ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਕਵੀ ਤਰਸੇਮ ਦੀ ਅਨੁਵਾਦਿਤ ਕਿਤਾਬ 'ਮੰਟੋ ਦੇ ਨਾਟਕ' ਦਾ ਲੋਕ ਅਰਪਣ ਅਤੇ ਸੰਵਾਦ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਪ੍ਰਸਿੱਧ ਲੇਖਕ ਜੰਗ ਬਹਾਦਰ ਗੋਇਲ ਮੁੱਖ ਮਹਿਮਾਨ ਵਜੋਂ ਪੁੱਜੇ ਜਦਕਿ ਡਾ. ਸਰਬਜੀਤ ਸਿੰਘ (ਚੇਅਰਮੈਨ) ਪੰਜਾਬ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪ੍ਰਧਾਨਗੀ ਰਸਮਾਂ ਅਦਾ ਕੀਤੀਆਂ ਗਈਆਂ | ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਤੇ ਉੱਘੇ ਰੰਗ ਕਰਮੀ ਅਦਾਕਾਰ ਤੇ ਨਿਰਦੇਸ਼ਕ ਕੇਵਲ ਧਾਲੀਵਾਲ ਅਤੇ ਪ੍ਰੀਤਮ ਰੁਪਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਵਿਚ ਸਾਹਿਤਕਾਰਾਂ, ਲੇਖਕਾਂ, ਕਵੀਆਂ, ਰੰਗ ਮੰਚ ਦੇ ਫ਼ਨਕਾਰਾਂ ਅਤੇ ਨਿਰਦੇਸ਼ਕਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਸਮਾਰੋਹ ਦੇ ਸ਼ੁਰੂ ਵਿਚ ਪ੍ਰੀਤਮ ਰੁਪਾਲ ਨੇ ਕਿਹਾ ਕਿ ਮੰਟੋ ਦੱਖਣੀ ਏਸ਼ੀਆ ਦਾ ਵੱਡਾ ਅਫ਼ਸਾਨਾ ਨਿਗਾਰ ਰਿਹਾ ਹੈ | ਸਮਾਰੋਹ ਦੇ ਆਗਾਜ਼ ਦੇ ਨਾਲ ਹੀ ਕੇਵਲ ਧਾਲੀਵਾਲ ਵਲੋਂ ਮੰਟੋ ਬਾਰੇ ਜਿੱਥੇ ਜਾਣਕਾਰੀ ਸਾਂਝੀ ਕੀਤੀ, ਉਥੇ ਉਨ੍ਹਾਂ ਵਲੋਂ ਵਿਸ਼ੇਸ਼ ਤੌਰ 'ਤੇ ਮੰਟੋ ਦੀਆਂ ਕਹਾਣੀਆਂ ਅਤੇ ਨਾਟਕਾਂ 'ਤੇ ਵੀ ਝਾਤ ਪਾਈ |
ਇਸ ਮੌਕੇ 'ਤੇ ਦਵਿੰਦਰਪਾਲ (ਲੁਧਿਆਣਾ) ਨੇ ਕਿਹਾ ਕਿ ਮੰਟੋ ਨੇ ਅੰਮਿ੍ਤਸਰ ਤੋਂ ਸ਼ੁਰੂ ਹੋ ਕੇ ਮੁੰਬਈ, ਦਿੱਲੀ ਰੇਡੀਓ ਤੋਂ ਨਾਟਕਾਂ ਦੇ ਨਾਲ-ਨਾਲ ਲੀਹ ਤੋਂ ਹਟ ਕੇ ਲਿਖਿਆ ਜਿਨ੍ਹਾਂ ਵਿਸ਼ਿਆਂ ਨੂੰ ਲੋਕ ਲਿਖਣ ਤੋਂ ਗੁਰੇਜ਼ ਕਰਦੇ ਹਨ | ਲੇਖਕ ਤੇ ਨਿਰਦੇਸ਼ਕ ਸਬਦੀਸ਼ ਨੇ ਕਿਹਾ ਕਿ ਮੁੱਖ ਤੌਰ 'ਤੇ ਜਿਹੜੇ ਨਾਟਕ ਅਨੁਵਾਦ ਕੀਤੇ ਉਹ ਰੇਡੀਓ 'ਤੇ ਅਧਾਰਤ ਰਹੇ ਹਨ ਪਰ ਇਨ੍ਹਾਂ ਨਾਟਕਾਂ ਨੂੰ ਸਟੇਜ 'ਤੇ ਵੀ ਖੇਡਿਆ ਜਾ ਸਕਦਾ | ਰੰਗ ਮੰਚ ਦੇ ਉਘੇ ਨਿਰਦੇਸ਼ਕ ਡਾ. ਸਾਹਿਬ ਸਿੰਘ ਨੇ ਕਿਹਾ ਕਿ ਤਰਸੇਮ ਵਲੋਂ 'ਮੰਟੋ ਦੇ ਨਾਟਕਾਂ' ਨੂੰ ਖੂਬਸੂਰਤ ਤਰੀਕੇ ਨਾਲ ਪੇਸ਼ ਕੀਤਾ ਹੈ ਤੇ ਇਨ੍ਹਾਂ ਦੀ ਰਵਾਨੀ ਨਾਟਕ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤੱਕ ਦਿਲਚਸਪੀ ਦੇ ਰੂਪ ਵਿਚ ਬਣੀ ਰਹਿੰਦੀ ਹੈ | ਪ੍ਰਸਿੱਧ ਲੇਖਕ ਡਾ. ਲਾਭ ਸਿੰਘ ਖੀਵਾ ਨੇ ਕਿਹਾ ਕਿ ਅਨੁਵਾਦ ਸਮੇਂ ਭਾਸ਼ਾ ਦੀ ਰੂਹ ਆਉਣੀ ਚਾਹੀਦੀ ਹੈ ਤੇ ਭਾਸ਼ਾ ਬਾਰੇ ਸਮਝ ਵੀ ਹੋਣੀ ਚਾਹੀਦੀ ਹੈ, ਜਿਸ ਲਈ ਤਰਸੇਮ ਦਾ ਯਤਨ ਸਾਰਥਕ ਹੋਇਆ ਹੈ | ਇਸ ਮੌਕੇ ਭੋਲਾ ਸਿੰਘ ਸੰਘੇੜਾ , ਜੰਗ ਬਹਾਦਰ ਗੋਇਲ ਵਲੋਂ ਲੇਖਕ ਤਰਸੇਮ ਵਧਾਈ ਦਿੰਦਿਆਂ ਕਿਹਾ ਕਿ ਅਨੁਵਾਦ ਦਾ ਕੰਮ ਕੰਡਿਆਂ 'ਤੇ ਤੁਰਨ ਦੇ ਬਰਾਬਰ ਹੈ | ਡਾ. ਸਰਬਜੀਤ ਨੇ ਕਿਹਾ ਕਿ ਮੰਟੋ ਬਾਰੇ ਜਿੰਨੀਆਂ ਗੱਲਾਂ ਕਰ ਲਈਆਂ ਜਾਣ ਓਨੀਆਂ ਹੀ ਥੋੜ੍ਹੀਆਂ ਨੇ | ਇਸ ਸਮਾਰੋਹ ਵਿਚ ਡਾ. ਸੁਰਿੰਦਰ ਗਿੱਲ, ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ, ਪ੍ਰੋ. ਰਵਿੰਦਰ ਭੱਠਲ, ਗੁਰਮੀਤ ਪਨਾਗ (ਕੈਨੇਡਾ) ਸੱਚਪ੍ਰੀਤ ਖੀਵਾ, ਪ੍ਰੋ. ਦਿਲਬਾਗ, ਲਵਲੀਨ ਭੱਠਲ, ਕਰਮਜੀਤ ਰੁਪਾਲ, ਕੁਲਵੰਤ ਕੌਰ, ਭੋਲਾ ਕਲਹਿਰੀ, ਦਰਸ਼ਨ ਪਤਲੀ, ਵਿਕਰਮਜੀਤ ਸਿੰਘ, ਸਰਵਜੀਤ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ | ਇਸੇ ਦੌਰਾਨ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਕੇਵਲ ਧਾਲੀਵਾਲ ਵਲੋਂ ਰਸਮੀ ਧੰਨਵਾਦੀ ਸ਼ਬਦ ਕਹੇ |
ਲਾਲੜੂ, 15 ਮਈ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਪਿੰਡ ਜੰਡਲੀ, ਜੌਲੀ, ਅੰਬਛਪਾ, ਬਸੌਲੀ, ਕਸੌਲੀ, ਛਛਰੋਲੀ, ਜੋਲਾ ਕਲਾਂ, ਜੋਲਾਂ ਖੁਰਦ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ-ਪਿੰਡ ਜਾ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਪਿੰਡ ...
ਖਰੜ, 15 ਮਈ (ਜੰਡਪੁਰੀ)-ਖਰੜ ਤਹਿਸੀਲ ਦੇ ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ ਪੰਜਾਬ ਨੇ ਇਕ ਬਿਆਨ 'ਚ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਤਹਿਸੀਲ ਖਰੜ 'ਚ ਪੈਂਦੇ ਤਕਰੀਬਨ 30 ਪਿੰਡਾਂ ਦੇ ਡੈਪੂਟੇਸ਼ਨ ਦੇ ਲੋਕਾਂ ਨੇ ਆ ਕੇੇ ਮੰਗ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ...
ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਮੁੱਦੇ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਦਿਨੇਸ਼ ਚੱਢਾ ਨੇ ...
ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 11 ਮਰੀਜ਼ ਸਿਹਤਯਾਬ ਹੋਏ ਹਨ ਥਏ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 87 ਹੋ ਗਈ ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-28, 41, 50, ਬੁੜੈਲ, ਧਨਾਸ, ...
ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਝਪਟਮਾਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਸੈਕਟਰ-38 ਵੈਸਟ ਦੇ ਰਹਿਣ ਵਾਲੇ ਅਜੇ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੇ ਰਹਿਣ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਸਥਾਨਕ ਖ਼ਾਲਸਾ ਕਾਲਜ ਫ਼ੇਜ਼-3 ਏ ਵਿਖੇ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਸਿਹਤ ਵਿਭਾਗ ਦੇ ਜ਼ਿਲ੍ਹਾ ਤੰਬਾਕੂ ਰੋਕਥਾਮ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਕਿਹਾ ਕਿ ਇਹ ਭੈੜੀ ...
ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)-ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਹਰਬੰਸ ਸੋਢੀ ਦੀਆਂ ਦੋ ਪੁਸਤਕਾਂ ਪੰਜਾਬੀ ਅਤੇ ਹਿੰਦੀ ਦੀਆਂ 'ਰਾਗ ਰਸ ਰੰਗ' ਦੇ ਨਾਮ ਹੇਠ ਲੋਕ-ਅਰਪਣ ਕੀਤੀਆਂ ਗਈਆਂ | ਇਸ ਸਮਾਰੋਹ ਦੀ ਇਹ ਵਿਸ਼ੇਸ਼ਤਾ ਹੋ ਨਿਬੜੀ ਕਿ ਆਮ ਸਰੋਤਿਆਂ 'ਚ ...
ਲਾਲੜੂ, 15 ਮਈ (ਰਾਜਬੀਰ ਸਿੰਘ)-ਪੰਜਾਬ ਦੇ ਪਾਣੀ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਲਈ ਸਮੇਂ ਦੀਆਂ ਸਰਕਾਰਾਂ ਨੂੰ ਗੰਭੀਰ ਹੋਣ ਦੀ ਬਹੁਤ ਲੋੜ ਹੈ ਤੇ ਸਾਨੂੰ ਨਾ ਸਿਰਫ ਪਾਣੀ ਦੀ ਸੰਜਮੀ ਵਰਤੋਂ ਕਰਨੀ ਚਾਹੀਦੀ ਹੈ ਸਗੋਂ ਬਰਸਾਤੀ ਪਾਣੀ ਨੂੰ ਧਰਤੀ ਵਿਚ ਰੀਚਾਰਜ ਕਰਨ ਲਈ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਅਤੇ ਡੀ. ਜੀ. ਐੱਸ. ਸੀ. ਪਰਦੀਪ ਅਗਰਵਾਲ ਦੀ ਦੇਖ-ਰੇਖ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਪੰਜਾਬ 'ਚ ਲਈ ਗਈ ਪ੍ਰੀਖਿਆ ਨੈਸ਼ਨਲ ਮੀਨਸ-ਕਮ-ਮੈਰਿਟ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਪਾਕਿਸਤਾਨ ਦੇ ਪੇਸ਼ਾਵਰ ਵਿਖੇ ਦੋ ਸਿੱਖਾਂ ਦੇ ਕਤਲ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਪਾਰਟੀ ਦੇ ਜਨਰਲ ਸਕੱਤਰ ਸ. ਕਰਨੈਲ ਸਿੰਘ ਪੀਰ ਮੁਹੰਮਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਹੈਲਥ ਕਾਨਫ਼ਰੰਸ ਮਾਈਕਾਨ-22 ਹੈਲਥਕੇਅਰ ਦੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੂੰ ਸ਼ਾਮਿਲ ਕਰਦੇ ਹੋਏ ਉੱਚ ਪੱਧਰੀ ਵਿਚਾਰ-ਵਟਾਂਦਰੇ ਨੂੰ ਦਰਸਾਉਂਦੀ ਤੇ ਵਿਸ਼ਵ ਪੱਧਰ 'ਤੇ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਹੁਨਰਮੰਦ ਨਰਸਿੰਗ ...
ਲਾਲੜੂ, 15 ਮਈ (ਰਾਜਬੀਰ ਸਿੰਘ)-ਮੌਜੂਦਾ ਸਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਪਿੰਡ ਜੜੌਤ ਦੀ ਕਰੀਬ 3 ਵਿੱਘੇ 6 ਬਿਸਵੇ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਪੰਚਾਇਤ ਦੇ ਸਪੁਰਦ ਕੀਤੀ ...
ਜ਼ੀਰਕਪੁਰ, 15 ਮਈ (ਅਵਤਾਰ ਸਿੰਘ)-ਪਟਿਆਲਾ ਰੋਡ 'ਤੇ ਸਥਿਤ ਦਸਮੇਸ਼ ਕਾਲੋਨੀ 'ਚ ਪਿਛਲੇ 2 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਤੰਗੀ ਕਾਰਨ ਲੋਕ ਪ੍ਰੇਸ਼ਾਨ ਹਨ | ਗਰਮੀ ਦੇ ਇਸ ਮੌਸਮ 'ਚ ਕਾਲੋਨੀ ਵਾਸੀ ਆਪਣੇ ਕੋਲੋਂ ਪੈਸੇ ਖ਼ਰਚ ਕੇ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਦਾ ...
ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੇ ਦਿਸ਼ਾ-ਨਿਰਦੇਸ਼ ਹੇਠ ਪਿੰਡ ਬਹੋੜਾ ਤੇ ਬਹੋੜੀ ਵਿਖੇ ਡਾ. ਹਰਸੰਗੀਤ ਸਿੰਘ ਖੇਤੀਬਾੜੀ ਅਫ਼ਸਰ ਡੇਰਾਬੱਸੀ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ...
ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਗਰਮੀ ਦੇ ਮੱਦੇਨਜ਼ਰ ਹਲਕਾ ਖਰੜ ਦੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਪਿੰਡ ਰਸੂਲਪੁਰ ਵਿਖੇ ਪੀਣ ...
ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਸਰਕਾਰੀ ਹਾਈ ਸਮਾਰਟ ਸਕੂਲ ਜੈਅੰਤੀ ਮਾਜਰੀ ਵਲੋਂ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ ਅਲਕਾ ਮਹਾਜਨ ਦੀ ਅਗਵਾਈ ਹੇਠ ਯੋਗਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਡਾ. ਜੀਵਨਜੋਤ ਢਿੱਲੋਂ ਦੀ ਦੇਖਰੇਖ 'ਚ ...
ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਸਾਬਕਾ ਮੰਤਰੀ ਤੇ ਆਪ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਲੋਕ ਹਿਤ 'ਚ ਨਵਾਂ ਗਰਾਉਂ ਮਿਉਂਸਪਲ ਕਮੇਟੀ ਪ੍ਰਧਾਨ ਤੋਂ ਅਸਤੀਫ਼ਾ ਮੰਗਿਆ ਹੈ | ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਸ. ਕੰਗ ਨੇ ਕਿਹਾ ...
ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕੀਰਤਨੀ ਜਥਿਆਂ ਤੋਂ ਇਲਾਵਾ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਵਲੋਂ ...
ਮਾਜਰੀ, 15 ਮਈ (ਧੀਮਾਨ)-ਪਿੰਡ ਸਿਆਲਬਾ ਫਤਹਿਪੁਰ ਦੇ ਸ਼ਹੀਦ ਲੈਫ਼ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਾਬਾਰਡ ਸਕੀਮ ਤਹਿਤ ਕਮਰੇ ਦੀ ਉਸਾਰੀ ਕੀਤੀ ਗਈ | ਇਸ ਸੰਬੰਧੀ ਸਕੂਲ ਪਿ੍ੰ. ਗੁਰਸ਼ੇਰ ਸਿੰਘ ਨੇ ਦੱਸਿਆ ਕਿ ਸਕੂਲ ਕਮੇਟੀ ਦੇ ਚੇਅਰਮੈਨ ਰਾਜ ...
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੁੱਖ ਦਫ਼ਤਰ ਦੀ ਬੇਸਮੈਂਟ ਵਿਚ ਕੰਮ ਕਰ ਰਹੀ ਬੋਰਡ ਦੀ ਗੁਪਤ ਸ਼ਾਖਾ ਵਿਚ ਪੱਖੇ ਤੇ ਕੂਲਰ ਦਾ ਪ੍ਰਬੰਧ ਨਾ ਹੋਣ ਕਾਰਨ ਇਸ ਸ਼ਾਖਾ ਵਿਚ ਕੰਮ ਕਰਦੇ ਸੈਂਕੜੇ ਡੇਲੀਵੇਜ ਤੇ ਰੈਗੂਲਰ ...
ਜ਼ੀਰਕਪੁਰ, 15 ਮਈ (ਪੰਡਵਾਲਾ)-ਬਲਟਾਣਾ ਦੀ ਏਕਤਾ ਵਿਹਾਰ ਕਾਲੋਨੀ 'ਚ ਨਾਜਾਇਜ਼ ਉਸਾਰੀ ਦੇ ਮਸਲੇ ਦੀ ਕੜੀ ਤਹਿਤ ਅੱਜ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੂੰ ਸਥਾਨਕ ਲੋਕਾਂ ਵਲੋਂ ਕਾਲੋਨੀ ਵਿਖੇ ਬੁਲਾਇਆ ਗਿਆ ਪਰ ਉਹ ਕਿਸੇ ਹੋਰ ਕੰਮ ਵਿਚ ...
ਖਰੜ, 15 ਮਈ (ਜੰਡਪੁਰੀ)-ਰੋਟਰੀ ਕਲੱਬ ਖਰੜ ਦੇ ਸੀਨੀਅਰ ਮੈਂਬਰ ਐਮ. ਐਮ. ਭਾਟੀਆ ਦੇ ਬੇਟੇ ਦੀ ਮੌਤ ਮਗਰੋਂ ਉਸ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਵਲੋਂ ਪਿੰਡ ਸੋਹਾਣਾ ਵਿਚਲੇ ਪੀ. ਜੀਜ਼. 'ਚ ਰਹਿੰਦੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਦੇ ਮਾਮਲੇ 'ਚ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਛਾਣ ਗਗਨਦੀਪ ਸਿੰਘ ਉਰਫ਼ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਚਲੇ ਤਿੰਨ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 3 ਨਾਬਾਲਗ ਲੜਕੀਆਂ ਨੂੰ ਅਗਵਾ ਕਰਕੇ ਲੈ ਜਾਣ ਦੇ ਮਾਮਲੇ 'ਚ 3 ਨੌਜਵਾਨਾਂ ਖ਼ਿਲਾਫ਼ ਧਾਰਾ-363 ਅਤੇ 366ਏ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਨਾਬਾਲਗ ...
ਮਾਜਰੀ, 15 ਮਈ (ਕੁਲਵੰਤ ਸਿੰਘ ਧੀਮਾਨ)-ਜ਼ਿਲ੍ਹਾ ਮੁਹਾਲੀ ਦੇ ਵਿਧਾਨ ਸਭਾ ਹਲਕਾ ਖਰੜ ਦੇ ਬਲਾਕ ਮਾਜਰੀ ਦੇ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਲੱਗਦੇ ਪਿੰਡਾਂ ਮਿਰਜ਼ਾਪੁਰ, ਹਦਬਸਤ ਨੰ. 326 ਰਕਬਾ 18273 ਬਿਘੇ 6 ਬਿਸਵੇ, ਛੋਟੀ ਬੜੀ ਨੰਗਲ, ਹਦਬਸਤ ਨੰ. 339 ਰਕਬਾ 13977 ਬਿਘੇ 16 ਬਿਸਵੇ, ...
ਡੇਰਾਬੱਸੀ, 15 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਟਿਆਲਾ ਕੰਪਲੈਕਸ ਵਿਖੇ ਫ਼ਲੈਟ ਥੱਲੇ ਬਣੀ ਪਾਰਕਿੰਗ 'ਚੋਂ ਸਕਾਰਪੀਓ ਗੱਡੀ ਚੋਰੀ ਹੋਣ ਦੇ ਇਕ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ, ਕੰਪਲੈਕਸ 'ਚ ਰਹਿੰਦੇ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਬਾਬਾ ਬੰਦਾ ਸਿੰਘ ਬਹਾਦਰ ਨੇ 12 ਮਈ 1710 ਨੂੰ ਚੱਪੜਚਿੜੀ ਦੇ ਮੈਦਾਨ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਸਰਹਿੰਦ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਵਿਕਲਾਂਗ ਸਾਡੇ ਸਮਾਜ ਦਾ ਅਟੁੱਟ ਅੰਗ ਹਨ ਇਸ ਮੱਤ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਸੈਰੇਬ੍ਰਲ ਸਪੋਰਟਸ ਫੈਡਰੇਸ਼ਨ ਆਫ਼ ਇੰਡੀਆ ਦੇ ਵਲੋਂ 4 ਮਹੀਨੇ ਤੋਂ ਲੈ ਕੇ 7 ਮਈ ਤੱਕ ਜਵਾਹਰ ਲਾਲ ਨਹਿਰੂ ...
ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਵਲੋਂ ਪਿੰਡ ਭੜੌਂਜੀਆਂ ਵਿਖੇ ਮਾਤਾ ਸਾਹਿਬ ਕੌਰ ਸਿਲਾਈ ਸੈਂਟਰ ਖੋਲਿ੍ਹਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ 16 ਮਈ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਮੁਲਜ਼ਮ ਨੂੰ 5 ਗ੍ਰਾਮ ਹੈਰੋਇਨ ਅਤੇ 25 ਹਜ਼ਾਰ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਹਿਚਾਣ ਵਿਜੇ ਵਰਮਾ ਵਾਸੀ ਸਿਰਸਾ ...
ਮਾਜਰੀ, 15 ਮਈ (ਧੀਮਾਨ)-ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ ਜੈ ਦੇਵ ਸਿੰਘ ਮਾਜਰੀ ਦੀ ਦਿਲ ਦਾ ਦੌਰਾ ਪੈਣ ਨਾਲ ਬੀਤੀ ਰਾਤ ਮੌਤ ਹੋ ਗਈ | ਅੱਜ ਉਨ੍ਹਾਂ ਦੇ ਜੱਦੀ ਪਿੰਡ ਮਾਜਰੀ ਵਿਖੇ ਸਸਕਾਰ ਮੌਕੇ ਚੇਅਰਮੈਨ ਲਾਭ ਸਿੰਘ ਮਾਜਰੀ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ...
ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਸਮੇਂ ਦੀਆਂ ਸਰਕਾਰਾਂ ਵਲੋਂ ਅਣਗੌਲਿਆ ਕੀਤੇ ਸ਼ਹਿਰ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਵਧਾ ਕੇ ਇਸ ਨੂੰ ਸਰਕਾਰੀ ਹਸਪਤਾਲ ਦਾ ਦਰਜਾ ਦਿੱਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ | ...
ਡੇਰਾਬੱਸੀ, 15 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ ਸ਼ਨੀਵਾਰ ਦੁਪਹਿਰ ਬਾਅਦ ਨਦੀ ਕੰਢੇ ਰਹਿੰਦੇ ਪ੍ਰਵਾਸੀਆਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਨਾਲ ਉਥੇ ਇਕ ਡੇਢ ਸਾਲਾ ਮਾਸੂਮੀ ਬੱਚੀ ਦੇ ਜਿੰਦਾ ਸੜ ਜਾਣ ਦੇ ਮਾਮਲੇ ਵਿਚ ਪੁਲਿਸ ਨੇ ...
ਨੰਗਲ, 15 ਮਈ (ਗੁਰਪ੍ਰੀਤ ਸਿੰਘ ਗਰੇਵਾਲ)-'ਮਾਖਿਓ ਮਿੱਠੀ ਪੰਜਾਬੀ ਭਾਸ਼ਾ' ਦੇ ਪ੍ਰਚਾਰ ਪ੍ਰਸਾਰ ਲਈ ਇਹ ਜ਼ਰੂਰੀ ਹੈ ਕਿ ਸਕੂਲ ਸਿਲੇਬਸ ਸਰਲ ਤੇ ਦਿਲਚਸਪ ਹੋਵੇ ਅਤੇ ਸਿਲੇਬਸ 'ਚੋਂ ਅਲਜਬਰੇ ਵਰਗੀਆਂ ਗੁੰਝਲਦਾਰ ਰਚਨਾਵਾਂ ਕੱਢੀਆਂ ਜਾਣ | ਇਹ ਵਿਚਾਰ ਨਵੀਂ ਦਿੱਲੀ ਤੋਂ ...
ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਪਿੰਡ ਜਵਾਹਰਪੁਰ ਦੀਆਂ ਗਲੀਆਂ- ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਚਾਰੇ ਪਾਸੇ ਗੰਦਗੀ ਫੈਲੀ ਹੋਈ ਹੈ | ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨਾਲੀਆਂ 'ਚ ਭਰੀ ਗੰਦਗੀ ਕਾਰਨ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਿਹਤ ਵਿਭਾਗ ਨੇ ਮਠਿਆਈਆਂ ਵੇਚਣ ਵਾਲਿਆਂ ਨੰੂ ਚਿਤਾਵਨੀ ਦਿੰਦਿਆਂ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਾਟਰ 'ਤੇ ਵਿਕਰੀ ਲਈ ਪਈਆਂ ...
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਐਕਜੋਨੋਬੈਲ ਇੰਡੀਆ ਦੇ ਸਹਿਯੋਗ ਨਾਲ ਸੀ. ਐੱਸ. ਆਰ. ਨੀਤੀ ਤਹਿਤ 2 ਲੱਖ ਦੇ ਕਰੀਬ ਰਾਸ਼ੀ ਦੇ 30 ਟੇਬਲੈਟ ਸਰਕਾਰੀ ਸੈਕੰਡਰੀ ਸਕੂਲ ਮੌਲੀ ਬੈਦਵਾਣ ਨੂੰ ਦਿੱਤੇ ਗਏ | ਸਮਾਗਮ ਦੇ ਮੁੱਖ ...
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਡੀ. ਸੀ. ਰੇਟਾਂ 'ਚ ਵਾਧਾ ਕਰਕੇ ਉਨ੍ਹਾਂ ਦੀਆਂ ...
ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਇੰਮੀਗ੍ਰੇਸ਼ਨ ਅਤੇ ਵਿਦਿਆਰਥੀਆਂ ਦੇ ਵਿਦੇਸ਼ ਵਿਚ ਪੜ੍ਹਾਈ ਸੰਬੰਧੀ ਵੀਜਿਆਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਸੰਬੰਧੀ ਇਕ ਸੈਮੀਨਾਰ-ਕਮ-ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮਾਗਮ ਵਿਚ ਕੈਨੇਡਾ ਤੋਂ ਮਨਜੀਤ ਸਿੰਘ ਬੀਰ ਜੋ ਕਿ ...
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਹੇਅਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਜਾਣਨ ਲਈ ਕੀਤੇ ਜਾ ਰਹੇ ਫ਼ੀਲਡ ਦੌਰਿਆਂ ਤਹਿਤ ਮੁਹਾਲੀ ਜ਼ਿਲੇ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਕੁਰਾਲੀ, 15 ਮਈ (ਬਿੱਲਾ ਅਕਾਲਗੜੀਆ)-ਮਾਤਾ-ਪਿਤਾ ਅਤੇ ਘਰ ਦੇ ਬਜ਼ੁਰਗਾਂ ਦੀਆਂ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਹੀ ਪਰਿਵਾਰ ਦੇ ਬੱਚੇ ਔਖੀਆਂ ਤੋਂ ਔਖੀਆਂ ਮੰਜ਼ਿਲਾਂ ਵੀ ਸਰ ਕਰ ਸਕਦੇ ਹਨ | ਇਹ ਵਿਚਾਰ ਜਗਮੋਹਣ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਅੱਜ ...
ਲਾਲੜੂ, 15 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਵਾ. ਨੰ. 4 ਤੇ 8 ਦਰਮਿਆਨ ਪੈਂਦੀ ਧਰਮਗੜ੍ਹ ਸੰਪਰਕ ਸੜਕ ਉੱਤੇ ਲੀਕ ਹੋ ਰਹੀ ਪਾਈਪ ਲਾਈਨ ਸੰਬੰਧੀ ਸਥਾਨਕ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ | ਜਿਥੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਲੀਕੇਜ਼ ਨੂੰ ਠੀਕ ਕੀਤਾ ਉਥੇ ਹੀ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਬੀਤੇ ਦਿਨੀਂ ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਪ੍ਰਧਾਨ ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ਦੌਰਾਨ ਡੀ. ਐਸ. ਪੀ. ਮਨਰਾਜ ਸਿੰਘ ਅਤੇ ਐੱਸ. ਐੱਚ. ਓ. ਨਵੀਨਪਾਲ ਸਿੰਘ ਲਹਿਲ ਦਾ ਸਨਮਾਨ ਕੀਤਾ ਗਿਆ | ਇਸ ਸੰਬੰਧੀ ...
ਜ਼ੀਰਕਪੁਰ, 15 ਮਈ (ਅਵਤਾਰ ਸਿੰਘ)-ਸਵਾਮੀ ਪ੍ਰੇਮ ਆਨੰਦ ਜੀ ਚੈਰੀਟੇਬਲ ਟਰੱਸਟ ਵਲੋਂ ਅਮੂਲਿਆ ਹਰਬਸ ਪ੍ਰਾ. ਲਿ. ਅਤੇ ਪੀ. ਜੀ. ਆਈ. ਚੰਡੀਗੜ੍ਹ ਦੇ ਸਹਿਯੋਗ ਨਾਲ ਸੇਖੋਂ ਬੈਂਕੁਇਟ ਵਿਖੇ ਖ਼ੂਨਦਾਨ ਕੈਂਪ ਲਗਾਇਆ | ਇਸ ਮੌਕੇ ਸੀਨੀਅਰ ਭਾਜਪਾ ਆਗੂ ਸੰਜੀਵ ਖੰਨਾ ਨੇ ਮੁੱਖ ...
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਸਰਕਾਰ ਵਲੋਂ ਚੁਣੇ ਗਏ ਟ੍ਰੇਨਿੰਗ ਅਧੀਨ 4 ਆਈ. ਏ. ਐੱਸ. ਅਫ਼ਸਰਾਂ ਵਲੋਂ ਪੰਜਾਬ ਸਰਕਾਰ ਦੇ ਦਫ਼ਤਰਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕਰਨ ਦੇ ਉਦੇਸ਼ ਤਹਿਤ ਅੱਜ ਬਾਅਦ ਦੁਪਹਿਰ ਪੰਜਾਬ ਸਕੂਲ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਵਲੋਂ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਮੁਹਾਲੀ ਦੇ ਪਹਿਲੇ ਮੇਅਰ ਰਹਿ ਚੁੱਕੇ ਹਨ ਅਤੇ ਆਪਣੇ ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX