ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਅੱਜ 22ਵੇਂ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਗਏ ਭਰੋਸੇ ਉਪਰੰਤ ਕੁੱਝ ਦਿਨਾਂ ਲਈ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਦੇ ਮੀਤ ਪ੍ਰਧਾਨ ਬਿਕਰਮਜੀਤ ਬੰਟੀ ਨੇ ਦੱਸਿਆ ਕਿ ਜਿਨ੍ਹਾਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਤੇ ਸੀਵਰਮੈਨ ਹੜਤਾਲ 'ਤੇ ਬੈਠੇ ਸਨ, ਉਨ੍ਹਾਂ ਮੰਗਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਕਮਿਸ਼ਨਰ ਨਗਰ ਨਿਗਮ ਵਲੋਂ ਕਰਮਚਾਰੀਆਂ ਦੀਆਂ ਰਾਖਵਾਂਕਰਨ ਵਾਲੀਆਂ ਅਸਾਮੀਆਂ ਨੂੰ ਡੀ.-ਰਿਜ਼ਰਵ ਕਰਵਾਉਣ ਲਈ ਤੇ 150 ਸਫ਼ਾਈ ਸੇਵਕਾਂ ਤੇ 30 ਸੀਵਰਮੈਨਾਂ ਦੀਆਂ ਅਸਾਮੀਆਂ ਮਨਜ਼ੂਰ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਨੂੰ ਭਰੋਸਾ ਦਿੱਤਾ ਹੈ ਕਿ ਮੰਗਾਂ ਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ, ਜਿਸ ਤੋਂ ਬਾਅਦ ਕਮਿਸ਼ਨਰ ਨੇ ਕਰਮਚਾਰੀਆਂ ਨੂੰ ਉਕਤ ਭਰੋਸੇ ਤੋਂ ਜਾਣੂ ਕਰਵਾਇਆ ਕਿ ਸਾਰੇ ਕਰਮਚਾਰੀ ਜੋ ਕੌਂਸਿਲੰਗ ਤੋਂ ਬਾਹਰ ਰੱਖੇ ਗਏ ਸਨ, ਉਨ੍ਹਾਂ ਨੂੰ ਬਿਨ੍ਹਾਂ ਸ਼ਰਤ ਇਨਸੋਰਸ ਕੀਤਾ ਜਾਵੇਗਾ ਤੇ ਨਿਗਮ ਪ੍ਰਸ਼ਾਸਨ ਇਨ੍ਹਾਂ ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜੇਕਰ ਭਰੋਸੇ ਉਪਰੰਤ ਵੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਕਰਮਚਾਰੀਆਂ ਵਲੋਂ ਮੁੜ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਐਕਸੀਅਨ ਹਰਪ੍ਰੀਤ, ਕੁਲਦੀਪ, ਸੁਪਰਡੈਂਟ ਅਮਿਤ ਕੁਮਾਰ ਨੇ ਹੜਤਾਲ ਖ਼ਤਮ ਕਰਨ 'ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ |
ਖੁੱਡਾ, 17 ਮਈ (ਸਰਬਜੀਤ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਉੱਤੇ ਸਥਿਤ ਖੁੱਡਾ ਨਜ਼ਦੀਕ ਦੁਪਹਿਰ 3 ਵਜੇ ਕਰੀਬ ਵਾਪਰੇ ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ ਹੋ ਗਈ | ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਹਿਚਾਣ ਰਮੇਸ਼ ਕੁਮਾਰ ਪੁੱਤਰ ਰਾਮ ਪ੍ਰਕਾਸ਼ ਵਾਸੀ ...
ਟਾਂਡਾ ਉੜਮੁੜ, 17 ਮਈ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਕੌਮੀ ਡੇਂਗੂ ਦਿਹਾੜਾ ਮਨਾਇਆ ਗਿਆ | ਵਿਦਿਆਰਥੀਆਂ ਨੂੰ ਜਾਗਰੂਕ ਕਰਨ ਹਿਤ ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਸਕੂਲ ...
ਟਾਂਡਾ ਉੜਮੁੜ, 17 ਮਈ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਪੂਰਨਮਾਸ਼ੀ ਸਬੰਧੀ ਮਹੀਨਾਵਾਰ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਅਸਥਾਨ ਦੇ ਮੁੱਖ ਸੇਵਾਦਾਰ ...
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਲੋਕਾਂ ਵਲੋਂ ਕੁੱਝ ਧਿਰਾਂ ਨੂੰ ਵਿਧਾਨ ਸਭਾ ਚੋਣਾਂ 'ਚ ਹਰਾ ਕੇ ਸਿਆਸੀ ਛੁੱਟੀਆਂ 'ਤੇ ਭੇਜਿਆ ਗਿਆ, ਜਿਨ੍ਹਾਂ ਨੇ ਆਪਣੇ-ਆਪਣੇ ਕਾਰਜਕਾਲ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਕੁੱਝ ਵੀ ਨਹੀਂ ਕੀਤਾ ਤੇ ਹੁਣ ਇਹ ਆਗੂ ਸਾਰੀਆਂ ...
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਕਾਮ. ਪੰਜਵੇਂ ਸਮੈਸਟਰ ਦੇ ਐਲਾਨੇ ਨਤੀਜਿਆਂ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਉਪਰੋਕਤ ...
ਹਾਜੀਪੁਰ, 17 ਮਈ (ਜੋਗਿੰਦਰ ਸਿੰਘ)-ਅੱਜ ਸੀ.ਪੀ.ਆਈ. (ਐਮ) ਬਲਾਕ ਹਾਜੀਪੁਰ ਦੇ ਵਰਕਰਾਂ ਵਲੋਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਆਸ਼ਾ ਨੰਦ ਦੀ ਅਗਵਾਈ 'ਚ ਥਾਣਾ ਹਾਜੀਪੁਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੀ.ਪੀ.ਆਈ. (ਐਮ) ਵਰਕਰ ਸਿਵਲ ...
ਮਾਹਿਲਪੁਰ, 17 ਮਈ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 2 ਕੁ ਵਜੇ ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਮੁੱਖੋ ਮਜਾਰਾ ਵਿਖੇ ਐਕਟਿਵਾ ਤੇ ਮੋਟਰਸਾਇਕਲ ਦੀ ਆਪਸੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਸਿਵਲ ...
ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਲੰਘੀ ਰਾਤ ਇੱਥੇ ਹੁਸ਼ਿਆਰਪੁਰ ਰੋਡ 'ਤੇ ਅੱਡਾ ਸਤਨੌਰ ਵਿਖੇ ਇਕ ਗੈਸ ਸਿਲੰਡਰਾਂ ਨਾਲ ਭਰੀ ਖੜ੍ਹੀ ਗੱਡੀ ਪਿੱਛੇ ਮੋਟਰਸਾਈਕਲ ਟਕਰਾਉਣ ਨਾਲ ਚਾਲਕ ਦੇ ਜ਼ਖ਼ਮੀ ਤੇ ਨਾਲ ਸਵਾਰ ਲੜਕੇ ਦੀ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ...
ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਲੰਘੀ ਰਾਤ ਇੱਥੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਭੱਜਲਾਂ ਦੇ ਫਾਟਕ ਕੋਲ ਅਣਪਛਾਤੇ ਨੌਜਵਾਨਾਂ ਵਲੋਂ ਇਕ ਰਾਹਗੀਰ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਸਤੀਸ਼ ਕੁਮਾਰ ...
ਐਮਾਂ ਮਾਂਗਟ, 17 ਮਈ (ਗੁਰਾਇਆ)-ਕਸਬਾ ਐਮਾਂ ਮਾਂਗਟ ਦੇ ਕੋਲ ਇੱਕ ਕਿਸਾਨ ਨੇ ਆਪਣੇ ਖੇਤਾਂ 'ਚ ਰਹਿੰਦੀ-ਖੂੰਹਦ ਨੂੰ ਅੱਗ ਲਗਾਈ ਹੋਈ ਸੀ ਕਿ ਦੁਪਹਿਰ ਨੂੰ ਜ਼ਿਆਦਾ ਗਰਮੀ ਤੇ ਤੇਜ਼ ਹਵਾ ਹੋਣ ਅੱਗ ਭਿਆਨਕ ਰੂਪ ਧਾਰਨ ਕਰ ਗਈ | ਅੱਗ ਜ਼ਿਆਦਾ ਹੋਣ ਕਰਕੇ ਖੇਤਾਂ ਦੇ ਨਾਲ ਇੱਕ ...
ਮੁਕੇਰੀਆਂ, 17 ਮਈ (ਰਾਮਗੜ੍ਹੀਆ)-ਪਿੰਡ ਸਨਿਆਲ ਵਾਸੀਆਂ ਨੇ ਬੀ.ਡੀ.ਪੀ.ਓ. ਮੁਕੇਰੀਆਂ ਨੂੰ ਦਿੱਤੀ ਦਰਖਾਸਤ 'ਚ ਪੰਚਾਇਤ ਸੈਕਟਰੀ ਤੇ ਪਿੰਡ ਦੇ ਸਰਪੰਚਾਂ ਨਾਲ ਮਿਲ ਕੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਵਾਉਣ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਦਰਖਾਸਤ 'ਚ ਦੱਸਿਆ ...
ਅੱਡਾ ਸਰਾਂ, 17 ਮਈ (ਹਰਜਿੰਦਰ ਸਿੰਘ ਮਸੀਤੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਤੇ ਐਸ.ਐਮ.ਓ. ਭੂੰਗਾ ਡਾ. ਮਨੋਹਰ ਲਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਸੈਂਟਰ ਪਿੰਡ ਚੋਟਾਲਾ ਦੇ ਕਰਮਚਾਰੀਆਂ ਵਲੋਂ ਸਲੱਮ ਏਰੀਏ 'ਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ...
ਭੰਗਾਲਾ, 17 ਮਈ (ਬਲਵਿੰਦਰਜੀਤ ਸਿੰਘ ਸੈਣੀ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਭੰਗਾਲਾ ਦੀ ਮੀਟਿੰਗ ਨਰਿੰਦਰ ਸਿੰਘ ਗੋਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਹਾਜ਼ਰ ਮੈਂਬਰਾਂ ਨੇ ਵਿਚਾਰ ਪ੍ਰਗਟ ਕਰਦਿਆਂ ਜਲੰਧਰ-ਪਠਾਨਕੋਟ ਰੇਲ ਮਾਰਗ 'ਤੇ ਪਿੰਡ ਮੁਸਾਹਿਬਪੁਰ ਤੋਂ ਚੱਕ ...
ਮੁਕੇਰੀਆਂ, 17 ਮਈ (ਰਾਮਗੜ੍ਹੀਆ)-ਪਿੰਡ ਸਨਿਆਲ ਵਾਸੀਆਂ ਨੇ ਬੀ.ਡੀ.ਪੀ.ਓ. ਮੁਕੇਰੀਆਂ ਨੂੰ ਦਿੱਤੀ ਦਰਖਾਸਤ 'ਚ ਪੰਚਾਇਤ ਸੈਕਟਰੀ ਤੇ ਪਿੰਡ ਦੇ ਸਰਪੰਚਾਂ ਨਾਲ ਮਿਲ ਕੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਵਾਉਣ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਦਰਖਾਸਤ 'ਚ ਦੱਸਿਆ ...
ਅੱਡਾ ਸਰਾਂ, 17 ਮਈ (ਹਰਜਿੰਦਰ ਸਿੰਘ ਮਸੀਤੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਤੇ ਐਸ.ਐਮ.ਓ. ਭੂੰਗਾ ਡਾ. ਮਨੋਹਰ ਲਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਸੈਂਟਰ ਪਿੰਡ ਚੋਟਾਲਾ ਦੇ ਕਰਮਚਾਰੀਆਂ ਵਲੋਂ ਸਲੱਮ ਏਰੀਏ 'ਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ...
ਭੰਗਾਲਾ, 17 ਮਈ (ਬਲਵਿੰਦਰਜੀਤ ਸਿੰਘ ਸੈਣੀ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਭੰਗਾਲਾ ਦੀ ਮੀਟਿੰਗ ਨਰਿੰਦਰ ਸਿੰਘ ਗੋਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਹਾਜ਼ਰ ਮੈਂਬਰਾਂ ਨੇ ਵਿਚਾਰ ਪ੍ਰਗਟ ਕਰਦਿਆਂ ਜਲੰਧਰ-ਪਠਾਨਕੋਟ ਰੇਲ ਮਾਰਗ 'ਤੇ ਪਿੰਡ ਮੁਸਾਹਿਬਪੁਰ ਤੋਂ ਚੱਕ ...
ਟਾਂਡਾ ਉੜਮੁੜ, 17 ਮਈ (ਭਗਵਾਨ ਸਿੰਘ ਸੈਣੀ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਹੁਸ਼ਿਆਰਪੁਰ ਸ੍ਰੀ ਸੰਜੀਵ ਗੌਤਮ ਵਲੋਂ ਬਲਾਕ ਟਾਂਡਾ-1 ਤੇ ਬਲਾਕ ਟਾਂਡਾ-2 ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਦਫ਼ਤਰੀ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਗਈ ਤੇ ...
ਟਾਂਡਾ ਉੜਮੁੜ, 17 ਮਈ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਨਾਲ ਸਬੰਧਤ ਸੀਨੀਅਰ ਐਥਲੀਟ ਭਜਨ ਲਾਲ ਨੇ ਬੰਗਲੌਰ 'ਚ ਹੋਈ ਪਹਿਲੀ ਨੈਸ਼ਨਲ ਪੈਨ ਇੰਡੀਆ ਮਾਸਟਰਜ਼ ਗੇਮਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਤੇ ਚਾਂਦੀ ਦਾ ਮੈਡਲ ਹਾਸਲ ਕੀਤਾ ਹੈ | ਪੰਜਾਬ ਪੁਲਿਸ ...
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਖੇ ਜ਼ਿਲ੍ਹਾ ਪੱਧਰੀ ਯੋਗ ਉਲੰਪੀਆਡ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ 'ਚੋਂ ਜੇਤੂ ਰਹੇ 64 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ...
ਹਾਜੀਪੁਰ, 17 ਮਈ (ਜੋਗਿੰਦਰ ਸਿੰਘ)-ਟੀ ਪੁਆਇੰਟ ਹਾਜੀਪੁਰ ਵਿਖੇ ਇੱਕ ਤੂੜੀ ਨਾਲ ਭਰੇ ਓਵਰਲੋਡ ਟਰੱਕ ਵਲੋਂ ਮਾਰੂਤੀ ਕਾਰ ਨੂੰ ਆਪਣੀ ਲਪੇਟ 'ਚ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਪੁਨੀਤ ਕੁਮਾਰ, ਅਨਿਲ ਕੁਮਾਰ ਵਾਸੀ ਦਾਤਾਰਪੁਰ ਆਪਣੀ ...
ਘੋਗਰਾ, 17 ਮਈ (ਆਰ.ਐਸ. ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ 'ਚ ਨਾਜਾਇਜ਼ ਸੰਬੰਧ ਦੇ ਸ਼ੱਕ 'ਚ ਇਕ ਵਿਅਕਤੀ ਦਾ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ ...
ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਐਜ਼ੂਕੇਸ਼ਨ ਵਿਭਾਗ ਵਲੋਂ ਮਹਾਤਮਾ ਬੁੱਧ ਦਾ ਜਨਮ ਦਿਨ ਮਨਾਉਂਦੇ ਹੋਏ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਮੁਕਾਬਲੇ 'ਚ ਵਿਦਿਆਰਥੀ ਮਹੇਸ਼ ਨਾਫਰਾ ਬੀ.ਏ.ਬੀ.ਐੱਡ. ...
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਲੋਕਾਂ ਦੀ ਸਹੂਲਤ ਲਈ ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਸੁਤੈਹਰੀ ਰੋਡ ਹੁਸ਼ਿਆਰਪੁਰ ਵਲੋਂ ਬਹਾਦਰਪੁਰ ਚੌਂਕ ਤੋਂ ਨਵੀਂ ਆਬਾਦੀ ਵਾਲੀ ਸੜਕ 'ਤੇ ਏ.ਟੀ.ਐਮ. ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...
ਤਲਵਾੜਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਮਾਡਲ ਹਾਈ ਸਕੂਲ ਵਿਖੇ ਤਲਵਾੜਾ ਸੈਕਟਰ ਦੋ ਵਿਚਲੇ ਨਵੇਂ ਬਣੇ ਕਮਰੇ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕੀਤਾ | ਇਸ ਮੌਕੇ ਸਕੂਲ ਦੀ ਹੈੱਡਮਾਸਟਰ ਰੀਤਿਕਾ ਠਾਕਰ ਨੇ ਵਿਧਾਇਕ ਘੁੰਮਣ ਦਾ ...
ਭੰਗਾਲਾ, 17 ਮਈ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਐੱਮ.ਓ. ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਸੀ.ਐੱਚ.ਸੀ. ਬੁੱਢਾਬੜ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਡਾ. ...
ਦਸੂਹਾ, 17 ਮਈ (ਭੁੱਲਰ)-ਸਰਕਾਰੀ ਐਲੀਮੈਂਟਰੀ ਸਕੂਲ ਰਾਵਾਂ ਵਿਖੇ ਦਾਨੀ ਸੱਜਣ ਵਲੋਂ ਪੜ੍ਹਾਈ ਨੂੰ ਮੁੱਖ ਰੱਖਦਿਆਂ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਲਈ ਵਾਈ ਫਾਈ, ਪਿ੍ੰਟਰ ਤੇ ਇਨਵਰਟਰ ਭੇਟ ਕੀਤਾ ਗਿਆ | ਇਸ ਮੌਕੇ ਗੁਰਜਿੰਦਰ ਸਿੰਘ ਤੇ ਮਨਦੀਪ ...
ਚੌਲਾਂਗ, 17 ਮਈ (ਸੁਖਦੇਵ ਸਿੰਘ)-ਪੰਜਾਬ ਸਟੇਟ ਮਾਸਟਰ ਅਲੈਟਿਕਸ ਚੈਂਪੀਅਨਸ਼ਿਪ 'ਚ ਹੁਸ਼ਿਆਰਪੁਰ ਪੁਲਿਸ ਦੇ ਮੁਲਾਜ਼ਮ ਪ੍ਰਸ਼ੋਤਮ ਲਾਲ ਜੌੜਾ ਨੇ ਤਿੰਨ ਤਗਮੇ ਜਿੱਤ ਕੇ ਪਿੰਡ ਤੇ ਜ਼ਿਲੇ੍ਹ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਸੀ | ਜਦਕਿ 11 ਮਈ ਤੋਂ 15 ਮਈ ਤੱਕ ਜੈ ...
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਜ਼ਰੂਰਤਮੰਦ ਲੋਕਾਂ ਨੂੰ ਘਰ ਬਣਾ ਕੇ ਦੇਣ ਵਾਲੀ ਸੰਸਥਾ ਹੋਮ ਫ਼ਾਰ ਹੋਮਲੈੱਸ ਦੇ ਫਾੳਾੂਡਰ ਚੇਅਰਮੈਨ ਵਰਿੰਦਰ ਸਿੰਘ ਪਰਹਾਰ ਨੂੰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਆਪਣੇ ...
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਤੇ ਇਸ ਦਿਸ਼ਾ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੂਰੇ ...
ਅੱਡਾ ਸਰਾਂ , 17 ਮਈ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਝਾਰਖੰਡ ਬੋਕਾਰੋ ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ 'ਚ ਪਿ੍ੰਸੀਪਲ ਨਵਨੀਤ ਕੌਰ ਦੀ ਅਗਵਾਈ ਹੇਠ ਯੋਗਾ ਮੁਕਾਬਲੇ ਕਰਵਾਏ ਗਏ | ਇਨ੍ਹਾਂ ...
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ 'ਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ...
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਹਾਈ ਬਲੱਡ ਪ੍ਰੈਸ਼ਰ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਤੰਦਰੁਸਤੀ ਸਿਹਤ ਕੇਂਦਰ ਖਡਿਆਲਾ ਸੈਣੀਆਂ ਵਿਖੇ ਕੀਤਾ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX