ.ਐਸ. ਛਿੰਨਾ ਨੂੰ ਪਟਿਆਲਾ ਜ਼ਿਲੇ੍ਹ ਨੂੰ ਵਧੀਆ ਸੇਵਾਵਾਂ ਦੇਣ ਦੇ ਲਈ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ | ...
ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਨੂੰ ਪ੍ਰਾਪਰਟੀ ਟੈਕਸ, ਪ੍ਰਧਾਨ ਮੰਤਰੀ ਸਰਵਨਿਧੀ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪਾਣੀ ਦੇ ਕੁਨੈਕਸ਼ਨ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ | ਸੰਯੁਕਤ ਕਮਿਸ਼ਨਰ ਨਮਨ ਮੜਕਨ ...
ਪਟਿਆਲਾ, 14 ਮਈ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਰੇਸੀਡੈਂਸ਼ਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਪੰਜਾਬੀ ਯੂਨੀਵਰਸਿਟੀ ਵਿਖੇ ਦੋ ਦਿਨਾ ਯੋਗਾ ਕੈਂਪ ਕਰਵਾਇਆ ਗਿਆ | ਜਿਸ ਵਿਚ ਪੰਜਾਬੀ ਯੂਨੀਵਰਸਿਟੀ ਦੇ ਯੋਗਾ ਮਾਹਿਰ ਕੋਚ ਮੁਕੇਸ਼ ਚੌਧਰੀ ਦੁਆਰਾ ...
ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ) ਦੀ ਪਟਿਆਲਾ ਇਕਾਈ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੀ 105ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆਂ ਗਿਆ | ਇਸ ਮੌਕੇ ਰਜਿੰਦਰ ਸਿੰਘ ਸੰਧੂ ਨੇ ਇਸ ਦਿਨ ...
ਸ਼ੁਤਰਾਣਾ, 14 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕ ਛੱਤ ਹੇਠਾਂ ਸਾਰੀਆਂ ਸਹੂਲਤਾਂ ਦੇਣ ਦੇ ਮਕਸਦ ਨਾਲ ਪਿੰਡਾਂ-ਕਸਬਿਆਂ 'ਚ ਵੱਡੇ ਪੱਧਰ 'ਤੇ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ | ਜਿਨ੍ਹਾਂ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ...
ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਅਤੇ ਸਬ ਡਵੀਜਨ ਦੁੱਧਨ ਸਾਧਾਂ ਦੇ ਤਹਿਸੀਲਦਾਰ ਮਨਦੀਪ ਕੌਰ ਦੀ ਦੇਖ-ਰੇਖ 'ਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸਰਕਾਰੀ ਸੀਨੀਅਰ ...
ਬਨੂੜ, 14 ਮਈ (ਭੁਪਿੰਦਰ ਸਿੰਘ)-ਬਨੂੜ ਕੈਨਾਲ 'ਚੋਂ ਨਿਕਲਦੇ ਸੂਇਆਂ ਦੀ ਅਜੇ ਤਕ ਸਫ਼ਾਈ ਨਾ ਹੋਣ ਕਾਰਨ ਇਸ ਖੇਤਰ ਦੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਝੋਨੇ ਦਾ ਸੀਜ਼ਨ ਸਿਰ 'ਤੇ ਆ ਗਿਆ ਹੈ ਅਤੇ ਝੋਨੇ ਦੀ ਪਨੀਰੀ ਬੀਜਣ ਲਈ ਤਿਆਰੀ ਚਲ ਰਹੀ ਹੈ, ਪਰ ਸੂਇਆਂ ਵਿਚ ...
ਘਨੌਰ, 14 ਮਈ (ਸੁਸ਼ੀਲ ਕੁਮਾਰ ਸ਼ਰਮਾ)-ਹਲਕਾ ਘਨੌਰ ਪਿੰਡ ਰਾਏਪੁਰ ਦੇ ਸਰਪੰਚ ਤੇਜਿੰਦਰ ਸਿੰਘ ਨੂੰ ਸਰਪੰਚਾਂ ਦਾ ਪ੍ਰਧਾਨ ਥਾਪਣ ਤੋਂ ਬਾਅਦ ਅੱਜ ਵਿਧਾਇਕ ਗੁਰਲਾਲ ਘਨੌਰ ਨੇ ਪਿੰਡਾਂ ਦੇ ਸਰਪੰਚਾਂ ਨਾਲ ਅੱਜ ਪਲੇਠੀ ਮੀਟਿੰਗ ਕੀਤੀ ਜਿਸ ਵਿਚ ਹਲਕਾ ਘਨੌਰ ਦੇ ਵੱਡੀ ...
ਸ਼ੁਤਰਾਣਾ, 14 ਮਈ (ਬਲਦੇਵ ਸਿੰਘ ਮਹਿਰੋਕ)-ਨੈਸ਼ਨਲ ਕਾਉਂਸਿਲ ਆਫ਼ ਐਜੂਕੇਸ਼ਨ ਰਿਸਰਚ ਤੇ ਟਰੇਨਿੰਗ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜ਼ੋਨਲ ਸਕੱਤਰ ਦਵਿੰਦਰ ਸਿੰਘ ਤੇਈਪੁਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੁਤਰਾਣਾ ਵਿਖੇ ਮਨਾਏ ...
ਪਾਤੜਾਂ, 14 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਕੋਲੋਂ ਅਫ਼ੀਮ ਬਰਾਮਦ ਕੀਤੀ ਅਤੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਇੰਦਰਪਾਲ ਸਿੰਘ ਚੌਹਾਨ ...
ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)- ਜ਼ਿਲ੍ਹਾ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਵਲੋਂ ਨੌਜਵਾਨਾਂ ਦੀ ਭਰਤੀ ਮੁਹਿੰਮ ਤੇਜ ਕਰ ਦਿੱਤੀ ਗਈ ਹੈ | ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੇ ਨਿਵਾਸ ਦਫ਼ਤਰ ਵਿਖੇ ਅਮਰਜੀਤ ਬੰਟੀ ਹਿੰਦੁਸਤਾਨ ਯੁਵਾ ਸੈਨਾ ਪੰਜਾਬ ਦੇ ਸੂਬਾ ...
ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਿਆਸੀ ਸਕੱਤਰ ਬਲਜਿੰਦਰ ਸਿੰਘ ਨੰਦਗੜ੍ਹ ਨੇ ਆਖਿਆ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਆਮ ਲੋਕਾਂ ਦੀ ਵੀ ਸੁਣੀ ਜਾਣ ਲੱਗੀ ਹੈ | ਇਸ ਮੌਕੇ ਉਨ੍ਹਾਂ ...
ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਹਿਰੂ ਕਲਾਂ ਦੇ ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀਆਂ ਦੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਮੋਨਿਕਾ ਗੁਲਾਟੀ ਨੇ ਦੱਸਿਆ ਕਿ ਨਰਸਰੀ, ਯੂ.ਕੇ.ਜੀ ਅਤੇ ...
ਪਟਿਆਲਾ, 14 ਮਈ (ਮਨਦੀਪ ਸਿੰਘ ਖਰੌੜ)-ਥੈਲਾਸੀਮੀਆ ਬਿਮਾਰੀ ਦੀ ਜਾਗਰੂਕਤਾ, ਇਲਾਜ ਅਤੇ ਰੋਕਥਾਮ ਸਬੰਧੀ ਮਨਾਏ ਜਾ ਰਹੇ ਵਿਸ਼ਵ ਥੈਲਾਸੀਮੀਆ ਸਪਤਾਹ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਥੈਲਾਸੀਮੀਆ ਸਬੰਧੀ ਜਾਗਰੂਕਤਾ ...
ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਫ੍ਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਪਟਿਆਲਾ ਜ਼ਿਲ੍ਹਾ ਦੇ ਪ੍ਰਧਾਨ ਜਗਦੀਪ ਸਿੰਘ ਧਨੇਠਾ, ਸੈਕਟਰੀ ਜਸਵੀਰ ਸਿੰਘ, ਕੈਸ਼ੀਅਰ ਸੁਖਵਿੰਦਰ ਸਿੰਘ ਖੁਰਾਨਾ ਤੇ ਸਾਰੇ ਅਹੁਦੇਦਾਰਾਂ ਨੇ ਜ਼ਿਲ੍ਹਾ ਪਟਿਆਲਾ ਦੇ ਨਵੇਂ ਆਏ ਡਿਪਟੀ ...
ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਫੈਡਰੇਸ਼ਨ ਦੀ ਇਕ ਅਹਿਮ ਬੈਠਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX