ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਜਸਟਿਸ ਸ੍ਰੀ ਤਜਿੰਦਰ ਸਿੰਘ ਢੀਂਡਸਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫ਼ਿਰੋਜ਼ਪੁਰ ਤੇ ਮਿਸ ਏਕਤਾ ਉੱਪਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ | ਫ਼ਿਰੋਜ਼ਪੁਰ ਵਿਖੇ 12 ਬੈਂਚ, ਸਥਾਈ ਲੋਕ ਅਦਾਲਤ ਦਾ 1 ਬੈਂਚ, ਜ਼ੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ | ਲੋਕ ਅਦਾਲਤ ਵਿਚ 2779 ਕੇਸਾਂ ਵਿਚੋਂ 1628 ਕੇਸਾਂ ਦਾ ਨਿਪਟਾਰਾ ਕਰਕੇ 25,55,23,771 ਰੁਪਏ ਦਾ ਅਤੇ ਪੀ ਲਿਟੀਗੇਸ਼ਨ ਸਟੇਜ 'ਤੇ 3047 ਕੇਸਾਂ ਵਿਚੋਂ 87 ਕੇਸਾਂ ਦਾ ਨਿਪਟਾਰਾ ਕਰਕੇ 41,12,833 ਰੁਪਏ ਦਾ ਅਵਾਰਡ ਪਾਸ ਕੀਤਾ ਗਿਆ | ਲੋਕ ਅਦਾਲਤ ਵਿਚ ਦੀਵਾਨੀ, ਰਾਜ਼ੀਨਾਮਾ ਹੋਣ ਯੋਗ ਫ਼ੌਜਦਾਰੀ, ਚੈੱਕ ਬਾਉਂਸ ਰਿਕਵਰੀ, ਟਰੈਫ਼ਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ | ਇਸ ਮੌਕੇ ਬੋਲਦਿਆਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ | ਲੋਕ ਅਦਾਲਤ ਵਿਚ ਹੋਏ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫ਼ੈਸਲੇ ਤਸੱਲੀਬਖ਼ਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕੱਦਮੇਬਾਜ਼ੀ ਤੋਂ ਮੁਕਤੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫ਼ੈਸਲਾ ਆਪਸੀ ਰਾਜ਼ੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿਚ ਦਰਖਾਸਤ ਦੇ ਕੇ ਆਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ | ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਅਤੇ ਸੀ.ਜੇ.ਐਮ. ਮਿਸ ਏਕਤਾ ਉੱਪਲ ਵਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਦੌਰਾਨ ਮਾਨਯੋਗ ਜੱਜ ਸਾਹਿਬ ਨੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ | ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਕੋਰਟ ਵਿਚ ਇਕ ਪੁਰਾਣੇ ਕੇਸ ਬੂਟਾ ਸਿੰਘ ਬਨਾਮ ਬਲਬੀਰ ਸਿੰਘ ਦੇ ਚੈੱਕ ਬਾਉਂਸ ਦੇ ਪੁਰਾਣੇ ਕੇਸ ਵਿਚ ਸਵਾ 2 ਲੱਖ ਰੁਪਏ ਦੀ ਦੇਣਦਾਰੀ ਦਾ ਨਿਪਟਾਰਾ ਕੀਤਾ ਗਿਆ | ਇਸੇ ਤਰ੍ਹਾਂ ਹੀ ਅਸ਼ੋਕ ਚੌਹਾਨ ਮਾਨਯੋਗ ਸੀ.ਜੇ.ਐਮ. ਜੱਜ ਸਾਹਿਬ ਦੀ ਕੋਰਟ ਵਿਚ 5 ਸਾਲ ਪੁਰਾਣੇ ਕੇਸ ਸੁਖਦੇਵ ਸਿੰਘ ਬਨਾਮ ਬਖ਼ਤਾਵਰ ਸਿੰਘ ਦੇ ਜ਼ਮੀਨ ਦੇ ਕੇਸ ਵਿਚ ਉੱਤਰਦਾਈ ਧਿਰ ਵਲੋਂ 1,42,37000 ਰੁਪਏ ਦੀ ਦੇਣਦਾਰੀ ਕਰਕੇ ਕੇਸ ਖ਼ਤਮ ਕੀਤਾ ਗਿਆ | ਇਸ ਦੇ ਨਾਲ ਹੀ ਜੱਜ ਸਾਹਿਬ ਨੇ 3 ਲੱਖ ਰੁਪਏ ਦੀ ਕੋਰਟ ਫ਼ੀਸ ਵਾਪਸ ਕਰਵਾ ਕੇ ਇਸ ਕੇਸ ਦਾ ਨਿਪਟਾਰਾ ਕਰਵਾਇਆ | ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਕੋਰਟ ਕੰਪਲੈਕਸ ਵਿਚ ਸਾਰੇ ਸਟਾਫ਼ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਅਤੇ ਆਮ ਜਨਤਾ ਲਈ ਵੀ ਚਾਹ ਅਤੇ ਬਿਸਕੁਟ ਦਾ ਲੰਗਰ ਲਗਾਇਆ ਗਿਆ | ਅੰਤ ਵਿਚ ਜੱਜ ਸਾਹਿਬਾਨ ਨੇ ਲੋਕਾਂ ਦਾ ਧੰਨਵਾਦ ਕੀਤਾ |
ਫ਼ਿਰੋਜਪੁਰ, 14 ਮਈ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਇਨਲਿਸਟਮੈਂਟ ਵਰਕਰਾਂ ਨੂੰ ਰੈਗੂਲਰ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਕਮੇ ਵਿਚੋਂ ਕੱਢਣ ਦੇ ਰਾਹ 'ਤੇ ...
ਕੱੁਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਅਧੀਨ ਪਿੰਡ ਬਜੀਦਪੁਰ ਵਿਖੇ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਸੰਬੰਧ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਮਾਈਨਿੰਗ ਇੰਸਪੈਕਟਰ ਕੰਵਰਪਾਲ ਸਿੰਘ ਵਲੋਂ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਧ ਤੋਂ ਵੱਧ ਅਪਣਾਉਣਾ ਚਾਹੀਦਾ ਹੈ ਤਾਂ ਜੋ ਦਿਨੋਂ-ਦਿਨ ਡੂੰਘੇ ਹੋ ਰਹੇ ...
ਅਬੋਹਰ, 14 ਮਈ (ਬਰਾੜ/ਵਿਵੇਕ ਹੂੜੀਆ)-ਬੀਤੇ ਦਿਨ ਡੰਪਰ ਦੀ ਟੱਕਰ ਨਾਲ ਜ਼ਖਮੀ ਹੋਏ ਪਿੰਡ ਕਾਲਾ ਟਿੱਬਾ ਦੇ ਇਕ ਮਜ਼ਦੂਰ ਦੀ ਫ਼ਰੀਦਕੋਟ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੁਲਿਸ ਨੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ...
ਗੁਰੂਹਰਸਹਾਏ, 14 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੀ ਜੈ ਮਾਤਾ ਚਿੰਤਪੁਰਨੀ ਸੇਵਾ ਸੰਘ ਵਲੋਂ ਕੱਲ੍ਹ 16 ਮਈ ਨੂੰ ਮਾਤਾ ਚਿੰਤਪੁਰਨੀ ਦੀ ਜੈਅੰਤੀ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਜਾਵੇਗੀ ਤੇ ਮਹਾਰਾਣੀ ਦੀ ਅਖੰਡ ਜੋਤ ਚਿੰਤਪੁਰਨੀ ਭਵਨ ਤੋਂ ਆਵੇਗੀ | ਇਸ ...
ਗੁਰੂਹਰਸਹਾਏ, 14 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਨੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਗੁਰੂਹਰਸਹਾਏ ਦੇ ਡੀ.ਐੱਸ.ਪੀ ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਨੂੰ ਉਸ ਸਮੇਂ ...
ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਕੁੱਲਗੜ੍ਹੀ ਦੇ ਗੋਲਡਨ ਮੈਰਿਜ ਪੈਲੇਸ ਨਜ਼ਦੀਕ ਇਕ ਸਾਈਕਲ ਅਤੇ ਮੋਟਰਸਾਈਕਲ ਟਕਰਾਉਣ ਨਾਲ ਸਾਈਕਲ ਸਵਾਰ ਸਰੂਪ ਸਿੰਘ ਵਾਸੀ ਚੰਗਾਲੀ ਕਦੀਮ ਮੌਤ ਹੋ ਗਈ ਅਤੇ ਮੋਟਰਸਾਈਕਲ ਸਵਾਰਾਂ ...
ਮੰਡੀ ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਪਾਕਾਂ ਵਿਚ ਨਹਿਰੀ ਪਾਣੀ ਦੀ ਘਾਟ ਨਾਲ ਕਈ ਸਾਲਾਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਨਾ ਹੋਣ ਕਰਕੇ ਕਿਸਾਨਾਂ ਵਲੋਂ ਮਜਬੂਰੀ ਵੱਸ ਖ਼ੁਦਕੁਸ਼ੀ ਕਰਨ ਦੇ ਮਾਮਲੇ ਨੂੰ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਪੰਜਾਬ ...
ਜ਼ੀਰਾ, 14 ਮਈ (ਮਨਜੀਤ ਸਿੰਘ ਢਿੱਲੋਂ)- ਅੱਤ ਦੀ ਪੈ ਰਹੀ ਗਰਮੀ ਕਾਰਨ ਸਰਕਾਰੀ ਸਕੂਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਵੀ ਛੁੱਟੀਆਂ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਵਫ਼ਦ ਜ਼ੀਰਾ ਬਲਾਕ ਦੀ ਪ੍ਰਧਾਨ ਜਸਪਾਲ ਕੌਰ ਰਟੌਲ ...
ਗੋਲੂ ਕਾ ਮੋੜ, 14 ਮਈ (ਸੁਰਿੰਦਰ ਸਿੰਘ ਪੁਪਨੇਜਾ)- ਦੁਨੀਆ ਭਰ ਵਿਚ ਸਮਾਜ ਸੇਵਾ ਨੂੰ ਸਮਰਪਿਤ ਕੰਮ ਕਰ ਰਹੀ ਸੰਸਥਾ ਰੋਟਰੀ ਕਲੱਬ ਵਲੋਂ ਬਲਾਕ ਗੁਰੂਹਰਸਹਾਏ ਅੰਦਰ ਨਵੀਂ ਇਕਾਈ ਦੀ ਚੋਣ ਕਰਨ ਲਈ ਮੁਲਾਜ਼ਮ ਆਗੂਆਂ ਦੀ ਇਕੱਤਰਤਾ ਸਰਕਾਰੀ ਹਾਈ ਸਕੂਲ ਜੀਵਾਂ ਅਰਾਈਾ ਵਿਖੇ ...
ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦਾ ਪੰਜਾਬ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ | ਰਾਣਾ ਸੋਢੀ ਨੇ ਜਾਰੀ ਬਿਆਨ ਵਿਚ ਕਿਹਾ ਕਿ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕ੍ਰਿਸ਼ਨ ਲਾਲ ਗਾਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਹਾਨ ਆਗੂ ਅੰਬ ਸਿੰਘ ਦੇ ਸਪੁੱਤਰ ਯਾਦਵਿੰਦਰ ਸਿੰਘ ਨਾਇਬ ...
ਮਮਦੋਟ, 14 ਮਈ (ਸੁਖਦੇਵ ਸਿੰਘ ਸੰਗਮ)- ਪੰਜਾਬ ਵਿਚ ਨਵੀਂ ਸਰਕਾਰ ਬਣੀ ਨੂੰ ਤਿੰਨ ਮਹੀਨੇ ਤੋਂ ਵਧੇਰੇ ਦਾ ਸਮਾਂ ਲੰਘ ਜਾਣ ਦੇ ਬਾਅਦ ਵੀ ਸੂਬਾ ਸਰਕਾਰ ਲੋਕ ਮਸਲਿਆਂ ਨੂੰ ਲੈ ਕੇ ਸੰਜੀਦਾ ਨਹੀਂ ਲੱਗਦੀ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਰੋਹ ਵਧਦਾ ਨਜ਼ਰ ਆਉਂਦਾ ਹੈ | ...
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਬਲਾਕ ਖੂਈਖੇੜਾ ਦੇ ਮੈਡੀਕਲ ਅਫ਼ਸਰ ਡਾ. ਰੋਹਿਤ ਗੋਇਲ ਦੀ ਦੇਖਰੇਖ ਹੇਠ ਬਲਾਕ ਦੇ ਚਾਰ ਸਰਹੱਦੀ ਪਿੰਡ ਬਾਰੇ ਕਾ, ਰੂਪ ਨਗਰ, ਮੁਰਾਦ ਵਾਲਾ ਅਤੇ ਸਿਵਾਨਾ ਅੰਦਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਬਲਾਕ ਮਾਸ ਮੀਡੀਆ ਇੰਚਾਰਜ ...
ਖੋਸਾ ਦਲ ਸਿੰਘ, 14 ਮਈ (ਮਨਪ੍ਰੀਤ ਸਿੰਘ ਸੰਧੂ)- ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਬਿਨਾਂ ਕੁਝ ਨਹੀਂ ਕੀਤਾ, ਜਿਸ ਕਾਰਨ ਪੰਜਾਬ ਦੇ ਲੋਕਾਂ ਨੇ ਭਾਰੀ ਉਮੀਦ ਦੇ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਅਤੇ ਠੋਸ ਸਰਕਾਰ ਬਣਾਈ | ...
ਗੋਲੂ ਕਾ ਮੋੜ, 14 ਮਈ (ਸੁਰਿੰਦਰ ਸਿੰਘ ਪੁਪਨੇਜਾ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਡਾ: ਕਰਨਵੀਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਥੈਲੇਸੀਮੀਆ ਬਿਮਾਰੀ ਸੰਬੰਧੀ ਸਕੂਲਾਂ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਸਰਹੱਦੀ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰ ਸਿਹਤ ਸੇਵਾਵਾਂ ਦੇ ਖੇਤਰ ਵਿਚ ਅਨਿਲ ਬਾਗੀ ਹਸਪਤਾਲ ਇਕ ਹੋਰ ਸੇਵਾ ਦਾ ਵਾਧਾ ਕਰਨ ਜਾ ਰਿਹਾ ਹੈ | ਹਸਪਤਾਲ ਦੇ ਸੀ.ਈ.ਓ. ਡਾ: ਸੌਰਵ ਬਾਗੀ ਨੇ ਦੱਸਿਆ ਕਿ ਹੁਣ ਹਸਪਤਾਲ ...
ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਹੈਰੋਇਨ ਵੇਚਣ ਜਾਂਦੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 270 ਗ੍ਰਾਮ ਹੈਰੋਇਨ, ਕੰਪਿਊਟਰ ...
ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ)- ਖੇਤੀਬਾੜੀ ਅਤੇ ਕਾਰੋਬਾਰੀ ਖੇਤਰਾਂ 'ਚ ਵੱਡਾ ਨਾਮਣਾ ਖੱਟਣ ਵਾਲੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਸੁਖਦੇਵ ਸਿੰਘ ਢਿੱਲੋਂ (ਹਾਜੀ ਵਾਲਾ) ਮਾਲਕ ਢਿੱਲੋਂ ਗੰਨ ਹਾਊਸ ਵਾਸੀ 72 ਝੋਕ ਰੋਡ ਫ਼ਿਰੋਜ਼ਪੁਰ ਛਾਉਣੀ ਨਹੀਂ ਰਹੇ | ਉਹ ...
ਗੁਰੂਹਰਸਹਾਏ, 14 ਮਈ (ਹਰਚਰਨ ਸਿੰਘ ਸੰਧੂ)- ਖੇਤੀਬਾੜੀ ਵਿਭਾਗ ਵਲੋਂ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਪਿਰਥੀ ਸਿੰਘ ਅਤੇ ਖੇਤੀਬਾੜੀ ਅਫ਼ਸਰ ਗੁਰੂਹਰਸਹਾਏ ਡਾ: ਰਾਜਿੰਦਰ ਸਿੰਘ ਦੀ ਅਗਵਾਈ ਹੇਠ ਕੈਂਪ ...
ਜ਼ੀਰਾ, 14 ਮਈ (ਜੋਗਿੰਦਰ ਸਿੰਘ ਕੰਡਿਆਲ)- ਸਮੇਂ-ਸਮੇਂ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਣਾਈ ਰੱਖਣ, ਪੰਥਕ ਹਿੱਤਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਨ ਵਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਬਾਰੇ ਆਵਾਜ਼ ...
ਖੋਸਾ ਦਲ ਸਿੰਘ, 14 ਮਈ (ਮਨਪ੍ਰੀਤ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਪਾਰਟੀ ਦੇ ਹੁਕਮਾਂ ਅਨੁਸਾਰ ਅੱਜ ਕਾਨੂੰਗੋ ਸਰਕਲ ਪਿੰਡ ਖੋਸਾ ਦਲ ਸਿੰਘ ਵਿਚ ਬੂਥ ਪ੍ਰਧਾਨ, ਯੂਥ ਪ੍ਰਧਾਨ, ਕਿਸਾਨ ਵਿੰਗ ਪ੍ਰਧਾਨ, ਪਟਵਾਰ ਸਰਕਲ ਪ੍ਰਧਾਨ ਦੀਆਂ ਨਿਯੁਕਤੀਆਂ ਕੀਤੀਆਂ ...
ਮੱਲਾਂਵਾਲਾ, 14 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪਾਵਰਕਾਮ ਦੇ ਮੁਲਾਜ਼ਮ ਆਗੂ ਸੁਰਜੀਤ ਸਿੰਘ ਲਾਈਨਮੈਨ ਆਪਣੀ 58 ਸਾਲ ਦੀ ਉਮਰ 'ਚ ਮਹਿਕਮੇ ਵਿਚੋਂ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਬੀ.ਵੌਕ (ਐਮ.ਐਲ.ਐਮ.ਡੀ.ਟੀ.) ਵਿਭਾਗ ਅਤੇ 'ਏਕ ਭਾਰਤ ਸਰੇਸ਼ਟ ਭਾਰਤ' ਕਲੱਬ ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ਤਹਿਤ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਐੱਸ.ਸੀ. ਸਾਂਵਲਕਾ ਅਤੇ ਸੈਕਟਰੀ ਰਜਨੀਸ਼ ਕੁਮਾਰ ਸਾਂਵਲਕਾ ਦੇ ...
ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)- ਨਾਰਵੇ ਵਿਖੇ ਹੋਈ ਓਸਲੋ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਦੇਸ਼ ਦੀ ਪ੍ਰਤੀਨਿਧਤਾ ਕਰਕੇ ਵਾਪਸ ਪਰਤੀ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੀ ਵਿਦਿਆਰਥਣ ਅਤੇ ਅੰਤਰਰਾਸ਼ਟਰੀ ਕੁਸ਼ਤੀ ਖਿਡਾਰਨ ਕੁਮਾਰੀ ਹੈਨੀ ...
ਜ਼ੀਰਾ, 14 ਮਈ (ਜੋਗਿੰਦਰ ਸਿੰਘ ਕੰਡਿਆਲ)- ਆਰਟ ਆਫ਼ ਲਿਵਿੰਗ ਸੰਸਥਾ ਜ਼ੀਰਾ ਵਲੋਂ ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਦਾ ਜਨਮ ਦਿਨ ਜ਼ੀਰਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ | ਕੋਆਰਡੀਨੇਟਰ ਸੁਧੀਰ ਕੁਮਾਰ, ਟੀਚਰ ਡਾ: ਸੁਸ਼ੀਲ ...
ਕੁਲਬੀਰ ਸਿੰਘ ਸੋਢੀ ਫ਼ਿਰੋਜ਼ਪੁਰ, 14 ਮਈ- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ ਜ਼ਿਲ੍ਹਾ ਸਿਵਲ ਹਸਪਤਾਲ, ਹਾਊਸਿੰਗ ਬੋਰਡ ਕਾਲੋਨੀ ਅਤੇ ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਹਾਲ ਦੇ ਨੇੜੇ ਕਈ ਸਾਲਾਂ ਤੋਂ ਪਈ ਖਾਲੀ ਜਗ੍ਹਾ 'ਤੇ ਦੁਸਹਿਰੇ ਦਾ ਤਿਉਹਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX