ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554

ਖੰਨਾ / ਸਮਰਾਲਾ

ਪ੍ਰਵਾਸੀ ਭਾਰਤੀਆਂ ਵਲੋਂ ਪਿੰਡ ਕੁੱਬੇ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ 5 ਹਜ਼ਾਰ ਰੁਪਏ ਏਕੜ ਦੇਣ ਦਾ ਐਲਾਨ

ਸਮਰਾਲਾ, 16 ਮਈ (ਰਾਮ ਗੋਪਾਲ ਸੋਫਤ)-ਪਿੰਡ ਕੁੱਬੇ ਦੇ ਤਿੰਨ ਪ੍ਰਵਾਸੀ ਭਾਰਤੀ, ਧਰਮਿੰਦਰ ਸਿੰਘ ਕਾਕੂ ਮਾਂਗਟ ਅਮਰੀਕਾ, ਗੁਰਜੀਤ ਸਿੰਘ ਮਾਂਗਟ ਕੈਨੇਡਾ ਤੇ ਨਿਰਭੈ ਸਿੰਘ ਮਾਂਗਟ ਇੰਗਲੈਂਡ ਇਹ ਐਲਾਨ ਕੀਤਾ ਹੈ ਕਿ ਦਿਨੋਂ ਦਿਨ ਖ਼ਤਮ ਹੋ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਆਪਣੇ ਪਿੰਡ ਦੇ ਉਨ੍ਹਾਂ ਕਿਸਾਨਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਆਪਣੇ ਕੋਲੋਂ ਦੇਣਗੇ, ਜੋ ਬਿਨਾਂ ਕੱਦੂ ਕੀਤਿਆਂ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਫ਼ਸਲ ਬੀਜਣਗੇ ਜਦ ਕਿ ਪੰਜਾਬ ਸਰਕਾਰ 1500 ਰੁਪਏ ਪ੍ਰਤੀ ਏਕੜ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦੇਣ ਦਾ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ | ਆਪਣੇ ਇਸ ਪਿੰਡ 'ਚ ਇਸ ਮੁਹਿੰਮ ਨੂੰ ਪ੍ਰੇਰਿਤ ਕਰਨ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਦੇ ਹੋਰਨਾਂ ਪ੍ਰਵਾਸੀ ਭਾਰਤੀਆਂ ਨੂੰ ਵੀ ਇਸੇ ਤਰ੍ਹਾਂ ਆਪਣੇ-ਆਪਣੇ ਪਿੰਡਾਂ ਨੂੰ ਅਪਣਾਉਣ ਦੀ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਸੀ ਭਾਰਤੀਆਂ ਨੇ ਸਾਡੇ ਪਿੰਡਾਂ 'ਚ ਸਕੂਲ ਖੇਡ ਮੈਦਾਨ ਲੰਗਰ ਤੇ ਹੋਰ ਸਾਂਝੇ ਕੰਮਾਂ ਲਈ ਅਥਾਹ ਮਾਲੀ ਸਹਾਇਤਾ ਦਿੱਤੀ ਹੈ ਇਸ ਲਈ ਇਨ੍ਹਾਂ ਪਿੰਡਾਂ ਦੀ ਧਰਤੀ 'ਚੋਂ ਖਿਡਾਰੀ ਪੈਦਾ ਕਰਨ ਵਾਲੇ ਪ੍ਰਵਾਸੀਆਂ ਨੇ ਹੁਣ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਬੀੜਾ ਚੁੱਕਿਆ ਹੈ ¢
ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਿੰਡ ਕੁੱਬੇ ਦੇ ਪ੍ਰਵਾਸੀ ਭਾਰਤੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 5 ਹਜ਼ਾਰ ਰੁਪਏ ਪ੍ਰਤੀ ਏਕੜ ਆਪਣੇ ਪੱਲਿਓਾ ਦਿੱਤੇ ਜਾਣ ਦੀ ਮੁਹਿੰਮ ਆਰੰਭ ਕਰਨ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਲਈ ਭਗਵੰਤ ਮਾਨ ਸਰਕਾਰ ਧਰਤੀ ਹੇਠ ਪਾਣੀ ਦੇ ਘੱਟ ਰਹੇ ਪੱਧਰ ਕਾਰਨ ਭਵਿੱਖ 'ਚ ਪਾਣੀ ਦੀ ਘਾਟ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਭਲੀ ਭਾਂਤ ਵਾਕਫ਼ ਹੈ ਤੇ ਇਸੇ ਲਈ 'ਆਪ' ਦੀ ਸਰਕਾਰ ਨੇ ਦੇਸ਼ ਭਰ 'ਚੋਂ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਸਤੇ ਉਤਸ਼ਾਹਿਤ ਰਕਮ ਦੇਣ ਦਾ ਫ਼ੈਸਲਾ ਲਿਆ ਹੈ | ਅੰਤਰਰਾਸ਼ਟਰੀ ਕਬੱਡੀ ਕੋਚ ਦੇਵੀ ਦਿਆਲ ਨੇ ਦੱਸਿਆ ਕਿ ਵਿਧਾਇਕ ਦਿਆਲਪੁਰਾ ਨੇ ਕਿਹਾ ਹੈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡ ਕੁੱਬੇ 'ਚ ਪ੍ਰਵਾਸੀ ਭਾਰਤੀਆਂ ਵਲੋਂ ਸ਼ੁਰੂ ਕੀਤੀ ਇਹ ਨਿਵੇਕਲੀ ਮੁਹਿੰਮ ਸ਼ੁਰੂ ਕਰਨ ਲਈ ਵਿਧਾਇਕ ਦਿਆਲਪੁਰਾ ਆਪ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਨਗੇ | ਵਿਧਾਇਕ ਦਿਆਲਪੁਰਾ ਨੇ ਵੀ ਸਮੂਹ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਕੁੱਬੇ ਦੀ ਤਰਜ਼ 'ਤੇ ਆਪਣੇ ਆਪਣੇ ਪਿੰਡਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਦੀ ਮੁਹਿੰਮ ਆਰੰਭ ਕਰਨ ¢

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਲਾਗੇ ਰਾਸ਼ਟਰੀ ਰਾਜ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦ ਕਿ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਦੋਰਾਹਾ ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਨਵਨੀਤ ਸਿੰਘ ਲੱਕੀ ਵਾਸੀ ...

ਪੂਰੀ ਖ਼ਬਰ »

ਦੁਕਾਨਾਂ ਅੱਗੇ ਸਾਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ੇ ਕੌਂਸਲ ਨੇ ਚੁਕਵਾਏ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਗਰ ਕੌਂਸਲ ਨੇ ਅਧਿਕਾਰੀਆਂ ਨੇ ਦੁਕਾਨਦਾਰਾਂ ਵਲੋਂ ਸਾਮਾਨ ਬਾਹਰ ਰੱਖ ਕੇ ਕੀਤੇ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਸਾਮਾਨ ਜ਼ਬਤ ਕਰ ਕੇ ਹਟਾਇਆ | ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਕਿਹਾ ਕਿ ਜੀ. ...

ਪੂਰੀ ਖ਼ਬਰ »

ਬਾਂਦਰਾਂ ਨੇ ਮਚਾਈ ਸਕੂਲ ਵਿਚ ਦਹਿਸ਼ਤ

ਪਾਇਲ, 16 ਮਈ (ਨਿਜਾਮਪੁਰ)-ਜੰਗਲਾਂ ਤੋਂ ਲੈਕੇ ਸੜਕਾਂ ਤੱਕ ਦਹਿਸ਼ਤ ਫੈਲਾਉਣ ਵਾਲੇ ਆਵਾਰਾ ਜੰਗਲੀ ਬਾਂਦਰ ਹੁਣ ਸਕੂਲਾਂ ਤਕ ਪਹੁੰਚ ਗਏ ਹਨ | ਜਿਸ ਕਾਰਨ ਸਕੂਲ ਸਟਾਫ ਅਤੇ ਬੱਚਿਆਂ ਵਿਚ ਭਾਰੀ ਖੌਫ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਥੋਂ ਨੇੜੇ ਸਰਕਾਰੀ ਪ੍ਰਾਇਮਰੀ ਸਮਾਰਟ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਨੇ ਥਾਣਾ ਸਿਟੀ ਦਾ ਚਾਰਜ ਸੰਭਾਲਿਆ

ਅਹਿਮਦਗੜ੍ਹ, 16 ਮਈ (ਪੁਰੀ)-ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਥਾਣਾ ਸਿਟੀ ਦਾ ਚਾਰਜ ਸੰਭਾਲਿਆ | ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜ਼ਰੂਰਤ ਪੈਣ 'ਤੇ ਉਹ ਕਿਸੇ ਵੀ ਸਮੇਂ ਮੇਰੇ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਕਾਰਜ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ-ਡਾ. ਕੁਲਵੰਤ ਸਿੰਘ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਇਕੋਲਾਹਾ ਵਿਖੇ ਰਣਜੀਤ ਸਿੰਘ ਦੇ ਖੇਤ 'ਚ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

ਮੁਸ਼ਕਾਬਾਦ ਦੇ ਨੌਜਵਾਨ 'ਤੇ ਪਿਸਟਲ ਨਾਲ ਦਾਗ਼ੀਆਂ ਗੋਲੀਆਂ, ਨੌਜਵਾਨ ਜ਼ਖ਼ਮੀ ਨੌਜਵਾਨਾਂ 'ਤੇ ਇਰਾਦਾ ਕਤਲ ਦਾ ਮਾਮਲਾ ਦਰਜ

ਸਮਰਾਲਾ, 16 ਮਈ (ਕੁਲਵਿੰਦਰ ਸਿੰਘ)-ਬੀਤੇ ਦੋ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਗੋਲੀਆਂ ਚਲਾਉਣ ਦਾ ਸਿਲਸਿਲਾ ਚੱਲ ਰਿਹਾ ਸੀ ਪਰ ਹੁਣ ਇਕ ਹੋਰ ਮਾਮਲੇ ਦੇ ਤਹਿਤ ਇਥੋਂ ਨਜ਼ਦੀਕੀ ਪਿੰਡ ਮੁਸ਼ਕਾਬਾਦ 'ਚ ਹੋਈ ਲੜਾਈ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਦੇ ਇਕ ਗਰੁੱਪ ਨੇ ...

ਪੂਰੀ ਖ਼ਬਰ »

'ਆਪ' ਪਾਰਟੀ ਵਲੋਂ ਨਗਰ ਕੌਂਸਲ ਤੇ ਕਾਰਪੋਰੇਸ਼ਨ ਦੀਆਂ ਆਗਾਮੀ ਚੋਣਾਂ ਦੇ ਸੰਬੰਧ 'ਚ ਮੀਟਿੰਗ

ਕੁਹਾੜਾ, 16 ਮਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀਆਂ ਨਗਰ ਕੌਂਸਲ ਤੇ ਕਾਰਪੋਰੇਸ਼ਨ ਦੀਆਂ ਆਗਾਮੀ ਆ ਰਹੀਆਂ ਚੋਣਾਂ ਸੰਬੰਧੀ ਅਹਿਮ ਮੀਟਿੰਗ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਤੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਆਕਸਫੋਰਡ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ 'ਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

ਪਾਇਲ, 16 ਮਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-13ਵੀਂ ਕਰਾਟੇ ਚੈਂਪੀਅਨਸ਼ਿਪ 2022 ਜੋ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਦੇ ਮਲਟੀਪਰਪਜ਼ ਹਾਲ ਵਿਖੇ ਆਯੋਜਿਤ ਕੀਤੀ ਗਈ, ਇਸ 'ਚ 15 ਸਕੂਲਾਂ ਦੇ 350 ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲਿਆਂ 'ਚ ਆਕਸਫੋਰਡ ਸੀਨੀਅਰ ਸਕੂਲ ਪਾਇਲ ...

ਪੂਰੀ ਖ਼ਬਰ »

ਸਮਰਾਲਾ ਨੇੜਲੇ ਪਿੰਡ ਮਾਣਕੀ ਦੇ ਨੌਜਵਾਨ ਦਾ ਕਤਲ, ਲਾਸ਼ ਖੇਤਾਂ 'ਚੋਂ ਮਿਲੀ

ਸਮਰਾਲਾ, 16 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਮਾਣਕੀ ਦੇ ਇਕ 25 ਸਾਲਾਂ ਨੌਜਵਾਨ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ | ਮਿ੍ਤਕ ਲੜਕਾ ਕੱਲ੍ਹ ਤੋਂ ਘਰੋ ਗ਼ਾਇਬ ਸੀ ਤੇ ਅੱਜ ਸਵੇਰੇ ਉਸ ਦੀ ਲਾਸ਼ ਨੇੜਲੇ ਇਕ ਹੋਰ ਪਿੰਡ ਦੇ ਖੇਤਾਂ 'ਚ ਪਈ ਹੋਈ ਮਿਲੀ ਹੈ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ ਝੱਲ ਰਹੇ ਦੁੱਧ ਉਤਪਾਦਕ ਕਿੱਤਾ ਛੱਡਣ ਲਈ ਮਜਬੂਰ-ਬਿੱਟੂ ਡੇਹਲੋਂ

ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਦੁੱਧ ਉਤਪਾਦਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਵੱਲ ਮਿਲਕਫੈੱਡ ਪੰਜਾਬ ਤੇ ਸਹਿਕਾਰਤਾ ਵਿਭਾਗ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਵਧਦੀ ਮਹਿੰਗਾਈ ਕਾਰਨ ਪਸ਼ੂ ਪਾਲਕ ਆਰਥਿਕ ਪੱਖ ਤੋਂ ਦਿਨ-ਬ-ਦਿਨ ਟੁੱਟਦੇ ਜਾ ਰਹੇ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਨ ਵਲੋਂ ਚੇਅਰਮੈਨ ਮਾਂਗਟ ਹਲਕਾ ਅਮਰਗੜ੍ਹ ਦੇ ਬਲਾਕ ਅਬਜ਼ਰਵਰ ਨਿਯੁਕਤ

ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਯਤਨਾਂ ਤਹਿਤ ਵਿਧਾਨ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਤੇ ...

ਪੂਰੀ ਖ਼ਬਰ »

ਪੜ੍ਹਾਈ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕੁਹਾੜਾ, 16 ਮਈ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਰਵਾਲਾ ਵਿਖੇ 5ਵੀਂ ਜਮਾਤ ਦੇ ਬੋਰਡ ਇਮਤਿਹਾਨਾਂ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ...

ਪੂਰੀ ਖ਼ਬਰ »

ਜਰਖੜ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੁਕਾਬਲਿਆਂ ਦਾ ਚੌਥਾ ਦਿਨ

ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਚੱਲ ਰਹੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਚੌਥੇ ਦਿਨ ਜੂਨੀਅਰ ਵਰਗ 'ਚ ਰਾਮਪੁਰ ਛੰਨਾ ਤੇ ਏਕ ਨੂਰ ਅਕੈਡਮੀ ਤੇਂਗ ਜਦ ਕਿ ਸੀਨੀਅਰ ਵਰਗ 'ਚ ਕਿਲ੍ਹਾ ਰਾਏਪੁਰ ਅਤੇ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 16 ਮਈ (ਸੁਖਵੰਤ ਸਿੰਘ ਗਿੱਲ)-ਮੁੱਢਲਾ ਸਿਹਤ ਕੇਂਦਰ ਮਾਛੀਵਾੜਾ ਸਾਹਿਬ ਵਿਖੇ ਕੌਮੀ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੁਪਰਵਾਈਜ਼ਰ ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਰਾਸ਼ਟਰੀ ਡੇਂਗੂ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ. ਸੀ. ਪੀ. ਹਰੀਸ਼ ਬਹਿਲ ਨੇ ...

ਪੂਰੀ ਖ਼ਬਰ »

ਵਿਧਾਇਕਾ ਬੀਬੀ ਛੀਨਾ ਵਲੋਂ ਪਟਵਾਰਖ਼ਾਨੇ ਦੀ ਚੈਕਿੰਗ

ਲੁਧਿਆਂਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ਲੁਹਾਰਾ ਦੇ ਪਟਵਾਰਖ਼ਾਨੇ ਜਾ ਕੇ ਚੈਕਿੰਗ ਕੀਤੀ ਗਈ | ਇਸ ਮੌਕੇ ਬੀਬੀ ਛੀਨਾ ਨੇ ਪਟਵਾਰਖ਼ਾਨੇ ਵਿਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਢੰਡਾਰੀ ਕਲਾਂ, 16 ਮਈ (ਪਰਮਜੀਤ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਮਾਲਪੁਰ 'ਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਕਮੇਟੀ ਦੇ ਮੈਂਬਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ | ਮੁੱਖ ਸੇਵਾਦਾਰ ਕੁਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਨਕਦੀ ਸਮੇਤ ਇਕ ਕਾਬੂ

ਸਿੱਧਵਾਂ ਬੇਟ, 16 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਐੱਸ. ਆਈ. ਸ਼ਰਨਜੀਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਬੇਟ ਇਲਾਕੇ 'ਚ ਗਸ਼ਤ ਦੌਰਾਨ ਕਿਸੇ ਖਾਸ ਮੁਖ਼ਬਰ ਦੀ ਇਤਲਾਹ 'ਤੇ ਛਾਪੇਮਾਰੀ ਦੌਰਾਨ ...

ਪੂਰੀ ਖ਼ਬਰ »

'ਆਪ' ਦਫ਼ਤਰ 'ਚ ਮਨਾਇਆ ਬੁੱਧ ਪੂਰਨਿਮਾ ਦਾ ਤਿਉਹਾਰ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਅੱਜ ਬੁੱਧ ਪੂਰਨਿਮਾ ਦਾ ਤਿਉਹਾਰ ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਦਫਤਰ ਮਨਾਇਆ ਗਿਆ | ਇਸ ਮੌਕੇ 'ਆਪ' ਆਗੂ ਮਹੇਸ਼ ਕੁਮਾਰ, ਭੁਪਿੰਦਰ ਸਿੰਘ ਸੌਂਦ, ਲਛਮਣ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਲਲਹੇੜੀ, ਵਰਿੰਦਰ ਸਿੰਘ ਗੋਹ, ਤਰਿੰਦਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸੰਬੰਧੀ ਗੁ. ਸ੍ਰੀ ਬੇਗ਼ਮਪੁਰਾ ਸਾਹਿਬ ਬਗ਼ਲੀ ਕਲਾਂ ਵਿਖੇ ਸੁਖਮਨੀ ਸਾਹਿਬ ਦੇ ਪਾਠ ਸ਼ੁਰੂ

ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ੍ਰੀ ਬੇਗ਼ਮਪੁਰਾ ਸਾਹਿਬ ਬਗ਼ਲੀ ਕਲਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਨੂੰ ਸਮਰਪਿਤ ਬੀਬੀਆਂ ਤੇ ਬੱਚਿਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸ਼ੁਰੂ ਹੋ ਗਏ | ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ)-ਪਿਛਲੇ ਦਿਨੀਂ ਸ੍ਰੀ ਕਾਲੀ ਮਾਤਾ ਮੰਦਰ 'ਤੇ ਹੋਏ ਹਮਲੇ ਨੂੰ ਲੈ ਕੇ ਦੋਰਾਹਾ ਸਨਾਤਨ ਸੰਮਤੀ ਦੋਰਾਹਾ ਵਲੋਂ ਪ੍ਰਧਾਨ ਸੁਨੀਤ ਦੱਤ ਸ਼ਰਮਾ ਦੀ ਅਗਵਾਈ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ | ਪਾਇਲ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ 100 ਫ਼ੀਸਦੀ ਨਤੀਜਾ ਲਿਆ ਕੇ ਸ਼ਾਨਦਾਰ ਇਤਿਹਾਸ ਦੁਹਰਾਇਆ

ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਸਮੈਸਟਰ-1 ਦੇ 12ਵੀਂ ਜਮਾਤ ਦੇ ਆਰਟਸ ਸਾਇੰਸ ਤੇ ਵੋਕੇਸ਼ਨਲ ਵਿਸ਼ੇ ਦੇ ਨਤੀਜੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲੌਦ ਦੀਆਂ ਵਿਦਿਆਰਥਣਾਂ ਦਾ ਸੌ ਫ਼ੀਸਦੀ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਦੇ ਭਵਿੱਖ ਦੇ ਇੰਜੀਨੀਅਰਾਂ ਵਲੋਂ ਸ਼ਾਹਪੁਰ ਕੰਡੀ ਡੈਮ ਦਾ ਉਦਯੋਗਿਕ ਦੌਰਾ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਬੀ. ਟੈੱਕ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ-ਨਾਲ ਪ੍ਰੈਕਟੀਕਲ ਸਿੱਖਿਆ ਦੇਣ ਲਈ ਪਠਾਨਕੋਟ ਦੇ ਸ਼ਾਹਪੁਰ ਕੰਡੀ ਡੈਮ ਦਾ ਦੌਰਾ ਕਰਵਾਇਆ ...

ਪੂਰੀ ਖ਼ਬਰ »

ਡੇਂਗੂ ਦਿਵਸ 'ਤੇ ਬੱਚਿਆਂ ਨੂੰ ਡੇਂਗੂ ਬਾਰੇ ਕੀਤਾ ਜਾਗਰੂਕ

ਦੋਰਾਹਾ, 16 ਮਈ (ਜਸਵੀਰ ਝੱਜ)-ਸਰਕਾਰੀ ਹਾਈ ਸਕੂਲ ਬੁਆਣੀ ਵਿਖੇ ਡੇਂਗੂ ਦਿਵਸ ਮਨਾਇਆ ਗਿਆ | ਮਲਟੀਪਰਪਜ਼ ਹੈਲਥ ਵਰਕਰ ਸਤਵਿੰਦਰ ਸਿੰਘ, ਸੀ. ਐੱਚ. ਓ. ਸੁਖਵਿੰਦਰ ਕੌਰ ਤੇ ਏ. ਐਨ. ਐੱਮ. ਸਰਬਜੀਤ ਕੌਰ ਵਲੋਂ ਬੱਚਿਆਂ ਨੂੰ ਡੇਂਗੂ ਦੇ ਫੈਲਣ ਤੇ ਬਚਾਅ ਬਾਰੇ ਵਿਸਥਾਰਪੂਰਵਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਖੰਨਾ ਬ੍ਰਾਂਚ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਸ਼ਾਨਦਾਰ ਬੈਂਡ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਖੰਨਾ ਦੀ ਸੰਸਥਾ ਆਈਲਟਸ ਤੇ ਵੀਜ਼ਾ ਸੰਬੰਧੀ ਸੇਵਾਵਾਂ 'ਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਇਹ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ...

ਪੂਰੀ ਖ਼ਬਰ »

ਸਮਰਾਲਾ ਦੇ ਸਿਵਲ ਹਸਪਤਾਲ 'ਚ ਮਨਾਇਆ ਕੌਮੀ ਡੇਂਗੂ ਦਿਵਸ

ਸਮਰਾਲਾ, 16 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਥਾਨਕ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਡਾ. ਤਾਰਕਜੋਤ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਕੌਮੀ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਐੱਸ. ਐਮ. ਓ. ਮਾਨੂੰਪੁਰ ਡਾ. ਰਵੀ ਦੱਤ ਦੀ ਅਗਵਾਈ 'ਚ ਲਗਾਇਆ ਗਿਆ | ਇਸ ਸਮੇਂ ਡਾ. ਸ਼ਿਵਾਨੀ ਸ਼ਰਮਾ ਨੇ ਕਿਹਾ ਕਿ ਡੇਂਗੂ ਮਾਦਾ ਏਡੀਜ ਅਜੈਪਿਟੀ ਨਾਂਅ ਦੇ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭਰੋਵਾਲ ਖੁਰਦ ਦੇ ਸ਼ਾਨਦਾਰ ਨਤੀਜ

ੇਭੂੰਦੜੀ, 16 ਮਈ (ਕੁਲਦੀਪ ਸਿੰਘ ਮਾਨ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪਿੰਡ ਭਰੋਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਮੇਂ ਸਕੂਲ ਮੁੱਖੀ ਮਾ ਲਛਮਣ ਸਿੰਘ ਬਾਸੀਆਂ ਬੇਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਕਿਯੂ ਇਕਾਈ ਰਸੂਲਪੁਰ ਦਾ ਗਠਨ, ਸਰਗੁਣ ਸਿੰਘ ਰਸੂਲਪੁਰ ਪ੍ਰਧਾਨ ਬਣੇ

ਹਠੂਰ, 16 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਰਸੂਲਪੁਰ (ਮੱਲ੍ਹਾ) ਵਿਖੇ ਪਿੰਡ ਦੇ ਕਿਸਾਨਾਂ ਦੀ ਇਕੱਤਰਤਾ 'ਚ ਜਥੇਬੰਦੀ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ...

ਪੂਰੀ ਖ਼ਬਰ »

ਸੂਜਾਪੁਰ ਸਕੂਲ ਨੂੰ ਐੱਨ. ਆਰ. ਆਈ. ਸੂਬੇਦਾਰ ਹਰਦਿਆਲ ਸਿੰਘ ਤੇ ਬੀਬੀ ਸੁਰਿੰਦਰ ਕੌਰ ਨੇ ਦਿੱਤਾ ਪਿ੍ੰਟਰ

ਜਗਰਾਉਂ, 16 ਮਈ (ਜੋਗਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਨੂੰ ਐੱਨ. ਆਰ. ਆਈ. ਸੂਬੇਦਾਰ ਹਰਦਿਆਲ ਸਿੰਘ ਤੇ ਬੀਬੀ ਸੁਰਿੰਦਰ ਕੌਰ ਵਲੋਂ ਪਿ੍ੰਟਰ ਦਿੱਤਾ ਗਿਆ | ਇਸ ਮੌਕੇ ਮਾ: ਕਿ੍ਪਾਲ ਸਿੰਘ ਨੇ ਪੰਜਵੀਂ ਜਮਾਤ 'ਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ...

ਪੂਰੀ ਖ਼ਬਰ »

ਐਮ. ਜੀ. ਸੀ. ਏ. ਐੱਸ. ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ 'ਚੋਂ ਲਏ ਚੰਗੇ ਨੰਬਰ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ 'ਚ ਐਮ. ਜੀ. ਸੀ. ਏ. ਐੱਸ. ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਸਕੂਲ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ, ਜਿਸ 'ਚ ਈਸ਼ਾ ਰਾਣੀ ...

ਪੂਰੀ ਖ਼ਬਰ »

ਡੇਰਾ ਬਾਬਾ ਮਹਿਮਾ ਸ਼ਾਹ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਡੇਰਾ ਸ੍ਰੀ ਬਾਬਾ ਮਹਿਮਾ ਸ਼ਾਹ ਜੀ ਪਿੰਡ ਲੋਪੋਂ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਸਵੀਰ ਸਿੰਘ ਲੋਪੋਂ ਵਾਲਿਆਂ ...

ਪੂਰੀ ਖ਼ਬਰ »

ਕੱਦੋਂ ਸਕੂਲ 'ਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਨਕਦ ਇਨਾਮ ਤਕਸੀਮ

ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਵਰਿੰਦਰ ਸਿੰਘ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੈਸ਼ਨ 2020-21 ...

ਪੂਰੀ ਖ਼ਬਰ »

ਬਾਬਾ ਨੋਮਾਨੇ ਸ਼ਾਹ ਦਾ ਮੇਲਾ ਸ਼ਰਧਾ ਨਾਲ ਮਨਾਇਆ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਮੁਹੱਲਾ ਵਾਲਮੀਕਿ ਵਾਰਡ ਨੰਬਰ 20 ਪੀਰਖਾਨਾ ਰੋਡ ਵਿਖੇ ਬਾਬਾ ਨੋਮਾਨੇ ਸ਼ਾਹ ਦਾ ਮੇਲਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਪ੍ਰਧਾਨ ਬਲਰਾਮ ਬਾਲੂ ਨੇ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਈਸੜੂ, 16 ਮਈ (ਬਲਵਿੰਦਰ ਸਿੰਘ)-ਸਿਹਤ ਕੇਂਦਰ ਨਸਰਾਲੀ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਸਿਹਤ ਇੰਸਪੈਕਟਰ ਬਲਜੀਤ ਸਿੰਘ ਨੇ ਹਾਜ਼ਰ ਪਿੰਡ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਨੇ ਮਨਾਇਆ ਕੌਮੀ ਡੇਂਗੂ ਦਿਵਸ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐੱਸ. ਐੱਮ. ਓ. ਡਾ. ਰਵੀ ਦੱਤ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਨਜ਼ਦੀਕੀ ਪਿੰਡ ਗੰਢੂਆਂ ਵਿਖੇ ਕੌਮੀ ਡੇਂਗੂ ...

ਪੂਰੀ ਖ਼ਬਰ »

ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਕੈਂਪ

ਮਾਛੀਵਾੜਾ ਸਾਹਿਬ, 16 ਮਈ (ਮਨੋਜ ਕੁਮਾਰ)-ਸਿਹਤ ਬਲਾਕ ਮਾਛੀਵਾੜਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ 'ਚ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਏ ਗਏ | ਪ੍ਰਦੀਪ ਸਿੰਘ ਬਲਾਕ ਐਜੂਕੇਟਰ ਨੇ ...

ਪੂਰੀ ਖ਼ਬਰ »

ਪੈਨਸ਼ਨਰ ਮਹਾਂ ਸੰਘ ਦੇ ਇਕ ਧੜੇ ਵਲੋਂ ਜੁਆਇੰਟ ਫ਼ਰੰਟ ਦੀ ਮੀਟਿੰਗ 'ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਮੰਦਭਾਗਾ-ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 16 ਮਈ (ਗੋਪਾਲ ਸੋਫਤ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਕਨਵੀਨਰ ਤੇ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਇਥੇ ਪੈੱ੍ਰਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਆਖਿਆ ਕਿ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ...

ਪੂਰੀ ਖ਼ਬਰ »

ਕੋਟਾਂ ਕਾਲਜ ਵਿਖੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੰਬੰਧੀ ਵਿਦਿਆਰਥੀਆਂ ਦੇ ਹੋਏ ਵਿੱਦਿਅਕ ਮੁਕਾਬਲੇ

ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਹਿਤ ਸਭਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੇਖ ਰਚਨਾ ਤੇ ਭਾਸ਼ਣ ...

ਪੂਰੀ ਖ਼ਬਰ »

ਸ਼ਾਹਪੁਰ ਸਕੂਲ ਵਿਖੇ ਲਗਾਇਆ ਡੇਂਗੂ ਜਾਗਰੂਕਤਾ ਕੈਂਪ

ਪਾਇਲ, 16 ਮਈ (ਰਾਜਿੰਦਰ ਸਿੰਘ)-ਪਾਇਲ ਨੇੜਲੇ ਪਿੰਡ ਸ਼ਾਹਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਿਵਲ ਸਰਜਨ ਲੁਧਿਆਣਾ ਤੇ ਐੱਸ. ਐਮ. ਓ. ਪਾਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੈਲਥ ਵਰਕਰ ਪਿ੍ਤਪਾਲ ਸਿੰਘ ਅਤੇ ਸੀ. ਐੱਚ. ਓ. ਮਨਪ੍ਰੀਤ ਕੌਰ ਦੇ ਸਹਿਯੋਗ ...

ਪੂਰੀ ਖ਼ਬਰ »

ਸਿੱਧਸਰ ਕਾਲਜ 'ਚ 'ਏਕ ਭਾਰਤ ਸ੍ਰੇਸ਼ਠ ਭਾਰਤ' ਤਹਿਤ ਪ੍ਰੋਗਰਾਮ

ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬ. ਸ. ਸ. ਗ. ਸਰਕਾਰੀ ਕਾਲਜ ਸਿੱਧਸਰ ਵਿਖੇ ਪਿ੍ੰਸੀਪਲ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਤੇ ਇਸੇ ਕਾਲਜ ਤੋਂ ਆਪਣੇ ਨਾਟਕੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਪੰਜਾਬ ਕਲਾ ਮੰਚ ਦੇ ਡਾਇਰੈਕਟਰ ਹੈਪੀ ਬਾਵਾ ਤੇ ਬਲਜੀਤ ਬਾਵਾ ...

ਪੂਰੀ ਖ਼ਬਰ »

ਕੁਲਾਰ ਪਬਲਿਕ ਸਕੂਲ ਵਿਖੇ ਬੱਚਿਆਂ ਦੀ ਪੜ੍ਹਾਈ ਨੂੰ ਵਿਦੇਸ਼ੀ ਪੱਧਰ ਨਾਲ ਜੋੜਨ ਲਈ ਲੱਗਿਆ ਅਧਿਆਪਕਾਂ ਦਾ ਸਿਖਲਾਈ ਕੈਂਪ

ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਕੁਲਾਰ ਕਾਲਜ ਆਫ਼ ਨਰਸਿੰਗ ਬੀਜਾ ਕਿਸ਼ਨਗੜ੍ਹ ਦੇ ਮੁੱਖ ਪ੍ਰਬੰਧਕ ਡਾਕਟਰ ਕੁਲਦੀਪਕ ਸਿੰਘ ਕੁਲਾਰ ਤੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਗੁਣਾਤਮਿਕ ਤੇ ਮਿਆਰੀ ਸਿੱਖਿਆ ਦੇ ਮਕਸਦ ਨਾਲ ਆਈ. ਸੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX