ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੌਮੀ ਲੋਕ ਅਦਾਲਤ ਲਗਾਈ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਨਾਲਸਾ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅਰੁਨਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਦੇ ਨਾਲ ਹੀ ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ 'ਚ ਵੀ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ 'ਚ ਸੰਦੀਪ ਸਿੰਘ ਬਾਜਵਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕੇ. ਕੇ. ਸਿੰਗਲਾ ਪਿ੍ੰਸੀਪਲ ਜੱਜ ਫੈਮਿਲੀ ਕੋਰਟ, ਰਾਜਪਾਲ ਰਾਵਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਰਜਿੰਦਰ ਸਿੰਘ ਨਾਗਪਾਲ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਪ੍ਰੀਤ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਪਹਿਲਾ ਦਰਜਾ, ਜਸਵਿੰਦਰ ਸਿੰਘ ਚੇਅਰਮੈਨ ਸਥਾਈ ਲੋਕ ਅਦਾਲਤ ਅਤੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ | ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 7 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 3 ਬੈਂਚ, ਗਿੱਦੜਬਾਹਾ ਵਿਖੇ ਲੋਕ ਅਦਾਲਤ ਦਾ 1 ਬੈਂਚ ਲਗਾਇਆ ਗਿਆ | ਲੋਕ ਅਦਾਲਤ ਦੌਰਾਨ ਸਾਰੇ ਦੀਵਾਨੀ, ਸਮਝੌਤਾ-ਯੋਗ ਫ਼ੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਾਸ, ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆਂ ਨਾਲ ਸਬੰਧਿਤ ਬਕਾਇਆ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ | ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀਆਂ ਦੀ ਰਜ਼ਾਮੰਦੀ ਕਰਵਾਉਣ ਲਈ ਉਨ੍ਹਾਂ ਦੀ ਹਾਜ਼ਰੀ ਜ਼ਰੂਰੀ ਸੀ, ਉਨ੍ਹਾਂ ਨੂੰ ਆਹਮਣੇ-ਸਾਹਮਣੇ ਦੀ ਸੁਣਵਾਈ ਕੀਤੀ ਗਈ | ਧਿਰਾਂ ਦਰਮਿਆਨ ਆਪਸੀ ਸਮਝੌਤਿਆਂ ਰਾਹੀਂ ਕੁੱਲ 4048 ਵਿਚੋਂ 2645 ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੁੱਲ 17,64,71,832 ਰੁਪਏ ਦੀ ਰਕਮ ਸੰਬੰਧੀ ਸਮਝੌਤੇ ਕਰਵਾਏ ਗਏ | ਇਸ ਮੌਕੇ ਲੋਕ ਅਦਾਲਤਾਂ 'ਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਮਹੇਸ਼ ਗਰੋਵਰ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਅਤੇ ਇਸ ਵਿਚ ਕੋਰਟ ਫ਼ੀਸ ਵਾਪਸ ਹੋ ਜਾਂਦੀ ਹੈ | ਇਸ ਵਿਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ | ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ | ਲੋਕ ਅਦਾਲਤ ਦੇ ਫ਼ੈਸਲੇ/ਐਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ | ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ | ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਫੈਮਿਲੀ ਕੋਰਟ ਵਿਚ ਪਰਿਵਾਰਕ ਝਗੜਿਆਂ ਵਿਚ ਕਾਫ਼ੀ ਸਮੇਂ ਤੋਂ ਚੱਲ ਰਹੇ ਕੇਸਾਂ ਵਿਚ ਦੋਵਾਂ ਧਿਰਾਂ ਦੇ ਕੇਸਾਂ ਵਿਚ ਰਾਜ਼ੀਨਾਮਾ ਕਰਵਾ ਕੇ ਘਰ ਵਸਾਏ ਗਏ ਹਨ ਅਤੇ ਚੈੱਕ ਬਾਊਾਸ ਕੇਸਾਂ ਵਿਚ ਵੀ ਦੋਵਾਂ ਧਿਰਾਂ ਦੇ ਰਾਜ਼ੀਨਾਮੇ ਕਰਵਾਏ ਗਏ | ਉਨ੍ਹਾਂ ਨੇ ਲੋਕ ਅਦਾਲਤ ਦੇ ਪ੍ਰੀਜਾਈਡਿੰਗ ਅਫ਼ਸਰ ਅਤੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਰਾਜ਼ੀਨਾਮਾ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ | ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਨੰਬਰ 1968 ਅਤੇ 15100 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ |

ਪੈਰਾ ਮੈਡੀਕਲ ਕਾਲਜ ਬਾਦਲ ਵਿਖੇ ਅਚਾਨਕ ਲੱਗੀ ਅੱਗ

ਲੰਬੀ, 14 ਮਈ (ਸ਼ਿਵਰਾਜ ਸਿੰਘ ਬਰਾੜ)-ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼ ਕਾਲਜ ਬਾਦਲ ਵਿਖੇ ਅੱਜ ਅਚਾਨਕ ਅੱਗ ਲੱਗ ਗਈ ਪਰ ਕੋਈ ਵੱਡਾ ਹਾਦਸਾ ਹੋਣੋਂ ਟਲ਼ ਗਿਆ ਹੈ | ਇਕੱਤਰ ਜਾਣਕਾਰੀ ਅਨੁਸਾਰ ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾ ...

ਪੂਰੀ ਖ਼ਬਰ »

ਮਾਲ ਅਫ਼ਸਰਾਂ ਦੀ ਮਨਮਰਜ਼ੀ 'ਤੇ ਨਿਰਭਰ ਜ਼ਮੀਨ ਰਜਿਸਟਰੀ ਸਮੇਂ ਸਹਿਕਾਰਤਾ/ਪਾਵਰਕਾਮ ਐੱਨ. ਓ. ਸੀ. ਬਾਰੇ 'ਸਰਕਾਰੀ' ਹੁਕਮ

ਮੰਡੀ ਕਿੱਲਿਆਂਵਾਲੀ, 14 ਮਈ (ਇਕਬਾਲ ਸਿੰਘ ਸ਼ਾਂਤ)-ਕਰਜ਼ੇ ਦੀ ਲੈਣਦਾਰੀਆਂ ਖਰੀਆਂ ਕਰਨ ਲਈ 'ਆਪ' ਸਰਕਾਰ ਵਲੋਂ ਜ਼ਮੀਨਾਂ ਦੀ ਰਜਿਸਟਰੀ ਸਮੇਂ ਸਹਿਕਾਰਤਾ ਵਿਭਾਗ ਅਤੇ ਪਾਵਰਕਾਮ ਤੋਂ ਐੱਨ. ਓ. ਸੀ. ਲਾਜ਼ਮੀ ਹੋਣ ਦੇ ਨਿਰਦੇਸ਼ਾਂ ਦੇ ਬਾਵਜੂਦ ਭੰਬਲਭੂਸਾ ਬਰਕਰਾਰ ਹੈ | ...

ਪੂਰੀ ਖ਼ਬਰ »

62 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਮਲੋਟ, 14 ਮਈ (ਪਾਟਿਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ. ਨਿੰਬਾਲੇ ਦੇ ਦਿਸ਼ਾ-ਨਿਰਦੇਸ਼ਾਂ, ਜਸਪਾਲ ਸਿੰਘ ਉੱਪ ਕਪਤਾਨ ਪੁਲਿਸ ਸਬ-ਡਵੀਜ਼ਨ ਮਲੋਟ ਅਤੇ ਇੰਸਪੈਕਟਰ ਚੰਦਰ ਸ਼ੇਖਰ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਦੀ ਰਹਿਨੁਮਾਈ ਹੇਠ ਥਾਣਾ ਸਿਟੀ ਮਲੋਟ ਦੀ ...

ਪੂਰੀ ਖ਼ਬਰ »

ਘਰ 'ਚੋਂ ਪਿਸਤੌਲ, ਬੰਦੂਕ ਤੇ ਗਹਿਣੇ ਚੋਰੀ

ਮੰਡੀ ਲੱਖੇਵਾਲੀ 14 ਮਈ (ਮਿਲਖ ਰਾਜ)-ਥਾਣਾ ਲੱਖੇਵਾਲੀ ਅਧੀਨ ਆਉਂਦੇ ਪਿੰਡ ਚੱਕ ਚਿੱਬੜਾਂਵਾਲੀ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ 'ਤੇ ਧਾਵਾ ਬੋਲਦੇ ਹੋਏ ਜਿੱਥੇ ਨਕਦੀ ਚੋਰੀ ਕੀਤੀ, ਉੱਥੇ ਹੀ 12 ਬੋਰ ਬੰਦੂਕ ਅਤੇ 32 ਬੋਰ ਪਿਸਤੌਲ ਵੀ ਚੋਰੀ ਕਰ ਲਿਆ | ਇਸ ਤੋਂ ਇਲਾਵਾ ਚੋਰ 35 ...

ਪੂਰੀ ਖ਼ਬਰ »

ਸਕਾਰਪੀਓ ਗੱਡੀ ਦਰੱਖ਼ਤ ਨਾਲ ਟਕਰਾਈ, 6 ਜ਼ਖ਼ਮੀ

ਰੁਪਾਣਾ, 14 ਮਈ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਸਥਿਤ ਰਾਜਸਥਾਨੀ ਪੰਪ ਦੇ ਨਜ਼ਦੀਕ ਅੱਜ ਸਵੇਰੇ 3 ਵਜੇ ਸਾਕਰਪੀਓ ਗੱਡੀ ਅਚਾਨਕ ਦਰੱਖ਼ਤ ਨਾਲ ਟਕਰਾ ਗਈ | ਇਸ ਦੌਰਾਨ ਗੱਡੀ ਸਵਾਰ 6 ਜਣੇ ਜ਼ਖ਼ਮੀ ਹੋ ਗਏ | ਰੁਪਾਣਾ ਜਨ ਸਹਾਰਾ ਕਲੱਬ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਸੁਖਪਾਲ ਸਿੰਘ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਭਾਗਸਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੰਡੀ ਲੱਖੇਵਾਲੀ, 14 ਮਈ (ਮਿਲਖ ਰਾਜ)-ਹਲਕਾ ਮਲੋਟ ਦੀ ਵਿਧਾਇਕਾ ਅਤੇ ਸਮਾਜਿਕ ਸੁਰੱਖਿਆ ਨਿਆਂ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਭਾਗਸਰ ਵਿਖੇ ਪੁੱਜ ਕੇ ਜਿੱਥੇ ਉਨ੍ਹਾਂ ਦਾ 'ਆਪ' ਦੀ ਸਰਕਾਰ ਬਣਾਉਣ ਵਿਚ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਮਲੋਟ ਦੇ ਸਰਗਰਮ ਮੈਂਬਰਾਂ ਤੇ ਹਮਦਰਦਾਂ ਦੀ ਇਕੱਤਰਤਾ

ਮਲੋਟ, 14 ਮਈ (ਪਾਟਿਲ)-ਲੋਕ ਮੋਰਚਾ ਵਲੋਂ ਮਲੋਟ ਦੇ ਸਰਗਰਮ ਮੈਂਬਰਾਂ ਅਤੇ ਹਮਦਰਦਾਂ ਦੀ ਇਕੱਤਰਤਾ ਕੀਤੀ ਗਈ, ਜਿਸ 'ਚ ਭਾਜਪਾ ਦੀ ਸ਼ਹਿ ਪ੍ਰਾਪਤ ਫ਼ਿਰਕੂ ਸ਼ਕਤੀਆਂ ਵਲੋਂ ਮੁਸਲਮਾਨ ਭਾਈਚਾਰੇ ਖ਼ਿਲਾਫ਼ ਵਿੱਢੀ ਨਫ਼ਰਤੀ ਅਤੇ ਦੱਬਸ਼ਪਾਓ ਮੁਹਿੰਮ ਬਾਰੇ ਵਿਚਾਰ ਚਰਚਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਬਲਦੇਵ ਸਿੰਘ ਦਾ ਜੱਦੀ ਪਿੰਡ 'ਚ ਭਰਵਾਂ ਸਵਾਗਤ

ਮੰਡੀ ਬਰੀਵਾਲਾ, 14 ਮਈ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕਾਰਜਕਾਰੀ ਪ੍ਰਧਾਨ ਬਲਦੇਵ ਸਿੰਘ ਵੜਿੰਗ ਦਾ ਜੱਦੀ ਪਿੰਡ ਵੜਿੰਗ 'ਚ ਭਰਵਾਂ ਸਵਾਗਤ ਕੀਤਾ ਗਿਆ | ਇਸ ਸਮੇਂ ਪਾਰਟੀ ਵਰਕਰਾਂ ਨੇ ਸਿਮਰਨਜੀਤ ਸਿੰਘ ਮਾਨ ਪਾਰਟੀ ਪ੍ਰਧਾਨ ਅਤੇ ਸਮੁੱਚੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅੱਜ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਇੰਟਰਨੈਸ਼ਨਲ ਅਲਾਇੰਸ ਕਲੱਬ ਦੀ ਪਹਿਲੀ ਕਾਨਫ਼ਰੰਸ ਹੋਈ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਦੇ ਸੰਸਥਾਪਕ ਲਾਇਨ ਸਤੀਸ਼ ਲੰਖੋਟੀਆ ਦੇ ਦਿਸ਼ਾ-ਨਿਰਦੇਸ਼ ਅਤੇ ਇੰਟਰਨੈਸ਼ਨਲ ਅਲਾਇੰਸ ਮਲਟੀਪਲ ਕੌਂਸਲ ਨੋਰਥ ਦੇ ਚੇਅਰਮੈਨ ਸੁਭਾਸ਼ ਮੰਗਲਾ ਦੀ ਰਹਿਨੁਮਾਈ ਹੇਠ ਪਹਿਲੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਵਿਦਿਆਰਥੀ ਸ਼ਖ਼ਸੀਅਤ ਕੈਂਪ ਸਮਾਪਤ

ਮਲੋਟ, 14 ਮਈ (ਪਾਟਿਲ, ਅਜਮੇਰ ਸਿੰਘ ਬਰਾੜ)- ਸਹਿ-ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਪ੍ਰੋਫ਼ੈਸਰ ਰਮਨਦੀਪ ਕੌਰ ਅਤੇ ਪ੍ਰੋਫ਼ੈਸਰ ਹਿਰਦੇਪਾਲ ਸਿੰਘ ਦੀ ਅਗਵਾਈ 'ਚ 3 ਰੋਜ਼ਾ ਵਿਦਿਆਰਥੀ ...

ਪੂਰੀ ਖ਼ਬਰ »

ਸਾਰਿਕਾ ਗਰਗ ਨੇ ਐਡਵਰਡਗੰਜ ਕਮੇਟੀ ਦੀ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਮਲੋਟ, 14 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਕਾਫ਼ੀ ਦਿਨਾਂ ਦੀਆਂ ਮੀਟਿੰਗਾਂ ਅਤੇ ਸਰਗਰਮੀਆਂ ਤੋਂ ਬਾਅਦ ਏਸ਼ੀਆ ਪੱਧਰ ਦੀ ਨਾਮਵਰ ਸੰਸਥਾ ਐਡਵਰਡਗੰਜ ਪਬਲਿਕ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੇ ਅਹੁਦੇਦਾਰਾਂ ਦੀ ਚੋਣ ਕਰ ਦਿੱਤੀ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੋ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਰਕਖੇੜਾ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

ਮਲੋਟ, 14 ਮਈ (ਪਾਟਿਲ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕਖੇੜਾ ਵਿਖੇ ਇਕ ਨਵੇਕਲੀ ਪਹਿਲ ਕਦਮੀ ਕਰਦੇ ਹੋਏ ਪੀ. ਟੀ. ਐੱਮ. ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਬਹੁਤ ਹੀ ਵਧ-ਚੜ੍ਹ ਕੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਚਾਹਲ ਗਰੁੱਪ) ਦੇ ਅਹੁਦੇਦਾਰਾਂ ਵਲੋਂ ਸੀ. ਐੱਮ. ਡੀ. ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈੱਡਰੇਸ਼ਨ (ਚਾਹਲ ਗਰੁੱਪ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਅਹੁਦੇਦਾਰ ਬਲਜੀਤ ਸਿੰਘ ਬਰਾੜ, ਰਜਿੰਦਰ ਸਿੰਘ ਨਿੰਮਾ ਅਤੇ ਗੁਰਦੀਪ ਸਿੰਘ ਵਲੋਂ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਥਾਣਾ ਸਦਰ ਦੇ ਐੱਸ. ਐੱਚ. ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੁਲਿਸ ਵਿਭਾਗ 'ਚ ਪ੍ਰਭਾਵਸ਼ਾਲੀ ਅਤੇ ਵਧੀਆ ਦਿੱਖ ਰੱਖਣ ਵਾਲੇ ਤੇ ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਜਗਸੀਰ ਸਿੰਘ ਸਬ-ਇੰਸਪੈਕਟਰ ਨੇ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮੰਡੀ ਲੱਖੇਵਾਲੀ, 14 ਮਈ (ਮਿਲਖ ਰਾਜ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਾ ਤਸਕਰਾਂ ਵਿਰੁੱਧ ਦਿੱਤੇ ਸਖ਼ਤ ਆਦੇਸ਼ 'ਤੇ ਥਾਣਾ ਲੱਖੇਵਾਲੀ ਦੀ ਪੁਲਿਸ ਨੇ 1050 ਨਸ਼ੀਲੀਆਂ ਗੋਲੀਆਂ ਸਮੇਤ 2 ਲੋਕਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਨਸ਼ਾ ...

ਪੂਰੀ ਖ਼ਬਰ »

ਲਖਵੀਰ ਸਿੰਘ ਨੇ ਸਟੈਨੋ ਟਾਈਪਿਸਟ ਵਜੋਂ ਡਿਊਟੀ ਸੰਭਾਲੀ

ਲੰਬੀ, 14 ਮਈ (ਮੇਵਾ ਸਿੰਘ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ, ਪਰਿਵਾਰ ਕਲਿਆਣ ਭਵਨ ਸੈਕਟਰ-34ਏ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਲਖਵੀਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਖਾਰਾ ਜ਼ਿਲ੍ਹਾ ਫ਼ਰੀਦਕੋਟ ਨੇ ਬਤੌਰ ਸਟੈਨੋ ਟਾਈਪਿਸਟ ਸੀ. ਐੱਚ. ਸੀ. ਲੰਬੀ ਵਿਖੇ ...

ਪੂਰੀ ਖ਼ਬਰ »

ਭਗਵਾਨ ਨਰਸਿੰਘ ਅਵਤਾਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਦੀ ਪ੍ਰੇਰਨਾ ਸਦਕਾ ਅੱਜ ਭਗਵਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮਲੋਟ, 14 ਮਈ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਕੁਲਜੀਤ ਸਿੰਘ ਦੀ ਅਗਵਾਈ 'ਚ ਹੋਈ, ਜਿਸ 'ਚ ਪੈਨਸ਼ਨ ਮੁੱਦਿਆਂ 'ਤੇ ਦਰਸ਼ਨ ਲਾਲ ਕਾਂਸਲ ਵਲੋਂ ਚਰਚਾ ਕੀਤੀ ਗਈ | ਰਕੇਸ਼ ਜੈਨ ਨੇ 20 ਅਪ੍ਰੈਲ ਨੂੰ ਹੋਈ ਪੈਨਸ਼ਨ ਅਦਾਲਤ ਵਲੋਂ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਬਾਬਾ ਗੰਗਾ ਰਾਮ ਦੀ ਬਰਸੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਸੇਵਾ ਸਮਿਤੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਿੱਧ ਬਾਬਾ ਸ੍ਰੀ ਗੰਗਾ ਰਾਮ ਦੀ 91ਵੀਂ ਬਰਸੀ 23 ਮਈ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਅੱਜ ਤੋਂ 23 ਮਈ ਤੱਕ ਚੱਲਣ ਵਾਲੇ ਧਾਰਮਿਕ ...

ਪੂਰੀ ਖ਼ਬਰ »

ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਹਮੇਸ਼ਾ ਸੱਚ ਨਾਲ ਖੜ੍ਹੇਗੀ-ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੀ ਦਿਨੀਂ ਕਿਸਾਨ ਜਥੇਬੰਦੀਆਂ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਇਕ ਅਧਿਕਾਰੀ ਸੰਦੀਪ ਬਹਿਲ ਏ. ਡੀ. ਓ. ਵਿਰੁੱਧ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਵਲੋਂ ਜੱਜ ...

ਪੂਰੀ ਖ਼ਬਰ »

ਪੰਜਵੀਂ ਜਮਾਤ ਦੇ ਨਤੀਜੇ 'ਚੋਂ ਅੱਵਲ ਰਹੇ ਬੱਚਿਆਂ ਨੂੰ ਕੀਤਾ ਸਨਮਾਨਿਤ

ਲੰਬੀ, 14 ਮਈ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦੀ ਪੰਜਵੀਂ ਕਲਾਸ ਦੇ ਆਏ ਸੌ ਫ਼ੀਸਦੀ ਨਤੀਜੇ 'ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਵਿਦਿਆਰਥਣ ਗੁਰਵੀਰ ਕੌਰ ਨੇ 96 ਫੀਸਦੀ, ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 287 ਕੇਸਾਂ ਦਾ ਹੋਇਆ ਨਿਪਟਾਰਾ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋਰਟ ਕੰਪਲੈਕਸ ਵਿਖੇ ਅੱਜ ਕੌਮੀ ਲੋਕ ਅਦਾਲਤ ਲਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਐਡਵੋਕੇਟ ਲਵਲੀਸ਼ ਗੋਇਲ ਨੇ ...

ਪੂਰੀ ਖ਼ਬਰ »

ਲੰਗਰ ਲਗਾਇਆ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਭਾਸ਼ ਜੈਨ ਲਿੱਲੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਅੱਜ ਮਾਤਾ ਕੌਸ਼ਲਿਆ ਦੇਵੀ ਦੀ 26ਵੀਂ ਬਰਸੀ ਮੌਕੇ ਸਥਾਨਕ ਸੱਟਾ ਬਾਜ਼ਾਰ ਵਿਖੇ ਲੰਗਰ ਲਗਾਇਆ ਗਿਆ | ਇਸ ਤੋਂ ਪਹਿਲਾਂ ਆਏ ਹੋਏ ਸ਼ਹਿਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਯੋਗਾ ਤੇ ਮੈਡੀਟੇਸ਼ਨ ਕੈਂਪ ਲਗਾਇਆ

ਮਲੋਟ, 14 ਮਈ (ਪਾਟਿਲ)-ਵਿਸ਼ਵ ਵਿਦਿਆਲਿਆ ਅਨੁਦਾਨ ਦੇ ਨਿਰਦੇਸ਼ਾਂ ਅਧੀਨ ਡੀ. ਏ. ਵੀ. ਕਾਲਜ ਮਲੋਟ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਰਹਿਨੁਮਾਈ ਹੇਠ ਯੋਗਾ ਤੇ ਮੈਡੀਟੇਸ਼ਨ ਕੈਂਪ ਲਗਾਇਆ ਗਿਆ, ਜਿਸ ਦਾ ਮੁੱਖ ਮੰਤਵ ਯੋਗਾ ...

ਪੂਰੀ ਖ਼ਬਰ »

ਥੈਲੇਸੀਮੀਆ ਸੰਬੰਧੀ ਜਾਗਰੂਕਤਾ ਅਭਿਆਨ ਚਲਾਇਆ

ਮਲੋਟ, 14 ਮਈ (ਪਾਟਿਲ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀ. ਐੱਚ. ਸੀ. ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਹੇਠ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਤਹਿਤ 8 ਤੋਂ 14 ਮਈ ਤੱਕ ਥੈਲੇਸੀਮੀਆ ਬਾਰੇ ਹਫ਼ਤਾਵਾਰ ਜਾਗਰੂਕਤਾ ਅਭਿਆਨ ...

ਪੂਰੀ ਖ਼ਬਰ »

ਰਾਹਗੀਰਾਂ ਲਈ ਲੰਗਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਖ਼ਾਲਸਾ ਸਕੂਲ ਰੋਡ ਸਥਿਤ ਮਾਨ ਚੌਂਕ 'ਚ ਸਮੂਹ ਮੁਹੱਲਾ ਵਾਸੀਆਂ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਰਾਹਗੀਰਾਂ ਲਈ ਮਤੀਰੇ ਦਾ ਲੰਗਰ ਲਗਾਇਆ ਗਿਆ | ਸ਼ਟਰਿੰਗ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਡੀ. ਆਰ. ਓ. ਦੀ ਅਗਵਾਈ ਹੇਠ ਜੀ. ਓ. ਜੀ. ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸਕੀਮਾਂ ਦਾ ਪਿੰਡ ਪੱਧਰ 'ਤੇ ਆਖ਼ਰੀ ਵਿਅਕਤੀ ਨੂੰ ਪੂਰਾ ਲਾਭ ਯਕੀਨੀ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਵਲੰਟੀਅਰ ਸਾਬਕਾ ਸੈਨਿਕਾਂ ਦੇ ਸਮੂਹ ਨਾਲ ਸ਼ੁਰੂ ਕੀਤੀ ਸੰਸਥਾ ਜੀ. ਓ. ਜੀ. (ਖ਼ੁਸ਼ਹਾਲੀ ...

ਪੂਰੀ ਖ਼ਬਰ »

ਰਾਮ ਸਵਰਨ ਲੱਖੇਵਾਲੀ ਲੋਕ ਸਾਹਿਤ ਸਭਾ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਲੋਕ ਸਾਹਿਤ ਸਭਾ ਦੇ ਸਾਬਕਾ ਪ੍ਰਧਾਨ ਤੇ ਉੱਘੇ ਵਿਅੰਗ ਲੇਖਕ ਮਰਹੂਮ ਪਿ੍ੰਸੀਪਲ ਬਲਦੇਵ ਸਿੰਘ ਆਜ਼ਾਦ ਦੇ ਬੇਵਕਤ ਵਿਛੋੜੇ ਉਪਰੰਤ ਸਾਹਿਤਕ ਸਰਗਰਮੀਆਂ ਦੀ ਕਾਰਜ ਵਿਉਂਤ ਲਈ ਸਭਾ ਦੀ ਅਹਿਮ ਮੀਟਿੰਗ ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX