ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮਾਨਸਾ

ਕਿਰਤੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ

ਬੁਢਲਾਡਾ, 14 ਮਈ (ਸੁਨੀਲ ਮਨਚੰਦਾ)-ਸਥਾਨਕ ਪੁਰਾਣੀ ਕਚਹਿਰੀ ਦੇ ਮੁੱਖ ਗੇਟ ਅੱਗੇ ਮਜ਼ਦੂਰ ਵਰਗ ਦੇ ਲੋਕਾਂ ਵੱਲੋਂ ਧਰਨਾ ਲਗਾਉਣ ਉਪਰੰਤ ਸ਼ਹਿਰ ਵਿਚੋਂ ਰੋਸ ਮਾਰਚ ਕੱਢਿਆ ਗਿਆ | ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਆਗੂ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਕਿਹਾ ਕਿ ਕਿਰਤੀਆਂ ਦੀਆਂ ਨਿਗੂਣੀਆਂ ਦਿਹਾੜੀਆਂ ਕਾਰਨ ਉਨ੍ਹਾਂ ਨੂੰ ਮਹਿੰਗਾਈ ਚ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਲੋਕਾਂ ਦੀ ਦਿਹਾੜੀ ਮੁਕੱਰਰ ਕਰੇ | ਉਨ੍ਹਾਂ ਮੰਗ ਕੀਤੀ ਕਿ ਖੇਤ ਮਜ਼ਦੂਰ ਔਰਤਾਂ ਦੀ ਦਿਹਾੜੀ 400 ਰੁਪਏ, ਝੋਨਾ ਲਗਵਾਈ 6000 ਰੁਪਏ ਪ੍ਰਤੀ ਏਕੜ, ਨਰਮਾ ਚੁਗਵਾਈ 15 ਰੁਪਏ ਪ੍ਰਤੀ ਕਿੱਲੋ, ਮਜ਼ਦੂਰ ਦੀ ਦਿਹਾੜੀ 700 ਰੁਪਏ, ਰਾਜ ਮਿਸਤਰੀ ਦੀ ਦਿਹਾੜੀ 1000 ਰੁਪਏ, ਵੱਖ ਵੱਖ ਖੇਤਰਾਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕੀਤਾ ਜਾਵੇ | ਮਜ਼ਦੂਰ ਆਗੂ ਜਰਨੈਲ ਸਿੰਘ ਸਰਦੂਲਗੜ੍ਹ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਲਈ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਮਾਖਾ, ਰਜਿੰਦਰ ਸਿੰਘ ਭੀਖੀ, ਪੂਰਨ ਸਿੰਘ ਬੱਛੋਆਣਾ, ਨਾਇਬ ਸਿੰਘ ਬੱਛੋਆਣਾ, ਬਿੱਕਰ ਸਿੰਘ, ਕਿਰਨਜੀਤ ਕੌਰ ਸਰਦੂਲਗੜ੍ਹ, ਬਲਵਿੰਦਰ ਸਿੰਘ ਸਰਦੂਲਗੜ੍ਹ, ਜਸਵਿੰਦਰ ਸਿੰਘ ਜੱਸਾ ਬੁਢਲਾਡਾ ਆਦਿ ਹਾਜ਼ਰ ਸਨ |

ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ 'ਚ ਕੌਮੀ ਲੋਕ ਅਦਾਲਤ ਮੌਕੇ 548 ਕੇਸਾਂ ਦਾ ਨਿਪਟਾਰਾ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨਵਜੋਤ ਕੌਰ ਦੇ ਨਿਰਦੇਸ਼ਾਂ 'ਤੇ ਅੱਜ ਲਗਾਈਆਂ ਗਈਆਂ ਕੌਮੀ ਲੋਕ ਅਦਾਲਤਾਂ ਮੌਕੇ ਜਿੱਥੇ 548 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਨਜੀਤ ਕੌਰ ਨੇ ...

ਪੂਰੀ ਖ਼ਬਰ »

ਭੀਖੀ 'ਚ ਛੱਪੜਾਂ ਦੀ ਸਾਫ਼ ਸਫ਼ਾਈ ਦਾ ਹਾਲ ਬੇਹੱਦ ਮੰਦਾ

ਗੁਰਿੰਦਰ ਸਿੰਘ ਔਲਖ ਭੀਖੀ, 14 ਮਈ- ਕਸਬੇ 'ਚ ਬਣੇ ਛੱਪੜਾਂ ਦੀ ਸਥਿਤੀ ਬੇਹੱਦ ਨਾਜ਼ੁਕ ਹੈ | ਛੱਪੜਾਂ ਦੀ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਨਾ ਹੋਣ ਕਾਰਨ ਇਨ੍ਹਾਂ 'ਚੋਂ ਗੰਦੇ ਪਾਣੀ ਤੇ ਕੂੜੇ-ਕਰਕਟ ਦੀ ਸੜ੍ਹਾਂਦ ਮਾਰ ਰਹੀ ਹੈ | ਪਿਛਲੀ ਕਾਂਗਰਸ ਸਰਕਾਰ ਵਲੋਂ ਛੱਪੜਾਂ ਦੀ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਮਾਨਸਾ ਅੱਗੇ ਧਰਨਾ ਕੱਲ੍ਹ

ਮਾਨਸਾ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਖੇਤੀ ਟਿਊਬਵੈੱਲਾਂ ਲਈ 8 ਘੰਟੇ ਬਿਜਲੀ ਸਪਲਾਈ ਨਾ ਦੇਣ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਵਿਭਾਗ ਦੇ ਐਕਸੀਅਨ ਦਫ਼ਤਰ ਮਾਨਸਾ ਅੱਗੇ 16 ਮਈ ਨੂੰ ਰੋਸ ਧਰਨਾ ਦਿੱਤਾ ਜਾਵੇਗਾ | ਜਥੇਬੰਦੀ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਥੈਲੇਸੀਮੀਆ ਦੇ ਮਰੀਜ਼ ਦੇ ਸਕਦੇ ਹਨ ਅਪੰਗਤਾ ਸਰਟੀਫ਼ਿਕੇਟ ਲਈ ਅਰਜ਼ੀਆਂ

ਮਾਨਸਾ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਥੈਲੇਸੀਮੀਆਂ ਦੇ ਮਰੀਜ਼ਾਂ ਦੀ ਮਦਦ ਲਈ ਆਮ ਲੋਕਾਂ ਨੂੰ ਵਧੇਰੇ ਖ਼ੂਨਦਾਨ ਕਰਨਾ ਚਾਹੀਦਾ ਹੈ, ਇਸ ਨਾਲ ਮਨੁੱਖੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਇਹ ਪ੍ਰਗਟਾਵਾ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ 'ਆਜ਼ਾਦੀ ਕਾ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਮੀ ਹੋਣ ਕਾਰਨ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਝੁਨੀਰ, 14 ਮਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਚਚੋਹਰ ਵਿਖੇ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਹੋਣ ਕਾਰਨ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਕੁਲਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜਲ ਘਰ ...

ਪੂਰੀ ਖ਼ਬਰ »

ਚਿੱਟਾ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 7 ਗਿ੍ਫ਼ਤਾਰ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਬਲਦੇਵ ਸਿੰਘ ਮੁੱਖ ਅਫ਼ਸਰ ...

ਪੂਰੀ ਖ਼ਬਰ »

ਘੱਗਰ ਦੇ ਪੁਲ਼ 'ਤੇ ਉੱਡਦੀ ਧੂੜ ਬਣ ਸਕਦੀ ਐ ਹਾਦਸੇ ਦਾ ਕਾਰਨ

ਸਰਦੂਲਗੜ੍ਹ, 14 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਵਿਖੇ ਘੱਗਰ ਦੇ ਪੁਲ਼ 'ਤੇ ਉੱਡਦੀ ਧੂੜ ਦੇ ਕਾਰਨ ਕਿਸੇ ਵੀ ਸਮੇਂ ਹਾਦਸਾ ਵਾਪਰ ਸਕਦਾ ਹੈ | ਦੋਪਹੀਆ ਵਾਹਨ ਸਵਾਰ ਦਾ ਮੂੰਹ-ਸਿਰ ਇਸ ਹੱਦ ਤੱਕ ਗਰਦ ਨਾਲ ਭਰ ਜਾਂਦਾ ਹੈ ਕਿ ਜਿਵੇਂ ਕਿਸੇ ਮਿੱਟੀ ਦੇ ਢੇਰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ 'ਚ ਰੋਸ

ਬੁਢਲਾਡਾ, 14 ਮਈ (ਸੁਨੀਲ ਮਨਚੰਦਾ)-ਪੀ.ਆਰ.ਟੀ.ਸੀ. ਕੰਡਕਟਰ ਯੂਨੀਅਨ ਵਲੋਂ ਆਪਣੀ ਭਰਾਤਰੀ ਜਥੇਬੰਦੀਆਂ ਨਾਲ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਲਈ ਸੂਬਾ ਆਗੂ ਰਮਨਦੀਪ ਸਿੰਘ ਅਤੇ ਡਿਪੂ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਯੂਨੀਅਨ ਵਲੋਂ ਇਕੱਤਰਤਾ

ਮਾਨਸਾ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਦਰਜਾ ਚਾਰ ਕਰਮਚਾਰੀ ਯੂਨੀਅਨ ਸਿੱਖਿਆ ਵਿਭਾਗ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਇਸ ਮੌਕੇ ਕਰਮਚਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਭਖਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਰਾਜ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਯੂਨੀਅਨ ਵਲੋਂ ਇਕੱਤਰਤਾ

ਮਾਨਸਾ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਦਰਜਾ ਚਾਰ ਕਰਮਚਾਰੀ ਯੂਨੀਅਨ ਸਿੱਖਿਆ ਵਿਭਾਗ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਇਸ ਮੌਕੇ ਕਰਮਚਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਭਖਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਰਾਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਭਰਤੀ 'ਚ ਵਿਮੁਕਤ ਜਾਤੀਆਂ ਨੂੰ ਇਨਸਾਫ਼ ਦਿੱਤਾ ਜਾਵੇਗਾ-ਡਾ. ਵਿਜੇ ਸਿੰਗਲਾ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੇ ਵਿਮੁਕਤ ਜਾਤੀਆਂ ਦੇ ਉਮੀਦਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਵਿਭਾਗ 'ਚ ਭਰਤੀ ਮੌਕੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਇਨਸਾਫ਼ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਭਰਤੀ 'ਚ ਵਿਮੁਕਤ ਜਾਤੀਆਂ ਨੂੰ ਇਨਸਾਫ਼ ਦਿੱਤਾ ਜਾਵੇਗਾ-ਡਾ. ਵਿਜੇ ਸਿੰਗਲਾ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੇ ਵਿਮੁਕਤ ਜਾਤੀਆਂ ਦੇ ਉਮੀਦਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਵਿਭਾਗ 'ਚ ਭਰਤੀ ਮੌਕੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਇਨਸਾਫ਼ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ...

ਪੂਰੀ ਖ਼ਬਰ »

ਰਜਬਾਹੇ 'ਚ ਮਰੇ ਹੋਏ ਮੁਰਗ਼ੇ, ਮੁਰਗ਼ੀਆਂ ਦੀ ਆਮਦ ਜਾਰੀ ਰਹਿਣ ਕਾਰਨ ਲੋਕ ਚਿੰਤਤ

ਬਰੇਟਾ, 14 ਮਈ (ਜੀਵਨ ਸ਼ਰਮਾ)- ਨੇੜਿਉਂ ਲੰਘਦੇ ਬੋਹਾ ਰਜਬਾਹੇ ਵਿਚ ਮਰੇ ਹੋਏ ਹਜ਼ਾਰਾਂ ਮੁਰਗ਼ੇ, ਮੁਰਗ਼ੀਆਂ ਦਾ ਆਉਣਾ ਅਜੇ ਵੀ ਜਾਰੀ ਰਹਿਣ ਕਾਰਨ ਲੋਕਾਂ ਨੂੰ ਰਜਬਾਹੇ ਦਾ ਪਾਣੀ ਵਰਤਣ ਵਿਚ ਬਹੁਤ ਸਮੱਸਿਆ ਪੇਸ਼ ਆ ਰਹੀ ਹੈ | ਉਨ੍ਹਾਂ ਨੂੰ ਚਿੰਤਾ ਸਤਾ ਰਹੀ ਹੈ ਕਿ ਪਾਣੀ ...

ਪੂਰੀ ਖ਼ਬਰ »

ਮਾਨਸਾ ਵਾਸੀ ਸਹਿਯੋਗ ਕਰਨ ਟਰੈਫ਼ਿਕ ਸਮੱਸਿਆ ਤੋਂ ਨਿਜਾਤ ਦਿਵਾਵਾਂਗੇ-ਐਸ.ਐਸ.ਪੀ.

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਮਾਨਸਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਟਰੈਫ਼ਿਕ ਸਮੱਸਿਆ ਦੇ ਹੱਲ ਅਤੇ ਸ਼ਹਿਰ ਨੂੰ ਨਮੂਨੇ ਦਾ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ | ਅੱਜ ਇੱਥੇ ਵੱਖ-ਵੱਖ ਜਥੇਬੰਦੀਆਂ ਦੇ ...

ਪੂਰੀ ਖ਼ਬਰ »

'ਮਿੰਨੀ ਕਹਾਣੀ ਲਿਖਣ' ਵਿਸ਼ੇ 'ਤੇ ਸਕੂਲੀ ਵਿਦਿਆਰਥੀਆਂ ਲਈ ਵਰਕਸ਼ਾਪ

ਬਰੇਟਾ 14 ਮਈ (ਜੀਵਨ ਸ਼ਰਮਾ, ਪਾਲ ਸਿੰਘ ਮੰਡੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਵਿਦਿਆਰਥੀਆਂ ਦੀ 'ਮਿੰਨੀ ਕਹਾਣੀ ਕਿਵੇਂ ਲਿਖੀਏ' ਵਿਸ਼ੇ ਸਬੰਧੀ ਵਰਕਸ਼ਾਪ ਲਗਾਈ ਗਈ | ਨਾਵਲਕਾਰ ਅਜੀਜ ਸਰੋਏ ਨੇ ਸਕੂਲ ...

ਪੂਰੀ ਖ਼ਬਰ »

ਬਾਰੂ ਸਤਵਰਗ ਦੇ ਨਾਵਲ ਮਾਲਵਾ ਖ਼ਿੱਤੇ ਦੀ ਨਕਸਲਵਾੜੀ ਲਹਿਰ ਦਾ ਇਤਿਹਾਸਕ ਦਸਤਾਵੇਜ਼ ਕਰਾਰ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਰੈਡੀਕਲ ਪੀਪਲਜ਼ ਫੋਰਮ ਅਤੇ ਜੁਟਾਨ ਵਲੋਂ ਇਨਕਲਾਬੀ ਸਾਹਿਤਕਾਰ ਬਾਰੂ ਸਤਵਰਗ ਦੇ ਨਾਵਲਾਂ 'ਤੇ ਵਿਚਾਰ ਚਰਚਾ ਕਰਵਾਈ ਗਈ | ਬੁਲਾਰਿਆਂ ਨੇ ਉਨ੍ਹਾਂ ਦੇ ਨਾਵਲਾਂ ਨੂੰ ਮਾਲਵਾ ...

ਪੂਰੀ ਖ਼ਬਰ »

ਗਰਮੀ ਤੇ ਖ਼ੁਸ਼ਕ ਹਵਾਵਾਂ ਨਾਲ ਸ਼ਿਮਲਾ ਮਿਰਚ ਦੀ ਫ਼ਸਲ ਪ੍ਰਭਾਵਿਤ

ਮਾਨਸਾ, 14 ਮਈ (ਵਿ. ਪ੍ਰਤੀ.)-ਤੇਜ਼ ਗਰਮੀ ਤੇ ਖ਼ੁਸ਼ਕ ਹਵਾਵਾਂ ਨੇ ਨਰਮੇ ਦੀ ਫ਼ਸਲ ਨਾਲ ਹੀ ਸ਼ਿਮਲਾ ਮਿਰਚ ਨੂੰ ਵੀ ਪ੍ਰਭਾਵਿਤ ਕੀਤਾ ਹੈ | ਜ਼ਿਲੇ੍ਹ ਦੇ ਪਿੰਡ ਭੈਣੀਬਾਘਾ ਦੇ ਕਿਸਾਨ ਵੱਡੀ ਗਿਣਤੀ 'ਚ ਸ਼ਿਮਲਾ ਮਿਰਚਾਂ ਦੇ ਨਾਲ ਹੋਰ ਸਬਜ਼ੀਆਂ ਦਾ ਉਤਪਾਦਨ ਕਰਦੇ ਹਨ, ਨੇ ...

ਪੂਰੀ ਖ਼ਬਰ »

ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ-ਡੀ. ਸੀ.

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਧਰਤੀ ਹੇਠਲੇ ਪਾਣੀ ਦਾ ਪੱਧਰ ਨਿਰੰਤਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਨਿਘਾਰ ਆ ਰਿਹਾ ਹੈ, ਜਿਸ ਦੇ ਚੱਲਦਿਆਂ ਭੂਮੀਗਤ ਪਾਣੀ ਦੀ ਸੰਭਾਲ ਲਈ ਸਭਨਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਆਈਲਟਸ ਦੇ ਵਿਦਿਆਰਥੀ ਨੇ ਪੀ. ਟੀ. ਈ. 'ਚੋਂ 7 ਬੈਂਡ ਲਏ

ਮਾਨਸਾ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਸੰਸਥਾ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰਦੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਲਗਵਾਏ ਜਾਂਦੇ ਹਨ | ਸੰਸਥਾ ਦੇ ਐਮ.ਡੀ. ਇੰਜੀਨੀਅਰ ਮਨਜੀਤ ...

ਪੂਰੀ ਖ਼ਬਰ »

ਅਮਰੀਕ ਸਿੰਘ ਭਾਕਿਯੂ (ਸਿੱਧੂਪੁਰ) ਇਕਾਈ ਦੇ ਪ੍ਰਧਾਨ ਚੁਣੇ

ਮਾਨਸਾ, 14 ਮਈ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਆਗੂ ਮੱਖਣ ਸਿੰਘ ਭੈਣੀਬਾਘਾ ਦੀ ਅਗਾਵਾਈ ਹੇਠ ਪਿੰਡ ਬੁਰਜ ਰਾਠੀ ਇਕਾਈ ਦੀ ਚੋਣ ਕੀਤੀ ਗਈ, ਜਿਸ 'ਚ ਅਮਰੀਕ ਸਿੰਘ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਅਜੈਬ ਸਿੰਘ ਤੇ ਅਜਮੇਰ ਸਿੰਘ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX