ਤਾਜਾ ਖ਼ਬਰਾਂ


ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  30 minutes ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  54 minutes ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 1 hour ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 1 hour ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 2 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 2 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 2 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 4 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 3 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 4 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 4 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 4 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 5 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 3 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 6 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਮਲੇ ਦਾ ਜੇਕਰ ਵਿਰੋਧ ਨਾ ਕੀਤਾ ਜਾਵੇ ਤਾਂ ਇਹ ਛੂਤ ਦੀ ਬਿਮਾਰੀ ਵਾਂਗ ਖ਼ਤਰਨਾਕ ਬਣ ਜਾਂਦਾ ਹੈ। -ਜਿੰਮੀ ਕਾਰਟਰ

ਖੰਨਾ / ਸਮਰਾਲਾ

ਗੁਰਦੁਆਰਾ ਦੇਗਸਰ ਸ੍ਰੀ ਕਟਾਣਾ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਦੋਰਾਹਾ, 15 ਮਈ (ਜਸਵੀਰ ਝੱਜ)-ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਖਣਨ ਤੇ ਭੂ-ਵਿਗਿਆਨ, ਜੇਲ੍ਹਾਂ ਤੇ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਦਸਵੀਂ ਚਰਨ ਛੋਹ ਪ੍ਰਾਪਤ ਗੁਰਦੁਆਰਾ ਦੇਗਸਰ ਸ੍ਰੀ ਕਟਾਣਾ ਸਾਹਿਬ ਵਿਖੇ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਪਾਇਲ ਤੋਂ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਤੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਸਾਂਝੀ ਅਗਵਾਈ 'ਚ ਆਗੂਆਂ ਵਲੋਂ ਸਵਾਗਤ ਕੀਤਾ | ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕਰੇਗੀ | ਗੁਰਦੁਆਰਾ ਦੇਗਸਰ ਸ੍ਰੀ ਕਟਾਣਾ ਸਾਹਿਬ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ ਤੇ ਐੱਸ. ਡੀ. ਐਮ. ਪਾਇਲ ਦੀਪਜੋਤ ਕੌਰ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਜੋਗਾ ਸਿੰਘ ਤੇ ਹੈੱਡ ਗ੍ਰੰਥੀ ਭਾਈ ਕਿੰਗੀ ਸਿੰਘ ਵਲੋਂ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਸਮੇਂ ਐੱਸ. ਡੀ. ਐਮ. ਪਾਇਲ ਦੀਪਜੋਤ ਕੌਰ, ਪ੍ਰਸ਼ਾਸਨ ਦੇ ਉੱਚ ਅਧਿਕਾਰੀ, ਆੜ੍ਹਤੀ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਸ਼ਹਿਰੀ ਪ੍ਰਧਾਨ ਰਾਣਾ ਕੂੰਨਰ, ਹਰਜੀਤ ਸਿੰਘ ਖਰੇ, ਪਰਗਟ ਸਿੰਘ ਸਿਆੜ, ਬੂਟਾ ਸਿੰਘ ਰਾਣੋਂ, ਸੁਖਵਿੰਦਰ ਸਿੰਘ, ਈਸ਼ਰ ਸਿੰਘ ਖਰੇ, ਦਵਿੰਦਰ ਸਿੰਘ ਰਾਜਾ, ਇੰਦਰਜੀਤ ਸਿੰਘ ਫ਼ੌਜੀ, ਮਨੀ ਮਠਾੜੂ, ਯੂਥ ਆਗੂ ਕਰਨ ਸਿਹੋੜਾ ਆਦਿ ਹਾਜ਼ਰ ਸਨ |

ਕੇਂਦਰ ਵਲੋਂ ਕਣਕ ਦੇ ਨੁਕਸਾਨੇ ਦਾਣੇ ਦੀ ਖ਼ਰੀਦ 'ਚ 18 ਫ਼ੀਸਦੀ ਰਾਹਤ ਦੇਣਾ ਸ਼ਲਾਘਾਯੋਗ-ਸ਼ਾਹਪੁਰ

ਰਾੜਾ ਸਾਹਿਬ, 15 ਮਈ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਤੇ ਸੋਸ਼ਲ ਆਗੂ ਸੁਰਿੰਦਰ ਸਿੰਘ ਸ਼ਾਹਪੁਰ, ਪ੍ਰੇਮ ਸਿੰਘ ਸਿਹੋੜਾ, ਰਵਿੰਦਰ ਸਿੰਘ ਨਵਾਂ ਪਿੰਡ, ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤੁਰੰਤ 'ਜੰਗ' ਵਿੱਢਣ ਦੀ ਲੋੜ-ਚਰਨਜੀਤ ਕੈਨੇਡਾ

ਸਮਰਾਲਾ, 15 ਮਈ (ਗੋਪਾਲ ਸੋਫਤ)-ਪ੍ਰਵਾਸੀ ਭਾਰਤੀ ਕੈਨੇਡਾ ਨਿਵਾਸੀ ਚਰਨਜੀਤ ਸਿੰਘ ਢੰਡਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਤਬਾਹੀ ਤੋਂ ਬਚਾਉਣ ਲਈ ਇਕੱਠੇ ਹੋ ਕੇ ਤੁਰੰਤ ਹੰਭਲਾ ਮਾਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋ ...

ਪੂਰੀ ਖ਼ਬਰ »

ਗੁਰਦੁਆਰਾ ਕਟਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ

ਦੋਰਾਹਾ, 15 ਮਈ (ਜਸਵੀਰ ਝੱਜ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਵਿਖੇ ਭਾਈ ਘਨੱਈਆ ਜੀ ਮਿਸ਼ਨ ...

ਪੂਰੀ ਖ਼ਬਰ »

ਪਿੰਡ ਇਕੋਲਾਹੀ ਵਾਸੀਆਂ ਵਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਸਨਮਾਨ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਹਲਕੇ ਦੇ ਪਿੰਡਾਂ 'ਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ | ਪਿੰਡ ਇਕੋਲਾਹੀ ...

ਪੂਰੀ ਖ਼ਬਰ »

3 ਕਰੋੜ ਵਾਲੀ ਜ਼ਮੀਨ 43 ਲੱਖ 'ਚ ਵੇਚ ਕੇ 'ਆਪ' ਸਰਕਾਰ ਨੇ ਆਪਣੀ ਇਮਾਨਦਾਰੀ ਦਾ ਭਾਂਡਾ ਭੰਨਿਆ-ਚੰਨੀ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-'ਆਪ' ਸਰਕਾਰ ਵਲੋਂ ਪਿੰਡ ਭਗਤੂਪੁਰਾ ਦੀ 3 ਕਰੋੜ ਰੁਪਏ ਏਕੜ ਵਾਲੀ ਜ਼ਮੀਨ 43 ਲੱਖ ਰੁਪਏ 'ਚ ਵੇਚਣ ਨਾਲ ਕੁਰੱਪਸ਼ਨ ਪ੍ਰਤੀ ਜ਼ੀਰੋ ਟੋਲਰੈਂਸ ਰੱਖਣ ਦੇ ਦਾਅਵਿਆਂ ਦੀ ਪੋਲ ਖੱੁਲ੍ਹ ਗਈ ਹੈ | ਇਹ ਦੋਸ਼ ਅੱਜ ਪੰਜਾਬ ਭਾਜਪਾ ਦੇ ਸੂਬਾ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ 'ਚ ਨਰਸਿੰਗ ਦਿਵਸ ਮਨਾਇਆ

ਦੋਰਾਹਾ, 15 ਮਈ (ਮਨਜੀਤ ਸਿੰਘ ਗਿੱਲ)-ਸਿੱਧੂ ਕਾਲਜ ਆਫ਼ ਨਰਸਿੰਗ ਦਿਵਸ ਨੂੰ ਮੁੱਖ ਰੱਖਦਿਆ ਫ਼ਲੋਰੇਸ ਨਾਈਟਿੰਗਲ ਨੂੰ ਯਾਦ ਕਰਦਿਆ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਕਾਲਜ ਦੇ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ, ਡਾ. ਹਰਜੋਤ ਕੌਰ ਸਿੱਧੂ, ਡਾ. ਰਵਿੰਦਰ ਸਿੰਘ ...

ਪੂਰੀ ਖ਼ਬਰ »

ਸਮਰਾਲਾ ਨੇੜੇ ਸੜਕ ਹਾਦਸੇ 'ਚ ਸਕੂਟਰੀ ਸਵਾਰ ਬਜ਼ੁਰਗ ਜੋੜੇ ਦੀ ਮੌਤ

ਸਮਰਾਲਾ, 15 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਚਹਿਲਾਂ ਨੇੜੇ ਹੋਏ ਸੜਕ ਹਾਦਸੇ 'ਚ ਸਕੂਟਰੀ ਸਵਾਰ ਬਜ਼ੁਰਗ ਜੋੜੇ ਨੂੰ ਤੇਜ਼ ਰਫ਼ਤਾਰ ਬੱਸ ਵਲੋਂ ਟੱਕਰ ਮਾਰ ਦਿੱਤੇ ਕਾਰਨ ਬਜ਼ੁਰਗ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਤੀਰਅੰਦਾਜ਼ ਪ੍ਰਨੀਤ ਕੌਰ ਨੇ ਏਸ਼ੀਆ ਕੱਪ ਮੁਕਾਬਲਿਆਂ 'ਚੋਂ ਤਿੰਨ ਤਗਮੇ ਜਿੱਤ ਦੇਸ਼ ਦਾ ਨਾਂਅ ਰੌਸ਼ਨ ਕੀਤਾ-ਸ਼ਾਹਪੁਰ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਤੇ ਸੋਸ਼ਲ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਨੇ ਖਿਡਾਰਨ ਪ੍ਰਨੀਤ ਕੌਰ ਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਧਾਈ ਦਿੰਦਿਆਂ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 3 ਔਰਤਾਂ ਸਮੇਤ 9 ਖ਼ਿਲਾਫ਼ ਮਾਮਲਾ ਦਰਜ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਕੁੱਟਮਾਰ ਕਰਨ 'ਤੇ ਬਲਵੀਰ ਸਿੰਘ ਪੁੱਤਰ ਅਵਤਾਰ ਸਿੰਘ, ਅਵਤਾਰ ਸਿੰਘ ਪੁੱਤਰ ਸੀਤਾ ਸਿੰਘ, ਅੰਮਿ੍ਤਪਾਲ ਸਿੰਘ ਪੁੱਤਰ ਅਵਤਾਰ ਸਿੰਘ, ਪਰਮਜੀਤ ਸਿੰਘ ਪੁੱਤਰ ਸੀਤਾ ਸਿੰਘ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਖੇਤਰ 'ਚ 2 ਸਿੱਖਾਂ ਦਾ ਕਤਲ ਕਾਇਰਤਾ ਪੂਰਨ ਕਦਮ-ਭੱਟੀ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਖੇਤਰ 'ਚ ਸਥਿਤ ਸਰਬੰਦ ਇਲਾਕੇ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਸਿੱਖ ਭਾਈਚਾਰੇ ਦੇ ਦੋ ਵਿਅਕਤੀਆਂ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਘਟਨਾ ਨੂੰ ਕਾਇਰਤਾ ਪੂਰਨ ਕਰਾਰ ਦਿੰਦਿਆਂ ਭਾਜਪਾ ਹਲਕਾ ...

ਪੂਰੀ ਖ਼ਬਰ »

ਪ੍ਰਸਿੱਧ ਕਬੱਡੀ ਖਿਡਾਰੀ ਸਰਵਨ ਸਿੰਘ ਰਾਏ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪ੍ਰਸਿੱਧ ਕਬੱਡੀ ਖਿਡਾਰੀ ਸਵਰਨ ਸਿੰਘ ਰਾਏ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਅਚਾਨਕ ਉਨ੍ਹਾਂ ਦਾ ਨੌਜਵਾਨ ਪੁੱਤਰ ਅਰੁਨ ਸਿੰਘ ਰਾਏ (33) ਵਾਸੀ ਇੰਗਲੈਂਡ ਭਰ ਜਵਾਨੀ 'ਚ ਸਦੀਵੀ ਵਿਛੋੜਾ ਦੇ ਗਿਆ | ਅਰੁਨ ਸਿੰਘ ਇੰਗਲੈਂਡ ਦਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੀ ਸਹੂਲਤ ਲਈ ਵਾਟਰ ਕੂਲਰ ਲਗਵਾਇਆ

ਮਲੌਦ, 15 ਮਈ (ਸਹਾਰਨ ਮਾਜਰਾ)-ਨਵਾਂ ਪਿੰਡ ਕਿਸ਼ਨਪੁਰਾ ਦੀ ਗਰਾਮ ਪੰਚਾਇਤ ਵਲੋਂ ਸਰਪੰਚ ਬਲਵੰਤ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਤੇ ਠੰਢੇ ਪਾਣੀ ਪੀਣ ਲਈ ਵਾਟਰ ਕੂਲਰ ਦਿੱਤਾ ਗਿਆ | ਇਸ ਮੌਕੇ ਸਰਪੰਚ ਬਲਵੰਤ ...

ਪੂਰੀ ਖ਼ਬਰ »

ਨਾਗਰਾ ਵਿਖੇ ਬਰਸੀ ਸਮਾਗਮ ਆਰੰਭ

ਸਮਰਾਲਾ, 15 ਮਈ (ਗੋਪਾਲ ਸੋਫਤ)-ਪਿੰਡ ਨਾਗਰਾ ਵਿਖੇ ਸੰਤ ਬਾਬਾ ਸੰਤ ਰਾਮ ਨਾਗਰੇ ਵਾਲਿਆਂ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਰਾਗੀ ਢਾਡੀ ਕਵੀਸ਼ਰ ਸੰਗਤਾਂ ਨੂੰ ਨਿਹਾਲ ਕਰਨਗੇ | ਪੈੱ੍ਰਸ ...

ਪੂਰੀ ਖ਼ਬਰ »

ਡੀ. ਐਮ. ਸੀ. ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਅਹਿਮਦਗੜ੍ਹ ਸੁਰੱਖਿਆ ਪੁਰਸਕਾਰ ਨਾਲ ਸਨਮਾਨਿਤ

ਅਹਿਮਦਗੜ੍ਹ, 15 ਮਈ (ਮਹੋਲੀ/ਪੁਰੀ)-ਡੀ. ਐਮ. ਸੀ. ਹਸਪਤਾਲ ਵਲੋਂ ਪੋਹੀੜ ਸ਼ਾਖਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਨਾਲ ਵੱਖ-ਵੱਖ ਵਿਭਾਗਾਂ ਦੀ ਓ. ਪੀ. ਡੀ. ਚਾਲੂ ਕਰ ਕੇ ਇਲਾਕਾ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਹਨ | ਦਯਾਨੰਦ ਹਸਪਤਾਲ ਸ਼ਾਖਾ ਪੋਹੀੜ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ 'ਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਰਾਮਗੜ੍ਹੀਆ ਭਵਨ ਭੱਟੀਆਂ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ¢ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ...

ਪੂਰੀ ਖ਼ਬਰ »

ਪੰਧੇਰ ਖੇੜੀ ਵਿਖੇ ਕਾਮਰੇਡ ਗੁਰਮੇਲ ਸਿੰਘ ਹੂੰਝਣ ਤੇ ਕਾ. ਜੋਗਿੰਦਰ ਸਿੰਘ ਨਮਿਤ ਸ਼ਹੀਦੀ ਸਮਾਗਮ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਦੇਸ਼ 'ਚ ਕੁਪੋਸ਼ਣ, ਬੇਰੁਜ਼ਗਾਰੀ, ਵਿਗੜ ਰਹੀ ਕਾਨੂੰਨ ਵਿਵਸਥਾ, ਵਧ ਰਹੀ ਮਹਿੰਗਾਈ, ਗ਼ਰੀਬਾਂ 'ਤੇ ਅੱਤਿਆਚਾਰ ਅਤੇ ਇਸਤਰੀਆਂ ਦੀ ਅਸੁਰੱਖਿਆ ਦੇ ਕਾਰਨ ਅੱਜ ਦੇਸ਼ 'ਚ ਹਾਹਾਕਾਰ ਮਚਿਆ ਹੋਇਆ ਹੈ ਤੇ ਲੋਕ ਆਪਣਾ ਪੇਟ ਕੱਟ ਕੇ ...

ਪੂਰੀ ਖ਼ਬਰ »

ਢੱਕੀ ਸਾਹਿਬ 'ਚ 25ਵਾਂ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਨ ਢੱਕੀ ਸਾਹਿਬ ਮਕਸੂਦੜਾ 'ਚ ਸ੍ਰੀ ਗੁਰੂ ਗਰੰਥ ਸਾਹਿਬ ਦੀ ਰਹਿਨੁਮਾਈ ਤੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ 25ਵਾਂ ਵਿਸ਼ਵ ਸਾਂਤੀ ਦਿਵਸ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ...

ਪੂਰੀ ਖ਼ਬਰ »

ਇਸਕਾਨ ਖੰਨਾ ਵਲੋਂ ਭਗਵਾਨ ਨਰਸਿੰਘ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਇਸਕਾਨ ਫ਼ੈਸਟੀਵਲ ਕਮੇਟੀ ਖੰਨਾ ਵਲੋਂ ਐਤਵਾਰ ਨੂੰ ਭਗਵਾਨ ਨਰਸਿੰਘ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸਕਾਨ ਪ੍ਰਚਾਰ ਕੇਂਦਰ ਵਿਖੇ ਹਰਿਨਾਮ ਸੰਕੀਰਤਨ ਕੀਤਾ ਤੇ ਵਰਿੰਦਾਵਨ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਸੀਨੀਅਰ ਤੇ ...

ਪੂਰੀ ਖ਼ਬਰ »

ਛਪਾਰ ਵਿਖੇ ਲਾਲਾ ਵਾਲੇ ਪੀਰ ਦਾ 17ਵਾਂ ਸਾਲਾਨਾ ਭੰਡਾਰਾ 19 ਨੂੰ

ਅਹਿਮਦਗੜ੍ਹ, 15 ਮਈ (ਪੁਰੀ)-ਪਿੰਡ ਛਪਾਰ ਵਿਖੇ ਲਾਲਾ ਵਾਲੇ ਪੀਰ ਦਰਗਾਹ ਵਿਖੇ 17ਵਾਂ ਸਾਲਾਨਾ ਭੰਡਾਰਾ ਪਿੰਡ ਛਪਾਰ ਵਿਖੇ 19 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮੀਟਿੰਗ ਤੋਂ ਬਾਅਦ ਪ੍ਰਬੰਧਕ ਸਿਰਾਜ ਮੁਹੰਮਦ ਨੇ ਦੱਸਿਆ ਕਿ ਖ਼ਤਮ ਦੁਆ ਸਵੇਰੇ 11 ਵਜੇ, ਚਾਦਰ ਦੀ ...

ਪੂਰੀ ਖ਼ਬਰ »

ਸਮਾਜ ਸੇਵੀ ਨੌਜਵਾਨ ਵਿਕਰਮਜੀਤ ਧੀਮਾਨ ਨੇ ਲੋੜਵੰਦ ਬੱਚਿਆਂ ਨੂੰ ਵੰਡੇ ਕੱਪੜੇ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸਮਾਜ ਸੇਵੀ ਕਾਰਜਾਂ ਲਈ ਕਾਰਜਸ਼ੀਲ ਨੌਜਵਾਨ ਸਮਾਜ ਸੇਵੀ ਵਿਕਰਮਜੀਤ ਸਿੰਘ ਧੀਮਾਨ ਵਲੋਂ ਰਾਮਗੜ੍ਹੀਆ ਭਵਨ ਖੰਨਾ ਵਿਖੇ ਜ਼ਰੂਰਤਮੰਦ ਬੱਚਿਆਂ ਲਈ ਕੱਪੜਿਆਂ ਦੀ ਸੇਵਾ ਨਿਭਾਈ ਗਈ | ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਖ਼ਿਲਾਫ਼ ...

ਪੂਰੀ ਖ਼ਬਰ »

ਸਿਆੜ ਦੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਸਹਾਇਤਾ ਰਾਸ਼ੀ ਵੰਡੀ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਸਿਆੜ ਦੀ ਇਕਾਈ ਵਲੋਂ ਕੀਤੇ ਉਪਰਾਲੇ ਸਦਕਾ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਸਿਆੜ, ਪ੍ਰਬੰਧਕ ਕਮੇਟੀ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਵਿਦੇਸ਼ਾਂ 'ਚ ਵਸੇ ਪਿੰਡ ਦੇ ...

ਪੂਰੀ ਖ਼ਬਰ »

ਭੌਰਲਾ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਲੰਗਰਾਂ ਵਾਸਤੇ ਕਣਕ ਦਾ ਟਰੱਕ ਰਵਾਨਾ

ਬੀਜਾ, 15 ਮਈ (ਕਸ਼ਮੀਰਾ ਸਿੰਘ ਬਗ਼ਲੀ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਸਿੱਖ ਸੰਗਤਾਂ 'ਚ ਕਣਕ ਭੇਜਣ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਨਿਸ਼ਕਾਮ ਸੇਵਾ ਨਾਲ ਪਿੰਡਾਂ 'ਚੋਂ ਕਣਕ ਇਕੱਠੀ ਕਰ ਕੇ ਟਰੱਕਾਂ ਰਾਹੀ ਹਜ਼ੂਰ ਸਾਹਿਬ ਲਈ ਰਵਾਨਾ ਕਰ ਰਹੇ ਹਨ ਜੋ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡ ਝੱਮਟ ਵਿਖੇ ਇਕਾਈ ਦੀ ਚੋਣ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਕੋ-ਕਨਵੀਨਰ ਬਲਦੇਵ ਸਿੰਘ ਜੀਰਖ ਤੇ ਮਨੋਹਰ ਸਿੰਘ ਮੋਨੀ ਕੁਲਾਹੜ ਦੀ ਨਿਗਰਾਨੀ ਹੇਠ ਪਿੰਡ ਝੱਮਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਦੀ ਚੋਣ ਹੋਈ, ਜਿਸ 'ਚ ਪਿੰਡ ਦੇ ਕਿਸਾਨਾਂ, ਨੌਜਵਾਨਾਂ ਵੱਡੀ ...

ਪੂਰੀ ਖ਼ਬਰ »

ਨਰਸਿੰਗ ਕਾਲਜ ਗੋਪਾਲਪੁਰ ਵਿਖੇ ਨਰਸਿੰਗ ਦਿਵਸ ਨੂੰ ਸਮਰਪਿਤ ਸਮਾਗਮ

ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਗੋਪਾਲਪੁਰ ਵਿਖੇ ਜੀ. ਐਨ. ਐਮ., ਬੀ. ਐੱਸ. ਸੀ. ਅਤੇ ਪੋਸਟ ਬੇਸਿਕ ਬੀ. ਐੱਸ. ਸੀ., ਨਰਸਿੰਗ ਵਿਦਿਆਰਥੀ ਵਲੋਂ ਨਰਸਿੰਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਮੁੱਖ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਨਗਰ ਨਿਗਮ ਦੇ ਡਰਾਈਵਰ ਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਮਈ (ਆਹੂਜਾ)-ਸਥਾਨਕ ਜਨਤਾ ਨਗਰ 'ਚ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਗਰ ਨਿਗਮ ਦੇ ਡਰਾਈਵਰ ਤੇ ਉਸ ਦੇ ਇਕ ਸਾਥੀ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਰੀਸ਼ ਵਰਮਾ ਵਾਸੀ ਪ੍ਰੀਤਮ ਨਗਰ ਦੀ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 15 ਮਈ (ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਮੋਹਿਤ ਵਾਸੀ ਗੋਪਾਲ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਇਹ ...

ਪੂਰੀ ਖ਼ਬਰ »

ਰੇਡੀਮੇਡ ਕੱਪੜਿਆਂ ਦਾ ਕਾਰੋਬਾਰੀ ਪਤਨੀ ਸਮੇਤ ਸਵਾ ਤਿੰਨ ਕਰੋੜ ਦੀ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ. ਦੀ ਪੁਲਿਸ ਨੇ ਰੈਡੀਮੇਡ ਕੱਪੜਿਆਂ ਦੇ ਕਾਰੋਬਾਰੀ ਨੂੰ ਉਸ ਦੀ ਪਤਨੀ ਸਮੇਤ ਗਿ੍ਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਵਾ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਐੱਸ. ਟੀ. ਐੱਫ. ਦੇ ...

ਪੂਰੀ ਖ਼ਬਰ »

ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵਿਖੇ ਵਿਗਿਆਨ ਤੇ ਤਕਨਾਲੋਜੀ ਦੇ ਵਿਸ਼ੇ 'ਤੇ 21 ਦਿਨਾਂ ਸਿਖ਼ਲਾਈ ਦਿੱਤੀ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਵਿਗਿਆਨ ਤੇ ਤਕਨਾਲੋਜੀ ਦੇ ਵਿਸ਼ੇ 'ਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ. ਆਰ. ਐਸ. ਸੀ.) ਲੁਧਿਆਣਾ ਨੇ ਸਫਲਤਾਪੂਰਵਕ 21 ਦਿਨਾਂ ਸਿਖ਼ਲਾਈ ਪ੍ਰੋਗਰਮਾ ਰਿਹਾਇਸ਼ੀ ਸਕੂਲ ਕਰਵਾਇਆ | ਪ੍ਰੋਗਰਾਮ ਭੂ ਵਿਗਿਆਨ ਤੇ ਤਕਨਾਲੌਜੀ ਵਿਭਾਗ ਭਾਰਤ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਜਾਗੋ ਵਪਾਰੀ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਵਪਾਰੀਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸੂਬੇ ਭਰ 'ਚ ਜਾਗੋ ਵਪਾਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਗਈ ਹੈ | ਇਸ ਸੰਬੰਧੀ ਕਰਵਾਏ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਸਕੱਤਰ ਪਰਮਜੀਤ ਸਿੰਘ ਸਰੋਆ ਦਾ ਸਨਮਾਨ

ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਸਿੱਖ ਗੁਰੂ ਸਾਹਿਬਾਨ ਵਲੋਂ ਬਖਸ਼ੇ ਸੇਵਾ ਦੇ ਸੰਕਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ 'ਚ ਲਗਾਉਣ ਵਾਲੇ ਵਿਅਕਤੀ ਕੌਮ ਤੇ ਸਮਾਜ ਦੇ ਲਈ ਇਕ ਚਾਨਣ ਮੁਨਾਰਾ ਹੁੰਦੇ ਹਨ | ਇਹ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਦੀ ਹਿਰਾਸਤ 'ਚੋਂ ਨੌਜਵਾਨ ਫ਼ਰਾਰ

ਲੁਧਿਆਣਾ, 15 ਮਈ (ਆਹੂਜਾ)-ਹਰਿਆਣਾ ਪੁਲਿਸ ਵਲੋਂ ਚੋਰੀ ਦੇ ਮਾਮਲੇ 'ਚ ਹਿਰਾਸਤ ਵਿਚ ਲਏ ਇਕ ਨੌਜਵਾਨ ਦੇ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਹਰਿਆਣਾ ਪੁਲਿਸ ਦੇ ਮੁਲਾਜ਼ਮ ਅਨਿਲ ਕੁਮਾਰ ...

ਪੂਰੀ ਖ਼ਬਰ »

ਰਛੀਨ 'ਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੈਂਪ

ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਝੋਨੇ ਦੀ ਫ਼ਸਲ ਪੈਦਾਵਾਰ ਲਈ ਪਾਣੀ ਦੀ ਹੁੰਦੀ ਵਰਤੋਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਭਾਵੇਂ ਹਰ ਸਾਲ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ...

ਪੂਰੀ ਖ਼ਬਰ »

ਕੂਹਲੀ ਕਲਾਂ 'ਚ ਰਾਜਵੰਤ ਹਸਪਤਾਲ ਨੇ ਮੈਡੀਕਲ ਕੈਂਪ ਲਗਾਇਆ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਕੂਹਲੀ ਕਲਾਂ ਵਿਖੇ ਰਾਜਵੰਤ ਹਸਪਤਾਲ ਦੋਰਾਹਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ 'ਚ ਡਾ. ਜਸਕੀਰਤ ਸਿੰਘ ਤੇ ਡਾ. ਵਲਪ੍ਰੀਤ ਕੌਰ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ...

ਪੂਰੀ ਖ਼ਬਰ »

ਗੁ. ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਮਲੇਰਕੋਟਲਾ ਰੋਡ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਜਰਖੜ ਖੇਡ ਸਟੇਡੀਅਮ ਵਿਖੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਲੀਗ 'ਚ ਮੇਜ਼ਬਾਨ ਹਾਕੀ ਅਕੈਡਮੀ, ਚਚਰਾੜੀ ਸੈਂਟਰ ਤੇ ਸਾਹਨੇਵਾਲ ਕਲੱਬ ਵਲੋਂ ਜਿੱਤਾਂ ਦਰਜ

ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਚੱਲ ਰਹੇ ਓਲੰਪੀਅਨ ਪਿ੍ਥੀਪਾਲ ਹਾਕੀ ਫ਼ੈਸਟੀਵਲ ਦੇ ਤੀਜੇ ਗੇੜ ਦੇ ਮੈਚਾਂ 'ਚ ਮੇਜ਼ਬਾਨ ਹਾਕੀ ਅਕੈਡਮੀ, ਚਚਰਾੜੀ ਹਾਕੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX