ਹੁਸ਼ਿਆਰਪੁਰ, ਭੰਗਾਲਾ, 16 ਮਈ (ਬਲਜਿੰਦਰਪਾਲ ਸਿੰਘ, ਬਲਵਿੰਦਰਜੀਤ ਸਿੰਘ ਸੈਣੀ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਲਾਕ ਦਸੂਹਾ ਦੇ ਪਿੰਡ ਸੰਘਵਾਲ ਵਿਚ ਇਕ ਵਿਅਕਤੀ ਅਤੇ ਬਲਾਕ ਮੁਕੇਰੀਆਂ ਦੇ ਪਿੰਡ ਸਨਿਆਲ ਵਿਚ ਤਿੰਨ ਵਿਅਕਤੀਆਂ ਵਲੋਂ ਪੰਚਾਇਤੀ ਜ਼ਮੀਨ 'ਤੇ ਕੀਤੇ ਗਏ ਕਬਜ਼ੇ ਨੂੰ ਛੁਡਾਉਣ ਵਿਚ ਕਾਮਯਾਬੀ ਹਾਸਲ ਕੀਤੀ ਗਈ ਹੈ | ਸੰਘਵਾਲ 'ਚ ਇਹ ਕਬਜ਼ਾ ਡੀ.ਡੀ.ਪੀ.ਓ. ਅਜੇ ਕੁਮਾਰ ਤੇ ਬੀ.ਡੀ.ਪੀ.ਓ. ਦਸੂਹਾ ਧਨਵੰਤ ਸਿੰਘ ਰੰਧਾਵਾ ਤੇ ਮੁਕੇਰੀਆਂ ਵਿਚ ਤਹਿਸੀਲਦਾਰ ਅਰਵਿੰਦ ਸਲਵਾਨ ਤੇ ਬੀ.ਡੀ.ਪੀ.ਓ. ਮੁਕੇਰੀਆਂ ਕੁਲਵੰਤ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਛੁਡਾਇਆ ਗਿਆ | ਸੰਘਵਾਲ ਪਿੰਡ ਵਿਚ ਇਕ ਵਿਅਕਤੀ ਵਲੋਂ 97 ਏਕੜ ਤੇ ਪਿੰਡ ਸਨਿਆਲ ਵਿਚ 3 ਵਿਅਕਤੀਆਂ ਵਲੋਂ 3 ਏਕੜ 7 ਕਨਾਲ 16 ਮਰਲੇ ਦੀ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕੀਤਾ ਗਿਆ ਸੀ, ਜਿਸ ਦਾ ਕਬਜ਼ਾ ਸਬੰਧਿਤ ਪਿੰਡ ਦੀ ਪੰਚਾਇਤ ਨੂੰ ਦੁਆ ਦਿੱਤਾ ਗਿਆ ਹੈ | ਕਬਜ਼ਾ ਛੁਡਾਉਣ ਤੋਂ ਬਾਅਦ ਬੀ.ਡੀ.ਪੀ.ਓ. ਦਸੂਹਾ ਨੇ ਦੱਸਿਆ ਕਿ 97 ਏਕੜ ਜ਼ਮੀਨ 'ਤੇ ਬੂਟੇ ਲਗਾਉਣ ਦਾ ਕੰਮ ਕੀਤਾ ਜਾਵੇਗਾ, ਜਦਕਿ ਬੀ.ਡੀ.ਪੀ.ਓ. ਮੁਕੇਰੀਆਂ ਨੇ ਦੱਸਿਆ ਕਿ ਕਰੀਬ ਸਾਢੇ 3 ਏਕੜ ਜ਼ਮੀਨ ਨੂੰ ਖੁੱਲ੍ਹੀ ਬੋਲੀ ਰਾਹੀਂ ਪਟੇ 'ਤੇ ਦਿੱਤਾ ਜਾਵੇਗਾ | ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪਿੰਡਾਂ ਵਿਚੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਜ਼ਿਲ੍ਹੇ ਪ੍ਰਸ਼ਾਸਨ ਵਲੋਂ ਅਭਿਆਨ ਲਗਾਤਾਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਹਾਲ ਵਿਚ ਹੀ 6 ਮਈ ਨੂੰ ਪਿੰਡ ਮਹਿਰਾ ਜੱਟਾਂ (ਬਲਾਕ ਤਲਵਾੜਾ) ਦੀ 12 ਏਕੜ 5 ਕਨਾਲ ਅਤੇ 8 ਮਰਲੇ ਦੀ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾ ਕੇ ਪੰਚਾਇਤ ਨੂੰ ਦਿੱਤਾ ਗਿਆ ਸੀ | ਉਨ੍ਹਾਂ ਬੀ.ਡੀ.ਪੀ.ਓਜ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਾਜਾਇਜ਼ ਕਬਜ਼ੇ ਹਟਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ ਕਿਉਂਕਿ ਪੰਜਾਬ ਸਰਕਾਰ ਇਸ ਪ੍ਰਤੀ ਪੂਰੀ ਗੰਭੀਰ ਹੈ |
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ 21ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਇਕੱਠ ਦੀ ਪ੍ਰਧਾਨਗੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ...
ਨਰੇਸ਼ ਹੈਪੀ, ਥਿੰਦ
ਸੁਲਤਾਨਪੁਰ ਲੋਧੀ, 16 ਮਈ -ਵਿਸ਼ਵ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ...
ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ 2 ਹਫ਼ਤੇ ਦਾ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 30 ਮਈ ਤੋਂ ਡੇਅਰੀ ਟਰੇਨਿੰਗ ਸੈਂਟਰ ਫਗਵਾੜਾ ਵਿਖੇ ...
ਗੜ੍ਹਸ਼ੰਕਰ, 16 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਵੱਖ-ਵੱਖ ਘਰਾਂ 'ਚ ਵਾਪਰੀਆਂ ਚੋਰੀਆਂ ਦੀਆਂ ਘਟਨਾਵਾਂ ਸਬੰਧੀ 3 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਪੁਲਿਸ ਨੇ ਚੋਰੀ ਦਾ ਸਮਾਨ ਖ਼ਰੀਦਣ ਦੇ ਦੋਸ਼ 'ਚ ਇਕ ਕਬਾੜੀਏ ਨੂੰ ਵੀ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਹੈ | ...
ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਬਰਾਂਚ ਮੁਕੇਰੀਆਂ ਦੀ ਮੀਟਿੰਗ ਪ੍ਰਧਾਨ ਰਜਤ ਕੁਮਾਰ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ ਜਿਸ ਵਿਚ ਉਚੇਚੇ ਤੌਰ 'ਤੇ ਕਿਸਾਨ ਆਗੂ ਉਂਕਾਰ ਸਿੰਘ ਹਾਜ਼ਰ ਹੋਏ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਪੰਜਾਬ ਸਰਕਾਰ ਤੇ ਵਿਭਾਗੀ ਮੁਖੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਅੱਜ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਾ ਹੋਣ ਕਾਰਨ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਪਹਿਲਾਂ ਵਾਲੀ 38026 ਹੀ ਰਹੀ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 647 ਸੈਂਪਲਾਂ ਦੀ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਤੇ ਪਿ੍ੰਸੀਪਲ ਨੰਦ ਕਿਸ਼ੋਰ ਦੀ ਅਗਵਾਈ 'ਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਮਨੀ ਸ਼ਰਮਾ ਵਲੋਂ ...
ਹਰਿਆਣਾ, 16 ਮਈ (ਹਰਮੇਲ ਸਿੰਘ ਖੱਖ)- ਪਿਛਲੇ 3 ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਮਹੱਲਾ ਮਹਿਤਿਆਂ (ਵਾਰਡ ਨੰ: 9 ਅਤੇ 10) ਦੇ ਲੋਕਾਂ ਨੇ ਨਗਰ ਕੌਂਸਲ ਦਫ਼ਤਰ ਹਰਿਆਣਾ ਵਿਖੇ ਰੋਸ ਧਰਨਾ ਲਗਾ ਕੇ ਨਾਅਰੇਬਾਜੀ ਕੀਤੀ | ਇਸ ਸਬੰਧੀ ਸੁਰਿੰਦਰ ਸਿੰਘ, ਦਲੀਪ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਵਿਦੇਸ਼ਾਂ 'ਚ ਰਹਿੰਦੇ ਅਨੇਕਾਂ ਪੰਜਾਬੀ ਐਨ.ਆਰ.ਆਈਜ਼ ਪਹਿਲਾਂ ਨਾਲੋਂ ਵੀ ਵੱਧ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ ਤੇ ਜੇਕਰ ਹਰੇਕ ਐਨ.ਆਰ.ਆਈ. 1-1 ਪਿੰਡ ਨੂੰ ਅਪਣਾ ਲਵੇ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸ਼ਿਵ ਸੈਨਾ ਬਾਲ ਠਾਕਰੇ ਵਲੋਂ ਪੰਜਾਬ ਪ੍ਰਧਾਨ ਯੋਗ ਰਾਜ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ 1 ਦਿਨਾਂ ਸੰਕੇਤਕ ਭੁੱਖ ਹੜਤਾਲ ਕੀਤੀ ਗਈ | ਇਸ ਮੌਕੇ ਪੰਜਾਬ ਸੰਗਠਨ ਮੰਤਰੀ ਰਾਮਪਾਲ ...
ਐਮਾਂ ਮਾਂਗਟ, 16 ਮਈ (ਗੁਰਾਇਆ)-ਸਾਬਕਾ ਸਰਪੰਚ ਜਥੇਦਾਰ ਜਗਤਾਰ ਸਿੰਘ ਪੋਤਾ ਜਿਨ੍ਹਾਂ ਦੀ ਪਤਨੀ ਸਰਦਾਰਨੀ ਅਜੀਤ ਕੌਰ ਬੀਤੇ ਦਿਨੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਉਹ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦਾ ਪਿੰਡ ਪੋਤਾ ਦੇ ਸ਼ਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ...
ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 'ਪਾਣੀ ਬਚਾਓ ਪੰਜਾਬ ਬਚਾਓ' ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ...
ਹੁਸ਼ਿਆਰਪੁਰ, 16 ਮਈ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪਾਕਿਸਤਾਨ ਦੇ ਪਿਸ਼ਾਵਰ ਵਿਖੇ ਦੋ ਸਿੱਖ ਦੁਕਾਨਦਾਰਾਂ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਸਖਤ ਨੋਟਿਸ ਲੈਂਦਿਆਂ ਇਸ ਬਾਰੇ ਕੇਂਦਰੀ ਵਿਦੇਸ਼ ਮੰਤਰੀ ਨੂੰ ...
ਬੀਣੇਵਾਲ, 16 ਮਈ (ਬੈਜ ਚੌਧਰੀ)-ਪਿਛਲੇ ਦਿਨੀਂ ਬੀਤ ਇਲਾਕੇ ਦੇ ਇਤਿਹਾਸਕ ਪਿੰਡ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ੇਖ਼ੋਵਾਲ ਤੱਕ ਨਵੀਂ ਬਣੀ ਸੜਕ ਦੇ ਟੁੱਟਣ ਸਬੰਧੀ ਹਰਕਤ 'ਚ ਆਏ ਪੀ.ਡਬਲਯੂ.ਡੀ. ਵਿਭਾਗ ਨੇ ਤੁਰੰਤ ਸੜਕ ਦੀ ਨਵੇਂ ਸਿਰੇ ਤੋਂ ਮੁਰੰਮਤ ਕਰਵਾ ਦਿੱਤੀ | ਇਸ ...
ਟਾਂਡਾ ਉੜਮੁੜ, 16 ਮਈ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਸ਼ਹੀਦ ਸੁਖਦੇਵ ਦਾ ਜਨਮ ਦਿਨ ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰ. ਮਨੀਸ਼ਾ ਸੰਗਰ ਦੀ ਅਗਵਾਈ 'ਚ ਮਨਾਇਆ ਗਿਆ | ਸਕੂਲ ਦੇ ਸਟਾਫ਼ ਤੇ ...
ਤਲਵਾੜਾ, 16 ਮਈ (ਮਹਿਤਾ)-ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਬਹਿ ਨੰਗਲ (ਕਮਾਹੀ ਦੇਵੀ) ਦੇ ਪਿ੍ੰਸੀਪਲ ਵਿਕਾਸ ਚੰਦਰ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੁੱਲ 30 ਬੱਚਿਆਂ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਲਖਵੀਰ ਸਿੰਘ ਦੀ ਅਗਵਾਈ 'ਚ 'ਡੇਂਗੂ ਰੋਕਥਾਮ ਯੋਗ ਹੈ, ਆਓ ਹੱਥ ਮਿਲਾਈਏ' ਵਿਸ਼ੇ 'ਤੇ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਜ਼ਿਲ੍ਹਾ ਸਿਖਲਾਈ ਕੇਂਦਰ ...
ਜਲੰਧਰ, 16 ਮਈ (ਜਸਪਾਲ ਸਿੰਘ)-ਪੰਜਾਬ ਅਚੀਵਰਜ਼ ਅਕੈਡਮੀ (ਆਫੀਸਰ ਬਿਟੀਆ, ਯੂਨਿਟ ਆਫ ਜੁਆਏ ਆਫ ਗਾਈਡੈਂਸ ਫਾਊਾਡੇਸ਼ਨ) ਹੁਸ਼ਿਆਰਪੁਰ ਵਲੋਂ ਇਕ ਸਿੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਕਾਬਲੇ ਦੀਆਂ ...
ਰਾਮਗੜ੍ਹ ਸੀਕਰੀ, 16 ਮਈ (ਕਟੋਚ)-ਸਿਵਲ ਸਰਜਨ ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ. ਐਮ. ਓ ਡਾ. ਅਨੁਪਿੰਦਰ ਮਠੌਣ ਦੀ ਅਗਵਾਈ ਤੇ ਡਾ. ਲਸ਼ਕਰ ਸਿੰਘ ਐਮ. ਡੀ. ਦੀ ਨਿਗਰਾਨੀ 'ਚ ਸੀ. ਐੱਚ. ਸੀ. ਭੋਲ ਕਲੋਤਾ ਵਿਖੇ ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਖੁੱਡਾ, 16 ਮਈ (ਸਰਬਜੀਤ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਤੇ ਐੱਸ.ਐੱਮ.ਓ. ਟਾਂਡਾ ਡਾ. ਪ੍ਰੀਤ ਮਹਿੰਦਰ ਸਿੰਘ ਦੀ ਅਗਵਾਈ ਵਿਚ ਸਬ ਸੈਂਟਰ ਖੁੱਡਾ ਵਿਖੇ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਇੱਕ ਰੋਜ਼ਾ ਜਾਗਰੂਕਤਾ ਕੈਂਪ ...
ਟਾਂਡਾ ਉੜਮੁੜ, 16 ਮਈ (ਭਗਵਾਨ ਸਿੰਘ ਸੈਣੀ)-ਪਰਮਜੀਤ ਸਿੰਘ ਵਲੋਂ ਅੱਜ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਸ੍ਰੀ ਹਰਗੋਬਿੰਦਪੁਰ 'ਚ ਤਾਇਨਾਤ ਸਨ | ਅੱਜ ਸਵੇਰੇ ਦਫ਼ਤਰ ਪਹੁੰਚਣ 'ਤੇ ਸਮੂਹ ਸਟਾਫ਼ ਤੇ ਹੋਰਨਾਂ ਵਲੋਂ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਉਂਦੇ ਹੋਏ ਤੈਅ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਬਿਊਟੀ ਐਂਡ ਵੈਲਨੈਸ ਤੇ ਇਨਫੋਰਮੇਸ਼ਨ ਟੈਕਨਾਲੋਜੀ ਵਿਸ਼ੇ ਦੀ ਸਿੱਖਿਆ ਪ੍ਰਾਪਤ ਕਰ ਰਹੀਆਂ ਵਿਦਿਆਰਥਣਾਂ ਨੂੰ ਪਿ੍ੰਸੀਪਲ ਲਲਿਤਾ ਅਰੋੜਾ ਦੀ ...
ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ 'ਚ ਵਿਕਾਸ ਕਾਰਜਾਂ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ | ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵਲੋਂ ਵਰਤੀ ਜਾ ਰਹੀ ਸਖ਼ਤੀ ਦੇ ਚੱਲਦਿਆਂ ਨਸ਼ੇ ਦੇ ਕਾਰੋਬਾਰੀਆਂ ਨੂੰ ਠੱਲ੍ਹ ਪਈ ਹੈ | ...
ਬੀਣੇਵਾਲ, 16 ਮਈ (ਬੈਜ ਚੌਧਰੀ)-ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ, ਭੋਗ ਤੋਂ ਉਪਰੰਤ ਗੁਰੂ ਘਰ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵ-ਨਿਯੁਕਤ ਸਿਵਲ ਸਰਜਨ ਹੁਸ਼ਿਆਰਪੁਰ ਡਾ: ਲਖਵੀਰ ਸਿੰਘ ਦਾ ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ: ਮਨਮੋਹਨ ਸਿੰਘ ਅਤੇ ਐਸ.ਐਮ.ਓ.-ਕਮ-ਇੰਚਾਰਜ ਡਾ: ਸਵਾਤੀ ਦੀ ਅਗਵਾਈ 'ਚ ਸਨਮਾਨ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਘੱਟ ਸਮੇਂ ਵਿਚ ਸੂਬੇ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਹਨ, ਜਿਸ ਨਾਲ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਇਆ ਹੈ | ਉਹ 38 ...
ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ ਹਿੰਦੀ ਦੇ ਪਹਿਲੇ ਸਮੈਸਟਰ 'ਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਪਿ੍੍ਰੰਸੀਪਲ ਡਾ. ਸਮੀਰ ...
ਐਮਾਂ ਮਾਂਗਟ, 16 ਮਈ (ਗੁਰਾਇਆ)-ਐਵੇਂ ਨੀ ਸਿਆਣੇ ਕਹਿੰਦੇ ਮਾਂ ਹੁੰਦੀ ਆ ਮਾਂ ਦੁਨੀਆ ਵਾਲਿਓ | ਅੱਜ ਦੁਪਹਿਰ ਕਰੀਬ ਦੋ ਵਜੇ ਕਸਬਾ ਐਮਾ ਮਾਂਗਟ ਦੇ ਨਜ਼ਦੀਕ ਪੈਂਦੇ ਪਿੰਡ ਡੁਗਰੀ ਰਾਜਪੂਤਾ ਦੇ ਨਾਲ ਪੈਂਦੀ ਕਲੋਨੀ ਜਿਥੇ ਇੱਕ ਗੁੱਜਰ ਪਰਿਵਾਰ ਰਹਿ ਰਿਹਾ ਹੈ ਜਿਸ ਨੇ ਪੱਠੇ ...
ਭੰਗਾਲਾ, 16 ਮਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਗੁਰਦਾਸਪੁਰ ਵਿਖੇ ਗੋਲੀ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 22 ਮਈ ਨੂੰ ਗੁਰਦੁਆਰਾ ਅੰਮਾ ਸਤੀ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਗੋਲੀ ਤੇ ...
ਟਾਂਡਾ ਉੜਮੁੜ, 16 ਮਈ (ਭਗਵਾਨ ਸਿੰਘ ਸੈਣੀ)-ਪੰਚਾਇਤੀ ਜੰਝ ਘਰ ਦੇ ਕਮਰੇ ਦੀ ਸਮੱਸਿਆ ਨੂੰ ਲੈ ਕੇ ਬੀ. ਡੀ. ਪੀ. ਓ. ਟਾਂਡਾ ਨੂੰ ਐਕਸ ਸਰਵਿਸ ਮੈਨ ਵੈੱਲਫੇਅਰ ਸੁਸਾਇਟੀ ਖੁਣ-ਖੁਣ ਕਲਾਂ ਦੇ ਅਹੁਦੇਦਾਰਾਂ ਵਲੋਂ ਇੱਕ ਮੰਗ ਪੱਤਰ ਦਿੱਤਾ ਗਿਆ | ਸੁਸਾਇਟੀ ਦੇ ਪ੍ਰਧਾਨ ...
ਚੌਲਾਂਗ, ਹਰਿਆਣਾ, 16 ਮਈ (ਸੁਖਦੇਵ ਸਿੰਘ, ਹਰਮੇਲ ਸਿੰਘ ਖੱਖ)- ਹੁਸ਼ਿਆਰਪੁਰ ਪੁਲਿਸ ਦੇ ਮੁਲਾਜ਼ਮ ਬਰਿੰਦਰ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਪਿੰਡ ਤੇ ਜ਼ਿਲੇ੍ਹ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ 11 ਮਈ ਤੋਂ 15 ...
ਤਲਵਾੜਾ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਘੁੰਮਣ ਲਗਾਤਾਰ ਕੰਢੀ ਇਲਾਕੇ ਦੇ ਲੋਕਾਂ 'ਚ ਵਿਚਰ ਕੇ ਰਾਬਤਾ ਕਾਇਮ ਕਰ ਰਹੇ ਹਨ ਤੇ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ...
ਭੰਗਾਲਾ, 16 ਮਈ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ, ਸਿਹਤ ਵਿਭਾਗ ਪੰਜਾਬ ਦੇ ਹੁਕਮਾਂ 'ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ, ਐਪੀਡੀਮੋਲੋਜਿਸਟ ਹੁਸ਼ਿਆਰਪੁਰ ਡਾ. ਦਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਮ.ਓ. ਬੁਢਾਬਾੜ ਡਾ. ਹਰਜੀਤ ...
ਦਸੂਹਾ, 16 ਮਈ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸੁਸ਼ਮਾ ਦੇਵੀ ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੁਸ਼ਮਾ ਦੇਵੀ ਇਸ ਸਕੂਲ ਵਿਚ ਆਪਣੀਆਂ ਸੇਵਾਵਾਂ ਦੇ ਕੇ ਰਿਟਾਇਰ ...
ਦਸੂਹਾ,16 ਮਈ (ਭੁੱਲਰ)-ਪਿੰਡ ਖੋਲ੍ਹੇ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ...
ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਵਿਖੇ 'ਫਿੱਟ ਇੰਡੀਆ ਮੂਵਮੈਂਟ' ਦੇ ਤਹਿਤ ਖੇਡ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਇਕ ਹਫ਼ਤੇ (9-14) ਦਾ ...
ਦਸੂਹਾ, 16 ਮਈ (ਕੌਸ਼ਲ)- ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਹਲਕੇ ਦੀ ਹਰੇਕ ਸਮੱਸਿਆ ਦੇ ਬਰੀਕੀ ਨਾਲ ਗ਼ੌਰ ਕਰਦਿਆਂ ਉਸ ਦਾ ਹੱਲ ਕੀਤਾ ਜਾ ਰਿਹਾ ਹੈ | ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਵਾਰਡ ਪੱਧਰ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੌਮੀ ਡੇਂਗੂ ਦਿਵਸ ਮੌਕੇ ਪੀ.ਐਚ.ਸੀ. ਚੱਕੋਵਾਲ ਵਿਖੇ ਜਾਗਰੂਕਤਾ ਕੈਂਪ ਡਾ. ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ ਜਿਸ 'ਚ ਡਾ. ਅਨੀਤਾ ਮੈਡੀਕਲ ਅਫ਼ਸਰ, ਬੀ.ਈ.ਈ. ਰਮਨਦੀਪ ਕÏਰ, ਹੈਲਥ ਇੰਸਪੈਕਟਰ ...
ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਵਿਖੇ ਐਂਟੀਲਾਰਵਾ ਦੇ ਇੰਚਾਰਜ ਬਸੰਤ ਕੁਮਾਰ ਤੇ ਹੈਲਥ ਇੰਸਪੈਕਟਰ ਸੰਜੀਵ ਠਾਕੁਰ ਦੀ ਪ੍ਰਧਾਨਗੀ ਹੇਠ ਕੌਮੀ ਡੇਂਗੂ ਦਿਵਸ ਮਨਾਇਆ ਗਿਆ¢ ਇਸ ਮੌਕੇ ਹੈਲਥ ਇੰਸਪੈਕਟਰ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ 'ਆਪ' ਵਿਧਾਇਕ ਡਾ: ਰਵਜੋਤ ਸਿੰਘ, ਵਿਧਾਇਕ ਐਡਵੋਕੇਟ ਕਰਮਵੀਰ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਇੰਡੀਅਨ ਕੌਂਸਲ ਆਫ਼ ਸੋਸ਼ਲ ਵੈਲਫੇਅਰ (ਆਈ.ਸੀ.ਐਸ.ਡਬਲਯੂ.) ਚੰਡੀਗੜ੍ਹ ਵਲੋਂ ਔਰਤਾਂ ਦੀ ਭਲਾਈ ਲਈ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਵਿਖੇ 'ਸਕਿਨ ਐਂਡ ਹੇਅਰ ਕੇਅਰ ਸੈਂਟਰ' ਖੋਲਿ੍ਹਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਦੇ ਪਿ੍ੰ: ਹਰਿੰਦਰ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਸੋਸ਼ਲ ਐਂਡ ਵੈੱਲਫੇਅਰ ਕਲੱਬ ਦੇ ਵਿਦਿਆਰਥੀਆਂ ਵਲੋਂ ਸ਼ਿਵ ਮੰਦਰ ਆਸ਼ਰਮ ਵਿਖੇ ਮਾਂ ਦਿਵਸ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ: ਲਖਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਐਸ.ਐਮ.ਓ ਮੰਡ-ਭੰਡੇਰ ਡਾ: ਐਸ.ਪੀ. ਸਿੰਘ ਦੀ ਅਗਵਾਈ 'ਚ ਹੈਲਥ ਵੈਲਨੈੱਸ ਸੈਂਟਰ ਮੱਕੋਵਾਲ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਈ.ਈ. ਰਾਜੀਵ ਕੁਮਾਰ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX